Friday, June 26
Shadow

Tag: hot news

ਪੰਜਾਬ ਸਰਕਾਰ ਐਲਪੀਜੀ ਸੰਕਟ ਨੂੰ ਲੈ ਕੇ ਪੂਰੀ ਤਰ੍ਹਾਂ ਸੁਚੇਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਸਰਕਾਰ ਐਲਪੀਜੀ ਸੰਕਟ ਨੂੰ ਲੈ ਕੇ ਪੂਰੀ ਤਰ੍ਹਾਂ ਸੁਚੇਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Punjab News
ਮੁਹਾਲੀ, 12 ਮਾਰਚ: ਖਾੜੀ ਦੇਸ਼ਾਂ ਵਿੱਚ ਚੱਲ ਰਹੀ ਜੰਗ ਨਾਲ ਸਬੰਧਤ ਚਿੰਤਾਵਾਂ ਅਤੇ ਐਲਪੀਜੀ ਸਿਲੰਡਰਾਂ ਦੀ ਸੰਭਾਵਿਤ ਕਮੀ ਬਾਰੇ ਫੈਲ ਰਹੀਆਂ ਅਫਵਾਹਾਂ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਪੂਰੀ ਤਰ੍ਹਾਂ ਸੁਚੇਤ ਹੈ ਅਤੇ ਸਥਿਤੀ 'ਤੇ ਨੇੜਿਓਂ ਨਜ਼ਰ ਰੱਖੀ ਜਾ ਰਹੀ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਲੋਕਾਂ ਨੂੰ ਜ਼ਰੂਰੀ ਵਸਤੂਆਂ ਤੱਕ ਪਹੁੰਚ ਸਬੰਧੀ ਕਿਸੇ ਵੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਸਰਕਾਰ ਕਿਸੇ ਵੀ ਹਾਲਤ ਵਿੱਚ ਤਣਾਅ ਪੈਦਾ ਕਰਨ, ਜਮ੍ਹਾਂਖੋਰੀ ਜਾਂ ਖਪਤਕਾਰਾਂ ਦੇ ਸ਼ੋਸ਼ਣ ਦੀ ਇਜਾਜ਼ਤ ਨਹੀਂ ਦੇਵੇਗੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਖਾੜੀ ਦੇਸ਼ਾਂ ਵਿੱਚ ਤਣਾਅ ਕਾਰਨ ਦੇਸ਼ ਭਰ ਵਿੱਚ ਐਲਪੀਜੀ ਦੀ ਸੰਭਾਵਿਤ ਘਾਟ ਬਾਰੇ ਅਫਵਾਹਾਂ ਤੇਜ਼ੀ ਨਾਲ ਫੈਲ ਰਹੀਆਂ ਹਨ, ਜਿਸ ਨਾਲ ਜਨਤਾ ਵਿੱਚ ਬੇਲੋੜਾ ਤਣਾਅ ਪੈਦਾ ਹੋ ਰਿਹਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਖਾੜੀ ਦੇਸ਼ਾਂ ਵਿੱਚ ਜੰਗ ਕਾਰਨ ਐਲਪੀਜੀ ਸਿਲੰਡਰਾਂ ਦੀ ਘਾਟ ਬਾਰੇ ਅਫਵਾਹਾਂ ਫੈਲਾਈਆਂ ...
ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਪੰਜਾਬ ਪੁਲਿਸ ਨੇ ਮੱਧ ਏਸ਼ੀਆਈ ਦੇਸ਼ ਤੋਂ ਭਗੌੜੇ ਭੁਵਨੇਸ਼ ਚੋਪੜਾ ਨੂੰ ਲਿਆਂਦਾ ਵਾਪਸ

ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਪੰਜਾਬ ਪੁਲਿਸ ਨੇ ਮੱਧ ਏਸ਼ੀਆਈ ਦੇਸ਼ ਤੋਂ ਭਗੌੜੇ ਭੁਵਨੇਸ਼ ਚੋਪੜਾ ਨੂੰ ਲਿਆਂਦਾ ਵਾਪਸ

