Tuesday, June 23
Shadow

Tag: hot news

ਪੰਜਾਬ ਭਰ ਵਿੱਚ ‘ਸਿਹਤ ਕ੍ਰਾਂਤੀ’ ਨੇ ਪੈਰ ਪਸਾਰੇ; ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 109 ਆਮ ਆਦਮੀ ਕਲੀਨਿਕ ਲੋਕਾਂ ਨੂੰ ਕੀਤੇ ਸਮਰਪਿਤ

ਪੰਜਾਬ ਭਰ ਵਿੱਚ ‘ਸਿਹਤ ਕ੍ਰਾਂਤੀ’ ਨੇ ਪੈਰ ਪਸਾਰੇ; ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 109 ਆਮ ਆਦਮੀ ਕਲੀਨਿਕ ਲੋਕਾਂ ਨੂੰ ਕੀਤੇ ਸਮਰਪਿਤ

Breaking News
ਫਤਿਹਗੜ੍ਹ ਸਾਹਿਬ; 28 ਮਾਰਚ, 2026:ਪੰਜਾਬ ਵਿੱਚ ਆਪਣੇ ਪ੍ਰਮੁੱਖ ਸਿਹਤ ਸੰਭਾਲ ਮਾਡਲ ਨੂੰ ਵੱਡਾ ਹੁਲਾਰਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (ਆਪ) ਦੀ ਪੰਜਾਬ ਸਰਕਾਰ ਨੇ ਅੱਜ 109 ਨਵੇਂ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ, ਜਿਸ ਨਾਲ ਰਾਜ ਵਿੱਚ ਅਜਿਹੇ ਕਲੀਨਿਕਾਂ ਦੀ ਕੁੱਲ ਗਿਣਤੀ ਚਾਰ ਸਾਲਾਂ ਦੇ ਅੰਦਰ 990 ਹੋ ਗਈ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਅਜਿਹੇ 400 ਹੋਰ ਕਲੀਨਿਕ ਵੀ ਖੋਲ੍ਹੇ ਜਾਣਗੇ। ਆਪਣੀ ਸਰਕਾਰ ਦੇ ਸਿਹਤ ਮਾਡਲ ਨੂੰ ਜਨਤਕ ਸਿਹਤ ਸੰਭਾਲ ਢਾਂਚੇ ਦੇ ਵੱਡੇ ਪੱਧਰ 'ਤੇ ਵਿਸਥਾਰ ਵਜੋਂ ਪੇਸ਼ ਕਰਦੇ ਕਰਦਿਆਂ 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ ਕਲੀਨਿਕ 107 ਦਵਾਈਆਂ ਅਤੇ 47 ਡਾਇਗਨੌਸਟਿਕ ਟੈਸਟ ਪੂਰੀ ਤਰ੍ਹਾਂ ਮੁਫ਼ਤ ਪ੍ਰਦਾਨ ਕਰ ਰਹੇ ਹਨ। ਉਨ੍ਹਾਂ ਨਾਲ ਹੀ ਕਿਹਾ ਕਿ ਇਸ ਸਿਹਤ ਨੈੱਟਵਰਕ ਤਹਿਤ ਹੁਣ ਤੱਕ ਤਕਰੀਬਨ 5 ਕਰੋੜ ਓ.ਪੀ.ਡੀ. ਵਿਜ਼ਿਟ ਦਰਜ ਕੀਤੀਆਂ ਗਈਆਂ ਹਨ। 'ਆਪ' ਸੁਪਰੀਮੋ ਨੇ ਸਾਂਝਾ ਕੀਤਾ ਕਿ ਸਰਕਾਰ 65 ਲੱਖ ਪਰਿਵਾਰਾਂ ਨੂੰ ਸਿਹਤ ਕਾਰਡ ਜਾਰੀ ਕਰ ਰਹੀ ਹੈ, ਜਿਨ੍ਹਾਂ ਵਿੱਚੋਂ 30 ਲੱਖ ਕਾਰਡ ਪਹਿਲ...
ਸਿਹਤ ਖੇਤਰ ‘ਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕ੍ਰਾਂਤੀਕਾਰੀ ਕਦਮ ਉਠਾਏ: ਰਾਜਵੰਤ ਸਿੰਘ ਘੁੱਲੀ

ਸਿਹਤ ਖੇਤਰ ‘ਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕ੍ਰਾਂਤੀਕਾਰੀ ਕਦਮ ਉਠਾਏ: ਰਾਜਵੰਤ ਸਿੰਘ ਘੁੱਲੀ

