Friday, July 3
Shadow

Tag: hot news

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਨਾਰਕੋ-ਆਰਮਜ਼ ਤਸਕਰੀ ਮਾਡਿਊਲ ਨਾਲ ਜੁੜੇ ਚਾਰ ਮੁਲਜ਼ਮ ਕਾਬੂ; 1.5 ਕਿਲੋ ਹੈਰੋਇਨ, 1.98 ਲੱਖ ਰੁਪਏ ਦੀ ਡਰੱਗ ਮਨੀ, ਦੋ ਪਿਸਤੌਲਾਂ ਸਮੇਤ ਪੀਓਐਫ-ਮਾਰਕ ਵਾਲੇ ਕਾਰਤੂਸ ਬਰਾਮਦ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਨਾਰਕੋ-ਆਰਮਜ਼ ਤਸਕਰੀ ਮਾਡਿਊਲ ਨਾਲ ਜੁੜੇ ਚਾਰ ਮੁਲਜ਼ਮ ਕਾਬੂ; 1.5 ਕਿਲੋ ਹੈਰੋਇਨ, 1.98 ਲੱਖ ਰੁਪਏ ਦੀ ਡਰੱਗ ਮਨੀ, ਦੋ ਪਿਸਤੌਲਾਂ ਸਮੇਤ ਪੀਓਐਫ-ਮਾਰਕ ਵਾਲੇ ਕਾਰਤੂਸ ਬਰਾਮਦ

Breaking News, Crime News
ਚੰਡੀਗੜ੍ਹ/ਅੰਮ੍ਰਿਤਸਰ, 27 ਜਨਵਰੀ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ (ਸੀਪੀ) ਨੇ ਸਰਹੱਦ ਪਾਰੋਂ ਨਾਰਕੋ-ਆਰਮਜ਼ ਤਸਕਰੀ ਮਾਡਿਊਲ ਦੇ ਚਾਰ ਕਾਰਕੁਨਾਂ ਨੂੰ 1.5 ਕਿਲੋ ਹੈਰੋਇਨ ਅਤੇ 1.98 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫਤਾਰ ਕਰਕੇ ਇਸ  ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਜਸਕਿੰਦਰ ਸਿੰਘ ਉਰਫ਼ ਸਿਕੰਦਰ, ਹਰਪਾਲ ਸਿੰਘ, ਗੁਰਮੁਖ ਸਿੰਘ ਅਤੇ ਸੁਖਦੀਪ ਸਿੰਘ ਵਜੋਂ ਹੋਈ ਹੈ। ਇਹ ਸਾਰੇ ਦੋਸ਼ੀ ਪਿੰਡ ਰਣੀਆਂ, ਅੰਮ੍ਰਿਤਸਰ ਦੇ ਰਹਿਣ ਵਾਲੇ ਹਨ। ਹੈਰੋਇਨ ਅਤੇ ਡਰੱਗ ਮਨੀ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ ਆਧੁਨਿਕ ਪਿਸਤੌਲਾਂ ਜਿਨ੍ਹਾਂ ਵਿੱਚ ਇੱਕ 9 ਐਮਐਮ ਪਿਸਤੌਲ ਅਤੇ ਇੱਕ .30 ਬੋਰ ਪਿਸਤੌਲ ਸ਼ਾਮਲ ਹੈ, ਸਮੇਤ ਪਾਕਿਸਤਾਨ ਆਰਡੀਨੈਂਸ ਫੈਕਟਰੀ (ਪੀਓਐਫ) ਵਿ...
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਆਈ.ਐਸ. ਬਿੰਦਰਾ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਆਈ.ਐਸ. ਬਿੰਦਰਾ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

