2036 ਓਲੰਪਿਕ ਵਿੱਚ ਕੁਸ਼ਤੀ ‘ਚ ਵੱਜੇਗਾ ਹਰਿਆਣਾ ਦੇ ਪਹਿਲਵਾਨਾਂ ਦਾ ਡੰਕਾ – ਖੇਡ ਰਾਜ ਮੰਤਰੀ ਗੌਰਵ ਗੌਤਮ
ਚੰਡੀਗੜ੍ਹ, 3 ਅਪ੍ਰੈਲ- ਹਰਿਆਣਾ ਦੇ ਖੇਡ ਰਾਜ ਮੰਤਰੀ ਸ਼੍ਰੀ ਗੌਰਵ ਗੌਤਮ ਨੇ ਕਿਹਾ ਕਿ ਹਰਿਆਣਾ ਦੀ ਪਛਾਣ ਦੇਸ਼ ਹੀ ਨਹੀਂ ਸਗੋਂ ਪੂਰੀ ਦੁਨੀਆ ਵਿੱਚ ਕੁਸ਼ਤੀ ਕਾਰਨ ਹੈ। ਅਜਿਹੇ ਵਿੱਚ ਇਹ ਜ਼ਰੂਰੀ ਹੈ ਕਿ ਇਸ ਖੇਡ ਵਿੱਚ ਲਗਾਤਾਰ ਸੁਧਾਰ ਕੀਤਾ ਜਾਵੇ ਅਤੇ ਖਿਡਾਰੀਆਂ ਨੂੰ ਬਿਹਤਰ ਪ੍ਰਦਰਸ਼ਨ ਲਈ ਪ੍ਰੇਰਿਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਾਲ 2036 ਦੀਆਂ ਓਲੰਪਿਕ ਖੇਡਾਂ ਵਿੱਚ ਕੁਸ਼ਤੀ ਵਿੱਚ ਹਰਿਆਣਾ ਦੇ ਪਹਿਲਵਾਨਾਂ ਦਾ ਡੰਕਾ ਵੱਜੇਗਾ।
ਮੰਤਰੀ ਅੱਜ ਪਲਵਲ ਦੇ ਲੋਕ ਨਿਰਮਾਣ ਵਿਭਾਗ ਦੇ ਰੇਸਟ ਹਾਊਸ ਵਿੱਚ ਕੁਸ਼ਤੀ ਖੇਡ ਦੇ ਪੱਧਰ ਨੂੰ ਹੋਰ ਉੱਚਾ ਚੁੱਕਣ ਦੇ ਉਦੇਸ਼ ਨਾਲ ਆਯੋਜਿਤ ਇੱਕ ਮਹੱਤਵਪੂਰਨ ਸਮੀਖਿਆ ਮੀਟਿੰਗ ਨੂੰ ਸੰਬੋਧਿਤ ਕਰ ਰਹੇ ਸਨ। ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦਾ ਉਦੇਸ਼ ਸਿਰਫ਼ ਸਹੂਲਤਾਂ ਪ੍ਰਦਾਨ ਕਰਨਾ ਹੀ ਨਹੀਂ, ਸਗੋਂ ਉਨ੍ਹਾਂ ਸਹੂਲਤਾਂ ਦੀ ਸਹੀ ਵਰਤੋਂ ਯਕੀਨੀ ਬਣਾਉਣਾ ਵੀ ਹੈ, ਤਾਂ ਜੋ ਖਿਡਾਰੀਆਂ ਨੂੰ ਉਸ ਦਾ ਅਸਲ ਲਾਭ ਮਿਲ ਸਕੇ।
ਉਨ੍ਹਾਂ ਨੇ ਕੋਚਾਂ ਦੀ ਭੂਮਿਕਾ 'ਤੇ ਵਿਸ਼ੇਸ਼ ਜ਼ੋਰ ਦਿੰਦਿਆਂ ਕਿਹਾ ਕਿ ਕੋਚ...








