Wednesday, July 1
Shadow

Tag: hot news

ਸਰਕਾਰੀ ਕਾਲਜ ਰੋਪੜ ਵਿਖੇ ਰੋਟਰੀ ਕਲੱਬ ਰੂਪਨਗਰ ਵੱਲੋਂ ਬ੍ਰੈਸਟ ਕੈਂਸਰ ਜਾਗਰੂਕਤਾ ਪ੍ਰੋਗਰਾਮ ਆਯੋਜਿਤ ਕੀਤਾ ਗਿਆ

ਸਰਕਾਰੀ ਕਾਲਜ ਰੋਪੜ ਵਿਖੇ ਰੋਟਰੀ ਕਲੱਬ ਰੂਪਨਗਰ ਵੱਲੋਂ ਬ੍ਰੈਸਟ ਕੈਂਸਰ ਜਾਗਰੂਕਤਾ ਪ੍ਰੋਗਰਾਮ ਆਯੋਜਿਤ ਕੀਤਾ ਗਿਆ

Local news
ਰੂਪਨਗਰ, 06 ਫਰਵਰੀ: ਸਰਕਾਰੀ ਕਾਲਜ ਰੋਪੜ ਵਿਖੇ ਰੋਟਰੀ ਕਲੱਬ ਰੂਪਨਗਰ ਵੱਲੋਂ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਦੀ ਸਰਪ੍ਰਸਤੀ ਹੇਠ ਕਾਲਜ ਦੇ ਰੈੱਡ ਰਿਬਨ ਕਲੱਬ ਅਤੇ ਐਚ.ਈ.ਆਈ.ਐਸ. ਵਿਭਾਗ ਦੇ ਸਹਿਯੋਗ ਨਾਲ ਬ੍ਰੈਸਟ ਕੈਂਸਰ ਜਾਗਰੂਕਤਾ ਪ੍ਰੋਗਰਾਮ ਆਯੋਜਿਤ ਕੀਤਾ ਗਿਆ।  ਪ੍ਰੋਗਰਾਮ ਦੀ ਸ਼ੁਰੂਆਤ ਪ੍ਰੋ. ਮੀਨਾ ਕੁਮਾਰੀ ਵੱਲੋਂ ਆਏ ਹੋਏ ਮਹਿਮਾਨਾਂ ਦੇ ਸਵਾਗਤ ਨਾਲ ਕੀਤੀ ਗਈ ਅਤੇ ਰੋਟਰੀ ਕਲੱਬ ਵੱਲੋਂ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ ਦੀ ਸ਼ਲਾਘਾ ਕੀਤੀ ਗਈ।  ਇਸ ਪ੍ਰੋਗਰਾਮ ਦੇ ਮੌਕੇ ਮੁੱਖ ਵਕਤਾ ਰੋਟੇਰੀਅਨ ਡਾ. ਮਨਪ੍ਰੀਤ ਕੌਰ ਨੇ ਬ੍ਰੈਸਟ ਕੈਂਸਰ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਨੇ ਕੈਂਸਰ ਦੇ ਲੱਛਣ, ਸਮੇਂ ਸਿਰ ਜਾਂਚ ਦੀ ਮਹੱਤਤਾ, ਸਵੈ-ਜਾਂਚ, ਸ਼ੁਰੂਆਤੀ ਪੜਾਅ ‘ਚ ਪਛਾਣ ਅਤੇ ਇਲਾਜ ਬਾਰੇ ਜਾਗਰੂਕ ਕੀਤਾ। ਉਨ੍ਹਾਂ ਨੇ ਕਿਹਾ ਕਿ ਡਰ ਜਾਂ ਝਿਜਕ ਕਾਰਨ ਜਾਂਚ ਟਾਲਣੀ ਨਹੀਂ ਚਾਹੀਦੀ ਅਤੇ ਸਿਹਤਮੰਦ ਜੀਵਨਸ਼ੈਲੀ, ਸੰਤੁਲਿਤ ਖੁਰਾਕ ਤੇ ਨਿਯਮਿਤ ਮੈਡੀਕਲ ਚੈਕਅੱਪ ਅਪਣਾਉਣੇ ਚਾਹੀਦੇ ਹਨ।  ਇਸ ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਰੈੱਡ ਰਿਬਨ ਕਲੱਬ ਦੇ ਡਾ. ਅਨੂ ...
ਘੱਟ ਖਰਚੇ ਉੱਤੇ ਨਵੀ ਤਕਨੀਕ ਦੀ ਖੇਤੀ ਮਸ਼ੀਨਰੀ ਕਿਸਾਨਾਂ ਦੀ ਆਮਦਨ ‘ਚ ਸਹਾਈ: ਡਿਪਟੀ ਕਮਿਸ਼ਨਰ