Punjab News
ਚੰਡੀਗੜ੍ਹ, 27 ਜਨਵਰੀ:- ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਕ੍ਰਿਕਟ ਐਸੋਸੀਏਸ਼ਨ (ਪੀ.ਸੀ.ਏ.) ਅਤੇ ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ.) ਦੇ ਸਾਬਕਾ ਪ੍ਰਧਾਨ ਇੰਦਰਜੀਤ ਸਿੰਘ ਬਿੰਦਰਾ ਦੇ ਦੇਹਾਂਤ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਕ੍ਰਿਕਟ ਖੇਡ ਲਈ ਉਨ੍ਹਾਂ ਦਾ ਯੋਗਦਾਨ ਆਉਣ ਵਾਲੀਆਂ ਪੀੜ੍ਹੀਆਂ ਨੂੰ ਹਮੇਸ਼ਾ ਪ੍ਰੇਰਿਤ ਕਰਦਾ ਰਹੇਗਾ। ਸਪੀਕਰ ਸੰਧਵਾਂ ਨੂੰ ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ਸੁਣ ਕੇ ਬਹੁਤ ਦੁੱਖ ਹੋਇਆ ਅਤੇ ਉਨ੍ਹਾਂ ਨੇ ਪ੍ਰਮਾਤਮਾ ਅੱਗੇ ਵਿਛੜੀ ਆਤਮਾ ਦੀ ਸ਼ਾਂਤੀ ਲਈ ਅਰਦਾਸ ਕੀਤੀ ਕਿ ਪਰਮਾਤਮਾ ਇਸ ਦੁੱਖ ਦੀ ਘੜੀ ਵਿੱਚ ਕਦੇ ਨਾ ਪੂਰਾ ਹੋਣ ਵਾਲੇ ਘਾਟੇ ਨੂੰ ਸਹਿਣ ਕਰਨ ਲਈ ਦੁਖੀ ਪਰਿਵਾਰ ਨੂੰ ਬਲ ਬਖ਼ਸ਼ੇ।...
ਡਾ. ਰਮਨਦੀਪ ਸਿੰਗਲਾ ਨੇ ਬਤੌਰ ਸਿਵਲ ਸਰਜਨ ਮਾਲੇਰਕੋਟਲਾ ਸੰਭਾਲਿਆ ਅਹੁਦਾ

ਡਾ. ਰਮਨਦੀਪ ਸਿੰਗਲਾ ਨੇ ਬਤੌਰ ਸਿਵਲ ਸਰਜਨ ਮਾਲੇਰਕੋਟਲਾ ਸੰਭਾਲਿਆ ਅਹੁਦਾ

Local news
ਮਾਲੇਰਕੋਟਲਾ, 27 ਜਨਵਰੀ -                    ਪਦਉੱਨਤ ਹੋਏ ਡਾ. ਰਮਨਦੀਪ ਸਿੰਗਲਾ ਵਲੋਂ ਬਤੌਰ ਸਿਵਲ ਸਰਜਨ ਮਲੇਰਕੋਟਲਾ ਅਹੁਦਾ ਸੰਭਾਲਿਆ ਗਿਆ। ਇਸ ਤੋਂ ਪਹਿਲਾਂ ਉਹ ਬਤੌਰ ਡਿਪਟੀ ਮੈਡੀਕਲ ਕਮਿਸ਼ਨਰ ਬਠਿੰਡਾ ਆਪਣੀਆਂ ਸੇਵਾਂਵਾ ਨਿਭਾ ਚੁੱਕੇ ਹਨ। ਅਹੁਦਾ ਸੰਭਾਲਣ ਉਪਰੰਤ ਉਹਨਾਂ ਕਿਹਾ ਕਿ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਿਹਤ ਯੋਜਨਾਵਾਂ ਦਾ ਲਾਭ ਹਰ ਯੋਗ ਵਿਅਕਤੀ ਤੱਕ ਪਹੁੰਚਾਉਣਾ ਉਨ੍ਹਾਂ ਦੀ ਪਹਿਲੀ ਤਰਜੀਹ ਹੋਵੇਗੀ। ਉਨ੍ਹਾਂ ਕਿਹਾ ਕਿ ਆਮ ਲੋਕਾਂ ਦੀ ਬਿਹਤਰ ਸਿਹਤ, ਨਸ਼ਾ ਮੁਕਤੀ, ਟੀ.ਬੀ. ਮੁਕਤ ਮੁਹਿੰਮ, ਅਤੇ ਗੈਰ-ਸੰਚਾਰੀ ਬਿਮਾਰੀਆਂ ਦੀ ਰੋਕਥਾਮ ਸਬੰਧੀ ਸੇਵਾਵਾਂ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਉਨ੍ਹਾਂ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਇਮਾਨਦਾਰੀ ਨਾਲ ਆਪਣੀ ਡਿਊਟੀ ਨਿਭਾਉਣ ਲਈ ਪ੍ਰੇਰਿਤ ਕੀਤਾ।                     ਉਨ੍ਹਾਂ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਉਪਲੱਬਧ ਮੁਫ਼ਤ ਸਹੂਲਤਾਂ ਦਾ ਪੂਰਾ ਲਾਭ ਲੈਣ ਅਤੇ ਕਿਸੇ ...
77ਵੇਂ ਗਣਤੰਤਰ ਦਿਵਸ ਮੌਕੇ ਮਾਲੇਰਕੋਟਲਾ ‘ਚ ਵਿਕਾਸ, ਸਿਹਤ, ਸਿੱਖਿਆ, ਨਸ਼ਾ-ਮੁਕਤੀ ਅਤੇ ਖੁਸ਼ਹਾਲੀ ਦੀ ਤਸਵੀਰ ਪੇਸ਼ ਕਰਦੀਆਂ ਸ਼ਾਨਦਾਰ ਝਾਕੀਆਂ ਦਾ ਆਯੋਜਨ

