Monday, July 6
Shadow

Tag: hot news

ਕਲਾਸਰੂਮਾਂ ਤੋਂ ਨਸ਼ਿਆਂ ਵਿਰੁੱਧ ਕਾਰਵਾਈ ਦੀ ਸ਼ੁਰੂਆਤ ਨਾਲ ਪੰਜਾਬ ਹੋਰਨਾਂ ਸੂਬਿਆਂ ਲਈ ਮਿਸਾਲ ਬਣਿਆ

ਕਲਾਸਰੂਮਾਂ ਤੋਂ ਨਸ਼ਿਆਂ ਵਿਰੁੱਧ ਕਾਰਵਾਈ ਦੀ ਸ਼ੁਰੂਆਤ ਨਾਲ ਪੰਜਾਬ ਹੋਰਨਾਂ ਸੂਬਿਆਂ ਲਈ ਮਿਸਾਲ ਬਣਿਆ

Punjab News
ਚੰਡੀਗੜ੍ਹ, 9 ਜਨਵਰੀ:- ਅਜਿਹੇ ਸਮੇਂ ਜਦੋਂ ਦੇਸ਼ ਦੇ ਜਿਆਦਾਤਰ ਹਿੱਸਿਆਂ ਵਿੱਚ ਨਸ਼ਿਆਂ ਦੇ ਸੰਕਟ 'ਤੇ ਚਰਚਾ ਹੋ ਰਹੀ ਹੈ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਇੱਕ ਹੋਰ ਦਲੇਰਾਨਾ ਅਤੇ ਅਗਾਂਹਵਧੂ ਫ਼ੈਸਲਾ ਲਿਆ ਹੈ। ਨਸ਼ਿਆਂ ਦੀ ਲਾਹਣਤ ਨੂੰ ਜੜ੍ਹੋਂ ਪੁੱਟਣ ਲਈ, ਸੂਬਾ ਸਰਕਾਰ ਵੱਲੋਂ ਸਕੂਲ ਪੱਧਰ 'ਤੇ ਰੋਜ਼ਾਨਾ ਨੌਜਵਾਨ ਵਿਦਿਆਰਥੀਆਂ ਦੇ ਮਨਾਂ ਨੂੰ ਸਸ਼ਕਤ ਬਣਾ ਕੇ ਉਨ੍ਹਾਂ ਨੂੰ ਇਸ ਕੋਹੜ ਤੋਂ ਦੂਰ ਰੱਖਿਆ ਜਾ ਰਿਹਾ ਹੈ ਕਿਉਂਕਿ ਨਸ਼ੇ ਨੂੰ ਅਸਲ ਵਿੱਚ ਇਸੇ ਪੱਧਰ 'ਤੇ ਹੀ ਠੱਲ੍ਹ ਪਾਈ ਜਾ ਸਕਦੀ ਹੈ। ਪੰਜਾਬ ਸਰਕਾਰ ਦੀ ਪ੍ਰਮੁੱਖ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਦੇ ਹਿੱਸੇ ਵਜੋਂ ਵੱਡੇ ਪੱਧਰ 'ਤੇ ਯੋਜਨਾਬੱਧ ਸਮਰੱਥਾ-ਨਿਰਮਾਣ ਪ੍ਰੋਗਰਾਮ ਸਕੂਲ ਪੱਧਰ 'ਤੇ ਮਾਨਸਿਕ ਸਿਹਤ ਚੁਣੌਤੀਆਂ ਅਤੇ ਨਸ਼ਿਆਂ ਦੀ ਵਰਤੋਂ ਸਬੰਧੀ ਜੋਖਮਾਂ ਬਾਰੇ ਨੌਜਵਾਨ ਮਨਾਂ ਨੂੰ ਸਕਰਾਤਮਕਤਾ ਵੱਲ ਤਬਦੀਲ ਕਰ ਰਿਹਾ ਹੈ। ਸਿਹਤ ਅਤੇ ਪਰਿਵਾਰ ਭਲਾਈ ਵਿਭਾਗ, ਸਕੂਲ ਸਿੱਖਿਆ ਵਿਭਾਗ ਅਤੇ ਡਾ. ਬੀ. ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਏ.ਆਈ.ਐਮ.ਐਸ.), ਮੋਹਾਲੀ ਰਾਹੀਂ, ਭਗਵੰਤ ਸਿ...
ਯੁੱਧ ਨਸ਼ਿਆਂ ਵਿਰੁੱਧ’; ਪੰਜਾਬ ਸਰਕਾਰ ਸਕੂਲ ਅਧਾਰਿਤ ਐਕਸ਼ਨ ਪ੍ਰੋਗਰਾਮ ਰਾਹੀਂ ਨੌਜਵਾਨ ਮਨਾਂ ਦੀ ਰੱਖਿਆ ਕਰੇਗੀ : ਹਰਜੋਤ ਸਿੰਘ ਬੈਂਸ

