ਸੱਚ ਨੇ ਸੌੜੀ ਰਾਜਨੀਤੀ ਨੂੰ ਕੀਤਾ ਦਰਕਿਨਾਰ: ਹਰਜੋਤ ਬੈਂਸ ਨੇ ਅਰਵਿੰਦ ਕੇਜਰੀਵਾਲ ਨੂੰ ਕੇਸ ਵਿਚੋਂ ਬਰੀ ਕਰਨ ਦੇ ਫੈਸਲੇ ਨੂੰ ਲੋਕਤੰਤਰ ਦੀ ਵੱਡੀ ਜਿੱਤ ਦੱਸਿਆ
ਚੰਡੀਗੜ੍ਹ, 27 ਫਰਵਰੀ:–ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ, ਆਪ ਪੰਜਾਬ ਇੰਚਾਰਜ ਸ੍ਰੀ ਮਨੀਸ਼ ਸਿਸੋਦੀਆ ਅਤੇ 21 ਹੋਰਨਾਂ ਨੂੰ ਬਰੀ ਕਰਨ ਸਬੰਧੀ ਦਿੱਲੀ ਦੀ ਵਿਸ਼ੇਸ਼ ਸੀਬੀਆਈ ਅਦਾਲਤ ਦੇ ਫੈਸਲੇ ਦਾ ਸਵਾਗਤ ਕਰਦਿਆਂ, ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਇਸ ਫੈਸਲੇ ਨੂੰ ਸੱਚ ਦੀ ਇੱਕ ਵੱਡੀ ਜਿੱਤ ਅਤੇ ਭਾਰਤੀ ਸੰਵਿਧਾਨ ਤੇ ਸੁਤੰਤਰ ਨਿਆਂਪਾਲਿਕਾ ਦੀ ਮਜ਼ਬੂਤੀ ਦਾ ਪ੍ਰਤੱਖ ਪ੍ਰਮਾਣ ਦੱਸਿਆ।
ਇੱਕ ਵੀਡੀਓ ਸੰਦੇਸ਼ ਵਿੱਚ ਸ. ਹਰਜੋਤ ਬੈਂਸ ਨੇ ਕਿਹਾ, "ਕੋਈ ਜਿੰਨੀ ਮਰਜ਼ੀ ਕੋਸ਼ਿਸ਼ ਕਰ ਲਵੇ, ਪਰ ਅੰਤ ਵਿੱਚ ਜਿੱਤ ਹਮੇਸ਼ਾ ਸੱਚਾਈ ਦੀ ਹੁੰਦੀ ਹੈ। ਸਾਰੇ ਧਾਰਮਿਕ ਗ੍ਰੰਥ ਸਾਨੂੰ ਇਹੀ ਸਿਖਾਉਂਦੇ ਹਨ ਅਤੇ ਅੱਜ ਸਾਨੂੰ ਇਸਦਾ ਸਬੂਤ ਉਦੋਂ ਮਿਲਿਆ ਹੈ ਜਦੋਂ ਦਿੱਲੀ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ ਅਤੇ 21 ਹੋਰਨਾਂ ਨੂੰ ਬਰੀ ਕਰ ਦਿੱਤਾ।"
ਉਨ੍ਹਾਂ ਅਦਾਲਤ ਦੇ ਫੈਸਲੇ ਦੀ ਮਹੱਤਤਾ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਨਿਆਂਪਾਲਿਕਾ ਨੇ ਲਗਾਏ ਗਏ ਦੋਸ਼ਾਂ ਨੂੰ ਜਾਂਚ ਦੌਰਾਨ ਪੂਰੀ ਤਰ੍ਹਾਂ ਬੇਬੁਨਿਆਦ ਪਾਇਆ। ਉਨ੍ਹਾਂ ਕਿਹਾ ਕਿ...








