Thursday, July 2
Shadow

Tag: hot news

ਟੈਲੀਫਿਲਮ (ਸ਼ਾਮਲਾਟ ਦੀ ਟਾਹਲੀ) ਦੀ ਸ਼ੂਟਿੰਗ ਰਿਪੋਰਟ

ਟੈਲੀਫਿਲਮ (ਸ਼ਾਮਲਾਟ ਦੀ ਟਾਹਲੀ) ਦੀ ਸ਼ੂਟਿੰਗ ਰਿਪੋਰਟ

Entertainment
ਜੈਤੇ ਦੇ ਨੇੜਲੇ ਪਿੰਡਾਂ ਵਿੱਚ ਚੱਲ ਰਹੀ ਟੈਲੀ ਫਿਲਮ ਦੀ ਸ਼ੂਟਿੰਗ ਦੇਖਣ ਦਾ ਮੌਕਾ ਮਿਲਿਆ। ਇੱਥੇ ਗੱਲਬਾਤ ਦੌਰਾਨ ਪਤਾ ਲੱਗਿਆ ਕਿ ਇਹ ਟੈਲੀਫਿਲਮ ਸਵ: ਨਾਟਕਕਾਰ ਸ੍ਰ. ਬਲਰਾਜ ਮਾਨ ਦੁਆਰਾ ਲਿਖਿਆ ਨਾਟਕ ਸ਼ਾਮਲਾਟ ਦੀ ਟਾਹਲੀ ਦੇ ਅਧਾਰਤ ਬਣ ਰਹੀ ਹੈ। ਡਾਇਰੈਕਟਰ ਜਗਤਾਰ ਮਾਨ ਤੋਂ ਪਤਾ ਲੱਗਿਆ ਕਿ ਇਹ ਕਹਾਣੀ ਇੱਕ ਵਿਧਵਾ ਔਰਤ ਦੀ ਹੈ  ਜੋ ਕਿ ਇੱਕ ਪਰਵਾਸੀ ਹੋਣ ਕਰਕੇ ਸ਼ੜਕਾਂ ਤੇ ਲੇਬਰ ਦਾ ਕੰਮ ਕਰਨ ਆਈ ਸੀ ਤੇ ਉੱਥੇ ਮੇਲਾ ਸਿੰਘ ਨਾਂ ਦੇ ਮੁੰਡੇ ਨਾਲ ਪਿਆਰ ਹੋਣ ਤੇ ਵਿਆਹੀ ਜਾਂਦੀ ਹੈ ਅਤੇ ਅੱਤਵਾਦ ਦੇ ਦੌਰ ਵਿੱਚ ਅੱਤਵਾਦੀ ਪਿੰਡ ਦੇ ਕਰੱਪਟ ਸਰਪੰਚ ਨੂੰ ਮਾਰਨ ਦੇ ਭੁਲੇਖੇ ਮੇਲਾ ਸਿੰਘ ਜੋ ਕਿ ਪਾਰਸੀ ਔਰਤ ਪਾਸ਼ੋ ਦੇ ਘਰਵਾਲੇ ਨੂੰ ਮਾਰ ਜਾਂਦੇ ਹਨ ਜਿਸਦੇ ਦੋ ਬੱਚੇ ਵੀ ਹਨ। ਵਿਧਵਾ ਪਾਸ਼ੋ ਸਮਾਜ ਚ ਪਿੰਡ ਦੇ ਧਨਾਡਾਂ ਅਤੇ ਉਸਦੇ ਦਿਉਰ ਵੱਲੋਂ ਸੈਕਸ ਟੌਰਚਰ ਦਾ ਸਾਹਮਣਾ ਕਰਦੀ ਹੋਈ ਆਪਣੀ ਜਿੱਤ ਪ੍ਰਾਪਤ ਕਰਦੀ ਹੈ ਜਿਸ ਵਿੱਚ ਉੱਘੇ ਕਲਾਕਾਰ ਆਪਣੀ ਕਲਾ ਰਾਹੀਂ ਕਾਫੀ ਵਧੀਆ ਰੰਗ ਬੰਨ ਰਹੇ ਹਨ। ਮੁੱਖ ਕਲਾਕਾਰਾਂ ਵਿਚੋਂ ਕੁਲਦੀਪ ਨਿਆਮੀ, ਸੁਖਦੇਵ ਬਰਨਾਲਾ, ਜੋਨ ਮਸੀਹ, ਮਿੰਟੂ ਮਲਵਾਈ, ਖੁਸ਼ਪ੍ਰੀਤ ਕੌਰ, ਜਸਪ੍ਰੀਤ...
ਚੇਅਰਮੈਨ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਸ. ਜਸਵੀਰ ਸਿੰਘ ਗੜ੍ਹੀ ਸ਼ਹੀਦੀ ਬੁਰਜ ਬਾਬਾ ਜੁਝਾਰ ਸਿੰਘ ਜੀ ਵਿਖੇ ਹੋਏ ਨਤਮਸਤਕ