ਯੁੱਧ ਨਸ਼ਿਆਂ ਵਿਰੁੱਧ’; ਪੰਜਾਬ ਸਰਕਾਰ ਸਕੂਲ ਅਧਾਰਿਤ ਐਕਸ਼ਨ ਪ੍ਰੋਗਰਾਮ ਰਾਹੀਂ ਨੌਜਵਾਨ ਮਨਾਂ ਦੀ ਰੱਖਿਆ ਕਰੇਗੀ : ਹਰਜੋਤ ਸਿੰਘ ਬੈਂਸ

Punjab News
ਚੰਡੀਗੜ੍ਹ/ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 9 ਜਨਵਰੀ 2026:- ਸੂਬੇ ਵਿੱਚ ਜਾਰੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ, ਪੰਜਾਬ ਸਰਕਾਰ ਨੇ ਨਸ਼ਾ ਸਮੱਸਿਆ ਦੀ ਜੜ੍ਹ ’ਤੇ ਵਾਰ ਕਰਦੇ ਹੋਏ ਸਿੱਖਿਆ ਅਤੇ ਰੋਕਥਾਮ ’ਤੇ ਕੇਂਦਰਿਤ ਇੱਕ ਵਿਸਤ੍ਰਿਤ ਸਕੂਲ-ਅਧਾਰਿਤ ਐਕਸ਼ਨ ਪ੍ਰੋਗਰਾਮ ਲਾਗੂ ਕਰਨ ਦਾ ਫੈਸਲਾ ਕੀਤਾ ਹੈ, ਜਿਸ ਦਾ ਮਕਸਦ ਨਾਜ਼ੁਕ ਨੌਜਵਾਨ ਮਨਾਂ ਨੂੰ ਸੁਰੱਖਿਅਤ ਕਰਨਾ ਹੈ। ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲਾਗੂ ਕੀਤੀ ਜਾ ਰਹੀ ਇਸ ਪਹਿਲ ਵਿੱਚ ਸਕੂਲਾਂ ਅਤੇ ਅਧਿਆਪਕਾਂ ਨੂੰ ਨਸ਼ਿਆਂ ਵਿਰੁੱਧ ਲੰਬੇ ਸਮੇਂ ਦੀ ਲੜਾਈ ਵਿੱਚ ਪਹਿਲੀ ਕਤਾਰ ਦੇ ਸੁਰੱਖਿਆ ਕਵਚ ਵਜੋਂ ਤਿਆਰ ਕੀਤਾ ਜਾਵੇਗਾ। ਸਿੱਖਿਆ ਮੰਤਰੀ ਸ੍ਰੀ ਹਰਜੋਤ ਸਿੰਘ ਬੈਂਸ, ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਦਿੱਲੀ ਦੀ ਸਿੱਖਿਆ ਕ੍ਰਾਂਤੀ ਦੇ ਮੋਢੀ ਸ੍ਰੀ ਮਨੀਸ਼ ਸਿਸੋਦੀਆ ਦੇ ਨਾਲ, ਮੋਹਾਲੀ ਦੇ ਫੇਜ਼ 3ਬੀ1 ਵਿਖੇ ਸਕੂਲ ਆਫ ਐਮੀਨੈਂਸ ਵਿੱਚ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਚੱਲ ਰਹੇ ਸਮਰਥਾ ਵਿਕਾਸ ਸਿਖਲਾਈ ਸੈਸ਼ਨ ਦੌਰਾਨ ਪ੍ਰਿੰਸੀਪਲਾਂ ਅਤੇ ਅਧਿਆਪਕਾਂ ਨਾਲ ਸੰਵਾਦ ਕਰਨ ਪੁੱਜੇ ਸਨ। ਇਸ ਮੌਕੇ ਦੋਵੇਂ ਨੇਤ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਲਹਿਰਾਗਾਗਾ ਵਿਖੇ ਮੈਡੀਕਲ ਕਾਲਜ, ਡਿਜੀਟਲ ਓਪਨ ਯੂਨੀਵਰਸਿਟੀ ਨੀਤੀ ਅਤੇ ਹੋਰ ਲੋਕ ਪੱਖੀ ਫੈਸਲਿਆਂ ਨੂੰ ਹਰੀ ਝੰਡੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਲਹਿਰਾਗਾਗਾ ਵਿਖੇ ਮੈਡੀਕਲ ਕਾਲਜ, ਡਿਜੀਟਲ ਓਪਨ ਯੂਨੀਵਰਸਿਟੀ ਨੀਤੀ ਅਤੇ ਹੋਰ ਲੋਕ ਪੱਖੀ ਫੈਸਲਿਆਂ ਨੂੰ ਹਰੀ ਝੰਡੀ

