Thursday, July 2
Shadow

Tag: hot news

ਸਿਵਲ ਹਸਪਤਾਲ ਫ਼ਰੀਦਕੋਟ ਵਿਖੇ ਸੈਨੀਟੇਸ਼ਨ ਸਹੂਲਤਾਂ ਲਈ 28.65 ਲੱਖ ਖਰਚੇ ਜਾਣਗੇ- ਗੁਰਦਿੱਤ ਸਿੰਘ ਸੇਖੋਂ

ਸਿਵਲ ਹਸਪਤਾਲ ਫ਼ਰੀਦਕੋਟ ਵਿਖੇ ਸੈਨੀਟੇਸ਼ਨ ਸਹੂਲਤਾਂ ਲਈ 28.65 ਲੱਖ ਖਰਚੇ ਜਾਣਗੇ- ਗੁਰਦਿੱਤ ਸਿੰਘ ਸੇਖੋਂ

Local news
ਫ਼ਰੀਦਕੋਟ 2 ਫਰਵਰੀ- ਵਿਧਾਇਕ ਸ.ਗੁਰਦਿੱਤ ਸਿੰਘ ਸੇਖੋਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿਹਤ ਵਿਭਾਗ ਪੰਜਾਬ ਅਧੀਨ ਸਿਵਲ ਹਸਪਤਾਲ (ਡੀ.ਐਚ) ਫ਼ਰੀਦਕੋਟ ਵਿਖੇ ਟਾਇਲਟਾਂ ਦੀ ਮੁਰੰਮਤ ਦਾ ਕੰਮ ਮਨਜ਼ੂਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਕੰਮ ਨੂੰ 3 ਮਹੀਨੇ ਦੀ ਨਿਰਧਾਰਤ ਸਮੇਂ-ਸੀਮਾ ਅੰਦਰ ਪੂਰਾ ਕੀਤਾ ਜਾਣਾ ਹੈ, ਜਿਸ ਤੇ 28.65 ਲੱਖ ਦੀ ਅੰਦਾਜ਼ਨ ਲਾਗਤ ਆਵੇਗੀ। ਇਸ ਕੰਮ ਦੇ ਸੰਪੂਰਨ ਹੋਣ ਉਪਰੰਤ ਹਸਪਤਾਲ ਵਿੱਚ ਆਉਣ ਵਾਲੇ ਮਰੀਜ਼ਾਂ, ਉਨ੍ਹਾਂ ਦੇ ਸਹਾਇਕਾਂ ਅਤੇ ਆਮ ਲੋਕਾਂ ਨੂੰ ਸਾਫ਼-ਸੁਥਰੀਆਂ ਸੈਨੀਟੇਸ਼ਨ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ। ਉਨ੍ਹਾਂ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਸਿਹਤ ਮੰਤਰੀ ਪੰਜਾਬ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿਹਤ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਲੋਕ-ਹਿਤੈਸ਼ੀ ਯੋਜਨਾਵਾਂ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।...
संत शिरोमणि गुरु रविदास के नाम पर पंजाब के आदमपुर एयरपोर्ट का नामकरण प्रधानमंत्री का ऐतिहासिक फैसला- मुख्यमंत्री नायब सिंह सैनी

संत शिरोमणि गुरु रविदास के नाम पर पंजाब के आदमपुर एयरपोर्ट का नामकरण प्रधानमंत्री का ऐतिहासिक फैसला- मुख्यमंत्री नायब सिंह सैनी

