Monday, July 6
Shadow

Tag: hot news

ਸਿਹਤ ਵਿਭਾਗ ਵੱਲੋਂ ਸ਼ੀਤ ਲਹਿਰ ਤੋਂ ਬਚਾਅ ਲਈ ਅਡਵਾਈਜਰੀ ਜਾਰੀ

ਸਿਹਤ ਵਿਭਾਗ ਵੱਲੋਂ ਸ਼ੀਤ ਲਹਿਰ ਤੋਂ ਬਚਾਅ ਲਈ ਅਡਵਾਈਜਰੀ ਜਾਰੀ

Punjab News
ਫਿਰੋਜ਼ਪੁਰ, 7 ਜਨਵਰੀ (                  )  ਸ਼ੀਤ ਲਹਿਰ ਦੇ ਪ੍ਰਕੋਪ ਕਾਰਨ ਸਿਹਤ ਸੰਬਧੀ ਸਮੱਸਿਆਵਾਂ ਵੱਧ ਜਾਂਦੀਆਂ ਹਨ। ਇਸ ਨੂੰ ਮੁੱਖ ਰੱਖਦਿਆਂ ਸਿਹਤ ਵਿਭਾਗ ਵੱਲੋਂ ਅਡਵਾਈਜਰੀ ਜਾਰੀ ਕੀਤੀ ਗਈ ਹੈ। ਇਸ ਸੰਬਧੀ ਸਿਵਲ ਸਰਜਨ ਫ਼ਿਰੋਜ਼ਪੁਰ ਡਾ. ਰਾਜੀਵ ਪਰਾਸ਼ਰ ਨੇ ਦਸਿਆ ਕਿ ਇਸ ਮੌਸਮ ਦੌਰਾਨ ਬਜ਼ੁਰਗਾਂ,ਬੱਚਿਆਂ, ਗਰਭਵਤੀ ਮਹਿਲਾਵਾਂ, ਬਿਮਾਰੀਆਂ ਨਾਲ ਪੀੜਤ ਮਰੀਜ਼ਾਂ ਆਦਿ ਦਾ ਖਾਸ ਖਿਆਲ ਰੱਖਣਾ ਜ਼ਰੂਰੀ ਹੈ। ਜ਼ਿਕਰਯੋਗ ਹੈ ਕਿ  ਠੰਡ ਨਾਲ ਪ੍ਰਭਾਵਿਤ ਹੋਣ ਤੇ ਸ਼ਰੀਰ ਠੰਡਾ ਪੈ ਸਕਦਾ ਹੈ, ਬਹੁਤ ਜ਼ਿਆਦਾ ਕਾਂਬਾ,ਯਾਦਾਸ਼ਤ ਚਲੇ ਜਾਣਾ,ਬੇਹੋਸ਼ੀ,ਕਮਜ਼ੋਰੀ ਆਦਿ ਲੱਛਣ ਹੋ ਸਕਦੇ ਹਨ।                     ਸਿਵਲ ਸਰਜਨ ਡਾ. ਰਾਜੀਵ ਪਰਾਸ਼ਰ ਨੇ ਇਹ ਵੀ ਦਸਿਆ ਕਿ ਇਸ ਮੌਸਮ ਦੌਰਾਨ ਸ਼ਰੀਰ ਦੀ ਰੋਗਾਂ ਨਾਲ ਲੜਨ ਦੀ ਸਮਰਥਾ ਘਟ ਜਾਂਦੀ ਹੈ। ਇਸ ਲਈ ਸੰਤੁਲਤ ਖੁਰਾਕ ਲਈ ਜਾਏ ਅਤੇ ਵਿਟਾਮਿਨ ਸੀ ਭਰਪੂਰ ਖਾਧ ਪਦਾਰਥ ਲਏ ਜਾਣ। ਮੌਸਮੀ ਫਲਾਂ ਅਤੇ ਸਬਜ਼ੀਆਂ ਲਈਆਂ ਜਾਣ ਤੇ ਬਾਹ...
ਸਪੀਕਰ ਸ. ਸੰਧਵਾਂ ਵੱਲੋਂ ਵਿਕਾਸ ਕਾਰਜਾਂ ਦੀ ਸਮੀਖਿਆ, 

