Tuesday, July 7
Shadow

Tag: hot news

ਟ੍ਰੈਫਿਕ ਪੁਲਿਸ ਵੱਲੋਂ ਬਾਬਾ ਬੰਦਾ ਸਿੰਘ ‌ਬਹਾਦਰ ਟਰਮੀਨਲ ਬੱਸ ਸਟੈਂਡ ਵਿਖੇ ਜਾਗਰੂਕਤਾ ਸੈਮੀਨਾਰ

ਟ੍ਰੈਫਿਕ ਪੁਲਿਸ ਵੱਲੋਂ ਬਾਬਾ ਬੰਦਾ ਸਿੰਘ ‌ਬਹਾਦਰ ਟਰਮੀਨਲ ਬੱਸ ਸਟੈਂਡ ਵਿਖੇ ਜਾਗਰੂਕਤਾ ਸੈਮੀਨਾਰ

Uncategorized
ਗੁਰਦਾਸਪੁਰ,31 ਦਸੰਬਰ (  ) ਅੱਜ ਟ੍ਰੈਫਿਕ ਪੁਲਿਸ ਵੱਲੋਂ ਟ੍ਰੈਫਿਕ ਜਾਗਰੂਕਤਾ ਸੈਮੀਨਾਰ ਬਾਬਾ ਬੰਦਾ ਸਿੰਘ ‌ਬਹਾਦਰ ਟਰਮੀਨਲ ਬੱਸ ਸਟੈਂਡ ਵਿਖੇ ਲਗਾਇਆ ਗਿਆ। ਏ.ਐਸ.ਆਈ ਅਮਨਦੀਪ ਸਿੰਘ ਨੇ ਦੱਸਿਆ ਕਿ ਜਾਗਰੂਕਤਾ ਸੈਮੀਨਾਰ ਵਿੱਚ ਡਰਾਈਵਰਾਂ,‌ ਕੰਡਕਟਰਾਂ ਤੇ ਆਮ ਪਬਲਿਕ ਨੂੰ ਟਰੈਫਿਕ ਨਿਯਮਾਂ ਦੀ ਜਾਣਕਾਰੀ ਦਿੱਤੀ ਗਈ। ਨਸ਼ੇ ‌ਦੇ ਮਾੜੇ‌ ਪ੍ਰਭਾਵਾ ਤੋਂ ਜਾਣੂ ਕਰਵਾਇਆ ਗਿਆ ਡਰਾਈਵਿੰਗ ਕਰਦੇ ਸਮੇਂ ਮੋਬਾਇਲ ਫੋਨ ਦੀ ਵਰਤੋਂ ਕਰਨ ਨਾਲ ਹੋਣ ਵਾਲੀਆਂ ਦੁਰਘਟਨਾਵਾਂ ਬਾਰੇ ਵਿਸਥਾਰਪੂਰਵਕ ਦੱਸਿਆ ਗਿਆ। ਐਕਸੀਡੈਂਟ ਪੀੜਤ ਦੀ ਮਦਦ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਹੈਲਪ ਲਾਈਨ ਨੰਬਰ 112,1033  ਅਤੇ 1930‌ ਬਾਰੇ ਜਾਗਰੂਕ ਕੀਤਾ ਗਿਆ। ਸੈਮੀਨਾਰ ਵਿੱਚ ਏ.ਐਸ.ਆਈ ਅਮਨਦੀਪ ਸਿੰਘ, ਰਸ਼ਪਾਲ ਸਿੰਘ ਹਰਪ੍ਰੀਤ ਸਿੰਘ ਅਤੇ ਗੁਰਦੀਪ ਸਿੰਘ ਆਦਿ ਨੇ ਹਿੱਸਾ ਲਿਆ।...
ਜ਼ਿਲ੍ਹਾ ਤਰਨ ਤਾਰਨ ਦੀਆਂ 4 ਗਰਾਂਮ ਪੰਚਾਇਤਾਂ ਦੀਆਂ ਚੋਣਾਂ ਦਾ ਐਲਾਨ