Haryana
चंडीगढ़, 2 फरवरी- हरियाणा के मुख्यमंत्री श्री नायब सिंह सैनी ने पंजाब के आदमपुर एयरपोर्ट का नामकरण संत शिरोमणि गुरू रविदास जी के नाम से किए जाने पर प्रधानमंत्री श्री नरेंद्र मोदी का धन्यवाद किया है। उन्होंने कहा कि प्रधानमंत्री श्री नरेंद्र मोदी ने यह ऐतिहासिक फैसला लिया है। मुख्यमंत्री श्री नायब सिंह सैनी सोमवार को नई दिल्ली स्थित हरियाणा भवन में मीडिया से बातचीत कर रहे थे। इस दौरान उन्होंने कहा कि यह हमारे लिए बड़े गर्व का विषय है कि संत शिरोमणि गुरु रविदास जी की जयंती के पावन अवसर पर भारत के प्रधानमंत्री श्री नरेंद्र मोदी जी ने आदमपुर एयरपोर्ट को श्री गुरु रविदास महाराज जी एयरपोर्ट का नाम दिया। यह नामकरण श्री गुरु रविदास महाराज जी के अमर आदर्शों को सच्ची श्रद्धांजलि है। उनके द्वारा दिए गए समता, करुणा और सेवा के मूल्य आज भी समाज को प्रेरित करते हैं और हमें एक समरस, न्या...
ਪੰਜਾਬ ਦੇ ਖੇਤੀਬਾੜੀ ਮੰਤਰੀ ਨੇ ਕੇਂਦਰੀ ਬਜਟ ’ਤੇ ਪ੍ਰਗਟਾਈ ਨਿਰਾਸ਼ਾ, ਪੰਜਾਬ ਅਤੇ ਕਿਸਾਨਾਂ ਨੂੰ ਅੱਖੋਂ ਪਰੋਖੇ ਕਰਨ ਦਾ ਦਿੱਤਾ ਹਵਾਲਾ

ਪੰਜਾਬ ਦੇ ਖੇਤੀਬਾੜੀ ਮੰਤਰੀ ਨੇ ਕੇਂਦਰੀ ਬਜਟ ’ਤੇ ਪ੍ਰਗਟਾਈ ਨਿਰਾਸ਼ਾ, ਪੰਜਾਬ ਅਤੇ ਕਿਸਾਨਾਂ ਨੂੰ ਅੱਖੋਂ ਪਰੋਖੇ ਕਰਨ ਦਾ ਦਿੱਤਾ ਹਵਾਲਾ

Punjab News
ਚੰਡੀਗੜ੍ਹ, 1 ਫਰਵਰੀ:- ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ, ਸ. ਗੁਰਮੀਤ ਸਿੰਘ ਖੁੱਡੀਆਂ ਨੇ ਕੇਂਦਰੀ ਬਜਟ ’ਤੇ ਡੂੰਘੀ ਨਿਰਾਸ਼ਾ ਅਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਇਸ ਬਜਟ ਵਿੱਚ ਪੰਜਾਬ ਅਤੇ ਇਸ ਦੇ ਕਿਸਾਨਾਂ ਦੀਆਂ ਅਹਿਮ ਲੋੜਾਂ ਨੂੰ ਨਜ਼ਰਅੰਦਾਜ਼ ਕੀਤਾ ਗਿਆ ਹੈ। ਕੇਂਦਰੀ ਬਜਟ ’ਤੇ ਪੁੱਛੇ ਸਵਾਲਾਂ ਦੇ ਜਵਾਬ ਦਿੰਦਿਆਂ ਸ. ਖੁੱਡੀਆਂ ਨੇ ਕਿਹਾ, ‘‘ਅਸਲੀ ਪ੍ਰਭਾਵ ਉਦੋਂ ਪਤਾ ਲੱਗੇਗਾ ਜਦੋਂ ਤਜਵੀਜ਼ਾਂ ਦਾ ਵਿਸਥਾਰ ਨਾਲ ਖੁਲਾਸਾ ਹੋਵੇਗਾ। ਹਾਲਾਂਕਿ, ਮੈਨੂੰ ਪੂਰਾ ਖਦਸ਼ਾ ਹੈ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਪੰਜਾਬ ਅਤੇ ਕਿਸਾਨਾਂ ਲਈ ਕੁਝ ਵੀ ਲਾਹੇਵੰਦਾ ਨਹੀਂ ਕੀਤਾ ਹੈ।’’ ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਨੂੰ ਲਗਾਤਾਰ ਵਿਤਕਰੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਵੱਡੇ ਪੱਧਰ ’ਤੇ ਹੜ੍ਹਾਂ ਦੀ ਮਾਰ ਝੱਲਣ ਤੋਂ ਬਾਅਦ ਵੀ, ਮੰਗਿਆ ਗਿਆ ਕੇਂਦਰੀ ਰਾਹਤ ਪੈਕੇਜ ਕਦੇ ਵੀ ਸੂਬੇ ਨੂੰ ਨਹੀਂ ਦਿੱਤਾ ਗਿਆ। ਖੇਤੀਬਾੜੀ ਸੰਕਟ ਬਾਰੇ ਵਿਸਥਾਰ ਵਿੱਚ ਦੱਸਦਿਆਂ ਖੇਤੀਬਾੜੀ ਮੰਤਰੀ ਨੇ ਕਿਹਾ ਕਿ ਦੇਸ਼ ਦੀ ਆਰਥਿਕਤਾ ਮੁੱਖ ਤੌਰ ’ਤੇ ਖੇਤੀਬਾੜੀ ’ਤੇ ਅਧਾਰਤ ਹੈ, ...
ਕੇਂਦਰੀ ਬਜਟ ‘ਤੇ ਆਮ ਆਦਮੀ ਪਾਰਟੀ ਪੰਜਾਬ ਦੀ ਪ੍ਰਤੀਕਿਰਿਆ