ਘੱਟ ਖਰਚੇ ਉੱਤੇ ਨਵੀ ਤਕਨੀਕ ਦੀ ਖੇਤੀ ਮਸ਼ੀਨਰੀ ਕਿਸਾਨਾਂ ਦੀ ਆਮਦਨ ‘ਚ ਸਹਾਈ: ਡਿਪਟੀ ਕਮਿਸ਼ਨਰ

Punjab News
ਮਾਨਸਾ, 6 ਫਰਵਰੀ:- ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵੱਲੋਂ ਕਿਸਾਨਾਂ ਪਾਸੋਂ ਸਮੈਮ (ਸਬ ਮਿਸ਼ਨ ਆਨ ਐਗਰੀਕਲਚਰ ਮੈਕੇਨਾਈਜੇਸ਼ਨ) ਅਤੇ ਸੀ.ਡੀ.ਪੀ. (ਕਰਾਪ ਡਾਈਵਰਸੀਫਿਕੇਸ਼ਨ ਪ੍ਰੋਗਰਾਮ) ਸਕੀਮ ਸਾਲ 2025—26 ਦੌਰਾਨ ਖੇਤੀਬਾੜੀ ਨਾਲ ਸਬੰਧਤ ਵੱਖ ਵੱਖ ਮਸ਼ੀਨਾ 'ਤੇ ਸਬਸਿਡੀ ਮੁਹੱਈਆ ਕਰਵਾਉਣ ਲਈ 04 ਦਸੰਬਰ 2025 ਤੱਕ ਆਨਲਾਇਨ ਅਰਜ਼ੀਆਂ ਦੀ ਮੰਗ ਕੀਤੀ ਗਈ ਸੀ।ਡਿਪਟੀ ਕਮਿਸ਼ਨਰ ਸ਼੍ਰੀਮਤੀ ਨਵਜੋਤ ਕੌਰ, ਆਈ.ਏ.ਐਸ. ਦੀ ਅਗਵਾਈ ਹੇਠ ਜ਼ਿਲ੍ਹਾ ਪੱਧਰੀ ਕਾਰਜਕਾਰੀ ਕਮੇਟੀ ਵੱਲੋਂ ਕਿਸਾਨਾਂ ਦੀ ਹਾਜ਼ਰੀ ਵਿੱਚ ਅਪਲਾਈ ਹੋਈਆਂ ਅਰਜ਼ੀਆਂ ਦੇ ਬਿਨੈਕਾਰਾਂ ਦਾ ਡਰਾਅ ਕੱਢ ਕੇ ਸੀਨੀਅਰਤਾ ਸੂਚੀ ਤਿਆਰ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਡਰਾਅ ਕੱਢਣ ਦਾ ਮੁੱਖ ਮੰਤਵ ਹੈ ਕਿ ਨਿਰੋਲ ਮੈਰਿਟ ਦੇ ਆਧਾਰ ’ਤੇ ਕਿਸਾਨਾਂ ਨੂੰ ਸਬਸਿਡੀ ਮਿਲ ਸਕੇ । ਸਕੀਮ ਦਾ ਮੁੱਖ ਮੰਤਵ ਕਿਸਾਨਾਂ ਨੂੰ ਘੱਟ ਖਰਚੇ 'ਤੇ ਨਵੀ ਤਕਨੀਕ ਦੀ ਖੇਤੀ ਮਸ਼ੀਨਰੀ ਮੁਹੱਈਆਂ ਕਰਵਾ ਕੇ ਉਹਨਾਂ ਦੀ ਆਮਦਨ ਵਿੱਚ ਵਾਧਾ ਕੀਤਾ ਜਾ ਸਕੇ। ਮੁੱਖ ਖੇਤੀਬਾੜੀ ਅਫਸਰ ਡਾ. ਹਰਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇੰਨ੍ਹਾਂ ਸਕੀਮਾਂ ...
ਪਿੰਡ ਮਿੱਡਾ ‘ਚ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ 10 ਲੱਖ ਰੁਪਏ ਤੱਕ ਮੁਫ਼ਤ ਇਲਾਜ ਲਈ ਹੈਲਥ ਕਾਰਡ ਬਣਾਉਣ ਦੀ ਸ਼ੁਰੂਆਤ – ਖੁੱਡੀਆਂ

ਪਿੰਡ ਮਿੱਡਾ ‘ਚ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ 10 ਲੱਖ ਰੁਪਏ ਤੱਕ ਮੁਫ਼ਤ ਇਲਾਜ ਲਈ ਹੈਲਥ ਕਾਰਡ ਬਣਾਉਣ ਦੀ ਸ਼ੁਰੂਆਤ – ਖੁੱਡੀਆਂ