ਚੇਅਰਮੈਨ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਸ. ਜਸਵੀਰ ਸਿੰਘ ਗੜ੍ਹੀ ਸ਼ਹੀਦੀ ਬੁਰਜ ਬਾਬਾ ਜੁਝਾਰ ਸਿੰਘ ਜੀ ਵਿਖੇ ਹੋਏ ਨਤਮਸਤਕ

Local news
ਰੂਪਨਗਰ, 03 ਫਰਵਰੀ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਵੱਲੋਂ ਅੱਜ ਸ਼ਹੀਦੀ ਬੁਰਜ ਬਾਬਾ ਜੁਝਾਰ ਸਿੰਘ ਜੀ ਪਿੰਡ ਭੈਣੀ ਚੌਂਤਾ ਵਿਖੇ ਨਤਮਸਤਕ ਹੋ ਕੇ ਮਹਾਨ ਸ਼ਹੀਦਾਂ ਦੀ ਸ਼ਹਾਦਤ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਸ. ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਬਾਬਾ ਜੁਝਾਰ ਸਿੰਘ ਜੀ ਦੀ ਅਦੁੱਤੀ ਸ਼ਹਾਦਤ ਸਿੱਖ ਇਤਿਹਾਸ ਦਾ ਬੇਮਿਸਾਲ ਅਧਿਆਇ ਹੈ ਜੋ ਸਾਨੂੰ ਸੱਚ, ਧਰਮ ਅਤੇ ਇਨਸਾਫ਼ ਦੇ ਰਾਹ ’ਤੇ ਅਡਿੱਗ ਰਹਿਣ ਦੀ ਪ੍ਰੇਰਣਾ ਦਿੰਦੀ ਹੈ।  ਉਨ੍ਹਾਂ ਕਿਹਾ ਕਿ ਅਜਿਹੀਆਂ ਪਵਿੱਤਰ ਥਾਵਾਂ ’ਤੇ ਨਤਮਸਤਕ ਹੋ ਕੇ ਨੌਜਵਾਨ ਪੀੜ੍ਹੀ ਨੂੰ ਆਪਣੀ ਵਿਰਾਸਤ ਨਾਲ ਜੋੜਨ ਦੀ ਲੋੜ ਹੈ। ਚੇਅਰਮੈਨ ਗੜ੍ਹੀ ਨੇ ਅਰਦਾਸ ਕਰਦੇ ਹੋਏ ਪੰਜਾਬ ਦੀ ਚੜ੍ਹਦੀ ਕਲਾ, ਭਾਈਚਾਰੇ ਦੀ ਭਲਾਈ ਅਤੇ ਸਮਾਜਿਕ ਏਕਤਾ ਦੀ ਕਾਮਨਾ ਕੀਤੀ।  ਇਸ ਮੌਕੇ ਉਨ੍ਹਾਂ ਵੱਲੋਂ ਸਿੰਘ ਸਾਹਿਬ ਜਥੇਦਾਰ ਬਾਬਾ ਕੁਲਵਿੰਦਰ ਸਿੰਘ 96ਵੇਂ ਕਰੋੜੀ ਅਤੇ ਬਾਬਾ ਸੰਤੋਸ਼ ਸਿੰਘ ਨਾਲ ਮੁਲਾਕਾਤ ਕਰਦੇ ਹੋਏ ਵਿਚਾਰ ਵਟਾਂਦਰਾ ਵੀ ਕੀਤਾ ਗਿਆ। ਇਸ ਮੌਕੇ ਐੱਸਡੀਐੱਮ ਸ੍ਰੀ ਚਮਕੌਰ ਸਾਹਿਬ ਅਮਰੀਕ ਸਿੰਘ ਸਿੱ...
ਸਿੱਖਿਆ, ਸਿਹਤ ਅਤੇ ਮਜ਼ਬੂਤ ਬੁਨਿਆਦੀ ਢਾਂਚਾ ਹਮੇਸ਼ਾਂ ਹੀ ਤਰਜੀਹ ਰਹੇਗੀ – ਕੈਬਨਿਟ ਮੰਤਰੀ ਅਮਨ ਅਰੋੜਾ

ਸਿੱਖਿਆ, ਸਿਹਤ ਅਤੇ ਮਜ਼ਬੂਤ ਬੁਨਿਆਦੀ ਢਾਂਚਾ ਹਮੇਸ਼ਾਂ ਹੀ ਤਰਜੀਹ ਰਹੇਗੀ – ਕੈਬਨਿਟ ਮੰਤਰੀ ਅਮਨ ਅਰੋੜਾ