ਕੇਂਦਰੀ ਬਜਟ ‘ਤੇ ਆਮ ਆਦਮੀ ਪਾਰਟੀ ਪੰਜਾਬ ਦੀ ਪ੍ਰਤੀਕਿਰਿਆ

Breaking News
ਚੰਡੀਗੜ੍ਹ, 1 ਫਰਵਰੀ 2026 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕੇਂਦਰੀ ਬਜਟ ਇੱਕ ਵਾਰ ਫਿਰ ਪੰਜਾਬ ਦੀਆਂ ਉਮੀਦਾਂ 'ਤੇ ਖਰਾ ਉਤਰਨ ਵਿੱਚ ਨਾਕਾਮ ਰਿਹਾ ਹੈ। ਉਨ੍ਹਾਂ ਕਿਹਾ ਕਿ ਬਜਟ ਵਿੱਚ ਕਿਸਾਨਾਂ ਲਈ ਐਮਐਸਪੀ ਦੀ ਕੋਈ ਗਾਰੰਟੀ ਨਹੀਂ, ਨੌਜਵਾਨਾਂ ਲਈ ਰੁਜ਼ਗਾਰ ਦਾ ਕੋਈ ਭਰੋਸਾ ਨਹੀਂ ਅਤੇ ਉਦਯੋਗਾਂ ਜਾਂ ਟੈਕਸ ਪ੍ਰਣਾਲੀ ਵਿੱਚ ਕੋਈ ਰਾਹਤ ਨਹੀਂ ਦਿੱਤੀ ਗਈ। ਕੇਂਦਰ ਨੇ ਪੰਜਾਬ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ ਲਈ ਕੋਈ ਠੋਸ ਕਦਮ ਨਹੀਂ ਚੁੱਕੇ, ਜਿਸ ਨਾਲ ਸੂਬੇ ਅਤੇ ਇੱਥੋਂ ਦੇ ਲੋਕਾਂ ਨਾਲ ਇੱਕ ਵਾਰ ਫਿਰ ਬੇਇਨਸਾਫ਼ੀ ਹੋਈ ਹੈ। ਸੀਐਮ ਮਾਨ ਨੇ ਕਿਹਾ ਕਿ ਪੰਜਾਬੀ ਮਿਹਨਤੀ ਅਤੇ ਜਜ਼ਬੇ ਵਾਲੇ ਹਨ ਅਤੇ ਕੇਂਦਰ ਵੱਲੋਂ ਵਾਰ-ਵਾਰ ਕੀਤੀ ਜਾ ਰਹੀ ਅਣਦੇਖੀ ਦੇ ਬਾਵਜੂਦ ਆਪ ਸਰਕਾਰ ਅਤੇ ਪੰਜਾਬ ਦੇ ਲੋਕ ਇੱਕਜੁੱਟ ਹੋ ਕੇ ਪੰਜਾਬ ਨੂੰ ਆਪਣੇ ਦਮ 'ਤੇ ਆਰਥਿਕ ਤੌਰ 'ਤੇ ਮਜ਼ਬੂਤ ਬਣਾਉਣਗੇ। ਕੇਂਦਰੀ ਬਜਟ ਨੇ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਨਾਲ ਫਿਰ ਕੀਤਾ ਧੋਖਾ: ਹਰਪਾਲ ਚੀਮਾ ਕੇਂਦਰ ਨੇ ਐਮਐਸਪੀ ਤੋਂ ਮੂੰਹ ਮੋੜਿਆ, ਮੰਡੀ ਅਤੇ ਖੇਤੀਬਾੜੀ ਬੁਨਿਆਦੀ ਢਾਂਚੇ ਦੀਆਂ ਜਰੂਰਤਾਂ ਨੂੰ ਕੀਤਾ ਨਜ਼...
ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਨੇ ਭਗਤੀ ਭਾਵ ਦੇ ਨਾਲ ਸਮਾਜ ਅੰਦਰ ਬਰਾਬਰਤਾ ਲਿਆਉਣ  ਦਾ ਸੁਨੇਹਾ ਦਿੱਤਾ – ਵਿਧਾਇਕ ਰਜਿੰਦਰਪਾਲ ਕੌਰ ਛੀਨਾ

ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਨੇ ਭਗਤੀ ਭਾਵ ਦੇ ਨਾਲ ਸਮਾਜ ਅੰਦਰ ਬਰਾਬਰਤਾ ਲਿਆਉਣ  ਦਾ ਸੁਨੇਹਾ ਦਿੱਤਾ – ਵਿਧਾਇਕ ਰਜਿੰਦਰਪਾਲ ਕੌਰ ਛੀਨਾ

Punjab News
ਲੁਧਿਆਣਾ, 01 ਫਰਵਰੀ (000) – ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਰਜਿੰਦਰ ਪਾਲ ਕੌਰ ਛੀਨਾ ਨੇ ਸੰਗਤਾਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ  ਦੇ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੰਦਿਆਂ ਕਿਹਾ ਕਿ ਗੁਰੂ ਸਾਹਿਬ  ਨੇ ਭਗਤੀ ਭਾਵਨਾ ਦੇ ਨਾਲ- ਨਾਲ ਸੰਘਰਸ਼ਮਈ ਜੀਵਨ ਬਤੀਤ ਕੀਤਾ ਅਤੇ ਸਮਾਜ ਅੰਦਰ ਬਰਾਬਰਤਾ ਲਿਆਉਣ ਲਈ ਬੀੜਾ ਚੁੱਕਿਆ। ਵਿਧਾਇਕ ਛੀਨਾ ਅੱਜ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਦਰਬਾਰ, ਰੇਰੂ ਸਾਹਿਬ, ਲੁਹਾਰਾ ਵਿਖੇ ਨਤਮਸਤਕ ਹੋਏ ਜਿੱਥੇ ਪ੍ਰਬੰਧਕ ਕਮੇਟੀ ਵੱਲੋਂ ਨਗਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਖੁੱਲੀ ਗਰਾਉਂਡ ਵਿੱਚ ਦੀਵਾਨ ਸਜਾਏ ਗਏ ਜਿੱਥੇ ਸੰਤ ਬਾਬਾ ਧਰਮਪਾਲ ਸਿੰਘ ਸੰਗੋਵਾਲ ਵਾਲੇ, ਬਾਬਾ ਦਲਵਾਰਾ ਸਿੰਘ, ਭਾਈ ਸੁਖਵਿੰਦਰ ਸਿੰਘ ਤੋਂ ਇਲਾਵਾ ਅਮਰੀਕਾ ਤੋਂ ਪਹੁੰਚੇ ਢਾਡੀ ਮੋਹਣ ਸਿੰਘ ਬੁਡਾਣਾ ਨੇ ਗੁਰੂ ਸਾਹਿਬ ਦੇ ਜੀਵਨ ਇਤਿਹਾਸ ਸਬੰਧੀ ਅਤੇ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ...
ਕੇਂਦਰ ਸਰਕਾਰ ਵੱਲੋਂ ਬਜਟ ਵਿੱਚ ਮੁੜ ਪੰਜਾਬ ਨਾਲ ਵਿਤਕਰਾ: ਹਰਭਜਨ ਸਿੰਘ ਈ. ਟੀ. ਓ.

ਕੇਂਦਰ ਸਰਕਾਰ ਵੱਲੋਂ ਬਜਟ ਵਿੱਚ ਮੁੜ ਪੰਜਾਬ ਨਾਲ ਵਿਤਕਰਾ: ਹਰਭਜਨ ਸਿੰਘ ਈ. ਟੀ. ਓ.

