Monday, June 22
Shadow

Tag: hot news

ਸਰਕਾਰ ਕਿਸਾਨਾਂ ਅਤੇ ਕਮਿਸ਼ਨ ਏਜੰਟਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ: ਰਾਜ ਮੰਤਰੀ ਰਾਜੇਸ਼ ਨਾਗਰ

ਸਰਕਾਰ ਕਿਸਾਨਾਂ ਅਤੇ ਕਮਿਸ਼ਨ ਏਜੰਟਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ: ਰਾਜ ਮੰਤਰੀ ਰਾਜੇਸ਼ ਨਾਗਰ

Haryana
ਚੰਡੀਗੜ੍ਹ, 2 ਅਪ੍ਰੈਲ – ਵੀਰਵਾਰ ਨੂੰ, ਹਰਿਆਣਾ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਦੇ ਰਾਜ ਮੰਤਰੀ ਸ੍ਰੀ ਰਾਜੇਸ਼ ਨਾਗਰ ਨੇ ਜ਼ਿਲ੍ਹੇ ਦੇ ਝੱਜਰ ਅਤੇ ਅਸੌਦਾ ਅਨਾਜ ਮੰਡੀਆਂ ਅਤੇ ਖਰੀਦ ਕੇਂਦਰਾਂ ਦਾ ਦੌਰਾ ਕੀਤਾ। ਉਨ੍ਹਾਂ ਨੇ ਹਾੜੀ ਦੀਆਂ ਫਸਲਾਂ ਲਈ ਖਰੀਦ ਪ੍ਰਬੰਧਾਂ ਦਾ ਡੂੰਘਾਈ ਨਾਲ ਨਿਰੀਖਣ ਕੀਤਾ ਅਤੇ ਸਬੰਧਤ ਅਧਿਕਾਰੀਆਂ ਨੂੰ ਜ਼ਰੂਰੀ ਨਿਰਦੇਸ਼ ਜਾਰੀ ਕੀਤੇ। ਆਪਣੇ ਦੌਰੇ ਦੌਰਾਨ, ਰਾਜ ਮੰਤਰੀ ਸ੍ਰੀ ਨਾਗਰ ਨੇ ਮੰਡੀਆਂ ਵਿੱਚ ਕਿਸਾਨਾਂ ਅਤੇ ਆੜ੍ਹਤੀਆਂ (ਕਮਿਸ਼ਨ ਏਜੰਟਾਂ) ਨਾਲ ਗੱਲਬਾਤ ਕੀਤੀ, ਉਨ੍ਹਾਂ ਦੀਆਂ ਸ਼ਿਕਾਇਤਾਂ ਸੁਣੀਆਂ ਅਤੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ, ਰਾਸ਼ਟਰੀ ਪੱਧਰ 'ਤੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਅਤੇ ਰਾਜ ਪੱਧਰ 'ਤੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ, ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਚੌਕਸ ਹੈ। ਉਨ੍ਹਾਂ ਸਪੱਸ਼ਟ ਤੌਰ 'ਤੇ ਕਿਹਾ ਕਿ ਕਿਸੇ ਵੀ ਕਿਸਾਨ ਨੂੰ ਆਪਣੀ ਉਪਜ ਵੇਚਣ ਵੇਲੇ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਹੀਂ ਕਰਨਾ ਚਾਹੀਦਾ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਰਕਾਰ ਦਾ ਉਦੇਸ਼ ਇਹ ਯ...
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪ੍ਰਸ਼ਾਸਨਿਕ ਸਕੱਤਰਾਂ ਨਾਲ ਇੱਕ ਮਹੱਤਵਪੂਰਨ ਮੀਟਿੰਗ ਕੀਤੀ।

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪ੍ਰਸ਼ਾਸਨਿਕ ਸਕੱਤਰਾਂ ਨਾਲ ਇੱਕ ਮਹੱਤਵਪੂਰਨ ਮੀਟਿੰਗ ਕੀਤੀ।

