ਲਾਲਾ ਲਾਜਪਤ ਰਾਏ ਦੇ ਜਨਮ ਸਥਾਨ ਢੁੱਡੀਕੇ ਨੂੰ ਮਾਡਲ ਪਿੰਡ ਵਜੋਂ ਵਿਕਸਤ ਕੀਤਾ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਮੋਗਾ, 28 ਜਨਵਰੀ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਲਾਲਾ ਲਾਜਪਤ ਰਾਏ ਦੇ ਜਨਮ ਸਥਾਨ ਢੁੱਡੀਕੇ ਨੂੰ ਪੂਰਨ ਤੌਰ ਉੱਤੇ ਮਾਡਲ ਪਿੰਡ ਵਿੱਚ ਬਦਲਿਆ ਜਾਵੇਗਾ, ਜਿਸ ਵਿੱਚ ਸੀਵਰੇਜ, ਟੋਭੇ, ਖੇਡ ਮੈਦਾਨ ਸਮੇਤ ਹੋਰ ਸਾਰੇ ਬੁਨਿਆਦੀ ਢਾਂਚੇ ਨੂੰ ਯਕੀਨੀ ਬਣਾਇਆ ਜਾਵੇਗਾ। 71ਵੇਂ ਲਾਲਾ ਲਾਜਪਤ ਰਾਏ ਜਨਮ ਦਿਵਸ ਖੇਡ ਮੇਲੇ ਮੌਕੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਖੁਦ ਲਈ ਯੋਜਨਾਵਾਂ ਬਣਾਉਣ ਤੱਕ ਸੀਮਤ ਸਨ ਜਦੋਂ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਸੂਬੇ ਦੇ ਵਿਕਾਸ ਲਈ ਇੱਕ ਸਾਲ ਦੇ ਅੰਦਰ ਜ਼ਮੀਨੀ ਪੱਧਰ 'ਤੇ ਕੰਮ ਕੀਤੇ ਗਏ ਹਨ।
ਭਗਵੰਤ ਸਿੰਘ ਮਾਨ ਨੇ ਵਾਅਦਾ ਕੀਤਾ ਕਿ ਉਹ ਲਾਲਾ ਜੀ ਦੇ ਅਗਲੇ ਜਨਮ ਦਿਵਸ 'ਤੇ ਇਹਨਾਂ ਪ੍ਰੋਜੈਕਟਾਂ ਦੇ ਮੁਕੰਮਲ ਹੋਣ ਉੱਤੇ ਵਾਪਸ ਆਉਣਗੇ। ਸਾਰੇ ਸੁਰੱਖਿਆ ਪ੍ਰੋਟੋਕੋਲ ਨੂੰ ਪਾਸੇ ਰੱਖ ਕੇ, ਲੋਕਾਂ ਨਾਲ ਆਪਣੀ ਸਾਂਝ ਨੂੰ ਉਜਾਗਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ਪਿੰਡ ਵਾਸੀਆਂ ਨਾਲ ਮਿਲ ਕੇ ਪੇਂਡੂ ਖੇਡ ਮੇਲੇ ਦੌਰਾਨ ਪੰਜਾਬ ਕੇਸਰੀ ਲਾਲਾ ਲਾਜਪਤ ਰਾਏ ਦੀ ਯਾਦ ਵਿੱਚ ਕਰਵਾਏ ਕਬੱਡੀ ਅਤੇ ਹਾਕੀ ਟੂ...