Local news
ਸੁਨਾਮ ਊਧਮ ਸਿੰਘ ਵਾਲਾ, 3 ਫਰਵਰੀ (000) - ਹਲਕਾ ਸੁਨਾਮ ਵਿੱਚ ਸ਼ੁਰੂ ਕੀਤੇ ਵਿਕਾਸ ਕਾਰਜਾਂ ਦੀ ਕਵਾਇਦ ਨੂੰ ਉਸ ਵੇਲੇ ਹੋਰ ਬਲ ਮਿਲਿਆ ਜਦੋਂ ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਸ਼ਹੀਦ ਊਧਮ ਸਿੰਘ ਸਕੂਲ ਆਫ਼ ਐਮੀਨੈਂਸ ਦੀ ਕਾਇਆ ਕਲਪ ਕਰਨ ਉਪਰੰਤ ਵਿਰਾਸਤੀ ਇਮਾਰਤ ਦਾ ਉਦਘਾਟਨ ਕੀਤਾ। 1.87 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਇਹ ਸਕੂਲ ਇਲਾਕੇ ਵਿੱਚ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਵਿੱਚ ਬਹੁਤ ਅਹਿਮ ਸਥਾਨ ਰੱਖਦਾ ਹੈ। ਉਦਘਾਟਨ ਸਮਾਰੋਹ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਕਿਹਾ ਕਿ ਇਹ ਸਕੂਲ ਦੀ ਇਮਾਰਤ 1905 ਵਿੱਚ ਬਣੀ ਸੀ ਅਤੇ ਕਿਸੇ ਸਮੇਂ ਸ਼ਹੀਦ ਊਧਮ ਸਿੰਘ ਜੀ ਇਸ ਸਕੂਲ ਵਿੱਚ ਪੜ੍ਹਦੇ ਹੁੰਦੇ ਸਨ। ਇਸ ਸਕੂਲ ਨਾਲ ਸ਼ਹੀਦ ਊਧਮ ਸਿੰਘ ਜੀ ਦੀਆਂ ਯਾਦਾਂ ਜੁੜੀਆਂ ਹੋਈਆਂ ਹਨ। ਪਿਛਲੀਆਂ ਸਰਕਾਰਾਂ ਨੇ ਇਸ ਸਕੂਲ ਦੀ ਦਸ਼ਾ ਸੁਧਾਰਨ ਵੱਲ ਕੋਈ ਵੀ ਧਿਆਨ ਨਹੀਂ ਦਿੱਤਾ। ਜਿਸ ਕਾਰਨ ਇਸ ਸਕੂਲ ਦੀ ਹੋਂਦ ਨੂੰ ਵੀ ਖਤਰਾ ਪੈਦਾ ਹੋ ਗਿਆ ਸੀ। ਉਹਨਾਂ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸਿਹਤ, ਸਿੱਖਿਆ ਅਤੇ ਬੁਨਿਆਦੀ ਢ...
ਅਸ਼ੀਰਵਾਦ ਸਕੀਮ ਹੁਣ ਸੇਵਾ ਕੇਂਦਰਾਂ ਰਾਹੀਂ ਲਾਗੂ ਹੋਈ – ਕੁਲਦੀਪ ਸਿੰਘ ਧਾਲੀਵਾਲ

ਅਸ਼ੀਰਵਾਦ ਸਕੀਮ ਹੁਣ ਸੇਵਾ ਕੇਂਦਰਾਂ ਰਾਹੀਂ ਲਾਗੂ ਹੋਈ – ਕੁਲਦੀਪ ਸਿੰਘ ਧਾਲੀਵਾਲ

Local news
ਅੰਮ੍ਰਿਤਸਰ, 3 ਫਰਵਰੀ (         ) - ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਗਰੀਬ, ਪੱਛੜੇ ਅਤੇ ਹਾਸੀਏ ’ਤੇ ਖੜ੍ਹੇ ਵਰਗਾਂ ਦੀ ਭਲਾਈ ਲਈ ਲਗਾਤਾਰ ਲੋਕ-ਹਿਤੈਸ਼ੀ ਫੈਸਲੇ ਲਏ ਜਾ ਰਹੇ ਹਨ। ਇਸੇ ਦਿਸ਼ਾ ਵਿੱਚ ਅਸ਼ੀਰਵਾਦ ਸਕੀਮ ਨੂੰ ਹੋਰ ਪਾਰਦਰਸ਼ੀ, ਸੁਚਾਰੂ ਅਤੇ ਲੋਕ-ਮਿਤਰ ਬਣਾਉਣ ਲਈ ਇੱਕ ਮਹੱਤਵਪੂਰਨ ਕਦਮ ਚੁੱਕਿਆ ਗਿਆ ਹੈ। ਵਿਧਾਨ ਸਭਾ ਹਲਕਾ ਅਜਨਾਲਾ ਦੇ ਵਿਧਾਇਕ ਸ. ਕੁਲਦੀਪ ਸਿੰਘ ਧਾਲੀਵਾਲ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੈ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਆਨਲਾਈਨ ਪੋਰਟਲ ਨੂੰ ਸੇਵਾ ਕੇਂਦਰਾਂ ਨਾਲ ਸਾਂਝੇ ਤੌਰ ’ਤੇ ਜੋੜ ਕੇ ਅਧਿਕਾਰਕ ਤੌਰ ’ਤੇ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਹੁਣ ਅਸ਼ੀਰਵਾਦ ਸਕੀਮ ਅਧੀਨ ਲਾਭ ਪ੍ਰਾਪਤ ਕਰਨ ਲਈ ਅਰਜ਼ੀਆਂ ਸਿਰਫ਼ ਸੇਵਾ ਕੇਂਦਰਾਂ ਰਾਹੀਂ ਹੀ ਦਾਖ਼ਲ ਕੀਤੀਆਂ ਜਾ ਸਕਣਗੀਆਂ, ਜਿਸ ਨਾਲ ਸਕੀਮ ਦੀ ਕਾਰਗੁਜ਼ਾਰੀ ਹੋਰ ਪ੍ਰਭਾਵਸ਼ਾਲੀ ਅਤੇ ਜਵਾਬਦੇਹ ਬਣੇਗੀ। ਸ. ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜ...
ਗੁਰਮੀਤ ਖੁੱਡੀਆਂ ਵੱਲੋਂ ਉਦਯੋਗਾਂ ਨੂੰ ਅਥਾਹ ਸੰਭਾਵਨਾਵਾਂ ਵਾਲੇ ਪੰਜਾਬ ਦੇ ਗਰੀਨ ਐਨਰਜੀ ਸੈਕਟਰ ਵਿੱਚ ਨਿਵੇਸ਼ ਦਾ ਸੱਦਾ

