Tuesday, June 30
Shadow

Tag: hot news

ਸਰਕਾਰੀ ਮਿਡਲ ਸਕੂਲ ਬਲਬੀਰ ਬਸਤੀ ਵਿਖੇ ਅੱਖਾਂ ਦਾ ਵਿਸ਼ਾਲ ਮੁਫਤ ਚੈਕਅਪ ਅਤੇ ਅਪ੍ਰੇਸ਼ਨ ਕੈਂਪ ਲਗਾਇਆ ਗਿਆ

ਸਰਕਾਰੀ ਮਿਡਲ ਸਕੂਲ ਬਲਬੀਰ ਬਸਤੀ ਵਿਖੇ ਅੱਖਾਂ ਦਾ ਵਿਸ਼ਾਲ ਮੁਫਤ ਚੈਕਅਪ ਅਤੇ ਅਪ੍ਰੇਸ਼ਨ ਕੈਂਪ ਲਗਾਇਆ ਗਿਆ

Local news
 ਸ੍ਰੀ ਮੁਕਤਸਰ ਸਾਹਿਬ/ਫਰੀਦਕੋਟ 15 ਫਰਵਰੀ- ਮੁਕਤੀਸਰ ਵੈਲਫੇਅਰ ਕਲੱਬ (ਰਜਿ) ਸ਼੍ਰੀ ਮੁਕਤਸਰ ਸਾਹਿਬ ਵੱਲੋਂ ਅੱਜ ਸਰਕਾਰੀ ਮਿਡਲ ਸਕੂਲ ਬਲਬੀਰ ਬਸਤੀ ਬਲਬੀਰ ਐਵਨਿਊ ਫਰੀਦਕੋਟ ਵਿਖੇ ਆਯੋਜਿਤ ਵਿਸ਼ਾਲ ਮੁਫਤ ਚੈਕਅਪ ਅਤੇ ਅਪ੍ਰੇਸ਼ਨ ਕੈਂਪ ਲਗਾਇਆ ਗਿਆ । ਇਸ ਦਾ ਉਦਘਾਟਨ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ। ਇਸ ਕੈਂਪ ਵਿਚ ਪ੍ਰੋਫੈਸਰ ਸਾਧੂ ਸਿੰਘ ਮੁੱਖ ਮਹਿਮਾਨ ਵਜੋਂ ਪਹੁੰਚੇ। ਇਸ ਮੌਕੇ ਹਲਕਾ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਵੀ ਹਾਜਰ ਸਨ। ਐਨ ਆਰ ਆਈ ਦਲਜੀਤ ਸਿੰਘ ਬੁੱਟਰ ਵੀ ਇਟਲੀ ਤੋਂ ਵਿਸ਼ੇਸ਼ ਤੌਰ ਤੇ ਕੈਂਪ ਵਿੱਚ ਪਹੁੰਚੇ।। ਇਸ ਮੌਕੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਾਡੇ ਬਜੁਰਗ ਸਾਡਾ ਮਾਣ ਮੁਹਿੰਮ ਚਲਾਈ ਗਈ ਹੈ। ਇਸੇ ਮੁਹਿੰਮ ਨੂੰ ਜਾਰੀ ਰੱਖਦਿਆਂ ਫਰੀਦਕੋਟ ਵਿਖੇ ਅੱਖਾਂ ਦਾ ਮੁਫਤ ਚੈਕਅਪ ਅਤੇ ਆਪ੍ਰੇਸ਼ਨ ਕੈਂਪ ਲਗਾਇਆ ਗਿਆ। ਜਿਸ ਵਿਚ ਸਿਵਲ ਹਸਪਤਾਲ ਤੋਂ ਸਾਰੇ ਮਾਹਿਰ ਡਾਕਟਰ ਇਸ ਕੈਂਪ ਵਿਚ ਪਹੁੰਚੇ ਹਨ। ਉਨ੍ਹਾਂ ਕਿਹਾ ਕਿ ਮੈਂ ਖੁਦ ਇਸ ਕੈਂਪ ਵਿਚ ਅੱਖਾਂ ਦੇ ਮਰੀਜਾਂ ਦਾ ਚ...
ਸਪੀਕਰ ਸੰਧਵਾਂ ਨੇ ਸਮਾਜਿਕ ਅਤੇ ਧਾਰਮਿਕ ਸਮਾਗਮਾਂ ਵਿਚ ਕੀਤੀ ਸ਼ਿਰਕਤ

