Saturday, July 4
Shadow

Tag: hot news

ਸੈਸ਼ਨ ਕੋਰਟ ਮੋਹਾਲੀ ਵੱਲੋਂ ਭ੍ਰਿਸ਼ਟਾਚਾਰ ਮਾਮਲੇ ’ਚ ਦੋ ਇੰਪਰੂਵਮੈਂਟ ਟਰੱਸਟ ਕਰਮਚਾਰੀਆਂ ਨੂੰ ਚਾਰ ਸਾਲ ਦੀ ਕੈਦ ਅਤੇ 20000 ਰੁਪਏ ਦਾ ਜੁਰਮਾਨਾ

ਸੈਸ਼ਨ ਕੋਰਟ ਮੋਹਾਲੀ ਵੱਲੋਂ ਭ੍ਰਿਸ਼ਟਾਚਾਰ ਮਾਮਲੇ ’ਚ ਦੋ ਇੰਪਰੂਵਮੈਂਟ ਟਰੱਸਟ ਕਰਮਚਾਰੀਆਂ ਨੂੰ ਚਾਰ ਸਾਲ ਦੀ ਕੈਦ ਅਤੇ 20000 ਰੁਪਏ ਦਾ ਜੁਰਮਾਨਾ

Crime News
ਚੰਡੀਗੜ੍ਹ, 16 ਜਨਵਰੀ:-ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ ਪਹੁੰਚ ਅਪਣਾਉਂਦਿਆਂ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਇੰਪਰੂਵਮੈਂਟ ਟਰੱਸਟ ਰੋਪੜ ਵਿਖੇ ਤਾਇਨਾਤ ਪਰਵੀਨ ਕੁਮਾਰ ਕਲਰਕ ਅਤੇ ਉਸਦੇ ਸਹਿ-ਦੋਸ਼ੀ ਸਤੀਸ਼ ਕੁਮਾਰ ਜੂਨੀਅਰ ਇੰਜੀਨੀਅਰ ਨੂੰ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਸੀ। ਇਸ ਮੁਕੱਦਮੇ ਦੀ ਮੁਕੰਮਲ ਸੁਣਵਾਈ ਤੋਂ ਬਾਅਦ ਅੱਜ ਸਮਰੱਥ ਅਦਾਲਤ ਨੇ ਉਕਤ ਅਧਿਕਾਰੀਆਂ ਨੂੰ ਦੋਸ਼ੀ ਠਹਿਰਾਉਂਦਿਆਂ ਦੋਵਾਂ ਦੋਸ਼ੀਆਂ ਨੂੰ 4-4 ਸਾਲ ਦੀ ਕੈਦ ਅਤੇ 20000- ਰੁਪਏ ਦੇ ਜੁਰਮਾਨੇ ਦੀ ਸਜ਼ਾ ਸੁਣਾਈ ਹੈ। ਅੱਜ ਇੱਥੇ ਇਹ ਖੁਲਾਸਾ ਕਰਦਿਆਂ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਦੋਸ਼ੀ ਜੂਨੀਅਰ ਇੰਜੀਨੀਅਰ ਅਤੇ ਕਲਰਕ ਨੇ ਸ਼ਿਕਾਇਤਕਰਤਾ ਤੋਂ ਉਸਦੀ ਜਾਇਦਾਦ ਦੀ ਸੇਲ ਡੀਡ ਰਜਿਸਟਰ ਕਰਵਾਉਣ ਦੇ ਬਦਲੇ 15000 ਰੁਪਏ ਦੀ ਰਿਸ਼ਵਤ ਮੰਗੀ ਸੀ। ਉਨ੍ਹਾਂ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਰਿਸ਼ਵਤ ਕਿਸ਼ਤਾਂ ਵਿੱਚ ਦਿੱਤੀ ਸੀ ਅਤੇ ਰਿਸ਼ਵਤ ਦੀ ਆਖਰੀ ਕਿਸ਼ਤ ਦੀ ਅਦਾਇਗੀ ਤੋਂ ਪਹਿਲਾਂ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰ ਲਈ ਸੀ। ਉਸਦੀ ਸ਼ਿਕਾਇਤ ’ਤੇ ਕਾਰਵਾਈ ਕਰਦਿਆਂ ...
ਪੰਜਾਬ ਦੇ ਸਿਹਤ ਮੰਤਰੀ ਨੇ ਤੰਬਾਕੂ ਵਿਰੁੱਧ ਇੱਕਜੁੱਟ ਹੋ ਕੇ ਮੁਹਿੰਮ ਸ਼ੁਰੂ ਕਰਨ ਦਾ ਦਿੱਤਾ ਸੱਦਾ, ਨੌਜਵਾਨਾਂ ਨੂੰ ਮੁਹਿੰਮ ਦੀ ਅਗਵਾਈ ਕਰਨ ਦੀ ਕੀਤੀ ਅਪੀਲ

