Thursday, June 25
Shadow

Tag: hot news

ਲੰਬੀ ਹਲਕੇ ਦੇ ਪਿੰਡ ਭਾਈ ਕਾ ਕੇਰਾ ਵਿੱਚ ਔਰਤਾਂ ਵੱਲੋਂ ਧੰਨਵਾਦੀ ਜਾਗੋ ਕੱਢ ਕੇ ਖੁਸ਼ੀ ਦਾ ਪ੍ਰਗਟਾਵਾ

ਲੰਬੀ ਹਲਕੇ ਦੇ ਪਿੰਡ ਭਾਈ ਕਾ ਕੇਰਾ ਵਿੱਚ ਔਰਤਾਂ ਵੱਲੋਂ ਧੰਨਵਾਦੀ ਜਾਗੋ ਕੱਢ ਕੇ ਖੁਸ਼ੀ ਦਾ ਪ੍ਰਗਟਾਵਾ

Punjab News
ਲੰਬੀ/ਸ੍ਰੀ ਮੁਕਤਸਰ ਸਾਹਿਬ, 14 ਮਾਰਚ 2026- ਪੰਜਾਬ ਦੀ ਆਮ ਆਦਮੀ ਪਾਰਟੀ ਵੱਲੋਂ ਸੂਬੇ ਭਰ ਦੀਆਂ ਐਸ.ਸੀ. ਵਰਗ ਨਾਲ ਸੰਬੰਧਿਤ ਔਰਤਾਂ ਨੂੰ 1500 ਰੁਪਏ ਅਤੇ ਜਰਨਲ ਵਰਗ ਦੀਆਂ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਦੇ ਐਲਾਨ ਤੋਂ ਬਾਅਦ ਔਰਤਾਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਲੰਬੀ ਹਲਕੇ ਦੇ ਪਿੰਡ ਭਾਈ ਕਾ ਕੇਰਾ ਵਿਖੇ ਮਾਵਾਂ-ਭੈਣਾਂ ਨੂੰ ਹਰ ਮਹੀਨੇ 1000 ਤੇ 1500 ਰੁਪਏ ਪ੍ਰਤੀ ਮਹੀਨਾ ਸਨਮਾਨ ਰਾਸ਼ੀ ਮਿਲਣ ਦੀ ਖੁਸ਼ੀ ਵਿੱਚ ਪਿੰਡ ਦੀਆਂ ਔਰਤਾਂ ਵੱਲੋਂ ਧੰਨਵਾਦੀ ਜਾਗੋ ਕੱਢ ਕੇ ਆਪਣੀ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ। ਇਸ ਮੌਕੇ ਔਰਤਾਂ ਨੇ ਗਿੱਧਾ ਪਾ ਕੇ ਅਤੇ ਜਾਗੋ ਕੱਢ ਕੇ ਇਸ ਫ਼ੈਸਲੇ ਦਾ ਸਵਾਗਤ ਕੀਤਾ। ਪਿੰਡ ਦੀਆਂ ਮਹਿਲਾਵਾਂ ਨੇ ਕਿਹਾ ਕਿ ਇਹ ਪਹਿਲਕਦਮੀ ਔਰਤਾਂ ਦੇ ਸਨਮਾਨ, ਆਤਮ-ਵਿਸ਼ਵਾਸ ਅਤੇ ਆਰਥਿਕ ਸਸ਼ਕਤੀਕਰਨ ਵੱਲ ਇੱਕ ਮਹੱਤਵਪੂਰਨ ਕਦਮ ਹੈ। ਉਨ੍ਹਾਂ ਨੇ ਇਸ ਯੋਜਨਾ ਲਈ ਧੰਨਵਾਦ ਪ੍ਰਗਟਾਉਂਦਿਆਂ ਕਿਹਾ ਕਿ ਇਸ ਨਾਲ ਘਰਾਂ ਦੀ ਆਰਥਿਕ ਸਥਿਤੀ ਮਜ਼ਬੂਤ ਹੋਵੇਗੀ ਅਤੇ ਔਰਤਾਂ ਨੂੰ ਸਮਾਜ ਵਿੱਚ ਹੋਰ ਮਜ਼ਬੂਤੀ ਮਿਲੇਗੀ। ਇਸ ਮੌਕੇ ਪਿੰਡ ਵਾ...
ਵਿੱਤ ਮੰਤਰੀ ਵੱਲੋਂ ਦਿੜ੍ਹਬਾ ਵਿਖੇ 100 ਉਦਮੀ ਔਰਤਾਂ ਦਾ ਸਨਮਾਨ