ਜ਼ਿਲ੍ਹਾ ਤਰਨ ਤਾਰਨ ਦੀਆਂ 4 ਗਰਾਂਮ ਪੰਚਾਇਤਾਂ ਦੀਆਂ ਚੋਣਾਂ ਦਾ ਐਲਾਨ

Uncategorized
ਤਰਨ ਤਾਰਨ, 31 ਦਸੰਬਰ (           )  ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਜ਼ਿਲ੍ਹਾ ਤਰਨ ਤਾਰਨ ਦੀਆਂ 4 ਗਰਾਂਮ ਪੰਚਾਇਤਾਂ ਕਾਜ਼ੀ ਕੋਟ, ਕੱਕਾ ਕੰਡਿਆਲਾ, ਪੰਡੋਰੀ ਗੋਲਾ ਅਤੇ ਮਾੜੀ ਕੰਬੋਕੇ ਵਿਖੇ ਪੰਚਾਇਤੀ ਚੋਣਾਂ ਕਰਵਾਉਣ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਨੇ ਦੱਸਿਆ ਕਿ ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਜ਼ਿਲ੍ਹਾ ਤਰਨ ਤਾਰਨ ਦੀਆਂ 4 ਗਰਾਂਮ ਪੰਚਾਇਤਾਂ ਦੀਆਂ ਚੋਣਾਂ ਸਬੰਧੀ 5 ਜਨਵਰੀ 2026 ਨੂੰ ਨੋਟੀਫਿਕੇਸ਼ਨ ਜਾਰੀ ਹੋਵੇਗਾ। ਉਨ੍ਹਾਂ ਦੱਸਿਆ ਕਿ ਇਹ ਚੋਣ ਬਲਾਕ ਤਰਨ ਤਾਰਨ ਦੀਆਂ ਤਿੰਨ ਗਰਾਂਮ ਪੰਚਾਇਤਾਂ ਕਾਜ਼ੀ ਕੋਟ, ਕੱਕਾ ਕੰਡਿਆਲਾ, ਪੰਡੋਰੀ ਗੋਲਾ ਅਤੇ ਬਲਾਕ ਭਿੱਖੀਵਿੰਡ ਦੀ ਇੱਕ ਪੰਚਾਇਤ ਮਾੜੀ ਕੰਬੋਕੇ ਵਿਖੇ ਹੋਵੇਗੀ। ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਨੇ ਦੱਸਿਆ ਕਿ ਇਨ੍ਹਾਂ ਪੰਚਾਇਤੀ ਚੋਣਾਂ ਲਈ ਨਾਮਜ਼ਦਗੀ ਪੇਪਰ 5 ਜਨਵਰੀ 2026 ਤੋਂ 8 ਜਨਵਰੀ 2026 ਨੂੰ ਬਾਅਦ ਦੁਪਹਿਰ 3:00 ਤੱਕ ਦਾਖ਼ਲ ਕੀਤੇ ਜਾ ਸਕਣਗੇ। ਉਨ੍ਹਾਂ ਦੱਸਿਆ ਕਿ 9 ਜਨਵਰੀ 2026 ਦਿਨ ਸ਼...
ਆਬਜ਼ਰਵੇਸ਼ਨ ਹੋਮ, ਓਟ ਕਲੀਨਿਕਾਂ ਅਤੇ ਵੱਖ-ਵੱਖ ਪਿੰਡਾਂ ਵਿਚ ਕਰਵਾਏ ਜਾਗਰੂਕਤਾ ਪ੍ਰੋਗਰਾਮ