ਸਪੀਕਰ ਸੰਧਵਾਂ ਨੇ ਸਮਾਜਿਕ ਅਤੇ ਧਾਰਮਿਕ ਸਮਾਗਮਾਂ ਵਿਚ ਕੀਤੀ ਸ਼ਿਰਕਤ

Breaking News
ਕੋਟਕਪੂਰਾ, ਫਰੀਦਕੋਟ  15 ਫਰਵਰੀ-          ਪੰਜਾਬ ਵਿਧਾਨ ਸਭਾ ਦੇ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਹਲਕੇ ਦੇ ਵੱਖ-ਵੱਖ ਸਮਾਜਿਕ ਅਤੇ ਧਾਰਮਿਕ ਸਮਾਗਮਾਂ  ਵਿੱਚ ਸ਼ਿਰਕਤ ਕੀਤੀ। ਉਨ੍ਹਾਂ ਨੇ ਨਿਵਾਸ ਸਥਾਨ ਨੇੜੇ ਡੇਰਾ ਫਰਮਾਹਾਂ ਵਾਲਾ ਗਲੀ ਨੰਬਰ 2 ਪੁਰਾਣਾ ਸ਼ਹਿਰ ਕੋਟਕਪੂਰਾ ਵਿਖੇ ਜਗਦੇਵ ਸਿੰਘ ਵੱਲੋਂ ਵਾਹਿਗੁਰੂ ਜੀ ਦੇ ਸ਼ੁਕਰਾਨੇ ਵਜੋਂ  ਰੱਖੇ ਸ਼੍ਰੀ ਆਖੰਡ ਪਾਠ ਦੇ ਭੋਗ, ਨਾਨਕ ਨਗਰੀ ਮੋਗਾ ਰੋਡ ਗਲੀ ਨੰਬਰ 6 ਕੋਟਕਪੂਰਾ ਵਿਖੇ ਦੀਦਾਰ ਸਿੰਘ ਧਾਲੀਵਾਲ ਦੇ ਗ੍ਰਹਿ ਵਿਖੇ ਰੱਖੇ ਗਏ ਸ਼੍ਰੀ ਸਹਿਜ ਪਾਠ ਦੇ ਭੋਗ ਵਿਚ ਸ਼ਿਰਕਤ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਨੇ ਦੁਧਾਧਾਰੀ ਡੇਰਾ ਵਿਖੇ ਸ਼ਿਵਰਾਤਰੀ ਦੇ ਸਮਾਗਮ ਵਿਚ ਵੀ ਸ਼ਾਮਿਲ ਹੋਏ। ਇਸ ਉਪਰੰਤ ਸ. ਸੰਧਵਾ ਪਿੰਡ ਫਰੀਦਕੋਟ ਵਿਖੇ ਬਲੌਰ ਸਿੰਘ ਚਹਿਲ ਦੇ ਗ੍ਰਹਿ ਵਿਖੇ ਰੱਖੇ ਗਏ ਸ਼੍ਰੀ ਆਖੰਡ ਪਾਠ ਦੇ ਭੋਗ, ਪਿੰਡ ਢਿਲਵਾਂ ਕਲਾਂ, ਕੋਠੇ ਮਾਹਲ ਵਿਖੇ ਗੁਰਸੇਵਕ ਸਿੰਘ ਢਿਲੋਂ ਦੇ ਗ੍ਰਹਿ ਵਿਖੇ ਰੱਖੇ ਗਏ ਸ਼੍ਰੀ ਆਖੰਡ ਪਾਠ ਸਾਹਿਬ ਦੇ ਭੋਗ  ਅਤੇ ਪਿੰਡ ਟਹਿਣਾ ਵਿਖੇ ਜਗਦੇਵ ਸਿੰਘ ਅਤੇ ਸੋਨੀ ਹੁੰਜਣ ਦੇ ਗ੍ਰਹਿ ਵਿਖੇ ਰੱਖੇ ਗ...
ਸਾਫ਼-ਸੁਥਰੀ ਗਾਇਕੀ ਸਾਨੂੰ ਸਾਡੀ ਸੱਭਿਆਚਾਰਕ ਵਿਰਾਸਤ ਨਾਲ ਜੋੜਦੀ ਹੈ – ਤਰੁਨਪ੍ਰੀਤ ਸਿੰਘ ਸੌਂਦ

