Tuesday, July 7
Shadow

Tag: hot news

ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਬੱਸਾਂ ਦੀ ਅਚਨਚੇਤ ਚੈਕਿੰਗ

ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਬੱਸਾਂ ਦੀ ਅਚਨਚੇਤ ਚੈਕਿੰਗ

Punjab News
ਮਾਲੇਰਕੋਟਲਾ, 27 ਦਸੰਬਰ –ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਅਤੇ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਹਰਪ੍ਰੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੇਫ ਸਕੂਲ ਵਾਹਨ ਪਾਲਿਸੀ ਅਨੁਸਾਰ ਵੱਖ-ਵੱਖ ਸਕੂਲੀ ਬੱਸਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਸਰਦੀ ਅਤੇ ਸੰਘਣੀ ਧੁੰਦ ਦੇ ਮੱਦੇਨਜ਼ਰ ਵੱਖ-ਵੱਖ ਸਕੂਲਾਂ ਦੀਆਂ 6 ਬੱਸਾਂ ਦੀ ਜਾਂਚ ਕੀਤੀ ਗਈ। ਇਸ ਦੌਰਾਨ ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ ਬੱਸਾਂ ਦਾ ਚਲਾਨ ਕੀਤਾ ਗਿਆ। ਚੈਕਿੰਗ ਦੌਰਾਨ ਸਕੂਲੀ ਬੱਸਾਂ ਦੇ ਦਸਤਾਵੇਜ਼, ਡਰਾਈਵਰਾਂ ਦੇ ਲਾਇਸੈਂਸ, ਫਿਟਨੈਸ ਸਰਟੀਫਿਕੇਟ, ਬੀਮਾ ਅਤੇ ਪੀ.ਯੂ.ਸੀ. ਦੀ ਜਾਂਚ ਕੀਤੀ ਗਈ। ਇਸ ਤੋਂ ਇਲਾਵਾ ਬੱਸਾਂ ਵਿੱਚ ਫਸਟ ਏਡ ਬਾਕਸ, ਫਾਇਰ ਇਕਸਟਿੰਗਵਿਸ਼ਰ, ਐਮਰਜੈਂਸੀ ਏਗਜ਼ਿਟ, ਸਪੀਡ ਗਵਰਨਰ, ਰਿਫਲੈਕਟਰ, ਫਾਗ ਲਾਈਟਾਂ ਅਤੇ ਜੀ.ਪੀ.ਐਸ. ਸਿਸਟਮ ਦੀ ਮੌਜੂਦਗੀ ਵੀ ਜਾਂਚੀ ਗਈ। ਧੁੰਦ ਵਾਲੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਡਰਾਈਵਰਾਂ ਨੂੰ ਹੌਲੀ ਗਤੀ ਨਾਲ ਵਾਹਨ ਚਲਾਉਣ, ਹੈੱਡਲਾਈਟਾਂ ਅਤੇ ਇੰਡੀਕੇਟਰਾਂ ਦੀ ਸਹੀ ਵਰਤੋਂ ਕਰਨ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਲਈ ਹਦਾਇਤਾਂ ਦਿੱਤੀਆਂ ਗਈਆਂ। ਬਾਲ ਸੁਰੱਖਿਆ ਯੂਨਿਟ ਵੱਲੋਂ ਸਕੂ...
ਮਨਰੇਗਾ ਸਕੀਮ ਨੂੰ ਕਿਸੇ ਵੀ ਕੀਮਤ ’ਤੇ ਬੰਦ ਨਹੀਂ ਹੋਣ ਦਿੱਤਾ ਜਾਵੇਗਾ – ਜੈ ਕ੍ਰਿਸ਼ਨ ਸਿੰਘ ਰੌੜੀ

ਮਨਰੇਗਾ ਸਕੀਮ ਨੂੰ ਕਿਸੇ ਵੀ ਕੀਮਤ ’ਤੇ ਬੰਦ ਨਹੀਂ ਹੋਣ ਦਿੱਤਾ ਜਾਵੇਗਾ – ਜੈ ਕ੍ਰਿਸ਼ਨ ਸਿੰਘ ਰੌੜੀ