Punjab News
ਲੰਬੀ, 06 ਫਰਵਰੀ:- ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਸਿਹਤ ਪੱਖੋਂ ਮਿਆਰੀ ਅਤੇ ਭਰੋਸੇਯੋਗ ਸਹੂਲਤਾਂ ਪ੍ਰਦਾਨ ਕਰਨ ਦੀ ਵਚਨਬੱਧਤਾ ਨੂੰ ਅਮਲੀ ਜਾਮਾ ਪਾਉਂਦਿਆਂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਸ਼ੁਰੂ ਕੀਤੀ ਗਈ ਹੈ, ਜਿਸ ਅਧੀਨ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮੁਹੱਈਆ ਕਰਵਾਇਆ ਜਾ ਰਿਹਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਪੰਜਾਬ ਸ. ਗੁਰਮੀਤ ਸਿੰਘ ਖੁੱਡੀਆਂ ਨੇ ਹਲਕੇ ਦੇ ਪਿੰਡ ਮਿੱਡਾ ਵਿਖੇ ਲਗਾਏ ਗਏ ਸਿਹਤ ਕੈਂਪ ਮੌਕੇ ਕੀਤਾ। ਉਨ੍ਹਾਂ ਦੱਸਿਆ ਕਿ ਇਸ ਕੈਂਪ ਦੌਰਾਨ 50 ਹੈਲਥ ਕਾਰਡ ਤਿਆਰ ਕੀਤੇ ਗਏ, ਜਦਕਿ 70 ਲਾਭਪਾਤਰੀਆਂ ਦੀਆਂ ਅਪੋਇੰਟਮੈਂਟਾਂ ਬੁੱਕ ਕੀਤੀਆਂ ਗਈਆਂ। ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਯੋਜਨਾ ਹਰ ਘਰ ਤੱਕ ਪਹੁੰਚਾਉਣਾ ਪੰਜਾਬ ਸਰਕਾਰ ਦੀ ਪਹਿਲੀ ਤਰਜੀਹ ਹੈ ਅਤੇ ਕਿਸੇ ਵੀ ਪਰਿਵਾਰ ਨੂੰ ਇਸ ਯੋਜਨਾ ਦੇ ਲਾਭ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ। ਉਨ੍ਹਾਂ ਸਪਸ਼ਟ ਕੀਤਾ ਕਿ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ, ਬਿਨਾਂ ਕਿਸੇ ਭੇਦਭਾਵ ਦੇ, ਯੋਗ ਪਰਿਵਾਰਾਂ ਦੇ...
ਰਾਜਪਾਲ ਪੰਜਾਬ ਦੀ ਅਗਵਾਈ ਹੇਠ  ਫਾਜ਼ਿਲਕਾ ਜ਼ਿਲ੍ਹੇ ‘ਚ ਨਸ਼ਿਆਂ ਵਿਰੁੱਧ ਪੈਦਲ ਯਾਤਰਾ 11 ਤੇ 12 ਫ਼ਰਵਰੀ ਨੂੰ : ਅਮਰਪ੍ਰੀਤ ਕੌਰ ਸੰਧੂ

ਰਾਜਪਾਲ ਪੰਜਾਬ ਦੀ ਅਗਵਾਈ ਹੇਠ  ਫਾਜ਼ਿਲਕਾ ਜ਼ਿਲ੍ਹੇ ‘ਚ ਨਸ਼ਿਆਂ ਵਿਰੁੱਧ ਪੈਦਲ ਯਾਤਰਾ 11 ਤੇ 12 ਫ਼ਰਵਰੀ ਨੂੰ : ਅਮਰਪ੍ਰੀਤ ਕੌਰ ਸੰਧੂ