ਸਾਫ਼-ਸੁਥਰੀ ਗਾਇਕੀ ਸਾਨੂੰ ਸਾਡੀ ਸੱਭਿਆਚਾਰਕ ਵਿਰਾਸਤ ਨਾਲ ਜੋੜਦੀ ਹੈ – ਤਰੁਨਪ੍ਰੀਤ ਸਿੰਘ ਸੌਂਦ

Breaking News
ਮਾਲੇਰਕੋਟਲਾ, 14 ਫਰਵਰੀ:-             ਪੰਜਾਬ ਸਰਕਾਰ ਵੱਲੋਂ ਆਯੋਜਿਤ “ਸੂਫ਼ੀ ਫੈਸਟੀਵਲ” ਅਤੇ “ਪੰਜਾਬ ਸਖੀ ਸ਼ਕਤੀ ਮੇਲਾ” ਦੀ ਦੂਜੀ ਸ਼ਾਮ ਸੂਫ਼ੀ ਰੰਗਾਂ ਨਾਲ ਰੰਗੀ ਰਹੀ। ਸਥਾਨਕ ਸਰਕਾਰੀ ਕਾਲਜ ਦੇ ਵਿਹੜੇ ਵਿੱਚ ਪ੍ਰਸਿੱਧ ਸੂਫ਼ੀ ਗਾਇਕ ਕੰਵਰ ਗਰੇਵਾਲ ਨੇ ਆਪਣੀ ਰੂਹਾਨੀ ਆਵਾਜ਼ ਨਾਲ ਦਰਸ਼ਕਾਂ ਨੂੰ ਮੋਹ ਲਿਆ ਅਤੇ ਸਮਾਗਮ ਨੂੰ ਸਿਖਰਾਂ ‘ਤੇ ਪਹੁੰਚਾ ਦਿੱਤਾ।ਉਨ੍ਹਾਂ ਨੇ “ਮਸਤ ਕਲੰਦਰ”, “ਅੱਲਾਹੂ” ਅਤੇ ਹੋਰ ਰੂਹਾਨੀ ਕਲਾਮਾਂ ਰਾਹੀਂ ਸਰੋਤਿਆਂ ਨਾਲ ਸਿੱਧਾ ਰੂਹਾਨੀ ਸੰਵਾਦ ਕੀਤਾ। ਇਸ ਤੋਂ ਇਲਾਵਾ ਸੂਫ਼ੀ ਗਾਇਕ ਅਰਸ਼ ਸੁਹੇਲ ਅਤੇ ਮਾਣਕ ਅਲੀ ਨੇ ਵੀ ਆਪਣੀ ਦਿਲਕਸ਼ ਗਾਇਕੀ ਨਾਲ ਸਮਾਂ ਬੰਨ੍ਹਿਆ ਅਤੇ ਦਰਸ਼ਕਾਂ ਨੂੰ ਝੂਮਣ ਲਈ ਮਜਬੂਰ ਕਰ ਦਿੱਤਾ।               ਸਮਾਰੋਹ ਵਿੱਚ ਸੈਰ ਸਪਾਟਾ ਅਤੇ ਸੱਭਿਆਚਾਰਕ ਅਤੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ , ਵਿਧਾਇਕ ਮਾਲੇਰਕੋਟਲਾ ਡਾ. ਜਮੀਲ ਉਰ ਰਹਿਮਾਨ, ਵਿਧਾਇਕ ਅਮਰਗੜ੍ਹ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਸਮੇਤ ਕਈ ਪ੍ਰਮੁੱਖ ਸ਼ਖ਼ਸੀਅਤਾਂ ਨੇ ਹਾਜ਼ਰੀ ਭਰੀ।                ਇਸ ਮੌਕੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ...
ਮੁੱਖ ਮੰਤਰੀ ਸਿਹਤ ਯੋਜਨਾ: ਲੋਕਾਂ ਲਈ ਸਿਹਤ ਸੁਰੱਖਿਆ ਦਾ ਵੱਡਾ ਕਦਮ: ਕਰਮਜੀਤ ਕੌਰ