ਪੰਜਾਬ ਦੇ ਸਿਹਤ ਮੰਤਰੀ ਨੇ ਤੰਬਾਕੂ ਵਿਰੁੱਧ ਇੱਕਜੁੱਟ ਹੋ ਕੇ ਮੁਹਿੰਮ ਸ਼ੁਰੂ ਕਰਨ ਦਾ ਦਿੱਤਾ ਸੱਦਾ, ਨੌਜਵਾਨਾਂ ਨੂੰ ਮੁਹਿੰਮ ਦੀ ਅਗਵਾਈ ਕਰਨ ਦੀ ਕੀਤੀ ਅਪੀਲ

Breaking News
ਚੰਡੀਗੜ੍ਹ, 16 ਜਨਵਰੀ:-ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸੂਬੇ ਦੇ ਨੌਜਵਾਨਾਂ ਨੂੰ ਸਿਹਤਮੰਦ ਭਵਿੱਖ ਦੇ ਨਿਰਮਾਤਾ ਦੱਸਦਿਆਂ ਤੰਬਾਕੂ ਵਿਰੁੱਧ ਇੱਕਜੁੱਟ ਹੋਣ ਅਤੇ ਇਸ ਵਿਰੁੱਧ ਮੁਹਿੰਮ ਵਿੱਢਣ ਦਾ ਸੱਦਾ ਦਿੱਤਾ। ਅੱਜ ਇੱਥੇ ਪੰਜਾਬ ਯੂਨੀਵਰਸਿਟੀ ਵਿਖੇ "ਬਿਲਡਿੰਗ ਏ ਤੰਬਾਕੂ-ਫਰੀ ਜਨਰੇਸ਼ਨ ਥਰੋ ਪ੍ਰਮੋਸ਼ਨ, ਅਡੈਪਟੇਸ਼ਨ ਐਂਡ ਇੰਪਲੀਮੈਂਟੇਸ਼ਨ ਆਫ ਨਿਊ ਇੰਨੀਸ਼ੀਏਟਿਵ" ਸਿਰਲੇਖ ਹੇਠ ਕਰਵਾਏ ਯੂਥ ਕਨਕਲੇਵ ਦੀ ਪ੍ਰਧਾਨਗੀ ਕਰਦਿਆਂ, ਸਿਹਤ ਮੰਤਰੀ ਨੇ ਵਿਦਿਆਰਥੀਆਂ ਅਤੇ ਨੌਜਵਾਨ ਆਗੂਆਂ ਨੂੰ ਰੋਲ ਮਾਡਲ ਬਣਨ ਅਤੇ ਕੈਂਪਸਾਂ ਤੋਂ ਲੈ ਕੇ ਭਾਈਚਾਰਿਆਂ ਅਤੇ ਡਿਜੀਟਲ ਪਲੇਟਫਾਰਮਾਂ ਤੱਕ ਤੰਬਾਕੂ ਕੰਟਰੋਲ ਦੀ ਲਹਿਰ ਨੂੰ ਅੱਗੇ ਵਧਾਉਣ ਲਈ ਕਿਹਾ। ਉਨ੍ਹਾਂ ਕਿਹਾ, "ਪੰਜਾਬ ਦੀ ਤਾਕਤ ਇਸ ਦੀ ਜਵਾਨੀ ਵਿੱਚ ਹੈ। ਜਦੋਂ ਨੌਜਵਾਨ ਤੰਬਾਕੂ ਨੂੰ ਦਰਕਿਨਾਰ ਕਰਦੇ ਹਨ ਤਾਂ ਸੂਬੇ ਦਾ ਭਵਿੱਖ ਆਪਣੇ ਆਪ ਸਿਹਤਮੰਦ, ਮਜ਼ਬੂਤ ਅਤੇ ਵਧੇਰੇ ਉਸਾਰੂ ਬਣ ਜਾਂਦਾ ਹੈ।" ਇਹ ਸੰਮੇਲਨ ਜਨਰੇਸ਼ਨ ਸੇਵੀਅਰ ਐਸੋਸੀਏਸ਼ਨ (ਜੀਐਸਏ) ਵੱਲੋਂ ਜਨਤਕ ਸਿਹਤ ਵਿਭਾਗ, ਪੰਜਾਬ ਯੂਨੀਵਰਸਿਟੀ, ਵਾਈਟਲ ਸਟ੍ਰੈਟਜੀਜ਼...
ਪਰਮਿੰਦਰ ਸਿੰਘ ਜੱਟਪੁਰੀ ਪੰਜਾਬ ਵਿਧਾਨ ਸਭਾ ਪ੍ਰੈਸ ਗੈਲਰੀ ਕਮੇਟੀ ਦੇ ਪ੍ਰਧਾਨ ਚੁਣੇ