Haryana
ਚੰਡੀਗੜ੍ਹ, 2 ਅਪ੍ਰੈਲ - ਹਰਿਆਣਾ ਦੇ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਇੱਕ ਵਾਰ ਫਿਰ ਪ੍ਰਸ਼ਾਸਨਿਕ ਕੰਮਕਾਜ ਵਿੱਚ ਤੇਜ਼ੀ ਦਿਖਾਉਂਦੇ ਹੋਏ, ਵਿੱਤ ਮੰਤਰੀ ਦੇ ਤੌਰ 'ਤੇ ਬਜਟ ਪੇਸ਼ ਕਰਨ ਦੇ ਸਿਰਫ਼ ਇੱਕ ਮਹੀਨੇ ਦੇ ਅੰਦਰ ਬਜਟ ਐਲਾਨਾਂ ਨੂੰ ਹਕੀਕਤ ਵਿੱਚ ਬਦਲਣ ਲਈ ਠੋਸ ਕਦਮ ਚੁੱਕੇ ਹਨ। ਇਸ ਸਬੰਧ ਵਿੱਚ, ਮੁੱਖ ਮੰਤਰੀ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਇਨ੍ਹਾਂ ਐਲਾਨਾਂ ਦੇ ਸਮਾਂਬੱਧ ਅਤੇ ਪ੍ਰਭਾਵਸ਼ਾਲੀ ਲਾਗੂਕਰਨ ਨੂੰ ਯਕੀਨੀ ਬਣਾਉਣ ਲਈ ਇੱਕ ਵਿਸਤ੍ਰਿਤ ਕਾਰਜ ਯੋਜਨਾ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਹਨ। ਵੀਰਵਾਰ ਨੂੰ, ਮੁੱਖ ਮੰਤਰੀ ਨੇ ਊਰਜਾ, ਸਿਹਤ, ਮਾਲੀਆ, ਆਬਕਾਰੀ ਅਤੇ ਕਰ, ਸਹਿਕਾਰਤਾ, ਵਿਕਾਸ ਅਤੇ ਪੰਚਾਇਤਾਂ, ਖੇਤੀਬਾੜੀ, ਪਸ਼ੂ ਪਾਲਣ, ਮੱਛੀ ਪਾਲਣ ਅਤੇ ਬਾਗਬਾਨੀ ਵਿਭਾਗਾਂ ਦੇ ਪ੍ਰਸ਼ਾਸਨਿਕ ਸਕੱਤਰਾਂ ਨਾਲ ਬਜਟ ਐਲਾਨਾਂ ਦੀ ਪ੍ਰਗਤੀ ਸੰਬੰਧੀ ਇੱਕ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਦੌਰਾਨ, ਉਨ੍ਹਾਂ ਨੇ ਸਪੱਸ਼ਟ ਨਿਰਦੇਸ਼ ਜਾਰੀ ਕੀਤੇ ਕਿ ਬਜਟ ਵਿੱਚ ਕੀਤੇ ਗਏ ਹਰੇਕ ਐਲਾਨ ਸੰਬੰਧੀ ਜਾਣਕਾਰੀ ਪਿੰਡ ਪੱਧਰ ਤੱਕ ਪਹੁੰਚੇ; ਇਸ ਨੂੰ ਸੁਚਾਰੂ ਬਣਾਉਣ ਲਈ, ਉਨ੍ਹਾਂ ਨੇ ਇਹ ਵੀ ਆਦੇਸ਼ ...
10000 ਰੁਪਏ ਰਿਸ਼ਵਤ ਲੈਂਦਾ ਐਸ.ਡੀ.ਓ. ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

10000 ਰੁਪਏ ਰਿਸ਼ਵਤ ਲੈਂਦਾ ਐਸ.ਡੀ.ਓ. ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

Crime News, Punjab News
ਚੰਡੀਗੜ੍ਹ 2 ਅਪ੍ਰੈਲ : ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੀ.ਐਸ.ਪੀ.ਸੀ.ਐਲ. ਦਫ਼ਤਰ, ਸਬ- ਡਿਵੀਜ਼ਨ ਕੁੱਪ ਕਲਾਂ ਜ਼ਿਲ੍ਹਾ ਮਲੇਰਕੋਟਲਾ ਵਿਖੇ ਤਾਇਨਾਤ ਉਪ- ਮੰਡਲ ਅਧਿਕਾਰੀ ਹਰਦੀਪ ਸਿੰਘ ਨੂੰ 10000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਪਿੰਡ ਭੋਗੀਵਾਲ ਜ਼ਿਲ੍ਹਾ ਮਲੇਰਕੋਟਲਾ ਦੇ ਇੱਕ ਵਸਨੀਕ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਬੁਲਾਰੇ ਨੇ ਕਿਹਾ ਕਿ ਦੋਸ਼ੀ ਐਸ.ਡੀ.ਓ. ਹਰਦੀਪ ਸਿੰਘ ਨੇ ਸ਼ਿਕਾਇਤਕਰਤਾ ਦੇ ਘਰ ਦੀ ਜਾਂਚ ਕੀਤੀ ਅਤੇ ਉਸਨੂੰ ਦੱਸਿਆ ਕਿ ਉਸ ਦੇ ਘਰ ਵਿੱਚ ਅਣਅਧਿਕਾਰਤ ਬਿਜਲੀ ਮੀਟਰ ਲੱਗੇ ਹੋਏ ਹਨ। ਇਸ ਸਬੰਧ ਵਿੱਚ ਮੁਲਜ਼ਮ ਐਸਡੀਓ ਨੇ ਇਨ੍ਹਾਂ ਬਿਜਲੀ ਮੀਟਰਾਂ ਨੂੰ ਚਾਲੂ ਰੱਖਣ ਲਈ ਸ਼ਿਕਾਇਤਕਰਤਾ ਤੋਂ 10000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਜ਼ਿਕਰਯੋਗ ਹੈ ਕਿ ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਣ ਦੀ ਪੂਰੀ ਗੱਲਬਾਤ ਰਿਕਾਰਡ ਕਰ ਲਈ ਸੀ। ਸ਼ਿਕਾਇਤਕਰ...
ਪੰਜਾਬ ਸਰਕਾਰ ਨੇ ਰਿਕਾਰਡ ਮਾਲੀਏ, 1,300 ਕਰੋੜ ਰੁਪਏ ਦੇ ਸੜਕੀ ਕੰਮਾਂ ਅਤੇ ਵਿਆਪਕ ਨਾਗਰਿਕ ਸੁਧਾਰਾਂ ਨਾਲ ਸ਼ਹਿਰੀ ਬੁਨਿਆਦੀ ਢਾਂਚੇ ਦੇ ਵਿਕਾਸ ਵਿੱਚ ਲਿਆਂਦੀ ਤੇਜ਼ੀ