ਸਪੀਕਰ ਸ. ਸੰਧਵਾਂ ਵੱਲੋਂ ਵਿਕਾਸ ਕਾਰਜਾਂ ਦੀ ਸਮੀਖਿਆ, 

Local news
ਕੋਟਕਪੂਰਾ 7 ਜਨਵਰੀ ()- ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪਿੰਡ ਸੰਧਵਾਂ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਹਲਕੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ।  ਮੀਟਿੰਗ ਦੌਰਾਨ ਸਪੀਕਰ ਸ ਸੰਧਵਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਜਿਹੜੇ ਵੀ ਵਿਕਾਸ ਕਾਰਜ ਪੈਂਡਿੰਗ ਪਏ ਹਨ, ਉਹਨਾਂ ਨੂੰ ਤਰਜੀਹ ਦੇ ਅਧਾਰ ’ਤੇ ਜਲਦ ਤੋਂ ਜਲਦ ਮੁਕੰਮਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਵਿਕਾਸ ਕੰਮਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ-ਮਿੱਠ ਨਾ ਵਰਤੀ ਜਾਵੇ ਅਤੇ ਚੱਲ ਰਹੇ ਕੰਮਾਂ ਵਿੱਚ ਹੋਰ ਤੇਜ਼ੀ ਲਿਆਈ ਜਾਵੇ। ਉਨ੍ਹਾਂ ਹਦਾਇਤ ਕੀਤੀ ਕਿ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਦੇ ਚੱਕਰ ਨਾ ਕੱਟਣੇ ਪੈਣ ਅਤੇ ਕਿਸੇ ਵੀ ਸਰਕਾਰੀ ਕੰਮ ਸਬੰਧੀ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਨਹੀਂ ਹੋਣੀ ਚਾਹੀਦੀ। ਉਨ੍ਹਾਂ ਅਧਿਕਾਰੀਆਂ ਨੂੰ ਲੋਕ-ਹਿਤ ਨੂੰ ਮੁੱਖ ਰੱਖਦਿਆਂ ਜ਼ਿੰਮੇਵਾਰੀ ਨਾਲ ਕੰਮ ਕਰਨ ਦੀ ਹਦਾਇਤ ਕੀਤੀ। ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਸ. ਗੁਰਮੀਤ ਸਿੰਘ ਆਰੇਵਾਲਾ, ਤਹਿਸੀ...
ਸੰਦੋੜ ਦਾ ਕਿਸਾਨ ਤੀਰਥ ਸਿੰਘ ਬਣਿਆ ਫਸਲੀ ਵਿਭਿੰਨਤਾ ਦਾ ਚਾਨਣ ਮੁਨਾਰਾ

