ਪੀੜਤਾਂ ਨੂੰ ਇਨਸਾਫ ਲਈ ਮਨੁੱਖੀ ਅਧਿਕਾਰ ਕਮਿਸ਼ਨ ਪੂਰੀ ਤਰ੍ਹਾਂ ਵਚਨਬੱਧ : ਜਤਿੰਦਰ ਸਿੰਘ ਸ਼ੰਟੀ
ਰੂਪਨਗਰ, 17 ਜਨਵਰੀ: ਮਨੁੱਖੀ ਅਧਿਕਾਰਾਂ ਦੀ ਉਲੰਘਣਾ ਕਿਸੇ ਵੀ ਸੂਰਤ ਵਿਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ, ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਰਾਜ ਅੰਦਰ ਮਨੁੱਖੀ ਅਧਿਕਾਰਾਂ ਦੀ ਰੱਖਿਆ ਅਤੇ ਉਲੰਘਣਾ ਦੇ ਮਾਮਲਿਆਂ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਨਿਰੰਤਰ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ।
ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਮੈਂਬਰ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਸ. ਜਤਿੰਦਰ ਸਿੰਘ ਸ਼ੰਟੀ (ਪਦਮਸ਼੍ਰੀ ਐਵਾਰਡੀ) ਨੇ ਅੱਜ ਜੀ.ਐਸ ਅਸਟੇਟ ਰੂਪਨਗਰ ਵਿਖੇ ਇੱਕ ਸਮਾਗਮ ਵਿੱਚ ਸ਼ਿਰਕਤ ਕਰਦਿਆਂ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਰੂਪਨਗਰ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਕੀਤਾ।
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ. ਜਤਿੰਦਰ ਸਿੰਘ ਸ਼ੰਟੀ ਨੇ ਕਿਹਾ ਕਿ ਕਮਿਸ਼ਨ ਦਾ ਮੁੱਖ ਉਦੇਸ਼ ਹੈ ਕਿ ਹਰ ਨਾਗਰਿਕ ਨੂੰ ਸੰਵਿਧਾਨ ਅਨੁਸਾਰ ਪ੍ਰਾਪਤ ਮੌਲਿਕ ਅਧਿਕਾਰਾਂ ਦੀ ਪੂਰੀ ਸੁਰੱਖਿਆ ਮਿਲੇ ਅਤੇ ਕਿਸੇ ਵੀ ਤਰ੍ਹਾਂ ਦਾ ਅਨਿਆਂ ਨਾ ਹੋਵੇ। ਉਨ੍ਹਾਂ ਕਿਹਾ ਕਿ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਕਿਸੇ ਵੀ ਸੂਰਤ ਵਿੱਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਮੁਲਜ਼ਮਾ ਖ਼ਿਲਾਫ਼ ਕਾਨੂੰਨ ਅਨੁਸ...