Breaking News
ਚੰਡੀਗੜ੍ਹ, 9 ਜਨਵਰੀ:- ਜਨਤਕ ਸਿਹਤ ਸੰਭਾਲ ਨੂੰ ਮਜ਼ਬੂਤ ਕਰਨ, ਉਚੇਰੀ ਸਿੱਖਿਆ ਦੇ ਆਧੁਨਿਕੀਕਰਨ ਅਤੇ ਨਾਗਰਿਕਾਂ ਨੂੰ ਰਾਹਤ ਪ੍ਰਦਾਨ ਕਰਨ ਵੱਲ ਅਹਿਮ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਅੱਜ ਲਹਿਰਾਗਾਗਾ ਵਿਖੇ ਮੈਡੀਕਲ ਕਾਲਜ ਤੇ ਹਸਪਤਾਲ ਸਥਾਪਤ ਕਰਨ ਲਈ 19 ਏਕੜ ਤੋਂ ਵੱਧ ਜ਼ਮੀਨ ਦੇਣ ਦੀ ਪ੍ਰਵਾਨਗੀ ਦੇ ਕੇ ਹੋਰ ਕਈ ਵੱਡੇ ਫੈਸਲਿਆਂ ਨੂੰ ਮਨਜ਼ੂਰੀ ਦੇ ਦਿੱਤੀ।ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਏ ਗਏ ਫੈਸਲਿਆਂ ਵਿੱਚ ਭਾਰਤ ਦੀ ਪਹਿਲੀ ਵਿਆਪਕ ਪ੍ਰਾਈਵੇਟ ਡਿਜੀਟਲ ਓਪਨ ਯੂਨੀਵਰਸਿਟੀ ਨੀਤੀ-2026, ਪਲਾਟ ਅਲਾਟੀਆਂ ਲਈ ਐਮਨੈਸਟੀ ਨੀਤੀ-2025 ਵਿੱਚ ਵਾਧਾ ਕਰਨ, ਗਮਾਡ ਦੀਆਂ ਜਾਇਦਾਦ ਦੀਆਂ ਕੀਮਤਾਂ ਨੂੰ ਤਰਕਸੰਗਤ ਬਣਾਉਣ ਅਤੇ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਲਈ ਸਤਲੁਜ ਦਰਿਆ ਵਿੱਚੋਂ ਰੇਤ ਕੱਢਣ ਲਈ ਪ੍ਰਵਾਨਗੀ ਦੇਣ ਦੇ ਨਾਲ-ਨਾਲ ਅਤੇ ਬਾਬਾ ਹੀਰਾ ਸਿੰਘ ਭੱਠਲ ਇੰਸਟੀਚਿਊਟ ਦੇ ਸਟਾਫ ਨੂੰ ਸਰਕਾਰੀ ਵਿਭਾਗਾਂ ਵਿੱਚ ਭੇਜਣ ਨੂੰ ਮਨਜ਼ੂਰੀ ਦੇ ਦਿੱਤੀ ਜੋ ਸਿਹਤ ਸੰਭਾਲ ਦੇ ਵਿਸਥਾਰ, ਸਿੱਖਿਆ ਸੁਧਾਰ, ...
ਦਿੱਲੀ ਵਿਧਾਨ ਸਭਾ ਦੀ ਵਿਧਾਇਕ ਅਤੇ ਵਿਰੋਧੀ ਧਿਰ ਦੀ ਨੇਤਾ ਆਤਿਸ਼ੀ ਦੀ ਵੀਡੀਓ ਨੂੰ ਤਕਨਾਲੋਜੀ ਨਾਲ ਤੋੜ-ਮਰੋੜ ਕੇ ਅਪਲੋਡ ਅਤੇ ਪ੍ਰਸਾਰਿਤ ਕਰਨ ਦੇ ਸਬੰਧ ਵਿੱਚ ਜਲੰਧਰ ਪੁਲਿਸ ਕਮਿਸ਼ਨਰੇਟ ਵਿਖੇ ਐਫ.ਆਈ.ਆਰ. ਦਰਜ

ਦਿੱਲੀ ਵਿਧਾਨ ਸਭਾ ਦੀ ਵਿਧਾਇਕ ਅਤੇ ਵਿਰੋਧੀ ਧਿਰ ਦੀ ਨੇਤਾ ਆਤਿਸ਼ੀ ਦੀ ਵੀਡੀਓ ਨੂੰ ਤਕਨਾਲੋਜੀ ਨਾਲ ਤੋੜ-ਮਰੋੜ ਕੇ ਅਪਲੋਡ ਅਤੇ ਪ੍ਰਸਾਰਿਤ ਕਰਨ ਦੇ ਸਬੰਧ ਵਿੱਚ ਜਲੰਧਰ ਪੁਲਿਸ ਕਮਿਸ਼ਨਰੇਟ ਵਿਖੇ ਐਫ.ਆਈ.ਆਰ. ਦਰਜ