ਸੰਦੋੜ ਦਾ ਕਿਸਾਨ ਤੀਰਥ ਸਿੰਘ ਬਣਿਆ ਫਸਲੀ ਵਿਭਿੰਨਤਾ ਦਾ ਚਾਨਣ ਮੁਨਾਰਾ

Punjab News
ਮਾਲੇਰਕੋਟਲਾ 07 ਜਨਵਰੀ -                     ਰਵਾਇਤੀ ਕਣਕ-ਝੋਨੇ ਦੀ ਖੇਤੀ ਤੋਂ ਇਲਾਵਾ ਫਸਲੀ ਵਿਭਿੰਨਤਾ ਨੂੰ ਅਪਣਾ ਕੇ ਖੇਤੀ ਨੂੰ ਵਧੇਰੇ ਲਾਹੇਵੰਦ ਬਣਾਇਆ ਜਾ ਸਕਦਾ ਹੈ, ਇਸ ਦੀ ਜਿਉਂਦੀ ਜਾਂਗਦੀ ਮਿਸਾਲ ਹੈ, ਪਿੰਡ ਸੰਦੋੜ ਦਾ ਅਗਾਂਹਵਧੂ ਕਿਸਾਨ ਤੀਰਥ ਸਿੰਘ ਜੋ ਪਿਛਲੇ ਕਰੀਬ 18 ਸਾਲਾਂ ਤੋਂ ਬਾਗਬਾਨੀ ਵਿਭਾਗ ਤੋਂ ਪ੍ਰੇਰਨਾ ਲੈ ਕੇ ਲਗਾਤਾਰ ਸਬਜੀਆਂ ਦੀ ਪਨੀਰੀ (ਨਰਸਰੀ) ਤਿਆਰ ਕਰ ਰਿਹਾ ਹੈ ਅਤੇ ਲਗਭਗ 04 ਏਕੜ ਜ਼ਮੀਨ ਵਿੱਚ ਪਿਆਜ,ਮਿਰਚ,ਸ਼ਿਮਲਾ ਮਿਰਚ ਅਤੇ ਫੁੱਲ ਗੋਭੀ ਦੀ ਪਨੀਰੀ ਲਗਾ ਕੇ ਚੰਗੀ ਆਮਦਨ ਹਾਸਲ ਕਰ ਰਿਹਾ ਹੈ। ਜਿਕਰਯੋਗ ਹੈ ਕਿ ਅਗਾਂਹਵਧੂ ਕਿਸਾਨ ਨੂੰ ਪੰਜਾਬ ਸਰਕਾਰ ਵੱਲ਼ੋਂ ਮੁੱਖ ਮੰਤਰੀ ਅਵਾਰਡ, ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਗਣਤੰਤਰ ਦਿਵਸ ਮੌਕੇ ਸਨਮਾਨ ਚਿੰਨ੍ਹ ਅਤੇ ਪੂਸਾ ਖੋਜ ਸੰਸਥਾ ਨਵੀਂ ਦਿੱਲੀ ਵੱਲੋਂ ਵੀ ਸਨਮਾਨਿਤ ਕੀਤਾ ਜਾ ਚੁੱਕਿਆ ਹੈ।                     ਤੀਰਥ ਸਿੰਘ ਨੇ ਦੱਸਿਆ ਕਿ ਜਿੱਥੇ ਰਵਾਇਤੀ ਫਸਲਾਂ ਦੀ ਉਪਜਾਊ ਲਾਗਤ ਵਧਦੀ ਜਾ ਰਹੀ ਹੈ ਉੱਥੇ ਹੀ ...
ਸਿਹਤਮੰਦ ਨਾਗਰਿਕ ਇੱਕ ਮਜ਼ਬੂਤ ​​ਸਮਾਜ ਅਤੇ ਇੱਕ ਸਵੈ-ਨਿਰਭਰ ਰਾਸ਼ਟਰ ਦੀ ਨੀਂਹ ਹਨ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਸਿਹਤਮੰਦ ਨਾਗਰਿਕ ਇੱਕ ਮਜ਼ਬੂਤ ​​ਸਮਾਜ ਅਤੇ ਇੱਕ ਸਵੈ-ਨਿਰਭਰ ਰਾਸ਼ਟਰ ਦੀ ਨੀਂਹ ਹਨ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

Haryana
ਚੰਡੀਗੜ੍ਹ, 6 ਜਨਵਰੀ – ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਇੱਕ ਸਿਹਤਮੰਦ ਵਿਅਕਤੀ ਨਾ ਸਿਰਫ਼ ਆਪਣੇ ਪਰਿਵਾਰ ਦੇ ਵਿਕਾਸ ਵਿੱਚ ਯੋਗਦਾਨ ਪਾਉਂਦਾ ਹੈ, ਸਗੋਂ ਸਮਾਜ ਦੇ ਵਿਕਾਸ ਵਿੱਚ ਵੀ ਯੋਗਦਾਨ ਪਾਉਂਦਾ ਹੈ। ਸਿਹਤਮੰਦ ਨਾਗਰਿਕ ਇੱਕ ਮਜ਼ਬੂਤ ​​ਸਮਾਜ, ਇੱਕ ਮਜ਼ਬੂਤ ​​ਅਰਥਵਿਵਸਥਾ ਅਤੇ ਇੱਕ ਸਵੈ-ਨਿਰਭਰ ਰਾਸ਼ਟਰ ਦੀ ਨੀਂਹ ਰੱਖਦੇ ਹਨ। ਇਸ ਦ੍ਰਿਸ਼ਟੀਕੋਣ ਨਾਲ, ਹਰਿਆਣਾ ਸਰਕਾਰ ਨੇ ਆਧੁਨਿਕ ਡਾਇਗਨੌਸਟਿਕ ਅਤੇ ਇਲਾਜ ਸਹੂਲਤਾਂ ਨੂੰ ਜਨਤਾ ਲਈ ਪਹੁੰਚਯੋਗ ਬਣਾਇਆ ਹੈ, ਅਤੇ ਰਾਜ ਵਿੱਚ ਸੀਟੀ ਸਕੈਨ, ਐਮਆਰਆਈ, ਹੀਮੋਡਾਇਲਿਸਸ ਅਤੇ ਕੈਥ ਲੈਬ ਵਰਗੀਆਂ ਉੱਨਤ ਸੇਵਾਵਾਂ ਜਨਤਕ-ਨਿੱਜੀ ਭਾਈਵਾਲੀ ਮਾਡਲ ਦੇ ਤਹਿਤ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਮੁੱਖ ਮੰਤਰੀ ਮੰਗਲਵਾਰ ਨੂੰ ਗੁਰੂਗ੍ਰਾਮ ਵਿੱਚ ਸੋਵਾਕਾ ਲੈਬ ਦੇ ਉਦਘਾਟਨ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਬੋਲ ਰਹੇ ਸਨ। ਡਾ. ਲਾਲ ਪਾਥ ਲੈਬ ਦੇ ਚੇਅਰਮੈਨ ਪਦਮਸ਼੍ਰੀ ਬ੍ਰਿਗੇਡੀਅਰ ਡਾ. ਅਰਵਿੰਦ ਲਾਲ ਨੇ ਮੁੱਖ ਮੰਤਰੀ ਦਾ ਸਵਾਗਤ ਕੀਤਾ ਅਤੇ ਵਧਾਈ ਦਿੱਤੀ। ਇਸ ਮੌਕੇ 'ਤੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਹਰਿਆਣਾ ਸਰਕਾਰ ਸਿਹਤ ...
ਮੁੱਖ ਮੰਤਰੀ ਨੇ ਏਆਈ-ਅਧਾਰਤ ਹਰਿਆਣਾ ਬਜਟ ਜਨਤਕ ਭਾਗੀਦਾਰੀ ਪੋਰਟਲ ਕੀਤਾ ਲਾਂਚ