Local news
ਧੂਰੀ, 28 ਮਾਰਚ: ਮੁੱਖ ਮੰਤਰੀ ਸਹਾਇਤਾ ਕੇਂਦਰ ਧੂਰੀ ਤੇ ਕ੍ਰਾਂਤੀ ਚੌਕ ਨੇੜੇ ਵਾਰਡ ਨੰਬਰ 5 ਵਿਖੇ ਨਵੇਂ ਬਣੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਰਚੁਅਲ ਤਰੀਕੇ ਨਾਲ ਕਰਕੇ ਧੂਰੀ ਵਾਸੀਆਂ ਨੂੰ ਇੱਕ ਵੱਡੀ ਸੌਗਾਤ ਦਿੱਤੀ। ਇਸ ਮੌਕੇ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ ਚੇਅਰਮੈਨ ਮਾਰਕੀਟ ਕਮੇਟੀ ਧੂਰੀ ਰਾਜਵੰਤ ਸਿੰਘ ਘੁੱਲੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਿਹਤ ਖੇਤਰ ਵਿੱਚ ਲਗਾਤਾਰ ਕ੍ਰਾਂਤੀਕਾਰੀ ਕਦਮ ਚੁੱਕ ਰਹੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ ਰਾਹੀਂ ਲੋਕਾਂ ਨੂੰ ਆਪਣੇ ਨੇੜੇ ਹੀ ਮੁਫ਼ਤ ਇਲਾਜ ਅਤੇ ਜ਼ਰੂਰੀ ਟੈਸਟ ਦੀ ਸਹੂਲਤ ਪ੍ਰਾਪਤ ਹੋ ਰਹੀ ਹੈ, ਜਿਸ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਕਲੀਨਿਕ ਆਮ ਲੋਕਾਂ ਲਈ ਵਰਦਾਨ ਸਾਬਿਤ ਹੋ ਰਹੇ ਹਨ। ਉਨ੍ਹਾਂ ਦੱਸਿਆ ਕਿ, ਇਨ੍ਹਾਂ ਕਲੀਨਿਕਾਂ ਵਿੱਚ ਲੋਕਾਂ ਨੂੰ ਮੁਫ਼ਤ ਦਵਾਈਆਂ, ਮੁਫ਼ਤ ਟੈਸਟ ਅਤੇ ਬਿਹਤਰ ਡਾਕਟਰੀ ਸਲਾਹ ਮਿਲ ਰਹੀ ਹੈ। ਸਰਕਾਰ ਦਾ ਟੀਚਾ ਹਰ ਪਿੰਡ ਅਤੇ ਮੁਹੱਲੇ ਤੱਕ ਵਿਸ਼ਵ ਪੱਧਰੀ ਸਿਹ...
ਨਗਰ ਕੌਂਸਲ ਰੂਪਨਗਰ ਵੱਲੋਂ ਬਾਈਪਾਸ ‘ਤੇ ਕੂੜਾ ਸੁੱਟਣ ਵਾਲਿਆਂ ਖ਼ਿਲਾਫ਼ ਕਾਰਵਾਈ, 1500 ਰੁਪਏ ਦਾ ਕੱਟਿਆ ਚਲਾਨ

ਨਗਰ ਕੌਂਸਲ ਰੂਪਨਗਰ ਵੱਲੋਂ ਬਾਈਪਾਸ ‘ਤੇ ਕੂੜਾ ਸੁੱਟਣ ਵਾਲਿਆਂ ਖ਼ਿਲਾਫ਼ ਕਾਰਵਾਈ, 1500 ਰੁਪਏ ਦਾ ਕੱਟਿਆ ਚਲਾਨ