ਪਰਮਿੰਦਰ ਸਿੰਘ ਜੱਟਪੁਰੀ ਪੰਜਾਬ ਵਿਧਾਨ ਸਭਾ ਪ੍ਰੈਸ ਗੈਲਰੀ ਕਮੇਟੀ ਦੇ ਪ੍ਰਧਾਨ ਚੁਣੇ

Punjab News
ਚੰਡੀਗੜ੍ਹ 16 ਜਨਵਰੀ:-ਪੰਜਾਬ ਵਿਧਾਨ ਸਭਾ ਪ੍ਰੈਸ ਗੈਲਰੀ ਕਮੇਟੀ ਦੀਆਂ ਚੋਣਾਂ ਅੱਜ ਪੰਜਾਬ ਵਿਧਾਨ ਸਭਾ ਦੇ ਸਕੱਤਰ ਸ੍ਰੀ ਰਾਮ ਲੋਕ ਖਟਾਨਾ ਦੀ ਮੌਜੂਦਗੀ ਵਿੱਚ ਹੋਈਆਂ। ਇਹਨਾਂ ਚੋਣਾਂ ਵਿੱਚ ਪਰਮਿੰਦਰ ਸਿੰਘ ਜੱਟਪੁਰੀ ਨੂੰ ਪ੍ਰੈਸ ਗੈਲਰੀ ਪੰਜਾਬ ਵਿਧਾਨ ਸਭਾ ਦੇ ਪ੍ਰਧਾਨ ਵਜੋਂ, ਦੀਪਕ ਸ਼ਰਮਾ ਨੂੰ ਉਪ ਪ੍ਰਧਾਨ ਵਜੋਂ ਅਤੇ ਨਵੀਨ ਸੇਠੀ ਨੂੰ ਜਨਰਲ ਸਕੱਤਰ ਵਜੋਂ ਚੁਣਿਆ ਗਿਆ। ਪੰਜਾਬ ਵਿਧਾਨ ਸਭਾ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਚੋਣ ਪ੍ਰਕਿਰਿਆ ਵਿੱਚ 24 ਮੈਂਬਰਾਂ ਨੇ ਹਿੱਸਾ ਲਿਆ। ਇਸ ਦੌਰਾਨ ਪ੍ਰਧਾਨ ਦੀ ਸੀਟ ਲਈ ਪਰਮਿੰਦਰ ਸਿੰਘ ਜੱਟਪੁਰੀ ਨੂੰ 15 ਵੋਟਾਂ ਮਿਲੀਆਂ ਜਦੋਂ ਕਿ ਨਪਿੰਦਰ ਬਰਾੜ ਨੂੰ 9 ਵੋਟਾਂ ਮਿਲੀਆਂ। ਇਸੇ ਤਰ੍ਹਾਂ ਉਪ ਪ੍ਰਧਾਨ ਦੀ ਸੀਟ ਲਈ ਦੀਪਕ ਸ਼ਰਮਾ ਨੂੰ 17 ਵੋਟਾਂ ਮਿਲੀਆਂ ਜਦੋਂ ਕਿ ਉਨ੍ਹਾਂ ਦੇ ਵਿਰੋਧੀ ਰੋਹਿਤ ਬਾਂਸਲ ਪੱਕਾ ਨੂੰ 7 ਵੋਟਾਂ ਮਿਲੀਆਂ। ਜਨਰਲ ਸਕੱਤਰ ਦੀ ਸੀਟ ਲਈ ਨਵੀਨ ਸੇਠੀ ਨੂੰ 16 ਵੋਟਾਂ ਮਿਲੀਆਂ ਜਦੋਂ ਕਿ ਗੁਰਉਪਦੇਸ਼ ਭੁੱਲਰ ਨੂੰ 7 ਵੋਟਾਂ ਮਿਲੀਆਂ।...
ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਗਣਤੰਤਰ ਦਿਵਸ ਸਮਾਗਮ ਦੇ ਪ੍ਰਬੰਧਾਂ ਦਾ  ਲਿਆ ਜਾਇਜ਼ਾ

ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਗਣਤੰਤਰ ਦਿਵਸ ਸਮਾਗਮ ਦੇ ਪ੍ਰਬੰਧਾਂ ਦਾ  ਲਿਆ ਜਾਇਜ਼ਾ

