ਤਾਪਮਾਨ ਵਿੱਚ ਵਾਧਾ ਕਣਕ ਲਈ ਚੁਣੌਤੀ, ਮਾਹਿਰਾਂ ਨੇ ਜਾਰੀ ਕੀਤੀਆਂ ਹਦਾਇਤਾਂ
ਰੂਪਨਗਰ, 23 ਫ਼ਰਵਰੀ: ਪੰਜਾਬ ਵਿੱਚ ਮੌਜੂਦਾ ਰਬੀ ਸੀਜ਼ਨ ਦੌਰਾਨ ਲਗਭਗ 95 ਫੀਸਦੀ ਰਕਬੇ ‘ਤੇ ਕਣਕ ਦੀ ਬਿਜਾਈ 25 ਅਕਤੂਬਰ ਤੋਂ 15 ਨਵੰਬਰ ਦਰਮਿਆਨ ਕੀਤੀ ਗਈ, ਜੋ ਕਿ ਕਣਕ ਬਿਜਾਈ ਲਈ ਢੁੱਕਵਾਂ ਸਮਾਂ ਮੰਨਿਆ ਜਾਂਦਾ ਹੈ। ਵਿਸ਼ੇਸ਼ ਤੌਰ ‘ਤੇ ਦਾਣੇ ਪੈਣ ਦੇ ਦੌਰਾਨ ਕਣਕ ਦੀ ਫਸਲ ਉੱਚ ਤਾਪਮਾਨ ਲਈ ਬਹੁਤ ਸੰਵੇਦਨਸ਼ੀਲ ਹੁੰਦੀ ਹੈ। ਇਸ ਦੌਰਾਨ ਵਧੇ ਤਾਪਮਾਨ ਦਾ ਦਾਣਿਆਂ ਦੇ ਭਾਰ ‘ਤੇ ਮਾੜਾ ਪ੍ਰਭਾਵ ਪੈਂਦਾ ਹੈ, ਜਿਸ ਨਾਲ ਝਾੜ੍ਹ ਅਤੇ ਗੁਣਵੱਤਾ ਵਿੱਚ ਘਟਾਓ ਆ ਸਕਦਾ ਹੈ। ਹਲਕੀ ਤੋਂ ਦਰਮਿਆਨੀ ਜ਼ਮੀਨ ਵਿੱਚ ਬੀਜੀ ਅਗੇਤੀ ਕਣਕ ਵੱਧ ਤਾਪਮਾਨ ਕਾਰਨ ਜਲਦੀ ਸਿੱਟੇ ਕੱਢ ਕੇ ਪੱਕ ਸਕਦੀ ਹੈ, ਜਿਸ ਨਾਲ ਦਾਣੇ ਕਮਜ਼ੋਰ ਰਹਿ ਜਾਂਦੇ ਹਨ।
ਫਰਵਰੀ 2026 ਦੇ ਦੂਜੇ ਹਫਤੇ ਦੌਰਾਨ ਤਾਪਮਾਨ ਪਿਛਲੇ ਸਾਲ ਨਾਲੋਂ ਲਗਭਗ 2 ਤੋਂ 4 ਡਿਗਰੀ ਸੈਲਸੀਅਸ ਵੱਧ ਦਰਜ ਕੀਤਾ ਗਿਆ ਹੈ। ਮੌਜੂਦਾ ਹਾਲਾਤਾਂ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਨਿਰਦੇਸ਼ਕ ਪਸਾਰ ਸਿੱਖਿਆ ਡਾ. ਮੱਖਣ ਸਿੰਘ ਭੁੱਲਰ ਨੇ ਕਿਸਾਨਾਂ ਨੂੰ ਸਲਾਹ ਦਿੱਤੀ ਹੈ ਕਿ ਕਣਕ ਦੀ ਫਸਲ ਨੂੰ ਹਲਕਾ ਪਾਣੀ ਲਗਾਇਆ ਜਾਵੇ। ਸਿੰਚਾਈ ਕਰਦੇ ਸਮੇਂ ...