Crime News, Punjab News
ਚੰਡੀਗੜ੍ਹ, 12 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਸਰਹੱਦ ਪਾਰੋਂ ਚੱਲ ਰਹੇ ਸੰਗਠਿਤ ਅਪਰਾਧ ਵਿਰੁੱਧ ਵੱਡੀ ਸਫਲਤਾ ਹਾਸਲ ਕਰਦਿਆਂ, ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਸਰਗਰਮ ਸਹਿਯੋਗ ਨਾਲ ਕਈ ਘਿਨਾਉਣੇ ਅਪਰਾਧਾਂ ਵਿੱਚ ਸ਼ਾਮਲ ਭਗੌੜੇ ਭੁਵਨੇਸ਼ ਚੋਪੜਾ ਉਰਫ਼ ਆਸ਼ੀਸ਼ ਨੂੰ ਕਾਨੂੰਨ ਦੇ ਕਟਹਿਰੇ ਵਿੱਚ ਲਿਆਉਣ ਲਈ ਮੱਧ ਏਸ਼ੀਆਈ ਦੇਸ਼ ਤੋਂ ਡਿਪੋਰਟ ਕਰਨ ਤੋਂ ਬਾਅਦ ਸਫਲਤਾਪੂਰਵਕ ਗ੍ਰਿਫਤਾਰ ਕਰ ਲਿਆ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ 'ਤੇ ਗਠਿਤ, ਅੰਦਰੂਨੀ ਸੁਰੱਖਿਆ ਵਿੰਗ ਅਧੀਨ ਕੰਮ ਕਰਨ ਵਾਲੇ ਨਵੇਂ ਸਥਾਪਿਤ ਓਵਰਸੀਜ਼ ਫਿਊਜਿਟਿਵ ਟ੍ਰੈਕਿੰਗ ਐਂਡ ਐਕਸਟਰਾਡੀਸ਼ਨ ਸੈੱਲ (ਓਐਫਟੀਈਸੀ) ਵੱਲੋਂ ਇਸ ਕਾਰਵਾਈ ਵਿੱਚ ਅਹਿਮ ਭੂਮਿਕਾ ਨਿਭਾਈ ਗਈ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਦੋਸ਼ੀ ਭੁਵਨੇਸ਼ ਚੋਪੜਾ ਦੀਆਂ ਅੰਤਰਰਾਸ਼ਟਰੀ ਗਤੀਵਿਧੀਆਂ ਨੂੰ ਟਰੈਕ...
ਭਾਰਤ ਦੇ ਹਿੱਤਾਂ ਦੀ ਰਾਖੀ ਕਰਨ ਲਈ ਮੋਦੀ ਸਰਕਾਰ ਕੋਲ ਹਿੰਮਤ ਨਹੀਂ, ਵਿਦੇਸ਼ੀ ਤਾਕਤਾਂ ਸਾਡੀ ‘ਕਮਜ਼ੋਰ’ ਵਿਦੇਸ਼ ਨੀਤੀ ਨੂੰ ਸ਼ਰੇਆਮ ਡਰਾਉਂਦੀਆਂ ਹਨ: ਹਰਪਾਲ ਸਿੰਘ ਚੀਮਾ

ਭਾਰਤ ਦੇ ਹਿੱਤਾਂ ਦੀ ਰਾਖੀ ਕਰਨ ਲਈ ਮੋਦੀ ਸਰਕਾਰ ਕੋਲ ਹਿੰਮਤ ਨਹੀਂ, ਵਿਦੇਸ਼ੀ ਤਾਕਤਾਂ ਸਾਡੀ ‘ਕਮਜ਼ੋਰ’ ਵਿਦੇਸ਼ ਨੀਤੀ ਨੂੰ ਸ਼ਰੇਆਮ ਡਰਾਉਂਦੀਆਂ ਹਨ: ਹਰਪਾਲ ਸਿੰਘ ਚੀਮਾ

Punjab News
ਚੰਡੀਗੜ੍ਹ, 12 ਮਾਰਚ: ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅਮਰੀਕਾ-ਈਰਾਨ ਵਿਚਾਲੇ ਵਧਦੇ ਟਕਰਾਅ ਦੇ ਮੱਦੇਨਜ਼ਰ ਅੰਤਰਰਾਸ਼ਟਰੀ ਸਬੰਧਾਂ ਨੂੰ ਸੰਭਾਲਣ ਵਿੱਚ ਕੇਂਦਰ ਦੀ ਕਾਰਜਪ੍ਰਣਾਲੀ ਦੀ ਨਿੰਦਾ ਕਰਦੇ ਹੋਏ ਅੱਜ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਕੀਤੇ ਗਏ ਮਤੇ ਦਾ ਸਮਰਥਨ ਕਰਦਿਆਂ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਵਿਦੇਸ਼ ਨੀਤੀ 'ਤੇ ਤਿੱਖਾ ਹਮਲਾ ਕੀਤਾ। ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਪੇਸ਼ ਕੀਤੇ ਗਏ ਇਸ ਮਤੇ ਨੂੰ ਸੱਤਾਧਾਰੀ ਅਤੇ ਵਿਰੋਧੀ ਧਿਰ ਦੋਵਾਂ ਵੱਲੋਂ ਸਰਬਸੰਮਤੀ ਨਾਲ ਸਮਰਥਨ ਮਿਲਿਆ, ਜਦੋਂ ਕਿ ਭਾਜਪਾ ਵਿਧਾਇਕ ਸਦਨ ਵਿੱਚੋਂ ਗੈਰ-ਹਾਜ਼ਰ ਰਹੇ। ਸਦਨ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਹੇਠ ਸਾਡੀ ਵਿਦੇਸ਼ ਨੀਤੀ ਇੰਨੀ ਕਮਜ਼ੋਰ ਹੋ ਗਈ ਹੈ ਕਿ ਸਾਨੂੰ ਵਿਦੇਸ਼ੀ ਤਾਕਤਾਂ ਵੱਲੋਂ ਲਗਾਤਾਰ ਡਰਾਇਆ-ਧਮਕਾਇਆ ਜਾ ਰਿਹਾ ਹੈ। ਚਾਹੇ ਇਹ ਬੀਤੇ ਸਾਲ ਸਰਹੱਦੀ ਤਣਾਅ ਦੌਰਾਨ ਮਹਿਜ਼ ਇੱਕ ਟਵੀਟ ਰਾਹੀਂ ਦਖਲਅੰਦਾਜ਼ੀ ਹੋਵੇ ਜਾਂ ਈਰਾਨ ਵਿੱਚ ਹਾਲ ਹੀ...
ਗਗਨਦੀਪ ਸਿੰਘ ਕਾਕੂ ਆਹਲੂਵਾਲੀਆ ਨੇ ਖਾਦੀ ਬੋਰਡ ਦੇ  ਚੇਅਰਮੈਨ  ਦਾ ਅਹੁਦਾ ਸੰਭਾਲਿਆ