Local news
ਹੁਸ਼ਿਆਰਪੁਰ, 16 ਜਨਵਰੀ :=        ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅੱਜ ਪੁਲਿਸ ਲਾਈਨ ਗਰਾਊਂਂਡ ਵਿਖੇ ਗਣਤੰਤਰ ਦਿਵਸ ਸਮਾਰੋਹ ਦੀਆਂ ਤਿਆਰੀਆਂ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਇਸ ਗੱਲ 'ਤੇ ਜ਼ੋਰ ਦਿੱਤਾ ਕਿ 26 ਜਨਵਰੀ ਨੂੰ ਜ਼ਿਲ੍ਹਾ ਪੱਧਰੀ ਸਮਾਰੋਹ ਪੂਰੀ ਸ਼ਾਨ, ਅਨੁਸ਼ਾਸਨ ਅਤੇ ਦੇਸ਼ ਭਗਤੀ ਦੇ ਮਾਹੌਲ ਵਿੱਚ ਹੋਣਾ ਚਾਹੀਦਾ ਹੈ।     ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਮਾਰੋਹ ਦੌਰਾਨ ਪਰੇਡ, ਸੱਭਿਆਚਾਰਕ ਪ੍ਰੋਗਰਾਮ, ਝਾਕੀਆਂ ਵਿਸ਼ੇਸ਼ ਖਿੱਚ ਦਾ ਕੇਂਦਰ ਹੋਣਗੀਆਂ। ਉਨ੍ਹਾਂ ਦੱਸਿਆ ਕਿ ਇਸ ਮੌਕੇ ਆਜ਼ਾਦੀ  ਘੁਲਾਟੀਆਂ ਤੇ ਸ਼ਹੀਦਾਂ ਦੇ ਪਰਿਵਾਰਾਂ ਦਾ ਸਨਮਾਨ ਵੀ ਕੀਤਾ ਜਾਵੇਗਾ। ਉਨ੍ਹਾਂ ਸਾਰੇ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਸਮਾਗਮ ਨੂੰ ਯਾਦਗਾਰੀ ਬਣਾਇਆ ਜਾ ਸਕੇ।     ਮੀਟਿੰਗ ਵਿੱਚ ਸੁਰੱਖਿਆ ਪ੍ਰਬੰਧਾਂ, ਟ੍ਰੈਫਿਕ ਪ੍ਰਬੰਧਨ, ਪਾਰਕਿੰਗ, ਸੈਨੀਟੇਸ਼ਨ, ਪੀਣ ਵਾਲੇ ਪਾਣੀ, ਬਿਜਲੀ ਅਤੇ ਸਿਹਤ ਸੇਵਾਵਾਂ 'ਤੇ ਧਿਆਨ ਕੇਂਦਰਿਤ ਕੀਤਾ ਗਿਆ। ਡਿਪਟੀ ਕਮਿਸ਼ਨਰ ਨੇ ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਹਦਾਇਤ ਕੀ...
ਪੰਜ ਸਾਲ ਦੇ ਬੱਚੇ ਨਾਲ ਜਬਰ-ਜਿਨਾਹ ਦੇ ਦੋਸ਼ ਵਿੱਚ 20 ਸਾਲ ਦੀ ਸਜ਼ਾ ਅਤੇ ਚਾਲੀ ਹਜ਼ਾਰ ਰੁਪਏ ਜੁਰਮਾਨਾ

ਪੰਜ ਸਾਲ ਦੇ ਬੱਚੇ ਨਾਲ ਜਬਰ-ਜਿਨਾਹ ਦੇ ਦੋਸ਼ ਵਿੱਚ 20 ਸਾਲ ਦੀ ਸਜ਼ਾ ਅਤੇ ਚਾਲੀ ਹਜ਼ਾਰ ਰੁਪਏ ਜੁਰਮਾਨਾ

Crime News
ਅੰਮ੍ਰਿਤਸਰ, 16 ਜਨਵਰੀ 2026---ਮਾਨਯੋਗ ਜੱਜ, ਵਧੀਕ ਜਿਲ੍ਹਾ ਤੇ ਸੈਸ਼ਨਜ ਜੱਜ (ਫਾਸਟ ਟਰੈਕ ਸਪੈਸ਼ਲ ਕੋਰਟ), ਅੰਮ੍ਰਿਤਸਰ ਦੀ ਅਦਾਲਤ ਦੁਆਰਾ ਮੁਕੱਦਮਾ ਨੰਬਰ 106/2022, ਥਾਣਾ ਵੇਰਕਾ ਅੰਮ੍ਰਿਤਸਰ, ਅਧੀਨ 377 ਆਈਪੀਸੀ ਅਤੇ 6 ਪੋਸਕੋ ਐਕਟ, ਵਿੱਚ ਦੋਸ਼ੀ ਰਾਜਾ ਪੁੱਤਰ ਜਸਪਾਲ ਸਿੰਘ ਵਾਸੀ ਪ੍ਰੀਤ ਨਗਰ, ਵੇਰਕਾ, ਅੰਮ੍ਰਿਤਸਰ  ਨੂੰ ਪੰਜ ਸਾਲ ਦੇ ਬੱਚੇ ਨਾਲ ਜਬਰ-ਜਿਨਾਹ ਦੇ ਦੋਸ਼ ਵਿੱਚ 20 ਸਾਲ ਦੀ ਸਜਾ ਅਤੇ 40,000/- ਰੁਪਏ ਦਾ ਜੁਰਮਾਨਾ ਕੀਤਾ ਗਿਆ ਹੈ। ਅਦਾਲਤ ਨੇ ਕਿਹਾ ਕਿ ਦੋਸ਼ੀ, ਜੋ ਕਿ,ਉਸਦਾ ਗੁਆਂਢੀ ਸੀ ਸ਼ਿਕਾਇਤਕਰਤਾ ਦੇ ਘਰ ਉਸਦੇ ਮਾਤਾ ਪਿਤਾ ਦੀ ਗੈਰ ਹਾਜਰੀ ਵਿੱਚ ਆਇਆ ਅਤੇ ਨਾਬਾਲਗ ਨਾਲ ਜਿਨਸੀ ਸ਼ੋਸ਼ਣ ਕੀਤਾ । ਇਸ ਸਜਾ ਰਾਹੀਂ ਅਦਾਲਤ ਨੇ ਸੁਨੇਹਾ ਦਿੱਤਾ ਹੈ ਕਿ ਇਸ ਤਰ੍ਹਾ ਦੇ ਜੁਰਮ ਭਵਿੱਖ ਵਿੱਚ ਨਾ ਹੋਣ ਅਤੇ ਬੁਰੇ ਅਨਸਰਾਂ ਉਪਰ ਕਾਨੂੰਨ ਦਾ ਡਰ ਬਣਿਆ ਰਹੇ।...
ਨਗਰ ਕੌਂਸਲ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਦੇ ਬਾਜ਼ਾਰਾਂ ਵਿੱਚ ਚਾਈਨਾ ਡੋਰ ਖ਼ਿਲਾਫ਼ ਸਖ਼ਤ ਚੈਕਿੰਗ