ਆਬਜ਼ਰਵੇਸ਼ਨ ਹੋਮ, ਓਟ ਕਲੀਨਿਕਾਂ ਅਤੇ ਵੱਖ-ਵੱਖ ਪਿੰਡਾਂ ਵਿਚ ਕਰਵਾਏ ਜਾਗਰੂਕਤਾ ਪ੍ਰੋਗਰਾਮ

Uncategorized
ਹੁਸ਼ਿਆਰਪੁਰ, 31 ਦਸੰਬਰ :-       ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਵੱਲੋਂ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ ਰਜਿੰਦਰ ਅਗਰਵਾਲ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਨੌਜਵਾਨਾਂ ਨੂੰ ਨਸ਼ਿਆਂ ਅਤੇ ਹੋਰਨਾਂ ਅਲਾਮਤਾਂ ਤੋਂ ਦੂਰ ਰੱਖਣ ਲਈ ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਜਾਗਰੂਕਤਾ ਮੁਹਿੰਮ ਤਹਿਤ ਵੱਖ-ਵੱਖ ਥਾਵਾਂ 'ਤੇ  ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੀਰਜ ਗੋਇਲ ਨੇ ਦੱਸਿਆ ਕਿ ਇਸੇ ਤਹਿਤ ਪਿੰਡ ਖਨੌਰ, ਪੰਡੋਰੀ ਰੁਕਮਨ, ਪਥਰਾਲੀਆ, ਪੋਵਲ, ਚਾਹਲਪੁਰ, ਖਾਨਪੁਰ, ਸ਼ਾਹਪੁਰ,  ਆਬਜ਼ਰਵੇਸ਼ਨ ਹੋਮ ਰਾਮ ਕਲੋਨੀ ਕੈਂਪ, ਓਟ ਕਲੀਨਿਕ ਹੈਲਥ ਸੈਂਟਰ ਗੜ੍ਹਸ਼ੰਕਰ, ਓਟ ਕਲੀਨਿਕ ਹੈਲਥ ਸੈਂਟਰ ਟਾਂਡਾ ਵਿਖੇ ਜਾਗਰੂਕਤਾ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਗਿਆ।         ਇਸ ਮੌਕੇ ਪੈਨਲ ਐਡਵੋਕੇਟਾਂ ਵੱਲੋਂ 'ਬਾਲ ਵਿਵਾਹ ਮੁਕਤ ਭਾਰਤ' ਮੁਹਿੰਮ ਸਬੰਧੀ ਕਾਨੂੰਨੀ ਹੱਕਾਂ ਬਾਰੇ ਜਾਣਕਾਰੀ ਦਿੰਦੇ ਹੋਏ ਧਿਆਨ ਵਿੱਚ ਲਿਆਂਦਾ ਗਿਆ ਕਿ ਲੜਕੀ ਦੀ...
ਸਹਿਕਾਰੀ ਸਿਧਾਂਤਾਂ ਦੀ ਅਹਿਮੀਅਤ ਬਾਰੇ ਸਹਿਕਾਰੀ ਖੇਤੀ ਵਿਕਾਸ ਬੈਂਕ ਧੂਰੀ ਵਿਖੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ

ਸਹਿਕਾਰੀ ਸਿਧਾਂਤਾਂ ਦੀ ਅਹਿਮੀਅਤ ਬਾਰੇ ਸਹਿਕਾਰੀ ਖੇਤੀ ਵਿਕਾਸ ਬੈਂਕ ਧੂਰੀ ਵਿਖੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ

Local news
ਧੂਰੀ, 31 ਦਸੰਬਰ:- ਅੰਤਰਰਾਸ਼ਟਰੀ ਸਹਿਕਾਰੀ ਵਰ੍ਹੇ ਦੇ ਤਹਿਤ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਧੂਰੀ ਵੱਲੋਂ ਸਹਿਕਾਰੀ ਸਿਧਾਂਤਾਂ ਅਤੇ ਕਦਰਾਂ-ਕੀਮਤਾਂ ਸਬੰਧੀ ਇੱਕ ਸਿੱਖਿਆਤਮਕ ਪ੍ਰੋਗਰਾਮ ਬੈਂਕ ਦੇ ਚੇਅਰਮੈਨ ਸਤਵੰਤ ਸਿੰਘ ਭੱਦਲਵੜ ਦੀ ਪ੍ਰਧਾਨਗੀ ਹੇਠ ਕਰਵਾਇਆ ਗਿਆ। ਇਸ ਮੌਕੇ ਬੈਂਕ ਮੈਨੇਜਰ ਸੁਰਿੰਦਰ ਗਰਗ ਵੱਲੋਂ ਸਮਾਗਮ ਵਿੱਚ ਸ਼ਾਮਲ ਹੋਏ ਮਹਿਮਾਨਾਂ ਅਤੇ ਕਿਸਾਨ ਮੈਂਬਰਾਂ ਦਾ ਸਵਾਗਤ ਕੀਤਾ ਗਿਆ। ਆਪਣੇ ਸੰਬੋਧਨ ਦੌਰਾਨ ਚੇਅਰਮੈਨ ਸਤਵੰਤ ਸਿੰਘ ਭੱਦਲਵੜ ਨੇ ਸਹਿਕਾਰਤਾ ਦੇ ਮੂਲ ਸਿਧਾਂਤਾਂ ਅਤੇ ਕਦਰਾਂ-ਕੀਮਤਾਂ ’ਤੇ ਰੋਸ਼ਨੀ ਪਾਉਂਦੇ ਹੋਏ ਕਿਹਾ ਕਿ ਸਹਿਕਾਰਤਾ ਇੱਕ ਅਜਿਹੀ ਪ੍ਰਣਾਲੀ ਹੈ ਜੋ ਆਪਸੀ ਮਿਲਜੁਲ, ਭਰੋਸੇ ਅਤੇ ਸਹਿਯੋਗ ’ਤੇ ਆਧਾਰਿਤ ਹੈ। ਉਨ੍ਹਾਂ ਦੱਸਿਆ ਕਿ ਸਹਿਕਾਰਤਾ ਦੇ ਮੁੱਖ ਸਿਧਾਂਤਾਂ ਵਿੱਚ ਸਵੈ-ਇੱਛੁਕ ਅਤੇ ਖੁੱਲੀ ਮੈਂਬਰਸ਼ਿਪ, ਲੋਕਤੰਤਰਿਕ ਨਿਯੰਤਰਣ, ਮੈਂਬਰਾਂ ਦੀ ਆਰਥਿਕ ਭਾਗੀਦਾਰੀ, ਖੁਦਮੁਖਤਿਆਰੀ, ਸਿੱਖਿਆ, ਸਚਾਈ, ਇਮਾਨਦਾਰੀ, ਆਪਸੀ ਸਹਿਯੋਗ ਅਤੇ ਸਮੁਦਾਇ ਦੀ ਭਲਾਈ ਸ਼ਾਮਲ ਹਨ। ਇਹ ਸਾਰੇ ਸਿਧਾਂਤ ਨਾ ਸਿਰਫ਼ ਵਿਅਕਤੀਗਤ ਤਰੱਕੀ, ਸਗੋਂ ਸਮੂਹ ਸਮਾਜ ਦੇ ਵਿਕਾਸ ਲਈ ਵੀ ...
ਮਾਘੀ ਮੇਲੇ ਸਬੰਧੀ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਨੇ ਵੱਖ-ਵੱਖ ਵਿਭਾਗਾਂ ਨਾਲ ਕੀਤੀ ਮੀਟਿੰਗ