ਪੰਜਾਬ ਸਰਕਾਰ ਨੇ ਰਿਕਾਰਡ ਮਾਲੀਏ, 1,300 ਕਰੋੜ ਰੁਪਏ ਦੇ ਸੜਕੀ ਕੰਮਾਂ ਅਤੇ ਵਿਆਪਕ ਨਾਗਰਿਕ ਸੁਧਾਰਾਂ ਨਾਲ ਸ਼ਹਿਰੀ ਬੁਨਿਆਦੀ ਢਾਂਚੇ ਦੇ ਵਿਕਾਸ ਵਿੱਚ ਲਿਆਂਦੀ ਤੇਜ਼ੀ

Punjab News
ਚੰਡੀਗੜ੍ਹ, 2 ਅਪ੍ਰੈਲ 2026: ਸਥਾਨਕ ਸਰਕਾਰਾਂ, ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਬਿਜਲੀ ਮੰਤਰੀ ਸੰਜੀਵ ਅਰੋੜਾ ਨੇ ਅੱਜ ਸ਼ਹਿਰੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ, ਬਿਹਤਰ ਢੰਗ ਨਾਲ ਸੇਵਾ ਪ੍ਰਦਾਨ ਕਰਨ ਅਤੇ ਸੂਬੇ ਦੇ ਨਾਗਰਿਕਾਂ ਦੇ ਜੀਵਨ ਨੂੰ ਬਿਹਤਰ ਬਣਾਉਣ ਦੇ ਉਦੇਸ਼ ਨਾਲ ਵਿਆਪਕ ਪਹਿਲਕਦਮੀਆਂ ਅਤੇ ਸੁਧਾਰਾਂ ਦਾ ਐਲਾਨ ਕੀਤਾ। ਲੋਕਾਂ ਨੂੰ ਰਾਹਤ ਪ੍ਰਦਾਨ ਕਰਨ ਸਬੰਧੀ ਉਪਾਵਾਂ ‘ਤੇ ਚਾਨਣਾ ਪਾਉਂਦਿਆਂ ਮੰਤਰੀ ਨੇ ਦੱਸਿਆ ਕਿ ਸੁਧਾਰ ਟਰੱਸਟਾਂ ਲਈ ਯਕਮੁਸ਼ਤ ਨਿਪਟਾਰਾ (ਓਟੀਐਸ) ਯੋਜਨਾ 30 ਅਪ੍ਰੈਲ, 2026 ਤੱਕ ਮੁੜ ਸ਼ੁਰੂ ਕੀਤੀ ਗਈ ਹੈ ਜਿਸ ਤਹਿਤ ਨਾਨ-ਕੰਸਟ੍ਰੱਕਸ਼ਨ ਫੀਸ (ਐਨਸੀਐਫ) 'ਤੇ ਲਗਭਗ 50 ਫੀਸਦ ਦੀ ਛੋਟ ਦਿੱਤੀ ਜਾ ਰਹੀ ਹੈ ਜਿਸ ਨਾਲ ਜਾਇਦਾਦ ਮਾਲਕਾਂ ਨੂੰ ਵੱਡੀ ਵਿੱਤੀ ਰਾਹਤ ਮਿਲੇਗੀ। ਇੱਕ ਵੱਡੀ ਪ੍ਰਾਪਤੀ ਹਾਸਲ ਕਰਦਿਆਂ ਵਿੱਤੀ ਸਾਲ 2025-26 ਲਈ ਹਾਊਸ ਟੈਕਸ ਦੀ ਵਸੂਲੀ 600 ਕਰੋੜ ਰੁਪਏ ਤੱਕ ਪਹੁੰਚ ਗਿਆ ਹੈ ਜੋ ਕਿ ਵਿੱਤੀ ਸਾਲ 2024-25 ਵਿੱਚ 500 ਕਰੋੜ ਰੁਪਏ ਸੀ। ਇਹ ਵਾਧਾ ਸ਼ਹਿਰੀ ਸਥਾਨਕ ਇਕਾਈਆਂ ਦੀ ਬਿਹਤਰ ਕੁਸ਼ਲਤਾ, ਪਾਰਦਰਸ਼ਤਾ ਅਤੇ ਪਾਲਣਾ ਨੂੰ ਦਰ...
ਪੰਜਾਬ ਖਾਦੀ ਅਤੇ ਗਰਾਮ ਉਦਯੋਗ ਬੋਰਡ ਦੀ ਵਿੱਤੀ ਸਾਲ 2025-26 ਦੀਆਂ ਪ੍ਰਾਪਤੀਆ ਅਤੇ ਯੋਜਨਾਵਾਂ ਦੀ ਪ੍ਰਗਤੀ ਦੀ ਸਮੀਖਿਆ