Local news
ਰੂਪਨਗਰ, 28 ਮਾਰਚ: ਸ਼ਹਿਰ ਨੂੰ ਸਾਫ਼-ਸੁਥਰਾ ਅਤੇ ਸੁੰਦਰ ਬਣਾਉਣ ਦੇ ਮਕਸਦ ਨਾਲ ਨਗਰ ਕੌਂਸਲ ਰੂਪਨਗਰ ਵੱਲੋਂ ਸਖ਼ਤ ਕਾਰਵਾਈ ਕਰਦੇ ਹੋਏ ਬਾਈਪਾਸ ‘ਤੇ ਕੂੜਾ ਸੁੱਟਣ ਵਾਲਿਆਂ ਖ਼ਿਲਾਫ਼ ਚਲਾਨ ਕੱਟੇ ਜਾ ਰਹੇ ਹਨ। ਇਸ ਤਹਿਤ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਿਅਕਤੀ ਮੁਹੰਮਦ ਨਵੀ ਵਾਸੀ ਸ਼ਾਮਪੁਰਾ ਨੂੰ 1500 ਰੁਪਏ ਜੁਰਮਾਨਾ ਕੀਤਾ ਗਿਆ ਅਤੇ ਗੱਡੀ ਦਾ ਵੀ ਚਲਾਨ ਕੀਤਾ ਗਿਆ। ਇਸ ਮੌਕੇ ‘ਤੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਅਵਿਕੇਸ਼ ਗੁਪਤਾ ਨੇ ਕਿਹਾ ਕਿ ਸ਼ਹਿਰ ਦੀ ਸਫ਼ਾਈ ਨੂੰ ਬਣਾਈ ਰੱਖਣਾ ਹਰ ਨਾਗਰਿਕ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਜਨਤਕ ਥਾਵਾਂ, ਸੜਕਾਂ ਅਤੇ ਬਾਈਪਾਸ ‘ਤੇ ਕੂੜਾ ਸੁੱਟਣਾ ਨਾ ਸਿਰਫ਼ ਵਾਤਾਵਰਣ ਲਈ ਹਾਨੀਕਾਰਕ ਹੈ, ਸਗੋਂ ਇਸ ਨਾਲ ਸ਼ਹਿਰ ਦੀ ਸੁੰਦਰਤਾ ਅਤੇ ਵਾਤਾਵਰਣ ‘ਤੇ ਵੀ ਬੁਰਾ ਅਸਰ ਪੈਂਦਾ ਹੈ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕੂੜੇ ਨੂੰ ਨਿਰਧਾਰਤ ਥਾਵਾਂ ‘ਤੇ ਹੀ ਸੁੱਟਣ ਅਤੇ ਨਗਰ ਕੌਂਸਲ ਵੱਲੋਂ ਮੁਹੱਈਆ ਕਰਵਾਈਆਂ ਸਫ਼ਾਈ ਸਹੂਲਤਾਂ ਦਾ ਪੂਰਾ ਲਾਭ ਲੈਣ। ਉਨ੍ਹਾਂ ਚੇਤਾਵਨੀ ਦਿੱਤੀ ਕਿ ਭਵਿੱਖ ਵਿੱਚ ਵੀ ਜੇਕਰ ਕੋਈ ਵਿਅਕਤੀ ਜਨਤਕ ਥਾਵਾਂ ‘ਤ...
ਮਾਲੇਰਕੋਟਲਾ ਵਿੱਚ 5 ਨਵੇਂ ਆਮ ਆਦਮੀ ਕਲੀਨਿਕ ਲੋਕ ਅਰਪਿਤ, ਜ਼ਿਲ੍ਹੇ ਵਿੱਚ ਕੁੱਲ ਗਿਣਤੀ 14 ਹੋਈ

ਮਾਲੇਰਕੋਟਲਾ ਵਿੱਚ 5 ਨਵੇਂ ਆਮ ਆਦਮੀ ਕਲੀਨਿਕ ਲੋਕ ਅਰਪਿਤ, ਜ਼ਿਲ੍ਹੇ ਵਿੱਚ ਕੁੱਲ ਗਿਣਤੀ 14 ਹੋਈ

Local news
ਮਾਲੇਰਕੋਟਲਾ, 28 ਮਾਰਚ : ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਘਰ ਦੇ ਨਜ਼ਦੀਕ ਮਿਆਰੀ ਅਤੇ ਮੁਫ਼ਤ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਤਹਿਤ ਸ੍ਰੀ ਫਤਹਿਗੜ੍ਹ ਸਾਹਿਬ ਤੋਂ ਸੂਬੇ ਭਰ ਵਿੱਚ 109 ਨਵੇਂ ਆਮ ਆਦਮੀ ਕਲੀਨਿਕ ਲੋਕ ਅਰਪਿਤ ਕੀਤੇ ਗਏ, ਜਿਨ੍ਹਾਂ ਵਿੱਚੋਂ 5 ਆਮ ਆਦਮੀ ਕਲੀਨਿਕ ਜ਼ਿਲ੍ਹਾ ਮਾਲੇਰਕੋਟਲਾ ਵਿੱਚ ਵੀ ਸ਼ੁਰੂ ਕੀਤੇ ਗਏ ਹਨ।                   ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਪ੍ਰਦੀਪ ਕੁਮਾਰ ਨੇ ਦੱਸਿਆ ਕਿ ਮਾਲੇਰਕੋਟਲਾ ਦੇ ਕਿਲ੍ਹਾ ਰਹਿਮਤਗੜ੍ਹ ਅਤੇ 786 ਚੌਂਕ, ਅਹਿਮਦਗੜ੍ਹ ਦੇ ਪੁਰਾਣੀ ਤਹਿਸੀਲ ਅਤੇ ਬਜਰੰਗ ਅਖਾੜਾ ਅਤੇ ਪੁਰਾਣੀ ਤਹਿਸੀਲ ਅਮਰਗੜ੍ਹ ਵਿਖੇ ਨਵੇਂ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿੱਚੋਂ 2 ਕਲੀਨਿਕ ਮਾਲੇਰਕੋਟਲਾ, 2 ਅਹਿਮਦਗੜ੍ਹ ਅਤੇ 1 ਅਮਰਗੜ੍ਹ ਵਿੱਚ ਖੋਲ੍ਹੇ ਗਏ ਹਨ।              &nbs...
ਜ਼ਿਲ੍ਹੇ ਵਿੱਚ ਪੈਟਰੋਲ/ਡੀਜ਼ਲ ਤੇ ਐਲ ਪੀ ਜੀ ਦੀ ਕੋਈ ਘਾਟ ਨਹੀਂ: ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ

ਜ਼ਿਲ੍ਹੇ ਵਿੱਚ ਪੈਟਰੋਲ/ਡੀਜ਼ਲ ਤੇ ਐਲ ਪੀ ਜੀ ਦੀ ਕੋਈ ਘਾਟ ਨਹੀਂ: ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ

Local news
ਰੂਪਨਗਰ, 28 ਮਾਰਚ: ਡਿਪਟੀ ਕਮਿਸ਼ਨਰ ਰੂਪਨਗਰ ਸ੍ਰੀ ਅਦਿੱਤਿਆ ਡੇਚਲਵਾਲ ਵੱਲੋਂ ਅੱਜ ਅਧਿਕਾਰੀਆਂ ਅਤੇ ਆਇਲ ਮਾਰਕੀਟਿੰਗ ਕੰਪਨੀਆਂ ਦੇ ਨੁਮਾਇੰਦਿਆਂ ਨਾਲ ਇੱਕ ਮਹੱਤਵਪੂਰਣ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਜ਼ਿਲ੍ਹਾ ਕੰਟਰੋਲਰ ਖੁਰਾਕ ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਰੂਪਨਗਰ ਡਾ. ਕਿੰਮੀ ਵਨੀਤ ਕੌਰ ਸੇਠੀ, ਸੇਲਜ਼ ਅਫ਼ਸਰ (ਆਇਲ ਮਾਰਕੀਟਿੰਗ ਕੰਪਨੀਆਂ) ਅਤੇ ਜ਼ਿਲ੍ਹੇ ਦੇ ਵੱਖ-ਵੱਖ ਪੈਟਰੋਲ ਪੰਪਾਂ ਦੇ ਮਾਲਕਾਂ ਨੇ ਭਾਗ ਲਿਆ। ਮੀਟਿੰਗ ਦੌਰਾਨ ਆਇਲ ਮਾਰਕੀਟਿੰਗ ਕੰਪਨੀਆਂ ਦੇ ਨੁਮਾਇੰਦਿਆਂ ਵੱਲੋਂ ਡਿਪਟੀ ਕਮਿਸ਼ਨਰ ਨੂੰ ਭਰੋਸਾ ਦਿਵਾਇਆ ਗਿਆ ਕਿ ਜ਼ਿਲ੍ਹੇ ਵਿੱਚ ਪੈਟਰੋਲ, ਡੀਜ਼ਲ ਦੀ ਕਿਸੇ ਵੀ ਤਰ੍ਹਾਂ ਦੀ ਕੋਈ ਘਾਟ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸਦੀ ਸਪਲਾਈ ਪੂਰੀ ਤਰ੍ਹਾਂ ਨਿਰਵਿਘਨ ਅਤੇ ਲਗਾਤਾਰ ਜਾਰੀ ਹੈ ਅਤੇ ਭਵਿੱਖ ਵਿੱਚ ਵੀ ਇਸ ਵਿੱਚ ਕੋਈ ਰੁਕਾਵਟ ਨਹੀਂ ਆਉਣ ਦਿੱਤੀ ਜਾਵੇਗੀ। ਡਿਪਟੀ ਕਮਿਸ਼ਨਰ ਸ੍ਰੀ ਅਦਿੱਤਿਆ ਡੇਚਲਵਾਲ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਐਲਪੀਜੀ ਗੈਸ ਸਪਲਾਈ ਦੀ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਕਿਸੇ ਵੀ ਅਸੁਵਿਧਾ ਨ...
ਜੱਚਾ-ਬੱਚਾ ਸਿਹਤ ਸੰਭਾਲ ਵਿੱਚ ਕ੍ਰਾਂਤੀ ਲਿਆਉਣ ਲਈ ਐਨਐਚਐਮ ਪੰਜਾਬ ਨੇ ਜੇਐਚਪੀਆਈਜੀਓ ਨਾਲ ਕੀਤੀ ਭਾਈਵਾਲੀ

ਜੱਚਾ-ਬੱਚਾ ਸਿਹਤ ਸੰਭਾਲ ਵਿੱਚ ਕ੍ਰਾਂਤੀ ਲਿਆਉਣ ਲਈ ਐਨਐਚਐਮ ਪੰਜਾਬ ਨੇ ਜੇਐਚਪੀਆਈਜੀਓ ਨਾਲ ਕੀਤੀ ਭਾਈਵਾਲੀ