ਮੁੱਖ ਮੰਤਰੀ ਨੇ ਏਆਈ-ਅਧਾਰਤ ਹਰਿਆਣਾ ਬਜਟ ਜਨਤਕ ਭਾਗੀਦਾਰੀ ਪੋਰਟਲ ਕੀਤਾ ਲਾਂਚ

Haryana
ਚੰਡੀਗੜ੍ਹ, 6 ਜਨਵਰੀ - ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਗੁਰੂਗ੍ਰਾਮ ਵਿੱਚ ਆਯੋਜਿਤ ਪ੍ਰੀ-ਬਜਟ ਸੈਸ਼ਨ ਦੌਰਾਨ ਹਰਿਆਣਾ ਵਿਜ਼ਨ 2047 ਦੇ ਅਨੁਸਾਰ ਏਆਈ-ਅਧਾਰਤ ਹਰਿਆਣਾ ਬਜਟ ਜਨਤਕ ਭਾਗੀਦਾਰੀ ਪੋਰਟਲ ਲਾਂਚ ਕੀਤਾ। ਇਹ ਪੋਰਟਲ ਨਾਗਰਿਕਾਂ ਨੂੰ ਰਾਜ ਦੀ ਬਜਟ ਬਣਾਉਣ ਦੀ ਪ੍ਰਕਿਰਿਆ ਵਿੱਚ ਸਿੱਧੇ ਤੌਰ 'ਤੇ ਹਿੱਸਾ ਲੈਣ ਦਾ ਮੌਕਾ ਪ੍ਰਦਾਨ ਕਰੇਗਾ। ਸੁਝਾਅ ਤਿੰਨ ਭਾਸ਼ਾਵਾਂ ਵਿੱਚ ਪੇਸ਼ ਕੀਤੇ ਜਾ ਸਕਦੇ ਹਨ: ਹਰਿਆਣਵੀ, ਹਿੰਦੀ ਅਤੇ ਅੰਗਰੇਜ਼ੀ, ਜੋ ਸਮਾਜ ਦੇ ਸਾਰੇ ਵਰਗਾਂ ਦੀ ਭਾਗੀਦਾਰੀ ਨੂੰ ਯਕੀਨੀ ਬਣਾਉਂਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਇਹ ਪਲੇਟਫਾਰਮ ਪਾਰਦਰਸ਼ਤਾ, ਨਾਗਰਿਕ ਭਾਗੀਦਾਰੀ ਅਤੇ ਭਾਗੀਦਾਰੀ ਸ਼ਾਸਨ ਪ੍ਰਤੀ ਸਾਡੀ ਵਚਨਬੱਧਤਾ ਦਾ ਪ੍ਰਤੀਕ ਹੈ। ਇਸ ਪੋਰਟਲ ਰਾਹੀਂ, ਨਾਗਰਿਕ, ਮਾਹਰ ਅਤੇ ਹਿੱਸੇਦਾਰ ਸਿੱਧੇ ਤੌਰ 'ਤੇ ਸਰਕਾਰ ਨਾਲ ਜੁੜ ਸਕਣਗੇ, ਆਪਣੇ ਵਿਹਾਰਕ ਸੁਝਾਅ ਸਾਂਝੇ ਕਰ ਸਕਣਗੇ ਅਤੇ ਬਜਟ ਬਣਾਉਣ ਦੀ ਪ੍ਰਕਿਰਿਆ ਨੂੰ ਹੋਰ ਖੁੱਲ੍ਹਾ, ਨਿਰੰਤਰ ਅਤੇ ਇੰਟਰਐਕਟਿਵ ਬਣਾ ਸਕਣਗੇ। ਇਸ ਮੌਕੇ 'ਤੇ ਹਰਿਆਣਾ ਦੇ ਉਦਯੋਗ ਅਤੇ ਵਣਜ ਮੰਤਰੀ ਰਾਓ ਨਰਬੀਰ ਸਿੰਘ, ਪਟੌਦੀ ਵਿਧਾਇਕ ਬਿਮਲਾ ਚੌਧਰੀ, ਗੁ...
‘ਯੁੱਧ ਨਸ਼ਿਆਂ ਵਿਰੁੱਧ’: 311ਵੇਂ ਦਿਨ, ਪੰਜਾਬ ਪੁਲਿਸ ਨੇ 23.3 ਕਿਲੋਗ੍ਰਾਮ ਹੈਰੋਇਨ ਸਮੇਤ 105 ਨਸ਼ਾ ਤਸਕਰਾਂ ਨੂੰ ਕੀਤਾ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’: 311ਵੇਂ ਦਿਨ, ਪੰਜਾਬ ਪੁਲਿਸ ਨੇ 23.3 ਕਿਲੋਗ੍ਰਾਮ ਹੈਰੋਇਨ ਸਮੇਤ 105 ਨਸ਼ਾ ਤਸਕਰਾਂ ਨੂੰ ਕੀਤਾ ਕਾਬੂ

