ਗੈਂਗਸਟਰਾਂ ‘ਤੇ ਵਾਰ’ ਦਾ 24ਵਾਂ ਦਿਨ: ਪੰਜਾਬ ਪੁਲਿਸ ਨੇ 888 ਥਾਵਾਂ ‘ਤੇ ਕੀਤੀ ਛਾਪੇਮਾਰੀ; 256 ਕਾਬੂ
ਚੰਡੀਗੜ੍ਹ, 13 ਫਰਵਰੀ:-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ‘ਤੇ ਵਾਰ' ਮੁਹਿੰਮ ਦੇ 24ਵੇਂ ਦਿਨ, ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਨਾਲ ਸਬੰਧਤ ਪਛਾਣੇ ਗਏ ਅਤੇ ਮੈਪ ਕੀਤੇ ਟਿਕਾਣਿਆਂ 'ਤੇ 888 ਛਾਪੇਮਾਰੀਆਂ ਕੀਤੀਆਂ।
ਜਾਣਕਾਰੀ ਅਨੁਸਾਰ, "ਗੈਂਗਸਟਰਾਂ ‘ਤੇ ਵਾਰ" - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਵਿੱਢੀ ਇੱਕ ਫੈਸਲਾਕੁੰਨ ਜੰਗ – 20 ਜਨਵਰੀ, 2026 ਨੂੰ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਇਸ ਤਹਿਤ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਵੱਲੋਂ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ।
ਇਸ ਮੁਹਿੰਮ ਦੇ 24ਵੇਂ ਦਿਨ, ਪੁਲਿਸ ਟੀਮਾਂ ਨੇ 256 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ। ਇਸ ਦੇ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਗ੍ਰਿਫ਼ਤਾਰ ਕੀਤੇ ਵਿਅਕਤੀਆਂ ਦੀ ਗਿਣਤੀ 9,012 ਹੋ ਗਈ ਹੈ।
ਇਸ ਤੋਂ ਇਲਾਵਾ 129 ਵਿਅਕਤੀਆਂ ਵਿਰੁੱਧ ਰ...