ਵਿੱਤ ਮੰਤਰੀ ਵੱਲੋਂ ਦਿੜ੍ਹਬਾ ਵਿਖੇ 100 ਉਦਮੀ ਔਰਤਾਂ ਦਾ ਸਨਮਾਨ

Punjab News
ਦਿੜ੍ਹਬਾ, 14 ਮਾਰਚ- ਅੰਤਰਰਾਸ਼ਟਰੀ ਮਹਿਲਾ ਦਿਵਸ ਸਬੰਧੀ ਦਿੜ੍ਹਬਾ ਵਿਖੇ ਕਰਵਾਏ ਗਏ ਵਿਸ਼ੇਸ਼ ਸਮਾਗਮ ਦੌਰਾਨ ਪੰਜਾਬ ਦੇ ਵਿੱਤ ਮੰਤਰੀ ਸ੍ਰ ਹਰਪਾਲ ਸਿੰਘ ਚੀਮਾ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਆਪਣੀ ਮਿਹਨਤ ਅਤੇ ਲਗਨ ਨਾਲ ਮਿਸਾਲ ਕਾਇਮ ਕਰਨ ਵਾਲੀਆਂ 100 ਉਦਮੀ ਔਰਤਾਂ ਨੂੰ ਸਨਮਾਨਿਤ ਕੀਤਾ ਗਿਆ। ਸਮਾਗਮ ਦੌਰਾਨ ਵੱਡੀ ਗਿਣਤੀ ਵਿੱਚ ਮਹਿਲਾਵਾਂ ਅਤੇ ਇਲਾਕੇ ਦੇ ਪਤਵੰਤੇ ਵੀ ਹਾਜ਼ਰ ਸਨ। ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ੍ਰ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੀਆਂ ਮਹਿਲਾਵਾਂ ਦੇ ਸਸ਼ਕਤੀਕਰਨ ਅਤੇ ਉਨ੍ਹਾਂ ਦੀ ਆਰਥਿਕ ਤਰੱਕੀ ਲਈ ਲਗਾਤਾਰ ਕਦਮ ਚੁੱਕ ਰਹੀ ਹੈ। ਉਨ੍ਹਾਂ ਕਿਹਾ ਕਿ ਮਹਿਲਾਵਾਂ ਸਮਾਜ ਦੀ ਰੀੜ੍ਹ ਦੀ ਹੱਡੀ ਹਨ ਅਤੇ ਜਦੋਂ ਮਹਿਲਾਵਾਂ ਮਜ਼ਬੂਤ ਹੁੰਦੀਆਂ ਹਨ ਤਾਂ ਪਰਿਵਾਰ, ਸਮਾਜ ਅਤੇ ਦੇਸ਼ ਵੀ ਮਜ਼ਬੂਤ ਹੁੰਦਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਚੋਣਾਂ ਦੌਰਾਨ ਕੀਤੇ ਵਾਅਦੇ ਮੁਤਾਬਕ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਸੂਬੇ ਦੀਆਂ ਮਹਿਲਾਵਾਂ ਨੂੰ...
ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ 120 ਮਹਿਲਾ ਉਦਮੀਆਂ ਦਾ ਵਿਸ਼ੇਸ਼ ਸਨਮਾਨ

ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ 120 ਮਹਿਲਾ ਉਦਮੀਆਂ ਦਾ ਵਿਸ਼ੇਸ਼ ਸਨਮਾਨ

Local news
ਮਾਨਸਾ, 14 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਔਰਤਾਂ ਨੂੰ ਆਤਮ-ਨਿਰਭਰ ਬਣਾਉਣ ਅਤੇ ਉਨ੍ਹਾਂ ਦੇ ਹੌਸਲੇ ਬੁਲੰਦ ਕਰਨ ਦੇ ਮਕਸਦ ਨਾਲ ਜ਼ਿਲ੍ਹਾ ਪੱਧਰੀ ‘ਮਹਿਲਾ ਉਦਮੀ ਸਨਮਾਨ ਸਮਾਰੋਹ’ ਦਾ ਆਯੋਜਨ ਕੀਤਾ ਗਿਆ। ਇਸ ਸਮਾਰੋਹ ਵਿੱਚ ਵੱਖ-ਵੱਖ ਖੇਤਰਾਂ ਵਿੱਚ ਮੱਲਾਂ ਮਾਰਨ ਵਾਲੀਆਂ 120 ਉਦਮੀ ਔਰਤਾਂ ਨੂੰ ਉਨ੍ਹਾਂ ਦੀਆਂ ਪ੍ਰਾਪਤੀਆਂ ਲਈ ਸਨਮਾਨਿਤ ਕੀਤਾ ਗਿਆ। ਸਮਾਗਮ ਵਿੱਚ ਡਿਪਟੀ ਕਮਿਸ਼ਨਰ ਨਵਜੋਤ ਕੌਰ ਆਈ.ਏ.ਐਸ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਦੇ ਨਾਲ ਵਿਧਾਇਕ ਡਾ. ਵਿਜੈ ਸਿੰਗਲਾ ਅਤੇ ਵਿਧਾਇਕ ਬੁਢਲਾਡਾ ਪ੍ਰਿੰਸੀਪਲ ਬੁੱਧ ਰਾਮ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਮੌਕੇ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨਵਜੋਤ ਕੌਰ ਆਈ.ਏ.ਐਸ ਨੇ ਕਿਹਾ ਕਿ ਮਹਿਲਾਵਾਂ ਨੇ ਸਵੈ ਸਹਾਇਤਾ ਸਮੂਹਾਂ ਰਾਹੀਂ ਸਰਗਰਮ ਯੋਗਦਾਨ ਪਾਉਂਦੇ ਹੋਏ ਜ਼ਿਲ੍ਹਾ ਮਾਨਸਾ ਵਿਖੇ ਆਪਣੀ ਮਿਹਨਤ ਤੇ ਲਗਨ ਸਦਕਾ ਹੌਂਸਲੇ ਦੀ ਉੱਚੀ ਉਡਾਣ ਭਰੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਔਰਤਾਂ ਵੱਲੋਂ ਤਿਆਰ ਸਮਾਨ ਦੀ ਵਿਕਰੀ ਲਈ ਜ਼ਿਲ੍ਹਾ ਪ੍ਰਸ਼ਾਸਨ ਸਮੇਂ ਸਮੇਂ ਉਤੇ ਮਿਆਰੀ ਮੰਚ ਪ੍...
ਵਿਸ਼ਵ ਗਲੋਕੋਮਾ ਹਫ਼ਤੇ ਦੌਰਾਨ ਹੋਏ ਪੋਸਟਰ ਮੇਕਿੰਗ ਮੁਕਾਬਲੇ ‘ਚ ਹਿੱਸਾ ਲੈਣ ਵਾਲੇ ਵਿਦਿਆਰਥੀ ਸਨਮਾਨਿਤ