ਮਾਘੀ ਮੇਲੇ ਸਬੰਧੀ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਨੇ ਵੱਖ-ਵੱਖ ਵਿਭਾਗਾਂ ਨਾਲ ਕੀਤੀ ਮੀਟਿੰਗ

Local news
ਸ੍ਰੀ ਮੁਕਤਸਰ ਸਾਹਿਬ, 31 ਦਸੰਬਰ:- ਚਾਲੀ ਮੁਕਤਿਆਂ ਦੀ ਯਾਦ ਵਿੱਚ ਲੱਗਣ ਵਾਲੇ ਪਵਿੱਤਰ ਅਤੇ ਇਤਿਹਾਸਕ ਮਾਘੀ ਮੇਲੇ ਦੇ ਅਗੇਤੇ ਪ੍ਰਬੰਧਾਂ ਸਬੰਧੀ ਡਿਪਟੀ ਕਮਿਸ਼ਨਰ ਸ੍ਰੀ ਅਭਿਜੀਤ ਕਪਲਿਸ਼ ਅਤੇ ਐਸ.ਐਸ.ਪੀ. ਸ੍ਰੀ ਅਭਿਮੰਨਿਊ ਰਾਣਾ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।          ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਕਿਹਾ ਮਾਘੀ ਦਾ ਮੇਲਾ ਇੱਕ ਪਵਿੱਤਰ ਤੇ ਇਤਿਹਾਸਕ ਮੇਲਾ ਹੈ ਅਤੇ ਇਸ ਮੇਲੇ ਨੂੰ ਸਫਲ ਬਨਾਉਣ ਲਈ ਜ਼ਿਲਾ ਪ੍ਰਸ਼ਾਸ਼ਨ ਵੱਲੋਂ ਹਰ ਸੰਭਵ ਯਤਨ ਕੀਤੇ ਜਾਣਗੇ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਮੇਲਾ ਮਾਘੀ ਮੌਕੇ ਟ੍ਰੈਫ਼ਿਕ ਦੀ ਸਮੱਸਿਆ ਗੰਭੀਰ ਬਣੀ ਹੁੰਦੀ ਹੈ ਇਸ ਸਮੱਸਿਆ ਨਾਲ ਨਜਿੱਠਣ ਲਈ ਵਿਸ਼ੇਸ਼ ਤਿਆਰੀਆਂ ਕੀਤੀਆਂ ਜਾਣ। ਟ੍ਰੈਫ਼ਿਕ ਦਾ ਵੱਖ-ਵੱਖ ਥਾਵਾਂ ਵਿੱਚ ਫੇਰ ਬਦਲ ਕੀਤਾ ਜਾਵੇ ਅਤੇ ਐਬੂਲੈਂਸ ਦੇ ਆਉਣ-ਜਾ...
ਸਾਲ 2025 ਦਾ ਸੰਸਦੀ ਮਾਮਲੇ ਵਿਭਾਗ ਦਾ ਲੇਖਾ-ਜੋਖਾ; ਪੰਜਾਬ ਸਰਕਾਰ ਨੇ ਸਕੂਲੀ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਲਈ ਸ੍ਰੀ ਅਨੰਦਪੁਰ ਸਾਹਿਬ ਵਿਖੇ ਮੌਕ ਵਿਧਾਨ ਸਭਾ ਸੈਸ਼ਨ ਕਰਵਾਇਆ*