77ਵੇਂ ਗਣਤੰਤਰ ਦਿਵਸ ਮੌਕੇ ਮਾਲੇਰਕੋਟਲਾ ‘ਚ ਵਿਕਾਸ, ਸਿਹਤ, ਸਿੱਖਿਆ, ਨਸ਼ਾ-ਮੁਕਤੀ ਅਤੇ ਖੁਸ਼ਹਾਲੀ ਦੀ ਤਸਵੀਰ ਪੇਸ਼ ਕਰਦੀਆਂ ਸ਼ਾਨਦਾਰ ਝਾਕੀਆਂ ਦਾ ਆਯੋਜਨ

Local news
ਮਾਲੇਰਕੋਟਲਾ, 27 ਜਨਵਰੀ -                    ਦੇਸ਼ ਦੇ 77ਵੇਂ ਗਣਤੰਤਰ ਦਿਵਸ ਮੌਕੇ ਸਥਾਨਕ ਡਾ. ਜਾਕਿਰ ਹੁਸੈਨ ਸਟੇਡੀਅਮ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਵੱਖ-ਵੱਖ ਸਰਕਾਰੀ ਵਿਭਾਗਾਂ ਵੱਲੋਂ ਤਿਆਰ ਕੀਤੀਆਂ ਗਈਆਂ ਸ਼ਾਨਦਾਰ ਝਾਕੀਆਂ ਨੇ “ਵਿਕਸਿਤ, ਨਸ਼ਾ-ਮੁਕਤ, ਸਿਹਤਯਾਬ ਤੇ ਰੰਗਲਾ ਪੰਜਾਬ”ਦੀ ਜੀਵੰਤ ਤਸਵੀਰ ਲੋਕਾਂ ਸਾਹਮਣੇ ਰੱਖੀ। ਇਹ ਝਾਕੀਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਰੋਜ਼ਗਾਰ, ਸਿਹਤ, ਸਿੱਖਿਆ, ਮੁਫ਼ਤ ਬਿਜਲੀ ਅਤੇ ਪ੍ਰਸ਼ਾਸਕੀ ਸੁਧਾਰਾਂ ਨੂੰ ਸਭ ਤੋਂ ਉੱਚੀ ਤਰਜੀਹ ਦਰਸਾ ਰਹੀਆਂ ਸਨ ।                    ਪਹਿਲੀ ਝਾਕੀ ਸਿਹਤ ਵਿਭਾਗ ਮਾਲੇਰਕੋਟਲਾ ਵੱਲੋਂ “ਮੁੱਖ ਮੰਤਰੀ ਸਿਹਤ ਯੋਜਨਾ, ਏਡਜ਼ ਜਾਗਰੂਕਤਾ ਅਤੇ ਯੁੱਧ ਨਸ਼ਿਆਂ ਵਿਰੁੱਧ” ਥੀਮ ‘ਤੇ ਆਧਾਰਿਤ ਸੀ, ਜਿਸ ਰਾਹੀਂ ਮੁਫ਼ਤ ਇਲਾਜ, ਬਿਹਤਰ ਸਿਹਤ ਸਹੂਲਤਾਂ ਅਤੇ ਨਸ਼ਾ-ਮੁਕਤ ਸਮਾਜ ਦਾ ਸੰਦੇਸ਼ ਦਿੱਤਾ ਗਿਆ।  &nbs...
ਬਾਰਡਰਾਂ ਤੇ ਤੈਨਾਤ ਸਾਡੇ ਮਹਾਨ ਫੌਜੀ ਯੋਧਿਆਂ ਦੀ ਬਦੌਲਤ ਹੀ ਅਸੀਂ ਚੈਨ ਦੀ ਨੀਂਦ ਸੌ ਰਹੇ ਹਾਂ- ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ

ਬਾਰਡਰਾਂ ਤੇ ਤੈਨਾਤ ਸਾਡੇ ਮਹਾਨ ਫੌਜੀ ਯੋਧਿਆਂ ਦੀ ਬਦੌਲਤ ਹੀ ਅਸੀਂ ਚੈਨ ਦੀ ਨੀਂਦ ਸੌ ਰਹੇ ਹਾਂ- ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ

Local news
ਫਾਜ਼ਿਲਕਾ  27 ਜਨਵਰੀ 2026....ਬਾਰਡਰ ਤੇ ਤੈਨਾਤ ਸਾਡੇ ਫੌਜੀ ਜਵਾਨ ਸਾਡੇ ਦੇਸ਼ ਦਾ ਸਰਮਾਇਆ ਹਨ ਤੇ ਇਹਨਾਂ ਦੀ ਬਦੌਲਤ ਹੀ ਅਸੀਂ ਜਿੱਥੇ ਚੈਨ ਦੀ ਨੀਂਦ ਸੌ ਰਹੇ ਹਾਂ ਉੱਥੇ ਹੀ ਆਜ਼ਾਦ ਫਿਜ਼ਾ ਦਾ ਆਨੰਦ ਵੀ ਮਾਣ ਰਹੇ ਹਾਂ। ਇਹ ਪ੍ਰਗਟਾਵਾ ਵਿਧਾਇਕ ਫਾਜ਼ਿਲਕਾ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਤੇ ਉਨਾਂ ਦੀ ਧਰਮ ਪਤਨੀ ਮੈਡਮ ਖੁਸ਼ਬੂ ਸਾਵਨਸੁਖਾ ਸਵਨਾ ਨੇ 26 ਜਨਵਰੀ 2026 ਗਣਤੰਤਰ ਦਿਵਸ ਵਾਲੇ ਦਿਨ ਫਾਜ਼ਿਲਕਾ ਬਾਰਡਰ ਤੇ ਦੇਸ਼ ਦੇ ਬਹਾਦਰ ਜਵਾਨਾਂ ਨੂੰ ਮਿੱਠਾ ਕਰਵਾਉਣ ਉਪਰੰਤ ਕੀਤਾ! ਇਸ ਦੌਰਾਨ ਉਨਾਂ ਫੌਜੀ ਜਵਾਨਾਂ ਨੂੰ ਮਠਿਆਈ ਦੇ ਡੱਬੇ ਵੀ ਦਿਤੇ ਤੇ ਉਹਨਾਂ ਨਾਲ ਨੀ ਖੁਸ਼ੀ ਸਾਂਝੀ ਕੀਤੀ! ਇੱਕ ਨਰਿੰਦਰ ਪਾਲ ਸਿੰਘ ਸਵਨਾ ਤੇ ਮੈਡਮ ਖੁਸ਼ਬੂ ਸਵਨਾ ਨੇ  ਦੇਸ਼ ਤੇ ਜ਼ਿਲ੍ਹਾ ਵਾਸੀਆਂ ਨੂੰ ਗਣਤੰਤਰ ਦਿਵਸ ਦੀਆਂ ਵਧਾਈਆਂ ਦਿੰਦਿਆਂ ਦੇਸ਼ ਦੇ ਮਹਾਨ ਸੰਵਿਧਾਨ ਨਿਰਮਾਤਾ ਬੀ.ਆਰ ਅੰਬੇਡਕਰ ਨੂੰ ਯਾਦ ਕਰਦਿਆਂ ਕਿਹਾ ਕਿ ਇਸ ਮਹਾਨ ਨਿਰਮਾਤਾ ਨੇ ਦੇਸ਼ ਨੂੰ ਇੱਕ ਪ੍ਰਭੂਸੱਤਾ, ਸਮਾਜਵਾਦੀ, ਧਰਮ ਨਿਰਪੱਖ ਅਤੇ ਲੋਕਤੰਤਰੀ ਗਣਰਾਜ ਵਜੋਂ ਸਥਾਪਿਤ ਕੀਤਾ। ਉਹਨਾਂ ਕਿਹਾ ਕਿ ਡਾ. ਬੀ.ਆਰ. ਅੰਬੇਡਕਰ ਅਤੇ ਸਰਦਾਰ ਪਟੇਲ ਦੇ ਭਾਰ...
ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਫ਼ਰੀਦਕੋਟ ਵਿੱਚ 77ਵੇਂ ਗਣਤੰਤਰ ਦਿਵਸ ਮੌਕੇ ਝੰਡਾ ਲਹਿਰਾਇਆ

ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਫ਼ਰੀਦਕੋਟ ਵਿੱਚ 77ਵੇਂ ਗਣਤੰਤਰ ਦਿਵਸ ਮੌਕੇ ਝੰਡਾ ਲਹਿਰਾਇਆ

Local news
ਫ਼ਰੀਦਕੋਟ, 27 ਜਨਵਰੀ 2026- 77ਵੇਂ ਗਣਤੰਤਰ ਦਿਵਸ ਸੰਬਧੀ ਜ਼ਿਲ੍ਹਾ ਪੱਧਰੀ ਸਮਾਗਮ ਇੱਥੋਂ ਦੇ ਨਹਿਰੂ ਸਟੇਡੀਅਮ ਵਿੱਚ ਪੂਰੇ ਰਾਸ਼ਟਰੀ ਜੋਸ਼ ਅਤੇ ਉਤਸ਼ਾਹ ਨਾਲ ਆਯੋਜਿਤ ਕੀਤਾ ਗਿਆ। ਇਸ ਸਮਾਗਮ ਵਿੱਚ ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦੇ ਹੋਏ ਕੌਮੀ ਝੰਡਾ ਲਹਿਰਾਇਆ। ਇਸ ਮੌਕੇ ਵਿਧਾਇਕ ਜੈਤੋ ਸ. ਅਮੋਲਕ ਸਿੰਘ, ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਕੈਬਨਿਟ ਮੰਤਰੀ ਸ਼੍ਰੀ ਸੰਜੀਵ ਅਰੋੜਾ ਵੱਲੋਂ ਪਰੇਡ ਦਾ ਨਿਰੀਖਣ ਕੀਤਾ ਗਿਆ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ ਗਈ। ਆਪਣੇ ਸੰਬੋਧਨ ਦੌਰਾਨ ਉਨ੍ਹਾਂ ਦੇਸ਼ ਦੀਆਂ ਤਿੰਨੋਂ ਸੈਨਾਵਾਂ, ਅਰਧਸੈਨਿਕ ਬਲਾਂ ਅਤੇ ਸੁਰੱਖਿਆ ਦਸਤਿਆਂ ਦੇ ਬਹਾਦਰ ਜਵਾਨਾਂ ਨੂੰ ਨਮਨ ਕਰਦਿਆਂ ਕਿਹਾ ਕਿ ਇਨ੍ਹਾਂ ਦੀ ਬਦੌਲਤ ਹੀ ਦੇਸ਼ ਦੀ ਪ੍ਰਭੂਸੱਤਾ ਅਤੇ ਅਖੰਡਤਾ ਸੁਰੱਖਿਅਤ ਹੈ। ਉਨ੍ਹਾਂ ਸੰਵਿਧਾਨ ਦੇ ਨਿਰਮਾਤਾ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਜੀ ਅਤੇ ਆਜ਼ਾਦੀ ਸੰਗਰਾਮ ਦੇ ਸਮੂਹ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਕਿਹਾ...
ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਗਣਤੰਤਰ ਦਿਵਸ ਮੌਕੇ ਮਾਨਸਾ ‘ਚ ਲਹਿਰਾਇਆ ਕੌਮੀ ਝੰਡਾ

ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਗਣਤੰਤਰ ਦਿਵਸ ਮੌਕੇ ਮਾਨਸਾ ‘ਚ ਲਹਿਰਾਇਆ ਕੌਮੀ ਝੰਡਾ

