Tuesday, July 7
Shadow

Tag: hot news

ਸੁਸ਼ਾਸਨ ਹਫ਼ਤੇ ਦੇ ਹਿੱਸੇ ਵਜੋਂ ਇੱਕ ਵਰਕਸ਼ਾਪ ਦਾ ਆਯੋਜਨ ਕੀਤਾ

ਸੁਸ਼ਾਸਨ ਹਫ਼ਤੇ ਦੇ ਹਿੱਸੇ ਵਜੋਂ ਇੱਕ ਵਰਕਸ਼ਾਪ ਦਾ ਆਯੋਜਨ ਕੀਤਾ

Himachal
ਮੰਡੀ, 24 ਦਸੰਬਰ। ਮੰਡੀ ਜ਼ਿਲ੍ਹਾ ਪ੍ਰਸ਼ਾਸਨ 19 ਦਸੰਬਰ ਤੋਂ 25 ਦਸੰਬਰ, 2025 ਤੱਕ "ਪਿੰਡਾਂ ਨੂੰ ਪ੍ਰਸ਼ਾਸਨ" 2025, ਸੁਸ਼ਾਸਨ ਹਫ਼ਤਾ ਮਨਾ ਰਿਹਾ ਹੈ। ਇਸ ਦੇ ਮੱਦੇਨਜ਼ਰ, ਅੱਜ ਇੱਥੇ ਵਧੀਕ ਜ਼ਿਲ੍ਹਾ ਮੈਜਿਸਟਰੇਟ ਡਾ. ਮਦਨ ਕੁਮਾਰ ਦੀ ਪ੍ਰਧਾਨਗੀ ਹੇਠ ਇੱਕ ਵਰਕਸ਼ਾਪ ਆਯੋਜਿਤ ਕੀਤੀ ਗਈ। ਡਾ. ਮਦਨ ਕੁਮਾਰ ਨੇ ਦੱਸਿਆ ਕਿ ਇਸ ਦੇਸ਼ ਵਿਆਪੀ ਮੁਹਿੰਮ ਦਾ ਉਦੇਸ਼ ਆਮ ਨਾਗਰਿਕਾਂ ਤੱਕ ਪ੍ਰਸ਼ਾਸਨ ਦੀ ਪਹੁੰਚ ਨੂੰ ਮਜ਼ਬੂਤ ​​ਕਰਨਾ, ਜਨਤਕ ਸ਼ਿਕਾਇਤਾਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣਾ ਅਤੇ ਸੇਵਾ ਪ੍ਰਦਾਨ ਪ੍ਰਣਾਲੀ ਨੂੰ ਵਧੇਰੇ ਪ੍ਰਭਾਵਸ਼ਾਲੀ ਅਤੇ ਪਾਰਦਰਸ਼ੀ ਬਣਾਉਣਾ ਹੈ। ਮੁਹਿੰਮ ਤਹਿਤ ਜ਼ਿਲ੍ਹੇ ਦੇ ਤਹਿਸੀਲ ਹੈੱਡਕੁਆਰਟਰ, ਪੰਚਾਇਤ ਸੰਮਤੀਆਂ ਅਤੇ ਹੋਰ ਪ੍ਰਸ਼ਾਸਨਿਕ ਇਕਾਈਆਂ ਵਿਖੇ ਵਿਸ਼ੇਸ਼ ਕੈਂਪ ਅਤੇ ਪ੍ਰੋਗਰਾਮ ਆਯੋਜਿਤ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮੁਹਿੰਮ ਦੌਰਾਨ ਨਾਗਰਿਕਾਂ ਦੀਆਂ ਜਨਤਕ ਸ਼ਿਕਾਇਤਾਂ ਦਾ ਮੌਕੇ 'ਤੇ ਹੀ ਹੱਲ ਕੀਤਾ ਜਾਵੇਗਾ। ਵਰਕਸ਼ਾਪ ਵਿੱਚ ਸੈਰ-ਸਪਾਟਾ, ਸਿਹਤ, ਸਿੱਖਿਆ, ਵਾਤਾਵਰਣ, ਈ-ਸ਼ਾਸਨ, ਨਸ਼ਾ ਮੁਕਤ ਜ਼ਿਲ੍ਹਾ ਅਤੇ ਈ-ਆਫਿਸ ਸਹੂਲਤਾਂ ਲਈ ਨਿਰਧਾਰਤ ਟੀਚਿਆਂ...
ਮੁੱਖ ਮੰਤਰੀ ਨੇ ਸ਼ਿਮਲਾ ਵਿੰਟਰ ਕਾਰਨੀਵਲ ਦਾ ਕੀਤਾ ਉਦਘਾਟਨ