Punjab News
ਫਾਜ਼ਿਲਕਾ, 06 ਫਰਵਰੀ- ਪੰਜਾਬ ਵਿੱਚ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਰਾਜਪਾਲ ਪੰਜਾਬ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਗੁਲਾਬ ਚੰਦ ਕਟਾਰੀਆ ਵੱਲੋਂ ਵੱਡੀ ਪਹਿਲਕਦਮੀ ਤਹਿਤ ਜ਼ਿਲ੍ਹਾ ਫਾਜ਼ਿਲਕਾ ਵਿੱਚ 11 ਤੇ 12 ਫ਼ਰਵਰੀ ਨੂੰ ‘ਨਸ਼ਿਆਂ ਵਿਰੁੱਧ ਪੈਦਲ ਯਾਤਰਾ’ ਕੱਢੀ ਜਾਵੇਗੀ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਪੈਦਲ ਯਾਤਰਾ ਦੀਆਂ ਅਗਾਉ ਤਿਆਰੀਆਂ ਸਬੰਧੀ ਵੱਖ-ਵੱਖ ਵਿਭਾਗਾਂ ਵੱਲੋਂ ਮੁਕੰਮਲ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਦੌਰਾਨ ਸਾਂਝੀ ਕੀਤੀ। ਡਿਪਟੀ ਕਮਿਸ਼ਨਰ ਨੇ ਰਾਜਪਾਲ ਦੇ ਫਾਜ਼ਿਲਕਾ ਜ਼ਿਲ੍ਹੇ ਦੇ ਦੌਰੇ ਅਤੇ ਪੈਦਲ ਯਾਤਰਾ ਸਬੰਧੀ ਤਿਆਰੀਆਂ ਨੂੰ ਸਮੇਂ ਰਹਿੰਦੇ ਮੁਕੰਮਲ ਕਰਨ ਨੂੰ ਲੈ ਕੇ ਜ਼ਰੂਰੀ ਦਿਸ਼ਾ ਨਿਰਦੇਸ਼ ਦਿੱਤੇ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮਿਤੀ 11 ਫਰਵਰੀ 2026 ਨੂੰ ਮਾਨਯੋਗ ਰਾਜਪਾਲ ਪੰਜਾਬ ਜੀ ਫਾਜ਼ਿਲਕਾ ਦੇ ਜੱਟਵਾਲੀ ਮੁੜ ਵਸੇਬਾ ਕੇਂਦਰ ਦਾ ਦੌਰਾ ਕਰਨਗੇ। ਇਸ ਉਪਰੰਤ ਸੰਜੀਵ ਸਿਨੇਮਾ ਫਾਜ਼ਿਲਕਾ ਤੋਂ ਘੰਟਾ ਘਰ ਫਾਜ਼ਿਲਕਾ ਤੱ...
ਸਹਿਕਾਰੀ ਖੰਡ ਮਿੱਲ ਬਟਾਲਾ ਵਿਖੇ ਗੰਨਾ ਸੈਮੀਨਾਰ-100 ਤੋਂ ਵੱਧ ਕਿਸਾਨਾਂ ਨੇ ਲਿਆ ਹਿੱਸਾ

ਸਹਿਕਾਰੀ ਖੰਡ ਮਿੱਲ ਬਟਾਲਾ ਵਿਖੇ ਗੰਨਾ ਸੈਮੀਨਾਰ-100 ਤੋਂ ਵੱਧ ਕਿਸਾਨਾਂ ਨੇ ਲਿਆ ਹਿੱਸਾ

Punjab News
ਬਟਾਲਾ, 6 ਫਰਵਰੀ ( ) ਸਹਿਕਾਰੀ ਖੰਡ ਮਿੱਲ ਬਟਾਲਾ ਵਿਖੇ ਮਿੱਲ ਦੇ ਜਨਰਲ ਮੈਨੇਜਰ ਸ੍ਰੀਮਤੀ ਕਿਰਨਦੀਪ ਕੌਰ ਬੋਪਾਰਾਏ ਦੀ ਅਗਵਾਈ ਹੇਠ ਗੰਨਾ ਸੈਮੀਨਾਰ ਲਗਾਇਆ ਗਿਆ, ਜਿਸ ਵਿੱਚ 100 ਤੋਂ ਵੱਧ ਕਿਸਾਨਾਂ ਵੱਲੋਂ ਹਿੱਸਾ ਲਿਆ ਗਿਆ। ਇਸ ਮੌਕੇ ਗੰਨੇ ਦੀ ਕਾਸ਼ਤ ਨਾਲ ਸਬੰਧਤ ਇਸ ਸੈਮੀਨਾਰ ਵਿੱਚ ਡਾ: ਨਵਦੀਪ ਸਿੰਘ ਜਮਵਾਲ ਪਲਾਂਟ ਬਰੀਡਰ, ਡਾ: ਰਾਜਿੰਦਰ ਕੁਮਾਰ ਕੀਟ ਵਿਗਿਆਨੀ ਅਤੇ ਮੈਡਮ ਰੇਨੂੰ, ਸਹਾਇਕ ਗੰਨਾ ਵਿਕਾਸ ਅਫ਼ਸਰ ਅੰਮ੍ਰਿਤਸਰ ਨੇ ਉਚੇਚੇ ਤੌਰ 'ਤੇ ਸ਼ਿਰਕਤ ਕੀਤੀ। ਸੈਮੀਨਾਰ ਵਿੱਚ ਗੰਨੇ ਦੀਆਂ ਵੱਖ-ਵੱਖ ਕਿਸਮਾਂ ਦੀ ਕਾਸ਼ਤ ਅਤੇ ਗੰਨੇ ਦੀ ਖੇਤੀ ਦੇ ਮਸ਼ੀਨੀਕਰਨ ਬਾਰੇ ਵਿਸਥਾਰ-ਪੂਰਵਕ ਚਾਨਣਾ ਪਾਇਆ ਗਿਆ ਅਤੇ ਗੰਨੇ ਦੀ ਫਸ਼ਲ ਤੇ ਕੀੜੇ-ਮਕੌੜੇ ਅਤੇ ਬਿਮਾਰੀਆਂ ਦੇ ਹਮਲੇ ਦੀ ਪਛਾਣ ਕਰਨ ਅਤੇ ਇਸਦੀ ਰੋਕਥਾਮ ਬਾਰੇ ਵਿਸਥਾਰ- ਪੂਰਵਕ ਜਾਣਕਾਰੀ ਦਿੱਤੀ ਗਈ। ਇਸ ਮੌਕੇ ਕਿਸਾਨਾਂ ਨੇ ਆਪਣੇ ਸੁਝਾਅ ਵੀ ਪੇਸ਼ ਕੀਤੇ। ਗੰਨੇ ਦੀ ਬਿਜਾਈ ਲਈ ਸੀਡ ਨਰਸਰੀਆਂ ਰਾਖਾਵੀਆਂ ਕਰਨ ਅਤੇ ਸਿੰਗਲ ਬੱਡ ਰਾਹੀ ' ਸੀਡ ਸੇਪਲਿੰਗ ਵਿਧੀ ਤਹਿਤ ਗੰਨੇ ਦੀਆਂ ਸੀਡ ਨਰਸਰੀਆਂ ਦੀ ਬਿਜਾਈ ਕਰਨ ਸਬੰਧੀ ਵੀ ਜਾਣਕਾਰੀ ਦਿੱਤੀ ਗਈ। ਫੀਲ...
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀਆਂ ਨਾਲ ਮੀਡੀਆ ਅਤੇ ਚੋਣਾਂ ਬਾਰੇ ਵਿਸ਼ੇਸ਼ ਵਿਚਾਰ ਚਰਚਾ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀਆਂ ਨਾਲ ਮੀਡੀਆ ਅਤੇ ਚੋਣਾਂ ਬਾਰੇ ਵਿਸ਼ੇਸ਼ ਵਿਚਾਰ ਚਰਚਾ