ਪੰਜਾਬ ਖਾਦੀ ਅਤੇ ਗਰਾਮ ਉਦਯੋਗ ਬੋਰਡ ਦੀ ਵਿੱਤੀ ਸਾਲ 2025-26 ਦੀਆਂ ਪ੍ਰਾਪਤੀਆ ਅਤੇ ਯੋਜਨਾਵਾਂ ਦੀ ਪ੍ਰਗਤੀ ਦੀ ਸਮੀਖਿਆ

Punjab News
ਚੰਡੀਗੜ੍ਹ, 2 ਅਪ੍ਰੈਲ : ਪੰਜਾਬ ਖਾਦੀ ਅਤੇ ਗਰਾਮ ਉਦਯੋਗ ਬੋਰਡ, ਦੇ ਚੇਅਰਮੈਨ ਸ੍ਰੀ ਗਗਨਦੀਪ ਸਿੰਘ ਕਾਕੂ ਆਹਲੂਵਾਲੀਆ ਨੇ ਅੱਜ ਚੰਡੀਗੜ੍ਹ ਸਥਿਤ ਬੋਰਡ ਦੇ ਦਫਤਰ ਵਿੱਚ ਪੰਜਾਬ ਖਾਦੀ ਅਤੇ ਗਰਾਮ ਉਦਯੋਗ ਬੋਰਡ ਦੀ ਵਿੱਤੀ ਸਾਲ 2025-26 ਦੀਆਂ ਪ੍ਰਾਪਤੀਆ ਅਤੇ ਯੋਜਨਾਵਾਂ ਦੀ ਪ੍ਰਗਤੀ ਦੀ ਸਮੀਖਿਆ ਕੀਤੀ । ਗਗਨਦੀਪ ਸਿੰਘ ਕਾਕੂ ਆਹਲੂਵਾਲੀਆ ਨੇ ਪ੍ਰਧਾਨ ਮੰਤਰੀ ਰੋਜਗਾਰ ਸਿਰਜਨ ਯੋਜਨਾ  ਦੀ ਪ੍ਰਗਤੀ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ  ਮੁੱਖ ਮੰਤਰੀ, ਪੰਜਾਬ  ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਖਾਦੀ ਅਤੇ ਗ੍ਰਾਮ ਉਦਯੋਗ ਖੇਤਰ ਨੇ ਮਹੱਤਵਪੂਰਨ ਉਪਲੱਬਧੀਆਂ ਹਾਸਲ ਕੀਤੀਆ ਹਨ। ਉਹਨਾਂ ਕਿਹਾ ਕਿ ਬੋਰਡ ਦੀਆਂ ਯੋਜਨਾਵਾਂ ਸਦਕੇ ਪੇਂਡੂ ਅਰਥਵਿਵਸਥਾ ਨੂੰ ਮਜਬੂਤ ਕਰਨ ਦੇ ਨਾਲ ਨਾਲ ਬੇਰੋਜਗਾਰ ਨੌਜਵਾਨਾਂ ਨੂੰ ਸਵੈ-ਰੋਜਗਾਰ ਦੇ ਮੌਕੇ ਵੀ ਦਿੱਤਾ ਹੈ। ਉਨ੍ਹਾਂ ਦੱਸਿਆ ਕਿ  ਵਿੱਤੀ ਸਾਲ 2025-26 ਦੋਰਾਨ ਬੋਰਡ ਵੱਲੋ ਪੀ.ਐਮ.ਈ.ਜੀ.ਪੀ ਸਕੀਮ ਅਧੀਨ 457 ਇਕਾਈਆ ਸਥਾਪਤ ਕਰਕੇ 5027 ਨੌਜਵਾਨਾਂ ਨੂੰ ਰੋਜਗਾਰ ਮੁਹੱਈਆ ਕਰਵਾਇਆ ਗਿਆ। ਇਹਨਾਂ 457  ਇਕਾਈਆ ਦੇ ਲਾਭਪਾਤਰੀਆ ਨੂੰ 32 ...
ਚੰਡੀਗੜ੍ਹ ਕੇਂਦਰ ਦੇ ਅਧਿਕਾਰ ਖੇਤਰ ਵਿੱਚ ਆਉਂਦਾ ਹੈ; ਭਾਜਪਾ ਦਫ਼ਤਰ ਦੇ ਬਾਹਰ ਹਮਲੇ ਲਈ ਕੇਂਦਰੀ ਗ੍ਰਹਿ ਮੰਤਰੀ ਜ਼ਿੰਮੇਵਾਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ ਕੇਂਦਰ ਦੇ ਅਧਿਕਾਰ ਖੇਤਰ ਵਿੱਚ ਆਉਂਦਾ ਹੈ; ਭਾਜਪਾ ਦਫ਼ਤਰ ਦੇ ਬਾਹਰ ਹਮਲੇ ਲਈ ਕੇਂਦਰੀ ਗ੍ਰਹਿ ਮੰਤਰੀ ਜ਼ਿੰਮੇਵਾਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