ਮੁੱਖ ਮੰਤਰੀ ਨੇ ਸ਼ਿਮਲਾ ਵਿੰਟਰ ਕਾਰਨੀਵਲ ਦਾ ਕੀਤਾ ਉਦਘਾਟਨ

Himachal
ਮੁੱਖ ਮੰਤਰੀ ਠਾਕੁਰ ਸੁਖਵਿੰਦਰ ਸਿੰਘ ਸੁੱਖੂ ਨੇ ਅੱਜ ਸ਼ਿਮਲਾ ਨਗਰ ਨਿਗਮ ਵੱਲੋਂ ਸ਼ਿਮਲਾ ਦੇ ਰਿਜ ਵਿਖੇ ਆਯੋਜਿਤ ਸ਼ਿਮਲਾ ਵਿੰਟਰ ਕਾਰਨੀਵਲ ਦਾ ਉਦਘਾਟਨ ਕੀਤਾ। ਉਨ੍ਹਾਂ ਸੱਭਿਆਚਾਰਕ ਪਰੇਡ ਨੂੰ ਵੀ ਝੰਡੀ ਦਿਖਾ ਕੇ ਰਵਾਨਾ ਕੀਤਾ। ਸਾਰੇ ਜ਼ਿਲ੍ਹਿਆਂ ਦੇ ਸੱਭਿਆਚਾਰਕ ਸਮੂਹਾਂ ਨੇ ਸੱਭਿਆਚਾਰਕ ਪਰੇਡ ਵਿੱਚ ਹਿੱਸਾ ਲਿਆ।ਇਸ ਮੌਕੇ ਮੁੱਖ ਮੰਤਰੀ ਨੇ ਗੈਟੀ ਵਿਖੇ ਆਯੋਜਿਤ ਪੇਂਟਿੰਗ ਪ੍ਰਦਰਸ਼ਨੀ ਅਤੇ ਟਾਊਨ ਹਾਲ ਦੇ ਨੇੜੇ ਆਯੋਜਿਤ ਮਹਾਨਤੀ ਅਤੇ ਹੋਮ ਗਾਰਡ ਇੰਟਰ-ਬਟਾਲੀਅਨ ਬੈਂਡ ਮੁਕਾਬਲਿਆਂ ਦਾ ਵੀ ਦੌਰਾ ਕੀਤਾ। ਮੁੱਖ ਮੰਤਰੀ ਨੇ "ਚਿੱਟਾ-ਮੁਕਤ ਹਿਮਾਚਲ" ਦੇ ਥੀਮ ਹੇਠ ਆਯੋਜਿਤ ਕਾਰਨੀਵਲ ਦੇ ਸਫਲ ਆਯੋਜਨ ਲਈ ਵਧਾਈ ਦਿੱਤੀ ਅਤੇ ਕਾਮਨਾ ਕੀਤੀ। ਕਾਰਨੀਵਲ ਦੌਰਾਨ, ਮੁੱਖ ਮੰਤਰੀ ਨੇ ਸੈਲਾਨੀਆਂ ਨਾਲ ਵੀ ਗੱਲਬਾਤ ਕੀਤੀ ਅਤੇ ਉਨ੍ਹਾਂ ਦੇ ਤਜ਼ਰਬਿਆਂ ਬਾਰੇ ਜਾਣਿਆ। ਰਾਜ ਵਿੱਚ ਸੈਲਾਨੀਆਂ ਦਾ ਸਵਾਗਤ ਕਰਦੇ ਹੋਏ, ਮੁੱਖ ਮੰਤਰੀ ਨੇ ਕਿਹਾ ਕਿ ਹਿਮਾਚਲ ਦੀਆਂ ਸ਼ਾਂਤ ਵਾਦੀਆਂ ਅਤੇ ਸਾਫ਼ ਹਵਾ ਉਨ੍ਹਾਂ ਨੂੰ ਜ਼ਰੂਰ ਖੁਸ਼ੀ ਅਤੇ ਬਿਹਤਰ ਸਿਹਤ ਪ੍ਰਦਾਨ ਕਰੇਗੀ। ਉਨ੍ਹਾਂ ਭਰੋਸਾ ਦਿੱਤਾ ਕਿ ਰਾਜ ਵਿੱਚ ਸੈਲਾਨੀ ਮਹਿਮਾਨਾਂ...
ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਅਮਿਤ ਸ਼ਾਹ ਨੇ ਹਰਿਆਣਾ ਲਈ ਕਈ ਵਿਕਾਸ ਪ੍ਰੋਜੈਕਟਾਂ ਦਾ ਐਲਾਨ ਕੀਤਾ।

ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਅਮਿਤ ਸ਼ਾਹ ਨੇ ਹਰਿਆਣਾ ਲਈ ਕਈ ਵਿਕਾਸ ਪ੍ਰੋਜੈਕਟਾਂ ਦਾ ਐਲਾਨ ਕੀਤਾ।