ਗੁਰਮੀਤ ਖੁੱਡੀਆਂ ਵੱਲੋਂ ਉਦਯੋਗਾਂ ਨੂੰ ਅਥਾਹ ਸੰਭਾਵਨਾਵਾਂ ਵਾਲੇ ਪੰਜਾਬ ਦੇ ਗਰੀਨ ਐਨਰਜੀ ਸੈਕਟਰ ਵਿੱਚ ਨਿਵੇਸ਼ ਦਾ ਸੱਦਾ

Punjab News
ਚੰਡੀਗੜ੍ਹ, 3 ਫਰਵਰੀ:-ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿਗਿਆਨਕ ਢੰਗ ਨਾਲ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਠੋਸ ਕਦਮ ਚੁੱਕੇ ਜਾ ਰਹੇ ਹਨ ਤਾਂ ਜੋ ਵਾਤਾਵਰਣ ਸਬੰਧੀ ਸਮੱਸਿਆਵਾਂ ਦਾ ਨਿਵਾਰਨ, ਮਿੱਟੀ ਦੀ ਸਿਹਤ ਵਿੱਚ ਸੁਧਾਰ ਅਤੇ ਕਿਸਾਨਾਂ ਦੀ ਆਮਦਨ ਵਿਚ ਵਾਧਾ ਕੀਤਾ ਜਾ ਸਕੇ। ਉਹ ਅੱਜ ਇੱਥੇ ਏ.ਐਸ.ਏ.ਆਰ. ਵੱਲੋਂ ਕੈਨੋਪੀ ਦੇ ਸਹਿਯੋਗ ਨਾਲ ਕਰਵਾਈ ਸੂਬਾ ਪੱਧਰੀ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ। ਸ. ਖੁੱਡੀਆਂ ਨੇ ਕਿਹਾ ਕਿ ਲੰਬੇ ਸਮੇਂ ਤੋਂ ਚੱਲੀ ਆ ਰਹੀ ਪਰਾਲੀ ਸਾੜਨ ਦੀ ਸਮੱਸਿਆ ਨੂੰ ਪੰਜਾਬ ਲਾਹੇਵੰਦ ਆਰਥਿਕ ਅਤੇ ਵਾਤਾਵਰਣ ਪੱਖੀ ਮੌਕਿਆਂ ਵਿੱਚ ਤਬਦੀਲ ਕਰਨ ਵਿੱਚ ਸਫ਼ਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਵੱਲੋਂ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਸੁਚੱਜੇ ਪ੍ਰਬੰਧਨ ਲਈ ਦੇ ਯਤਨਾਂ ਦੇ  ਪ੍ਰਭਾਵੀ ਤੇ ਸਾਕਾਰਾਤਮਕ ਨਤੀਜੇ ਸਾਹਮਣੇ ਆ ਰਹੇ ਹਨ ਕਿਉਂਕਿ 2025 ਦੇ ਸਾਉਣੀ ਸੀਜ਼ਨ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ 53 ਫੀਸਦ...
ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਨਾਇਬ ਤਹਿਸੀਲਦਾਰਾਂ ਵਜੋਂ ਪਦਉੱਨਤ ਹੋਏ 16 ਅਧਿਕਾਰੀਆਂ ਨੂੰ ਸੌਂਪੇ ਤਰੱਕੀ ਪੱਤਰ

ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਨਾਇਬ ਤਹਿਸੀਲਦਾਰਾਂ ਵਜੋਂ ਪਦਉੱਨਤ ਹੋਏ 16 ਅਧਿਕਾਰੀਆਂ ਨੂੰ ਸੌਂਪੇ ਤਰੱਕੀ ਪੱਤਰ