Breaking News, Chandigarh
ਚੰਡੀਗੜ੍ਹ, 6 ਫਰਵਰੀ:- ਪੰਜਾਬ ਦੇ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਅਨਿੰਦਿਤਾ ਮਿਤਰਾ ਨੇ ਅੱਜ ਪੰਜਾਬ ਯੂਨੀਵਰਸਿਟੀ ਦੇ ਜਨ ਸੰਚਾਰ ਦੇ 34 ਵਿਦਿਆਰਥੀਆਂ ਨਾਲ ਇੱਕ ਜਾਣਕਾਰੀ ਭਰਪੂਰ ਸੰਵਾਦ ਸੈਸ਼ਨ ਕੀਤਾ। ਇਸ ਸੈਸ਼ਨ ਨਾਲ ਵਿਦਿਆਰਥੀਆਂ ਨੂੰ ਵਿਸ਼ੇਸ਼ ਵਿਚਾਰ ਚਰਚਾ ਲਈ ਇੱਕ ਪਲੇਟਫਾਰਮ ਮਿਲਿਆ, ਜਿਸ ਵਿੱਚ ਉਨ੍ਹਾਂ ਨੇ ਵੋਟਰ ਜਾਗਰੂਕਤਾ, ਚੋਣ ਭਾਗੀਦਾਰੀ ਅਤੇ ਸਮਕਾਲੀ ਸੰਚਾਰ ਅਭਿਆਸਾਂ ਨਾਲ ਸਬੰਧਤ ਮੁੱਦਿਆਂ 'ਤੇ ਵਿਚਾਰ ਵਟਾਂਦਰਾ ਕੀਤਾ। ਇਹ ਸੈਸ਼ਨ ਉਤਸ਼ਾਹ ਅਤੇ ਉਤਸੁਕਤਾ ਭਰਪੂਰ ਰਿਹਾ। ਇਸ ਦੌਰਾਨ ਵਿਦਿਆਰਥੀਆਂ ਨੇ ਆਧੁਨਿਕ ਸੰਚਾਰ ਸਾਧਨਾਂ ਤੇ ਆਊਟਰੀਚ ਤਰੀਕਿਆਂ ਨੂੰ ਚੋਣਾਂ ਬਾਰੇ ਜਨਤਕ ਜਾਗਰੂਕਤਾ, ਖਾਸ ਕਰਕੇ ਨੌਜਵਾਨਾਂ ਅਤੇ ਪਹਿਲੀ ਵਾਰ ਵੋਟਰਾਂ ਵਿੱਚ ਵਧਾਉਣ ਲਈ ਕਿਵੇਂ ਵਰਤਿਆ ਜਾ ਸਕਦਾ ਹੈ, ਵਰਗੇ ਕਈ ਅਹਿਮ ਵਿਸ਼ੇ ‘ਤੇ ਵਿਆਪਕ ਵਿਚਾਰ ਸਾਂਝੇ ਕੀਤੇ। ਇਸ ਦੌਰਾਨ ਵਿਦਿਆਰਥੀਆਂ ਨੇ ਹਰੇਕ ਵਰਗ ਦੇ ਲੋਕਾਂ ਤੱਕ ਪਹੁੰਚ ਵਿੱਚ ਮੀਡੀਆ ਅਤੇ ਡਿਜੀਟਲ ਪਲੇਟਫਾਰਮਾਂ ਦੀ ਅਹਿਮ ਭੂਮਿਕਾ ਬਾਰੇ ਵੀ ਚਰਚਾ ਕੀਤੀ। ਅਨਿੰਦਿਤਾ ਮਿਤਰਾ ਨੇ ਸਹੀ ਜਾਣਕਾਰੀ ਦਾ ਪ੍ਰਸਾਰ ਕਰਨ, ਜਨਤਕ ਵਿਚਾਰਾਂ ਨੂੰ ਸਹੀ ਆਕਾਰ ਦੇ...
ਸੰਤ ਸਮਾਜ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਪ੍ਰਕਾਸ਼ ਪੁਰਬ ਮੌਕੇ ਸ਼ਾਨਦਾਰ ਪ੍ਰਬੰਧਾਂ ਲਈ ਭਗਵੰਤ ਸਿੰਘ ਮਾਨ ਸਰਕਾਰ ਦੀ ਸ਼ਲਾਘਾ