Haryana
ਚੰਡੀਗੜ੍ਹ, 24 ਦਸੰਬਰ - ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਅੱਜ ਪੰਚਕੂਲਾ ਪਹੁੰਚਣ 'ਤੇ ਹਰਿਆਣਾ ਨੂੰ ਕਈ ਤੋਹਫ਼ੇ ਭੇਟ ਕੀਤੇ। ਇਸ ਮੌਕੇ 'ਤੇ ਹਰਿਆਣਾ ਦੇ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਵੀ ਮੌਜੂਦ ਸਨ। ਸ਼੍ਰੀ ਸ਼ਾਹ ਅੱਜ ਸਹਿਕਾਰੀ ਸੰਮੇਲਨ ਲਈ ਇੱਥੇ ਪਹੁੰਚੇ। ਇਸ ਮੌਕੇ 'ਤੇ, ਸੰਮੇਲਨ ਵਿੱਚ ਮੁੱਖ ਮਹਿਮਾਨ ਵਜੋਂ, ਸ਼੍ਰੀ ਅਮਿਤ ਸ਼ਾਹ ਨੇ ਭਿਵਾਨੀ ਜ਼ਿਲ੍ਹੇ ਵਿੱਚ ਸਲੇਮਪੁਰ ਮਿਲਕ ਚਿਲਿੰਗ ਪਲਾਂਟ, ਰੇਵਾੜੀ ਜ਼ਿਲ੍ਹੇ ਵਿੱਚ ਹੈਫੇਡ ਫਲੋਰ ਮਿੱਲ ਜਟੂਸਨਾ ਅਤੇ ਪੰਚਕੂਲਾ ਤੋਂ ਸਹਿਕਾਰਤਾ ਮੰਤਰਾਲੇ ਦੁਆਰਾ ਵਿਕਸਤ ਕੀਤੇ ਗਏ IYC ਪੋਰਟਲ ਦਾ ਰਿਮੋਟਲੀ ਈ-ਉਦਘਾਟਣ ਕੀਤਾ। ਇਸੇ ਮੌਕੇ 'ਤੇ, ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਨੇ ਹਰਿਆਣਾ ਰਾਜ ਸਹਿਕਾਰੀ ਬੈਂਕਾਂ ਦੇ ਪੰਜ ਲਾਭਪਾਤਰੀਆਂ ਨੂੰ RuPay ਪਲੈਟੀਨਮ ਡੈਬਿਟ ਕਾਰਡ ਅਤੇ ਹਰਿਆਣਾ ਵਿੱਚ ਕ੍ਰਿਭਕੋ ਦੁਆਰਾ ਸਥਾਪਿਤ ਦੋ M-PACS ਦੇ ਪ੍ਰਧਾਨਾਂ ਨੂੰ ਰਜਿਸਟ੍ਰੇਸ਼ਨ ਸਰਟੀਫਿਕੇਟ ਵੰਡੇ। ਉਨ੍ਹਾਂ ਨੇ ਕ੍ਰਿਭਕੋ ਦੁਆਰਾ ਤਿਆਰ ਕੀਤੇ IYC ਜਸ਼ਨਾਂ 'ਤੇ ਅਧਾਰਤ ਇੱਕ ਸਾਲਾਨਾ ਪੁਸਤਕ ਵੀ ਜਾਰੀ ਕੀਤੀ। ਇਸ ਤੋਂ ਪਹ...
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਅਟਲ ਬਿਹਾਰੀ ਵਾਜਪਾਈ ਦੀ ਯਾਦ ਵਿੱਚ ਜਨਤਕ ਸੇਵਾ ਨੂੰ ਸਮਰਪਿਤ ਦੌੜ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਅਟਲ ਬਿਹਾਰੀ ਵਾਜਪਾਈ ਦੀ ਯਾਦ ਵਿੱਚ ਜਨਤਕ ਸੇਵਾ ਨੂੰ ਸਮਰਪਿਤ ਦੌੜ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।