Breaking News
*ਚੰਡੀਗੜ੍ਹ, 3 ਫ਼ਰਵਰੀ:*-ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਕਾਨੂੰਨਗੋ ਤੋਂ ਨਾਇਬ ਤਹਿਸੀਲਦਾਰ ਵਜੋਂ ਪਦਉੱਨਤ ਹੋਏ 16 ਅਧਿਕਾਰੀਆਂ ਨੂੰ ਤਰੱਕੀ ਪੱਤਰ ਸੌਂਪੇ। ਇਹ ਤਰੱਕੀਆਂ ਨਿਰਧਾਰਤ ਸੇਵਾ ਨਿਯਮਾਂ ਅਧੀਨ ਅਤੇ ਸਾਰੀਆਂ ਵਿਭਾਗੀ ਕਾਰਵਾਈਆਂ ਪੂਰੀਆਂ ਕਰਨ ਉਪਰੰਤ ਕੀਤੀਆਂ ਗਈਆਂ ਹਨ। ਪਦਉੱਨਤ ਹੋਏ ਅਧਿਕਾਰੀਆਂ ਨੂੰ ਮੁਬਾਰਕਬਾਦ ਦਿੰਦਿਆਂ ਮਾਲ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਪਣੇ ਮੁਲਾਜ਼ਮਾਂ ਦੇ ਸੇਵਾ ਹਿੱਤਾਂ ਦੀ ਰਾਖੀ ਅਤੇ ਉਨ੍ਹਾਂ ਦੇ ਬਣਦੇ ਹੱਕ ਸਮੇਂ ਸਿਰ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਹ ਤਰੱਕੀਆਂ ਪ੍ਰਸ਼ਾਸਨਿਕ ਅਮਲੇ ਨੂੰ ਮਜ਼ਬੂਤ ਕਰਨ ਅਤੇ ਜ਼ਮੀਨੀ ਪੱਧਰ ’ਤੇ ਜਨਤਕ ਸੇਵਾਵਾਂ ਹੋਰ ਬਿਹਤਰ ਬਣਾਉਣ ਲਈ ਸਰਕਾਰ ਦੇ ਵਡੇਰੇ ਯਤਨਾਂ ਦਾ ਹਿੱਸਾ ਹਨ।   ਸ. ਹਰਦੀਪ ਸਿੰਘ ਮੁੰਡੀਆਂ ਨੇ ਤਰੱਕੀ ਪ੍ਰਾਪਤ ਨਾਇਬ ਤਹਿਸੀਲਦਾਰਾਂ ਨੂੰ ਇਮਾਨਦਾਰੀ, ਸਮਰਪਣ ਭਾਵਨਾ ਅਤੇ ਜ਼ਿੰਮੇਵਾਰੀ ਨਾਲ ਆਪਣੀ ਡਿਊਟੀ ਨਿਭਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਮਾਲ ਅਧਿਕਾਰੀ ਭੌਂ ਅਤੇ ਮਾਲ ਵਿਭ...
ਪੰਜਾਬ ਸਰਕਾਰ ਬਾਲ ਵਿਆਹ ਮੁਕਤ ਸੂਬਾ ਬਣਾਉਣ ਵੱਲ ਦ੍ਰਿੜ੍ਹ: 111 ਮਾਮਲੇ ਰੋਕੇ – ਡਾ. ਬਲਜੀਤ ਕੌਰ

