ਸ੍ਰੀ ਮੁਕਤਸਰ ਸਾਹਿਬ ਦੇ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਵਿਸ਼ੇਸ਼ ਮੀਟਿੰਗ ਆਯੋਜਿਤ
ਸ੍ਰੀ ਮੁਕਤਸਰ ਸਾਹਿਬ, 21 ਮਾਰਚ- ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਵਪਾਰੀਆਂ ਨੂੰ ਦਰਪੇਸ਼ ਮੁਸ਼ਕਲਾਂ ਦੇ ਨਿਪਟਾਰੇ ਲਈ ਵਿਧਾਇਕ ਸ੍ਰੀ ਮੁਕਤਸਰ ਸਾਹਿਬ ਸ਼੍ਰੀ ਜਗਦੀਪ ਸਿੰਘ ਕਾਕਾ ਬਰਾੜ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਚੇਅਰਮੈਨ ਟਰੇਡ ਕਮਿਸ਼ਨ ਸ਼੍ਰੀ ਕੁਲਵਿੰਦਰ ਕਾਂਡਾ ਵੱਲੋਂ ਨਵੀਂ ਦਾਣਾ ਮੰਡੀ ਸ੍ਰੀ ਮੁਕਤਸਰ ਸਾਹਿਬ ਵਿਖੇ ਬੀਤੇ ਦਿਨੀਂ ਇੱਕ ਵਿਸ਼ੇਸ਼ ਮੀਟਿੰਗ ਆਯੋਜਿਤ ਕੀਤੀ ਗਈ। ਇਸ ਮੌਕੇ ਐਸ. ਡੀ. ਐੱਮ. ਸ੍ਰੀ ਮੁਕਤਸਰ ਸਾਹਿਬ ਸ੍ਰੀ ਗੁਰਕਿਰਨਦੀਪ ਸਿੰਘ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।
ਵਿਧਾਇਕ ਸ਼੍ਰੀ ਜਗਦੀਪ ਸਿੰਘ ਕਾਕਾ ਬਰਾੜ ਨੇ ਕਿਹਾ ਕਿ ਵਪਾਰੀਆਂ ਦੀ ਭਲਾਈ ਨਾਲ ਹੀ ਇਲਾਕੇ ਦੀ ਆਰਥਿਕਤਾ ਮਜ਼ਬੂਤ ਹੁੰਦੀ ਹੈ ਅਤੇ ਇਸ ਲਈ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਪਹਿਲ ਦੇ ਆਧਾਰ 'ਤੇ ਕੀਤਾ ਜਾਵੇਗਾ। ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਟਰੇਡ ਕਮਿਸ਼ਨ ਵਪਾਰੀਆਂ ਦੇ ਹਿੱਤਾਂ ਦੀ ਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਹਰ ਸਮੱਸਿਆ ਦਾ ਤੁਰੰਤ ਅਤੇ ਪ੍ਰਭਾਵਸ਼ਾਲੀ ਹੱਲ ਯਕੀਨੀ ਬਣਾਇਆ ਜਾਵੇਗਾ।
ਮੀਟਿੰਗ ਦੌਰਾਨ ਵੱਡੀ ਗਿਣਤੀ ਵਿੱਚ ਵਪਾਰੀਆਂ ਨੇ ਸ਼ਿਰਕਤ ਕਰਕੇ ਆਪਣੀਆ...








