Monday, June 22
Shadow

Tag: hot news

ਰਾਜ ਵਿੱਚ ਕਿਸਾਨਾਂ ਨਾਲ ਜੁੜੀਆਂ ਯੋਜਨਾਵਾਂ ਨੂੰ ਪਾਰਦਰਸ਼ੀ ਅਤੇ ਪ੍ਰਭਾਵੀ ਬਣਾਉਣ ਦੀ ਦਿਸ਼ਾ ਵਿੱਚ ਲਗਾਤਾਰ ਕੀਤਾ ਜਾ ਰਿਹਾ ਹੈ ਕੰਮ- ਸ਼ਿਆਮ ਸਿੰਘ ਰਾਣਾ

ਰਾਜ ਵਿੱਚ ਕਿਸਾਨਾਂ ਨਾਲ ਜੁੜੀਆਂ ਯੋਜਨਾਵਾਂ ਨੂੰ ਪਾਰਦਰਸ਼ੀ ਅਤੇ ਪ੍ਰਭਾਵੀ ਬਣਾਉਣ ਦੀ ਦਿਸ਼ਾ ਵਿੱਚ ਲਗਾਤਾਰ ਕੀਤਾ ਜਾ ਰਿਹਾ ਹੈ ਕੰਮ- ਸ਼ਿਆਮ ਸਿੰਘ ਰਾਣਾ

Haryana
ਚੰਡੀਗੜ੍ਹ, 1 ਅਪ੍ਰੈਲ - ਹਰਿਆਣਾ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ਼੍ਰੀ ਸ਼ਿਆਮ ਸਿੰਘ ਰਾਣਾ ਨੇ ਦੱਸਿਆ ਕਿ ਰਾਜ ਵਿੱਚ ਕਿਸਾਨਾਂ ਨਾਲ ਜੁੜੀਆਂ ਯੋਜਨਾਵਾਂ ਨੂੰ ਪਾਰਦਰਸ਼ੀ ਅਤੇ ਪ੍ਰਭਾਵੀ ਬਣਾਉਣ ਦੀ ਦਿਸ਼ਾ ਵਿੱਚ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਹਰਿਆਣਾ ਵਿੱਚ ਪੀ.ਐਮ. ਕਿਸਾਨ ਦੇ ਕੁੱਲ 20,82,596 ਕਿਸਾਨ ਲਾਭਪਾਤਰ ਹਨ, ਜਿਨ੍ਹਾਂ ਵਿੱਚੋਂ 16,33,297 ਕਿਸਾਨਾਂ ਦੇ ਖਾਤੇ ਸਰਗਰਮ ਹਨ। ਹੁਣ ਤੱਕ 7,33,083 ਕਿਸਾਨਾਂ ਦੀ ਕਿਸਾਨ ਆਈ.ਡੀ. ਬਣਾਈ ਜਾ ਚੁੱਕੀ ਹੈ, ਜੋ ਕਿ ਕੁੱਲ ਕੰਮ ਦਾ ਲਗਭਗ 45 ਫੀਸਦੀ ਪੂਰਾ ਹੋ ਚੁੱਕਾ ਹੈ।  ਹਰਿਆਣਾ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ਼੍ਰੀ ਸ਼ਿਆਮ ਸਿੰਘ ਰਾਣਾ ਨੇ ਇਹ ਗੱਲ ਅੱਜ ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ਼੍ਰੀ ਸ਼ਿਵਰਾਜ ਸਿੰਘ ਚੌਹਾਨ ਵੱਲੋਂ ਵੱਖ-ਵੱਖ ਰਾਜਾਂ ਦੇ ਖੇਤੀਬਾੜੀ ਮੰਤਰੀਆਂ ਦੀ ਕਿਸਾਨ ਆਈ.ਡੀ. ਅਤੇ ਖਾਦ ਵਿਸ਼ੇ ਨੂੰ ਲੈ ਕੇ ਆਯੋਜਿਤ ਬੈਠਕ ਵਿੱਚ ਚੰਡੀਗੜ੍ਹ ਤੋਂ ਵੀਡੀਓ ਕਾਨਫਰੰਸ ਰਾਹੀਂ ਕਹੀ।   ਸ਼੍ਰੀ ਸ਼ਿਆਮ ਸਿੰਘ ਰਾਣਾ ਨੇ ਕਿਹਾ ਕਿ ‘ਮੇਰੀ ਫ਼ਸਲ ਮੇਰਾ ਬਿਓਰਾ’ ਪੋਰਟਲ ਰਾਹੀਂ ਰਾਜ ਵਿੱਚ ...
ਸਪੀਕਰ ਸੰਧਵਾਂ ਨੇ ਕੋਟਕਪੂਰਾ ਵਿਖੇ 38 ਲੱਖ 94 ਹਜ਼ਾਰ ਦੇ ਪਾਈਪ ਲਾਈਨ ਦਾ ਨੀਂਹ ਪੱਥਰ ਰੱਖਿਆ