Haryana
ਚੰਡੀਗੜ੍ਹ, 24 ਦਸੰਬਰ - ਹਰਿਆਣਾ ਦੇ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਅੱਜ ਪੰਚਕੂਲਾ ਦੇ ਸੈਕਟਰ 5 ਸਥਿਤ ਯਵਨਿਕਾ ਪਾਰਕ ਤੋਂ ਹਰਿਆਣਾ ਪੁਲਿਸ ਬੈਚ ਨੰਬਰ 93 ਦੁਆਰਾ ਆਯੋਜਿਤ ਅਟਲ ਜਨ ਸੇਵਾ ਸਮਰਪਿਤ ਦੌੜ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ 'ਤੇ ਮੁੱਖ ਮੰਤਰੀ ਨੇ ਕਿਹਾ ਕਿ ਭਾਰਤ ਰਤਨ, ਸਾਬਕਾ ਪ੍ਰਧਾਨ ਮੰਤਰੀ, ਸਤਿਕਾਰਯੋਗ ਸ਼੍ਰੀ ਅਟਲ ਬਿਹਾਰੀ ਵਾਜਪਾਈ ਦੇ ਜਨਮ ਦਿਵਸ ਦੀ ਯਾਦ ਵਿੱਚ ਆਯੋਜਿਤ ਇਹ ਦੌੜ ਏਕਤਾ, ਅਨੁਸ਼ਾਸਨ ਅਤੇ ਰਾਸ਼ਟਰੀ ਸੇਵਾ ਦੀ ਭਾਵਨਾ ਦਾ ਪ੍ਰੇਰਨਾਦਾਇਕ ਪ੍ਰਤੀਕ ਹੈ। ਉਨ੍ਹਾਂ ਦੱਸਿਆ ਕਿ ਅੱਜ ਸ਼ਾਮ, ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਭਾਰਤੀ ਪੁਲਿਸ ਦੇ ਇਤਿਹਾਸ ਵਿੱਚ ਸਭ ਤੋਂ ਵੱਡੇ ਪੁਲਿਸ ਪਾਸਿੰਗ-ਆਊਟ ਬੈਚ ਨੂੰ ਸਮੂਹਿਕ ਸਹੁੰ ਚੁਕਾਉਣਗੇ। ਇਸ ਇਤਿਹਾਸਕ ਬੈਚ ਵਿੱਚ ਕੁੱਲ 5,061 ਕਰਮਚਾਰੀ ਹਨ, ਜਿਨ੍ਹਾਂ ਵਿੱਚ 4,191 ਪੁਰਸ਼ ਅਤੇ 870 ਔਰਤਾਂ ਸ਼ਾਮਲ ਹਨ। ਇਹ ਇਸ ਬੈਚ ਵਿੱਚ 20.75 ਪ੍ਰਤੀਸ਼ਤ ਔਰਤਾਂ ਦੀ ਭਾਗੀਦਾਰੀ ਨੂੰ ਯਕੀਨੀ ਬਣਾਉਂਦਾ ਹੈ, ਜੋ ਕਿ ਮਹਿਲਾ ਸਸ਼ਕਤੀਕਰਨ ਵੱਲ ਇੱਕ ਮਹੱਤਵਪੂਰਨ ਪ੍ਰਾਪਤੀ ਹੈ। ਹਰਿਆਣਾ ਪੁਲਿਸ ...
ਨੌਜਵਾਨ ਪੀੜ੍ਹੀ ਨੂੰ ਨਸ਼ੇ ਤਿਆਗ ਕੇ ਚੰਗੇ ਕੰਮ ਕਰਨ ਲਈ ਕੀਤਾ ਪ੍ਰੇਰਿਤ

ਨੌਜਵਾਨ ਪੀੜ੍ਹੀ ਨੂੰ ਨਸ਼ੇ ਤਿਆਗ ਕੇ ਚੰਗੇ ਕੰਮ ਕਰਨ ਲਈ ਕੀਤਾ ਪ੍ਰੇਰਿਤ

Local news
ਹੁਸ਼ਿਆਰਪੁਰ, 24 ਦਸੰਬਰ :-         ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਵੱਲੋਂ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ ਰਜਿੰਦਰ ਅਗਰਵਾਲ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੀਰਜ ਗੋਇਲ ਵੱਲੋਂ ਜ਼ਿਲ੍ਹਾ ਹੁਸ਼ਿਆਰਪੁਰ ਅਤੇ ਸਬ-ਡਵੀਜ਼ਨਾਂ ਦੇ ਵੱਖ-ਵੱਖ ਪਿੰਡਾਂ ਵਿੱਚ  ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ।    ਇਸੇ ਤਹਿਤ ਨੌਜਵਾਨਾਂ ਨੂੰ ਨਸ਼ਿਆਂ ਤੋ ਦੂਰ ਰੱਖਣ ਅਤੇ ਹੋਰਨਾਂ ਸਕੀਮਾਂ ਸਬੰਧੀ ਜਾਗਰੂਕ ਕਰਨ ਲਈ ਵੱਖ-ਵੱਖ ਪਿੰਡਾਂ ਅਤੇ ਸਕੂਲਾਂ, ਜਿਵੇਂ ਕਿ ਗ੍ਰਾਮ ਪੰਚਾਇਤ ਢੋਲਣਵਾਲ, ਗ੍ਰਾਮ ਪੰਚਾਇਤ ਦੌਲੋਵਾਲ, ਗ੍ਰਾਮ ਪੰਚਾਇਤ ਅਜੜਾਮ, ਗ੍ਰਾਮ ਪੰਚਾਇਤ ਵਿਸ਼ੋ ਚੱਕ ਦਸੂਹਾ, ਗ੍ਰਾਮ ਪੰਚਾਇਤ ਬਿਹਰਾ ਗੜ੍ਹਸ਼ੰਕਰ, ਗ੍ਰਾਮ ਪੰਚਾਇਤ ਚੱਕ ਸਿੰਘਾਂ ਗੜ੍ਹਸ਼ੰਕਰ, ਗ੍ਰਾਮ ਪੰਚਾਇਤ ਬਾਰੀ ਤਲਵਾਰਾ, ਗ੍ਰਾਮ ਪੰਚਾਇਤ ਸੂਸਾ ਬਲਾਕ ਹੁਸ਼ਿਆਰਪੁਰ, ਗ੍ਰਾਮ ਪੰਚਾਇਤ ਕਕੋਆ ਦਸੂਹਾ, ਗ੍ਰਾਮ ਪੰਚਾਇਤ ਨੂਰਪੁਰ ਜੱਟਾਂ, ਹੁਸ਼ਿਆਰਪੁਰ ਅਤੇ ਵਰਧਮਾਨ ਮਿਲ ਫਗਵਾੜਾ ਰੋਡ ਹੁਸ਼ਿਆਰਪੁਰ ਪ੍ਰੈਸ਼...
ਕਣਕ ਤੋਂ ਵੱਧ ਝਾੜ ਲੈਣ ਦੇ ਨੁਕਤਿਆਂ ਸਬੰਧੀ ਫਾਰਮ ਸਲਾਹਕਾਰ ਸੇਵਾ ਕੇਂਦਰ ਸੰਗਰੂਰ ਨੇ ਪਿੰਡ ਖੇੜੀ ਚੰਦਵਾਂ ਵਿਖੇ ਲਗਾਇਆ ਕਿਸਾਨ ਜਾਗਰੂਕਤਾ ਕੈਂਪ

