ਕੈਬਨਿਟ ਮੰਤਰੀ ਸ. ਖੁੱਡੀਆਂ ਨੇ ਲੰਬੀ ਹਲਕੇ ਦੇ ਵੱਖ—ਵੱਖ ਪਿੰਡਾਂ ਦੀਆਂ ਲਿੰਕ ਸੜਕਾਂ ਦੇ ਰੱਖੇ ਨੀਂਹ ਪੱਥਰ
ਲੰਬੀ/ ਸ੍ਰੀ ਮੁਕਤਸਰ ਸਾਹਿਬ 21 ਮਈ- ਪੰਜਾਬ ਸਰਕਾਰ ਰਾਜ ਅੰਦਰ ਬੁਨਿਆਦੀ ਢਾਂਚੇ ਦੇ ਵਿਕਾਸ ਲੋਕਾਂ ਨੂੰ ਆਵਾਜਾਈ ਲਈ ਬਿਹਤਰ ਸੜਕੀ ਨੈਟਵਰਕ ਦੇਣ ਲਈ ਬਚਨਬੱਧ ਹੈ, ਇਹ ਪ੍ਰਗਟਾਵਾ ਸ. ਗੁਰਮੀਤ ਸਿੰਘ ਖੁੱਡੀਆਂ ਖੇਤੀਬਾੜੀ ਅਤੇ ਕਿਸਾਨ ਭਲਾਈ, ਪਸ਼ੂ ਪਾਲਣ, ਮੱਛੀ ਪਾਲਣ, ਡੇਅਰੀ ਵਿਕਾਸ ਮੰਤਰੀ ਪੰਜਾਬ ਨੇ ਅੱਜ ਲੰਬੀ ਹਲਕੇ ਨੂੰ ਜੋੜਣ ਵਾਲੀਆਂ ਵੱਖ—ਵੱਖ ਪਿੰਡਾਂ ਦੀਆਂ ਲਿੰਕ ਸੜਕਾਂ ਨੂੰ ਪੱਕਾ ਕਰਨ ਦੇ ਨੀਂਹ ਪੱਥਰ ਰੱਖਦਿਆਂ ਕੀਤਾ।ਕੈਬਨਿਟ ਮੰਤਰੀ ਨੇ ਦੱਸਿਆ ਕਿ ਰਾਜ ਸਰਕਾਰ ਵਲੋਂ ਲੰਬੀ ਹਲਕੇ ਦੇ ਪਿੰਡ ਸਿੰਘੇਵਾਲਾ, ਕਿਲਿਆਂਵਾਲੀ, ਵੜਿੰਗ ਖੇੜਾ, ਵਣਵਾਲਾ,ਪੰਜਾਵਾ ਅਤੇ ਰੋੜਾਂਵਾਲੀ ਨੂੰ ਜੋੜਣ ਵਾਲੀਆਂ 41 ਕਿਲੋਮੀਟਰ ਲੰਬੀਆਂ ਲਿੰਕ ਸੜਕਾਂ ਨੂੰ ਰਿਪੇਅਰ ਅਤੇ ਨਵ ਨਿਰਮਾਣ ਤੇ 16.50 ਕਰੋੜ ਰੁਪਏ ਖਰਚ ਕੀਤੇ ਜਾਣਗੇ। ਉਹਨਾਂ ਦੱਸਿਆ ਕਿ ਇਹ ਵਿਕਾਸ ਕਾਰਜ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ, ਆਵਾਜਾਈ ਸੁਵਿਧਾਵਾਂ ਵਿੱਚ ਸੁਧਾਰ ਲਿਆਉਣ ਅਤੇ ਪਿੰਡ ਵਾਸੀਆਂ ਨੂੰ ਸੁਰੱਖਿਅਤ ਅਤੇ ਸੁਚਾਰੂ ਰਸਤਾ ਪ੍ਰਦਾਨ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਣਗੇ। ਉਹਨਾਂ ਦੱਸਿਆ...