Punjab News
ਚੰਡੀਗੜ੍ਹ, 6 ਜਨਵਰੀ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ "ਯੁੱਧ ਨਸ਼ਿਆਂ ਵਿਰੁੱਧ" ਨੂੰ ਲਗਾਤਾਰ 311ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 313 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 77 ਐਫਆਈਆਰਜ਼ ਦਰਜ ਕਰਕੇ 105 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 311 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 43,381 ਹੋ ਗਈ ਹੈ।   ਇਸ ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 23.3 ਕਿਲੋਗ੍ਰਾਮ ਹੈਰੋਇਨ, 5 ਕਿਲੋ ਭੁੱਕੀ, 486 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 6250 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾ...
ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਹਲਕਾ ਗੜ੍ਹਸ਼ੰਕਰ ਦੇ ਵੱਖ-ਵੱਖ ਪਿੰਡਾਂ ਦੀਆਂ ਲਿੰਕ ਸੜਕਾਂ ਦਾ ਉਦਘਾਟਨ

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਹਲਕਾ ਗੜ੍ਹਸ਼ੰਕਰ ਦੇ ਵੱਖ-ਵੱਖ ਪਿੰਡਾਂ ਦੀਆਂ ਲਿੰਕ ਸੜਕਾਂ ਦਾ ਉਦਘਾਟਨ