ਕਣਕ ਤੋਂ ਵੱਧ ਝਾੜ ਲੈਣ ਦੇ ਨੁਕਤਿਆਂ ਸਬੰਧੀ ਫਾਰਮ ਸਲਾਹਕਾਰ ਸੇਵਾ ਕੇਂਦਰ ਸੰਗਰੂਰ ਨੇ ਪਿੰਡ ਖੇੜੀ ਚੰਦਵਾਂ ਵਿਖੇ ਲਗਾਇਆ ਕਿਸਾਨ ਜਾਗਰੂਕਤਾ ਕੈਂਪ

Local news
ਸੰਗਰੂਰ, 24 ਦਸੰਬਰ (000) - ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ-ਫਾਰਮ ਸਲਾਹਕਾਰ ਸੇਵਾ ਕੇਂਦਰ ਸੰਗਰੂਰ ਨੇ ਪਿੰਡ ਖੇੜੀ ਚੰਦਵਾਂ ਵਿਖੇ “ਕਣਕ ਤੋਂ ਵੱਧ ਝਾੜ ਲੈਣ ਲਈ ਖੁਰਾਕੀ ਤੱਤਾਂ ਅਤੇ ਨਦੀਨਾਂ ਦੇ ਪ੍ਰਬੰਧਨ” 'ਤੇ ਕੇਂਦ੍ਰਿਤ ਇੱਕ ਕਿਸਾਨ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਵਿੱਚ 30 ਤੋਂ ਵੱਧ ਕਿਸਾਨਾਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ। ਕੈਂਪ ਦੀ ਪ੍ਰਧਾਨਗੀ ਕਰਦੇ ਹੋਏ ਡਾ. ਅਸ਼ੋਕ ਕੁਮਾਰ, ਜ਼ਿਲ੍ਹਾ ਪਸਾਰ ਵਿਗਿਆਨੀ ਅਤੇ ਇੰਚਾਰਜ, ਸੰਗਰੂਰ ਨੇ ਕਿਸਾਨਾਂ ਨੂੰ ਕਣਕ ਵਿੱਚ ਨਦੀਨਾਂ ਖਾਸ ਕਰਕੇ ਗੁੱਲੀ ਡੰਡਾ ਦੇ ਪ੍ਰਬੰਧਨ ਬਾਰੇ ਮਾਰਗਦਰਸ਼ਨ ਪ੍ਰਦਾਨ ਕੀਤਾ। ਪਹਿਲੇ ਪਾਣੀ ਤੋਂ ਬਾਅਦ ਸਿਫਾਰਸ਼ ਵੱਖ-ਵੱਖ ਨਦੀਨਨਾਸ਼ਕਾਂ ਜਿਵੇਂ ਕਿ ਆਈਸੋਪ੍ਰੋਟਿਊਰੋਨ 75 ਡਬਲਯੂਪੀ, ਟੋਪਿਕ, ਐਕਸੀਅਲ 5 ਈਸੀ (ਪਿਨੋਕਸੈਡੇਨ) ਅਤੇ ਲੋੜੀਂਦੀ ਮਾਤਰਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਉਨ੍ਹਾਂ ਨੇ ਕਣਕ ਵਿੱਚ ਮੈਂਗਨੀਜ਼ ਦੀ ਘਾਟ ਨੂੰ ਪੂਰਾ ਕਰਨ 'ਤੇ ਜ਼ੋਰ ਦਿੱਤਾ। ਇਸ ਤੋਂ ਇਲਾਵਾ, ਮਿੱਟੀ ਪਰਖ ਦੇ ਨਤੀਜਿਆਂ ਦੇ ਆਧਾਰ 'ਤੇ ਪਹਿਲੀ ਸਿੰਚਾਈ ਤੋਂ ਬਾਅਦ ਲੋੜੀਂਦੀ ਯੂਰੀਆ ਦੀਆਂ ਸਿਫ਼ਾਰਸ਼ ਕੀਤੀ ਮਾਤਰਾ '...
ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਪੀੜਤਾਂ ਨੂੰ ਇਨਸਾਫ਼ ਦਿਵਾਉਣ ਲਈ ਵਚਨਬੱਧ: ਪਦਮ ਸ਼੍ਰੀ ਜਤਿੰਦਰ ਸਿੰਘ ਸ਼ੰਟੀ

ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਪੀੜਤਾਂ ਨੂੰ ਇਨਸਾਫ਼ ਦਿਵਾਉਣ ਲਈ ਵਚਨਬੱਧ: ਪਦਮ ਸ਼੍ਰੀ ਜਤਿੰਦਰ ਸਿੰਘ ਸ਼ੰਟੀ

Local news
ਮਾਨਸਾ, 24 ਦਸੰਬਰ-             ਪੀੜਤਾਂ ਨੂੰ ਇਨਸਾਫ਼ ਦਿਵਾਉਣ ਲਈ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਪੂਰੀ ਤਰ੍ਹਾਂ ਵਚਨਵੱਧ ਹੈ। ਇਹ ਪ੍ਰਗਟਾਵਾ ਪੰਜਾਬ ਰਾਜ ਅਤੇ ਕੇਂਦਰ ਸਾਸ਼ਤ ਪ੍ਰਦੇਸ਼ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਪਦਮ ਸ਼੍ਰੀ ਜਤਿੰਦਰ ਸਿੰਘ ਸ਼ੰਟੀ ਨੇ ਸਥਾਨਕ ਬੱਚਤ ਭਵਨ ਵਿੱਚ "ਵੁਆਇਸ ਆਫ ਮਾਨਸਾ" ਵਲੋਂ ਕਰਵਾਏ ਮਨੁੱਖੀ ਅਧਿਕਾਰ ਜਾਗਰੂਕਤਾ ਸੈਮੀਨਾਰ ਦੌਰਾਨ ਕੀਤਾ।  "ਵੁਆਇਸ ਆਫ ਮਾਨਸਾ" ਵਲੋਂ ਕਰਵਾਏ ਸੈਮੀਨਾਰ ਦੌਰਾਨ ਸੰਬੋਧਨ ਕਰਦੇ ਹੋਏ ਕਮਿਸ਼ਨ ਮੈਂਬਰ ਸ੍ਰੀ ਜਤਿੰਦਰ ਸਿੰਘ ਸ਼ੰਟੀ ਨੇ ਕਿਹਾ ਕਿ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਰਾਜ ਅੰਦਰ ਮਨੁੱਖੀ ਅਧਿਕਾਰਾਂ ਦੀ ਰੱਖਿਆ ਅਤੇ ਉਲੰਘਣਾ ਦੇ ਮਾਮਲਿਆਂ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਨਿਰੰਤਰ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਮਿਸ਼ਨ ਦਾ ਮੁੱਖ ਉਦੇਸ਼ ਹੈ ਕਿ ਹਰ ਨਾਗਰਿਕ ਨੂੰ ਸੰਵਿਧਾਨ ਅਨੁਸਾਰ ਪ੍ਰਾਪਤ ਮੂਲ ਅਧਿਕਾਰਾਂ ਦੀ ਪੂਰੀ ਸੁਰੱਖਿਆ ਮਿਲੇ ਅਤੇ ਕਿਸੇ ਵੀ ਤਰ੍ਹਾਂ ਦੀ ਬੇਇਨਸਾਫੀ ਨਾ ਹੋਵੇ। ਓਨ੍ਹਾਂ ਕਿਹਾ ਕਿ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਕਿਸੇ ਵੀ ਸੂਰਤ ਵਿੱਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ।ਉ...
ਮਾਨਸਾ, ਬੁਢਲਾਡਾ ਤੇ ਸਰਦੂਲਗੜ੍ਹ ਵਿਖੇ ਬਾਲ ਭੀਖਿਆ ਸਬੰਧੀ ਚੈਕਿੰਗ, 09 ਬੱਚੇ ਬਾਲ ਭਲਾਈ ਕਮੇਟੀ ਅੱਗੇ ਪੇਸ਼

ਮਾਨਸਾ, ਬੁਢਲਾਡਾ ਤੇ ਸਰਦੂਲਗੜ੍ਹ ਵਿਖੇ ਬਾਲ ਭੀਖਿਆ ਸਬੰਧੀ ਚੈਕਿੰਗ, 09 ਬੱਚੇ ਬਾਲ ਭਲਾਈ ਕਮੇਟੀ ਅੱਗੇ ਪੇਸ਼