Breaking News
ਚੰਡੀਗੜ੍ਹ, 28 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਸੂਬੇ ਵਿੱਚ ਜੱਚਾ-ਬੱਚਾ ਦੇਖਭਾਲ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਦੀ ਦਿਸ਼ਾ ਵੱਲ ਅਹਿਮ ਕਦਮ ਚੁੱਕਦਿਆਂ, ਰਾਸ਼ਟਰੀ ਸਿਹਤ ਮਿਸ਼ਨ (ਐਨਐਚਐਮ) ਪੰਜਾਬ ਨੇ ਅੰਤਰਰਾਸ਼ਟਰੀ ਗੈਰ-ਸਰਕਾਰੀ ਸੰਸਥਾ ਜੇਐਚਪੀਆਈਜੀਓ ਨਾਲ ਲੰਬੇ ਸਮੇਂ ਲਈ ਸਮਝੌਤਾ ਸਹੀਬੱਧ ਕੀਤਾ ਹੈ। ਇਸ ਸਮਝੌਤੇ 'ਤੇ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ ਵਿੱਚ ਪ੍ਰਮੁੱਖ ਸਕੱਤਰ ਸਿਹਤ ਅਤੇ ਪਰਿਵਾਰ ਭਲਾਈ ਕੁਮਾਰ ਰਾਹੁਲ ਅਤੇ ਜੇਐਚਪੀਆਈਜੀਓ ਦੇ ਕੰਟਰੀ ਡਾਇਰੈਕਟਰ ਡਾ. ਅਮਿਤ ਅਰੁਣ ਸ਼ਾਹ ਨੇ ਹਸਤਾਖਰ ਕੀਤੇ। ਇਸ ਸਮਝੌਤੇ ਬਾਰੇ ਜਾਣਕਾਰੀ ਦਿੰਦਿਆਂ, ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਹ ਭਾਈਵਾਲੀ ਪ੍ਰਜਨਨ, ਜਣੇਪਾ, ਨਵਜੰਮੇ, ਬੱਚੇ, ਕਿਸ਼ੋਰ ਸਿਹਤ ਅਤੇ ਪੋਸ਼ਣ (ਆਰਐਮਐਨਸੀਐਚਏ +ਐਨ) ਸੇਵਾਵਾਂ ਨੂੰ ਮਜ਼ਬੂਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਨਵੀਨਤਾ-ਅਧਾਰਤ ਜਨਤਕ ਸਿਹਤ ਸੁਧਾਰਾਂ ਅਤੇ ਪੰਜਾਬ ਨੂੰ ਡਿਜੀਟਲ ਸਿਹਤ ਵਿੱਚ ਮੋਹਰੀ ਸੂਬਾ ਬਣਾਉਣ ਪ੍ਰਤੀ ਸੂਬਾ ਦੀ ਵਚਨਬੱਧਤਾ ਨਾਲ ਮੇਲ ਖਾਂਦੀ ਹੈ...
ਪੰਜਾਬ ਵਿੱਚ ਨਿਵੇਸ਼ ਦੀ ਰਫ਼ਤਾਰ ਜਾਰੀ: ਅੰਮ੍ਰਿਤਸਰ ਲਈ 400 ਕਰੋੜ ਰੁਪਏ ਦੇ ਟ੍ਰਾਈਡੈਂਟ ਹੋਟਲ ਪ੍ਰੋਜੈਕਟ ਦਾ ਐਲਾਨ: ਸੰਜੀਵ ਅਰੋੜਾ

ਪੰਜਾਬ ਵਿੱਚ ਨਿਵੇਸ਼ ਦੀ ਰਫ਼ਤਾਰ ਜਾਰੀ: ਅੰਮ੍ਰਿਤਸਰ ਲਈ 400 ਕਰੋੜ ਰੁਪਏ ਦੇ ਟ੍ਰਾਈਡੈਂਟ ਹੋਟਲ ਪ੍ਰੋਜੈਕਟ ਦਾ ਐਲਾਨ: ਸੰਜੀਵ ਅਰੋੜਾ