ਸਾਲ 2025 ਦਾ ਸੰਸਦੀ ਮਾਮਲੇ ਵਿਭਾਗ ਦਾ ਲੇਖਾ-ਜੋਖਾ; ਪੰਜਾਬ ਸਰਕਾਰ ਨੇ ਸਕੂਲੀ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਲਈ ਸ੍ਰੀ ਅਨੰਦਪੁਰ ਸਾਹਿਬ ਵਿਖੇ ਮੌਕ ਵਿਧਾਨ ਸਭਾ ਸੈਸ਼ਨ ਕਰਵਾਇਆ*

Breaking News
ਚੰਡੀਗੜ੍ਹ, 31 ਦਸੰਬਰ:- ਪੰਜਾਬ ਸਰਕਾਰ ਨੇ ਸੰਵਿਧਾਨ ਦਿਵਸ ਦੇ ਮੌਕੇ 'ਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਸਮਾਗਮਾਂ ਵਿਸ਼ੇਸ਼ ਤੌਰ ਤੇ ਤਿਆਰ ਕੀਤੀ ਗਈ ਪੰਜਾਬ ਵਿਧਾਨ ਸਭਾ ਵਿਚ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮੌਕ ਵਿਧਾਨ ਸਭਾ ਸੈਸ਼ਨ ਕਰਵਾ ਕੇ ਉਤਸ਼ਾਹਿਤ ਕੀਤਾ ਗਿਆ, ਤਾਂ ਜੋ ਸੂਬੇ ਦੇ ਵਿਦਿਆਰਥੀ ਰਾਜਨੀਤੀ ‘ਚ ਸ਼ਮੂਲੀਅਤ ਕਰਨ ਅਤੇ ਭਵਿੱਖ ਦੇ ਨੇਤਾ ਬਣਨ ਦੇ ਯੋਗ ਬਣ ਸਕਣ। ਇਸ ਮੌਕੇ ਪੰਜਾਬ ਦੇ ਸੰਸਦੀ ਮਾਮਲਿਆਂ ਦੇ ਮੰਤਰੀ ਡਾ. ਰਵਜੋਤ ਸਿੰਘ ਨੇ ਵੱਖ-ਵੱਖ ਨੇਤਾਵਾਂ ਦਾ ਰੋਲ ਨਿਭਾ ਰਹੇ ਵਿਦਿਆਰਥੀਆਂ ਨੂੰ ਉਤਸ਼ਾਹਿਤ ਕੀਤਾ। ਉਨ੍ਹਾਂ ਕਿਹਾ ਕਿ ਅੱਜ ਦੇ ਵਿਦਿਆਰਥੀ ਭਵਿੱਖ ਦੇ ਲੀਡਰ ਹਨ ਅਤੇ ਪੰਜਾਬ ਸਰਕਾਰ ਦੀ ਇਹ ਵਿਸ਼ੇਸ਼ ਪਹਿਲਕਦਮੀ ਪੰਜਾਬ ਦੇ ਬੱਚਿਆਂ ਨੂੰ ਰਾਜ ਕਰਨ ਵਾਲੇ ਬਣਾਉਣ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਉਨ੍ਹਾਂ ਨੇ ਇਸ ਮੌਕੇ ਸਕੂਲੀ ਵਿਦਿਆਰਥੀਆਂ, ਅਧਿਆਪਕਾਂ ਤੇ ਮਾਪਿਆਂ ਨੂੰ ਮੁਬਾਰਕਬਾਦ ਦਿੰਦਿਆਂ ਰਾਜਨੀਤੀ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਵੀ ਕੀਤੀ। ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਚਾਲ...
ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਬਲਾਕ ਅਫ਼ਸਰ ਗ੍ਰਿਫਤਾਰ

ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਬਲਾਕ ਅਫ਼ਸਰ ਗ੍ਰਿਫਤਾਰ

Breaking News
ਚੰਡੀਗੜ੍ਹ, 31 ਦਸੰਬਰ:- ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਵਾਈਲਡ ਲਾਈਫ ਡਿਵੀਜ਼ਨ, ਗੜ੍ਹਸ਼ੰਕਰ ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਤਾਇਨਾਤ ਬਲਾਕ ਅਫ਼ਸਰ ਰਾਜਪਾਲ ਸਿੰਘ ਨੂੰ 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਬਲਾਚੌਰ ਜ਼ਿਲ੍ਹਾ ਐਸਬੀਐਸ ਨਗਰ ਦੇ ਇੱਕ ਵਸਨੀਕ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਪੋਰਟਲ 'ਤੇ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਉਸਨੇ ਸ਼ਿਕਾਰ ਦਾ ਪਰਮਿਟ ਜਾਰੀ ਕਰਨ ਲਈ ਦੋਸ਼ੀ ਰਾਜਪਾਲ ਸਿੰਘ ਕੋਲ ਪਹੁੰਚ ਕੀਤੀ ਸੀ, ਪਰ ਅਧਿਕਾਰੀ ਨੇ ਇਸ ਲਈ 50,000 ਰੁਪਏ ਦੀ ਮੰਗ ਕੀਤੀ। ਉਸ ਵੱਲੋਂ ਬੇਨਤੀ ਕਰਨ 'ਤੇ ਸੌਦਾ 15,000  ਰੁਪਏ ਵਿੱਚ ਤੈਅ ਹੋ ਗਿਆ ਅਤੇ ਅਧਿਕਾਰੀ ਨੇ ਸ਼ਿਕਾਰ ਦਾ ਪਰਮਿਟ ਜਾਰੀ ਕਰਨ ਦਾ ਭਰੋਸਾ ਦੇ ਕੇ ਉਸ ਤੋ...
ਸਾਲ 2025 ਦੌਰਾਨ ਪ੍ਰਸ਼ਾਸਨਿਕ ਸੇਵਾਵਾਂ ਵਿੱਚ ਪੰਜਾਬ ਡਿਜੀਟਲ ਸੁਧਾਰਾਂ ਦਾ ਗਵਾਹ ਬਣਿਆ: ਨਾਗਰਿਕਾਂ ਨੂੰ ਉਨ੍ਹਾਂ ਦੇ ਦਰ ‘ਤੇ ਮਿਲ ਰਹੀਆਂ ਸੇਵਾਵਾਂ: ਅਮਨ ਅਰੋੜਾ

ਸਾਲ 2025 ਦੌਰਾਨ ਪ੍ਰਸ਼ਾਸਨਿਕ ਸੇਵਾਵਾਂ ਵਿੱਚ ਪੰਜਾਬ ਡਿਜੀਟਲ ਸੁਧਾਰਾਂ ਦਾ ਗਵਾਹ ਬਣਿਆ: ਨਾਗਰਿਕਾਂ ਨੂੰ ਉਨ੍ਹਾਂ ਦੇ ਦਰ ‘ਤੇ ਮਿਲ ਰਹੀਆਂ ਸੇਵਾਵਾਂ: ਅਮਨ ਅਰੋੜਾ