Local news
ਬੁਢਲਾਡਾ/ਸਰਦੂਲਗੜ੍ਹ/ਮਾਨਸਾ, 24 ਦਸੰਬਰ:- ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਆਈ.ਏ.ਐੱਸ ਦੇ ਆਦੇਸ਼ਾਂ 'ਤੇ ਬਾਲ ਸੁਰੱਖਿਆ ਵਿਭਾਗ ਬੱਚਿਆਂ ਦੀ ਭਲਾਈ ਅਤੇ ਸੁਰੱਖਿਆ ਲਈ ਸਰਗਰਮ ਹੈ ਜਿਸ ਤਹਿਤ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਖੁਸ਼ਵੀਰ ਕੌਰ ਅਤੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਹਰਜਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਵੱਲੋਂ ਮਾਨਸਾ, ਬੁਢਲਾਡਾ ਅਤੇ ਸਰਦੂਲਗੜ੍ਹ ਵਿਖੇ ਬਾਲ ਭੀਖਿਆ ਅਤੇ ਬਾਲ ਮਜ਼ਦੂਰੀ ਰੋਕਣ ਸਬੰਧੀ ਚੈਕਿੰਗ ਕੀਤੀ ਗਈ। ਇਸ ਦੌਰਾਨ 09 ਬੱਚੇ ਭੀਖ ਮੰਗਦੇ ਪਾਏ ਗਏ ਜਿੰਨ੍ਹਾਂ ਨੂੰ ਬਾਲ ਭਲਾਈ ਕਮੇਟੀ ਅੱਗੇ ਪੇਸ਼ ਕਰਕੇ ਬੱਚਿਆਂ ਅਤੇ ਮਾਪਿਆਂ ਦੀ ਕਾਊਂਸਲਿੰਗ ਕਰਨ ਉਪਰੰਤ ਬੱਚਿਆਂ ਨੂੰ ਮਾਪਿਆਂ ਦੇ ਹਵਾਲੇ ਕੀਤਾ ਗਿਆ ਅਤੇ ਉਨ੍ਹਾਂ ਨੂੰ ਸਕੂਲ ਭੇਜਣ ਦੀ ਹਦਾਇਤ ਕੀਤੀ ਗਈ। ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਹਰਜਿੰਦਰ ਕੌਰ ਨੇ ਦੱਸਿਆ ਕਿ ਬੱਚਿਆਂ ਤੋਂ ਭੀਖ ਮੰਗਵਾਉਣਾ ਇੱਕ ਗੰਭੀਰ ਸਮਾਜਿਕ ਅਪਰਾਧ ਹੈ। ਸਾਡੇ ਸਮਾਜ ਵਿੱਚ ਬੱਚਿਆਂ ਤੋਂ ਭੀਖ ਮੰਗਵਾਉਣ ਦੀ ਪ੍ਰਥਾ ਤੇਜ਼ੀ ਨਾਲ ਵਧ ਰਹੀ ਹੈ, ਜੋ ਕਿ ਇੱਕ ਬਹੁਤ ਹੀ ਚਿੰਤਾਜਨਕ ਅਤੇ ਸ਼ਰਮਨਾਕ ਸਥਿਤੀ ਹੈ। ਨਿ...
 ਸਮਾਜਿਕ ਨਿਆਂ ਵੱਲ ਮਾਨ ਸਰਕਾਰ ਦਾ ਫੈਸਲਾ ਕੁੰਨ ਅਤੇ ਇਤਿਹਾਸਕ ਸਾਲ — ਮੰਤਰੀ ਡਾ. ਬਲਜੀਤ ਕੌਰ