ਸੰਗਰੂਰ, 2 ਅਪ੍ਰੈਲ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਚੰਡੀਗੜ੍ਹ ਵਿੱਚ ਭਾਜਪਾ ਦਫ਼ਤਰ ਦੇ ਬਾਹਰ ਹੋਏ ਹਮਲੇ ਲਈ ਕੇਂਦਰ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਕਿਹਾ ਕਿ ਕੇਂਦਰ ਦੇ ਕੰਟਰੋਲ ਅਧੀਨ ਆਉਂਦੇ ਕੇਂਦਰ ਸ਼ਾਸਤ ਪ੍ਰਦੇਸ਼ ਨੂੰ ਸਿਆਸੀ ਦੂਸ਼ਣਬਾਜ਼ੀ ਦਾ ਆਧਾਰ ਬਣਾ ਕੇ ਵਰਤਣਾ ਪੂਰੀ ਤਰ੍ਹਾਂ ਗਲਤ ਹੈ। ਇਹ ਸਪੱਸ਼ਟ ਕਰਦਿਆਂ ਕਿ ਇਸ ਘਟਨਾ ਦੀ ਜ਼ਿੰਮੇਵਾਰੀ ਪੂਰੀ ਤਰ੍ਹਾਂ ਕੇਂਦਰ ਸਰਕਾਰ ਦੀ ਹੈ, ਉਨ੍ਹਾਂ ਕਿਹਾ ਕਿ ਜੇ ਇਸ ਘਟਨਾ ਨੂੰ ਉਨ੍ਹਾਂ 'ਤੇ ਥੋਪਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤਾਂ ਕੇਂਦਰ ਨੂੰ ਆਪਣੀ ਡਿਊਟੀ ਤੋਂ ਭੱਜਣ ਦੀ ਬਜਾਏ ਚੰਡੀਗੜ੍ਹ ਨੂੰ ਪੰਜਾਬ ਸਰਕਾਰ ਦੇ ਹਵਾਲੇ ਕਰ ਦੇਣਾ ਚਾਹੀਦਾ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਾਸਨ ਮਾਡਲਾਂ ਦਰਮਿਆਨ ਵੱਡੇ ਅੰਤਰ ਦਾ ਹਵਾਲਾ ਦਿੰਦਿਆਂ ਕਿਹਾ ਕਿ ਜਿੱਥੇ 'ਆਪ' ਸਰਕਾਰ ਲੋਕਾਂ ਤੋਂ ਵਿੱਤੀ ਬੋਝ ਘਟਾ ਰਹੀ ਹੈ, ਉਥੇ ਹਿਮਾਚਲ ਪ੍ਰਦੇਸ਼ ਵਿੱਚ ਕਾਂਗਰਸ ਦੀ ਅਗਵਾਈ ਵਾਲੀ ਸਰਕਾਰ ਆਮ ਜਨਤਾ 'ਤੇ ਗੈਰ-ਵਾਜਬ ਢੰਗ ਨਾਲ ਐਂਟਰੀ ਟੈਕਸ ਦਾ ਬੋਝ ਵਧਾ ਰਹੀ ਹੈ। ਉਨ੍ਹਾਂ ਨੇ ਇਸ ਕਦਮ ਨੂੰ ਲੋਕ ਵਿਰੋਧੀ ਦੱਸਦਿਆਂ ਇਸ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਿੰਡ ਚੀਮਾ ਵਿੱਚ ਸੰਤ ਅਤਰ ਸਿੰਘ ਜੀ ਮਹਾਰਾਜ ਹਸਪਤਾਲ ਦਾ ਕੀਤਾ ਉਦਘਾਟਨ; 15 ਪਿੰਡਾਂ ਦੇ 50 ਹਜ਼ਾਰ ਵਾਸੀਆਂ ਨੂੰ ਹੋਵੇਗਾ ਲਾਭ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਿੰਡ ਚੀਮਾ ਵਿੱਚ ਸੰਤ ਅਤਰ ਸਿੰਘ ਜੀ ਮਹਾਰਾਜ ਹਸਪਤਾਲ ਦਾ ਕੀਤਾ ਉਦਘਾਟਨ; 15 ਪਿੰਡਾਂ ਦੇ 50 ਹਜ਼ਾਰ ਵਾਸੀਆਂ ਨੂੰ ਹੋਵੇਗਾ ਲਾਭ