Breaking News
ਚੰਡੀਗੜ੍ਹ, 9 ਜਨਵਰੀ:- ਜਲੰਧਰ ਪੁਲਿਸ ਕਮਿਸ਼ਨਰੇਟ ਦੇ ਬੁਲਾਰੇ ਨੇ ਅੱਜ ਇੱਥੇ ਦੱਸਿਆ ਕਿ ਸ੍ਰੀ ਇਕਬਾਲ ਸਿੰਘ ਦੀ ਸ਼ਿਕਾਇਤ 'ਤੇ ਦਿੱਲੀ ਵਿਧਾਨ ਸਭਾ ‘ਚ ਵਿਰੋਧੀ ਧਿਰ ਦੀ ਨੇਤਾ ਅਤੇ ਐਮ.ਐਲ.ਏ. ਸ੍ਰੀਮਤੀ ਆਤਿਸ਼ੀ ਦੀ ਇੱਕ ਵੀਡੀਓ ਨੂੰ ਤੇੜ-ਮਰੋੜ ਕੇ ਅਤੇ ਤਕਨਾਲੋਜੀ ਨਾਲ ਬਦਲ ਕੇ ਗਲਤ ਢੰਗ ਨਾਲ ਅਪਲੋਡ ਅਤੇ ਪ੍ਰਸਾਰਿਤ ਕਰਨ ਨਾਲ ਸਬੰਧਤ ਮਾਮਲੇ ਵਿੱਚ ਐਫਆਈਆਰ ਦਰਜ ਕੀਤੀ ਗਈ ਹੈ। ਦੱਸਣਯੋਗ ਹੈ ਕਿ ਦਿੱਲੀ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੀ ਨੇਤਾ ਆਤਿਸ਼ੀ ਨੂੰ ਗੁਰੂਆਂ ਵਿਰੁੱਧ ਕਥਿਤ ਤੌਰ 'ਤੇ ਅਪਮਾਨਜਨਕ ਅਤੇ ਨਿੰਦਿਆ ਭਰੀਆਂ ਟਿੱਪਣੀਆਂ ਕਰਦੇ ਹੋਏ ਦਿਖਾਉਂਦਿਆਂ ਭੜਕਾਊ ਸੁਰਖੀਆਂ ਦੇ ਨਾਲ ਇੱਕ ਛੋਟੀ ਵੀਡੀਓ ਕਲਿੱਪ ਵਾਲੀਆਂ ਕਈ ਪੋਸਟਾਂ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਅਪਲੋਡ/ਪ੍ਰਸਾਰਿਤ ਕੀਤੀਆਂ ਗਈਆਂ ਹਨ। ਬੁਲਾਰੇ ਨੇ ਅੱਗੇ ਕਿਹਾ ਕਿ ਇਸ ਵੀਡੀਓ ਕਲਿੱਪ ਦੀ ਜਾਂਚ ਵਿਗਿਆਨਕ ਢੰਗ ਨਾਲ ਕੀਤੀ ਗਈ ਹੈ ਅਤੇ ਸ੍ਰੀਮਤੀ ਆਤਿਸ਼ੀ ਦੀ ਆਡੀਓ ਵਾਲੀ ਇਹ ਵੀਡੀਓ ਕਲਿੱਪ ਸ੍ਰੀ ਕਪਿਲ ਮਿਸ਼ਰਾ ਦੇ ਸੋਸ਼ਲ ਮੀਡੀਆ ਪਲੇਟਫਾਰਮ (https://x.com/kapilmishra_ind/status/2008811019158847790?s=48) ਤੋਂ ...
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਸਰਕਾਰੀ ਬਿਰਧ ਆਸ਼ਰਮ “ਸਤਿਕਾਰ ਘਰ” ਅੱਜ ਕਰਨਗੇ ਲੋਕ ਅਰਪਣ: ਡਿਪਟੀ ਕਮਿਸ਼ਨਰ

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਸਰਕਾਰੀ ਬਿਰਧ ਆਸ਼ਰਮ “ਸਤਿਕਾਰ ਘਰ” ਅੱਜ ਕਰਨਗੇ ਲੋਕ ਅਰਪਣ: ਡਿਪਟੀ ਕਮਿਸ਼ਨਰ