ਸਪੀਕਰ ਸੰਧਵਾਂ ਨੇ ਕੋਟਕਪੂਰਾ ਵਿਖੇ 38 ਲੱਖ 94 ਹਜ਼ਾਰ ਦੇ ਪਾਈਪ ਲਾਈਨ ਦਾ ਨੀਂਹ ਪੱਥਰ ਰੱਖਿਆ

Punjab Politics
ਕੋਟਕਪੂਰਾ 01 ਅਪ੍ਰੈਲ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਲੀ ਵਾਲੀ ਸਰਕਾਰ ਵੱਲੋਂ ਰੋਜ਼ਾਨਾ ਹੀ ਕੋਈ ਨਾ ਕੋਈ  ਵਿਕਾਸ ਕਾਰਜ ਸ਼ੁਰੂ ਕੀਤਾ ਜਾ ਰਿਹਾ ਹੈ ਅਤੇ ਮੁਕੰਮਲ ਹੋ ਚੁੱਕੇ ਕੰਮਾਂ ਦੇ ਉਦਘਾਟਨ ਕੀਤੇ ਜਾ ਰਹੇ ਹਨ। ਇਹ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ 38 ਲੱਖ 94 ਹਜ਼ਾਰ ਦੇ ਪਾਈਪ ਲਾਈਨ ਦਾ ਨੀਂਹ ਪੱਥਰ ਰੱਖਣ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ 9 ਕਰੋੜ ਰੁਪਏ ਦੀ ਰਾਸ਼ੀ ਖਰਚ ਕੇ ਕੋਟਕਪੂਰਾ ਵਿਖੇ ਪਾਈਪਾਂ ਦਾ ਕੰਮ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਪਿਛਲੇ ਚਾਰ ਸਾਲਾਂ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦਾ ਵਿਕਾਸ ਕਰਨ ਵਿੱਚ ਲੱਗੀ ਹੋਈ ਹੈ।ਉਨ੍ਹਾਂ ਦੱਸਿਆ ਇਨ੍ਹਾਂ ਪਾਈਪਾਂ ਦਾ  ਨਾਲ ਲੱਗਦੇ ਪਿੰਡਾਂ ਦੀ ਜਮੀਨ ਅਤੇ ਕਿਸਾਨਾਂ ਨੂੰ ਵੀ ਕਾਫੀ ਫਾਈਦਾ ਮਿਲੇਗਾ।  ਉਨ੍ਹਾਂ ਮੌਕੇ ਤੇ ਮੌਜੂਦ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਹ ਪਾਈਪ ਲਾਈਨ ਪਾਉਣ ਵੇਲੇ ਅਤੇ ਇਸ ਦੇ ਉਪਰੰਤ ਵੀ ਲੋਕਾਂ ਦੀ ਸਹੂਲਤ ਦਾ ਖਾਸ ਖਿਆਲ ਰੱਖਿਆ ਜਾਵੇ। ਇਸ ਲਾਭਕਾਰੀ ਪ੍ਰੋਜ...
ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਗੈਸ ਏਜੰਸੀ ਦਾ ਕੀਤਾ ਦੌਰਾ; ਗੈਸ ਸਪਲਾਈ ਦਾ ਲਿਆ ਜਾਇਜ਼ਾ

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਗੈਸ ਏਜੰਸੀ ਦਾ ਕੀਤਾ ਦੌਰਾ; ਗੈਸ ਸਪਲਾਈ ਦਾ ਲਿਆ ਜਾਇਜ਼ਾ