Breaking News
ਸੰਗਰੂਰ, 2 ਅਪ੍ਰੈਲ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਿੰਡ ਚੀਮਾ ਵਿਖੇ ਸੰਤ ਅਤਰ ਸਿੰਘ ਜੀ ਮਹਾਰਾਜ ਹਸਪਤਾਲ ਦਾ ਉਦਘਾਟਨ ਕੀਤਾ। ਜ਼ਿਕਰਯੋਗ ਹੈ ਕਿ 11.70 ਕਰੋੜ ਦੀ ਲਾਗਤ ਨਾਲ ਬਣਿਆ ਅਤੇ 30 ਬਿਸਤਰਿਆਂ ਵਾਲਾ ਇਹ ਅਤਿ-ਆਧੁਨਿਕ ਹਸਪਤਾਲ ਸਿਹਤ ਸੰਭਾਲ ਬੁਨਿਆਦੀ ਢਾਂਚੇ ਦੇ ਵਿਸਥਾਰ ਦੇ ਨਾਲ-ਨਾਲ ਪੂਰੇ ਖੇਤਰ ਵਿੱਚ ਹਜ਼ਾਰਾਂ ਲੋਕਾਂ ਨੂੰ ਮਿਆਰੀ ਡਾਕਰਟਰੀ ਸਹੂਲਤਾਂ ਪ੍ਰਦਾਨ ਕਰਨ ਲਈ ਸ਼ੁਰੂ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਨੇ ਜ਼ੋਰ ਦਿੰਦਿਆਂ ਕਿਹਾ ਕਿ ਇਹ ਹਸਪਤਾਲ ਨਾ ਸਿਰਫ਼ 15 ਪਿੰਡਾਂ ਦੇ ਲਗਪਗ 50 ਹਜ਼ਾਰ ਵਾਸੀਆਂ ਨੂੰ ਲਾਭ ਪਹੁੰਚਾਏਗਾ, ਸਗੋਂ ਨੇੜਲੇ ਖੇਤਰਾਂ ਦੀ ਲਗਪਗ 35 ਤੋਂ 40 ਹਜ਼ਾਰ ਆਬਾਦੀ ਲਈ ਕਿਫਾਇਤੀ ਅਤੇ ਮਿਆਰੀ ਇਲਾਜ ਵੀ ਮੁਹੱਈਆ ਕਰਵਾਏਗਾ। ਆਪਣੀ ਫੇਰੀ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਸਪਤਾਲ ਵਿੱਚ ਉਪਲਬਧ ਸਹੂਲਤਾਂ ਦਾ ਜ਼ਮੀਨੀ ਪੱਧਰ ’ਤੇ ਜਾਇਜ਼ਾ ਲੈਂਦਿਆਂ ਮਰੀਜ਼ਾਂ ਦਾ ਹਾਲਚਾਲ ਪੁੱਛਿਆ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਵੀ ਗੱਲਬਾਤ ਕੀਤੀ। ਹਸਪਤਾਲਾਂ ਦੀ ਇਸ ਬਦਲਦੀ ਨੁਹਾਰ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਪਹਿਲਾਂ ਸਹੂਲਤਾਂ ਦੀ...
मुख्यमंत्री ने आईजीएमसी में न्यूक्लियर मेडिसिन ब्लॉक का उद्घाटन किया