Breaking News
ਚੰਡੀਗੜ੍ਹ, 1 ਫਰਵਰੀ 2026: - ਪੰਜਾਬ ਦੇ ਲੋਕ ਨਿਰਮਾਣ  ਹਰਭਜਨ ਸਿੰਘ ਈ.ਟੀ.ਓ. ਨੇ ਕੇਂਦਰੀ ਬਜਟ 2026 ਵਿੱਚ ਪੰਜਾਬ ਰਾਜ ਨਾਲ ਵਿਤਕਰਾ ਕਰਨ ਦਾ ਦੋਸ਼ ਲਗਾਇਆ ਹੈ। ਉਨ੍ਹਾਂ ਕਿਹਾ ਕਿ ਆਪਣੇ ਆਪ ਨੂੰ ਕਿਸਾਨ ਹਿਤੈਸ਼ੀ ਹੋਣ ਦਾ ਦਾਅਵਾ ਕਰਨ ਵਾਲੀ ਕੇਂਦਰ ਸਰਕਾਰ ਪੰਜਾਬ ਦੇ ਕਿਸਾਨਾਂ ਨੂੰ ਐਮ.ਐਸ.ਪੀ. ਗਰੰਟੀ ਦੇਣ ਵਿੱਚ ਇਸ ਵਾਰ ਵੀ ਅਸਫਲ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਨਾਲ ਹਰ ਮਸਲੇ ਤੇ ਵਿਤਕਰਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਾਲ 2025 ਵਿਚ ਹੋਈਆਂ ਭਾਰੀ ਬਰਸਾਤਾਂ  ਕਾਰਨ ਸੂਬੇ ਦੀਆ ਸੜਕਾਂ ਨੂੰ ਨੂੰ ਹੋਏ ਭਾਰੀ ਨੁਕਸਾਨ ਨੂੰ ਲੈ ਕੇ ਵਿਸ਼ੇਸ਼ ਪੈਕੇਜ ਦੀ ਮੰਗ ਕੀਤੀ ਗਈ ਸੀ  ਜਿਸ ਸਬੰਧੀ ਕੇਂਦਰ ਸਰਕਾਰ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸਰਹੱਦੀ ਸੁਰੱਖਿਆ ਦੇ ਮੱਦੇਨਜ਼ਰ 1,000 ਕਰੋੜ ਰੁਪਏ ਦੇ ਇੱਕ ਵਿਸ਼ੇਸ਼ ਵਿੱਤੀ ਪੈਕੇਜ ਦੀ ਮੰਗ ਕੀਤੀ ਸੀ ਜਿਸ ਨਾਲ ਪੁਲਿਸ ਦਾ ਆਧੁਨਿਕੀਕਰਨ ਕੀਤਾ ਜਾਣਾ ਸੀ ਇਸ ਤੋਂ ਇਲਾਵਾ ਪੇਂਡੂ ਵਿਕਾਸ ਫੰਡ ਦੇ ਬਕਾਏ ਵਿੱਚ 7,757 ਕਰੋੜ ਰੁਪਏ, ...
ਕੇਂਦਰੀ ਬਜਟ ਨੇ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਨਾਲ ਫਿਰ ਕੀਤਾ ਧੋਖਾ: ਹਰਪਾਲ ਚੀਮਾ

ਕੇਂਦਰੀ ਬਜਟ ਨੇ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਨਾਲ ਫਿਰ ਕੀਤਾ ਧੋਖਾ: ਹਰਪਾਲ ਚੀਮਾ