ਮੁੱਖ ਮੰਤਰੀ ਸਿਹਤ ਯੋਜਨਾ: ਲੋਕਾਂ ਲਈ ਸਿਹਤ ਸੁਰੱਖਿਆ ਦਾ ਵੱਡਾ ਕਦਮ: ਕਰਮਜੀਤ ਕੌਰ

Punjab News
ਹੁਸ਼ਿਆਰਪੁਰ, 15 ਫਰਵਰੀ:-            ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਕਰਮਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਸਿਹਤ ਯੋਜਨਾ ਨਾ ਸਿਰਫ਼ ਦੇਸ਼ ਵਿੱਚ ਸਗੋਂ ਦੁਨੀਆ ਵਿੱਚ ਸਭ ਤੋਂ ਵੱਡੀ ਸਿਹਤ ਸੁਰੱਖਿਆ ਪਹਿਲਕਦਮੀ ਹੈ, ਜੋ ਰੋਜ਼ਾਨਾ ਵੱਡੀ ਗਿਣਤੀ ਵਿੱਚ ਲੋੜਵੰਦ ਪਰਿਵਾਰਾਂ ਨੂੰ ਮੁਫ਼ਤ ਇਲਾਜ ਪ੍ਰਦਾਨ ਕਰਦੀ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਜ਼ਿਲ੍ਹੇ ਵਿੱਚ 343 ਵਿਸ਼ੇਸ਼ ਸਿਹਤ ਕਾਰਡ ਬਣਾਉਣ ਵਾਲੇ ਕੈਂਪ ਲਗਾਏ ਗਏ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਵੱਧ ਤੋਂ ਵੱਧ ਲੋਕ ਇਸ ਦਾ ਲਾਭ ਲੈ ਸਕਣ।           ਉਨ੍ਹਾਂ ਕਿਹਾ ਕਿ ਇਹ ਯੋਜਨਾ 22 ਜਨਵਰੀ ਤੋਂ ਪੰਜਾਬ ਭਰ ਵਿੱਚ ਲਾਗੂ ਕੀਤੀ ਗਈ ਹੈ ਅਤੇ ਲਗਭਗ 65 ਲੱਖ ਪਰਿਵਾਰਾਂ ਨੂੰ ਕਵਰ ਕਰ ਰਹੀ ਹੈ। ਇਸ ਨਾਲ ਲਗਭਗ 3 ਕਰੋੜ ਲੋਕਾਂ ਨੂੰ 10 ਲੱਖ ਤੱਕ ਦਾ ਕੈਸ਼ਲੈਸ ਅਤੇ ਮੁਫ਼ਤ ਇਲਾਜ ਮਿਲੇਗਾ। ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਸੂਬੇ ਭਰ ਦੇ ਲਗਭਗ 900 ਸਰਕਾਰੀ ...
ਕਰਮਗੜ੍ਹ ਦੇ 100 ਸਾਲਾ ਜਗਨ ਸਿੰਘ ਨੇ ਪਹਿਲੀ ਵਾਰ ਕੀਤੇ ਪਵਿੱਤਰ ਨਗਰੀ ਦੇ ਧਾਰਮਿਕ ਸਥਾਨਾਂ ਦੇ ਦਰਸ਼ਨ

ਕਰਮਗੜ੍ਹ ਦੇ 100 ਸਾਲਾ ਜਗਨ ਸਿੰਘ ਨੇ ਪਹਿਲੀ ਵਾਰ ਕੀਤੇ ਪਵਿੱਤਰ ਨਗਰੀ ਦੇ ਧਾਰਮਿਕ ਸਥਾਨਾਂ ਦੇ ਦਰਸ਼ਨ