मुख्यमंत्री ने आईजीएमसी में न्यूक्लियर मेडिसिन ब्लॉक का उद्घाटन किया

Himachal
मुख्यमंत्री ठाकुर सुखविन्द्र सिंह सुक्खू ने आज इंदिरा गांधी मेडिकल कॉलेज, शिमला में न्यूक्लियर मेडिसिन ब्लॉक का उद्घाटन किया। इसी के साथ अब राज्य में सरकारी क्षेत्र में पहली बार पॉज़िट्रॉन एमिशन टोमोग्राफी (पैट) स्कैन की सुविधा उपलब्ध हो गई है।पैट स्कैन सुविधा रोगों का प्रारंभिक स्तर पर, मेटाबॉलिक और मॉलिक्यूलर स्तर पर पता लगाने में सक्षम है। पारंपरिक इमेजिंग तकनीकों जैसे सीटी और एमआरआई की तुलना में, जो बाद के चरणों में संरचनात्मक बदलाव दिखाती हैं, पैट तकनीक बहुत पहले ही शारीरिक परिवर्तनों का पता लगा लेती है। यह सुविधा कैंसर के स्टेज निर्धारण और पुनः मूल्यांकन, उपचार के प्रभाव का आकलन, बीमारी की पुनरावृत्ति का पता लगाने और रोग के पूर्वानुमान में महत्वपूर्ण भूमिका निभाएगी।यह तकनीक मस्तिष्क ट्यूमर, सिर और गर्दन के कैंसर, थायरॉयड कारसिनोमा, लंग्स कारसिनोमा, प्लूरल मैलिगनेंसिज़, थाइमिक ट्यूमर,...
ਵਿੱਤੀ ਸਾਲ 2025-26 ਵਿੱਚ ਪੰਜਾਬ ਦੇ ਸ਼ੁੱਧ ਜੀ.ਐਸ.ਟੀ. ਸੰਗ੍ਰਹਿ ਵਿੱਚ 12.52% ਦਾ ਵਾਧਾ ਦਰਜ: ਹਰਪਾਲ ਸਿੰਘ ਚੀਮਾ

ਵਿੱਤੀ ਸਾਲ 2025-26 ਵਿੱਚ ਪੰਜਾਬ ਦੇ ਸ਼ੁੱਧ ਜੀ.ਐਸ.ਟੀ. ਸੰਗ੍ਰਹਿ ਵਿੱਚ 12.52% ਦਾ ਵਾਧਾ ਦਰਜ: ਹਰਪਾਲ ਸਿੰਘ ਚੀਮਾ

Breaking News
ਚੰਡੀਗੜ੍ਹ, 2 ਅਪ੍ਰੈਲ- ਮਜ਼ਬੂਤ ਵਿੱਤੀ ਪ੍ਰਬੰਧਨ ਅਤੇ ਨਿਰੰਤਰ ਆਰਥਿਕ ਸੁਧਾਰ ਨੂੰ ਦਰਸਾਉਂਦੇ ਹੋਏ, ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਵਿੱਤੀ ਸਾਲ 2025-26 ਲਈ ਮਾਰਚ ਮਹੀਨੇ ਤੱਕ ਸ਼ੁੱਧ ਵਸਤਾਂ ਅਤੇ ਸੇਵਾਵਾਂ ਕਰ (ਜੀ.ਐਸ.ਟੀ.) ਦੇ ਸੰਗ੍ਰਹਿ ਵਿੱਚ 12.52% ਦੇ ਮਹੱਤਵਪੂਰਨ ਵਾਧੇ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਸੂਬੇ ਨੇ ਮਾਰਚ 2026 ਵਿੱਚ ਸਾਲ-ਦਰ-ਸਾਲ ਵੀ ਭਾਰੀ ਵਾਧਾ ਦਰਜ ਕੀਤਾ ਹੈ, ਜਿਸ ਵਿੱਚ ਸ਼ੁੱਧ ਜੀ.ਐਸ.ਟੀ. ਸੰਗ੍ਰਹਿ ਮਾਰਚ 2025 ਦੇ 1,913.82 ਕਰੋੜ ਰੁਪਏ ਤੋਂ ਵੱਧ ਕੇ 2,231.93 ਕਰੋੜ ਰੁਪਏ ਹੋ ਗਿਆ ਹੈ, ਜੋ ਕਿ 318.11 ਕਰੋੜ ਰੁਪਏ ਦੇ ਸ਼ੁੱਧ ਲਾਭ ਅਤੇ 16.6% ਦੇ ਵਾਧੇ ਨੂੰ ਦਰਸਾਉਂਦਾ ਹੈ ਅਤੇ ਮਾਰਚ ਵਿੱਚ ਐਸ.ਜੀ.ਐਸ.ਟੀ. ਨਕਦ ਸੰਗ੍ਰਹਿ ਵਿੱਚ 18% ਦਾ ਮਜ਼ਬੂਤ ਵਾਧਾ ਦਰਜ ਕੀਤਾ ਗਿਆ ਹੈ। ਲਗਭਗ 7% ਦੀ ਕੌਮੀ ਵਿਕਾਸ ਦਰ ਦੇ ਮੁਕਾਬਲੇ ਇਸ ਨੇ ਪੰਜਾਬ ਨੂੰ ਦੇਸ਼ ਦੇ ਸਭ ਤੋਂ ਵਧੀਆ ਪ੍ਰਦਰਸ਼ਨ ਕਰਨ ਵਾਲੇ ਵੱਡੇ ਸੂਬਿਆਂ ਵਿੱਚ ਲਿਆ ਖੜ੍ਹਾ ਕੀਤਾ ਹੈ। ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਇਨ੍ਹਾਂ ਅੰਕੜਿਆਂ ਦਾ ਖੁਲਾਸਾ ...
ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਮਾਝੇ ਦੇ ਟਰਾਂਸਪੋਰਟਰਾਂ ਅਤੇ ਲੇਬਰ ਠੇਕੇਦਾਰਾਂ ਨਾਲ ਮੀਟਿੰਗ