Punjab News
ਮਾਨਸਾ, 26 ਜਨਵਰੀ-  ਸੰਸਦੀ ਕਾਜ ਤੇ ਪ੍ਰਵਾਸੀ ਭਾਰਤੀ ਮਾਮਲੇ ਮੰਤਰੀ, ਪੰਜਾਬ ਡਾ. ਰਵਜੋਤ ਸਿੰਘ ਨੇ ਸਥਾਨਕ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਦੇ ਬਹੁਮੰਤਵੀ ਖੇਡ ਸਟੇਡੀਅਮ ਵਿਖੇ 77ਵੇਂ ਗਣਤੰਤਰ ਦਿਵਸ ਮੌਕੇ ਕੌਮੀ ਝੰਡਾ ਲਹਿਰਾਇਆ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੰਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਰੰਗਲਾ, ਖੁਸ਼ਹਾਲ ਤੇ ਹੱਸਦਾ ਖੇਡਦਾ ਬਣਾਉਣ ਲਈ ਨਿਰੰਤਰ ਉਪਰਾਲੇ ਜਾਰੀ ਰੱਖਣ ਦਾ ਅਹਿਦ ਲਿਆ ਗਿਆ। ਇਸ ਮੌਕੇ ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ, ਡੀ.ਜੀ.ਪੀ. ਸ੍ਰੀ ਜਤਿੰਦਰ ਕੁਮਾਰ ਜੈਨ ਵੀ ਮੌਜੂਦ ਸਨ।  ਇਸ ਤੋਂ ਪਹਿਲਾਂ ਸੰਸਦੀ ਕਾਜ ਤੇ ਪ੍ਰਵਾਸੀ ਭਾਰਤੀ ਮਾਮਲੇ ਮੰਤਰੀ, ਪੰਜਾਬ ਡਾ. ਰਵਜੋਤ ਸਿੰਘ ਨੇ ਪਰੇਡ ਦਾ ਨਿਰੀਖਣ ਕੀਤਾ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ। ਇਸ ਮੌਕੇ ਉਨ੍ਹਾਂ ਦੇ ਨਾਲ ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, ਆਈ.ਏ.ਐੱਸ., ਐੱਸ.ਐੱਸ.ਪੀ. ਸ੍ਰੀ ਭਾਗੀਰਥ ਸਿੰਘ ਮੀਨਾ ਅਤੇ ਪਰੇਡ ਕਮਾਂਡਰ ਸ਼੍ਰੀ ਪੁਸ਼ਪਿੰਦਰ ਸਿੰਘ ਗਿੱਲ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰ...
ਕਰਤੱਵਿਆ ਪੱਥ ‘ਤੇ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਬਾਰੇ ਪੰਜਾਬ ਦੀ ਝਾਕੀ ‘ਤੇ ਸਮੁੱਚੇ ਦੇਸ਼ ਨੇ ਮਾਣ ਨਾਲ ਸਰਸ਼ਾਰ ਕੀਤਾ: ਅਰਵਿੰਦ ਕੇਜਰੀਵਾਲ

ਕਰਤੱਵਿਆ ਪੱਥ ‘ਤੇ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਬਾਰੇ ਪੰਜਾਬ ਦੀ ਝਾਕੀ ‘ਤੇ ਸਮੁੱਚੇ ਦੇਸ਼ ਨੇ ਮਾਣ ਨਾਲ ਸਰਸ਼ਾਰ ਕੀਤਾ: ਅਰਵਿੰਦ ਕੇਜਰੀਵਾਲ