Punjab News
ਬਰਨਾਲਾ, 15 ਫਰਵਰੀ-           ਜ਼ਿਲ੍ਹਾ ਬਰਨਾਲਾ ਦੇ ਪਿੰਡ ਕਰਮਗੜ੍ਹ ਦਾ 100 ਸਾਲਾ ਬਜ਼ੁਰਗ ਜਗਨ ਸਿੰਘ ਖੁਦ ਨੂੰ ਕਰਮਾਂ ਵਾਲਾ ਦੱਸਦਾ ਹੈ ਜਿਸ ਨੂੰ "ਮੁੱਖ ਮੰਤਰੀ ਤੀਰਥ ਯਾਤਰਾ" ਬਦੌਲਤ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲਿਆ।           ਬਜ਼ੁਰਗ ਜਗਨ ਸਿੰਘ ਨੇ ਦੱਸਿਆ ਕਿ ਉਸ ਨੇ ਜ਼ਿੰਦਗੀ ਵਿੱਚ ਪਹਿਲੀ ਵਾਰ ਹਰਮੰਦਿਰ ਸਾਹਿਬ ਨਤਮਸਤਕ ਹੋਇਆ ਹੈ। ਉਸ ਨੇ ਕਿਹਾ ਕਿ ਉਹ ਘਰ ਦੀ ਗ਼ਰੀਬੀ ਅਤੇ ਰੁਝੇਵਿਆਂ ਕਰਕੇ ਏਨੀ ਦੂਰ ਜਾਣ ਦੀ ਪਹੁੰਚ ਨਹੀਂ ਰੱਖਦਾ ਸੀ ਤੇ ਹੁਣ ਉਹ ਆਪਣੇ ਆਪ ਨੂੰ ਭਾਗਾਂ ਵਾਲਾ ਸਮਝਦਾ ਹੈ ਕਿ ਜ਼ਿੰਦਗੀ ਦੇ ਆਖ਼ਰੀ ਪੜਾਅ 'ਚ ਉਸਨੂੰ ਪਵਿੱਤਰ ਸਥਾਨਾਂ ਦੇ ਦਰਸ਼ਨ ਹੋ ਗਏ। ਜਗਨ ਸਿੰਘ ਦਸੰਬਰ ਮਹੀਨੇ ਵਿੱਚ ਜਥੇ ਨਾਲ ਪਵਿੱਤਰ ਨਗਰੀ ਅੰਮ੍ਰਿਤਸਰ ਗਿਆ ਸੀ। ਉਸ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਇਸ ਉਪਰਾਲੇ ਲਈ ਧੰਨਵਾਦ ਕੀਤਾ।        ਇਸ ਤਰ੍ਹਾਂ ਪਿੰਡ ਸੇਖਾ ਦਾ ਬਜ਼ੁਰਗ ਜੋੜਾ ਪਾਲ ਸਿੰਘ (66 ਸਾਲ) ਅਤੇ ਅਮਰਜੀਤ ਕੌਰ (63 ਸਾਲ) ਵੀ ਪਹਿਲੀ ਵਾਰ ਹਰਿਮੰਦਰ ਸਾਹਿਬ ਨਤਮਸ...
ਕਲਾਨੌਰ ਦਾ ਗੁਰਕੀਰਤ ਸਿੰਘ ਸ਼ਮਸ਼ਾਨਘਾਟ ‘ਚੋਂ ਨਸ਼ੇ ਸਮੇਤ ਫੜਿਆ, ਕਾਂਗਰਸੀ ਲੀਡਰਾਂ ਨਾਲ ਫ਼ੋਟੋਆਂ ਆਈਆਂ ਸਾਹਮਣੇ: ਹਰਪਾਲ ਚੀਮਾ

ਕਲਾਨੌਰ ਦਾ ਗੁਰਕੀਰਤ ਸਿੰਘ ਸ਼ਮਸ਼ਾਨਘਾਟ ‘ਚੋਂ ਨਸ਼ੇ ਸਮੇਤ ਫੜਿਆ, ਕਾਂਗਰਸੀ ਲੀਡਰਾਂ ਨਾਲ ਫ਼ੋਟੋਆਂ ਆਈਆਂ ਸਾਹਮਣੇ: ਹਰਪਾਲ ਚੀਮਾ

Punjab News
ਚੰਡੀਗੜ੍ਹ 14 ਫਰਵਰੀ 2026- ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਦੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਨੂੰ ਇੱਕ ਹੋਰ ਵੱਡੀ ਸਫ਼ਲਤਾ ਮਿਲੀ ਹੈ, ਜਦੋਂ ਗੁਰਦਾਸਪੁਰ ਜ਼ਿਲ੍ਹੇ ਦੇ ਕਲਾਨੌਰ ਦਾ ਰਹਿਣ ਵਾਲਾ ਗੁਰਕੀਰਤ ਸਿੰਘ ਕਥਿਤ ਤੌਰ 'ਤੇ ਸ਼ਮਸ਼ਾਨਘਾਟ (ਕ੍ਰੀਮੇਸ਼ਨ ਗਰਾਊਂਡ) ਦੇ ਅੰਦਰ ਨਸ਼ੇ ਕਰਦਾ ਫੜਿਆ ਗਿਆ। ਚੀਮਾ ਨੇ ਕਿਹਾ ਕਿ ਇਸ ਮੁਲਜ਼ਮ ਦਾ ਸਿੱਧਾ ਸਬੰਧ ਕਾਂਗਰਸ ਪਾਰਟੀ ਨਾਲ ਜੁੜਦਾ ਹੈ ਅਤੇ ਫੜੇ ਗਏ ਵਿਅਕਤੀ ਦੀਆਂ ਕਾਂਗਰਸ ਦੇ ਵੱਖ-ਵੱਖ ਵੱਡੇ ਲੀਡਰਾਂ ਨਾਲ ਫ਼ੋਟੋਆਂ ਵੀ ਸਾਹਮਣੇ ਆਈਆਂ ਹਨ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਜਾਣਦਾ ਹੈ ਕਿ ਜਦੋਂ ਸੂਬੇ ਵਿੱਚ ਅਕਾਲੀ ਦਲ-ਭਾਜਪਾ ਦਾ ਰਾਜ ਸੀ ਜਾਂ ਕਾਂਗਰਸ ਪਾਰਟੀ ਦਾ ਰਾਜ ਰਿਹਾ, ਉਸ ਸਮੇਂ ਪੰਜਾਬ ਵਿੱਚ ਨਸ਼ਿਆਂ ਦਾ ਹੜ੍ਹ ਵਗਾਇਆ ਗਿਆ। ਅੱਜ ਲਗਾਤਾਰ ਬਹੁਤ ਸਾਰੇ ਅਜਿਹੇ ਲੋਕ ਫੜੇ ਜਾ ਰਹੇ ਹਨ ਜਿਨ੍ਹਾਂ ਦਾ ਸਿੱਧੇ ਜਾਂ ਅਸਿੱਧੇ ਰੂਪ ਵਿੱਚ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨਾਲ ਸਬੰਧ ਰਿਹਾ ਹੈ। ਚੀਮਾ ਨੇ ਕਿਹਾ ਕਿ ਪੰਜਾਬ ਨੂੰ ਬਰਬਾਦ ਕਰਨ ਵਾਲੀਆਂ ਇਹ ਪਾਰਟੀਆਂ ਅੱਜ ਕੁਰਲਾ ਰਹੀ...
ਭਾਰਤ ਦਾ ਸੰਵਿਧਾਨ ਸਾਰੇ ਵਰਗਾਂ ਨੂੰ ਬਰਾਬਰ ਸੁਰੱਖਿਆ ਪ੍ਰਦਾਨ ਕਰਦੈ : ਜਸਵੀਰ ਸਿੰਘ ਗੜ੍ਹੀ