Local news
ਲਹਿਰਾਗਾਗਾ, 1 ਅਪ੍ਰੈਲ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਲਹਿਰਾ ਵਿਖੇ ਸਥਿਤ ਇਕ ਗੈਸ ਏਜੰਸੀ ਦਾ ਦੌਰਾ ਕਰਦੇ ਹੋਏ ਗੈਸ ਸਪਲਾਈ ਪ੍ਰਣਾਲੀ ਅਤੇ ਖ਼ਪਤਕਾਰਾਂ ਨੂੰ ਪ੍ਰਦਾਨ ਕੀਤੀਆਂ ਜਾ ਰਹੀਆਂ ਸਹੂਲਤਾਂ ਦਾ ਵਿਸਥਾਰ ਨਾਲ ਜਾਇਜ਼ਾ ਲਿਆ। ਦੌਰੇ ਦੌਰਾਨ ਉਨ੍ਹਾਂ ਗੈਸ ਸਿਲੰਡਰਾਂ ਦੀ ਉਪਲਬਧਤਾ, ਸਟਾਕ ਦੀ ਸਥਿਤੀ, ਵੰਡ ਪ੍ਰਕਿਰਿਆ ਅਤੇ ਖ਼ਪਤਕਾਰਾਂ ਦੀ ਸਹੂਲਤ ਲਈ ਕੀਤੇ ਪ੍ਰਬੰਧਾਂ ਬਾਰੇ ਅਧਿਕਾਰੀਆਂ ਤੋਂ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਉਹਨਾਂ ਨੇ ਕੇਂਦਰ ਸਰਕਾਰ ਵੱਲੋਂ ਕਮਰਸ਼ੀਅਲ ਸਿਲਿੰਡਰਾਂ ਦੇ ਭਾਅ ਵਧਾਉਣ ਦੀ ਨਿਖੇਦੀ ਕੀਤੀ। ਇਸ ਮੌਕੇ ਕੈਬਨਿਟ ਮੰਤਰੀ ਨੇ ਏਜੰਸੀ ਵਿੱਚ ਗੈਸ ਸਿਲੰਡਰ ਪ੍ਰਾਪਤ ਕਰਨ ਆਏ ਲੋਕਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਸੁਝਾਅ ਸੁਣੇ। ਲੋਕਾਂ ਨੇ ਗੈਸ ਸਪਲਾਈ ਨਾਲ ਸੰਬੰਧਿਤ ਕੁਝ ਮੁਸ਼ਕਲਾਂ ਵੀ ਉਨ੍ਹਾਂ ਦੇ ਧਿਆਨ ਵਿੱਚ ਲਿਆਦੀਆਂ, ਜਿਨ੍ਹਾਂ ਨੂੰ ਮੰਤਰੀ ਨੇ ਗੰਭੀਰਤਾ ਨਾਲ ਲੈਂਦਿਆਂ ਮੌਕੇ ‘ਤੇ ਹੀ ਸਬੰਧਤ ਅਧਿਕਾਰੀਆਂ ਨੂੰ ਜਰੂਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਸ੍ਰੀ ਗੋਇਲ ਨੇ ਭਰੋਸਾ ਦਿਵਾਇਆ ਕਿ ਲੋਕਾਂ ਨੂੰ ਗੈਸ ਸਿਲੰਡ...
ਹਲਕਾ ਚੱਬੇਵਾਲ ‘ਚ ਸਥਾਪਤ ਹੋਵੇਗਾ ਫ਼ਲਾਂ ਤੇ ਸਬਜ਼ੀਆਂ ਦਾ ਪ੍ਰੋਸੈਸਿੰਗ ਇੰਡਸਟਰੀ, 18 ਕਰੋੜ ਦੀ ਲਾਗਤ ਨਾਲ ਲੱਗੇਗਾ ਪ੍ਰੋਜੈਕਟ

ਹਲਕਾ ਚੱਬੇਵਾਲ ‘ਚ ਸਥਾਪਤ ਹੋਵੇਗਾ ਫ਼ਲਾਂ ਤੇ ਸਬਜ਼ੀਆਂ ਦਾ ਪ੍ਰੋਸੈਸਿੰਗ ਇੰਡਸਟਰੀ, 18 ਕਰੋੜ ਦੀ ਲਾਗਤ ਨਾਲ ਲੱਗੇਗਾ ਪ੍ਰੋਜੈਕਟ