ਗਗਨਦੀਪ ਸਿੰਘ ਕਾਕੂ ਆਹਲੂਵਾਲੀਆ ਨੇ ਖਾਦੀ ਬੋਰਡ ਦੇ  ਚੇਅਰਮੈਨ  ਦਾ ਅਹੁਦਾ ਸੰਭਾਲਿਆ

Punjab News
ਚੰਡੀਗੜ੍ਹ, 12 ਮਾਰਚ:ਪੰਜਾਬ ਖਾਦੀ ਅਤੇ ਗ੍ਰਾਮ ਉਦਯੋਗ ਬੋਰਡ ਦੇ ਨਵ-ਨਿਯੁਕਤ ਚੇਅਰਮੈਨ ਸ੍ਰੀ ਗਗਨਦੀਪ ਸਿੰਘ ਕਾਕੂ ਆਹਲੂਵਾਲੀਆ ਨੇ ਅੱਜ ਚੰਡੀਗੜ੍ਹ ਵਿਖੇ ਸਥਿਤ ਬੋਰਡ ਦੇ ਮੁੱਖ ਦਫ਼ਤਰ ਵਿੱਚ ਆਪਣਾ ਅਹੁਦਾ ਸੰਭਾਲ ਲਿਆ।ਇਸ ਮੌਕੇ  ਰਾਜਬੀਰ ਸਿੰਘ ਘੁਮਂਣ, ਉ ਐਸ ਡੀ ( ਮੁੱਖ ਮੱਤਰੀ ਪੰਜਾਬ),  ਮੋਹਿੰਦਰ ਭਗਤ, ਕੈਬਨਿਟ ਮੰਤਰੀ,ਇੰਦਰਜੀਤ ਕੌਰ ਮਾਨ ਐਮ. ਐਲ.ਏ. ਨਕੌਦਰ, ਦਿਨੇਸ਼ ਢਲ, ਨਿਤਿਨ ਕੋਹਲੀ, , ਮਹਾਰਾਜ ਬੰਸੀ ਦਾਸ, ਬਾਬਾ ਪਰਗਟ ਨਾਥ, ਮੇਅਰ ਵਨੀਤ ਧੀਰ, ਮੰਗਲ ਸਿੰਘ ਬੱਸੀ (ਸਟੇਟ ਚੈਅਰਮੈਨ ਪੰਜਾਬ ਐਗਰੋ),ਅਬਦੂਲ ਬਾਰੀ ਸਲਮਾਨੀ (ਸਟੇਟ ਚੈਅਰਮੇਨ ਮੁਸਲੀਮ ਵਿਕਾਸ ਬੋਰੜ) ਕਾਉਸਲਰ ਦੀਪਕ ਸ਼ਾਰਦਾ, ਮਾਸਟਰ ਗੋਰਵ ਸਮਾਜ ਸੇਵਕ, ਰੋਬਿਨ ਸਾਂਪਲਾ, ਕਰਨ ਮਲੀ, ਨਰਵੈਲ ਕੰਗ, ਅਮਿਤ ਢਲ ਕੌਸਲਰ, ਜਗਦੀਸ਼ ਸਮਰਾਏ,  ਸਤਨਾਮ ਸਿੰਘ, ਬੱਬੂ ਥਾਪਰ, ਚੈਅਰਮੈਨ ਲਖਵੀਰ ਸਿੰਘ,  ਜਸਵੀਰ ਸਿੰਘ,  ਪੂਜਾ ਸਿੰਘ ਅਤੇ ਹਰਪਾਲ ਸਿੰਘ ਚੱਢਾ, ਵਾਈਸ ਚੇਅਰਮੈਨ ਪਵਨ ਹੰਸ,  ਬੋਰਡ ਦੇ ਅਧਿਕਾਰੀਆਂ, ਕਰਮਚਾਰੀਆਂ ਅਤੇ ਵੱਖ-ਵੱਖ ਸਮਾਜਿਕ, ਧਾਰਮਿਕ ਅਤੇ ਰਾਜਨੀਤਿਕ ਹਸਤੀਆਂ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।  ਇਸ ਮੌਕੇ ਬੋਲਦਿ...
ਵਿਸ਼ਵ ਗੁਰੂ’ ਤੋਂ ਲੈ ਕੇ ਸਿਲੰਡਰਾਂ ਲਈ ਲਾਈਨਾਂ ਤੱਕ ਦਾ ਸਫ਼ਰ’: ਅਮਨ ਅਰੋੜਾ ਨੇ ਕੇਂਦਰ ਸਰਕਾਰ ਦੇ ਦਾਅਵਿਆਂ ਦੀ ਕੱਢੀ ਫੂਕ

