‘ਗੈਂਗਸਟਰਾਂ ‘ਤੇ ਵਾਰ’: ਚਾਰ ਮਹੀਨਿਆਂ ਵਿੱਚ 30 ਹਜ਼ਾਰ ਤੋਂ ਵੱਧ ਵਿਅਕਤੀ ਗ੍ਰਿਫ਼ਤਾਰ; 569 ਹਥਿਆਰ ਬਰਾਮਦ
ਚੰਡੀਗੜ੍ਹ, 20 ਮਈ: 'ਗੈਂਗਸਟਰਾਂ ‘ਤੇ ਵਾਰ' ਮੁਹਿੰਮ ਦੇ ਚਾਰ ਮਹੀਨੇ ਪੂਰੇ ਹੋਣ ‘ਤੇ, ਪੰਜਾਬ ਪੁਲਿਸ ਨੇ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਸੂਬੇ ਭਰ ਵਿੱਚ 77,895 ਥਾਵਾਂ ‘ਤੇ ਛਾਪੇਮਾਰੀ ਕਰਕੇ ਗੈਂਗਸਟਰਾਂ ਅਤੇ ਉਨ੍ਹਾਂ ਨਾਲ ਸਬੰਧਤ ਅਪਰਾਧੀਆਂ ਸਮੇਤ 30,721 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।
ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਪ੍ਰਵੀਨ ਸਿਨਹਾ ਨੇ ਕਿਹਾ ਕਿ ਪੁਲਿਸ ਟੀਮਾਂ ਨੇ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੇ ਕਬਜ਼ੇ ਵਿੱਚੋਂ 569 ਹਥਿਆਰ, 1,613 ਜ਼ਿੰਦਾ ਕਾਰਤੂਸ ਅਤੇ 157 ਮੈਗਜ਼ੀਨ, 181 ਤੇਜ਼ਧਾਰ ਹਥਿਆਰ ਅਤੇ ਸੱਤ ਹੈਂਡ ਗ੍ਰੇਨੇਡ ਬਰਾਮਦ ਕੀਤੇ ਹਨ।
ਉਨ੍ਹਾਂ ਕਿਹ...