ਨਗਰ ਕੌਂਸਲ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਦੇ ਬਾਜ਼ਾਰਾਂ ਵਿੱਚ ਚਾਈਨਾ ਡੋਰ ਖ਼ਿਲਾਫ਼ ਸਖ਼ਤ ਚੈਕਿੰਗ

Local news
ਸ੍ਰੀ ਅਨੰਦਪੁਰ ਸਾਹਿਬ 16 ਜਨਵਰੀ: ਪੰਜਾਬ ਸਰਕਾਰ ਅਤੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀਆਂ ਹਦਾਇਤਾਂ ਅਨੁਸਾਰ ਨਗਰ ਕੌਂਸਲ ਸ੍ਰੀ ਅਨੰਦਪੁਰ ਸਾਹਿਬ ਵੱਲੋਂ ਚਾਈਨਾ ਡੋਰ ਦੀ ਵਿਕਰੀ ਅਤੇ ਵਰਤੋਂ ਖ਼ਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ। ਇਹ ਕਾਰਵਾਈ ਨਗਰ ਕੌਂਸਲ ਦੇ ਪ੍ਰਧਾਨ ਹਰਜੀਤ ਸਿੰਘ ਜੀਤਾ ਦੀ ਅਗਵਾਈ ਹੇਠ, ਕਾਰਜ ਸਾਧਕ ਅਫਸਰ ਸੰਗੀਤ ਕੁਮਾਰ, ਸੈਨੇਟਰੀ ਇੰਸਪੈਕਟਰ ਮਦਨ ਲਾਲ, ਟੈਕਸ ਇੰਸਪੈਕਟਰ ਗੁਰਦੇਵ ਸਿੰਘ ਬਹਿਲੂ ਅਤੇ ਨਗਰ ਕੌਂਸਲ ਦੀ ਟੀਮ ਵੱਲੋਂ ਪੁਲਿਸ ਪ੍ਰਸ਼ਾਸਨ ਦੇ ਸਹਿਯੋਗ ਨਾਲ ਕੀਤੀ ਗਈ।       ਚੈਕਿੰਗ ਦੌਰਾਨ ਕਚਹਿਰੀ ਰੋਡ, ਨਵੀਂ ਆਬਾਦੀ, ਚੋਈ ਬਾਜ਼ਾਰ ਅਤੇ ਕਿਸਾਨ ਹਵੇਲੀ ਰੋਡ ਦੀਆਂ ਦੁਕਾਨਾਂ ਦੀ ਜਾਂਚ ਕੀਤੀ ਗਈ। ਅਧਿਕਾਰੀਆਂ ਨੇ ਦੱਸਿਆ ਕਿ ਚਾਈਨਾ ਡੋਰ ਕਾਰਨ ਵੱਧ ਰਹੇ ਹਾਦਸਿਆਂ, ਜਿਵੇਂ ਪੰਛੀਆਂ ਨੂੰ ਨੁਕਸਾਨ ਅਤੇ ਲੋਕਾਂ ਦੇ ਚਿਹਰੇ, ਗਲਾ ਆਦਿ ਜ਼ਖ਼ਮੀ ਹੋਣਾ ਨੂੰ ਦੇਖਦੇ ਹੋਏ ਸਖ਼ਤ ਨਿਗਰਾਨੀ ਜਾਰੀ ਰਹੇਗੀ। ਦੁਕਾਨਦਾਰਾਂ ਨੂੰ ਚੇਤਾਵਨੀ ਦਿੱਤੀ ਗਈ ਕਿ ਚਾਈਨਾ ਡੋਰ ਦੀ ਖਰੀਦ-ਫਰੋਖ਼ਤ ਪਾਈ ਜਾਣ ‘ਤੇ ਕੜੀ ਕਾਰਵਾਈ ਕੀਤੀ ਜਾਵੇਗੀ। ਨਗਰ ਕੌਂਸਲ ਵੱਲੋਂ ਲੋਕਾਂ ਨੂੰ ਚਾਈਨਾ ...
ਸ਼ੂਗਰਕੇਨ ਹਾਰਵੈਸਟਰ ਨਾਲ ਕਟਾਈ ਕਰਨ ਲਈ ਚੌੜੀ ਵਿੱਥ ਵਿਧੀ ਨਾਲ ਗੰਨੇ ਦੀ ਬਿਜਾਈ ਕਰਨ ਦੀ ਜ਼ਰੂਰਤ: ਕੇਨ ਕਮਿਸ਼ਨਰ