Punjab News
ਗੜ੍ਹਸ਼ੰਕਰ/ਹੁਸ਼ਿਆਰਪੁਰ, 27 ਦਸੰਬਰ :         ਮਨਰੇਗਾ ਸਕੀਮ ਨੂੰ ਲੈ ਕੇ ਹਲਕਾ ਵਿਧਾਇਕ ਗੜ੍ਹਸ਼ੰਕਰ ਅਤੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਇਕ ਅਹਿਮ ਮੀਟਿੰਗ ਕੀਤੀ ਗਈ, ਜਿਸ ਵਿੱਚ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ, ਬਲਾਕ ਪੱਧਰੀ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਸ਼ਿਰਕਤ ਕੀਤੀ। ਮੀਟਿੰਗ ਦੌਰਾਨ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਸਾਫ਼ ਸ਼ਬਦਾਂ ਵਿੱਚ ਕਿਹਾ ਕਿ ਮਨਰੇਗਾ ਸਕੀਮ ਗ਼ਰੀਬ, ਮਜ਼ਦੂਰ ਅਤੇ ਪਿੰਡਾਂ ਦੇ ਵਾਸੀਆਂ ਲਈ ਜੀਵਨ ਰੇਖਾ ਹੈ ਅਤੇ ਇਸ ਨੂੰ ਕਿਸੇ ਵੀ ਕੀਮਤ ’ਤੇ ਬੰਦ ਨਹੀਂ ਹੋਣ ਦਿੱਤਾ ਜਾਵੇਗਾ। ਡਿਪਟੀ ਸਪੀਕਰ ਰੌੜੀ ਨੇ ਕਿਹਾ ਕਿ ਮਨਰੇਗਾ ਸਕੀਮ ਰਾਹੀਂ ਹਜ਼ਾਰਾਂ ਪਰਿਵਾਰਾਂ ਨੂੰ ਰੋਜ਼ਗਾਰ ਮਿਲਦਾ ਹੈ, ਜਿਸ ਨਾਲ ਪਿੰਡਾਂ ਦੀ ਆਰਥਿਕ ਸਥਿਤੀ ਮਜ਼ਬੂਤ ਹੁੰਦੀ ਹੈ। ਉਨ੍ਹਾਂ ਦੱਸਿਆ ਕਿ ਇਹ ਸਕੀਮ ਸਿਰਫ਼ ਰੋਜ਼ਗਾਰ ਤੱਕ ਸੀਮਿਤ ਨਹੀਂ, ਸਗੋਂ ਪਿੰਡਾਂ ਦੇ ਵਿਕਾਸ ਲਈ ਵੀ ਬਹੁਤ ਮਹੱਤਵਪੂਰਨ ਹੈ। ਮਨਰੇਗਾ ਅਧੀਨ ਬਣ ਰਹੇ ਤਾਲਾਬ, ਪੱਕੀਆਂ ਪਗਡੰਡੀਆਂ, ਖਾਲੇ, ਸੜਕਾਂ ਅਤੇ ਹੋਰ ਵਿਕਾਸੀ ਕੰਮ ਪਿੰਡਾਂ ਦੀ ਤਸਵੀਰ ਬਦਲ ਰਹੇ ਹਨ। ਮੀ...
ਪੰਜਾਬ ਸਰਕਾਰ ਨੇ 314 ਕਰੋੜ ਦੀ ਸਹਾਇਤਾ ਨਾਲ ਅਨਾਥ ਤੇ ਆਸ਼ਰਿਤ ਬੱਚਿਆਂ ਦਾ ਭਵਿੱਖ ਮਜ਼ਬੂਤ ਕੀਤਾ : ਵਿਧਾਇਕ ਸਰਵਨ ਸਿੰਘ ਧੁੰਨ

ਪੰਜਾਬ ਸਰਕਾਰ ਨੇ 314 ਕਰੋੜ ਦੀ ਸਹਾਇਤਾ ਨਾਲ ਅਨਾਥ ਤੇ ਆਸ਼ਰਿਤ ਬੱਚਿਆਂ ਦਾ ਭਵਿੱਖ ਮਜ਼ਬੂਤ ਕੀਤਾ : ਵਿਧਾਇਕ ਸਰਵਨ ਸਿੰਘ ਧੁੰਨ