Breaking News
ਚੰਡੀਗੜ੍ਹ, 31 ਦਸੰਬਰ:- ਪੰਜਾਬ ਦਾ ਪ੍ਰਸ਼ਾਸਨ ਸਾਲ 2025 ਦੌਰਾਨ ਵੱਡੇ ਡਿਜੀਟਲ ਬਦਲਾਅ ਦਾ ਗਵਾਹ ਬਣਿਆ ਹੈ, ਜਿਸ ਤਹਿਤ ਹੁਣ ਨਾਗਰਿਕ-ਕੇਂਦਰਿਤ ਸੇਵਾਵਾਂ ਲੋਕਾਂ ਨੂੰ ਸਿੱਧੇ ਉਨ੍ਹਾਂ ਦੇ ਦਰ 'ਤੇ ਹੀ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ ਅਤੇ ਸਰਕਾਰੀ ਦਫ਼ਤਰਾਂ ਵਿੱਚ ਲੰਬੀਆਂ ਕਤਾਰਾਂ ਲੱਗਣਾ ਅਤੇ ਲੋਕਾਂ ਦੀ ਖੱਜਲ-ਖੁਆਰੀ ਹੁਣ ਬੀਤੇ ਸਮੇਂ ਦੀ ਗੱਲ ਹੋ ਗਈ ਹੈ। ਸੇਵਾਵਾਂ ਦੀ ਡਲਿਵਰੀ ਵਿੱਚ ਪਾਰਦਰਸ਼ਤਾ, ਪਹੁੰਚਯੋਗਤਾ, ਕੁਸ਼ਲਤਾ ਅਤੇ ਇਮਾਨਦਾਰੀ ਨੇ ਸੂਬੇ ਦੇ ਪ੍ਰਸ਼ਾਸਨ ਨੂੰ ਇੱਕ ਨਵਾਂ ਰੂਪ ਦੇਣ ਵਿੱਚ ਸਭ ਤੋਂ ਅਹਿਮ ਭੂਮਿਕਾ ਨਿਭਾਈ ਹੈ, ਜਿਸ ਨਾਲ ਨਾਗਰਿਕਾਂ ਲਈ ਪ੍ਰਸ਼ਾਸਨਿਕ ਸੇਵਾਵਾਂ ਲੈਣਾ ਹੁਣ ਵਧੇਰੇ ਸੁਚਾਰੂ ਅਤੇ ਸੁਖਾਲਾ ਹੋ ਗਿਆ ਹੈ। ਪੰਜਾਬ ਦੇ ਸੁਚੱਜਾ ਪ੍ਰਸ਼ਾਸਨ ਅਤੇ ਸੂਚਨਾ ਤਕਨੀਕ ਮੰਤਰੀ ਸ੍ਰੀ ਅਮਨ ਅਰੋੜਾ ਨੇ ਸੂਬੇ ਦੇ ਪ੍ਰਸ਼ਾਸਨ ਵਿੱਚ ਲਾਗੂ ਕੀਤੇ ਗਏ ਬੁਨਿਆਦੀ ਸੁਧਾਰਾਂ 'ਤੇ ਜ਼ੋਰ ਦਿੰਦਿਆਂ ਦੱਸਿਆ ਕਿ ਪਟਵਾਰੀਆਂ ਨੂੰ ਈ-ਸੇਵਾ ਪੋਰਟਲ 'ਤੇ ਆਨ-ਬੋਰਡ ਕਰਨ ਤੋਂ ਬਾਅਦ 12.46 ਲੱਖ ਤੋਂ ਵੱਧ ਅਰਜ਼ੀਆਂ ਦਾ ਆਨਲਾਈਨ ਨਿਪਟਾਰਾ ਕੀਤਾ ਗਿਆ ਹੈ। ਇਸ ਤੋਂ ਇਲਾਵਾ "ਭਗਵੰਤ ਮਾਨ ਸਰਕਾਰ, ਤੁਹਾਡ...
ਦਿਵਿਆਂਗਜਨਾਂ ਦੀ ਇੱਜ਼ਤ ਭਰੀ ਜ਼ਿੰਦਗੀ ਲਈ ਮਾਨ ਸਰਕਾਰ ਦਾ ਵੱਡਾ ਕਦਮ: 371 ਕਰੋੜ ਤੋਂ ਵੱਧ ਵਿੱਤੀ ਸਹਾਇਤਾ ਜਾਰੀ — ਡਾ. ਬਲਜੀਤ ਕੌਰ

ਦਿਵਿਆਂਗਜਨਾਂ ਦੀ ਇੱਜ਼ਤ ਭਰੀ ਜ਼ਿੰਦਗੀ ਲਈ ਮਾਨ ਸਰਕਾਰ ਦਾ ਵੱਡਾ ਕਦਮ: 371 ਕਰੋੜ ਤੋਂ ਵੱਧ ਵਿੱਤੀ ਸਹਾਇਤਾ ਜਾਰੀ — ਡਾ. ਬਲਜੀਤ ਕੌਰ

