ਨੰਗਲ ਦੇ ਇਤਿਹਾਸ ਵਿੱਚ ਸੁਨਿਹਰੀ ਅੱਖਰਾਂ ਨਾਲ ਦਰਜ ਹੋਵੇਗਾ 31 ਮਾਰਚ- ਹਰਜੋਤ ਬੈਂਸ
ਨੰਗਲ 29 ਮਾਰਚ: ਨੰਗਲ ਸ਼ਹਿਰ ਲਈ 31 ਮਾਰਚ ਦਾ ਦਿਨ ਇਤਿਹਾਸਕ ਸਾਬਤ ਹੋਣ ਜਾ ਰਿਹਾ ਹੈ, ਜੋ ਆਉਣ ਵਾਲੀਆਂ ਪੀੜੀਆਂ ਵੱਲੋਂ ਵੀ ਯਾਦ ਰੱਖਿਆ ਜਾਵੇਗਾ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਣਥੱਕ ਮਿਹਨਤ ਅਤੇ ਵਚਨਬੱਧਤਾ ਸਦਕਾ ਨੰਗਲ ਵਿੱਚ ਵਿਕਾਸ ਦੀ ਇੱਕ ਨਵੀਂ ਲਹਿਰ ਦਿਖਾਈ ਦੇ ਰਹੀ ਹੈ। ਇਸ ਦਿਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਈ ਮਹੱਤਵਪੂਰਨ ਪ੍ਰੋਜੈਕਟਾਂ ਦੀ ਰਸਮੀ ਸ਼ੁਰੂਆਤ ਕੀਤੀ ਜਾਵੇਗੀ, ਜੋ ਨਾ ਸਿਰਫ ਇਲਾਕੇ ਦੇ ਢਾਂਚਾਗਤ ਵਿਕਾਸ ਨੂੰ ਮਜ਼ਬੂਤ ਕਰਨਗੇ, ਸਗੋਂ ਲੋਕਾਂ ਦੀ ਜੀਵਨਸ਼ੈਲੀ ਵਿੱਚ ਵੀ ਸੁਧਾਰ ਲਿਆਉਣਗੇ। ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਕੂਲ ਸਿੱਖਿਆ, ਤਕਨੀਕੀ ਸਿੱਖਿਆ, ਉਦਯੋਗਿਕ ਸਿਖਲਾਈ, ਉਚੇਰੀ ਸਿੱਖਿਆ, ਭਾਸ਼ਾ ਅਤੇ ਸੂਚਨਾ ਤੇ ਲੋਕ ਸੰਪਰਕ ਪੰਜਾਬ ਨੇ ਅੱਜ ਐਨ.ਐਫ.ਐਲ ਗਰਾਊਡ ਵਿੱਚ ਰੈਲੀ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਮੌਕੇ ਦੱਸਿਆ ਕਿ 10 ਕਰੋੜ ਰੁਪਏ ਦੀ ਲਾਗਤ ਨਾਲ ਉੱਤਰੀ ਭਾਰਤ ਦਾ ਪਹਿਲਾ ਗਲਾਸ ਬ੍ਰਿਜ ਨੰਗਲ ਵਿੱਚ ਬਣਾਇਆ ਜਾ ਰਿਹਾ ਹੈ। ਇਹ ਪ੍ਰੋਜੈਕਟ ਟੂਰਿਜ਼ਮ ਨੂੰ ਵਧਾਵੇਗਾ ਅਤੇ ਸਥਾਨਕ ਅਰਥਵਿਵਸਥਾ ਨੂੰ ਮਜ਼ਬੂਤ ਕਰੇਗਾ। ਇਸ ਦੇ ਨਾਲ ਹੀ 23 ਕਰੋੜ ...