Local news
ਮਾਨਸਾ, 9 ਜਨਵਰੀ:-                 ਮਾਨਸਾ ਵਿੱਚ ਪੰਜਾਬ ਸਰਕਾਰ ਵਲੋਂ ਤਿਆਰ ਸਰਕਾਰੀ ਬਿਰਧ ਆਸ਼ਰਮ "ਸਤਿਕਾਰ ਘਰ" ਭਲਕੇ 10 ਜਨਵਰੀ ਨੂੰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਡਾ. ਬਲਜੀਤ ਕੌਰ ਵੱਲੋਂ ਲੋਕ ਅਰਪਣ ਕੀਤਾ ਜਾਵੇਗਾ।                 ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, ਆਈ.ਏ.ਐੱਸ. ਨੇ ਦੱਸਿਆ ਕਿ ਇਹ ''ਸਤਿਕਾਰ ਘਰ'' ਬਿਰਧ ਆਸ਼ਰਮ 28 ਕਨਾਲ ਜਗ੍ਹਾ ਵਿੱਚ ਉਸਾਰਿਆ ਗਿਆ ਹੈ। 9.12 ਕਰੋੜ ਰੁਪਏ ਦੀ ਲਾਗਤ ਨਾਲ ਇਸ ਤਿੰਨ ਮੰਜ਼ਿਲ ਇਮਾਰਤ ਦੀ ਉਸਾਰੀ ਕੀਤੀ ਗਈ ਹੈ।                 ਬਜ਼ੁਰਗਾਂ ਦੀ ਦੇਖਭਾਲ ਕਰਨ ਦੇ ਨਾਲ-ਨਾਲ ਬਿਰਧ ਵਿਅਕਤੀਆਂ ਨੂੰ ਭੋਜਨ, ਮੈਡੀਕਲ ਸਹੂਲਤਾਂ, ਡੇ ਕੇਅਰ, ਲਾਇਬ੍ਰੇਰੀ, ਆਦਿ ਸਹੂਲਤਾਂ ਮੁਫ਼ਤ ਮੁਹੱਈਆ ਕਰਵਾਈਆਂ ਗਈਆਂ ਹਨ। ਇਸ ...
ਪਵਿੱਤਰ ਵੇਈ ਕਿਨਾਰੇ ਵਿਕਾਸ ਨੂੰ ਮਿਲੀ ਨਵੀਂ ਗਤੀ

ਪਵਿੱਤਰ ਵੇਈ ਕਿਨਾਰੇ ਵਿਕਾਸ ਨੂੰ ਮਿਲੀ ਨਵੀਂ ਗਤੀ

Local news
ਦਸੂਹਾ/ਹੁਸ਼ਿਆਰਪੁਰ, 9 ਜਨਵਰੀ :-       ਰਾਜ ਸਭਾ ਮੈਂਬਰ ਅਤੇ ਉੱਘੇ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਅੱਜ ਦਸੂਹਾ ਦੇ ਪਿੰਡ ਗਾਲੋਵਾਲ ਦਾ ਦੌਰਾ ਕਰਕੇ ਪਵਿੱਤਰ ਵੇਈਂ ਨਾਲ ਸਬੰਧਤ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਇਲਾਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਿਆ। ਇਸ ਮੌਕੇ ਦਸੂਹਾ ਦੇ ਵਿਧਾਇਕ ਐਡਵੋਕੇਟ ਕਰਮਬੀਰ ਸਿੰਘ ਘੁੰਮਣ ਅਤੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਵਿਸ਼ੇਸ਼ ਤੌਰ 'ਤੇ ਮੌਜੂਦ ਸਨ।      ਮੀਟਿੰਗ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਪ੍ਰਸ਼ਾਸਨਿਕ ਨੁਮਾਇੰਦੇ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਸ਼ਾਮਿਲ ਹੋਏ। ਪਵਿੱਤਰ ਵੇਈਂ ਦੇ ਨਾਲ-ਨਾਲ ਬੁਨਿਆਦੀ ਢਾਂਚੇ ਦੇ ਵਿਕਾਸ, ਸੜਕ ਨਿਰਮਾਣ, ਪਾਣੀ ਦੀ ਸਪਲਾਈ, ਹੜ੍ਹਾਂ ਨਾਲ ਹੋਏ ਨੁਕਸਾਨ ਅਤੇ ਭਵਿੱਖ ਦੀਆਂ ਯੋਜਨਾਵਾਂ ਬਾਰੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ।   ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਪਵਿੱਤਰ ਵੇਈਂ ਦੇ ਨਾਲ ਸੜਕ ਦੀ ਉਸਾਰੀ ਇਲਾਕੇ ਦੇ ਵਸਨੀਕਾਂ ਦੀ ਲੰਬੇ ਸਮੇਂ ਤੋਂ ਮੰਗ ਸੀ। ਇਸ ਮੰਗ ਨੂੰ ਪੂਰਾ ਕਰਦੇ ਹੋਏ ਪੰਜਾਬ ਸਰਕਾਰ ਨੇ ਦਸੂਹਾ ਇਲਾਕੇ ਦੇ ਸੈਦੋਂਵਾਲ ਪਿੰਡ ਤੋਂ ...
ਜ਼ਿਲ੍ਹਾ ਵਾਤਾਵਰਣ ਯੋਜਨਾ (ਡੀਈਪੀ) ਮੀਟਿੰਗ ਵਿੱਚ ਦਸੰਬਰ 2025 ਮਹੀਨੇ ਦੀਆਂ ਗਤੀਵਿਧੀਆਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ

ਜ਼ਿਲ੍ਹਾ ਵਾਤਾਵਰਣ ਯੋਜਨਾ (ਡੀਈਪੀ) ਮੀਟਿੰਗ ਵਿੱਚ ਦਸੰਬਰ 2025 ਮਹੀਨੇ ਦੀਆਂ ਗਤੀਵਿਧੀਆਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ

Punjab News
ਸੰਗਰੂਰ, 9 ਜਨਵਰੀ (000) - ਜ਼ਿਲ੍ਹਾ ਵਾਤਾਵਰਣ ਯੋਜਨਾ (ਡੀਈਪੀ) ਸੰਬੰਧੀ ਮੀਟਿੰਗ ਡਿਪਟੀ ਕਮਿਸ਼ਨਰ, ਸੰਗਰੂਰ ਦਫ਼ਤਰ ਵਿਖੇ ਸ਼੍ਰੀ ਰਾਹੁਲ ਚਾਬਾ ਡਿਪਟੀ ਕਮਿਸ਼ਨਰ, ਸੰਗਰੂਰ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਦਸੰਬਰ 2025 ਦੇ ਮਹੀਨੇ ਦੀਆਂ ਗਤੀਵਿਧੀਆਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਗਿਆ, ਜਿਵੇਂ ਕਿ ਜ਼ਿਲ੍ਹਾ ਸੰਗਰੂਰ ਦੀ ਜ਼ਿਲ੍ਹਾ ਵਾਤਾਵਰਣ ਯੋਜਨਾ (ਐਕਸ਼ਨ ਪਲਾਨ) ਵਿੱਚ ਦੱਸਿਆ ਗਿਆ ਹੈ। ਮੀਟਿੰਗ ਦੌਰਾਨ, ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਹਿੱਸੇਦਾਰ ਵਿਭਾਗਾਂ ਦੁਆਰਾ ਕੀਤੀਆਂ ਜਾ ਰਹੀਆਂ ਵੱਖ-ਵੱਖ ਵਾਤਾਵਰਣ ਗਤੀਵਿਧੀਆਂ ਅਤੇ ਪਹਿਲਕਦਮੀਆਂ ਦੇ ਲਾਗੂ ਕਰਨ ਦੀ ਸਥਿਤੀ ਦਾ ਜਾਇਜ਼ਾ ਲਿਆ। ਪ੍ਰਾਪਤ ਪ੍ਰਗਤੀ, ਦਰਪੇਸ਼ ਚੁਣੌਤੀਆਂ ਅਤੇ ਸਮਾਂਬੱਧ ਢੰਗ ਨਾਲ ਡੀਈਪੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਉਣ ਲਈ ਅੱਗੇ ਵਧਣ ਦੇ ਤਰੀਕੇ ਬਾਰੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਜ਼ਿਲ੍ਹਾ ਸੰਗਰੂਰ ਦੀਆਂ ਨਗਰ ਕੌਂਸਲਾਂ/ਨਗਰ ਪੰਚਾਇਤਾਂ, ਸੀਵਰੇਜ ਬੋਰਡ ਵਿਭਾਗ, ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਮਿੱਟੀ ਸੰਭਾਲ ਵਿਭਾਗ ਅਤੇ ਖੇਤਰੀ ਆਵਾਜਾਈ ਦਫ਼ਤਰ, ਸੰਗਰੂਰ (ਆਰਟੀਓ) ਸਮੇਤ...
ਸਿਵਲ ਸਰਜਨ ਵੱਲੋਂ ਅਚਨਚੇਤ ਚੈਕਿੰਗ ਦੌਰਾਨ ਗੈਰ ਹਾਜ਼ਰ ਸਟਾਫ ਨੂੰ ਕੀਤੀ ਗਈ ਸਖ਼ਤ ਤਾੜਨਾ

