ਮਾਲੇਰਕੋਟਲਾ ਪੁਲਿਸ ਵੱਲੋਂ ਅੰਨ੍ਹੇ ਕਤਲ ਕੇਸ ਦੀ ਗੁੱਥੀ ਸੁਲਝਾਉਂਦਿਆਂ ਦੋਸ਼ੀ ਕਾਬੂ
ਮਾਲੇਰਕੋਟਲਾ, 24 ਮਈ - ਐਸ.ਐਸ.ਪੀ ਗੁਰਮੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੁਲਿਸ ਨੂੰ ਵੱਡੀ ਸਫਲਤਾ ਹਾਸਲ ਕਰਦੇ ਹੋਏ ਕਪਤਾਨ ਪੁਲਿਸ ਪੀ.ਬੀ.ਆਈ. ਰਾਜਵਿੰਦਰ ਸਿੰਘ ਦੀ ਟੀਮ ਵੱਲੋਂ ਕਤਲ ਦੀ ਵਾਰਦਾਤ ਨੂੰ ਸੁਲਝਾਉਂਦੇ ਹੋਏ 02 ਦੋਸ਼ੀਆਂ ਨੂੰ ਕਾਬੂ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ 22 ਮਈ ਨੂੰ 112 ਹੈਲਪਲਾਈਨ ਕੰਟਰੋਲ ਰੂਮ ਮਾਲੇਰਕੋਟਲਾ ਵਿਖੇ ਸੂਚਨਾ ਪ੍ਰਾਪਤ ਹੋਈ ਕਿ ਪਿੰਡ ਕੰਗਣਵਾਲ ਵਿਖੇ ਇੱਕ ਵਿਅਕਤੀ ਦਾ ਕਤਲ ਹੋਇਆ ਹੈ। ਸੂਚਨਾ ਮਿਲਣ ਉਪਰੰਤ ਮੁੱਖ ਅਫਸਰ ਥਾਣਾ ਸਦਰ ਅਹਿਮਦਗੜ੍ਹ ਵੱਲੋਂ ਮੌਕੇ ‘ਤੇ ਪਹੁੰਚ ਕੇ ਜਾਂਚ ਕੀਤੀ ਗਈ ਅਤੇ ਮੌਕੇ ‘ਤੇ ਮੌਜੂਦ ਮਨਦੀਪ ਸਿੰਘ ਪੁੱਤਰ ਹਰਕੇਸ ਸਿੰਘ ਵਾਸੀ ਕੰਗਣਵਾਲ ਦੇ ਬਿਆਨਾਂ ਦੇ ਆਧਾਰ ‘ਤੇ ਮੁਕੱਦਮਾ ਦਰਜ ਕੀਤਾ ਗਿਆ।ਬਿਆਨ ਅਨੁਸਾਰ ਮ੍ਰਿਤਕ ਹਰਬਿੰਦਰ ਸਿੰਘ ਉਰਫ਼ ਬਿੰਦਾ ਆਪਣੇ ਘਰ ਵਿੱਚ ਇਕੱਲਾ ਰਹਿੰਦਾ ਸੀ। ਜਦੋਂ ਬਿਆਨਕਰਤਾ ਉਸ ਦੇ ਘਰ ਪਹੁੰਚਿਆ ਤਾਂ ਉਹ ਕਿਤੇ ਨਹੀਂ ਮਿਲਿਆ। ਤਲਾਸ਼ ਕਰਨ ‘ਤੇ ਉਸ ਦੀ ਲਾਸ਼ ਕਬੂਤਰਾਂ ਵਾਲੇ ਕਮਰੇ (ਖੁੱਡੇ) ਵਿੱਚੋਂ ਮਿਲੀ, ਜਿਸ ਦੇ ਹੱਥ-ਪੈਰ ਬੰਨੇ ਹੋਏ ਸਨ। ਇਸ ਉਪਰੰਤ ਅਣਪਛਾਤੇ...








