ਨਰਸਿੰਗ ਕਾਲਜ ਵੱਲੋਂ ਸਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ
ਕੋਟਕਪੂਰਾ 21 ਫ਼ਰਵਰੀ- ਇੱਥੋਂ ਦੇ ਮਾਲਵਾ ਗਰੁੱਪ ਆਫ ਇੰਸਟੀਟਿਊਸ਼ਨ ਵੱਲੋਂ ਸਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ ਜਿਸ ਵਿੱਚ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਮੁੱਖ ਮਹਿਮਾਨ ਅਤੇ ਵਿਧਾਇਕ ਸ.ਗੁਰਦਿੱਤ ਸਿੰਘ ਸੇਖੋ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸੰਸਥਾ ਦੇ ਮੈਨੇਜਿੰਗ ਡਾਇਰੈਕਟਰ ਸ. ਹਰਗੋਬਿੰਦ ਸਿੰਘ ਨੇ ਸਭ ਨੂੰ ਇਸ ਮੌਕੇ ਜੀ ਆਇਆ ਕਿਹਾ।
ਸਪੀਕਰ ਸ. ਸੰਧਵਾ ਨੇ ਕਿਹਾ ਕਿ ਨਰਸਿੰਗ ਸਿਰਫ਼ ਇੱਕ ਕਿੱਤਾ ਨਹੀਂ, ਸਗੋਂ ਮਨੁੱਖਤਾ ਦੀ ਸੇਵਾ ਦਾ ਮਾਧਿਅਮ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਸੇਵਾ ਭਾਵ, ਮਿਹਨਤ ਅਤੇ ਅਨੁਸ਼ਾਸਨ ਨਾਲ ਸਮਾਜ ਦੀ ਸੇਵਾ ਵਿੱਚ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਆਸਟਰੇਲੀਆ ਦੇ ਡੈਲੀਗੇਟਸ ਨਾਲ ਮੀਟਿੰਗ ਕੀਤੀ ਗਈ ਸੀ,ਜਿਸ ਵਿੱਚ ਖਾਸ ਕਰਕੇ ਨਰਸਿੰਗ ਕਰਨ ਵਾਲੇ ਵਿਦਿਆਰਥੀਆਂ ਨੂੰ ਰੁਜਗਾਰ ਦੇ ਚੰਗੇ ਮੌਕੇ ਪ੍ਰਦਾਨ ਕੀਤੇ ਜਾਣਗੇ।
ਇਸ ਮੌਕੇ ਸਪੀਕਰ ਸ. ਸੰਧਵਾਂ ਨੇ ਇਸ ਮੌਕੇ ਅੰਤਰਰਾਸ਼ਟਰੀ ਮਾਂ ਬੋਲੀ ਦਿਵਸ ਦੀਆਂ ਸਾਰਿਆਂ ਨੂੰ ਅੱਜ ਵਧਾਈਆਂ ਦਿੱਤੀਆਂ ਅਤੇ ਕਿਹਾ ਕਿ ਦੁਨੀਆਂ ਵਿੱਚ 7000 ਬੋਲੀਆਂ ਹਨ, ਜਿ...