ਸਿਵਲ ਸਰਜਨ ਵੱਲੋਂ ਅਚਨਚੇਤ ਚੈਕਿੰਗ ਦੌਰਾਨ ਗੈਰ ਹਾਜ਼ਰ ਸਟਾਫ ਨੂੰ ਕੀਤੀ ਗਈ ਸਖ਼ਤ ਤਾੜਨਾ

Punjab News
ਫ਼ਿਰੋਜ਼ਪੁਰ, 9 ਜਨਵਰੀ (            )                 ਸਿਹਤ ਵਿਭਾਗ ਵਿੱਚ ਪੁਖ਼ਤਾ ਸੁਧਾਰ ਕਰਨ ਦੇ ਮੰਤਵ ਨੂੰ ਲੈ ਕੇ ਅੱਜ ਸਿਵਲ ਸਰਜਨ ਫ਼ਿਰੋਜ਼ਪੁਰ ਡਾ. ਰਾਜੀਵ ਪਰਾਸ਼ਰ ਵੱਲੋਂ  ਸਿਵਲ ਹਸਪਤਾਲ ਫ਼ਿਰੋਜ਼ਪੁਰ ਵਿਖੇ ਅਚਨਚੇਤ ਚੈਕਿੰਗ ਕਰ ਹਲਾਤਾਂ ਦਾ ਜਾਇਜ਼ਾ ਲਿਆ। ਉਹਨਾਂ ਗੈਰ ਹਾਜ਼ਰ ਸਟਾਫ ਨੂੰ ਸਖ਼ਤ ਤਾੜਨਾ ਕੀਤੀ ਕਿ ਸਮੇ 'ਤੇ ਡਿਊਟੀ 'ਤੇ ਹਾਜ਼ਰ ਹੋ ਕੇ ਲੋਕਾਂ ਨੂੰ ਸਿਹਤ ਸੇਵਾਵਾ ਦਿਤੀਆ ਜਾਣ ਅਤੇ ਕਿਸੇ ਵੀ ਤਰ੍ਹਾਂ ਦੀ ਵਰਤੀ ਗਈ ਅਣਗਹਿਲੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ, ਜੇਕਰ ਭਵਿੱਖ ਵਿੱਚ ਕੋਈ ਗ਼ੈਰ ਹਾਜ਼ਰ ਪਾਇਆ ਗਿਆ ਤਾਂ ਸਖ਼ਤ ਵਿਭਾਗੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।                    ਇਸ ਦੌਰਾਨ ਉਨ੍ਹਾਂ ਓ.ਪੀ.ਡੀ, ਜੱਚਾ ਬੱਚਾ ਵਾਰਡ, ਨਸ਼ਾ ਛੁਡਾਊ ਕੇਂਦਰ ਸਮੇਤ ਵੱਖ-ਵੱਖ ਵਾਰਡਾਂ ਦਾ ਦੌਰਾ ਕੀਤਾ ਗਿਆ। ਡਿਪਟੀ ਕਮਿਸ਼ਨਰ ਵਲੋਂ ਜੱਚਾ ਬੱਚਾ ਸਿਹਤ ਸੇਵਾਵਾ ਵਿੱਚ ਹੋਰ ਸੁਧਾਰ ਕਰਨ ਦੇ ਮੰਤਵ ਨੂੰ ਲੈ...
ਯੁੱਧ ਨਸ਼ੇ ਵਿਰੁੱਧ ਮੁਹਿੰਮ ਤਹਿਤ ਫਰੀਦਕੋਟ ਜ਼ਿਲ੍ਹੇ ਦੇ ਸਕੂਲ ਪ੍ਰਿੰਸੀਪਲਾਂ ਲਈ ਤਿੰਨ ਰੋਜ਼ਾ ਟ੍ਰੇਨਿੰਗ ਵਰਕਸ਼ਾਪ ਆਯੋਜਿਤ

ਯੁੱਧ ਨਸ਼ੇ ਵਿਰੁੱਧ ਮੁਹਿੰਮ ਤਹਿਤ ਫਰੀਦਕੋਟ ਜ਼ਿਲ੍ਹੇ ਦੇ ਸਕੂਲ ਪ੍ਰਿੰਸੀਪਲਾਂ ਲਈ ਤਿੰਨ ਰੋਜ਼ਾ ਟ੍ਰੇਨਿੰਗ ਵਰਕਸ਼ਾਪ ਆਯੋਜਿਤ

Punjab News
ਫਰੀਦਕੋਟ, 9 ਜਨਵਰੀ 2026:- ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖ਼ਿਲਾਫ਼ ਚਲਾਈ ਜਾ ਰਹੀ “ਯੁੱਧ ਨਸ਼ੇ ਵਿਰੁੱਧ” ਮੁਹਿੰਮ ਤਹਿਤ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਅਤੇ ਏਮਸ ਮੋਹਾਲੀ ਦੇ ਸਹਿਯੋਗ ਨਾਲ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਮੈਡਮ ਨੀਲਮ ਰਾਣੀ ਦੀ ਅਗਵਾਈ ਹੇਠ ਫਰੀਦਕੋਟ ਜ਼ਿਲ੍ਹੇ ਵਿੱਚ ਸਕੂਲ ਪ੍ਰਿੰਸੀਪਲਾਂ ਲਈ ਸਮਰੱਥਾ ਵਧਾਉਣ ਵਾਲੀ 3 ਦਿਨਾਂ ਟ੍ਰੇਨਿੰਗ ਵਰਕਸ਼ਾਪ ਸਥਾਨਕ ਡਾਈਟ ਵਿਖੇ ਆਯੋਜਤਿ ਕੀਤੀ ਗਈ। ਇਸ ਟ੍ਰੇਨਿੰਗ ਵਰਕਸ਼ਾਪ ਵਿੱਚ ਫਰੀਦਕੋਟ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਅਤੇ ਨਿੱਜੀ ਸਕੂਲਾਂ ਦੇ 92 ਪ੍ਰਿੰਸੀਪਲਾਂ ਨੇ ਭਾਗ ਲਿਆ। ਵਰਕਸ਼ਾਪ ਦਾ ਮੁੱਖ ਉਦੇਸ਼ ਸਕੂਲ ਲੀਡਰਸ਼ਿਪ ਨੂੰ ਵਿਦਿਆਰਥੀਆਂ ਵਿੱਚ ਨਸ਼ਿਆਂ ਅਤੇ ਮਾਨਸਿਕ ਸਿਹਤ ਨਾਲ ਸੰਬੰਧਿਤ ਸਮੱਸਿਆਵਾਂ ਦੇ ਸ਼ੁਰੂਆਤੀ ਲੱਛਣਾਂ ਦੀ ਸਮੇਂ ਸਿਰ ਪਛਾਣ ਕਰਨ ਅਤੇ ਸਕੂਲਾਂ ਵਿੱਚ ਸਹਾਇਕ, ਸੁਰੱਖਿਅਤ ਤੇ ਬਿਨਾਂ ਭੇਦਭਾਵ ਵਾਲਾ ਮਾਹੌਲ ਤਿਆਰ ਕਰਨ ਲਈ ਯੋਗ ਬਣਾਉਣਾ ਹੈ। ਇਸ ਮੌਕੇ ਸ੍ਰੀ ਦੁਰਗੇਸ਼ ਓਜਾ ਸੀਨੀਅਰ ਪ੍ਰੋਗਰਾਮ ਐਸੋਸੀਏਟ ਅਤੇ ਹਰਮਨਪ੍ਰੀਤ ਕੌਰ ਕਾਊਂਸਲਿੰਗ ਸਾਈਕਾਲੋਜਿਸਟ ਵੱਲੋਂ ਵਰਕਸ਼ਾਪ ਦੌਰਾਨ ਦੱਸਿ...
ਲਾਲ ਚੰਦ ਕਟਾਰੂਚੱਕ ਅਨਾਜ ਭਵਨ ਵਿਖੇ ਲੋਹੜੀ ਦੇ ਜਸ਼ਨ ਵਿੱਚ ਸ਼ਾਮਲ ਹੋਏ