ਸੰਤ ਸਮਾਜ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਪ੍ਰਕਾਸ਼ ਪੁਰਬ ਮੌਕੇ ਸ਼ਾਨਦਾਰ ਪ੍ਰਬੰਧਾਂ ਲਈ ਭਗਵੰਤ ਸਿੰਘ ਮਾਨ ਸਰਕਾਰ ਦੀ ਸ਼ਲਾਘਾ

Breaking News
*ਖੁਰਾਲਗੜ੍ਹ, 6 ਫਰਵਰੀ*: ਸੰਤ ਸਮਾਜ ਨੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਪ੍ਰਕਾਸ਼ ਪੁਰਬ ਨੂੰ ਵਿਆਪਕ ਪੱਧਰ ’ਤੇ ਸ਼ਰਧਾ ਤੇ ਸਤਿਕਾਰ ਨਾਲ ਮਨਾਉਣ ਲਈ ਕੀਤੇ ਗਏ ਪੁਖ਼ਤਾ ਪ੍ਰਬੰਧਾਂ ਤੋਂ ਪ੍ਰਭਾਵਿਤ ਹੁੰਦਿਆਂ ਇਸ ਨੇਕ ਕਾਰਜ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸ਼ਲਾਘਾ ਕੀਤੀ।ਸ੍ਰੀ ਗੁਰੂ ਰਵਿਦਾਸ ਜੀ ਦੇ 649ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ਦੌਰਾਨ ਸੰਗਤਾਂ ਨੂੰ ਸੰਬੋਧਨ ਕਰਦਿਆਂ ਸੰਤ ਨਿਰਮਲ ਦਾਸ ਜੀ ਜੌੜੇ ਵਾਲੇ ਨੇ ਕਿਹਾ ਕਿ ਗੁਰੂ ਰਵਿਦਾਸ ਜੀ ਸਾਧੂ ਸੰਪਰਦਾ ਸੁਸਾਇਟੀ, ਪੰਜਾਬ ਸਰਕਾਰ ਖਾਸ ਕਰਕੇ ਮੁੱਖ ਮੰਤਰੀ ਨੂੰ ਵਿਆਪਕ ਪ੍ਰਬੰਧ ਕਰਨ ਲਈ ਵਧਾਈ ਦਿੰਦੀ ਹੈ। ਉਨ੍ਹਾਂ ਨੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਗਏ ਸਮਾਗਮਾਂ ਲਈ ਸਮੁੱਚੇ ਸੰਤ ਸਮਾਜ ਵੱਲੋਂ ਮੁੱਖ ਮੰਤਰੀ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਗੁਰੂ ਜੀ ਨੇ ਖੁਰਾਲਗੜ੍ਹ ਵਿਖੇ ਚਾਰ ਸਾਲ ਤੋਂ ਵੱਧ ਸਮਾਂ ਭਗਤੀ ਕਰਕੇ ਇਸ ਅਸਥਾਨ ਨੂੰ ਭਾਗ ਲਾਏ। ਉਨ੍ਹਾਂ ਕਿਹਾ ਕਿ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਪੰਜਾਬ ਸਰਕਾਰ ਅੱਜ ਇਸ ਧਰਤੀ 'ਤੇ 649ਵ...
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਓ.ਟੀ.ਐਸ-2025 ਦੀ ਸਫਲਤਾ ਦੀ ਸ਼ਲਾਘਾ; ਪੰਜਾਬ ਨੇ 110 ਕਰੋੜ ਰੁਪਏ ਵਸੂਲੇ ਅਤੇ ਅੰਤਿਮ ਮਿਤੀ ਵਿੱਚ ਕੀਤਾ ਵਾਧਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਓ.ਟੀ.ਐਸ-2025 ਦੀ ਸਫਲਤਾ ਦੀ ਸ਼ਲਾਘਾ; ਪੰਜਾਬ ਨੇ 110 ਕਰੋੜ ਰੁਪਏ ਵਸੂਲੇ ਅਤੇ ਅੰਤਿਮ ਮਿਤੀ ਵਿੱਚ ਕੀਤਾ ਵਾਧਾ

