ਭਗਵੰਤ ਮਾਨ ਸਰਕਾਰ ਵੱਲੋਂ ਟੈਕਸ ਚੋਰੀ ‘ਤੇ ਰਿਕਾਰਡ ਇਨਫੋਰਸਮੈਂਟ ਨਾਲ ਸ਼ਿਕੰਜਾ ਕੱਸਦਿਆਂ 1,137 ਕਰੋੜ ਰੁਪਏ ਦੀ ਵਸੂਲੀ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 6 ਅਪ੍ਰੈਲ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਟੈਕਸ ਚੋਰੀ ਵਿਰੁੱਧ ਜ਼ੀਰੋ-ਟੌਲਰੈਂਸ ਨੀਤੀ ਨੂੰ ਦੁਹਰਾਉਂਦੇ ਹੋਏ, ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਨੇ ਵਿੱਤੀ ਸਾਲ 2025-26 ਵਿੱਚ ਇਨਫੋਰਸਮੈਂਟ ਦੇ ਖੇਤਰ ਵਿੱਚ ਰਿਕਾਰਡ ਨਤੀਜੇ ਪ੍ਰਾਪਤ ਕੀਤੇ ਹਨ, ਜੋ ਖੁਫੀਆ ਜਾਣਕਾਰੀ ਅਧਾਰਤ ਕਾਰਵਾਈ ਅਤੇ ਮਾਲੀਏ ਦੀ ਮਜ਼ਬੂਤ ਸੁਰੱਖਿਆ ਵੱਲ ਇੱਕ ਨਿਰਣਾਇਕ ਬਦਲਾਅ ਨੂੰ ਦਰਸਾਉਂਦਾ ਹੈ।
ਕਾਰਗੁਜ਼ਾਰੀ ਦਾ ਵੇਰਵਾ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਸਟੇਟ ਇੰਟੈਲੀਜੈਂਸ ਐਂਡ ਪ੍ਰੀਵੈਂਟਿਵ ਯੂਨਿਟਸ ਦੀਆਂ ਫੋਕਸਡ ਅਤੇ ਖੁਫੀਆ ਜਾਣਕਾਰੀ ਅਧਾਰਤ ਕਾਰਵਾਈਆਂ ਸਦਕਾ, ਸੂਬੇ ਦੇ ਕਰ ਵਿਭਾਗ ਨੇ ਵਿੱਤੀ ਸਾਲ 2025-26 ਦੌਰਾਨ 1,383.11 ਕਰੋੜ ਰੁਪਏ ਦੇ ਭਾਰੀ ਜੁਰਮਾਨੇ ਲਗਾਏ। ਇਸ ਲਗਾਏ ਗਏ ਜੁਰਮਾਨੇ ਵਿੱਚੋਂ 1,137.85 ਕਰੋੜ ਰੁਪਏ ਪਹਿਲਾਂ ਹੀ ਵਸੂਲ ਕੀਤੇ ਜਾ ਚੁੱਕੇ ਹਨ, ਜੋ ਇਨਫੋਰਸਮੈਂਟ ਦੀ ਕੁਸ਼ਲਤਾ ਅਤੇ ਮਾਲੀਆ ਵਸੂਲੀ ਵਿੱਚ ਇੱਕ ਮਹੱਤਵਪੂਰਨ ਪ੍ਰਾਪਤੀ ਨੂੰ ਦਰਸਾਉਂਦਾ ਹੈ।"
ਇਸ ਸਫਲ...