Punjab News
ਗੜ੍ਹਸ਼ੰਕਰ/ਹੁਸ਼ਿਆਰਪੁਰ, 6 ਜਨਵਰੀਃ- ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਤੇ ਹਲਕਾ ਗੜ੍ਹਸ਼ੰਕਰ ਤੋਂ ਵਿਧਾਇਕ ਸ੍ਰੀ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਅੱਜ ਹਲਕੇ ਦੇ ਵੱਖ-ਵੱਖ ਪਿੰਡਾਂ—ਘਾਗੋਂ ਰੋੜਾਂਵਾਲੀ, ਭੰਮੀਆਂ, ਮਹਿਤਾਬਪੁਰ, ਦੁੱਗਰੀ, ਗੜ੍ਹੀ ਮੱਟੋ, ਪਾਹਲੇਵਾਲ, ਬੀਰਾਮਪੁਰ, ਸਾਧੋਵਾਲ, ਸੌਲੀ, ਪੁਰਖੋਵਾਲ, ਰਾਮਪੁਰ ਬਿਲੜੋ, ਸਲੇਮਪੁਰ, ਸਤਨੌਰ, ਪੱਖੋਵਾਲ, ਪਦਰਾਣਾ, ਬਡੇਸਰੋਂ, ਅਕਾਲਗੜ੍ਹਾ, ਗੋਲੀਆਂ, ਭੱਜਲਾਂ, ਲੱਲੀਆਂ, ਕਾਲੇਵਾਲ, ਮੋਹਣੋਵਾਲ, ਰਾਵਲਪਿੰਡੀ, ਫ਼ਤਹਿਪੁਰ ਕਾਲਾ, ਦੇਨੋਵਾਲ ਕਾਲਾ ਅਤੇ ਡੋਗਰਪੁਰ ਦੀਆਂ ਨਵੀਂ ਤਿਆਰ ਕੀਤੀਆਂ ਲਿੰਕ ਸੜਕਾਂ ਦਾ ਰਸਮੀ ਉਦਘਾਟਨ ਕੀਤਾ ਗਿਆ। ਉਦਘਾਟਨ ਸਮਾਗਮ ਨੂੰ ਸੰਬੋਧਨ ਕਰਦਿਆਂ ਡਿਪਟੀ ਸਪੀਕਰ ਰੌੜੀ ਨੇ ਕਿਹਾ ਕਿ ਪਿੰਡਾਂ ਦੀਆਂ ਲਿੰਕ ਸੜਕਾਂ ਪਿੰਡਾਂ ਦੀ ਤਰੱਕੀ ਲਈ ਰੀੜ੍ਹ ਦੀ ਹੱਡੀ ਹੁੰਦੀਆਂ ਹਨ। ਇਨ੍ਹਾਂ ਸੜਕਾਂ ਦੇ ਨਿਰਮਾਣ ਨਾਲ ਪਿੰਡਾਂ ਵਿੱਚ ਆਵਾਜਾਈ ਹੋਰ ਸੁਚੱਜੀ ਹੋਵੇਗੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪਿੰਡਾਂ ਨੂੰ ਸ਼ਹਿਰਾਂ ਦੀ ਤਰਜ਼ ’ਤੇ ਬੁਨਿਆਦੀ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਡ...
ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਨਿੱਜੀ ਹਸਪਤਾਲਾਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਵਿੱਚ ਸ਼ਾਮਲ ਹੋਣ ਦਾ ਸੱਦਾ; ਪ੍ਰਮੁੱਖ ਸਿਹਤ ਸੰਭਾਲ ਸੰਸਥਾਵਾਂ ਨੇ ਡੂੰਘੀ ਦਿਲਚਸਪੀ ਦਿਖਾਈ

ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਨਿੱਜੀ ਹਸਪਤਾਲਾਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਵਿੱਚ ਸ਼ਾਮਲ ਹੋਣ ਦਾ ਸੱਦਾ; ਪ੍ਰਮੁੱਖ ਸਿਹਤ ਸੰਭਾਲ ਸੰਸਥਾਵਾਂ ਨੇ ਡੂੰਘੀ ਦਿਲਚਸਪੀ ਦਿਖਾਈ