ਸ਼ੂਗਰਕੇਨ ਹਾਰਵੈਸਟਰ ਨਾਲ ਕਟਾਈ ਕਰਨ ਲਈ ਚੌੜੀ ਵਿੱਥ ਵਿਧੀ ਨਾਲ ਗੰਨੇ ਦੀ ਬਿਜਾਈ ਕਰਨ ਦੀ ਜ਼ਰੂਰਤ: ਕੇਨ ਕਮਿਸ਼ਨਰ

Local news
ਲੁਧਿਆਣਾ : 16 ਜਨਵਰੀ 2026( ) ਗੰਨੇ ਦੀ ਚੌੜੀ ਵਿੱਥ ਤੇ ਬਿਜਾਈ ਕਰਨ ਨਾਲ ਪੌਦਿਆਂ ਨੂੰ ਵਧੇਰੇ ਹਵਾ/ਸੂਰਜ ਦੀ ਰੌਸ਼ਨੀ  ਮਿਲਦੀ ਹੈ ਜਿਸ ਨਾਲ ਗੰਨੇ ਦੀ ਮੋਟਾਈ ਅਤੇ ਲੰਬਾਈ ਵਿਚ ਵਾਧਾ ਹੁੰਦਾ ਹੈ , ਜਿਸ ਨਾਲ ਪ੍ਰਤੀ ਹੈਕਟੇਅਰ  ਪੈਦਾਵਾਰ ਵਿੱਚ ਵਾਧਾ ਹੋਣ ਕਾਰਨ ਵਾਧੂ ਆਮਦਨ  ਹੁੰਦੀ ਹੈ । ਜ਼ਿਲਾ ਲੁਧਿਆਣਾ ਦੇ ਪਿੰਡ ਮੱਲ ਮਾਜਰਾ ਵਿਚ ਗੰਨੇ ਦੀ ਫ਼ਸਲ ਜਾਇਜ਼ਾ ਲੈਂਦਿਆਂ ਡਾਕਟਰ ਅਮਰੀਕ ਸਿੰਘ ਕੇਨ ਕਮਿਸ਼ਨਰ ਪੰਜਾਬ ਨੇ ਦੱਸਿਆ ਕਿ ਮਜ਼ਦੂਰਾਂ ਦੀ ਘਾਟ ਕਾਰਨ ,ਗੰਨਾ ਕੱਟਣ ਵਾਲੀ ਮਸ਼ੀਨ ਦੀ ਮੰਗ ਵਧ ਰਹੀ ਹੈ । ਉਨ੍ਹਾਂ ਦੱਸਿਆ ਕਿ ਇਸ ਸਮੇਂ ਪੰਜਾਬ ਵਿੱਚ ਤਕਰੀਬਨ 30 ਮਸ਼ੀਨਾਂ ਗੰਨੇ ਦੀ ਕਟਾਈ ਕਰ ਰਹੀਆਂ ਹਨ । ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਗੰਨਾ ਕਾਸ਼ਤਕਾਰਾਂ ਦੀ ਮਜ਼ਦੂਰਾਂ ਦੀ ਘਾਟ ਦੀ ਸਮੱਸਿਆ ਨੁੰ ਮੁੱਖ ਰੱਖਦਿਆਂ ਗੰਨੇ ਦੀ ਖੇਤੀ ਦਾ ਮਸ਼ੀਨੀਕਰਨ ਕਰਨ ਲਈ 4 ਦਸੰਬਰ 2025 ਤੱਕ ਆਨਲਾਈਨ ਅਰਜੀਆਂ ਦੀ ਮੰਗ ਕੀਤੀ ਗਈ ਸੀ ,ਜਿਸ ਤੇ ਕਰੀਬ 60 ਗੰਨਾ ਕਾਸ਼ਤਕਾਰਾਂ ਨੇ ਸ਼ੂਗਰਕੇਨ ਹਾਰਵੈਸਟਰ ਮਸ਼ੀਨ ਸਬਸਿਡੀ ਤੇ ਲੈਣ ਲਈ ਅਰਜੀਆਂ ਦਿੱਤੀਆਂ ਹਨ। ਉਨ੍ਹਾਂ ਦੱਸਿਆ ਕਿ ਅਜੋਕੇ ਸਮੇਂ ਵ...
‘ਯੁੱਧ ਨਸ਼ਿਆਂ ਵਿਰੁੱਧ’: 321ਵੇਂ ਦਿਨ, ਪੰਜਾਬ ਪੁਲਿਸ ਨੇ 71 ਨਸ਼ਾ ਤਸਕਰਾਂ ਨੂੰ 1.3 ਕਿਲੋ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ 