Breaking News
ਚੰਡੀਗੜ੍ਹ, 31 ਦਸੰਬਰ:- ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ, ਸਮਾਜਿਕ ਨਿਆਂ ਅਤੇ ਸਾਮੂਹਿਕ ਵਿਕਾਸ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸੇ ਵਚਨਬੱਧਤਾ ਦੇ ਤਹਿਤ ਵਿਸ਼ੇਸ਼ ਯੋਗਤਾਵਾਂ ਵਾਲੇ ਵਿਅਕਤੀਆਂ (ਦਿਵਿਆਂਗਜਨਾਂ) ਦੀ ਸੁਰੱਖਿਆ, ਆਤਮ-ਨਿਰਭਰਤਾ ਅਤੇ ਇੱਜ਼ਤ ਭਰੀ ਜ਼ਿੰਦਗੀ ਲਈ ਸਰਕਾਰ ਵੱਲੋਂ ਲਗਾਤਾਰ ਸੰਵੇਦਨਸ਼ੀਲ ਅਤੇ ਪ੍ਰਭਾਵਸ਼ਾਲੀ ਕਦਮ ਚੁੱਕੇ ਜਾ ਰਹੇ ਹਨ। ਇਹ ਗੱਲ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਕਹੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਹੁਣ ਤੱਕ ਦਿਵਿਆਂਗਜਨਾਂ ਨੂੰ ਵਿੱਤੀ ਸਹਾਇਤਾ ਵਜੋਂ 371.84 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਵਿੱਤੀ ਸਾਲ ਦੌਰਾਨ 2 ਲੱਖ 79 ਹਜ਼ਾਰ 544 ਦਿਵਿਆਂਗ ਵਿਅਕਤੀਆਂ ਨੂੰ ਇਸ ਯੋਜਨਾ ਦਾ ਸਿੱਧਾ ਲਾਭ ਦਿੱਤਾ ਜਾ ਰਿਹਾ ਹੈ, ਜਿਸ ਨਾਲ ਹਜ਼ਾਰਾਂ ਪਰਿਵਾਰਾਂ ਨੂੰ ਆਰਥਿਕ ਸੰਭਾਲ ਮਿਲੀ ਹੈ। ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਦਿਵਿਆਂਗਜਨਾਂ ...
ਗੁਰਮੀਤ ਖੁੱਡੀਆਂ ਵੱਲੋਂ ਵੈਟਰਨਰੀ ਇੰਸਪੈਕਟਰਾਂ ਦੀਆਂ ਮੰਗਾਂ ਦੇ ਜਲਦੀ ਹੱਲ ਦਾ ਭਰੋਸਾ

ਗੁਰਮੀਤ ਖੁੱਡੀਆਂ ਵੱਲੋਂ ਵੈਟਰਨਰੀ ਇੰਸਪੈਕਟਰਾਂ ਦੀਆਂ ਮੰਗਾਂ ਦੇ ਜਲਦੀ ਹੱਲ ਦਾ ਭਰੋਸਾ

Breaking News
ਚੰਡੀਗੜ੍ਹ, 31 ਦਸੰਬਰ:– ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਸੂਬੇ ਦੇ ਵੈਟਰਨਰੀ ਇੰਸਪੈਕਟਰਾਂ ਨਾਲ ਉਨ੍ਹਾਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਦੇ ਸਬੰਧ ਵਿੱਚ ਮੁਲਾਕਾਤ ਕੀਤੀ। ਸ. ਖੁੱਡੀਆਂ ਨੇ ਇਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਪ੍ਰਧਾਨ ਗੁਰਦੀਪ ਸਿੰਘ ਬੱਸੀ ਦੀ ਅਗਵਾਈ ਹੇਠ ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰ ਐਸੋਸੀਏਸ਼ਨ ਦੇ ਵਫ਼ਦ ਨਾਲ ਵਿਸਥਾਰਤ ਵਿਚਾਰ-ਵਟਾਂਦਰਾ ਕੀਤਾ ਅਤੇ ਐਸੋਸੀਏਸ਼ਨ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦਾ ਜਲਦੀ ਹੱਲ ਕੀਤਾ ਜਾਵੇਗਾ। ਐਸੋਸੀਏਸ਼ਨ ਨੇ ਮੀਟਿੰਗ ਦੌਰਾਨ ਸਾਲ 2011 ਵਿੱਚ ਭਰਤੀ ਹੋਏ 400 ਵੈਟਰਨਰੀ ਇੰਸਪੈਕਟਰਾਂ ਦੀ 18 ਮਹੀਨੇ ਦੀ ਸੇਵਾ ਨੂੰ ਰੈਗੂਲਰ ਸਰਵਿਸ ਵਜੋਂ ਵਿਚਾਰਨ, ਤਹਿਸੀਲ ਪੱਧਰ 'ਤੇ ਵੈਟਰਨਰੀ ਇੰਸਪੈਕਟਰਾਂ ਦੀਆਂ 87 ਨਵੀਆਂ ਅਸਾਮੀਆਂ ਸਿਰਜਣ ਅਤੇ 6ਵੇਂ ਤਨਖ਼ਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨੂੰ ਲਾਗੂ ਕਰਨ ਦੀ ਮੰਗ ਰੱਖੀ। ਸ. ਖੁੱਡੀਆਂ ਦੇ ਭਰੋਸੇ ਤੋਂ ਬਾਅਦ ਐਸੋਸੀਏਸ਼ਨ ਨੇ ਆਪਣੀ ਲੰਬੀ ਦੀ ਪ੍ਰਸਤਾਵਿਤ ਰੈਲੀ ਨੂੰ ਰੱਦ ਕਰਨ ਦਾ ਫੈਸਲਾ ਕੀਤਾ...