ਲਾਲ ਚੰਦ ਕਟਾਰੂਚੱਕ ਅਨਾਜ ਭਵਨ ਵਿਖੇ ਲੋਹੜੀ ਦੇ ਜਸ਼ਨ ਵਿੱਚ ਸ਼ਾਮਲ ਹੋਏ

Punjab News
ਚੰਡੀਗੜ੍ਹ, 9 ਜਨਵਰੀ:- ਫ਼ਸਲ ਦੀ ਵਾਢੀ ਦਾ ਪ੍ਰਤੀਕ ਪੰਜਾਬ ਦਾ ਤਿਉਹਾਰ ਲੋਹੜੀ ਅੱਜ ਇੱਥੇ ਸੈਕਟਰ-39 ਸਥਿਤ ਅਨਾਜ ਭਵਨ ਵਿਖੇ ਬਹੁਤ ਹੀ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਵੀ ਸਮੁੱਚੇ ਵਿਭਾਗ ਦੇ ਮੁਲਾਜ਼ਮਾਂ ਨਾਲ ਇਸ ਸਮਾਗਮ ਵਿੱਚ ਸ਼ਾਮਲ ਹੋਏ। ਇਸ ਸਮਾਗਮ ਦੀ ਸ਼ੁਰੂਆਤ ਲੋਹੜੀ ਦੇ ਬਾਲਣ ਨਾਲ ਹੋਈ ਅਤੇ ਸਮੁੱਚਾ ਮਾਹੌਲ ਰਵਾਇਤੀ ਸੰਗੀਤ ਅਤੇ ਲੋਕ ਨਾਚ ਦੀ ਗੂੰਜ ਨਾਲ ਝੂਮ ਉੱਠਿਆ। ਇਸ ਦੌਰਾਨ ਸਾਰਿਆਂ ਨੇ ਰੇਵੜੀ, ਗੱਚਕ ਅਤੇ ਮੂੰਗਫਲੀ ਦਾ ਸੁਆਦ ਲਿਆ। ਲੋਹੜੀ ਦੇ ਇਨ੍ਹਾਂ ਜਸ਼ਨਾਂ ਦੌਰਾਨ ਪੂਰਾ ਜੋਸ਼ ਤੇ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਮੁਲਾਜ਼ਮਾਂ ਵੱਲੋਂ ਲੋਕ ਗੀਤ ਗਾਉਣ ਦੇ ਨਾਲ-ਨਾਲ ਲੋਹੜੀ ਦੁਆਲੇ ਨੱਚਦਿਆਂ ਸਭਨਾਂ ਲਈ ਖੁਸ਼ੀਆਂ ਮੰਗੀਆਂ ਗਈਆਂ। ਕੈਬਨਿਟ ਮੰਤਰੀ ਨੇ ਕਿਹਾ ਕਿ ਲੋਹੜੀ ਪੰਜਾਬੀ ਸੱਭਿਆਚਾਰ ਵਿੱਚ ਇੱਕ ਅਹਿਮ ਭੂਮਿਕਾ ਰੱਖਦਾ ਹੈ, ਜੋ ਠੰਢ ਦੇ ਜਾਣ ਅਤੇ ਵਾਢੀ ਦੇ ਮੌਸਮ ਦੀ ਆਮਦ ਦਾ ਪ੍ਰਤੀਕ ਹੈ। ਇਹ ਭਾਈਚਾਰਕ ਸਾਂਝ, ਸ਼ੁਕਰਾਨੇ ਅਤੇ ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ ਦਾ ਜਸ਼ਨ ਹੈ। ਇਹ ਤਿ...