ਵਿਸ਼ਵ ਗੁਰੂ’ ਤੋਂ ਲੈ ਕੇ ਸਿਲੰਡਰਾਂ ਲਈ ਲਾਈਨਾਂ ਤੱਕ ਦਾ ਸਫ਼ਰ’: ਅਮਨ ਅਰੋੜਾ ਨੇ ਕੇਂਦਰ ਸਰਕਾਰ ਦੇ ਦਾਅਵਿਆਂ ਦੀ ਕੱਢੀ ਫੂਕ

Punjab News
ਚੰਡੀਗੜ੍ਹ, 12 ਮਾਰਚ:ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਅੱਜ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ 'ਤੇ ਵਰ੍ਹਦਿਆਂ ਇਸ ਨੂੰ ਵਿਦੇਸ਼ੀ ਅਤੇ ਘਰੇਲੂ ਮਾਮਲਿਆਂ ਵਿੱਚ "ਬਿਲਕੁਲ ਫੇਲ੍ਹ" ਦੱਸਿਆ। ਸਰਕਾਰੀ ਦਾਅਵਿਆਂ ਅਤੇ ਜ਼ਮੀਨੀ ਹਕੀਕਤ ਦਰਮਿਆਨ ਸਪੱਸ਼ਟ ਅੰਤਰ ਨੂੰ ਉਜਾਗਰ ਕਰਦਿਆਂ ਉਨ੍ਹਾਂ ਕਿਹਾ ਕਿ ਭਾਰਤ ਨੂੰ 'ਵਿਸ਼ਵ ਗੁਰੂ' ਅਤੇ 'ਆਤਮਨਿਰਭਰ' ਬਣਾਉਣ ਦੇ ਦੋਵੇਂ ਵਾਅਦੇ ਖੋਖਲੇ ਸਾਬਤ ਹੋਏ ਹਨ। ਪੰਜਾਬ ਵਿਧਾਨ ਸਭਾ ਵਿੱਚ ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਪੇਸ਼ ਕੀਤੇ ਗਏ ਨਿੰਦਾ ਮਤੇ ਵਿੱਚ ਹਿੱਸਾ ਲੈਂਦਿਆਂ, ਸ੍ਰੀ ਅਮਨ ਅਰੋੜਾ ਨੇ ਅੱਜ ਦੇ ਅਖ਼ਬਾਰਾਂ ਵਿੱਚ ਕੀਤੇ ਜਾ ਰਹੇ ਵਿਰੋਧ ਵੱਲ ਧਿਆਨ ਦਵਾਇਆ। ਉਨ੍ਹਾਂ ਕਿਹਾ, "ਅਖਬਾਰਾਂ ਵਿੱਚ ਇੱਕ ਪਾਸੇ ਗੈਸ ਏਜੰਸੀਆਂ ਦੇ ਬਾਹਰ ਕਿਲੋਮੀਟਰ ਲੰਬੀਆਂ ਕਤਾਰਾਂ ਲੱਗਣ, ਹਜ਼ਾਰਾਂ ਹੋਟਲਾਂ ਦੇ ਬੰਦ ਹੋਣ ਨੇੜੇ ਪਹੁੰਚਣ, ਅਣਗਿਣਤ ਵਿਆਹ ਰੱਦ ਹੋਣ ਅਤੇ ਸਾਡੀਆਂ ਮਾਵਾਂ-ਭੈਣਾਂ ਦੇ ਆਪਣੀਆਂ ਰਸੋਈਆਂ ਬਾਰੇ ਚਿੰਤਤ ਹੋਣ ਦੀਆਂ ਖਬਰਾਂ ਸਨ। ਇਸ ਦੇ ਬਿਲਕੁਲ ਸਾਹਮਣੇ ਭਾਰਤ ਸਰਕਾਰ ...
ਇਨਫੋਸਿਸ ਮੁਹਾਲੀ ਵਿੱਚ 2700 ਨੌਜਵਾਨਾਂ ਨੂੰ ਸਿੱਧਾ ਰੋਜ਼ਗਾਰ ਅਤੇ ਹਜ਼ਾਰਾਂ ਹੋਰਾਂ ਨੂੰ ਅਸਿੱਧੇ ਤਰੀਕੇ ਨਾਲ ਰੋਜ਼ਗਾਰ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਇਨਫੋਸਿਸ ਮੁਹਾਲੀ ਵਿੱਚ 2700 ਨੌਜਵਾਨਾਂ ਨੂੰ ਸਿੱਧਾ ਰੋਜ਼ਗਾਰ ਅਤੇ ਹਜ਼ਾਰਾਂ ਹੋਰਾਂ ਨੂੰ ਅਸਿੱਧੇ ਤਰੀਕੇ ਨਾਲ ਰੋਜ਼ਗਾਰ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Uncategorized