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਮਾਝੇ ਦੇ ਟਰਾਂਸਪੋਰਟਰਾਂ ਅਤੇ ਲੇਬਰ ਠੇਕੇਦਾਰਾਂ ਨਾਲ ਮੀਟਿੰਗ

Punjab News
ਗੁਰਦਾਸਪੁਰ 2 ਅਪ੍ਰੈਲ   - ਸ਼੍ਰੀ ਲਾਲ ਚੰਦ ਕਟਾਰੂਚੱਕ, ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਪੰਜਾਬ ਵਲੋਂ ਕਣਕ ਦੀ ਖਰੀਦ ਪ੍ਰਕਿਰਿਆ ਨੂੰ ਹੋਰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਅੱਜ ਮਾਝੇ ਖੇਤਰ ਦੇ ਟਰਾਂਸਪੋਰਟਰਾਂ ਅਤੇ ਲੇਬਰ ਠੇਕੇਦਾਰਾਂ ਨਾਲ ਗੁਰਦਾਸਪੁਰ ਵਿਖੇ ਮੀਟਿੰਗ ਕੀਤੀ ਗਈ। ਜਿਸ ਵਿੱਚ ਗੁਰਦਾਸਪੁਰ, ਪਠਾਨਕੋਟ, ਸ਼੍ਰੀ ਅੰਮ੍ਰਿਤਸਰ ਸਾਹਿਬ ਅਤੇ ਤਰਨਤਾਰਨ ਜ਼ਿਲ੍ਹਿਆਂ ਦੇ ਡੀ.ਐਫ.ਐਸ.ਸੀ ਸਮੇਤ ਖਰੀਦ ਏਜੰਸੀਆਂ ਦੇ ਡੀ.ਐਮ ਅਤੇ ਟਰਾਂਸਪੋਰਟਰ ਅਤੇ ਠੇਕੇਦਾਰ ਮੌਜੂਦ ਸਨ। ਮੀਟਿੰਗ ਦੌਰਾਨ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਅੰਦਰ ਕਣਕ ਦੀ ਖਰੀਦ ਪ੍ਰਕਿਰਿਆ ਪਹਿਲੀ ਅਪ੍ਰੈਲ ਤੋਂ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਜਿਸ ਤਰ੍ਹਾਂ ਪਹਿਲਾਂ ਚਾਰ ਸਾਲਾਂ ਦੌਰਾਨ ਖਰੀਦ ਪ੍ਰਕਿਰਿਆ ਸੁਚਾਰੂ ਢੰਗ ਨਾਲ ਮੁਕੰਮਲ ਕੀਤੀਆਂ ਗਈਆ ਹਨ, ਓਸੇ ਤਰਾਂ ਬਲਕਿ ਹੋਰ ਵੀ ਬਿਹਤਰ ਢੰਗ ਨਾਲ ਖਰੀਦ ਪ੍ਰਕਿਰਿਆ ਸੁਚਾਰੂ ਢੰਗ ਨਾਲ ਨੇਪੜੇ ਚਾੜੀ ਜਾਵੇਗੀ। ਮੀਟਿੰਗ ਦੌਰਾਨ ਉਹਨਾਂ ਟਰਾਂਸਪੋਰਟ ਅਤੇ ਲੇਬਰ ਠੇਕੇਦਾਰਾਂ ਨੂੰ ਕਿਹਾ ਕਿ ਖਰੀਦ ਪ੍ਰਕਿਰਿਆ ਦੌਰਾਨ ਕਿਸੇ ਕਿਸਮ ਦੀ ਟਰਾਂ...