ਭਾਰਤ ਦਾ ਸੰਵਿਧਾਨ ਸਾਰੇ ਵਰਗਾਂ ਨੂੰ ਬਰਾਬਰ ਸੁਰੱਖਿਆ ਪ੍ਰਦਾਨ ਕਰਦੈ : ਜਸਵੀਰ ਸਿੰਘ ਗੜ੍ਹੀ

Punjab News
ਜਲੰਧਰ, 14 ਫਰਵਰੀ : ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ਼੍ਰੀ ਜਸਵੀਰ ਸਿੰਘ ਗੜ੍ਹੀ ਨੇ ਅੱਜ ਇਥੇ ਡਾ. ਅੰਬੇਡਕਰ ਭਵਨ ਵਿਖੇ ‘ਸੰਵਿਧਾਨ ’ਤੇ ਚਰਚਾ’ ਵਿੱਚ ਭਾਗ ਲੈਂਦਿਆਂ ਕਿਹਾ ਕਿ ਭਾਰਤ ਦਾ ਸੰਵਿਧਾਨ ਧਰਮ ਨਿਰਪੱਖਤਾ ਅਤੇ ਸਮਾਜ ਦੇ ਹਰ ਵਰਗ ਦੇ ਲੋਕਾਂ ਦੀ ਬਰਾਬਰੀ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਂਦਾ ਹੈ। ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ, ਜਿਨ੍ਹਾਂ ਨੇ ਸਮਾਜ ਦੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਅਣਥਕ ਕੰਮ ਕੀਤਾ, ਨੂੰ ਯਾਦ ਕਰਦਿਆਂ ਚੇਅਰਮੈਨ ਸ਼੍ਰੀ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਡਾ. ਅੰਬੇਡਕਰ ਵੱਲੋਂ ਤਿਆਰ ਕੀਤਾ ਗਿਆ ਸੰਵਿਧਾਨ ਸਾਰੇ ਵਰਗਾਂ ਨੂੰ ਬਰਾਬਰ ਸੁਰੱਖਿਆ ਪ੍ਰਦਾਨ ਕਰਦਾ ਹੈ। ਉਨ੍ਹਾਂ ਕਿਹਾ ਕਿ ਸੰਵਿਧਾਨ ਦੇ ਆਰਟੀਕਲ 14,15,16 ਅਤੇ 17 ਰਾਹੀਂ ਦਿੱਤੇ ਗਏ ਮੌਲਿਕ ਅਧਿਕਾਰ ਜਾਤੀ, ਧਰਮ, ਨਸਲ, ਜਨਮ ਸਥਾਨ ਅਤੇ ਲਿੰਗ ਦੇ ਵਿਤਕਰੇ ਨੂੰ ਖ਼ਤਮ ਕਰਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੀ ਇਸੇ ਅਨੁਸਾਰ ਕੰਮ ਕਰ ਰਿਹਾ ਹੈ। ਸ਼੍ਰੀ ਗੜ੍ਹੀ ਨੇ ਇਸ ਮੌਕੇ ਲੋਕਾਂ ਨੂੰ ਸੰਵਿਧਾਨ ਬਾਰੇ ਜਾਗਰੂਕ ਕਰਦਿਆ...
ਪੰਜਾਬ ਸਰਕਾਰ ਵੱਲੋਂ ਸਤਲੁਜ ਅਤੇ ਸਵਾਂ ਦਰਿਆ ਦੇ ਇਲਾਕਿਆਂ ਲਈ 52 ਕਰੋੜ ਰੁਪਏ ਦੀ ਵਿਆਪਕ ਹੜ੍ਹ ਸੁਰੱਖਿਆ ਯੋਜਨਾ ਨੂੰ ਪ੍ਰਵਾਨਗੀ: ਹਰਜੋਤ ਸਿੰਘ ਬੈਂਸ