ਮੁਹਾਲੀ, 12 ਮਾਰਚ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਖਿਆ ਕਿ ਪੰਜਾਬ ਆਪਣੀ ਉਦਯੋਗਿਕ ਤਰੱਕੀ ਵਿੱਚ ਫੈਸਲਾਕੁਨ ਬਦਲਾਅ ਦੇਖ ਰਿਹਾ ਹੈ, 2022 ਤੋਂ ਪਹਿਲਾਂ ਵਾਲੀ ਲੁੱਟ-ਖਸੁੱਟ ਤੋਂ ਬਾਅਦ ਹੁਣ ਵਿਸ਼ਵ-ਵਿਆਪੀ ਨਿਵੇਸ਼ਕ ਸੂਬੇ ਵਿੱਚ ਵਾਪਸ ਆ ਰਹੇ ਹਨ। ਮੁਹਾਲੀ ਵਿੱਚ ਇਨਫੋਸਿਸ ਦੇ 286 ਕਰੋੜ ਰੁਪਏ ਦੇ ਲਾਗਤ ਵਾਲੇ ਕੈਂਪਸ ਦੇ ਨੀਂਹ ਪੱਥਰ ਸਮਾਗਮ ਤੋਂ ਬਾਅਦ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਪ੍ਰਾਜੈਕਟ 2,700 ਨੌਜਵਾਨਾਂ ਲਈ ਰੋਜ਼ਗਾਰ ਦੇ ਸਿੱਧੇ ਮੌਕੇ ਅਤੇ ਹਜ਼ਾਰਾਂ ਹੋਰਾਂ ਲਈ ਰੋਜ਼ਗਾਰ ਦੇ ਅਸਿੱਧੇ ਮੌਕੇ ਮੁਹੱਈਆ ਕਰੇਗਾ। ਮੁੱਖ ਮੰਤਰੀ ਨੇ ਇਸ ਗੱਲ `ਤੇ ਜ਼ੋਰ ਦਿੱਤਾ ਕਿ ਪੰਜਾਬ ਸਰਕਾਰ ਮਾਰਚ 2022 ਤੋਂ ਲੈ ਕੇ ਹੁਣ ਤੱਕ 1.55 ਲੱਖ ਕਰੋੜ ਰੁਪਏ ਤੋਂ ਵੱਧ ਦੇ ਨਿਵੇਸ਼ ਪ੍ਰਸਤਾਵ ਪਹਿਲਾਂ ਹੀ ਪ੍ਰਾਪਤ ਕਰ ਚੁੱਕੀ ਹੈ, ਜਿਸ ਨਾਲ 5.44 ਲੱਖ ਤੋਂ ਵੱਧ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਹੋਏ ਹਨ। ਉਨ੍ਹਾਂ ਅੱਗੇ ਕਿਹਾ ਕਿ ਮੁਹਾਲੀ ਵਿੱਚ 13 ਤੋਂ 15 ਮਾਰਚ ਤੱਕ ਹੋਣ ਵਾਲਾ ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ ਸੂਬੇ ਦੀ ਉਦਯੋਗਿਕ ਤਰੱਕੀ ਲਈ ਯਾਦਗਾਰੀ ਪਲ ਹ...
ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਵਿਆਪਕ ਸੰਭਾਵਨਾਵਾਂ ਨਾਲ 13 ਤੋਂ 15 ਮਾਰਚ ਤੱਕ ਮੋਹਾਲੀ ਵਿਖੇ ਕਰਵਾਇਆ ਜਾਵੇਗਾ: ਸੰਜੀਵ ਅਰੋੜਾ

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਵਿਆਪਕ ਸੰਭਾਵਨਾਵਾਂ ਨਾਲ 13 ਤੋਂ 15 ਮਾਰਚ ਤੱਕ ਮੋਹਾਲੀ ਵਿਖੇ ਕਰਵਾਇਆ ਜਾਵੇਗਾ: ਸੰਜੀਵ ਅਰੋੜਾ