Breaking News
ਚੰਡੀਗੜ੍ਹ 1 ਫਰਵਰੀ :- ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੇਂਦਰੀ ਬਜਟ ’ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਕੇਂਦਰ ਸਰਕਾਰ ਨੇ ਇੱਕ ਵਾਰ ਫਿਰ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਦੀਆਂ ਜਾਇਜ਼ ਚਿੰਤਾਵਾਂ ਨੂੰ ਨਜ਼ਰਅੰਦਾਜ਼ ਕੀਤਾ ਹੈ, ਜਿਸ ਨਾਲ ਉਸ ਦੇ ਕਿਸਾਨ-ਪੱਖੀ ਹੋਣ ਦੇ ਖੋਖਲੇ ਦਾਅਵਿਆਂ ਦੀ ਪੋਲ ਖੁੱਲ੍ਹ ਗਈ ਹੈ। ਚੀਮਾ ਨੇ ਇਸ਼ਾਰਾ ਕੀਤਾ ਕਿ ਖੇਤੀਬਾੜੀ ਬੁਨਿਆਦੀ ਢਾਂਚਾ ਫੰਡ ਵਿੱਚ ਕੋਈ ਵਾਧਾ ਨਹੀਂ ਕੀਤਾ ਗਿਆ ਅਤੇ ਨਾ ਹੀ ਮੰਡੀ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਕੋਈ ਠੋਸ ਸਹਾਇਤਾ ਦਿੱਤੀ ਗਈ ਹੈ, ਜਿਸ ਨਾਲ ਖੇਤੀ ਪ੍ਰਧਾਨ ਰਾਜਾਂ ਨੂੰ ਆਪਣੇ ਭਰੋਸੇ ਛੱਡ ਦਿੱਤਾ ਗਿਆ ਹੈ।ਉਨ੍ਹਾਂ ਕਿਹਾ ਕਿ ਪੰਜਾਬ ਦਾ ਕਿਸਾਨ ਦੇਸ਼ ਦਾ ਪੇਟ ਭਰਦਾ ਹੈ, ਫਿਰ ਵੀ ਕੇਂਦਰ ਸਰਕਾਰ ਉਨ੍ਹਾਂ ਪ੍ਰਣਾਲੀਆਂ ਵਿੱਚ ਨਿਵੇਸ਼ ਨੂੰ ਲਗਾਤਾਰ ਅਣਗੌਲਾ ਕਰ ਰਹੀ ਹੈ ਜੋ ਖੁਰਾਕ ਸੁਰੱਖਿਆ ਨੂੰ ਯਕੀਨੀ ਬਣਾਉਂਦੀਆਂ ਹਨ। ਵਿੱਤ ਮੰਤਰੀ ਨੇ ਵੱਧ ਕੀਮਤ ਵਾਲੀਆਂ ਫ਼ਸਲਾਂ  ਨੂੰ ਉਤਸ਼ਾਹਿਤ ਕਰਨ ਲਈ ਅਪਣਾਏ ਗਏ ਚੋਣਵੇਂ ਪਹੁੰਚ ਦੀ ਵੀ ਆਲੋਚਨਾ ਕੀਤੀ। ਜਦੋਂ ਕਿ ਬਜਟ ਵਿੱਚ ਨਾਰੀਅਲ, ਕਾਜੂ, ਚੰਦਨ ਅਤੇ ਡਰਾਈ ਫਰ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪ੍ਰਧਾਨ ਮੰਤਰੀ ਨੂੰ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ ‘ਤੇ ਰੱਖਣ ਦੀ ਅਪੀਲ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪ੍ਰਧਾਨ ਮੰਤਰੀ ਨੂੰ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ ‘ਤੇ ਰੱਖਣ ਦੀ ਅਪੀਲ

Breaking News
ਲੁਧਿਆਣਾ, 1 ਫਰਵਰੀ 2026:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਲੁਧਿਆਣਾ ਦੇ ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਟਰਮੀਨਲ ਇਮਾਰਤ ਦੇ ਉਦਘਾਟਨ ਮੌਕੇ ਭਾਰਤ ਸਰਕਾਰ ਨੂੰ ਹਵਾਈ ਅੱਡੇ ਦਾ ਨਾਮ ਮਹਾਨ ਸ਼ਹੀਦ, ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਮ 'ਤੇ ਰੱਖਣ ਦੀ ਮੰਗ ਨੂੰ ਦੁਹਰਾਉਂਦਿਆਂ ਕਿਹਾ ਕਿ ਇਹ ਕਦਮ ਭਾਰਤ ਦੇ ਆਜ਼ਾਦੀ ਸੰਗਰਾਮ ਦੇ ਸਭ ਤੋਂ ਛੋਟੀ ਉਮਰ ਦੇ ਨਾਇਕਾਂ ਵਿੱਚੋਂ ਇੱਕ ਨਾਇਕ ਪ੍ਰਤੀ ਸੱਚੀ ਸ਼ਰਧਾਂਜਲੀ ਹੋਵੇਗੀ। ਮੁੱਖ ਮੰਤਰੀ ਨੇ ਕੇਂਦਰ ਨੂੰ ਮੋਹਾਲੀ ਹਵਾਈ ਅੱਡੇ ਤੋਂ ਅੰਤਰਰਾਸ਼ਟਰੀ ਉਡਾਣਾਂ ਵਿੱਚ ਵਾਧਾ ਕਰਨ ਦੀ ਅਪੀਲ ਵੀ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਇੱਕ ਅਜਿਹੇ ਪਲ ਵੱਲ ਲਗਾਤਾਰ ਵਧ ਰਿਹਾ ਹੈ ਜਿੱਥੇ ਇਸ ਦੇ ਚਾਰੇ ਹਵਾਈ ਅੱਡਿਆਂ ਦੇ ਨਾਂ ਸੂਬੇ ਦੇ ਮਹਾਨ ਗੁਰੂਆਂ ਅਤੇ ਸ਼ਹੀਦਾਂ ਦੇ ਨਾਮ ਉੱਤੇ ਰੱਖੇ ਜਾਣਗੇ, ਜੋ ਆਧੁਨਿਕ ਬੁਨਿਆਦੀ ਢਾਂਚੇ ਨੂੰ ਸੂਬੇ ਦੀ ਅਧਿਆਤਮਿਕ ਅਤੇ ਇਨਕਲਾਬੀ ਵਿਰਾਸਤ ਨਾਲ ਜੋੜਨਗੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਹਵਾਈ ਅੱਡੇ ਦੇ ਵਰਚੁਅਲ ਉਦਘਾਟਨ ਦੌਰਾਨ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਕਿੰਜਰਾਪੂ ਰਾਮ ਮੋਹਨ...
ਵੱਖ ਵੱਖ ਧਾਰਮਿਕ ਆਗੂਆਂ ਨੇ ਬਿਕਰਾਊਰ ਕਾਲਜ ਦਾ  ਰੱਖਿਆ ਨੀਂਹ ਪੱਥਰ – ਧਾਲੀਵਾਲ