Breaking News, National
ਚੰਡੀਗੜ੍ਹ/ਨਵੀਂ ਦਿੱਲੀ, 26 ਜਨਵਰੀ:-ਗਣਤੰਤਰ ਦਿਵਸ ਮੌਕੇ ਕਰਤੱਵਿਆ ਪੱਥ 'ਤੇ ਪੰਜਾਬ ਦੀ ਝਾਕੀ ਰਾਹੀਂ ਪੇਸ਼  ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਨੂੰ ਪੇਸ਼ ਕੀਤਾ ਗਿਆ ਜਿਸ ਨੂੰ ਸਭ ਨੇ ਸ਼ਰਧਾਂਜਲੀ ਦਿੱਤੀ, ਇਸ ਝਾਂਕੀ ਨੇ ਆਪਣੇ ਵੱਲ ਧਿਆਨ ਖਿੱਚਦਿਆਂ  ਸਮੁੱਚੇ ਦੇਸ਼ ਨੂੰ ਮਾਨਵਤਾ, ਨਿਆਂ ਅਤੇ ਧਰਮ ਦੀ ਰਾਖੀ ਦੇ ਸੰਦੇਸ਼ ਦਿੱਤਾ। ਸੋਸ਼ਲ ਮੀਡੀਆ ਐਪ 'ਐਕਸ' ‘ਤੇ 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਗਣਤੰਤਰ ਦਿਵਸ ਮੌਕੇ ਕਰਤੱਵਿਆ ਪੱਥ 'ਤੇ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਨੂੰ ਸ਼ਰਧਾਂਜਲੀ ਭੇਟ ਕਰਦੀ ਪੰਜਾਬ ਦੀ ਬੇਮਿਸਾਲ ਝਾਕੀ ‘ਤੇ ਦੇਸ਼ ਭਰ ਨੇ ਮਾਣ ਮਹਿਸੂਸ ਕੀਤਾ ਅਤੇ ਸਮੁੱਚੇ ਦੇਸ਼ ਨੂੰ ਉਨ੍ਹਾਂ ਦੀ ਕੁਰਬਾਨੀ ਅਤੇ ਮਨੁੱਖਤਾ ਦੇ ਸਦੀਵੀ ਸੰਦੇਸ਼ ਦੀ ਯਾਦ ਦਿਵਾਈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਪੰਜਾਬ ਅਤੇ ਸਿੱਖ ਭਾਈਚਾਰੇ ਲਈ ਵੱਡੇ ਮਾਣ ਵਾਲੀ ਗੱਲ ਹੈ ਕਿ ਅੱਜ ‘ਹਿੰਦ ਦੀ ਚਾਦਰ’ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਝਾਕੀ ਗਣ...
ਆਜ਼ਾਦੀ ਤੋਂ ਬਾਅਦ ਪੰਜਾਬ ਨੂੰ ਗੈਰ-ਕਾਨੂੰਨੀ ਢੰਗ ਨਾਲ ਆਪਣੀ ਰਾਜਧਾਨੀ ਤੋਂ ਵਾਂਝਾ ਰੱਖਿਆ ਹੋਇਆ; ਚੰਡੀਗੜ੍ਹ ਸਾਡਾ ਹੈ ਅਤੇ ਰਹੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਜ਼ਾਦੀ ਤੋਂ ਬਾਅਦ ਪੰਜਾਬ ਨੂੰ ਗੈਰ-ਕਾਨੂੰਨੀ ਢੰਗ ਨਾਲ ਆਪਣੀ ਰਾਜਧਾਨੀ ਤੋਂ ਵਾਂਝਾ ਰੱਖਿਆ ਹੋਇਆ; ਚੰਡੀਗੜ੍ਹ ਸਾਡਾ ਹੈ ਅਤੇ ਰਹੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
*ਹੁਸ਼ਿਆਰਪੁਰ, 26 ਜਨਵਰੀ:*- ਗਣਤੰਤਰ ਦਿਵਸ 'ਤੇ ਹੁਸ਼ਿਆਰਪੁਰ ਵਿੱਚ ਕੌਮੀ ਤਿਰੰਗਾ ਲਹਿਰਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਮੌਕੇ ਪੰਜਾਬ ਦੇ ਸੰਵਿਧਾਨਕ ਅਧਿਕਾਰਾਂ ਦੀ ਜ਼ੋਰਦਾਰ ਢੰਗ ਨਾਲ ਪੁਸ਼ਟੀ ਕਰਦਿਆਂ ਆਪਣੀ ਸਰਕਾਰ ਦੇ ਸ਼ਾਸਨ ਰਿਕਾਰਡ ਦਾ ਵਿਸਥਾਰਪੂਰਵਕ ਵੇਰਵਾ ਦਿੱਤਾ। ਭਾਰਤ ਦੇ ਆਜ਼ਾਦੀ ਸੰਗਰਾਮ ਵਿੱਚ ਪੰਜਾਬ ਦੀਆਂ ਬੇਮਿਸਾਲ ਕੁਰਬਾਨੀਆਂ ਅਤੇ ਦੇਸ਼ ਦੇ ਅੰਨਦਾਤਾ ਤੇ ਖੜਗਭੁਜਾ ਵਜੋਂ ਇਸ ਦੀ ਨਿਰੰਤਰ ਭੂਮਿਕਾ ਨੂੰ ਯਾਦ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਆਜ਼ਾਦੀ ਤੋਂ ਬਾਅਦ ਸੂਬੇ ਨੂੰ ਇਸ ਦੀ ਰਾਜਧਾਨੀ ਅਤੇ ਵੱਖਰੀ ਹਾਈ ਕੋਰਟ ਤੋਂ ਗ਼ੈਰਕਾਨੂੰਨੀ ਤਰੀਕੇ ਨਾਲ ਵਾਂਝਾ ਰੱਖਿਆ ਗਿਆ ਹੈ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਚੰਡੀਗੜ੍ਹ, ਪੰਜਾਬ ਯੂਨੀਵਰਸਿਟੀ ਅਤੇ ਇਸ ਦੇ ਪਾਣੀ ਦੇ ਅਧਿਕਾਰਾਂ 'ਤੇ ਪੰਜਾਬ ਦੇ ਦਾਅਵੇ ਨੂੰ ਕਮਜ਼ੋਰ ਕਰਨ ਦੀਆਂ ਕੋਸ਼ਿਸ਼ਾਂ ਸਫ਼ਲ ਨਹੀਂ ਹੋਣਗੀਆਂ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਆਪਣੇ ਹਿੱਤਾਂ ਦੀ ਰਾਖੀ ਲਈ ਹਰ ਰੋਜ਼ ਕਾਨੂੰਨੀ ਅਤੇ ਸੰਵਿਧਾਨਕ ਚਾਰਾਜੋਈ ਕਰਦਾ ਰਹੇਗਾ।ਸ਼ਾਸਨ ਨੂੰ ਵਿਰਾਸਤ ਅਤੇ ਵਿਸ਼ਵਾਸ ਨਾਲ ਜੋੜਦੇ ਹੋਏ ਮੁੱਖ ਮੰਤਰੀ ਭਗਵੰਤ ਸਿ...
ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸੰਗਰੂਰ ਤੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਬਰਨਾਲਾ ਵਿਖੇ ਲਹਿਰਾਇਆ ਕੌਮੀ ਝੰਡਾ