Breaking News
ਚੰਡੀਗੜ੍ਹ, 12 ਮਾਰਚ, 2026: ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਸਥਾਨਕ ਸਰਕਾਰਾਂ ਬਾਰੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਅੱਜ ਐਲਾਨ ਕੀਤਾ ਕਿ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਪਲਾਕਸ਼ਾ ਯੂਨੀਵਰਸਿਟੀ, ਐਸਏਐਸ ਨਗਰ (ਮੋਹਾਲੀ) ਵਿਖੇ 13 ਤੋਂ 15 ਮਾਰਚ ਤੱਕ ਕਰਵਾਇਆ ਜਾਵੇਗਾ, ਜੋ ਪੰਜਾਬ ਨੂੰ ਨਿਵੇਸ਼ ਅਤੇ ਨਵੀਨਤਾ ਲਈ ਇੱਕ ਪ੍ਰਮੁੱਖ ਸਥਾਨ ਵਜੋਂ ਸਥਾਪਿਤ ਕਰੇਗਾ। ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਸੰਮੇਲਨ ਭਾਰਤ ਅਤੇ ਵਿਸ਼ਵ ਭਰ ਦੇ ਨਿਵੇਸ਼ਕਾਂ, ਉਦਯੋਗਪਤੀਆਂ ਅਤੇ ਨੀਤੀ ਨਿਰਮਾਤਾਵਾਂ ਨੂੰ ਪੰਜਾਬ ਦੇ ਵਿਆਪਕ ਨਿਵੇਸ਼ ਮੌਕਿਆਂ ਨੂੰ ਪ੍ਰਦਰਸ਼ਿਤ ਕਰਨ ਲਈ ਇੱਕ ਪ੍ਰਮੁੱਖ ਪਲੇਟਫਾਰਮ ਵਜੋਂ ਕੰਮ ਕਰੇਗਾ। ਇਸ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਸਥਾਨਕ ਸਰਕਾਰਾਂ ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਕਿਹਾ ਕਿ ਇਸ ਸੰਮੇਲਨ ਵਿੱਚ 89 ਸੈਸ਼ਨ ਹੋਣਗੇ ਅਤੇ ਇਹ ਸੂਬੇ ਭਰ ਦੇ ਹੁਣ ਤੱਕ ਦੇ ਸਭ ਤੋਂ ਵਿਆਪਕ ਨਿਵੇਸ਼ ਸਮਾਗਮਾਂ ਵਿੱਚੋਂ ਇੱਕ ਹੋਵੇਗਾ। ਉਨ੍ਹਾਂ ਦੱਸਿਆ ...
ਪਿਛਲੀਆਂ ਸਰਕਾਰਾਂ ਨੇ ਦਹਾਕੇ ਤੋਂ ਵੱਧ ਸਮੇਂ ਤੱਕ ਨੌਜਵਾਨਾਂ ਨੂੰ ਨੌਕਰੀਆਂ ਤੋਂ ਵਾਂਝਾ ਰੱਖਿਆ, ‘ਆਪ` ਸਰਕਾਰ ਨੇ ਸਿਰਫ਼ ਚਾਰ ਸਾਲਾਂ ਵਿੱਚ ਮੈਰਿਟ ਦੇ ਆਧਾਰ ਉੱਤੇ ਬਿਨਾਂ ਰਿਸ਼ਵਤ ਤੋਂ  65,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਿਛਲੀਆਂ ਸਰਕਾਰਾਂ ਨੇ ਦਹਾਕੇ ਤੋਂ ਵੱਧ ਸਮੇਂ ਤੱਕ ਨੌਜਵਾਨਾਂ ਨੂੰ ਨੌਕਰੀਆਂ ਤੋਂ ਵਾਂਝਾ ਰੱਖਿਆ, ‘ਆਪ` ਸਰਕਾਰ ਨੇ ਸਿਰਫ਼ ਚਾਰ ਸਾਲਾਂ ਵਿੱਚ ਮੈਰਿਟ ਦੇ ਆਧਾਰ ਉੱਤੇ ਬਿਨਾਂ ਰਿਸ਼ਵਤ ਤੋਂ  65,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
ਮੁਹਾਲੀ, 12 ਮਾਰਚ:-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮਿਸ਼ਨ ਰੋਜ਼ਗਾਰ’ ਪਹਿਲਕਦਮੀ ਤਹਿਤ ਅੱਜ ਵੱਖ-ਵੱਖ ਵਿਭਾਗਾਂ ਵਿੱਚ ਭਰਤੀ 818 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ, ਜਿਸ ਨਾਲ ਪਿਛਲੇ ਚਾਰ ਸਾਲਾਂ ਵਿੱਚ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਗਈਆਂ ਸਰਕਾਰੀ ਨੌਕਰੀਆਂ ਦੀ ਗਿਣਤੀ ਵਧ ਕੇ 65,264 ਹੋ ਗਈ ਹੈ। ਨਿਯੁਕਤੀ ਪੱਤਰ ਵੰਡਣ ਲਈ ਕਰਵਾਏ ਸਮਾਗਮ ਵਿੱਚ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਮੀਲ ਪੱਥਰ ਨੂੰ ਪੰਜਾਬ ਦੇ ਨੌਜਵਾਨਾਂ ਲਈ ਪਾਰਦਰਸ਼ੀ ਅਤੇ ਮੈਰਿਟ ਦੇ ਆਧਾਰ ਉੱਤੇ ਰੋਜ਼ਗਾਰ ਮੌਕੇ ਯਕੀਨੀ ਬਣਾਉਣ ਲਈ ਸਰਕਾਰ ਦੀ ਵਚਨਬੱਧਤਾ ਦਾ ਪ੍ਰਤੀਕ ਦੱਸਿਆ। ਉਨ੍ਹਾਂ ਕਿਹਾ, “ਅੱਜ ਵੱਖ-ਵੱਖ ਵਿਭਾਗਾਂ ਵਿੱਚ 818 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਜਾ ਰਹੇ ਹਨ।” ਉਨ੍ਹਾਂ ਕਿਹਾ ਕਿ ਅੱਜ ਜਿਨ੍ਹਾਂ ਨੂੰ ਨਿਯੁਕਤੀ ਪੱਤਰ ਸੌਂਪੇ ਜਾ ਰਹੇ ਹਨ, ਉਨ੍ਹਾਂ ਵਿੱਚ ਬਿਜਲੀ ਵਿਭਾਗ ਵਿੱਚ 459, ਸਥਾਨਕ ਸਰਕਾਰਾਂ ਵਿਭਾਗ ਵਿੱਚ 215, ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਿੱਚ 129 ਅਤੇ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਵਿੱਚ 15 ਪ੍ਰੋਫੈਸਰ ਅਤੇ ਸਹਾਇਕ ਪ੍ਰੋਫੈਸਰ...
ਕਾਂਗਰਸੀ ਵਿਧਾਇਕ ਵੱਲੋਂ ਸਪੀਕਰ, ਮੰਤਰੀਆਂ ਅਤੇ ‘ਆਪ’ ਵਿਧਾਇਕਾਂ ਨੂੰ ‘ਬੰਧੂਆ ਮਜ਼ਦੂਰ’ ਕਹਿਣਾ ਸੰਵਿਧਾਨ ਅਤੇ ਲੋਕ ਫਤਵੇ ਦਾ ਅਪਮਾਨ: ਹਰਪਾਲ ਸਿੰਘ ਚੀਮਾ