ਵਿਸ਼ਵ ਗਲੋਕੋਮਾ ਹਫ਼ਤੇ ਦੌਰਾਨ ਹੋਏ ਪੋਸਟਰ ਮੇਕਿੰਗ ਮੁਕਾਬਲੇ ‘ਚ ਹਿੱਸਾ ਲੈਣ ਵਾਲੇ ਵਿਦਿਆਰਥੀ ਸਨਮਾਨਿਤ

Local news
ਬਰਨਾਲਾ, 14 ਮਾਰਚ- ਸਿਵਲ ਸਰਜਨ ਡਾ. ਹਰੀਪਾਲ ਸਿੰਘ ਸਿੱਧੂ ਦੇ ਹੁਕਮਾਂ ਅਤੇ ਨੇਤਰ ਰੋਗਾਂ ਦੇ ਮਾਹਿਰ ਡਾ. ਅਮੋਲਦੀਪ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਮਿਊਨਿਟੀ ਹੈਲਥ ਸੈਂਟਰ ਧਨੌਲਾ ਵਿਖੇ "ਦੁਨੀਆ ਰੌਸ਼ਨ ਹੈ, ਆਪਣੀਆਂ ਅੱਖਾਂ ਦੀ ਰੌਸ਼ਨੀ ਬਚਾਓ" ਵਿਸ਼ੇ 'ਤੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ ਜਿਸ ਵਿੱਚ ਵਿੱਚ ਗੁਰੂ ਨਾਨਕ ਦੇਵ ਨਰਸਿੰਗ ਕਾਲਜ ਦੇ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ। ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾ. ਸਤਵੰਤ ਸਿੰਘ ਔਜਲਾ ਨੇ ਦੱਸਿਆ ਕਿ ਵਿਸ਼ਵ ਗਲੋਕੋਮਾ ਹਫ਼ਤੇ ਦੇ ਸਿਲਸਿਲੇ ਵਿੱਚ ਕਰਵਾਏ ਗਏ ਇਸ ਮੁਕਾਬਲੇ ਦਾ ਉਦੇਸ਼ ਨਰਸਿੰਗ ਦੇ ਵਿਦਿਆਰਥੀਆਂ ਨੂੰ ਗਲੋਕੋਮਾ (ਕਾਲਾ ਮੋਤੀਆ) ਤੋਂ ਬਚਾਅ ਅਤੇ ਇਸਦੇ ਇਲਾਜ ਬਾਰੇ ਜਾਗਰੂਕ ਕਰਨ ਦੇ ਨਾਲ ਨਾਲ ਉਹਨਾਂ ਦੀ ਰਚਨਾਤਮਕਤਾ ਨੂੰ ਉਤਸ਼ਾਹਿਤ ਕਰਨਾ ਵੀ ਹੈ। ਉਹਨਾਂ ਦੱਸਿਆ ਕਿ ‘ਗਲੋਕੋਮਾ' ਜਿਸਨੂੰ ਕਾਲਾ ਮੋਤੀਆ ਵੀ ਕਿਹਾ ਜਾਂਦਾ ਹੈ ਵਿਸ਼ਵ ਵਿੱਚ ਲਾ-ਇਲਾਜ ਅੰਨ੍ਹੇਪਣ ਦਾ ਸਭ ਤੋਂ ਵੱਡਾ ਕਾਰਨ ਹੈ ਅਤੇ ਜਾਗਰੂਕਤਾ ਦੀ ਕਮੀ ਕਾਰਨ ਪੀੜ੍ਹਤ ਵਿਅਕਤੀ ਵੱਲੋਂ ਅਸਧਾਰਣ ਸਿਰਦਰਦ ਜਾਂ ਅੱਖਾਂ ਵਿੱਚ ਲਗਾਤਾਰ ਦਰਦ ਹੋਣ 'ਤੇ ਇਸ ਨੂੰ ਸ...
ਨਵੀਂ ਦਾਣਾ ਮੰਡੀ ਕੋਟਕਪੂਰਾ ਦੇ ਗੁਰਮਤਿ ਸਮਾਗਮ ਵਿੱਚ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੀਤੀ ਸ਼ਮੂਲੀਅਤ