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸੰਗਰੂਰ ਤੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਬਰਨਾਲਾ ਵਿਖੇ ਲਹਿਰਾਇਆ ਕੌਮੀ ਝੰਡਾ

Breaking News
ਚੰਡੀਗੜ੍ਹ, 26 ਜਨਵਰੀ:-ਪੰਜਾਬ ਰਾਜ ਵਿੱਚ ਅੱਜ ਗਣਤੰਤਰ ਦਿਵਸ ਪੂਰੀ ਸ਼ਾਨੋ-ਸ਼ੌਕਤ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਤੇ ਡਿਪਟੀ ਸਪੀਕਰ ਅਤੇ ਪੰਜਾਬ ਵਜ਼ਾਰਤ ਦੇ ਕੈਬਨਿਟ ਮੰਤਰੀਆਂ ਵੱਲੋਂ ਵੱਖ-ਵੱਖ ਜ਼ਿਲਾ ਪੱਧਰ ਉਤੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ। ਜ਼ਿਲਾ ਵਾਸੀਆਂ ਨੂੰ ਸੰਬੋਧਨ ਕੀਤਾ, ਪਰੇਡ ਦਾ ਨਿਰੀਖਣ ਅਤੇ ਪਰੇਡ ਤੋਂ ਸਲਾਮੀ ਲਈ। ਇਸ ਮੌਕੇ ਹਾਜ਼ਰ ਲੋਕਾਂ ਨੂੰ ਸੰਬੋਧਨ ਕਰਦਿਆਂ ਸਪੀਕਰ, ਡਿਪਟੀ ਸਪੀਕਰ ਅਤੇ ਕੈਬਨਿਟ ਮੰਤਰੀਆਂ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਲਏ ਗਏ ਲੋਕ ਪੱਖੀ ਫੈਸਲਿਆਂ ਤੋਂ ਜਾਣੂ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਸ਼ਹੀਦ ਭਗਤ ਸਿੰਘ ਅਤੇ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾ. ਬੀ.ਆਰ. ਅੰਬੇਦਕਰ ਵੱਲੋਂ ਦਰਸਾਏ ਮਾਰਗ 'ਤੇ ਚਲਦਿਆਂ ਲਗਾਤਾਰ ਲੋਕ ਭਲਾਈ ਅਤੇ ਪੰਜਾਬ ਦੀ ਬਿਹਤਰੀ ਲਈ ਕੰਮ ਰਹੇ ਹਾਂ। ਉਨ੍ਹਾਂ ਨੇ ਆਪਣੇ ਭਾਸ਼ਣ ਵਿੱਚ ਦੱਸਿਆ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਲਾਗੂ ਕਰਨ ਵਾਲਾ ਪੰਜਾਬ ਰਾਜ ਦੇਸ਼ ਦਾ ਪਹਿਲਾ ਰਾਜ ਹੈ ਜੋ ਕਿ ਸੂਬੇ ਦੇ ਹਰੇਕ ਨਾਗਰ...