‘ਯੁੱਧ ਨਸ਼ਿਆਂ ਵਿਰੁੱਧ’: 321ਵੇਂ ਦਿਨ, ਪੰਜਾਬ ਪੁਲਿਸ ਨੇ 71 ਨਸ਼ਾ ਤਸਕਰਾਂ ਨੂੰ 1.3 ਕਿਲੋ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ 

Punjab News
ਚੰਡੀਗੜ੍ਹ, 16 ਜਨਵਰੀ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਚਲਾਈ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ ਲਗਾਤਾਰ 321ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 294 ਥਾਵਾਂ ’ਤੇ ਛਾਪੇਮਾਰੀ ਕੀਤੀ ਜਿਸ ਨਾਲ ਸੂਬੇ ਭਰ ਵਿੱਚ 71 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਉਪਰੰਤ 54 ਐਫਆਈਆਰ ਦਰਜ ਕੀਤੀਆਂ ਗਈਆਂ। ਇਸ ਦੇ ਨਾਲ, 321 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 44,701 ਹੋ ਗਈ ਹੈ। ਛਾਪੇਮਾਰੀਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 1.3 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 208 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 16,510 ਰੁਪਏ ਦੀ ਡਰੱਗ ਮਨੀ ਬਰਾਮਦ ਹੋਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ...
ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਨੂੰ ਉਨ੍ਹਾਂ ਦੀਆਂ ਬਰੂਹਾਂ ‘ਤੇ ਸੇਵਾਵਾਂ ਪ੍ਰਦਾਨ ਕਰਨ ਲਈ ‘ਸਾਡੇ ਬਜ਼ੁਰਗ, ਸਾਡਾ ਮਾਣ’ ਮੁਹਿੰਮ ਦੇ ਦੂਜੇ ਪੜਾਅ ਦੀ ਸ਼ੁਰੂਆਤ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਨੂੰ ਉਨ੍ਹਾਂ ਦੀਆਂ ਬਰੂਹਾਂ ‘ਤੇ ਸੇਵਾਵਾਂ ਪ੍ਰਦਾਨ ਕਰਨ ਲਈ ‘ਸਾਡੇ ਬਜ਼ੁਰਗ, ਸਾਡਾ ਮਾਣ’ ਮੁਹਿੰਮ ਦੇ ਦੂਜੇ ਪੜਾਅ ਦੀ ਸ਼ੁਰੂਆਤ: ਡਾ. ਬਲਜੀਤ ਕੌਰ

Breaking News
ਚੰਡੀਗੜ੍ਹ/ਐਸ.ਏ.ਐਸ. ਨਗਰ, 16 ਜਨਵਰੀ 2026:-ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਮੋਹਾਲੀ ਦੇ ਕਾਲਕਟ ਭਵਨ (ਕਿਸਾਨ ਵਿਕਾਸ ਚੈਂਬਰ) ਵਿਖੇ "ਸਾਡੇ ਬਜ਼ੁਰਗ, ਸਾਡਾ ਮਾਣ" ਮੁਹਿੰਮ ਦੇ ਦੂਜੇ ਪੜਾਅ ਦੀ ਸ਼ੁਰੂਆਤ ਕੀਤੀ, ਜੋ ਕਿ ਸੂਬੇ ਭਰ ਦੇ ਬਜ਼ੁਰਗ ਨਾਗਰਿਕਾਂ ਲਈ ਮਾਣ, ਦੇਖਭਾਲ ਅਤੇ ਸਮਾਜਿਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਇਹ ਮੁਹਿੰਮ ਬਜ਼ੁਰਗ ਨਾਗਰਿਕਾਂ ਨੂੰ ਸਿੱਧੇ ਤੌਰ 'ਤੇ ਸਿਹਤ, ਭਲਾਈ ਅਤੇ ਸਮਾਜਿਕ ਸੁਰੱਖਿਆ ਸੇਵਾਵਾਂ ਪ੍ਰਦਾਨ ਕਰਨ ਲਈ ਜ਼ਿਲ੍ਹਾ ਪੱਧਰ 'ਤੇ ਲਾਗੂ ਕੀਤੀ ਜਾ ਰਹੀ ਹੈ। ਸਮਾਜਿਕ ਸੁਰੱਖਿਆ ਮੰਤਰੀ ਡਾ. ਬਲਜੀਤ ਕੌਰ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ, "ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਪੰਜਾਬ ਸਰਕਾਰ ਸਾਡੇ ਬਜ਼ੁਰਗ ਨਾਗਰਿਕਾਂ ਲਈ ਇੱਕ ਸਨਮਾਨਜਨਕ, ਸੁਰੱਖਿਅਤ ਅਤੇ ਸੁਵਿਧਾਜਨਕ ਜੀਵਨ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। 'ਸਾਡੇ ਬਜ਼ੁਰਗ, ਸਾਡਾ ਮਾਣ' ਮੁਹਿੰਮ ਦੇ ਦੂਜੇ ਪੜਾਅ ਲਈ, ਜ਼ਿਲ੍ਹਾ ਪੱਧਰੀ ਕੈਂਪ ਲਗਾਉਣ ਲਈ 786 ਲੱਖ ਰੁਪਏ ਦੀ ਰਕਮ ...
ਭਾਰਤ ਸਰਕਾਰ ਵੱਲੋਂ ਜਾਰੀ ਸੂਬਿਆਂ ਦੀ ਸਟਾਰਟਅੱਪ ਈਕੋਸਿਸਟਮ ਰੈਂਕਿੰਗ ਵਿੱਚ ਪੰਜਾਬ ਫਿਰ ਤੋਂ ਮੋਹਰੀ : ਸੰਜੀਵ ਅਰੋੜਾ