ਨਵੀਂ ਦਾਣਾ ਮੰਡੀ ਕੋਟਕਪੂਰਾ ਦੇ ਗੁਰਮਤਿ ਸਮਾਗਮ ਵਿੱਚ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੀਤੀ ਸ਼ਮੂਲੀਅਤ

Local news
ਕੋਟਕਪੂਰਾ 14 ਮਾਰਚ - ਨਵੀਂ ਦਾਣਾ ਮੰਡੀ ਕੋਟਕਪੂਰਾ ਵਿਖੇ ਆਯੋਜਿਤ ਗੁਰਮਤਿ ਸਮਾਗਮ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਗੁਰਬਾਣੀ ਦਾ ਕੀਰਤਨ ਅਤੇ ਗੁਰਮਤਿ ਵਿਚਾਰ ਮਨੁੱਖ ਦੇ ਜੀਵਨ ਨੂੰ ਸਹੀ ਦਿਸ਼ਾ ਦਿੰਦੇ ਹਨ ਅਤੇ ਸਮਾਜ ਵਿੱਚ ਆਤਮਿਕ ਚੇਤਨਾ ਪੈਦਾ ਕਰਦੇ ਹਨ। ਸਮਾਗਮ ਦੌਰਾਨ ਭਾਈ ਪੰਥਪ੍ਰੀਤ ਸਿੰਘ ਜੀ ਵੱਲੋਂ ਇਲਾਹੀ ਬਾਣੀ ਦਾ ਰਸਭਿੰਨਾ ਕੀਰਤਨ ਅਤੇ ਗੁਰਮਤਿ ਵਿਚਾਰ ਪੇਸ਼ ਕੀਤੇ ਗਏ, ਜਿਨ੍ਹਾਂ ਨੇ ਸੰਗਤ ਦੇ ਮਨ ਨੂੰ ਨਵੀਂ ਊਰਜਾ ਅਤੇ ਆਤਮਿਕ ਸ਼ਾਂਤੀ ਬਖ਼ਸ਼ੀ। ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਸਾਨੂੰ ਗੁਰੂ ਸਾਹਿਬ ਦੀ ਸਿੱਖਿਆ ਨਾਲ ਜੋੜਦੇ ਹਨ ਅਤੇ ਸਮਾਜ ਨੂੰ ਨੈਤਿਕ ਮੁੱਲਾਂ ਵੱਲ ਪ੍ਰੇਰਿਤ ਕਰਦੇ ਹਨ। ਉਨ੍ਹਾਂ ਨੇ ਆਯੋਜਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਗੁਰਮਤਿ ਦੇ ਪ੍ਰਚਾਰ-ਪਸਾਰ ਲਈ ਅਜਿਹੇ ਸਮਾਗਮ ਸਮੇਂ-ਸਮੇਂ ਤੇ ਕਰਵਾਉਣੇ ਬਹੁਤ ਜ਼ਰੂਰੀ ਹਨ। ਉਨ੍ਹਾਂ ਅਰਦਾਸ ਕੀਤੀ ਕਿ ਗੁਰੂ ਸਾਹਿਬ ਸਭਨਾਂ ਨੂੰ ਆਪਣੀ ਰਹਿਮਤ ਬਖ਼ਸ਼ਣ ਅਤੇ ਗੁਰਬਾਣੀ ਦੇ ਮਾਰਗ ‘ਤੇ ਚੱਲਣ ਦੀ ਤਾਕਤ ਦੇਣ।...
*ਪੰਜਾਬ ਸਰਕਾਰ ਦੇ ਮਹਿਲਾ ਵਿੱਤੀ ਸਹਾਇਤਾ ਐਲਾਨ ਨਾਲ ਖੁਸ਼ੀ ਦੀ ਲਹਿਰ; ਪੰਜਾਬ ਭਰ ਵਿੱਚ ਔਰਤਾਂ ਨੇ ਜਾਗੋ ਕੱਢ ਕੇ ਮਨਾਈ ਖੁਸ਼ੀ*

*ਪੰਜਾਬ ਸਰਕਾਰ ਦੇ ਮਹਿਲਾ ਵਿੱਤੀ ਸਹਾਇਤਾ ਐਲਾਨ ਨਾਲ ਖੁਸ਼ੀ ਦੀ ਲਹਿਰ; ਪੰਜਾਬ ਭਰ ਵਿੱਚ ਔਰਤਾਂ ਨੇ ਜਾਗੋ ਕੱਢ ਕੇ ਮਨਾਈ ਖੁਸ਼ੀ*