Punjab News, Sports
ਖ਼ੇਮਕਰਨ/ਤਰਨ ਤਾਰਨ, 27 ਦਸੰਬਰ (             ) - ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ। ਇਸੇ ਕੜੀ ਤਹਿਤ ਆਸ਼ਰਿਤ ਅਤੇ ਅਨਾਥ ਬੱਚਿਆਂ ਦੇ ਸੁਰੱਖਿਅਤ, ਸਨਮਾਨਤ ਅਤੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਸਰਕਾਰ ਵੱਲੋਂ ਲਗਾਤਾਰ ਢੁੱਕਵੇਂ ਕਦਮ ਚੁੱਕੇ ਜਾ ਰਹੇ ਹਨ। ਵਿਧਾਨ ਸਭਾ ਹਲਕਾ ਖੇਮਕਰਨ ਦੇ ਵਿਧਾਇਕ ਸ. ਸਰਵਨ ਸਿੰਘ ਧੁੰਨ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਹੁਣ ਤੱਕ ਸੂਬੇ ਦੇ ਆਸ਼ਰਿਤ ਅਤੇ ਅਨਾਥ ਬੱਚਿਆਂ ਲਈ 314.22 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ ਕੀਤੀ ਜਾ ਚੁੱਕੀ ਹੈ, ਜਿਸ ਨਾਲ ਹਜ਼ਾਰਾਂ ਬੱਚਿਆਂ ਦੇ ਜੀਵਨ ਵਿੱਚ ਸੁਰੱਖਿਆ ਅਤੇ ਸਥਿਰਤਾ ਆਈ ਹੈ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਤਹਿਤ ਸੂਬੇ ਦੇ 2 ਲੱਖ 37 ਹਜ਼ਾਰ 406 ਆਸ਼ਰਿਤ ਅਤੇ ਅਨਾਥ ਬੱਚਿਆਂ ਨੂੰ ਨਿਯਮਿਤ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ, ਤਾਂ ਜੋ ਇਹ ਬੱਚੇ ਆਰਥਿਕ ਸਹਾਰੇ ਨਾਲ ਪੜ੍ਹ-ਲਿਖ ਕੇ ਸਮਾਜ ਦੀ ਮੁੱਖ ਧਾਰਾ ਨਾਲ ਜੁੜ ਸਕਣ ਅਤੇ ਆਤਮ-ਨਿਰਭਰ ਜੀਵਨ ਵੱਲ ...
ਜੇਲ੍ਹ ਵਿਭਾਗ ਪੰਜਾਬ ‘ਚ ਸੁਧਾਰ, ਨਵੀਨਤਾ ਅਤੇ ਕੈਦੀ ਸਸ਼ਕਤੀਕਰਨ ਦੇ ਨਾਂ ਰਿਹਾ ਸਾਲ 2025: ਲਾਲਜੀਤ ਸਿੰਘ ਭੁੱਲਰ

ਜੇਲ੍ਹ ਵਿਭਾਗ ਪੰਜਾਬ ‘ਚ ਸੁਧਾਰ, ਨਵੀਨਤਾ ਅਤੇ ਕੈਦੀ ਸਸ਼ਕਤੀਕਰਨ ਦੇ ਨਾਂ ਰਿਹਾ ਸਾਲ 2025: ਲਾਲਜੀਤ ਸਿੰਘ ਭੁੱਲਰ

Punjab News
ਪੱਟੀ/ਤਰਨ ਤਾਰਨ, 27 ਦਸੰਬਰ (            ) - ਪੰਜਾਬ ਜੇਲ੍ਹ ਵਿਭਾਗ ਨੇ ਆਪਣੀ ਸਾਲ-ਅੰਤ ਪ੍ਰਾਪਤੀ ਰਿਪੋਰਟ ਜਾਰੀ ਕਰਦਿਆਂ ਵਿਭਿੰਨ ਪਹਿਲਕਦਮੀਆਂ ਨੂੰ ਉਜਾਗਰ ਕੀਤਾ ਹੈ, ਜਿਨ੍ਹਾਂ ਨੇ ਸੂਬੇ ਦੀਆਂ ਸੁਧਾਰ ਸਹੂਲਤਾਂ ਨੂੰ ਪੁਨਰਵਾਸ, ਸਥਿਰਤਾ ਅਤੇ ਆਧੁਨਿਕ ਸੁਰੱਖਿਆ ਦੇ ਕੇਂਦਰਾਂ ਵਿੱਚ ਬਦਲ ਦਿੱਤਾ ਹੈ। ਪੰਜਾਬ ਦੇ ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਪੰਜਾਬ ਸਰਕਾਰ ਜੇਲ੍ਹ ਵਿਭਾਗ ਅੰਦਰ ਆਪਣੀਆਂ ਮਾਨਵਪੱਖੀ ਪਹਿਲਕਦਮੀਆਂ ਦਾ ਵਿਸਥਾਰ ਕਰਨ, ਤਕਨਾਲੋਜੀ ਰਾਹੀਂ ਸੁਰੱਖਿਆ ਵਧਾਉਣ, ਅਤੇ ਕੈਦੀਆਂ ਨੂੰ ਹੁਨਰਾਮੰਦ ਬਣਾਉਣ ਲਈ ਕਿੱਤਾਮੁਖੀ ਸਿਖਲਾਈ ਨੂੰ ਵਧਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਚਾਲੂ ਵਰ੍ਹੇ ਦੌਰਾਨ ਪੰਜਾਬ ਦੀਆਂ ਜੇਲ੍ਹਾਂ ਨੂੰ ਸਾਫ ਸੁਥਰੇ ਵਾਤਾਵਰਨ ਤੋਂ ਲੈ ਕੇ ਉੱਚ-ਤਕਨੀਕੀ ਸੁਰੱਖਿਆ ਤੱਕ ਮੁੜ ਪਰਿਭਾਸ਼ਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ "ਸਾਡਾ ਧਿਆਨ ਕੈਦੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਂਦੇ ਹੋਏ ਉਨ੍ਹਾਂ ਦੇ ਜੀਵਨ ਨੂੰ ਦੁਬਾਰਾ ਬਣਾਉਣ ਦਾ ਮੌਕਾ ਦੇਣ ’ਤੇ ਰਿਹਾ ਹੈ। ਸਾਲ 2025 ਦੀਆਂ ਮੁੱਖ ਉਪਲੱਬਧੀਆਂ ਬਾਰੇ ਜਾਣਕਾਰੀ ਦਿੰਦਿਆਂ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ...
ਬਰਨਾਲਾ ਵਿੱਚ ਪਾਣੀ ਸਪਲਾਈ ਅਤੇ ਸੀਵਰੇਜ ਸ਼ਿਕਾਇਤਾਂ ਲਈ ਜਾਰੀ ਹੋਇਆ ਪਬਲਿਕ ਹੈਲਪਲਾਈਨ ਨੰਬਰ