Breaking News
ਚੰਡੀਗੜ੍ਹ, 6 ਫਰਵਰੀ, 2026- ਪੰਜਾਬ ਦੇ ਵਿੱਤ, ਆਬਕਾਰੀ ਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ 'ਯਕਮੁਸ਼ਤ ਨਿਬੇੜਾ ਸਕੀਮ, 2025' (ਓ.ਟੀ.ਐਸ-2025) ਦੀ ਵੱਡੀ ਸਫਲਤਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਸਕੀਮ ਰਾਹੀਂ ਹੁਣ ਤੱਕ ਜਿੱਥੇ ਸੂਬਾ ਸਰਕਾਰ ਨੂੰ 110 ਕਰੋੜ ਰੁਪਏ ਪ੍ਰਾਪਤ ਹੋ ਚੁੱਕੇ ਹਨ ਉਥੇ ਸੂਬੇ ਦੇ ਵਪਾਰੀ ਵਰਗ ਨੂੰ ਵੱਡੀ ਵਿੱਤੀ ਰਾਹਤ ਮਿਲੀ ਹੈ। ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਪੰਜਾਬ ਦੇ ਵਿੱਤ ਅਤੇ ਆਬਕਾਰੀ ਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ 1 ਅਕਤੂਬਰ 2025 ਨੂੰ ਓ.ਟੀ.ਐਸ.-2025 ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕਰ ਵਿਭਾਗ ਨੂੰ 7,654 ਅਰਜ਼ੀਆਂ ਪ੍ਰਾਪਤ ਹੋਈਆਂ ਹਨ, ਜਿਸ ਦੇ ਨਤੀਜੇ ਵਜੋਂ 38,477 ਕਰੋੜ ਰੁਪਏ ਦੀ ਬੇਮਿਸਾਲ ਛੋਟ ਦਿੱਤੀ ਗਈ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਸ ਸਕੀਮ ਨੂੰ ਮਿਲਿਆ ਭਰਵਾਂ ਹੁੰਗਾਰਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਉਸ ਨੀਤੀ ਦੀ ਸਫਲਤਾ ਨੂੰ ਦਰਸਾਉਂਦਾ ਹੈ, ਜੋ ਲੰਬੀ ਮੁਕੱਦਮੇਬਾਜ਼ੀ ਨਾਲੋਂ ਸਵੈ-ਇੱਛੁਕ ਕਰਪਾਲਣਾ ਨੂੰ ਤਰਜੀਹ ਦਿੰਦੀ ਹੈ। ਸਬੰਧਤ ਉਦਯੋਗਿਕ ਜਥੇਬੰਦੀਆਂ ਦੇ ...
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣਗੇ ਲੜੀਵਾਰ ਸਮਾਗਮ, ਮੁੱਖ ਮੰਤਰੀ ਨੇ ਕੀਤੀ ਸ਼ੁਰੂਆਤ

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣਗੇ ਲੜੀਵਾਰ ਸਮਾਗਮ, ਮੁੱਖ ਮੰਤਰੀ ਨੇ ਕੀਤੀ ਸ਼ੁਰੂਆਤ

