“ਵਿਕਸਿਤ ਭਾਰਤ-ਜੀ ਰਾਮ ਜੀ” ਗਰੀਬਾਂ ਨਾਲ ਭੱਦਾ ਮਜ਼ਾਕ, ਅਮਨ ਅਰੋੜਾ ਵੱਲੋਂ ਰੋਜ਼ਗਾਰ ਦੀ ਗਾਰੰਟੀ ਤੋਂ ਭੱਜਣ ਲਈ ਕੇਂਦਰ ਦੀ ਸਖ਼ਤ ਨਿੰਦਾ
ਚੰਡੀਗੜ੍ਹ, 30 ਦਸੰਬਰ:- ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਮਗਨਰੇਗਾ ਸਕੀਮ ਨੂੰ ਭੰਗ ਕਰਕੇ ਨਵੀਂ ਕਥਿਤ ਸਕੀਮ ਰਾਹੀਂ ਗਰੀਬਾਂ ਨੂੰ ਗੁੰਮਰਾਹ ਕਰਨ ਦੇ ਨਿਰਾਸ਼ਾਜਨਕ ਕਦਮ ‘ਤੇ ਭਾਜਪਾ ਨੂੰ ਕਰੜੇ ਹੱਥੀਂ ਲੈਂਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਵਿਕਸਤ ਭਾਰਤ- ਗਾਰੰਟੀ ਫਾਰ ਰੋਜ਼ਗਾਰ ਐਂਡ ਅਜੀਵਿਕਾ ਮਿਸ਼ਨ (ਗ੍ਰਾਮੀਣ), ਵੀਬੀ-ਜੀ ਰਾਮ ਜੀ ਨੂੰ ਕੇਂਦਰ ਸਰਕਾਰ ਦੀ ਸੋਚੀ-ਸਮਝੀ ਚਾਲ ਦੱਸਿਆ ਤਾਂ ਜੋ ਗਰੀਬਾਂ ਨੂੰ ਰੋਜ਼ਗਾਰ ਦੀ ਗਰੰਟੀ ਦੇਣ ਤੋਂ ਭੱਜਿਆ ਜਾ ਸਕੇ।
16ਵੀਂ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਵੀਬੀ- ਜੀ ਰਾਮ ਜੀ 'ਤੇ ਲਿਆਂਦੇ ਗਏ ਸਰਕਾਰੀ ਮਤੇ ਉੱਤੇ ਚਰਚਾ ਦੌਰਾਨ ਸ੍ਰੀ ਅਮਨ ਅਰੋੜਾ ਨੇ ਇਸ ਨਵੀਂ ਯੋਜਨਾ ਨੂੰ ਚੁਣੌਤੀ ਦਿੰਦਿਆਂ ਕਿਹਾ, “ਉਨ੍ਹਾਂ ਵੱਲੋਂ ਪੰਜਾਬ ਵਿੱਚ 'ਔਸਤ' 26 ਦਿਨ ਰੋਜ਼ਗਾਰ ਦਿੱਤੇ ਜਾਣ ਬਾਰੇ ਕਿਹਾ ਜਾ ਰਿਹਾ ਹੈ। ਜੇਕਰ ਅਸੀਂ ਇਸ ਸ਼ੱਕੀ ਔਸਤ ਨੂੰ ਮੰਨ ਵੀ ਲਈਏ ਤਾਂ ਮੇਰਾ ਸਵਾਲ ਇਹ ਹੈ ਕਿ ਫਿਰ ਨਵੀਂ ਸਕੀਮ ਤਹਿਤ ਰੋਜ਼ਗਾਰ ਨੂੰ 100 ਤੋਂ 125 ਦਿਨਾਂ ਤੱਕ ਵਧਾਉਣ ਦਾ ਕੀ ਮਕਸਦ ...