Punjab News
ਚੰਡੀਗੜ੍ਹ, 13 ਮਾਰਚ 2026* ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਮਾਵਾਂ, ਧੀਆਂ ਅਤੇ ਭੈਣਾਂ ਨੂੰ ਵਿੱਤੀ ਸਹਾਇਤਾ ਦੇਣ ਦੇ ਇਤਿਹਾਸਕ ਐਲਾਨ ਤੋਂ ਬਾਅਦ ਪੂਰੇ ਪੰਜਾਬ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਹੈ। ਇਸ ਐਲਾਨ ਨੇ ਪੰਜਾਬ ਦੀਆਂ ਲੱਖਾਂ ਔਰਤਾਂ ਦੇ ਚਿਹਰਿਆਂ 'ਤੇ ਮੁਸਕਰਾਹਟ ਲਿਆ ਦਿੱਤੀ ਹੈ। ਪੰਜਾਬ ਦੇ ਵੱਖ-ਵੱਖ ਸ਼ਹਿਰਾਂ, ਕਸਬਿਆਂ ਅਤੇ ਪਿੰਡਾਂ ਵਿੱਚ ਮਹਿਲਾਵਾਂ ਨੇ ਪੰਜਾਬੀ ਸੱਭਿਆਚਾਰ ਦੀ ਅਮੀਰ ਪਰੰਪਰਾ ਅਨੁਸਾਰ ਜਾਗੋ ਕੱਢ ਕੇ ਆਪਣੀ ਖੁਸ਼ੀ ਦਾ ਵੱਡੇ ਪੱਧਰ 'ਤੇ ਪ੍ਰਗਟਾਵਾ ਕੀਤਾ। ਔਰਤਾਂ ਨੇ ਢੋਲ ਦੀ ਥਾਪ 'ਤੇ ਨੱਚ-ਗਾ ਕੇ ਅਤੇ ਬੋਲੀਆਂ ਪਾ ਕੇ ਇਸ ਫ਼ੈਸਲੇ ਦਾ ਜ਼ੋਰਦਾਰ ਸਵਾਗਤ ਕੀਤਾ। ਮਹਿਲਾਵਾਂ ਨੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਇਹ ਯੋਜਨਾ ਪੰਜਾਬ ਦੀਆਂ ਔਰਤਾਂ ਲਈ ਬਹੁਤ ਮਦਦਗਾਰ ਸਾਬਿਤ ਹੋਵੇਗੀ। ਔਰਤਾਂ ਨੇ ਖੁਸ਼ੀ ਭਰੇ ਅੰਦਾਜ਼ ਵਿੱਚ ਕਿਹਾ, "ਉਡੀਕ ਹੋਈ ਖ਼ਤਮ, ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਇਹ ਤੋਹਫ਼ਾ ਦੇਣ ਲਈ ਬਹੁਤ-ਬਹੁਤ ਧੰਨਵਾਦ।" ਔਰਤਾਂ ਨੇ ਕਿਹਾ...
BCCI ਸਾਲਾਨਾ ਪੁਰਸਕਾਰ ਸਮਾਰੋਹ: ਦ੍ਰਾਵਿੜ-ਗਿੱਲ ਨੂੰ ਮਿਲੇਗਾ ਇਹ ਵੱਡਾ ਐਵਾਰਡ