Breaking News
ਖੁਰਾਲਗੜ੍ਹ, 6 ਫਰਵਰੀ:ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਮਹਾਨ ਵਿਰਾਸਤ ਪ੍ਰਤੀ ਸ਼ਰਧਾ ਤੇ ਸਤਿਕਾਰ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਸਰਕਾਰ ਨੇ ਗੁਰੂ ਸਾਹਿਬ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣ ਵਾਲੇ ਲੜੀਵਾਰ ਸਮਾਗਮਾਂ ਦੀ ਰਸਮੀ ਤੌਰ ਉਤੇ ਸ਼ੁਰੂਆਤ ਕੀਤੀ। ਇਨ੍ਹਾਂ ਲੜੀਵਾਰ ਸਮਾਗਮਾਂ ਤਹਿਤ 20 ਫਰਵਰੀ, 2027 ਤੱਕ ਸੂਬਾ ਭਰ ਵਿੱਚ ਧਾਰਮਿਕ, ਸੱਭਿਆਰਚਾਰਕ ਅਤੇ ਅਕਾਦਮਿਕ ਪੱਧਰ ਉਤੇ ਵੱਖ-ਵੱਖ ਉਪਰਾਲੇ ਕੀਤੇ ਜਾਣਗੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਨ੍ਹਾਂ ਯਾਦਗਾਰੀ ਸਮਾਗਮਾਂ ਦੀ ਸ਼ੁਰੂਆਤ ਕਰਦਿਆਂ ਕਿਹਾ ਕਿ ਸਾਲ ਭਰ ਸੰਤ ਸੰਮੇਲਨ, ਕਾਨਫਰੰਸਾਂ, ਕਥਾ-ਕੀਰਤਨ ਅਤੇ ਯੂਨੀਵਰਸਿਟੀਆਂ ਵਿੱਚ ਸੈਮੀਨਾਰ ਕਰਵਾਏ ਜਾਣਗੇ। ਇਸ ਦੇ ਨਾਲ ਹੀ ਖੁਰਾਲਗੜ੍ਹ ਵਿਖੇ ਸ੍ਰੀ ਗੁਰੂ ਰਵਿਦਾਸ ਯਾਦਗਾਰ ਦੇ ਵਿਸਥਾਰ ਦਾ ਕਾਰਜ ਅਤੇ ਫਰੀਦਪੁਰ ਵਿਖੇ ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ ਦੀ ਸਥਾਪਨਾ ਸਮੇਤ ਬੁਨਿਆਦੀ ਢਾਂਚੇ ਦੇ ਵੱਡੇ ਪ੍ਰਾਜੈਕਟ ਦਾ ਐਲਾਨ ਕੀਤਾ।ਮੁੱਖ ਮੰਤਰੀ ਨੇ ਕਿਹਾ ਕਿ ਗੁਰੂ ਸਾਹਿਬ ਜੀ ਨੂੰ ਸਮਰਿਪਤ ਮਹਾਨ ਸਮਾਗਮਾਂ ਅਤੇ ਪ੍ਰਾਜੈਕਟਾਂ ਲਈ ਫੰਡਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵ...
ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਉਪਦੇਸ਼ ਅਨੁਸਾਰ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਪੰਜਾਬ ਸਰਕਾਰ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਉਪਦੇਸ਼ ਅਨੁਸਾਰ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਪੰਜਾਬ ਸਰਕਾਰ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Punjab News
ਚੰਡੀਗੜ੍ਹ, 5 ਫਰਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਵੱਲੋਂ ਦਿੱਤੇ ਉਪਦੇਸ਼ ’ਤੇ ਚੱਲਦਿਆਂ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਪੂਰਨ ਤੌਰ ‘ਤੇ ਵਚਨਬੱਧ ਹੈ।ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਮਹਾਨ ਵਿਰਾਸਤ ਨੂੰ ਕਾਇਮ ਰੱਖਣ ਦੇ ਮੱਦੇਨਜ਼ਰ ਸੂਬਾ ਸਰਕਾਰ ਵੱਲੋਂ 6 ਫਰਵਰੀ ਨੂੰ ਹੁਸ਼ਿਆਰਪੁਰ ਜ਼ਿਲ੍ਹੇ ਸਥਿਤ ਖੁਰਾਲਗੜ੍ਹ ਵਿਖੇ ਸੂਬਾ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਗੁਰੂ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਮੁੱਚੀ ਕੈਬਨਿਟ ਸੰਗਤ ਦੇ ਨਾਲ, ਸ੍ਰੀ ਗੁਰੂ ਰਵਿਦਾਸ ਜੀ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਨ ਲਈ ਨਤਮਸਤਕ ਹੋਵੇਗੀ। ਭਗਵੰਤ ਸਿੰਘ ਮਾਨ ਨੇ ਸਮੁੱਚੀ ਸੰਗਤ ਨੂੰ ਇਸ ਸੂਬਾ ਪੱਧਰੀ ਸਮਾਗਮ ਵਿੱਚ ਪੂਰੇ ਧਾਰਮਿਕ ਉਤਸ਼ਾਹ ਅਤੇ ਵੱਧ ਚੜ੍ਹ ਕੇ ਨਾਲ ਹਾਜ਼ਰੀ ਭਰਨ ਦੀ ਅਪੀਲ ਕੀਤੀ।ਮੁੱਖ ਮੰਤਰੀ ਨੇ ਲੋਕਾਂ ਨੂੰ ਸਮਾਜ ਵਿੱਚ ਪ੍ਰਚਲਿਤ ਵੱਖ-ਵੱਖ ਸਮਾਜਿਕ ਬੁਰਾਈਆਂ ਨੂੰ ਮਿਟਾਉਣ ਲਈ ਸ੍ਰੀ ਗੁਰੂ ਰਵਿਦਾਸ ਜੀ ਵੱਲੋਂ ਦਰਸਾਏ ਮਾਰਗ ’ਤੇ ਚੱਲਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰ...