‘ਯੁੱਧ ਨਸ਼ਿਆਂ ਵਿਰੁੱਧ’: 301ਵੇਂ ਦਿਨ, ਪੰਜਾਬ ਪੁਲਿਸ ਨੇ 5.5 ਕਿਲੋਗ੍ਰਾਮ ਹੈਰੋਇਨ ਸਮੇਤ 148 ਨਸ਼ਾ ਤਸਕਰਾਂ ਨੂੰ ਕੀਤਾ ਕਾਬੂ
ਚੰਡੀਗੜ੍ਹ, 27 ਦਸੰਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ "ਯੁੱਧ ਨਸ਼ਿਆਂ ਵਿਰੁੱਧ" ਨੂੰ ਲਗਾਤਾਰ 301ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 391 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 103 ਐਫਆਈਆਰਜ਼ ਦਰਜ ਕਰਕੇ 148 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 301 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 42,029 ਹੋ ਗਈ ਹੈ।
ਇਸ ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 5.5 ਕਿਲੋ ਹੈਰੋਇਨ, 5 ਕਿਲੋ ਭੁੱਕੀ, 3414 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 1.57 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵ...