BCCI ਸਾਲਾਨਾ ਪੁਰਸਕਾਰ ਸਮਾਰੋਹ: ਦ੍ਰਾਵਿੜ-ਗਿੱਲ ਨੂੰ ਮਿਲੇਗਾ ਇਹ ਵੱਡਾ ਐਵਾਰਡ

Sports
BCCI annual awards ceremony: ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀਸੀਸੀਆਈ) 15 ਮਾਰਚ ਨੂੰ ਰਾਸ਼ਟਰੀ ਰਾਜਧਾਨੀ ਵਿੱਚ ਆਪਣਾ ਸਭ ਤੋਂ ਵੱਡਾ ਪੁਰਸਕਾਰ ਸ਼ੋਅ, "NAMAN" ਆਯੋਜਿਤ ਕਰ ਰਿਹਾ ਹੈ। ਬੀਸੀਸੀਆਈ ਹਾਲ ਹੀ ਵਿੱਚ ਟੀ-20 ਵਿਸ਼ਵ ਕੱਪ 2026 ਜਿੱਤਣ ਵਾਲੀ ਪੁਰਸ਼ ਟੀਮ, ਚੈਂਪੀਅਨਜ਼ ਟਰਾਫੀ 2025 ਜਿੱਤਣ ਵਾਲੀ ਪੁਰਸ਼ ਟੀਮ, 2025 ਮਹਿਲਾ ਵਿਸ਼ਵ ਕੱਪ, ਅਤੇ ਦੋਵਾਂ ਲਿੰਗਾਂ ਵਿੱਚ ਅੰਡਰ-19 ਵਿਸ਼ਵ ਕੱਪ ਜੇਤੂ ਟੀਮਾਂ ਦਾ ਸਨਮਾਨ ਕਰੇਗਾ। ਦ੍ਰਾਵਿੜ ਅਤੇ ਗਿੱਲ ਨੂੰ ਮਿਲਣਗੇ ਪ੍ਰਮੁੱਖ ਪੁਰਸਕਾਰ ਕਈ ਮੀਡੀਆ ਰਿਪੋਰਟਾਂ ਵਿੱਚ ਇਹ ਵੀ ਦਾਅਵਾ ਕੀਤਾ ਗਿਆ ਹੈ ਕਿ ਟੀਮ ਇੰਡੀਆ ਦੇ ਸਾਬਕਾ ਮੁੱਖ ਕੋਚ ਰਾਹੁਲ ਦ੍ਰਾਵਿੜ ਨੂੰ ਕਰਨਲ ਸੀਕੇ ਨਾਇਡੂ ਲਾਈਫਟਾਈਮ ਅਚੀਵਮੈਂਟ ਪੁਰਸਕਾਰ ਮਿਲ ਸਕਦਾ ਹੈ, ਜਦੋਂ ਕਿ ਟੈਸਟ ਅਤੇ ਇੱਕ ਰੋਜ਼ਾ ਕਪਤਾਨ ਸ਼ੁਭਮਨ ਗਿੱਲ ਨੂੰ ਕ੍ਰਿਕਟਰ ਆੱਫ ਦਾ ਈਅਰ ਪੁਰਸਕਾਰ ਮਿਲ ਸਕਦਾ ਹੈ। ਭਾਰਤ ਨੂੰ 2024 ਟੀ-20 ਵਿਸ਼ਵ ਕੱਪ ਖਿਤਾਬ ਦਿਵਾਉਣ ਵਾਲੇ ਦ੍ਰਾਵਿੜ ਨੂੰ ਭਾਰਤੀ ਕ੍ਰਿਕਟ ਵਿੱਚ ਉਨ੍ਹਾਂ ਦੇ ਯੋਗਦਾਨ ਲਈ ਸਨਮਾਨਿਤ ਕੀਤਾ ਜਾਵੇਗਾ। ਗਿੱਲ, ਜੋ ਹਾਲ ਹੀ ਵਿੱਚ ਟੀ-20 ਵਿਸ਼...
ਕੀ ਹੁਣ ਗੈਸ ਖਤਮ ਹੋ ਜਾਵੇਗੀ? ਜ਼ਿਆਦਾ ਸਮੇਂ ਤੱਕ ਨਹੀਂ ਚੱਲਣਗੇ LPG ਸਿਲੰਡਰ, ਜਾਣੋ ਕਿਵੇਂ ਬਚਾਈ ਜਾ ਸਕਦੀ ਗੈਸ?

ਕੀ ਹੁਣ ਗੈਸ ਖਤਮ ਹੋ ਜਾਵੇਗੀ? ਜ਼ਿਆਦਾ ਸਮੇਂ ਤੱਕ ਨਹੀਂ ਚੱਲਣਗੇ LPG ਸਿਲੰਡਰ, ਜਾਣੋ ਕਿਵੇਂ ਬਚਾਈ ਜਾ ਸਕਦੀ ਗੈਸ?

Health
ਪੱਛਮੀ ਏਸ਼ੀਆ (ਇਰਾਨ, ਇਜ਼ਰਾਈਲ ਅਤੇ ਸੰਯੁਕਤ ਰਾਜ ਅਮਰੀਕਾ) ਵਿੱਚ ਚੱਲ ਰਹੇ ਟਕਰਾਅ ਕਾਰਨ ਹੋਰਮੁਜ਼ ਜਲਡਮਰੂ ਵਿੱਚੋਂ ਲੰਘਦੀ ਸਪਲਾਈ ਵਿੱਚ ਵਿਘਨ ਪੈਣ ਕਾਰਨ ਭਾਰਤ ਐਲਪੀਜੀ ਅਤੇ ਕੱਚੇ ਤੇਲ ਦੇ ਮਾਮਲੇ ਵਿੱਚ ਇੱਕ ਵੱਡੇ ਸੰਕਟ ਦਾ ਸਾਹਮਣਾ ਕਰ ਰਿਹਾ ਹੈ। ਇਸ ਨਾਲ ਘਰੇਲੂ ਗੈਸ ਸਿਲੰਡਰਾਂ ਦੀ ਘਾਟ ਅਤੇ ਘਰੇਲੂ ਖਾਣਾ ਪਕਾਉਣ ਦੇ ਬਜਟ ਵਿੱਚ ਵਾਧੇ ਦਾ ਡਰ ਪੈਦਾ ਹੋ ਗਿਆ ਹੈ। ਬਹੁਤ ਸਾਰੇ ਸ਼ਹਿਰ ਘਬਰਾਹਟ ਦਾ ਸਾਹਮਣਾ ਕਰ ਰਹੇ ਹਨ, ਕਿਉਂਕਿ ਲੋਕ ਗੈਸ ਸਿਲੰਡਰਾਂ ਲਈ ਭੱਜ-ਦੌੜ ਕਰ ਰਹੇ ਹਨ, ਹੋਟਲਾਂ ਅਤੇ ਰੈਸਟੋਰੈਂਟਾਂ ਦੇ ਕੰਮਕਾਜ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਹਨ। ਇਸ ਨੂੰ ਦੇਖਦੇ ਹੋਏ ਮਾਹਿਰ ਚੇਤਾਵਨੀ ਦਿੰਦੇ ਹਨ ਕਿ ਜੇਕਰ ਇਹ ਟਕਰਾਅ ਲੰਬੇ ਸਮੇਂ ਤੱਕ ਜਾਰੀ ਰਿਹਾ, ਤਾਂ ਗੈਸ ਦੀ ਘਾਟ ਹੋਰ ਵੀ ਗੰਭੀਰ ਹੋ ਸਕਦੀ ਹੈ। ਇਸ ਲਈ ਗੈਸ ਦੀ ਸੰਭਾਲ ਅਤੇ ਵਿਕਲਪਕ ਊਰਜਾ ਸਰੋਤਾਂ ਦੀ ਵਰਤੋਂ ਕਰਨ ਦੀ ਆਦਤ ਅਪਣਾਉਣਾ ਬਹੁਤ ਜ਼ਰੂਰੀ ਹੈ। ਇਸ ਨੂੰ ਧਿਆਨ ਵਿੱਚ ਰੱਖਦੇ ਹੋਏ ਇੱਥੇ ਰਸੋਈ ਗੈਸ ਬਚਾਉਣ ਲਈ ਅਸੀਂ ਕੁਝ ਸੁਝਾਅ ਲੈ ਕੇ ਆਏ ਹਾਂ... ਰਸੋਈ ਗੈਸ ਬਚਾਉਣ ਲਈ ਸੁਝਾਅ ਖਾਣਾ ਪਕਾਉਂਦੇ ਸਮੇਂ ਭਾਂਡੇ ਨੂੰ ਢੱਕ ਕ...
ਰਿਲੀਜ਼ ਲਈ ਤਿਆਰ ਦਿਲਜੀਤ ਦੁਸਾਂਝ ਦੀ ਨਵੀਂ ਫ਼ਿਲਮ, Netflix ‘ਤੇ ਹੋਵੇਗੀ ਸਟ੍ਰੀਮ