ਬਰਨਾਲਾ ਵਿੱਚ ਪਾਣੀ ਸਪਲਾਈ ਅਤੇ ਸੀਵਰੇਜ ਸ਼ਿਕਾਇਤਾਂ ਲਈ ਜਾਰੀ ਹੋਇਆ ਪਬਲਿਕ ਹੈਲਪਲਾਈਨ ਨੰਬਰ

Local news
ਬਰਨਾਲਾ, 26 ਦਸੰਬਰ- ਬਰਨਾਲਾ ਸ਼ਹਿਰ ਵਿੱਚ ਪਾਣੀ ਸਪਲਾਈ ਅਤੇ ਸੀਵਰੇਜ ਸਬੰਧੀ ਸਮੱਸਿਆਵਾਂ ਦਾ ਤੁਰੰਤ ਨਿਪਟਾਰਾ ਯਕੀਨੀ ਬਣਾਉਣ ਲਈ ਨਗਰ ਨਿਗਮ ਬਰਨਾਲਾ ਵੱਲੋਂ ਇੱਕ ਟੋਲ-ਫ਼੍ਰੀ ਸ਼ਿਕਾਇਤ ਨੰਬਰ 01679-292620 ਜਾਰੀ ਕੀਤਾ ਗਿਆ ਹੈ। ਬਰਨਾਲਾ ਵਾਸੀ ਇਸ ਨੰਬਰ 'ਤੇ ਕਿਸੇ ਵੀ ਸਮੇਂ ਆਪਣੀਆਂ ਪਾਣੀ ਸਪਲਾਈ ਜਾਂ ਸੀਵਰੇਜ ਸੰਬੰਧੀ ਸ਼ਿਕਾਇਤਾਂ ਦਰਜ ਕਰਵਾ ਸਕਦੇ ਹਨ। ਇਸ ਤੋਂ ਇਲਾਵਾ, ਸ਼ਿਕਾਇਤਕਰਤਾ ਸ਼੍ਰੀ ਮਨਜੀਤ ਸਿੰਘ (ਉਪ ਮੰਡਲ ਇੰਜੀਨੀਅਰ), ਸ਼੍ਰੀ ਅਜੇ ਕੁਮਾਰ (ਜੂਨੀਅਰ ਇੰਜੀਨੀਅਰ, ਸੀਵਰੇਜ) ਅਤੇ ਸ਼੍ਰੀ ਗੁਰਪ੍ਰੀਤ ਸਿੰਘ (ਜੂਨੀਅਰ ਇੰਜੀਨੀਅਰ, ਜਲ ਸਪਲਾਈ) ਨੂੰ ਦਫ਼ਤਰੀ ਸਮੇਂ ਦੌਰਾਨ ਮਿਲ ਕੇ ਵੀ ਆਪਣੀਆਂ ਸ਼ਿਕਾਇਤਾਂ ਦਰਜ ਕਰਵਾ ਸਕਦੇ ਹਨ। ਮਿਊਂਸਿਪਲ ਕਮਿਸ਼ਨਰ ਸ੍ਰੀ ਟੀ ਬੈਨਿਥ ਨੇ ਸਾਰੇ ਸਬੰਧਿਤ ਅਧਿਕਾਰੀਆਂ, ਜਿਵੇਂ ਕਿ ਐਕਸ.ਈ.ਐਨ., ਐਸ.ਡੀ.ਓ. ਅਤੇ ਜੇ.ਈ.ਜ਼, ਨੂੰ ਫੀਲਡ ਵਿੱਚ ਸਰਗਰਮ ਰਹਿ ਕੇ ਜਨਤਾ ਦੀਆਂ ਸ਼ਿਕਾਇਤਾਂ ਦਾ ਬਿਨਾਂ ਦੇਰੀ ਨਿਪਟਾਰਾ ਕਰਨ ਦੇ ਹੁਕਮ ਦਿੱਤੇ ਹਨ। ਕਮਿਸ਼ਨਰ ਨੇ ਕਿਹਾ ਕਿ ਜੇਕਰ ਸ਼ਿਕਾਇਤਾਂ ਦੇ ਨਿਪਟਾਰੇ ਵਿੱਚ ਕੋਈ ਲਾਪਰਵਾਹੀ ਮਿਲੀ ਤਾਂ ਜਿੰਮੇਵਾਰ ਅਧਿਕਾਰੀਆਂ ਖ਼...
ਅੰਮਰੁਤ-02 ਸਕੀਮ ਤਹਿਤ ਸੀਵਰੇਜ਼ ਪਾਉਣ ਦਾ ਕੰਮ ਮਿੱਥੇ ਸਮੇਂ ਵਿੱਚ ਕੀਤਾ ਜਾਵੇ ਮੁਕੰਮਲ: ਡਿਪਟੀ ਕਮਿਸ਼ਨਰ