ਭਾਰਤ ਸਰਕਾਰ ਵੱਲੋਂ ਜਾਰੀ ਸੂਬਿਆਂ ਦੀ ਸਟਾਰਟਅੱਪ ਈਕੋਸਿਸਟਮ ਰੈਂਕਿੰਗ ਵਿੱਚ ਪੰਜਾਬ ਫਿਰ ਤੋਂ ਮੋਹਰੀ : ਸੰਜੀਵ ਅਰੋੜਾ

Breaking News
ਚੰਡੀਗੜ੍ਹ, 16 ਜਨਵਰੀ :-ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਪੰਜਾਬ ਨੇ ਇੱਕ ਵਾਰ ਫਿਰ ਆਪਣੇ ਸਟਾਰਟਅੱਪ ਅਤੇ ਇਨੋਵੇਸ਼ਨ ਈਕੋਸਿਸਟਮ ਨੂੰ ਮਜ਼ਬੂਤ ਕਰਨ ਵਿੱਚ ਮੀਲ ਪੱਥਰ ਸਥਾਪਿਤ ਕਰਦਿਆਂ ਭਾਰਤ ਸਰਕਾਰ ਦੇ ਵਣਜ ਅਤੇ ਉਦਯੋਗ ਮੰਤਰਾਲੇ ਦੇ ਉਦਯੋਗ ਅਤੇ ਅੰਦਰੂਨੀ ਵਪਾਰ ਪ੍ਰਮੋਸ਼ਨ ਵਿਭਾਗ ਵੱਲੋਂ ਜਾਰੀ ਕੀਤੀ ਸੂਬਿਆਂ ਦੀ ਸਟਾਰਟਅੱਪ ਈਕੋਸਿਸਟਮ ਰੈਂਕਿੰਗ - 5ਵੇਂ ਐਡੀਸ਼ਨ ਵਿੱਚ ਲਗਾਤਾਰ ਦੂਜੀ ਵਾਰ ਪੰਜਾਬ ਨੇ ‘ਟਾਪ ਪਰਫਾਰਮਰ’ ਵਜੋਂ ਸਫ਼ਲਤਾ ਦਰਜ ਕੀਤੀ ਹੈ । ਭਾਰਤ ਦੇ ਮਾਣਯੋਗ ਪ੍ਰਧਾਨ ਮੰਤਰੀ ਦੀ ਹਾਜ਼ਰੀ ਵਿੱਚ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿਖੇ ਰਾਸ਼ਟਰੀ ਸਟਾਰਟਅੱਪ ਦਿਵਸ ਦੇ ਮੌਕੇ ’ਤੇ ਕਰਵਾਏ ਪੰਜਾਬ ਸਰਕਾਰ ਦੇ ਉਦਯੋਗ ਅਤੇ ਵਣਜ ਵਿਭਾਗ ਨੂੰ ਪ੍ਰਸ਼ੰਸਾ ਪੱਤਰ ਦਿੱਤਾ ਗਿਆ। ਉਨ੍ਹਾਂ ਅੱਗੇ ਕਿਹਾ ਕਿ ਲਗਾਤਾਰ ਦੂਜੀ ਵਾਰ ਇਹ ਮਾਣ ਹਾਸਲ ਕਰਨਾ  ਇੱਕ ਮਜ਼ਬੂਤ, ਸਮਾਵੇਸ਼ੀ ਅਤੇ ਨਵੀਨਤਾ-ਸੰਚਾਲਿਤ ਸਟਾਰਟਅੱਪ ਈਕੋਸਿਸਟਮ ਬਣਾਉਣ ਵੱਲ ਪੰਜਾਬ ਦੇ ਨਿਰੰਤਰ ਅਤੇ ਕੇਂਦ੍ਰਿਤ ਯਤਨਾਂ ਦਾ ਪ੍ਰਤੱਖ ਸਬੂਤ ਹੈ। ਰਾਜ ਦੀ ਕਾਰਗੁਜ਼ਾਰੀ ਪ੍ਰਗਤੀਸ਼ੀਲ ਸਟਾਰਟਅੱਪ ਨੀਤੀਆਂ, ਮਜ਼ਬੂਤ ਸੰਸਥਾਗਤ ਪ੍ਰਣ...