ਰਿਲੀਜ਼ ਲਈ ਤਿਆਰ ਦਿਲਜੀਤ ਦੁਸਾਂਝ ਦੀ ਨਵੀਂ ਫ਼ਿਲਮ, Netflix ‘ਤੇ ਹੋਵੇਗੀ ਸਟ੍ਰੀਮ

Entertainment
Pollywood: ਸਾਲ 2024 ਵਿੱਚ ਸਾਹਮਣੇ ਆਈ ਹਿੰਦੀ ਫ਼ਿਲਮ 'ਅਮਰ ਸਿੰਘ ਚਮਕੀਲਾ' ਦਾ ਇਕੱਠਿਆ ਬਹੁ-ਪ੍ਰਭਾਵੀ ਹਿੱਸਾ ਰਹੇ ਇਮਤਿਆਜ਼ ਅਲੀ ਅਤੇ ਦਿਲਜੀਤ ਦੁਸਾਂਝ ਆਪਣੀ ਇੱਕ ਹੋਰ ਫ਼ਿਲਮ 'ਮੈਂ ਵਾਪਸ ਆਉਂਗਾ' ਲੈ ਕੇ ਦਰਸ਼ਕਾਂ ਸਨਮੁੱਖ ਹੋਣ ਜਾ ਰਹੇ ਹਨ। ਇਸ ਫਿਲਮ ਨੂੰ ਜਲਦ ਹੀ ਨੈੱਟਫਲਿਕਸ 'ਤੇ ਰਿਲੀਜ਼ ਕੀਤਾ ਜਾਵੇਗਾ। 'ਅਪਲਾਜ ਐਟਰਟੇਨਮੈਂਟ ਅਤੇ ਵਿੰਡੋਂ ਸੀਟ ਫਿਲਮਸ' ਦੇ ਬੈਨਰ ਅਤੇ ਸੁਯੰਕਤ ਨਿਰਮਾਣ ਅਧੀਨ ਵਜ਼ੂਦ ਵਿੱਚ ਲਿਆਂਦੀ ਇਸ ਫ਼ਿਲਮ ਦਾ ਨਿਰਦੇਸ਼ਨ ਇਮਤਿਆਜ਼ ਅਲੀ ਵੱਲੋਂ ਕੀਤਾ ਗਿਆ ਹੈ, ਜੋ ਬਾਲੀਵੁੱਡ ਦੇ ਮੋਹਰੀ ਕਤਾਰ ਅਤੇ ਆਹਲਾ ਫ਼ਿਲਮਕਾਰ ਦੇ ਤੌਰ 'ਤੇ ਆਪਣਾ ਸ਼ੁਮਾਰ ਕਰਵਾਉਣ ਵਿੱਚ ਸਫ਼ਲ ਰਹੇ ਹਨ। ਪੰਜਾਬ ਦੇ ਮਲਵਈ ਹਿੱਸਿਆ ਵਿੱਚ ਫਿਲਮਾਂਈ ਗਈ ਇਸ ਫ਼ਿਲਮ ਦੀ ਸਟਾਰ-ਕਾਸਟ ਵਿੱਚ ਦਿਲਜੀਤ ਦੁਸਾਂਝ, ਨਸੀਰੂਦੀਨ ਸ਼ਾਹ, ਸਰਵਰੀ ਅਤੇ ਵੇਦਾਂਗ ਰਾਣਾ ਸ਼ਾਮਲ ਹਨ। ਇਨ੍ਹਾਂ ਤੋਂ ਇਲਾਵਾ ਸ਼ਵਿੰਦਰ ਮਾਹਲ ਅਤੇ ਪੰਜਾਬੀ ਸਿਨੇਮਾ ਨਾਲ ਜੁੜੇ ਕੁਝ ਹੋਰ ਨਾਮਵਰ ਚਿਹਰਿਆ ਨੂੰ ਵੀ ਇਸ ਫਿਲਮ ਵਿੱਚ ਸ਼ਾਮਲ ਕੀਤਾ ਗਿਆ ਹੈ। ਅੰਤਰਾਸ਼ਟਰੀ ਪੱਧਰ 'ਤੇ ਸਰਾਹੀ ਗਈ ਚਮਕੀਲਾ ਤੋਂ ਬਾਅਦ ਇੱਕ ਵਾਰ ਮੁੜ ਇਮਤਿਆਜ਼ ਅ...
ਸਰਕਾਰ ਦੀ ਸੂਬੇ ਦੀ ਜਨਤਾ ਨੂੰ ਵੱਧ ਤੋਂ ਵੱਧ ਸਹੂਲਤ ਦੇਣਾ ਹੈ, ਪ੍ਰਾਥਮਿਕਤਾ, ਸਰੋਤਾਂ ਦੇ ਬਿਹਤਰ ਵਰਤੋ ‘ਤੇ ਹੈ ਜੋਰ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਸਰਕਾਰ ਦੀ ਸੂਬੇ ਦੀ ਜਨਤਾ ਨੂੰ ਵੱਧ ਤੋਂ ਵੱਧ ਸਹੂਲਤ ਦੇਣਾ ਹੈ, ਪ੍ਰਾਥਮਿਕਤਾ, ਸਰੋਤਾਂ ਦੇ ਬਿਹਤਰ ਵਰਤੋ ‘ਤੇ ਹੈ ਜੋਰ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

Haryana
ਚੰਡੀਗੜ੍ਹ, 13 ਮਾਰਚ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸੂਬਾ ਸਰਕਾਰ ਦੀ ਪ੍ਰਮੁੱਖ ਪ੍ਰਾਥਮਿਕਤਾ ਆਮਜਨਤਾ ਨੂੰ ਵੱਧ ਤੋਂ ਵੱਧ ਸਹੂਲਤਾਂ ਉਪਲਬਧ ਕਰਾਉਣਾ ਅਤੇ ਉਪਲਬਧ ਸਰੋਤਾਂ ਦਾ ਬਿਹਤਰ ਤੇ ਪ੍ਰਭਾਵੀ ਢੰਗ ਨਾਲ ਵਰਤੋ ਯਕੀਨੀ ਕਰਨਾ ਹੈ। ਇਸੀ ਉਦੇਸ਼ ਦੇ ਨਾਲ ਸੂਬਾ ਸਰਕਾਰ ਗੰਭੀਰਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਜਨਹਿਤ ਨੂੰ ਧਿਆਨ ਵਿੱਚ ਰੱਖਦੇ ਹੋਏ ਯੋਜਨਾਵਾਂ ਨੂੰ ਤੇਜੀ ਨਾਲ ਲਾਗੂ ਕਰਨ।           ਮੁੱਖ ਮੰਤਰੀ ਸ਼ੁਕਰਵਾਰ ਨੂੰ ਸਿਵਲ ਸਕੱਤਰੇਤ ਵਿੱਚ ਅਧਿਕਾਰੀਆਂ ਦੀ ਮੀਟਿੰਗ ਦੀ ਅਗਵਾਈ ਕਰ ਰਹੇ ਸਨ। ਉਨ੍ਹਾਂ ਨੇ ਪੀਡਬਲਿਯੂਡੀ ਤੇ ਬਿਜਲੀ ਨਿਗਮ ਵਿੱਚ ਬਿਜਲੀ ਦੀ ਤਾਰਾਂ ਤੇ ਪੋਲਾਂ ਨਾਲ ਸਬੰਧਿਤ ਕੰਮਾਂ ਦੀ ਸਮੀਖਿਆ ਕਰਦੇ ਹੋਏ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸੜਕਾਂ ਦੇ ਕਿਨਾਰੇ ਲਗਾਏ ਜਾਣ ਵਾਲੇ ਬਿਜਲੀ ਦੇ ਪੋਲਾਂ ਦੀ ਸਹੀ ਦੂਰੀ ਯਕੀਨੀ ਕੀਤੀ ਜਾਵੇ, ਤਾਂ ਜੋ ਆਮ ਜਨਤਾ ਨੂੰ ਕਿਸੇ ਤਰ੍ਹਾ ਦ...