 ਸਮਾਜਿਕ ਨਿਆਂ ਵੱਲ ਮਾਨ ਸਰਕਾਰ ਦਾ ਫੈਸਲਾ ਕੁੰਨ ਅਤੇ ਇਤਿਹਾਸਕ ਸਾਲ — ਮੰਤਰੀ ਡਾ. ਬਲਜੀਤ ਕੌਰ

Punjab News
ਚੰਡੀਗੜ੍ਹ, 24 ਦਸੰਬਰ:- ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲਈ ਸਾਲ 2025 ਸਮਾਜਿਕ ਨਿਆਂ, ਸਮਾਨਤਾ ਅਤੇ ਅਧਿਕਾਰਤਾ ਨੂੰ ਮਜ਼ਬੂਤ ਕਰਨ ਵਾਲਾ ਇੱਕ ਇਤਿਹਾਸਕ ਸਾਲ ਰਿਹਾ। ਇਹ ਗੱਲ ਕਹਿੰਦੀਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਇਸ ਸਾਲ ਦੌਰਾਨ ਸਰਕਾਰ ਨੇ ਅਜਿਹੇ ਠੋਸ ਅਤੇ ਲੋਕ-ਪੱਖੀ ਕਦਮ ਚੁੱਕੇ, ਜਿਨ੍ਹਾਂ ਨਾਲ ਸਮਾਜਿਕ ਤੌਰ ਅਤੇ ਆਰਥਿਕ ਤੌਰ ਤੇ ਪੱਛੜੇ ਵਰਗਾਂ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਜੋੜਨ ਦੀ ਪ੍ਰਕਿਰਿਆ ਨੂੰ ਨਵੀਂ ਦਿਸ਼ਾ ਮਿਲੀ। ਉਨ੍ਹਾਂ ਕਿਹਾ ਕਿ ਸਾਲ 2025 ਦੌਰਾਨ ਪੰਜਾਬ ਸਰਕਾਰ ਦੀ ਸੋਚ ਸਪਸ਼ਟ ਰਹੀ ਕਿ ਸਮਾਜਿਕ ਨਿਆਂ ਕੋਈ ਕਾਗਜ਼ੀ ਏਜੰਡਾ ਨਹੀਂ, ਬਲਕਿ ਇੱਕ ਨੈਤਿਕ ਫ਼ਰਜ਼ ਹੈ। ਸਰਕਾਰ ਨੇ ਇਹ ਯਕੀਨੀ ਬਣਾਉਣ ਵੱਲ ਕਦਮ ਵਧਾਏ ਕਿ ਕੋਈ ਵੀ ਬੱਚਾ, ਨੌਜਵਾਨ ਜਾਂ ਪਰਿਵਾਰ ਗਰੀਬੀ, ਜਾਤੀ ਜਾਂ ਸਮਾਜਿਕ ਪਿਛੜੇਪਣ ਕਾਰਨ ਮੌਕਿਆਂ ਤੋਂ ਵੰਚਿਤ ਨਾ ਰਹੇ। ਸਾਲ 2025 ਵਿੱਚ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਸਮਾਜਿਕ ਨਿਆਂ ਦਾ ਸਭ ਤੋਂ ਮਜ਼ਬੂਤ ਹਥਿਆਰ ਬਣੀ। ਐਸ.ਸੀ. ਵਰਗ ਦੇ 2.62 ਲੱਖ ਤੋਂ ਵੱਧ ਵਿਦਿਆਰਥੀਆਂ...
ਬਾਗਬਾਨੀ ਵਿਭਾਗ ਖੇਤੀਬਾੜੀ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਵਿੱਚ ਭਾਰਤ ਦੇ ਸਾਰੇ ਰਾਜਾਂ ਤੋਂ ਅੱਗੇ ਰਿਹਾ : ਮੋਹਿੰਦਰ ਭਗਤ

ਬਾਗਬਾਨੀ ਵਿਭਾਗ ਖੇਤੀਬਾੜੀ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਵਿੱਚ ਭਾਰਤ ਦੇ ਸਾਰੇ ਰਾਜਾਂ ਤੋਂ ਅੱਗੇ ਰਿਹਾ : ਮੋਹਿੰਦਰ ਭਗਤ

Breaking News
ਚੰਡੀਗੜ, ਦਸੰਬਰ 24- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗਬਾਨੀ ਖੇਤਰ ਦਾ ਵਿਸਥਾਰ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ।  ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਦੇ ਨਿਰਦੇਸ਼ਾਂ ਹੇਠ ਬਾਗਬਾਨੀ ਵਿਭਾਗ ਕਿਸਾਨਾਂ ਨੂੰ ਰਿਵਾਇਤੀ ਫਸਲਾਂ ਤੋਂ ਇਲਾਵਾ ਫ਼ਸਲੀ ਵਿਭਿੰਨਤਾ ਅਪਣਾਉਣ ਲਈ ਪੂਰੀ ਸਹਾਇਤਾ ਪ੍ਰਦਾਨ ਕਰ ਰਿਹਾ ਹੈ। ਬਾਗਬਾਨੀ ਖੇਤਰ ਨੂੰ ਪ੍ਰਫੁੱਲਿਤ ਕਰਨ ਲਈ ਵੱਖ ਵੱਖ ਸਕੀਮਾਂ ਤਹਿਤ ਕਿਸਾਨਾ ਨੂੰ ਸਬਸਿਡੀਆਂ ਦਿੱਤੀਆ ਜਾ ਰਹੀਆਂ ਹਨ। ਬਾਗਬਾਨੀ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਕਿਸਾਨਾ ਨੂੰ ਅਤਿ-ਆਧੁਨਿਕ ਤਕਨਾਲੋਜੀ ਬਾਰੇ ਪੂਰੀ ਜਾਣਕਾਰੀ ਪ੍ਰਦਾਨ ਕਰਵਾਈ ਜਾ ਰਹੀ ਹੈ। ਬਾਗਬਾਨੀ ਵਿਭਾਗ ਨੇ ਸਾਲ 2025 ਦੌਰਾਨ ਵੱਖ-ਵੱਖ ਪਹਿਲਕਦਮੀਆਂ ਕੀਤੀਆਂ ਅਤੇ ਨਵੀਆਂ ਬੁਲੰਦੀਆਂ ਨੂੰ ਛੂਹਿਆ ਹੈ। ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਵਧੇਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬਾਗਬਾਨੀ ਵਿਭਾਗ ਖੇਤੀਬਾੜੀ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਪਿਛਲੇ ਸਾਲ ਦੀ ਤਰ੍ਹਾਂ ਇਸ ਵਰ੍ਹੇ ਵੀ ਭਾਰਤ ਦੇ ਸਾਰੇ ਰਾਜਾਂ ਤੋਂ ਅੱਗ...