ਪੰਜਾਬ ਸਰਕਾਰ ਬਾਲ ਵਿਆਹ ਮੁਕਤ ਸੂਬਾ ਬਣਾਉਣ ਵੱਲ ਦ੍ਰਿੜ੍ਹ: 111 ਮਾਮਲੇ ਰੋਕੇ – ਡਾ. ਬਲਜੀਤ ਕੌਰ

Breaking News
ਚੰਡੀਗੜ੍ਹ, 3 ਫਰਵਰੀ:-ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਵਿੱਚੋਂ ਬਾਲ ਵਿਆਹ ਵਰਗੀ ਗੰਭੀਰ ਸਮਾਜਿਕ ਬੁਰਾਈ ਨੂੰ ਜੜ੍ਹੋਂ ਖ਼ਤਮ ਕਰਨ ਲਈ ਦ੍ਰਿੜ੍ਹ ਨੀਅਤ ਨਾਲ ਕੰਮ ਕਰ ਰਹੀ ਹੈ। ਇਹ ਗੱਲ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਹੀ। ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਨਵਰੀ 2024 ਤੋਂ ਲੈ ਕੇ ਹੁਣ ਤੱਕ ਪੰਜਾਬ ਵਿੱਚ ਬਾਲ ਵਿਆਹ ਦੇ 111 ਮਾਮਲੇ ਸਮੇਂ ਸਿਰ ਰੋਕੇ ਗਏ ਹਨ, ਜੋ ਕਿ ਮਾਨ ਸਰਕਾਰ ਦੀ ਬੱਚਿਆਂ ਦੇ ਅਧਿਕਾਰਾਂ ਦੀ ਰੱਖਿਆ ਅਤੇ ਉਨ੍ਹਾਂ ਦੇ ਸੁਨਹਿਰੇ ਭਵਿੱਖ ਪ੍ਰਤੀ ਦ੍ਰਿੜ ਵਚਨਬੱਧਤਾ ਨੂੰ ਦਰਸਾਉਂਦੇ ਹਨ। ਉਨ੍ਹਾਂ ਜ਼ਿਲ੍ਹਾ ਵਾਰ ਵੇਰਵਾ ਸਾਂਝਾ ਕਰਦਿਆਂ ਦੱਸਿਆ ਕਿ ਅੰਮ੍ਰਿਤਸਰ ਵਿੱਚ 5, ਬਰਨਾਲਾ 1, ਬਠਿੰਡਾ 9, ਫਤਿਹਗੜ੍ਹ ਸਾਹਿਬ 4, ਫਿਰੋਜ਼ਪੁਰ 4, ਫਾਜ਼ਿਲਕਾ 18, ਫਰੀਦਕੋਟ 3, ਗੁਰਦਾਸਪੁਰ 8, ਹੁਸ਼ਿਆਰਪੁਰ 1, ਜਲੰਧਰ 2, ਲੁਧਿਆਣਾ 3, ਕਪੂਰਥਲਾ 5, ਮਾਨਸਾ 8, ਮੋਗਾ 12, ਮੁਕਤਸਰ ਸਾਹਿਬ 5, ਪਟਿਆਲਾ 4, ਪਠਾਨਕੋਟ 2, ਰੋਪੜ 1, ਸ...
ਸੁਰੱਖਿਅਤ ਸੜਕਾਂ ਦੇ ਨਾਲ ਨਾਲ ਲੋਕਾਂ ਨੂੰ ਵੀ ਟਰੈਫਿਕ ਨਿਯਮਾਂ ਦੀ ਪਾਲਣਾ ਲਈ ਜਾਗਰੂਕ ਹੋਣ ਦੀ ਲੋੜ: ਹਰਭਜਨ ਸਿੰਘ ਈ.ਟੀ.ਓ.

ਸੁਰੱਖਿਅਤ ਸੜਕਾਂ ਦੇ ਨਾਲ ਨਾਲ ਲੋਕਾਂ ਨੂੰ ਵੀ ਟਰੈਫਿਕ ਨਿਯਮਾਂ ਦੀ ਪਾਲਣਾ ਲਈ ਜਾਗਰੂਕ ਹੋਣ ਦੀ ਲੋੜ: ਹਰਭਜਨ ਸਿੰਘ ਈ.ਟੀ.ਓ.

Breaking News
ਚੰਡੀਗੜ੍ਹ, 3 ਫਰਵਰੀ:- ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਸੁਰੱਖਿਅਤ ਸੜਕਾਂ ਦੇ ਨਾਲ ਨਾਲ ਲੋਕਾਂ ਨੂੰ ਵੀ ਟੈਰਫਿਕ ਨਿਯਮਾਂ ਦੀ ਪਾਲਣਾ ਲਈ ਜਾਗਰੂਕ ਹੋਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸੜਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਰਕਾਰ, ਲਾਗੂਕਰਨ ਵਾਲੀਆਂ ਏਜੰਸੀਆਂ ਅਤੇ ਨਾਗਰਿਕਾਂ ਸਮੇਤ ਸਾਰੇ ਭਾਈਵਾਲਾਂ ਨੂੰ ਮਿਲ ਕੇ ਕੰਮ ਕਰਨਾ ਚਾਹੀਦਾ ਹੈ। ਇਹ ਵਿਚਾਰ ਉਨ੍ਹਾਂ ਨੇ ਅੱਜ ਇੱਥੇ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ ਵਿਖੇ ਰਾਜਮਾਰਗ ਅਤੇ ਸੜਕੀ ਆਵਾਜਾਈ ਮੰਤਰਾਲਾ, ਭਾਰਤ ਸਰਕਾਰ, ਨੈਸ਼ਨਲ ਹਾਈਵੇਅ ਅਥਾਰਟੀ ਆਫ ਇੰਡੀਆ ਅਤੇ ਪੰਜਾਬ ਸਟੇਟ ਰੋਡ ਸੇਫਟੀ ਕੌਂਸਲ ਵੱਲੋਂ ਸਾਂਝੇ ਤੌਰ ‘ਤੇ ਕਰਵਾਈ ਗਈ ਵਰਕਸ਼ਾਪ ਦੇ ਉਦਘਾਟਨੀ ਭਾਸ਼ਣ ਦੌਰਾਨ ਪ੍ਰਗਟਾਏ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਅਤੇ ਕੇਂਦਰ ਸਰਕਾਰ ਵੱਲੋਂ ਲੋਕਾਂ ਨੂੰ ਬਿਹਤਰ ਸੜਕੀ ਨੈੱਟਵਰਕ ਦੇਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਜਿਸ ਸਦਕਾ ਆਵਾਜਾਈ ਵਿੱਚ ਲੱਗਣ ਵਾਲਾ ਸਮਾਂ ਕਿਤੇ ਘੱਟ ਗਿਆ ਹੈ ਪਰੰਤੂ ਇਸ ਨਾਲ ਸੜਕੀ ਹਾਦਸਿਆਂ ਦੀ ਸੰਭਾਵਨਾ ਵੀ ਵਧੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨ...
T-20 World Cup: ਭਾਰਤ ਨਾਲ ਨਹੀਂ ਖੇਡੇਗਾ ਪਾਕਿਸਤਾਨ, ਹਰ 10 ਸਕਿੰਟਾਂ ਵਿੱਚ ਹੋਵੇਗਾ 50 ਲੱਖ ਰੁਪਏ ਦਾ ਨੁਕਸਾਨ, ਜਾਣੋ ਕਿਵੇਂ ?…