ਅੰਮਰੁਤ-02 ਸਕੀਮ ਤਹਿਤ ਸੀਵਰੇਜ਼ ਪਾਉਣ ਦਾ ਕੰਮ ਮਿੱਥੇ ਸਮੇਂ ਵਿੱਚ ਕੀਤਾ ਜਾਵੇ ਮੁਕੰਮਲ: ਡਿਪਟੀ ਕਮਿਸ਼ਨਰ

Punjab News
ਸ੍ਰੀ ਮੁਕਤਸਰ ਸਾਹਿਬ, 26 ਦਸੰਬਰ:- ਸ਼ਹਿਰ ਦੀਆਂ ਵੱਖ-ਵੱਖ ਥਾਵਾਂ ’ਤੇ 138 ਕਰੋੜ ਦੇ ਸੀਵਰੇਜ ਦੀਆਂ ਪਾਈਪਾਂ ਪਾਉਣ ਵਾਲੇ ਅੰਮਰੁਤ-02 ਸਕੀਮ ਤਹਿਤ ਚੱਲ ਰਹੇ ਕੰਮਾਂ ਨੂੰ ਲੋਕਾਂ ਦੀ ਘੱਟ ਤੋਂ ਘੱਟ ਖੱਜਲ-ਖੁਆਰੀ ਨਾਲ ਮਿੱਥੇ ਸਮੇਂ ਵਿੱਚ ਪੂਰਾ ਕੀਤਾ ਜਾਵੇ, ਇਸ ਗੱਲ ਦਾ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਸ੍ਰੀ ਅਭਿਜੀਤ ਕਪਲਿਸ਼ ਨੇ ਇਸ ਸਕੀਮ ਵਿੱਚ ਸ਼ਾਮਲ ਸਾਰੇ ਵਿਭਾਗਾਂ ਦੇ ਨੁਮਾਂਇੰਦਿਆਂ ਨੂੰ ਆਪਸ ਵਿੱਚ ਹੋਰ ਜਿਆਦਾ ਤਾਲਮੇਲ ਨਾਲ ਕੰਮ ਕਰਨ ਦੀ ਤਾਕੀਦ ਕਰਦਿਆਂ ਕਿਹਾ ਕਿ ਕੁਝ ਮੁਹੱਲਿਆਂ ਅਤੇ ਸੜਕਾਂ ’ਤੇ ਕੰਮ ਦੌਰਾਨ ਟ੍ਰੈਫਿਕ ਦੀ ਸਮੱਸਿਆ ਦਰਪੇਸ਼ ਆ ਰਹੀ ਹੈ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਭੀੜ-ਭਾੜ ਵਾਲੇ ਇਲਾਕਿਆਂ, ਸੰਘਣੀ ਆਬਾਦੀ ਵਾਲੇ ਮੁਹੱਲੇ ਅਤੇ ਬਾਜ਼ਾਰਾਂ ਵਿੱਚ ਪਾਈਪਾਂ ਪਾਉਣ ਵੇਲੇ ਲੋਕਾਂ ਦੀ ਸਹੂਲਤ ਦਾ ਖਾਸ ਖਿਆਲ ਰੱਖਿਆ ਜਾਵੇ ਅਤੇ ਡਾ. ਕੇਹਰ ਸਿੰਘ ਚੌਂਕ ਤੋਂ ਦੁਸ਼ਹਿਰਾ ਗਰਾਉਂਡ ਤੱਕ ਟ੍ਰੈਫਿਕ ਦੀ ਸਮੱਸਿਆ ਨੂੰ ਘਟਾਇਆ ਜਾਵੇ। ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ ਜਿਨ੍ਹਾਂ ਇਲਾਕਿਆਂ ਵਿੱਚ ਸੀਵਰੇਜ ਨਹੀਂ ਹੈ ਉੱਥੇ ਨਵੀਆਂ ਸੀਵਰੇਜ ਦੀਆਂ ਪਾਈਪਾਂ ਪ...
ਸਰਕਾਰੀ ਦਫ਼ਤਰਾਂ ਵਿਚ ਬਜ਼ੁਰਗਾਂ ਦੇ ਕੰਮ ਪਹਿਲ ਦੇ ਆਧਾਰ ‘ਤੇ ਕੀਤੇ ਜਾਣ: ਡਿਪਟੀ ਕਮਿਸ਼ਨਰ