Breaking News
ਚੰਡੀਗੜ੍ਹ, 28 ਮਾਰਚ, 2026: ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਅੱਜ ਇਥੇ ਦੱਸਿਆ ਕਿ ਓਬਰਾਏ ਗਰੁੱਪ ਅਤੇ ਸਪ੍ਰਿੰਗਐਜ ਸਲਿਊਸ਼ਨਜ਼ ਪ੍ਰਾਈਵੇਟ ਲਿਮਟਿਡ ਨੇ ਅੰਮ੍ਰਿਤਸਰ ਵਿੱਚ ਇੱਕ ਵਿਸ਼ਵ ਪੱਧਰੀ ਪ੍ਰਾਹੁਣਚਾਰੀ ਪ੍ਰੋਜੈਕਟ ਦੇ ਵਿਕਾਸ ਲਈ ਐਮ.ਓ.ਯੂ. 'ਤੇ ਹਸਤਾਖਰ ਕੀਤੇ ਹਨ, ਜੋ ਪੰਜਾਬ ਦੇ ਸੈਰ-ਸਪਾਟਾ ਅਤੇ ਪ੍ਰਾਹੁਣਚਾਰੀ ਖੇਤਰ ਨੂੰ ਵੱਡਾ ਹੁਲਾਰਾ ਦੇਵੇਗਾ।   ਇਸ ਸਮਝੌਤੇ 'ਤੇ ਦੋਵਾਂ ਧਿਰਾਂ ਦੇ ਸੀਨੀਅਰ ਪ੍ਰਤੀਨਿਧੀਆਂ ਦੀ ਮੌਜੂਦਗੀ ਵਿੱਚ ਹਸਤਾਖਰ ਕੀਤੇ ਗਏ, ਜਿਨ੍ਹਾਂ ਵਿੱਚ ਕਾਰਪੋਰੇਟ ਅਤੇ ਕਾਨੂੰਨੀ ਮਾਮਲੇ, ਓਬਰਾਏ ਗਰੁੱਪ ਦੇ ਪ੍ਰਧਾਨ ਸ੍ਰੀ ਆਰ. ਸ਼ੰਕਰ ਅਤੇ ਸਪ੍ਰਿੰਗਐਜ ਸਲਿਊਸ਼ਨਜ਼ ਪ੍ਰਾਈਵੇਟ ਲਿਮਟਿਡ ਦੇ ਡਾਇਰੈਕਟਰ ਡਾ. ਸ਼ਾਹਬਾਜ਼ ਸਿੰਘ, ਡਾ. ਅਵਤਾਰ ਸਿੰਘ ਅਤੇ ਡਾ. ਅਮਨਦੀਪ ਕੌਰ ਸ਼ਾਮਲ ਸਨ। ਸਮਝੌਤੇ ‘ਤੇ ਹਸਤਾਖਰ ਸਬੰਧੀ ਰੱਖੇ ਇਸ ਸਮਾਰੋਹ ਵਿੱਚ ਪ੍ਰਸ਼ਾਸਕੀ ਸਕੱਤਰ, ਉਦਯੋਗ ਅਤੇ ਵਣਜ, ਪੰਜਾਬ  ਸ. ਗੁਰਕਿਰਤ ਕਿਰਪਾਲ ਸਿੰਘ ਨੇ ਵੀ ਸ਼ਿਰਕਤ ਕੀਤੀ। ਉਨ੍ਹਾਂ ਦੱਸਿਆ ਕਿ ਆਉਣ ਵਾਲਾ 150 ਕਮਰਿਆਂ ਵਾਲਾ ਪ੍ਰੋਜੈਕਟ ਓਬਰਾਏ ਗਰੁੱਪ ਦੇ ਟ੍ਰਾਈਡੈਂਟ ਬ੍ਰਾਂਡ ਤਹਿਤ ਵਿਕਸਤ ਕੀਤਾ ਜਾਵੇਗ...
140 ਲੱਖ ਮੀਟਰਕ ਟਨ ਪੈਦਾਵਾਰ ਦੀ ਸੰਭਾਵਨਾ ਵਾਲੇ ਕਣਕ ਵਾਢੀ ਦਾ ਸੀਜ਼ਨ ਨੇੜੇ ਆਉਣ ‘ਤੇ ਪੰਜਾਬ ਨੇ ਤੇਲ ਸਪਲਾਈ ਦੀ ਫੌਰੀ ਮੰਗ ਚੁੱਕੀ, ਕੇਂਦਰ ਤੁਰੰਤ ਕਾਰਵਾਈ ਕਰੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

