ਅਗਾਮੀ ਝੋਨੇ ਦੀ ਲਵਾਈ ਤੋਂ ਪਹਿਲਾਂ 86 ਫ਼ੀਸਦ ਤੱਕ ਪੁੱਜ ਜਾਵੇਗੀ ਨਹਿਰੀ ਪਾਣੀ ਅਧੀਨ ਸਿੰਚਾਈ: ਬਰਿੰਦਰ ਕੁਮਾਰ ਗੋਇਲ
ਲਹਿਰਾਗਾਗਾ/ ਮੂਨਕ, 23 ਮਾਰਚ ਪੰਜਾਬ ਦੇ ਜਲ ਸਰੋਤ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਮਕਰੌੜ ਸਾਹਿਬ ਵਿਖੇ ਕਰੀਬ 06.46 ਕਰੋੜ ਰੁਪਏ ਦੀ ਲਾਗਤ ਨਾਲ ਘੱਗਰ ਦਰਿਆ ਦੇ ਕਿਨਾਰੇ ਹੋਰ ਮਜ਼ਬੂਤ ਤੇ ਉੱਚੇ ਕਰਨ ਦੇ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਣ ਮੌਕੇ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਯਤਨਾਂ ਸਦਕਾ ਪਹਿਲਾਂ 04 ਕਰੋੜ ਰੁਪਏ ਦੀ ਲਾਗਤ ਨਾਲ ਘੱਗਰ ਦੇ ਕਿਨਾਰੇ ਮਜ਼ਬੂਤ ਕੀਤੇ ਗਏ ਸਨ, ਜਿਸ ਸਦਕਾ ਸਾਲ 2025 ਦੌਰਾਨ ਆਏ ਹੜ੍ਹਾਂ ਦੌਰਾਨ ਭਾਵੇਂ ਘੱਗਰ ਦਰਿਆ ਲਗਾਤਾਰ 10 ਦਿਨ ਖਤਰੇ ਦੇ ਨਿਸ਼ਾਨ ਤੋਂ ਉੱਪਰ ਚਲਦਾ ਰਿਹਾ ਪਰ ਲੋਕ ਘੱਗਰ ਦੀ ਮਾਰ ਬਚੇ ਰਹੇ।
ਇਸ ਤੋਂ ਪਹਿਲਾਂ ਨਹਿਰੀ ਪਾਣੀ ਦੀ ਸਪਲਾਈ, ਨਹਿਰਾਂ ਦੇ ਨਵੀਨੀਕਰਨ ਅਤੇ ਪੰਜਾਬ ਸਰਕਾਰ ਵੱਲੋਂ ਰਾਜਸਥਾਨ ਸਰਕਾਰ ਕੋਲ ਦਹਾਕਿਆਂ ਤੋਂ ਬਿਨਾਂ ਭੁਗਤਾਨ ਕੀਤਿਆਂ ਪਾਣੀ ਦੀ ਵਰਤੋਂ ਲਈ 01.44 ਲੱਖ ਕਰੋੜ ਰੁਪਏ ਦੀ ਵਸੂਲੀ ਦੇ ਪੇਸ਼ ਕੀਤੇ ਦਾਅਵੇ ਸਮੇਤ ਪਿਛਲੇ ਚਾਰ ਸਾਲ ਦੌਰਾਨ ਕੀਤੇ ਕਾਰਜਾਂ ਬਾਰੇ ਲਹਿਰਾਗਾਗਾ ਸਥਿਤ ਆਪਣੇ ਦਫਤਰ ਵਿਖੇ ਮੀਡੀਆ ਨਾਲ ਗੱਲਬਾਤ ਦੌਰਾਨ ਕੈਬਨਿਟ ਮੰਤਰੀ ਨੇ ਕਿਹਾ ਕਿ ਰਾਜਸਥ...