ਸਰਕਾਰੀ ਦਫ਼ਤਰਾਂ ਵਿਚ ਬਜ਼ੁਰਗਾਂ ਦੇ ਕੰਮ ਪਹਿਲ ਦੇ ਆਧਾਰ ‘ਤੇ ਕੀਤੇ ਜਾਣ: ਡਿਪਟੀ ਕਮਿਸ਼ਨਰ

Punjab News
ਮਾਨਸਾ, 26 ਦਸੰਬਰ- ਸਾਰੇ ਸਰਕਾਰੀ ਦਫ਼ਤਰਾਂ ਵਿਚ ਬਜ਼ੁਰਗਾਂ ਦੇ ਕੰਮ ਪਹਿਲ ਦੇ ਆਧਾਰ 'ਤੇ ਕੀਤੇ ਜਾਣੇ ਯਕੀਨੀ ਬਣਾਏ ਜਾਣ ਅਤੇ ਇਸ ਸਬੰਧੀ ਸਰਕਾਰੀ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਕੀਤੀ ਜਾਵੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, ਆਈ.ਏ.ਐੱਸ. ਨੇ ਬਜ਼ੁਰਗਾਂ ਦੀ ਦੇਖਭਾਲ ਅਤੇ ਭਲਾਈ ਸਬੰਧੀ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਦੌਰਾਨ ਹਦਾਇਤ ਜਾਰੀ ਕਰਦਿਆਂ ਕੀਤਾ। ਉਨ੍ਹਾਂ ਵੱਲੋਂ ਜ਼ਿਲ੍ਹੇ ਦੇ ਸੀਨੀਅਰ ਸਿਟੀਜ਼ਨਾਂ ਦੀਆਂ ਸਮੱਸਿਆਵਾਂ ਸੁਣੀਆਂ ਜਾ ਰਹੀਆਂ ਸਨ।ਉਨ੍ਹਾਂ ਕਿਹਾ ਕਿ ਹਸਪਤਾਲਾਂ ਵਿਚ ਬਜ਼ੁਰਗਾਂ ਨੂੰ ਮਿਲਣ ਵਾਲੀਆਂ ਸਹੂਲਤਾਂ ਦਾ ਖਾਸ ਖਿਆਲ ਰੱਖਿਆ ਜਾਵੇ ਅਤੇ ਬੈਂਕਾਂ ਵਿਚ ਪੈਨਸ਼ਨਰਾਂ ਨੂੰ ਨਿਰਵਿਘਨ ਤੇ ਪਹਿਲ ਦੇ ਆਧਾਰ 'ਤੇ ਸੇਵਾਵਾਂ ਮੁਹੱਈਆ ਕਰਵਾਈਆਂ ਜਾਣ ਅਤੇ ਉਨ੍ਹਾਂ ਦਾ ਆਦਰ ਮਾਣ ਬਹਾਲ ਰੱਖਿਆ ਜਾਵੇ।ਉਨ੍ਹਾਂ ਪੁਲਿਸ ਵਿਭਾਗ ਦੇ ਅਧਿਕਾਰੀ ਨੂੰ ਕਿਹਾ ਸੀਨੀਅਰ ਸਿਟੀਜ਼ਨਾਂ ਦੀਆਂ ਪੁਲਿਸ ਵਿਭਾਗ ਨਾਲ ਸਬੰਧਤ ਸ਼ਿਕਾਇਤਾਂ ਦਾ ਸਮੇਂ ਸਿਰ ਨਿਪਟਾਰਾ ਕੀਤਾ ਜਾਵੇ। ਉਨ੍ਹਾਂ ਸਿੱਖਿਆ ਵਿਭਾਗ ਨੂੰ ਸਕੂਲਾਂ ਵਿਚ ਸਵੇਰ ਦੀ ਸਭਾ ਦੌਰਾਨ ਨਵੀਂ ਪੀੜ੍ਹੀ ...
ਵੀਰ ਬਾਲ ਦਿਵਸ ਨਾਲੋਂ ਸਾਹਿਬਜ਼ਾਦਿਆਂ ਦਾ ਬਲੀਦਾਨ ਦਿਵਸ ਛੋਟੇ ਸਾਹਿਬਜ਼ਾਦਿਆਂ ਨੂੰ ਸੱਚੀ ਸ਼ਰਧਾਂਜਲੀ: ਅਮਨ ਅਰੋੜਾ