140 ਲੱਖ ਮੀਟਰਕ ਟਨ ਪੈਦਾਵਾਰ ਦੀ ਸੰਭਾਵਨਾ ਵਾਲੇ ਕਣਕ ਵਾਢੀ ਦਾ ਸੀਜ਼ਨ ਨੇੜੇ ਆਉਣ ‘ਤੇ ਪੰਜਾਬ ਨੇ ਤੇਲ ਸਪਲਾਈ ਦੀ ਫੌਰੀ ਮੰਗ ਚੁੱਕੀ, ਕੇਂਦਰ ਤੁਰੰਤ ਕਾਰਵਾਈ ਕਰੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
ਚੰਡੀਗੜ੍ਹ, 28 ਮਾਰਚ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਰਤ ਸਰਕਾਰ ਤੋਂ ਪੈਟਰੋਲ, ਡੀਜ਼ਲ ਤੇ ਡੀ.ਏ.ਪੀ. ਖਾਦ ਦੀ ਵਧੀ ਹੋਈ ਅਤੇ ਨਿਰਵਿਘਨ ਸਪਲਾਈ ਤੁਰੰਤ ਯਕੀਨੀ ਬਣਾਉਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ 140 ਲੱਖ ਮੀਟਰਿਕ ਟਨ ਕਣਕ ਦੀ ਵਾਢੀ ਲਈ ਤਿਆਰ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਤੇਲ ਦੀ ਉਪਲਬਧਤਾ ਵਿੱਚ ਕਿਸੇ ਵੀ ਤਰ੍ਹਾਂ ਦਾ ਅੜਿੱਕਾ ਕੌਮੀ ਖੁਰਾਕ ਸੁਰੱਖਿਆ ਨੂੰ ਸਿੱਧੇ ਤੌਰ 'ਤੇ ਪ੍ਰਭਾਵਤ ਕਰ ਸਕਦਾ ਹੈ। ਕਿਸੇ ਚੀਜ਼ ਦੀ ਕਮੀ ਨਾ ਹੋਣ ਅਤੇ ਲੋਕਾਂ ਨੂੰ ਨਾ ਘਬਰਾਉਣ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਵਾਢੀ ਦੇ ਕੰਮ ਅਤੇ ਅਨਾਜ ਦੀ ਢੋਆ-ਢੁਆਈ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਕੇਂਦਰ ਵੱਲੋਂ ਸਮੇਂ ਸਿਰ ਕਾਰਵਾਈ ਜ਼ਰੂਰੀ ਹੈ ਕਿਉਂਕਿ ਪੰਜਾਬ 181 ਲੱਖ ਮੀਟਰਿਕ ਟਨ ਕਣਕ ਅਤੇ 139 ਲੱਖ ਮੀਟਰਿਕ ਟਨ ਝੋਨੇ ਨਾਲ ਦੇਸ਼ ਦੀ ਸਹਾਇਤਾ ਲਈ ਤਿਆਰ ਹੈ। ਇੱਥੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸ਼ੁੱਕਰਵਾਰ ਸ਼ਾਮ ਨੂੰ ਪ੍ਰਧਾਨ ਮੰਤਰੀ ਨਾਲ ਇੱਕ ਵਰਚੁਅਲ ਮੀਟਿੰਗ ਦੌਰਾਨ ਮੈਂ ਦੱਸਿਆ ਕਿ ਪੰਜਾਬ ਵਿੱਚ ਇ...
ਸਰਕਾਰੀ ਬਹੁਤਕਨੀਕੀ ਕਾਲਜ ਵਿਖੇ ਚੱਲ ਰਹੇ ਸਕਿੱਲ ਅਤੇ ਰੋਜ਼ਗਾਰਮੁਖੀ ਕੋਰਸਾਂ ਦਾ ਵੱਧ ਤੋਂ ਵੱਧ ਲਾਭ ਲੈਣ ਇਲਾਕੇ ਦੇ ਨੌਜ਼ਵਾਨ – ਵਿਧਾਇਕ ਚੱਢਾ 

ਸਰਕਾਰੀ ਬਹੁਤਕਨੀਕੀ ਕਾਲਜ ਵਿਖੇ ਚੱਲ ਰਹੇ ਸਕਿੱਲ ਅਤੇ ਰੋਜ਼ਗਾਰਮੁਖੀ ਕੋਰਸਾਂ ਦਾ ਵੱਧ ਤੋਂ ਵੱਧ ਲਾਭ ਲੈਣ ਇਲਾਕੇ ਦੇ ਨੌਜ਼ਵਾਨ – ਵਿਧਾਇਕ ਚੱਢਾ 

Punjab News
ਰੂਪਨਗਰ, 28 ਮਾਰਚ: ਹਲਕਾ ਰੂਪਨਗਰ ਤੋਂ ਵਿਧਾਇਕ ਐਡਵੋਕੇਟ ਸ਼੍ਰੀ ਦਿਨੇਸ਼ ਚੱਢਾ ਨੇ ਅੱਜ ਸਰਕਾਰੀ ਬਹੁਤਕਨੀਕੀ ਕਾਲਜ ਰੂਪਨਗਰ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਦਾ ਸਵਾਗਤ ਕਾਲਜ ਦੇ ਪ੍ਰਿੰਸੀਪਲ ਡਾ. ਨਵਨੀਤ ਵਾਲੀਆ ਅਤੇ ਸਮੂਹ ਸਟਾਫ ਵੱਲੋਂ ਗਰਮਜੋਸ਼ੀ ਨਾਲ ਕੀਤਾ ਗਿਆ। ਇਸ ਦੌਰੇ ਦੌਰਾਨ ਪ੍ਰਿੰਸੀਪਲ ਡਾ. ਵਾਲੀਆ ਨੇ ਕਾਲਜ ਵਿੱਚ ਚੱਲ ਰਹੀਆਂ ਅਕਾਦਮਿਕ ਗਤੀਵਿਧੀਆਂ ਅਤੇ ਕੋਰਸਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਕਾਲਜ ਵਿੱਚ ਇਸ ਸਮੇਂ ਇੰਜੀਨੀਅਰਿੰਗ ਦੇ ਛੇ ਤਿੰਨ ਸਾਲਾ ਡਿਪਲੋਮਾ ਕੋਰਸ ਚੱਲ ਰਹੇ ਹਨ, ਜਿਨ੍ਹਾਂ ਵਿੱਚ ਇਲੈਕਟ੍ਰਿਕਲ ਇੰਜੀਨੀਅਰਿੰਗ, ਕੈਮਿਕਲ ਇੰਜੀਨੀਅਰਿੰਗ, ਮਕੈਨਿਕਲ ਇੰਜੀਨੀਅਰਿੰਗ, ਕੰਪਿਊਟਰ ਇੰਜੀਨੀਅਰਿੰਗ, ਇਲੈਕਟ੍ਰਾਨਿਕਸ ਅਤੇ ਕਮਿਊਨੀਕੇਸ਼ਨ ਇੰਜੀਨੀਅਰਿੰਗ ਅਤੇ ਇਨਫੋਰਮੇਸ਼ਨ ਟੈਕਨਾਲੋਜੀ ਸ਼ਾਮਲ ਹਨ। ਇਸ ਤੋਂ ਇਲਾਵਾ ਕਾਲਜ ਵਿੱਚ ਡਿਪਲੋਮਾ ਇਨ ਫਾਰਮੇਸੀ ਦਾ ਕੋਰਸ ਵੀ ਸਫਲਤਾਪੂਰਵਕ ਚੱਲ ਰਿਹਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਦੇ ਨੌਜਵਾਨਾਂ ਲਈ ਵੱਖ-ਵੱਖ ਸਕਿਲ ਅਤੇ ਰੋਜ਼ਗਾਰਮੁੱਖੀ ਕੋਰਸ ਚਲਾਏ ਜਾ ਰਹੇ ਹਨ ਅਤੇ ਕੁਝ ਨਵੇਂ ਕੋਰਸ ਪ੍ਰਸਤਾਵਿਤ ...
ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਸਰਾਵਾਂ ਬੋਦਲਾਂ ਸੀ.ਐਚ.ਸੀ ਵਿੱਚ ਮੈਡੀਕਲ ਕੈਂਪ ਅਤੇ ਲੈਬ ਦਾ ਉਦਘਾਟਨ

ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਸਰਾਵਾਂ ਬੋਦਲਾਂ ਸੀ.ਐਚ.ਸੀ ਵਿੱਚ ਮੈਡੀਕਲ ਕੈਂਪ ਅਤੇ ਲੈਬ ਦਾ ਉਦਘਾਟਨ

Punjab News
ਸ੍ਰੀ ਮੁਕਤਸਰ ਸਾਹਿਬ,  28 ਮਾਰਚ- ਲੰਬੀ ਹਲਕੇ ਦੇ ਪਿੰਡ ਸਰਾਵਾਂ ਬੋਦਲਾਂ ਵਿਖੇ ਸਥਿਤ ਸੀ.ਐਚ.ਸੀ. ਹਸਪਤਾਲ ਵਿੱਚ ਅੱਜ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਿਆ ਗਿਆ। ਇਸ ਮੌਕੇ ‘ਤੇ ਕੈਬਿਨੇਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਮੈਡੀਕਲ ਕੈਂਪ ਅਤੇ ਨਵੀਂ ਲੈਬ ਦਾ ਉਦਘਾਟਨ ਕੀਤਾ ਗਿਆ। ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਹਸਪਤਾਲ ਵਿੱਚ ਨਵੀਂ ਐਕਸ-ਰੇ ਮਸ਼ੀਨ ਵੀ ਲਿਆਂਦੀ ਗਈ ਹੈ, ਜਿਸ ਨਾਲ ਮਰੀਜ਼ਾਂ ਨੂੰ ਤੁਰੰਤ ਅਤੇ ਬਿਹਤਰ ਸਹੂਲਤਾਂ ਪ੍ਰਾਪਤ ਹੋਣਗੀਆਂ। ਉਨ੍ਹਾਂ ਕਿਹਾ ਕਿ ਇਹ ਹਸਪਤਾਲ 25 ਬਿਸਤਰਿਆਂ ਦੀ ਸਮਰੱਥਾ ਵਾਲਾ ਹੈ, ਜੋ ਇਲਾਕੇ ਦੇ ਲੋਕਾਂ ਨੂੰ ਉੱਚ ਦਰਜੇ ਦੀਆਂ ਸਿਹਤ ਸੇਵਾਵਾਂ ਮੁਹੱਈਆ ਕਰਵਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਸਿਹਤ ਅਤੇ ਸਿੱਖਿਆ ਖੇਤਰ ਵਿੱਚ ਸੁਧਾਰ ਲਿਆਉਣਾ ਹੈ। ਇਸਦੇ ਨਾਲ-ਨਾਲ ਸਰਕਾਰ ਵੱਲੋਂ ਹੋਰ ਖੇਤਰਾਂ ਵਿੱਚ ਵੀ ਵੱਡੇ ਪੱਧਰ ‘ਤੇ ਵਿਕਾਸ ਕਾਰਜ ਕੀਤੇ ਗਏ ਹਨ। ਸੜਕਾਂ ਦੀ ਨਿਰਮਾਣ ਕਾਰਜ ਤੇਜ਼ੀ ਨਾਲ ਜਾਰੀ ਹੈ...