ਕਾਂਗਰਸੀ ਵਿਧਾਇਕ ਵੱਲੋਂ ਸਪੀਕਰ, ਮੰਤਰੀਆਂ ਅਤੇ ‘ਆਪ’ ਵਿਧਾਇਕਾਂ ਨੂੰ ‘ਬੰਧੂਆ ਮਜ਼ਦੂਰ’ ਕਹਿਣਾ ਸੰਵਿਧਾਨ ਅਤੇ ਲੋਕ ਫਤਵੇ ਦਾ ਅਪਮਾਨ: ਹਰਪਾਲ ਸਿੰਘ ਚੀਮਾ

Breaking News
ਚੰਡੀਗੜ੍ਹ, 12 ਮਾਰਚ- ਪੰਜਾਬ ਵਿਧਾਨ ਸਭਾ ਨੇ ਅੱਜ ਵੱਡੇ ਬਹੁਮਤ ਨਾਲ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਖਿਲਾਫ਼ ਵਿਸ਼ੇਸ਼ ਅਧਿਕਾਰਾਂ ਦੀ ਉਲੰਘਣਾ (ਬ੍ਰੀਚ ਆਫ਼ ਪ੍ਰੀਵਿਲੇਜ) ਦਾ ਮਾਮਲਾ ਪ੍ਰੀਵਿਲੇਜ ਕਮੇਟੀ ਨੂੰ ਸੌਂਪਣ ਲਈ ਮਤਾ ਪਾਸ ਕੀਤਾ। ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਗਏ ਇਸ ਮਤੇ ਵਿੱਚ ਵਿਧਾਇਕ ਦੇ ਹਾਲੀਆ ਅਪਮਾਨਜਨਕ ਬਿਆਨਾਂ ਅਤੇ ਗੈਰ-ਸੰਸਦੀ ਵਤੀਰੇ ਦਾ ਜ਼ਿਕਰ ਕੀਤਾ ਗਿਆ ਹੈ, ਜਿਸ ਨੂੰ ਸਦਨ ਨੇ ਆਪਣੇ ਚੁਣੇ ਹੋਏ ਮੈਂਬਰਾਂ, ਸੰਵਿਧਾਨ ਅਤੇ ਜਨਤਾ ਦਾ ਸਿੱਧਾ ਅਪਮਾਨ ਮੰਨਿਆ। ਮਤੇ ਦੇ ਪਿਛੋਕੜ ਬਾਰੇ ਦੱਸਦਿਆਂ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਅਨੁਸ਼ਾਸਨੀ ਕਾਰਵਾਈ ਦੀ ਮੰਗ ਵਿਧਾਇਕ ਸੁਖਪਾਲ ਸਿੰਘ ਖਹਿਰਾ ਵੱਲੋਂ 10 ਮਾਰਚ, 2026 ਨੂੰ ਪਾਈਆਂ ਗਈਆਂ ਸੋਸ਼ਲ ਮੀਡੀਆ ਪੋਸਟਾਂ ਤੋਂ ਉੱਠੀ ਹੈ। ਇਨ੍ਹਾਂ ਜਨਤਕ ਬਿਆਨਾਂ ਵਿੱਚ ਉਨ੍ਹਾਂ ਨੇ ਸਪੀਕਰ, ਕੈਬਨਿਟ ਮੰਤਰੀਆਂ ਅਤੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੂੰ 'ਬੰਧੂਆ ਮਜ਼ਦੂਰ' ਕਿਹਾ ਸੀ।” ਸਦਨ ਵਿੱਚ ਮਤਾ ਪੇਸ਼ ਕਰਦਿਆਂ ਉਨ੍ਹਾਂ ਕਿਹਾ, “ਅਜਿਹੀ ਸ਼ਬਦਾਵਲੀ ਸੰਵਿਧਾਨਕ ਤੌਰ 'ਤੇ ਚੁਣੇ ਹੋਏ ਨੁਮਾਇੰ...
ਭਗਵੰਤ ਮਾਨ ਸਰਕਾਰ ਵੱਲੋਂ ਜਨਤਕ ਸਿਹਤ ਸੰਭਾਲ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਲਈ 672 ਸਟਾਫ਼ ਨਰਸਾਂ ਦੀ ਭਰਤੀ ਦਾ ਐਲਾਨ

