‘ਗੈਂਗਸਟਰਾਂ ’ਤੇ ਵਾਰ’ ਦਾ 13ਵਾਂ ਦਿਨ: ਪੰਜਾਬ ਪੁਲਿਸ ਨੇ 767 ਥਾਵਾਂ ’ਤੇ ਕੀਤੀ ਛਾਪੇਮਾਰੀ ; 148 ਵਿਅਕਤੀ 4 ਹਥਿਆਰਾਂ ਸਮੇਤ ਕਾਬੂ
ਚੰਡੀਗੜ, 1 ਫਰਵਰੀ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਫੈਸਲਾਕੁੰਨ ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 13ਵੇਂ ਦਿਨ ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 767 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ।
ਜ਼ਿਕਰਯੋਗ ਹੈ , “ਗੈਂਗਸਟਰਾਂ ਤੇ ਵਾਰ’’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਮੁਹਿੰਮ ਹੈ, 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਪੰਜਾਬ ਦੇ ਪੂਰਨ ਤਾਲਮੇਲ ਨਾਲ ਸਾਰੇ ਜਿਲਿਆਂ ਦੀਆਂ ਪੁਲਿਸ ਟੀਮਾਂ ਵੱਲੋਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ।
“ਗੈਂਗਸਟਰਾਂ ਤੇ ਵਾਰ’’ ਦੇ 13ਵੇਂ ਦਿਨ ਪੁਲਿਸ ਟੀਮਾਂ ਨੇ 148 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਅਤੇ ਉਨਾਂ ਦੇ ਕਬਜੇ ਵਿੱਚੋਂ ਚਾਰ ਹਥਿਆਰ ਬਰਾਮਦ ਕੀਤੇ, ਜਿਸ ਦੇ ਨਾਲ ਮੁਹਿੰਮ ਦੀ ਸੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 4,061 ਹੋ ਗਈ ਹੈ।
ਇਸ ਤੋਂ ਇਲਾਵਾ 178 ਵ...