Breaking News
ਚੰਡੀਗੜ੍ਹ, 6 ਜਨਵਰੀ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਸਰਕਾਰ ਵੱਲੋਂ ਜਲਦ ਲਾਗੂ ਕੀਤੀ ਜਾਣ ਵਾਲੀ 10 ਲੱਖ ਰੁਪਏ ਦੇ ਨਕਦੀ ਰਹਿਤ ਸਿਹਤ ਬੀਮਾ ਪਹਿਲਕਦਮੀ ਦੇ ਵਿਸਥਾਰ ਲਈ ਇੱਕ ਮਹੱਤਵਪੂਰਨ ਕਦਮ ਤਹਿਤ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪ੍ਰਮੁੱਖ ਨਿੱਜੀ ਹਸਪਤਾਲਾਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ (ਐਮ.ਐਮ.ਐਸ.ਵਾਈ.) ਅਧੀਨ ਸੂਚੀਬੱਧ ਹੋ ਕੇ ਪੰਜਾਬ ਦੇ ਲੋਕਾਂ ਨੂੰ ਵਿਆਪਕ ਸਿਹਤ ਕਵਰੇਜ ਪ੍ਰਦਾਨ ਕਰਨ ਸਬੰਧੀ ਪੰਜਾਬ ਸਰਕਾਰ ਦੇ ਇਸ ਨੇਕ ਉਪਰਾਲੇ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ। ਸਿਹਤ ਮੰਤਰੀ, ਜਿਨ੍ਹਾਂ ਨਾਲ ਪ੍ਰਮੁੱਖ ਸਕੱਤਰ ਸਿਹਤ ਤੇ ਪਰਿਵਾਰ ਭਲਾਈ ਕੁਮਾਰ ਰਾਹੁਲ ਅਤੇ ਮੁੱਖ ਕਾਰਜਕਾਰੀ ਅਧਿਕਾਰੀ (ਸੀ.ਈ.ਓ.) ਰਾਜ ਸਿਹਤ ਏਜੰਸੀ (ਐਸ.ਐਚ.ਏ.) ਸੰਯਮ ਅਗਰਵਾਲ ਵੀ ਮੌਜੂਦ ਸਨ, ਇੱਥੇ ਰਾਜ ਸਿਹਤ ਏਜੰਸੀ ਦੇ ਦਫ਼ਤਰ ਵਿਖੇ ਪ੍ਰਮੁੱਖ ਨਿੱਜੀ ਹਸਪਤਾਲਾਂ ਦੇ ਨੁਮਾਇੰਦਿਆਂ ਨਾਲ ਇੱਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਨੁਮਾਇੰਦਿਆਂ ਨੂੰ ਸੰਬੋਧਨ ਕਰਦਿਆਂ ਡਾ. ਬਲਬੀਰ ਸਿੰਘ ਨੇ ਸੂਬੇ ਦੇ ਹਰ ਪਰਿਵਾਰ ਨੂੰ ਮਿਆਰੀ ਅਤੇ ਨਕਦੀ ...
ਪੰਜਾਬ ਸਰਕਾਰ ਦੇ ਸੁਹਿਰਦ ਯਤਨਾਂ ਦੇ ਸਾਰਥਕ ਸਿੱਟੇ

ਪੰਜਾਬ ਸਰਕਾਰ ਦੇ ਸੁਹਿਰਦ ਯਤਨਾਂ ਦੇ ਸਾਰਥਕ ਸਿੱਟੇ

Punjab News
ਚੰਡੀਗੜ੍ਹ, 6 ਜਨਵਰੀ:- ਸੂਬੇ ਦੇ ਜੰਗਲੀ ਜੀਵਾਂ ਬਾਰੇ ਜਾਣਨ ਦੀ ਵਿਦਿਆਰਥੀਆਂ ਦੀ ਤੀਬਰ ਇੱਛਾ ਅਤੇ ਵਧਦੀ ਦਿਲਚਸਪੀ ਨੂੰ ਦੇਖਦਿਆਂ ਛੱਤਬੀੜ ਚਿੜੀਆਘਰ ਵਿੱਚ ਆਉਣ ਵਾਲੇ ਵਿਦਿਆਰਥੀਆਂ ਅਤੇ ਖ਼ਾਸ ਕਰਕੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ  ਦੀ ਗਿਣਤੀ ਵਿੱਚ ਹੈਰਾਨੀਜਨਕ ਵਾਧਾ ਦੇਖਣ ਨੂੰ ਮਿਲਿਆ ਹੈ। ਜਨਵਰੀ ਤੋਂ ਦਸੰਬਰ 2025 ਤੱਕ 5 ਲੱਖ ਤੋਂ ਵੱਧ ਲੋਕ ਛੱਤਬੀੜ ਚਿੜੀਆਘਰ ਦਾ ਦੌਰਾ ਕਰ ਚੁੱਕੇ ਹਨ। ਇਨ੍ਹਾਂ ਵਿੱਚੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਗਿਣਤੀ 62 ਹਜ਼ਾਰ ਤੋਂ ਵੱਧ ਹੈ। ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਸਖ਼ਤ ਯਤਨਾਂ ਅਤੇ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਅਗਵਾਈ ਹੇਠ ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਵੱਲੋਂ ਕੀਤੇ ਗਏ ਅਨੇਕਾਂ ਉਪਰਾਲਿਆਂ ਸਦਕਾ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਨੇ ਮਹਿੰਦਰ ਚੌਧਰੀ ਜ਼ੂਓਲੌਜੀਕਲ ਪਾਰਕ, ਜਿਸਨੂੰ ਛੱਤਬੀੜ ਚਿੜੀਆਘਰ ਵਜੋਂ ਵੀ ਜਾਣਿਆ ਜਾਂਦਾ ਹੈ, ਦਾ ਦੌਰਾ ਕੀਤਾ ਹੈ। ਦੱਸਣਯੋਗ ਹੈ ਕਿ ਪ੍ਰਾਈਵੇਟ ਪ੍ਰਾਇਮਰੀ ਸਕੂਲ...
ਪੰਜਾਬ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਲਈ ਜਲਦੀ ਤਿਆਰ ਹੋਣਗੇ 3100 ਖੇਡ ਮੈਦਾਨ: ਹਰਜੋਤ ਸਿੰਘ ਬੈਂਸ