ਭਗਵੰਤ ਮਾਨ ਸਰਕਾਰ ਵੱਲੋਂ ਜਨਤਕ ਸਿਹਤ ਸੰਭਾਲ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਲਈ 672 ਸਟਾਫ਼ ਨਰਸਾਂ ਦੀ ਭਰਤੀ ਦਾ ਐਲਾਨ

Breaking News
ਚੰਡੀਗੜ੍ਹ, 12 ਮਾਰਚ:ਜਨਤਕ ਸਿਹਤ ਸੰਭਾਲ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਇੱਕ ਵੱਡਾ ਕਦਮ ਚੁੱਕਦਿਆਂ ਭਗਵੰਤ ਮਾਨ ਸਰਕਾਰ ਨੇ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਬਿਹਤਰ ਸੇਵਾਵਾਂ ਮੁਹੱਈਆ ਕਰਨ ਲਈ 672 ਸਟਾਫ਼ ਨਰਸਾਂ ਦੀ ਭਰਤੀ ਲਈ ਇਸ਼ਤਿਹਾਰ ਜਾਰੀ ਕੀਤਾ ਹੈ। ਭਰਤੀ ਸਬੰਧੀ ਇਹ ਇਸ਼ਤਿਹਾਰ ਪ੍ਰਮੁੱਖ ਅਖ਼ਬਾਰਾਂ ਵਿੱਚ ਪ੍ਰਕਾਸ਼ਿਤ ਕੀਤਾ ਗਿਆ ਹੈ, ਜਿਸ ਵਿੱਚ ਯੋਗ ਉਮੀਦਵਾਰਾਂ ਨੂੰ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼, ਫਰੀਦਕੋਟ ਦੇ ਅਧਿਕਾਰਤ ਆਨਲਾਈਨ ਪੋਰਟਲ ਰਾਹੀਂ ਅਰਜ਼ੀ ਦੇਣੀ ਹੋਵੇਗੀ। ਇਹ ਆਨਲਾਈਨ ਅਰਜ਼ੀ ਪੋਰਟਲ 13 ਮਾਰਚ 2026 ਤੋਂ 02 ਅਪ੍ਰੈਲ 2026 ਤੱਕ ਖੁੱਲ੍ਹਾ ਰਹੇਗਾ। ਇਹਨਾਂ ਅਸਾਮੀਆਂ ਲਈ ਉਮੀਦਵਾਰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਅਧੀਨ ਆਪਣੀਆਂ ਅਰਜ਼ੀਆਂ ਯੂਨੀਵਰਸਿਟੀ ਦੀ ਅਧਿਕਾਰਤ ਵੈੱਬਸਾਈਟ ਰਾਹੀਂ ਜਮ੍ਹਾਂ ਕਰਵਾ ਸਕਦੇ ਹਨ। ਇਹ ਭਰਤੀ ਪਹਿਲਾਂ ਮਨਜ਼ੂਰ ਕੀਤੀਆਂ ਗਈਆਂ 406 ਸਟਾਫ ਨਰਸ ਅਸਾਮੀਆਂ, ਜਿਨ੍ਹਾਂ ਵਿੱਚੋਂ 275 ਅਸਾਮੀਆਂ ਲਈ ਅਪੁਆਇੰਟਮੈਂਟ ਆਰਡਰਜ਼ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ, ਤੋਂ ਵੱਖਰੀ ਹੈ। ਨਿਯੁਕਤ ਕੀਤੀਆਂ ਗਈਆਂ ਇ...