ਪੰਜਾਬ ਸਰਕਾਰ ਵੱਲੋਂ ਸਤਲੁਜ ਅਤੇ ਸਵਾਂ ਦਰਿਆ ਦੇ ਇਲਾਕਿਆਂ ਲਈ 52 ਕਰੋੜ ਰੁਪਏ ਦੀ ਵਿਆਪਕ ਹੜ੍ਹ ਸੁਰੱਖਿਆ ਯੋਜਨਾ ਨੂੰ ਪ੍ਰਵਾਨਗੀ: ਹਰਜੋਤ ਸਿੰਘ ਬੈਂਸ

Punjab News
ਚੰਡੀਗੜ੍ਹ, 14 ਫਰਵਰੀ: ਪੰਜਾਬ ਦੇ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਸ੍ਰੀ ਅਨੰਦਪੁਰ ਸਾਹਿਬ ਹਲਕੇ ਵਿੱਚ ਸਤਲੁਜ ਅਤੇ ਸਵਾਂ ਦਰਿਆਵਾਂ ਦੇ ਕੰਢੇ ਵਸਦੇ ਪਿੰਡਾਂ ਲਈ 52 ਕਰੋੜ ਰੁਪਏ ਦੀ ਵਿਆਪਕ ਹੜ੍ਹ ਸੁਰੱਖਿਆ ਯੋਜਨਾ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਮਾਨਸੂਨ ਸੀਜ਼ਨ ਦੌਰਾਨ ਹੜ੍ਹਾਂ ਦੀ ਮਾਰ ਝੱਲਦੇ ਆ ਰਹੇ ਕਈ ਪ੍ਰਭਾਵਿਤ ਇਲਾਕਿਆਂ ਲਈ ਸਥਾਈ ਹੱਲ ਯਕੀਨੀ ਬਣਾਏ ਹਨ। ਇਸ ਅਹਿਮ ਯੋਜਨਾ ਬਾਰੇ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ, “ਸ੍ਰੀ ਅਨੰਦਪੁਰ ਸਾਹਿਬ ਹਲਕੇ ਵਿੱਚ ਸਤਲੁਜ ਤੇ ਸਵਾਂ ਦੇ ਕੰਢੇ ਰਹਿਣ ਵਾਲੇ ਵਸਨੀਕਾਂ ਨੂੰ ਵੱਡੀ ਰਾਹਤ ਪ੍ਰਦਾਨ ਕਰਦਿਆਂ ਪੰਜਾਬ ਸਰਕਾਰ ਨੇ 52 ਕਰੋੜ ਰੁਪਏ ਦੀ ਵਿਆਪਕ ਹੜ੍ਹ ਸੁਰੱਖਿਆ ਯੋਜਨਾ ਦਾ ਐਲਾਨ ਕੀਤਾ ਹੈ ਤਾਂ ਜੋ ਮਾਨਸੂਨ ਦੌਰਾਨ ਹੜ੍ਹਾਂ ਦੀ ਮਾਰ ਝੱਲਦੇ ਆ ਰਹੇ ਕਈ ਸੰਵੇਦਨਸ਼ੀਲ ਪਿੰਡਾਂ ਨੂੰ ਸਥਾਈ ਤੌਰ 'ਤੇ ਸੁਰੱਖਿਅਤ ਬਣਾਇਆ ਜਾ ਸਕੇ।” ਸ. ਹਰਜੋਤ ਸਿੰਘ ਬੈਂਸ ਨੇ ਕਿਹਾ, “ਮੁੱਖ ਮੰਤਰੀ ਸ....
ਪੰਜਾਬ ਰਾਜ ਹਿਊਮਨ ਰਾਇਟਸ ਕਮਿਸ਼ਨ ਦੇ ਮੈਂਬਰ ਪਦਮ ਸ੍ਰੀ ਜਤਿੰਦਰ ਸਿੰਘ ਸ਼ੰਟੀ ਪਹੁੰਚੇ ਮਾਲੇਰਕੋਟਲਾ, ਜਨ-ਸੰਮੇਲਨ ਦੌਰਾਨ ਅਵਾਮ ਦੀਆਂ ਸੁਣੀਆਂ ਸਿਕਾਇਤਾਂ