Local news
ਹੁਸ਼ਿਆਰਪੁਰ, 1 ਅਪ੍ਰੈਲ: ਵਿਧਾਨ ਸਭਾ ਹਲਕਾ ਚੱਬੇਵਾਲ ਵਿਚ ਜਲਦ ਹੀ ਫ਼ਲਾਂ ਅਤੇ ਸਬਜ਼ੀਆਂ ਦੀ ਪ੍ਰੋਸੈਸਿੰਗ ਦੀ ਵੱਡੀ ਇੰਡਸਟਰੀ ਸਥਾਪਤ ਹੋਵੇਗੀ ਜਿਸ ਨਾਲ ਕੰਢੀ ਅਤੇ ਨਾਲ ਲੱਗਦੇ ਇਲਾਕਿਆਂ ਵਿਚ ਫ਼ਲਾਂ-ਸਬਜ਼ੀਆਂ ਦੀ ਕਾਸ਼ਤ ਨੂੰ ਨਾ ਸਿਰਫ ਹੁਲਾਰਾ ਮਿਲੇਗਾ ਸਗੋਂ ਕਾਸ਼ਤਕਾਰਾਂ ਦੀ ਆਮਦਨ ਵਿਚ ਵੀ ਚੋਖਾ ਵਾਧਾ ਹੋਵੇਗਾ।           ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਇਹ ਪ੍ਰੋਜੈਕਟ ਲਗਵਾਉਣ ਲਈ ਕੇਂਦਰੀ ਮੰਤਰਾਲੇ ਨਾਲ ਰਾਬਤਾ ਕਰਨ ਦੀ ਮੰਗ ਰੱਖੀ ਸੀ ਜਿਸ ‘ਤੇ ਉਨ੍ਹਾਂ ਦੋਵਾਂ ਵਲੋਂ ਕੇਂਦਰੀ ਫੂਡ ਪ੍ਰੋਸੈਸਿੰਗ ਉਦਯੋਗ ਮੰਤਰੀ ਚਿਰਾਗ ਪਾਸਵਾਨ ਨਾਲ ਮੁਲਾਕਾਤ ਕਰਕੇ ਇਸ ਪ੍ਰੋਜੈਕਟ ਬਾਰੇ ਵਿਸਥਾ...
ਕੈਬਨਿਟ ਮੰਤਰੀ ਖੁੱਡੀਆਂ ਨੇ ਅਰਨੀਵਾਲਾ ਵਜੀਰਾ ਵਿਖੇ ਤਕਸੀਮ ਕੀਤੇ 241 ਸਮਾਰਟ ਰਾਸ਼ਨ ਕਾਰਡ

ਕੈਬਨਿਟ ਮੰਤਰੀ ਖੁੱਡੀਆਂ ਨੇ ਅਰਨੀਵਾਲਾ ਵਜੀਰਾ ਵਿਖੇ ਤਕਸੀਮ ਕੀਤੇ 241 ਸਮਾਰਟ ਰਾਸ਼ਨ ਕਾਰਡ

Local news
ਲੰਬੀ/ਸ੍ਰੀ ਮੁਕਤਸਰ ਸਾਹਿਬ, 01 ਅਪ੍ਰੈਲ- ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਅੱਜ ਲੰਬੀ ਹਲਕੇ ਦੇ ਪਿੰਡ ਅਰਨੀਵਾਲਾ ਵਜੀਰਾ ਵਿਖੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਰਾਸ਼ਨ ਮੁਹੱਈਆ ਕਰਵਾਉਣ ਲਈ ਜਿਨ੍ਹਾਂ ਪਰਿਵਾਰਾਂ ਦੇ ਪੁਰਾਣੇ ਰਾਸ਼ਨ ਕਾਰਡ ਬਣੇ ਸਨ ਉਨ੍ਹਾਂ ਪਰਿਵਾਰਾਂ ਨੂੰ 241 ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਕੀਤੀ ਗਈ। ਕੈਬਨਿਟ ਮੰਤਰੀ ਸ. ਖੁੱਡੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਮਕਸਦ ਗਰੀਬ ਅਤੇ ਜ਼ਰੂਰਤਮੰਦ ਪਰਿਵਾਰਾਂ ਨੂੰ ਰੋਜ਼ਾਨਾ ਦੀ ਲੋੜੀਂਦੀ ਪੋਸ਼ਟਿਕ ਸਮੱਗਰੀ ਦੀ ਸੁਵਿਧਾ ਪ੍ਰਦਾਨ ਕਰਨਾ ਹੈ ਅਤੇ ਇਸੇ ਲੜੀ ਤਹਿਤ ਲੰਬੀ ਹਲਕੇ ਦੇ ਪਿੰਡ ਅਰਨੀਵਾਲਾ ਵਜੀਰਾ ਵਿਖੇ ਸਮਾਰਟ ਰਾਸ਼ਨ ਕਾਰਡ ਧਾਰਕ ਪਰਿਵਾਰਾਂ ਨੂੰ ਖਾਸ ਵੰਡ ਪ੍ਰੋਗਰਾਮ ਦੌਰਾਨ ਵੱਡੀ ਰਾਹਤ ਦਿੱਤੀ ਜਾ ਰਹੀ ਹੈ ਅਤੇ ਲੰਬੀ ਹਲਕੇ ਵਿੱਚ ਹੁਣ ਤੱਕ ਕੁੱਲ 21526 ਲੋੜਵੰਦਾਂ ਦੇ ਕਾਰਡ ਬਣਾਏ ਜਾ ਚੁੱਕੇ ਹਨ। ਸ. ਖੁੱਡੀਆਂ ਨੇ ਵਧੇਰੇ ਜਾਣਕਾਰੀ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਮੇਰੀ ਰਸੋਈ ...
ਸਪੀਕਰ  ਸੰਧਵਾਂ ਨੇ ਜਸਕਰਨ ਸਿੰਘ ਅਤੇ ਜਸਵਿੰਦਰ ਸਿੰਘ ਤੇ ਦੀ ਅੰਤਿਮ ਅਰਦਾਸ ਮੌਕੇ ਸ਼ਰਧਾਂਜਲੀ ਭੇਟ ਕੀਤੀ

