ਪੰਜਾਬ ਸਰਕਾਰ ਵੱਲੋਂ ਵਪਾਰੀਆਂ ਅਤੇ ਉਦਯੋਗਾਂ ਨੂੰ ਵੱਡੀ ਰਾਹਤ ਲਈ ਕਰ ਬਕਾਏ ਲਈ ‘ਯਕਮੁਸ਼ਤ ਨਿਪਟਾਰਾ ਯੋਜਨਾ-2025’ ਵਿੱਚ 31 ਮਾਰਚ ਤੱਕ ਦਾ ਵਾਧਾ : ਵਿਧਾਇਕ ਸਰਵਨ ਸਿੰਘ ਧੁੰਨ
ਖੇਮਕਰਨ/ਤਰਨ ਤਾਰਨ, 02 ਜਨਵਰੀ ( ) - ਸੂਬੇ ਦੇ ਵਪਾਰੀ ਭਾਈਚਾਰੇ ਅਤੇ ਉਦਯੋਗ ਨੂੰ ਇੱਕ ਵੱਡੀ ਰਾਹਤ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 'ਬਕਾਇਆ ਕਰਾਂ ਦੀ ਰਿਕਵਰੀ ਸਬੰਧੀ ਪੰਜਾਬ ਯਕਮੁਸ਼ਤ ਨਿਪਟਾਰਾ ਯੋਜਨਾ, 2025' ਦੀ ਸਮਾਂ ਸੀਮਾ 31 ਮਾਰਚ, 2026 ਤੱਕ ਵਧਾਉਣ ਦਾ ਫੈਸਲਾ ਕੀਤਾ ਹੈ।
ਪੰਜਾਬ ਸਰਕਾਰ ਦੇ ਇਸ ਫੈਸਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਧਾਨ ਸਭਾ ਹਲਕਾ ਖੇਮਕਰਨ ਦੇ ਵਿਧਾਇਕ ਸ. ਸਰਵਨ ਸਿੰਘ ਧੁੰਨ ਨੇ ਦੱਸਿਆ ਕਿ ਸੂਬੇ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਸ. ਹਰਪਾਲ ਸਿੰਘ ਚੀਮਾ ਵੱਲੋਂ ਜੀ.ਐਸ.ਟੀ. ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ (ਜੀ.ਐਸ.ਟੀ.ਪੀ.ਏ), ਪੰਜਾਬ ਸਮੇਤ ਵੱਖ-ਵੱਖ ਭਾਈਵਾਲਾਂ ਦੇ ਪ੍ਰਤੀਨਿਧੀਆਂ ਵੱਲੋਂ ਕੀਤੀ ਗਈ ਬੇਨਤੀ ਤੋਂ ਬਾਅਦ ਇਸ ਵਾਧੇ ਲਈ ਰਸਮੀ ਪ੍ਰਵਾਨਗੀ ਦੇ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਫੈਸਲਾ ਹੁਣ ਤੱਕ ਇਸ ਯੋਜਨਾ ਨੂੰ ਮਿਲੇ ਹੁੰਗਾਰੇ ਦੇ ਮੱਦੇਨਜ਼ਰ ਵੀ ਲਿਆ ਗਿਆ ਜਿਸ ਤਹਿਤ ਕਰ ਵਿਭਾਗ ਨੂੰ ਅੱਜ ਤੱਕ 6,348 ਅਰਜ਼ੀਆਂ ਪ੍ਰਾਪਤ ਹੋਈਆ ਹਨ।
ਵਿਧਾਇਕ ਸ. ਸਰਵਨ ਸਿੰਘ ਧ...








