‘ਆਪ’ ਸਰਕਾਰ ਅਧੀਨ ਪੰਜਾਬ ਮਾਲੀਆ ਵਿਕਾਸ ਵਿੱਚ ਚੋਟੀ ਦੇ 3 ਸੂਬਿਆਂ ਵਿੱਚ ਸ਼ਾਮਲ, ਆਪਣਾ ਕਰ ਮਾਲੀਆ ਵਧ ਕੇ 57,919 ਕਰੋੜ ਰੁਪਏ ਹੋਇਆ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 3 ਮਾਰਚ 2026: ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਦੀ ਅਗਵਾਈ ਹੇਠ, ਪੰਜਾਬ ਮਾਲੀਆ ਵਿਕਾਸ ਵਿੱਚ ਸ਼ਾਨਦਾਰ ਪ੍ਰਾਪਤੀਆਂ ਲਈ ਦੇਸ਼ ਦੇ ਚੋਟੀ ਦੇ ਤਿੰਨ ਸੂਬਿਆਂ ਵਿੱਚ ਉੱਭਰਿਆ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪਿਛਲੇ ਚਾਰ ਸਾਲਾਂ ਵਿੱਚ ਸੂਬੇ ਦੀ ਵਿੱਤੀ ਕਾਰਗੁਜ਼ਾਰੀ ਢਾਂਚਾਗਤ ਸੁਧਾਰ, ਵਿੱਤੀ ਅਨੁਸ਼ਾਸਨ ਅਤੇ ਪ੍ਰਸ਼ਾਸਨਿਕ ਪਾਰਦਰਸ਼ਤਾ ਨੂੰ ਦਰਸਾਉਂਦੀ ਹੈ। ਇਥੇ ਪੰਜਾਬ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਪੰਜਾਬ ਦੀ ਵਿੱਤੀ ਸਿਹਤ ਵਿੱਚ ਹੋਏ ਇਸ ਫੈਸਲਾਕੁੰਨ ਬਦਲਾਅ ਨੂੰ ਉਜਾਗਰ ਕਰਨ ਲਈ ਵਿਸਤ੍ਰਿਤ ਅੰਕੜੇ ਪੇਸ਼ ਕੀਤੇ।
ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, "ਪੰਜਾਬ ਦੇ ਆਪਣੇ ਕਰ ਮਾਲੀਏ ਵਿੱਚ ਭਾਰੀ ਵਾਧਾ ਹੋਇਆ ਹੈ, ਜੋ ਕਿ 2021-22 ਵਿੱਚ ਕੁੱਲ ਰਾਜ ਘਰੇਲੂ ਉਤਪਾਦ (ਜੀ.ਐਸ.ਡੀ.ਪੀ) ਦਾ 6.39% ਭਾਵ 37,327 ਕਰੋੜ ਰੁਪਏ ਸੀ, ਉਹ ਵਧ ਕੇ 2024-25 ਵਿੱਚ 57,919 ਕਰੋੜ ਰੁਪਏ ਹੋ ਗਿਆ ਹੈ, ਜੋ ਕਿ ਕੁੱਲ ਰਾ...