ਵੀਰ ਬਾਲ ਦਿਵਸ ਨਾਲੋਂ ਸਾਹਿਬਜ਼ਾਦਿਆਂ ਦਾ ਬਲੀਦਾਨ ਦਿਵਸ ਛੋਟੇ ਸਾਹਿਬਜ਼ਾਦਿਆਂ ਨੂੰ ਸੱਚੀ ਸ਼ਰਧਾਂਜਲੀ: ਅਮਨ ਅਰੋੜਾ

Breaking News
ਚੰਡੀਗੜ੍ਹ/ ਫਤਹਿਗੜ੍ਹ ਸਾਹਿਬ, 26 ਦਸੰਬਰ:- ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਸ਼ੁੱਕਰਵਾਰ ਸ਼ਾਮ ਨੂੰ ਕਿਹਾ ਕਿ ਸਾਹਿਬਜ਼ਾਦਿਆਂ ਦਾ ਬਲੀਦਾਨ ਦਿਵਸ ਨਾਮ, ਵੀਰ ਬਾਲ ਦਿਵਸ ਨਾਲੋਂ ਛੋਟੇ ਸਾਹਿਬਜ਼ਾਦਿਆਂ ਦੀ ਲਾਮਿਸਾਲ ਸ਼ਹਾਦਤ ਨੂੰ ਯਾਦ ਕਰਨ ਦਾ ਕਿਤੇ ਵੱਧ ਉਚਿਤ ਅਤੇ ਮਰਿਆਦਾਪੂਰਨ ਢੰਗ ਹੈ, ਕਿਉਂ ਜੋ ਇਹ ਸਿੱਖ ਸੰਗਤ ਦੀਆਂ ਡੂੰਘੀਆਂ ਭਾਵਨਾਵਾਂ ਨਾਲ ਪੂਰੀ ਤਰ੍ਹਾਂ ਸਾਂਝ ਪਾਉਂਦਾ ਹੈ। ਸ਼੍ਰੀ ਅਮਨ ਅਰੋੜਾ ਨੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਅਤੇ ਗੁਰਮੀਤ ਸਿੰਘ ‘ਮੀਤ ਹੇਅਰ’ ਦੇ ਨਾਲ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕ, ਬਾਬਾ ਜੋਰਾਵਰ ਸਿੰਘ ਜੀ, ਬਾਬਾ ਫ਼ਤਹਿ ਸਿੰਘ ਜੀ ਅਤੇ ਮਾਤਾ ਗੁਜਰੀ ਜੀ ਨੂੰ ਸ਼ਰਧਾਂਜਲੀ ਅਰਪਿਤ ਕਰਦਿਆਂ ਕਿਹਾ ਕਿ ਸਾਹਿਬਜ਼ਾਦਿਆਂ ਦੀ ਸ਼ਹਾਦਤ ਸੰਸਾਰਕ ਇਤਿਹਾਸ ਦਾ ਇੱਕ ਅਦੁੱਤੀ ਅਧਿਆਇ ਹੈ, ਜੋ ਧਰਮ, ਹਿੰਮਤ ਅਤੇ ਅਡੋਲਤਾ ਦੇ ਸਰਵਉੱਚ ਆਦਰਸ਼ਾਂ ਨੂੰ ਪ੍ਰਤੀਬਿੰਬਤ ਕਰਦਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ਼੍ਰੀ ਭਗਵੰਤ ਸਿੰਘ ਮਾਨ ਅਤੇ ਸੰਸਦ ਮੈਂਬਰਾਂ ਵੱਲੋਂ ਵੀ ਵੀਰ ਬਾਲ ਦਿ...
ਉਦਯੋਗ ਤੇ ਵਣਜ ਮੰਤਰੀ ਵੱਲੋਂ ਐਮ.ਐਸ.ਐਮ.ਈਜ਼. ਨਾਲ ਮੁਲਾਕਾਤ; ਕੰਪਨੀਆਂ ਵੱਲੋਂ ਪੰਜਾਬ ਵਿੱਚ ਨਿਵੇਸ਼ ਅਤੇ ਵਿਸਥਾਰਤ ਯੋਜਨਾਵਾਂ ਦਾ ਐਲਾਨ

ਉਦਯੋਗ ਤੇ ਵਣਜ ਮੰਤਰੀ ਵੱਲੋਂ ਐਮ.ਐਸ.ਐਮ.ਈਜ਼. ਨਾਲ ਮੁਲਾਕਾਤ; ਕੰਪਨੀਆਂ ਵੱਲੋਂ ਪੰਜਾਬ ਵਿੱਚ ਨਿਵੇਸ਼ ਅਤੇ ਵਿਸਥਾਰਤ ਯੋਜਨਾਵਾਂ ਦਾ ਐਲਾਨ