ਵੱਖ ਵੱਖ ਧਾਰਮਿਕ ਆਗੂਆਂ ਨੇ ਬਿਕਰਾਊਰ ਕਾਲਜ ਦਾ  ਰੱਖਿਆ ਨੀਂਹ ਪੱਥਰ – ਧਾਲੀਵਾਲ

Punjab News
ਅਜਨਾਲਾ, 1 ਫਰਵਰੀ-      ਮੁੱਖ ਮੰਤਰੀ ਪੰਜਾਬ ਨੇ 19  ਜਨਵਰੀ ਨੂੰ ਭਾਰਤ ਪਾਕਿਸਤਾਨ ਸਰਹੱਦ ਨਾਲ ਲੱਗਦੇ ਇਸ ਸਰਹੱਦੀ ਖੇਤਰ ਦੇ ਪਿੰਡ ਬਿਕਰਾਊਰ ਵਿਖੇ 15 ਕਰੋੜ ਰੁਪਏ ਦੀ ਲਾਗਤ ਨਾਲ਼ ਬ੍ਰਹਮ ਗਿਆਨ ਬਾਬਾ ਗਮ ਚੁੱਕ ਜੀ ਦੀ ਯਾਦ ਵਿੱਚ ਸਰਕਾਰੀ ਡਿਗਰੀ/ਵੋਕੇਸ਼ਨਲ ਟ੍ਰੇਨਿੰਗ ਕਾਲਜ ਬਿਕਰਾਊਰ ਦਾ ਨੀਂਹ ਪੱਥਰ ਵਰਚੁਲੀ ਤੌਰ ਤੇ ਰੱਖਿਆ ਗਿਆ ਸੀ, ਅੱਜ ਉਸੇ ਹੀ ਕਾਲਜ ਦਾ  ਨੀਂਹ ਪੱਥਰ ਜਿਲੇ ਦੇ ਵੱਖ-ਵੱਖ ਧਾਰਮਿਕ ਆਗੂਆਂ ਵੱਲੋਂ ਜਮੀਨੀ ਤੌਰ ਤੇ ਰੱਖਿਆ ਗਿਆ। ਇਸ ਮੌਕੇ ਅੱਜ ਵੱਖ ਵੱਖ ਧਰਮਾਂ ਦੇ ਆਗੂ ਸਹਿਬਾਨ ਮੌਲਾਨਾ ਹਾਮਿਦ ਹੁਸੈਨ, ਇਮਾਮ ਜਾਮਾ ਮਸਜਿਦ ਅੰਮ੍ਰਿਤਸਰ, ਗੁਰਦੁਆਰਾ ਸਾਹਿਬ ਬਿਕਰਾਊਰ ਦੇ ਗ੍ਰੰਥੀ ਭਾਈ ਸੁਖਵੰਤ ਸਿੰਘ ਅਤੇ ਭਾਈ ਹਰਭਜਨ ਸਿੰਘ, ਪੰਡਿਤ ਸਤਿਆ ਪ੍ਰਕਾਸ਼ ਜੀ ਅਜਨਾਲਾ, ਫਾਦਰ ਅਨੀਸ਼ ਜੀ ਦੀ ਹਾਜ਼ਰੀ ਵਿੱਚ ਜਮੀਨੀ ਨੀਂਹ ਪੱਥਰ ਰੱਖਿਆ ਗਿਆ ਅਤੇ ਨਿਰਮਾਣ ਕਾਰਜ ਸ਼ੁਰੂ ਕਰਵਾਇਆ ਗਿਆ।      ਵਿਧਾਇਕ ਸ ਕੁਲਦੀਪ ਸਿੰਘ ਧਾਲੀਵਾਲ ਕਿਹਾ ਕਿ ਅਜਨਾਲਾ ਅਤੇ ਅੰਮ੍ਰਿਤਸਰ ਤੋਂ ਦੂਰ ਇਸ ਇਲਾਕੇ ਦੇ ਵਿੱਚ ਰਹਿੰਦੀ ਰਾਅ ਸਿੱਖ ਬਰਾਦਰੀ ਜੋ ਕਿ ਬੜੇ ਕਿਰਤੀ ਲੋਕ ਹਨ ਦੇ ਬੱ...
ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਮੌਕੇ ਰਾਜ ਪੱਧਰੀ ਸਮਾਗਮ

ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਮੌਕੇ ਰਾਜ ਪੱਧਰੀ ਸਮਾਗਮ

Punjab News
ਗੜ੍ਹਸ਼ੰਕਰ/ਹੁਸ਼ਿਆਰਪੁਰ, 1 ਫਰਵਰੀ:-  ਸ੍ਰੀ  ਗੁਰੂ ਰਵਿਦਾਸ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਸਬੰਧੀ 4 ਤੋਂ 6 ਫਰਵਰੀ ਤੱਕ ਸ੍ਰੀ ਖੁਰਾਲਗੜ੍ਹ ਸਾਹਿਬ, ਗੜ੍ਹਸ਼ੰਕਰ ਵਿਖੇ ਹੋਣ ਵਾਲੇ ਰਾਜ ਪੱਧਰੀ ਸਮਾਗਮ ਦੇ ਪ੍ਰਬੰਧਾਂ ਦਾ ਵਿਸਥਾਰਪੂਰਵਕ ਜ਼ਾਇਜ਼ਾ ਲੈਣ ਲਈ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਅਤੇ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਆਸ਼ਿਕਾ ਜੈਨ ਨੇ ਅੱਜ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਇਕ ਸਮੀਖਿਆ ਮੀਟਿੰਗ ਕੀਤੀ। ਇਸ ਮੌਕੇ ਸੈਰ-ਸਪਾਟਾ ਵਿਭਾਗ ਦੇ ਡਾਇਰੈਕਟਰ ਸੰਜੀਵ ਤਿਵਾੜੀ ਵੀ ਮੌਜੂਦ ਸਨ। ਮੀਟਿੰਗ ਦੌਰਾਨ ਪ੍ਰੋਗਰਾਮ ਦੀ ਰੂਪ-ਰੇਖਾ, ਸ਼ਰਧਾਲੂਆਂ ਲਈ ਸਹੂਲਤਾਂ, ਸੁਰੱਖਿਆ ਪ੍ਰਬੰਧਾਂ ਅਤੇ ਤਾਲਮੇਲ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ ਗਈ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸ਼ਰਧਾਲੂਆਂ ਦੀ ਸਹੂਲਤ ਅਤੇ ਸੁਰੱਖਿਆ ਨੂੰ ਪਹਿਲ ਦਿੰਦੇ ਹੋਏ ਸਾਰੇ ਜ਼ਰੂਰੀ ਪ੍ਰਬੰਧ ਸਮੇਂ ਸਿਰ ਪੂਰੇ ਕੀਤੇ ਜਾਣ। ਉਨ੍ਹਾਂ ਨੇ ਸੁਚਾਰੂ ਸਫਾਈ, ਪੀਣ ਵਾਲੇ ਪਾਣੀ, ਬਿਜਲੀ ਸਪਲਾਈ, ਪਖਾਨੇ, ਸਿਹਤ ਸੇਵਾਵਾਂ, ਟ੍ਰੈਫਿਕ ਪ੍ਰਬੰਧਨ ਅਤੇ ਪਾਰਕਿੰਗ ਨੂੰ ਯਕੀਨੀ ...