ਪੰਜਾਬ ਰਾਜ ਹਿਊਮਨ ਰਾਇਟਸ ਕਮਿਸ਼ਨ ਦੇ ਮੈਂਬਰ ਪਦਮ ਸ੍ਰੀ ਜਤਿੰਦਰ ਸਿੰਘ ਸ਼ੰਟੀ ਪਹੁੰਚੇ ਮਾਲੇਰਕੋਟਲਾ, ਜਨ-ਸੰਮੇਲਨ ਦੌਰਾਨ ਅਵਾਮ ਦੀਆਂ ਸੁਣੀਆਂ ਸਿਕਾਇਤਾਂ

Punjab News
ਮਾਲੇਰਕੋਟਲਾ 14 ਫਰਵਰੀ :                      ਪੰਜਾਬ ਰਾਜ ਹਿਊਮਨ ਰਾਇਟਸ ਕਮਿਸ਼ਨ ਦੇ ਮੈਂਬਰ ਪਦਮ ਸ੍ਰੀ ਜਤਿੰਦਰ ਸਿੰਘ ਸ਼ੰਟੀ  ਬਾਅਦ ਦੁਪਹਿਰ ਮਾਲੇਰਕੋਟਲਾ ਵਿਖੇ ਵਾਰਿਸਾਨ-ਏ ਨਵਾਬ ਸ਼ੇਰ ਮੁਹੰਮਦ ਖਾਨ ਵਿਰਸਾ ਸੰਭਾਲ ਕਮੇਟੀ ਵਲੋਂ ਆਯੋਜਿਤ “ ਜਨ ਸੰਮੇਲਨ ” ਦੌਰਾਨ ਮਾਲੇਰਕੋਟਲਾ ਅਵਾਮ ਦੀਆਂ ਸ਼ਿਕਾਇਤਾਂ ਸੁਣਨ ਅਤੇ ਮੁਨੱਖੀ ਅਧਿਕਾਰ ਪ੍ਰਤੀ ਅਵਾਮ ਨੂੰ ਜਾਗਰੂਕ ਕਰਨ ਲਈ ਪੁੱਜੇ।                     ਇਸ ਮੌਕੇ ਮਾਣਯੋਗ ਮੈਂਬਰ ਪਦਮ ਸ੍ਰੀ ਜਤਿੰਦਰ ਸਿੰਘ ਸ਼ੰਟੀ ਵਲੋਂ  ਸਿਵਲ ਤੇ ਪੁਲਿਸ ਅਧਿਕਾਰੀਆਂ, ਸਮਾਜ ਸੇਵੀ ਸੰਸਥਾਵਾਂ ਦੇ&...
यास है बजट सत्र पूरी तरह से सार्थक रहे: श्री हरविंद्र कल्याण

यास है बजट सत्र पूरी तरह से सार्थक रहे: श्री हरविंद्र कल्याण

Haryana
चंडीगढ़, 14 फरवरी-- हरियाणा विधानसभा अध्यक्ष श्री हरविन्द्र कल्याण ने आज करनाल जिला के घरौंडा में क्षेत्र के लोगों की समस्याएं सुनीं और संबंधित अधिकारियों को उनके निपटारे के निर्देश दिए। श्री कल्याण ने आज करीब चार घंटे से अधिक समय तक लोगों की समस्याओं को सुना। इस मौके पर पत्रकारों द्वारा पूछे गए बजट सत्र संबंधी  सवाल पर श्री कल्याण ने कहा कि 20 फरवरी से बजट सत्र की शुरुआत होगी। हरियाणा विधानसभा सचिवालय इसके लिए पूरी तरह से तैयार है। पिछले दिनों अधिकारियों की बैठक लेकर सभी व्यवस्थाओं को सुचारू ढंग से आगे बढ़ाने के निर्देश दिए हैं। प्रयास रहेगा कि बजट सत्र सार्थक रहे ,ज्यादा से ज्यादा चर्चाएं हों। अधिक से अधिक सदस्यों को अपनी बात रखने का मौका मिले। कई सदस्य गंभीर चर्चा के माध्यम से अच्छे सुझाव/समाधान लेकर आते हैं। ऐसी ही सार्थक चर्चा के माध्यम से लोगों की समस्याएं...