T-20 World Cup: ਭਾਰਤ ਨਾਲ ਨਹੀਂ ਖੇਡੇਗਾ ਪਾਕਿਸਤਾਨ, ਹਰ 10 ਸਕਿੰਟਾਂ ਵਿੱਚ ਹੋਵੇਗਾ 50 ਲੱਖ ਰੁਪਏ ਦਾ ਨੁਕਸਾਨ, ਜਾਣੋ ਕਿਵੇਂ ?…

Sports
ਪਾਕਿਸਤਾਨ ਕ੍ਰਿਕਟ ਬੋਰਡ ਅਤੇ ਪਾਕਿਸਤਾਨ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਉਹ ਆਪਣੀ ਕ੍ਰਿਕਟ ਟੀਮ ਟੀ-20 ਵਿਸ਼ਵ ਕੱਪ ਵਿੱਚ ਉਤਾਰਨਗੇ, ਪਰ 15 ਫਰਵਰੀ ਨੂੰ ਭਾਰਤ ਨਾਲ ਮੈਚ ਵਿੱਚ ਹਿੱਸਾ ਨਹੀਂ ਲੈਣਗੇ। ਪੂਰੀ ਦੁਨੀਆ ਜਾਣਦੀ ਹੈ ਕਿ ਭਾਰਤ ਅਤੇ ਪਾਕਿਸਤਾਨ ਵਿਚਕਾਰ ਕ੍ਰਿਕਟ ਮੈਚ ਕਿੰਨਾ ਹਾਈ-ਵੋਲਟੇਜ ਹੁੰਦਾ ਹੈ। ਖਾਸ ਕਰਕੇ ਜੇਕਰ ਇਹ ਵਿਸ਼ਵ ਕੱਪ ਦੌਰਾਨ ਹੋਵੇ ਤਾਂ ਇਹ ਦੁਨੀਆ ਦਾ ਸਭ ਤੋਂ ਵੱਧ ਦੇਖਿਆ ਜਾਣ ਵਾਲਾ ਮੈਚ ਬਣ ਜਾਂਦਾ ਹੈ। ਜੇਕਰ ਇੰਨੇ ਲੱਖ ਲੋਕ ਇੱਕੋ ਸਮੇਂ ਇੱਕ ਮੈਚ ਦੇਖ ਰਹੇ ਹਨ, ਤਾਂ ਇਹ ਸਪੱਸ਼ਟ ਹੈ ਕਿ ਇਸ਼ਤਿਹਾਰਬਾਜ਼ੀ ਦੀ ਲਾਗਤ ਕਾਫ਼ੀ ਹੋਵੇਗੀ। ਜ਼ਰਾ ਸੋਚੋ ਕਿ ਜੇਕਰ ਭਾਰਤ-ਪਾਕਿਸਤਾਨ ਮੈਚ ਟੀ-20 ਵਿਸ਼ਵ ਕੱਪ ਵਿੱਚ ਨਹੀਂ ਹੁੰਦਾ ਤਾਂ ਇਸ਼ਤਿਹਾਰਬਾਜ਼ੀ ਕੰਪਨੀਆਂ ਨੂੰ ਕਿੰਨਾ ਨੁਕਸਾਨ ਹੋਵੇਗਾ। ਭਾਰਤ-ਪਾਕਿਸਤਾਨ ਮੈਚ JioHotstar, ICC, ਅਤੇ ਮੈਚ ਸਪਾਂਸਰਾਂ ਵਰਗੇ ਪ੍ਰਸਾਰਕਾਂ ਲਈ ਕਾਫ਼ੀ ਮੁਨਾਫ਼ਾ ਕਮਾਉਂਦੇ ਹਨ। ਇਹ ਮੈਚ ਉਨ੍ਹਾਂ ਸਾਰਿਆਂ ਲਈ ਆਮਦਨ ਦਾ ਇੱਕ ਮਹੱਤਵਪੂਰਨ ਸਰੋਤ ਹਨ, ਪਰ ਪਾਕਿਸਤਾਨ ਵੱਲੋਂ ਭਾਰਤ ਨਾਲ ਖੇਡਣ ਤੋਂ ਆਖਰੀ ਸਮੇਂ ਇਨਕਾਰ ਕਰਨ ਨਾਲ ਕਾਫ਼ੀ ਵਿੱਤੀ ਨੁਕਸਾਨ ...
ਅਚਾਨਕ ਖੜ੍ਹੇ ਹੁੰਦਿਆਂ ਹੀ ਆਉਣ ਲੱਗ ਜਾਂਦਾ ਚੱਕਰ, ਹੋ ਸਕਦਾ ਇਸ ਬਿਮਾਰੀ ਦਾ ਲੱਛਣ

ਅਚਾਨਕ ਖੜ੍ਹੇ ਹੁੰਦਿਆਂ ਹੀ ਆਉਣ ਲੱਗ ਜਾਂਦਾ ਚੱਕਰ, ਹੋ ਸਕਦਾ ਇਸ ਬਿਮਾਰੀ ਦਾ ਲੱਛਣ

Health
Diabetes And Orthostatic Hypotension: ਜੇਕਰ ਤੁਹਾਨੂੰ ਅਚਾਨਕ ਕੁਰਸੀ ਤੋਂ ਉੱਠਦਿਆਂ ਹੀ ਚੱਕਰ ਆਉਂਦੇ, ਧੁੰਦਲੀ ਨਜ਼ਰ ਹੋਣੀ ਜਾਂ ਡਿੱਗਣ ਵਰਗਾ ਮਹਿਸੂਸ ਹੁੰਦਾ ਹੈ, ਤਾਂ ਇਸਨੂੰ ਨਜ਼ਰਅੰਦਾਜ਼ ਨਾ ਕਰੋ। ਹਾਲਾਂਕਿ ਇਹ ਇੱਕ ਆਮ ਸਮੱਸਿਆ ਹੈ, ਪਰ ਇਸ ਦੇ ਪਿੱਛੇ ਕੋਈ ਮੈਡੀਕਲ ਕਾਰਨ ਹੋ ਸਕਦਾ ਹੈ। ਇਸ ਸਥਿਤੀ ਨੂੰ ਆਰਥੋਸਟੈਟਿਕ ਹਾਈਪੋਟੈਂਸ਼ਨ ਜਾਂ ਪੋਸ਼ਚਰ ਹਾਈਪੋਟੈਂਸ਼ਨ ਕਿਹਾ ਜਾਂਦਾ ਹੈ। ਇਹ ਉਦੋਂ ਹੁੰਦਾ ਹੈ ਜਦੋਂ ਸਰੀਰ ਅਚਾਨਕ ਬੈਠਣ ਜਾਂ ਲੇਟਣ ਤੋਂ ਉੱਠਣ 'ਤੇ ਬਲੱਡ ਪ੍ਰੈਸ਼ਰ ਨੂੰ ਤੇਜ਼ੀ ਨਾਲ ਐਡਜਸਟ ਨਹੀਂ ਕਰ ਸਕਦਾ ਅਤੇ ਦਿਮਾਗ ਨੂੰ ਖੂਨ ਦੀ ਸਪਲਾਈ ਘੱਟ ਹੁੰਦੀ ਹੈ। ਇਹੀ ਕਾਰਨ ਹੈ ਕਿ ਤੁਹਾਨੂੰ ਚੱਕਰ ਆਉਣੇ, ਧੁੰਦਲੀ ਨਜ਼ਰ ਆਉਣੀ ਜਾਂ ਬੇਹੋਸ਼ੀ ਹੁੰਦੀ ਹੈ। ਕੀ ਕਹਿੰਦੇ ਮਾਹਰ? ਨਵੀਂ ਦਿੱਲੀ ਦੇ ਰਾਮ ਮਨੋਹਰ ਲੋਹੀਆ ਹਸਪਤਾਲ ਦੇ ਨਿਊਰੋਲੋਜਿਸਟ ਡਾ. ਅਭਿਸ਼ੇਕ ਕੁਮਾਰ ਦੇ ਅਨੁਸਾਰ, ਜਿਵੇਂ ਹੀ ਅਸੀਂ ਖੜ੍ਹੇ ਹੁੰਦੇ ਹਾਂ, ਗੁਰੂਤਾਕਰਸ਼ਣ ਕਾਰਨ ਖੂਨ ਲੱਤਾਂ ਵੱਲ ਤੇਜ਼ੀ ਨਾਲ ਜਾਂਦਾ ਹੈ। ਆਮ ਤੌਰ 'ਤੇ, ਸਰੀਰ ਦਾ ਆਟੋਨੋਮਿਕ ਨਰਵਸ ਸਿਸਟਮ ਤੁਰੰਤ ਨਸਾਂ ਨੂੰ ਸੰਕੁਚਿਤ ਕਰਕੇ ਅਤੇ ਦ...