ਸਪੀਕਰ  ਸੰਧਵਾਂ ਨੇ ਜਸਕਰਨ ਸਿੰਘ ਅਤੇ ਜਸਵਿੰਦਰ ਸਿੰਘ ਤੇ ਦੀ ਅੰਤਿਮ ਅਰਦਾਸ ਮੌਕੇ ਸ਼ਰਧਾਂਜਲੀ ਭੇਟ ਕੀਤੀ

Local news
ਕੋਟਕਪੂਰਾ, 1 ਅਪ੍ਰੈਲ- ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਹਰੀ ਨੌ ਦੇ ਵਸਨੀਕ ਸ. ਰਣਬੀਰ ਸਿੰਘ ਦੇ ਪੁੱਤਰਾਂ ਜਸਕਰਨ ਸਿੰਘ ਅਤੇ ਜਸਵਿੰਦਰ ਸਿੰਘ ਜੋ ਕਿ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ ਦੀ ਅੰਤਿਮ ਅਰਦਾਸ ਵਿਚ ਸ਼ਿਰਕਤ ਕੀਤੀ ਅਤੇ ਸਰਧਾਂਜਲੀ ਭੇਟ ਕੀਤੀ। ਸ. ਸੰਧਵਾਂ ਨੇ ਕਿਹਾ ਕਿ ਨੌਜਵਾਨ ਉਮਰ ਵਿੱਚ ਹੋਈ ਇਸ ਅਣਹੋਣੀ ਨੇ ਸਾਰੇ ਇਲਾਕੇ ਨੂੰ ਗਮਗੀਨ ਕਰ ਦਿੱਤਾ ਹੈ ਅਤੇ ਇਹ ਘਾਟਾ ਕਦੇ ਵੀ ਪੂਰਾ ਨਹੀਂ ਹੋ ਸਕਦਾ। ਉਨ੍ਹਾਂ ਕਿਹਾ ਕਿ ਅਜਿਹੀਆਂ ਘੜੀਆਂ ਵਿੱਚ ਸਿਰਫ਼ ਹੌਸਲਾ ਅਤੇ ਸਬਰ ਹੀ ਮਨੁੱਖ ਨੂੰ ਸੰਭਾਲ ਸਕਦੇ ਹਨ। ਉਨ੍ਹਾਂ ਨੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ੇ ਅਤੇ ਪਰਿਵਾਰ ਨੂੰ ਇਹ ਅਪਾਰ ਦੁੱਖ ਸਹਿਣ ਦੀ ਤਾਕਤ ਪ੍ਰਦਾਨ ਕਰੇ। ਉਨ੍ਹਾਂ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ ਦੁਖੀ ਪਰਿਵਾਰਾਂ ਦੇ ਨਾਲ ਪੂਰੀ ਸੰਵੇਦਨਸ਼ੀਲਤਾ ਨਾਲ ਖੜੀ ਹੈ ਅਤੇ ਜ਼ਰੂਰਤ ਪੈਣ ‘ਤੇ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਈ ਜਾਵੇਗੀ। ਇਸ ਮੌਕੇ ਉਨ੍ਹਾਂ ਆਪਣੀ ਤਨਖਾਹ ਵਿੱਚੋਂ ਪਰਿਵਾਰ ਨੂੰ 2 ਲੱਖ ਦਾ ਚੈਕ ਦਿੱਤਾ ਅ...
ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਗੜ੍ਹੇਮਾਰੀ ਨਾਲ ਨੁਕਸਾਨੀ ਕਣਕ ਦੀ ਫਸਲ ਦਾ ਲਿਆ ਜਾਇਜ਼ਾ

ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਗੜ੍ਹੇਮਾਰੀ ਨਾਲ ਨੁਕਸਾਨੀ ਕਣਕ ਦੀ ਫਸਲ ਦਾ ਲਿਆ ਜਾਇਜ਼ਾ

Punjab News
ਲੰਬੀ/ਸ੍ਰੀ ਮੁਕਤਸਰ ਸਾਹਿਬ, 01 ਅਪ੍ਰੈਲ: ਪੰਜਾਬ ਦੇ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਅੱਜ ਲੰਬੀ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਪੱਕੀ ਕਣਕ ਦੀ ਫਸਲ ਨੂੰ ਗੜ੍ਹੇਮਾਰੀ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲਿਆ ਗਿਆ। ਇਸ ਦੌਰਾਨ ਮੰਤਰੀ ਨੇ ਪਿੰਡ ਆਲਮਵਾਲਾ, ਬੋਦੀਵਾਲਾ, ਰਾਣੀਵਾਲਾ, ਅਸਪਾਲ, ਸਰਾਵਾਂ ਬੋਦਲਾ, ਕੱਟਿਆਵਾਲੀ ਅਤੇ ਕਬਰਵਾਲਾ ਵਿੱਚ ਕਿਸਾਨਾਂ ਨਾਲ ਮਿਲ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਫਸਲ ਦੇ ਨੁਕਸਾਨ ਦਾ ਜਾਇਜ਼ਾ ਲਿਆ। ਸ. ਖੁੱਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੇ ਨਾਲ ਖੜੀ ਹੈ ਅਤੇ ਗੜ੍ਹੇਮਾਰੀ ਨਾਲ ਹੋਏ ਨੁਕਸਾਨ ਦੀ ਪੂਰੀ ਭਰਪਾਈ ਲਈ ਯੋਗ ਕਦਮ ਚੁੱਕੇ ਜਾਣਗੇ। ਉਨ੍ਹਾਂ ਨੇ ਸੰਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਤੁਰੰਤ ਗਿਰਦਾਵਰੀ ਕਰਕੇ ਨੁਕਸਾਨ ਦੀ ਵਿਸਥਾਰ ਰਿਪੋਰਟ ਤਿਆਰ ਕੀਤੀ ਜਾਵੇ ਤਾਂ ਜੋ ਪ੍ਰਭਾਵਿਤ ਕਿਸਾਨਾਂ ਨੂੰ ਜਲਦੀ ਤੋਂ ਜਲਦੀ ਮੁਆਵਜ਼ਾ ਦਿੱਤਾ ਜਾ ਸਕੇ। ਕੈਬਨਿਟ ਮੰਤਰੀ ਨੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਸਰਕਾਰ ਉਨ੍ਹਾਂ ਦੇ ਹੱਕਾਂ ਦੀ ਰੱਖਿਆ ਲਈ ਵਚਨਬੱਧ ਹੈ ਅਤੇ ਗੜ੍ਹੇਮਾਰੀ ਨਾਲ ਹੋਏ...
ਮੁੱਖ ਮੰਤਰੀ ਸਿਹਤ ਯੋਜਨਾ ਦੀ ਰਾਜ ਵਿਆਪੀ ਸਿਹਤ ਕਾਰਡ ਰਜਿਸਟ੍ਰੇਸ਼ਨ ਮੁਹਿੰਮ ਵਿੱਚ 19,000 ਆਸ਼ਾ ਵਰਕਰਾਂ ਹੋਈਆਂ ਸ਼ਾਮਲ

ਮੁੱਖ ਮੰਤਰੀ ਸਿਹਤ ਯੋਜਨਾ ਦੀ ਰਾਜ ਵਿਆਪੀ ਸਿਹਤ ਕਾਰਡ ਰਜਿਸਟ੍ਰੇਸ਼ਨ ਮੁਹਿੰਮ ਵਿੱਚ 19,000 ਆਸ਼ਾ ਵਰਕਰਾਂ ਹੋਈਆਂ ਸ਼ਾਮਲ

Punjab News
ਚੰਡੀਗੜ੍ਹ, 1 ਅਪ੍ਰੈਲ 2026: ਸਿਹਤ ਸੇਵਾਵਾਂ ਨੂੰ ਆਖ਼ਰੀ ਮੀਲ ਤੱਕ ਪਹੁੰਚਾਉਣ ਲਈ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਰਜਿਸਟ੍ਰੇਸ਼ਨ ਨੂੰ ਤੇਜ਼ ਕਰਨ ਲਈ ਆਪਣੇ ਵਿਸ਼ਾਲ ਆਸ਼ਾ (ਅਕਰੈਡਿਟਿਡ ਸੋਸ਼ਲ ਹੈਲਥ ਐਕਟੀਵਿਟੀ) ਵਰਕਰਾਂ ਦੇ ਨੈੱਟਵਰਕ ਨੂੰ ਸਰਗਰਮ ਕਰ ਦਿੱਤਾ ਹੈ। ਹੁਣ ਪੂਰੇ ਪੰਜਾਬ ਦੇ ਪਿੰਡਾਂ ਵਿੱਚ 19,000 ਤੋਂ ਵੱਧ ਆਸ਼ਾ ਵਰਕਰਾਂ ਅਤੇ 900 ਫੈਸਿਲੀਟੇਟਰ ਰਜਿਸਟ੍ਰੇਸ਼ਨ ਮੁਹਿੰਮ ਨੂੰ ਚਲਾ ਰਹੇ ਹਨ। ਜ਼ਮੀਨੀ ਪੱਧਰ 'ਤੇ ਸਕੀਮ ਦੇ ਦਾਇਰੇ ਨੂੰ ਵਧਾਉਣ ਵਿੱਚ ਆਸ਼ਾ ਵਰਕਰ ਅਹਿਮ ਭੂਮਿਕਾ ਨਿਭਾ ਰਹੀਆਂ ਹਨ। ਹਰੇਕ ਵਰਕਰ ਨੂੰ ਲਗਭਗ 1,000 ਨਿਵਾਸੀਆਂ (ਕਰੀਬ 250 ਘਰਾਂ) ਦੀ ਆਬਾਦੀ ਸੌਂਪੀ ਗਈ ਹੈ, ਜਿੱਥੇ ਉਹ ਘਰ-ਘਰ ਜਾ ਕੇ ਲੋਕਾਂ ਨੂੰ ਜਾਗਰੂਕ ਕਰ ਰਹੀਆਂ ਹਨ ਅਤੇ ਪਰਿਵਾਰਾਂ ਨੂੰ ਸੇਵਾ ਕੇਂਦਰਾਂ ਅਤੇ ਕਾਮਨ ਸਰਵਿਸ ਸੈਂਟਰਾਂ (CSC) ਵਿੱਚ ਰਜਿਸਟ੍ਰੇਸ਼ਨ ਲਈ ਲੈ ਕੇ ਜਾ ਰਹੀਆਂ ਹਨ। ਇਹ ਪਹੁੰਚ ਯਕੀਨੀ ਬਣਾਉਂਦੀ ਹੈ ਕਿ ਜਾਗਰੂਕਤਾ ਸਿੱਧੀ ਘਰਾਂ ਤੱਕ ਪਹੁੰਚੇ, ਖਾਸ ਕਰਕੇ ਪੇਂਡੂ ਖੇਤਰਾਂ ਵਿੱਚ, ਅਤੇ ਪਰਿਵਾਰਾਂ ਦੀ ਰਜ...
ਸੁਨਾਮ ਹਲਕੇ ਦੇ ਵਿਕਾਸ ਨੂੰ ਦੇਖ ਲੋਕਾਂ ਨੇ “ਆਪ” ਨੂੰ ਦਿੱਤਾ ਅਮਨ ਅਰੋੜਾ ਪਾਰਟੀ ਦਾ ਲਕਬ 

ਸੁਨਾਮ ਹਲਕੇ ਦੇ ਵਿਕਾਸ ਨੂੰ ਦੇਖ ਲੋਕਾਂ ਨੇ “ਆਪ” ਨੂੰ ਦਿੱਤਾ ਅਮਨ ਅਰੋੜਾ ਪਾਰਟੀ ਦਾ ਲਕਬ 

Punjab News
ਸੁਨਾਮ, 1 ਅਪ੍ਰੈਲ: ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਵੱਲੋਂ ਹਲਕੇ ਵਿੱਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਅਤੇ ਲੋਕਹਿਤੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਅੱਜ ਮੌਖਾ ਕਲੋਨੀ ਦੇ 29 ਪਰਿਵਾਰਾਂ ਦੇ ਲਗਭਗ 80 ਮੈਂਬਰਾਂ ਨੇ ਹੋਰਨਾਂ ਰਾਜਨੀਤਿਕ ਪਾਰਟੀਆਂ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਵਿਸ਼ਵਾਸ ਜਤਾਇਆ ਤੇ ਨਾਲ ਹੀ "ਆਪ" ਨੂੰ ਆਮ ਆਦਮੀ ਪਾਰਟੀ ਦਾ ਲਕਬ ਦਿੱਤਾ।  ਇਸ ਮੌਕੇ ਮਦਨ ਲਾਲ ਮੰਨਾ ਦੀ ਅਗਵਾਈ ਹੇਠ ਇਹਨਾਂ ਪਰਿਵਾਰਾਂ ਨੇ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ ਅਤੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਪਾਰਦਰਸ਼ੀ ਪ੍ਰਸ਼ਾਸਨ, ਭ੍ਰਿਸ਼ਟਾਚਾਰ ਖ਼ਿਲਾਫ਼ ਸਖ਼ਤ ਨੀਤੀ ਅਤੇ ਆਮ ਲੋਕਾਂ ਲਈ ਸ਼ੁਰੂ ਕੀਤੀਆਂ ਭਲਾਈ ਯੋਜਨਾਵਾਂ ਨੇ ਉਨ੍ਹਾਂ ਨੂੰ ਬਹੁਤ ਪ੍ਰਭਾਵਿਤ ਕੀਤਾ ਹੈ। ਉਨ੍ਹਾਂ ਦੱਸਿਆ ਕਿ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਅਗਵਾਈ ਹੇਠ ਹਲਕੇ ਵਿੱਚ ਹੋ ਰਹੇ ਬੇਮਿਸਾਲ ਵਿਕਾਸ ਕਾਰਜ ਅਤੇ ਲੋਕਾਂ ਨਾਲ ਸਿੱਧਾ ਸੰਪਰਕ ਬਣਾਉਣ ਦੀ ਨੀਤੀ ਨੇ ਉਨ੍ਹਾਂ ਦਾ ਭਰੋਸਾ ਜਿੱਤਿਆ ਹੈ। ਇਸ ਮੌਕੇ ਪਾਰਟੀ ਵਿੱਚ ਸ਼ਾਮਲ ਹੋਏ ਮੈਂਬਰਾਂ ਦਾ ਸਵਾਗਤ ਕਰਦਿਆਂ ਪਾਰਟੀ ਆਗੂਆਂ ਨੇ ਕਿਹਾ ਕਿ ਆਮ ਆਦਮੀ ਪ...
ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਪੁਲਿਸ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਾ ਵਿਰੋਧੀ ਕਾਰਵਾਈ ਤੇਜ਼ ਕਰਨ ਦੇ ਨਿਰਦੇਸ਼

ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਪੁਲਿਸ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਾ ਵਿਰੋਧੀ ਕਾਰਵਾਈ ਤੇਜ਼ ਕਰਨ ਦੇ ਨਿਰਦੇਸ਼

Punjab News
ਜਲੰਧਰ, 1 ਅਪ੍ਰੈਲ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਅੱਜ ਪੁਲਿਸ ਅਧਿਕਾਰੀਆਂ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਤਹਿਤ ਜ਼ਿਲ੍ਹੇ ਵਿੱਚ ਨਸ਼ਿਆਂ ਵਿਰੁੱਧ ਕਾਰਵਾਈ ਨੂੰ ਹੋਰ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ। ਸੀਨੀਅਰ ਪੁਲਿਸ ਅਧਿਕਾਰੀਆਂ ਅਤੇ ਸ਼ਹਿਰ ਦੇ ਨਗਰ ਕੌਂਸਲਰਾਂ ਨਾਲ ਮੀਟਿੰਗ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਨਸ਼ਿਆਂ ਖਿਲਾਫ਼ ਮੁਹਿੰਮ ਦੇ ਸ਼ਾਨਦਾਰ ਨਤੀਜੇ ਸਾਹਮਣੇ ਆਏ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਬਹੁ-ਪੱਖੀ ਰਣਨੀਤੀ ਅਪਣਾਈ ਹੈ। ਸ਼੍ਰੀ ਭਗਤ ਨੇ ਕਿਹਾ ਕਿ ਰਣਨੀਤੀ ਵਿੱਚ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਦੇ ਨਾਲ-ਨਾਲ ਨਸ਼ਿਆਂ ਦੀ ਲਤ ਤੋਂ ਪ੍ਰਭਾਵਿਤ ਨੌਜਵਾਨਾਂ ਦਾ ਢੁੱਕਵਾਂ ਮੁੜ ਵਸੇਬਾ ਯਕੀਨੀ ਬਣਾਉਣਾ ਵੀ ਸ਼ਾਮਲ ਹੈ। ਉਨ੍ਹਾਂ ਅੱਗੇ ਕਿਹਾ ਕਿ ਪੁਲਿਸ ਨੇ ਵੱਡੇ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਸਪਲਾਈ ਲਾਈਨ ਤੋੜ ਦਿੱਤੀ ਹੈ, ਜਦਕਿ ਨਸ਼ਿਆਂ ਦੇ ਆਦੀ ਵਿਅਕਤੀਆਂ ਦੇ...