ਪੰਜਾਬ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਲਈ ਜਲਦੀ ਤਿਆਰ ਹੋਣਗੇ 3100 ਖੇਡ ਮੈਦਾਨ: ਹਰਜੋਤ ਸਿੰਘ ਬੈਂਸ

Breaking News
ਚੰਡੀਗੜ੍ਹ/ ਲੁਧਿਆਣਾ, 06 ਜਨਵਰੀ –  ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਅੱਜ ਲੁਧਿਆਣਾ ਦੇ ਗੁਰੂ ਨਾਨਕ ਸਟੇਡੀਅਮ ਵਿਖੇ 69ਵੀਆਂ ਨੈਸ਼ਨਲ ਸਕੂਲ ਖੇਡਾਂ ਦਾ ਰਸਮੀ ਆਗਾਜ਼ ਕੀਤਾ ਗਿਆ। 16 ਜਨਵਰੀ ਤੱਕ ਚੱਲਣ ਵਾਲੀਆਂ ਖੇਡਾਂ ਵਿੱਚ ਕੇਂਦਰੀ ਵਿਦਿਆਲਿਆ, ਨਵੋਦਿਆ ਵਿਦਿਆਲਿਆ ਅਤੇ ਵਿਦਿਆ ਭਾਰਤੀ ਸਕੂਲਾਂ ਸਮੇਤ ਸਾਰੇ ਰਾਜਾਂ, ਕੇਂਦਰ ਸ਼ਾਸਤ ਪ੍ਰਦੇਸ਼ਾਂ ਅਤੇ ਹੋਰ ਸਿੱਖਿਆ ਸੰਸਥਾਵਾਂ ਦੇ ਖਿਡਾਰੀ ਹਿੱਸਾ ਲੈ ਰਹੇ ਹਨ। ਸਿੱਖਿਆ ਮੰਤਰੀ ਬੈਂਸ ਨੇ ਕਿਹਾ ਕਿ ਇਨ੍ਹਾਂ ਖੇਡਾਂ ਦੌਰਾਨ ਜੂਡੋ ਅੰਡਰ-14 (ਲੜਕੇ ਤੇ ਲੜਕੀਆਂ), ਤਾਈਕਵਾਂਡੋ ਅੰਡਰ-14 (ਲੜਕੀਆਂ) ਅਤੇ ਗੱਤਕਾ ਅੰਡਰ-19 (ਲੜਕੇ ਤੇ ਲੜਕੀਆਂ) ਦੇ ਰੋਮਾਂਚਕ ਮੁਕਾਬਲੇ ਹੋਣਗੇ। ਉਨ੍ਹਾਂ ਦੱਸਿਆ ਕਿ ਇਹ ਖੇਡ ਮੁਕਾਬਲੇ ਸਥਾਨਕ ਬੀ.ਸੀ.ਐਮ. ਆਰੀਆ ਮਾਡਲ ਸੀਨੀਅਰ ਸੈਕੰਡਰੀ ਸਕੂਲ, ਸ਼ਾਸਤਰੀ ਨਗਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੀ.ਏ.ਯੂ, ਲੁਧਿਆਣਾ ਅਤੇ ਓਪਨ ਏਅਰ ਥੀਏਟਰ ਪੀ.ਏ.ਯੂ,  ਲੁਧਿਆਣਾ ਸਮੇਤ ਵੱਖ-ਵੱਖ ਥਾਵਾਂ 'ਤੇ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਨਾਲ ਲੁਧਿਆਣਾ ਸ਼ਹਿਰ ਲਈ ਵੀ ਇਹ ਬੜੇ ਮਾਣ ਵ...