Breaking News
ਚੰਡੀਗੜ੍ਹ, 26 ਦਸੰਬਰ:- ਉਦਯੋਗ ਤੇ ਵਣਜ ਅਤੇ ਨਿਵੇਸ਼ ਪ੍ਰੋਤਸਾਹਨ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਅੱਜ ਐਮ.ਐਸ.ਐਮ.ਈ. (ਲਘੂ, ਛੋਟੇ ਅਤੇ ਦਰਮਿਆਨੇ ਉੱਦਮਾਂ) ਸੈਕਟਰ 'ਤੇ ਕੇਂਦ੍ਰਿਤ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸੂਬੇ ਭਰ ਦੇ ਲਘੂ, ਛੋਟੇ ਅਤੇ ਦਰਮਿਆਨੇ ਉੱਦਮਾਂ (ਐਮ.ਐਸ.ਐਮ.ਈ.) ਲਈ ਸਹਾਇਕ, ਪਾਰਦਰਸ਼ੀ ਅਤੇ ਸੁਖਾਵਾਂ ਵਾਤਾਵਰਣ ਸਿਰਜਣ ਲਈ ਪੰਜਾਬ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ। ਇਸ ਦੌਰਾਨ ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਐਮਐਸਐਮਈ ਨੂੰ ਮਜ਼ਬੂਤ ਕਰਨ ਲਈ ਕੀਤੇ ਜਾ ਰਹੇ ਉਪਾਵਾਂ 'ਤੇ ਚਾਨਣਾ ਪਾਉਂਦਿਆਂ ਦੱਸਿਆ ਕਿ ਇਸ ਉੱਦਮ ਲਈ ਮਜ਼ਬੂਤ ਨੀਤੀ ਜ਼ਰੀਏ ਸਹਾਇਤਾ, ਸਰਲ ਅਤੇ ਸਮਾਂਬੱਧ ਰੈਗੂਲੇਟਰੀ ਪ੍ਰਕਿਰਿਆਵਾਂ ਅਤੇ ਇਨਵੈਸਟ ਪੰਜਾਬ ਰਾਹੀਂ ਪ੍ਰੋਜੈਕਟਾਂ ਨੂੰ ਤੁਰੰਤ ਮਨਜ਼ੂਰੀਆਂ ਅਤੇ ਸੁਚਾਰੂ ਢੰਗ ਨਾਲ ਇਨ੍ਹਾਂ ਦੇ ਲਾਗੂਕਰਨ ਨੂੰ ਯਕੀਨੀ ਬਣਾਉਣ ਲਈ ਸਹਾਇਤਾ ਦੇਣਾ ਸ਼ਾਮਲ ਹੈ। ਉਨ੍ਹਾਂ ਅੱਗੇ ਦੱਸਿਆ ਕਿ ਐਮਐਸਐਮਈ ਪੰਜਾਬ ਦੀ ਉਦਯੋਗਿਕ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹਨ ਜੋ ਰੋਜ਼ਗਾਰ ਦੇ ਨਵੇਂ ਮੌਕੇ ਸਿਰਜਣ, ਨਵੀਨਤਾ ਅਤੇ ਸੰਤੁਲਿਤ ਖੇਤਰੀ ਵਿਕਾਸ ਵਿੱਚ ਮਹੱ...
‘ਯੁੱਧ ਨਸ਼ਿਆਂ ਵਿਰੁੱਧ’: 300ਵੇਂ ਦਿਨ, ਪੰਜਾਬ ਪੁਲਿਸ ਵੱਲੋਂ 2.8 ਕਿਲੋਗ੍ਰਾਮ ਹੈਰੋਇਨ ਸਮੇਤ 84 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’: 300ਵੇਂ ਦਿਨ, ਪੰਜਾਬ ਪੁਲਿਸ ਵੱਲੋਂ 2.8 ਕਿਲੋਗ੍ਰਾਮ ਹੈਰੋਇਨ ਸਮੇਤ 84 ਨਸ਼ਾ ਤਸਕਰ ਕਾਬੂ

Breaking News
ਚੰਡੀਗੜ੍ਹ, 26 ਦਸੰਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ "ਯੁੱਧ ਨਸ਼ਿਆਂ ਵਿਰੁੱਧ" ਨੂੰ ਲਗਾਤਾਰ 300ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 327 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 63 ਐਫਆਈਆਰਜ਼ ਦਰਜ ਕਰਕੇ 84 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 300 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 41,881 ਹੋ ਗਈ ਹੈ। ਇਸ ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 2.8 ਕਿਲੋ ਹੈਰੋਇਨ, 1 ਕਿਲੋ ਅਫੀਮ, 518 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 8890 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ ...