Saturday, June 6
Shadow

Tag: hot news

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

Punjab News
ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਨੇ ਸਰਕਾਰੀ ਕਰਮਚਾਰੀਆਂ ਅਤੇ ਹਰ ਖੇਤਰ ਵਿੱਚ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਦੀ ਪੁਰਜ਼ੋਰ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਦੱਸਿਆ ਕਿ ਬਿਊਰੋ ਨੇ ਪਿਛਲੇ ਮਹੀਨੇ ਵੱਖ-ਵੱਖ ਸਮਰੱਥ ਅਦਾਲਤਾਂ ਵਿੱਚ 59 ਵਿਜੀਲੈਂਸ ਮਾਮਲਿਆਂ ਨਾਲ ਸਬੰਧਤ ਚਲਾਨ ਪੇਸ਼ ਕੀਤੇ ਹਨ। ਇਸ ਤੋਂ ਇਲਾਵਾ, ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਡੂੰਘਾਈ ਨਾਲ ਜਾਂਚ ਕਰਨ ਲਈ 4 ਵਿਜੀਲੈਂਸ ਇਨਕੁਆਇਰੀ ਵੀ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਅੱਗੇ ਕਿਹਾ ਕਿ 21 ਮੁਲਜ਼ਮਾਂ ਵਿਰੁੱਧ 13 ਅਪਰਾਧਿਕ ਮਾਮਲੇ ਵੀ ਦਰਜ ਕੀਤੇ ਗਏ ਹਨ ਜਿਨ੍ਹਾਂ ਵਿੱਚ 17 ਸਰਕਾਰੀ ਕਰਮਚਾਰੀ ਸ਼ਾਮਲ ਹਨ। ਹੋਰ ਵੇਰਵੇ ਸਾਂਝੇ ਕਰਦਿਆਂ ਉਨ੍ਹਾਂ ਅੱਗੇ ਕਿਹਾ ਕਿ ਵੱਖ-ਵੱਖ ਸਮਰੱਥ ਅਦਾਲਤਾਂ ...
ਭਗਵੰਤ ਮਾਨ ਸਰਕਾਰ ਵੱਲੋਂ ਪਿੰਡ ਸਤੌਜ ਤੋਂ ਬਿਜਲੀ ਦੀਆਂ ਤਾਰਾਂ ਅੰਡਰਗਰਾਊਂਡ ਕਰਨ ਦੇ ਪ੍ਰਾਜੈਕਟ ਦੀ ਸ਼ੁਰੂਆਤ, ਪਿੰਡਾਂ ਨੂੰ ਖੰਭਿਆਂ ਤੋਂ ਮੁਕਤ ਕਰਨ ਨਾਲ ਪੰਜਾਬ ਦੇ ਕਿਸਾਨਾਂ ਨੂੰ ਵੱਡੀ ਰਾਹਤ ਮਿਲੇਗੀ

ਭਗਵੰਤ ਮਾਨ ਸਰਕਾਰ ਵੱਲੋਂ ਪਿੰਡ ਸਤੌਜ ਤੋਂ ਬਿਜਲੀ ਦੀਆਂ ਤਾਰਾਂ ਅੰਡਰਗਰਾਊਂਡ ਕਰਨ ਦੇ ਪ੍ਰਾਜੈਕਟ ਦੀ ਸ਼ੁਰੂਆਤ, ਪਿੰਡਾਂ ਨੂੰ ਖੰਭਿਆਂ ਤੋਂ ਮੁਕਤ ਕਰਨ ਨਾਲ ਪੰਜਾਬ ਦੇ ਕਿਸਾਨਾਂ ਨੂੰ ਵੱਡੀ ਰਾਹਤ ਮਿਲੇਗੀ

Breaking News
*ਸੰਗਰੂਰ, 19 ਮਈ* ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਨੂੰ ਦੇਸ਼ ਦਾ ਪਹਿਲਾ ਖੰਭਾ-ਮੁਕਤ ਪਿੰਡਾਂ ਵਾਲਾ ਸੂਬਾ ਬਣਾਉਣ ਲਈ ਅੱਜ ਆਪਣੇ ਜੱਦੀ ਪਿੰਡ ਸਤੌਜ ਵਿੱਚ ਬਿਜਲੀ ਦੀਆਂ ਤਾਰਾਂ ਅੰਡਰਗਰਾਊਂਡ (ਜ਼ਮੀਨਦੋਜ਼) ਪਾਉਣ ਦੇ ਪ੍ਰਾਜੈਕਟ ਦਾ ਨੀਂਹ ਪੱਥਰ ਰੱਖ ਕੇ ਆਪਣੀ ਕਿਸਮ ਦੀ ਨਿਵੇਕਲੀ ਤੇ ਇਤਿਹਾਸਕ ਪਹਿਲਕਦਮੀ ਦੀ ਸ਼ੁਰੂਆਤ ਕੀਤੀ। ਕਿਸਾਨਾਂ ਅਤੇ ਪਿੰਡਾਂ ਦੇ ਲੋਕਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਭਗਵੰਤ ਮਾਨ ਸਰਕਾਰ ਨੇ ਫ਼ਸਲਾਂ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਅਤੇ ਜਾਨਲੇਵਾ ਹਾਦਸਿਆਂ ਨੂੰ ਰੋਕਣ ਅਤੇ ਉਪਰੋਂ ਲੰਘਦੀਆਂ ਤਾਰਾਂ (ਓਵਰਹੈੱਡ ਲਾਈਨਾਂ) ਕਾਰਨ ਬਿਜਲੀ ਦੇ ਵਾਰ-ਵਾਰ ਲੱਗਣ ਵਾਲੇ ਕੱਟ ਖਤਮ ਕਰਨ ਲਈ ਬਿਜਲੀ ਦੀਆਂ ਤਾਰਾਂ ਨੂੰ ਜ਼ਮੀਨਦੋਜ਼ ਕਰਨਾ ਸ਼ੁਰੂ ਕਰ ਦਿੱਤਾ ਹੈ, ਜਿਸ ਨਾਲ ਪਿੰਡਾਂ ਨੂੰ ਖ਼ਤਰਨਾਕ ਖੰਭਿਆਂ ਅਤੇ ਗੁੰਝਲਦਾਰ ਤਾਰਾਂ ਦੇ ਜਾਲ ਤੋਂ ਵੀ ਮੁਕਤੀ ਮਿਲੇਗੀ।ਇਸ ਪਾਇਲਟ ਪ੍ਰੋਜੈਕਟ ਤਹਿਤ ਸਤੌਜ ਵਿੱਚੋਂ 384 ਬਿਜਲੀ ਦੇ ਖੰਭੇ ਹਟਾ ਦਿੱਤੇ ਜਾਣਗੇ ਅਤੇ ਸੜਕਾਂ ਨੂੰ ਪੁੱਟੇ ਬਿਨਾਂ ਜ਼ਮੀਨਦੋਜ਼ ਕੇਬਲਾਂ ਵਿਛਾਈਆਂ ਜਾਣਗੀਆਂ। ਇਸ ਪ੍ਰਾਜੈਕਟ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆ...
ਬੀ.ਕੇ.ਆਈ. ਸਮਰਥਿਤ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਅੰਮ੍ਰਿਤਸਰ ਵਿੱਚ ਕਾਬੂ; ਦੋ ਹੈਂਡ ਗ੍ਰਨੇਡ ਬਰਾਮਦ

ਬੀ.ਕੇ.ਆਈ. ਸਮਰਥਿਤ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਅੰਮ੍ਰਿਤਸਰ ਵਿੱਚ ਕਾਬੂ; ਦੋ ਹੈਂਡ ਗ੍ਰਨੇਡ ਬਰਾਮਦ

Breaking News
ਚੰਡੀਗੜ੍ਹ/ਅੰਮ੍ਰਿਤਸਰ, 19 ਮਈ: ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀ.ਕੇ.ਆਈ.) ਸਮਰਥਿਤ ਮਾਡਿਊਲ ਨਾਲ ਸਬੰਧਤ ਵਿਦੇਸ਼ੀ ਹੈਂਡਲਰਾਂ ਦੇ ਦੋ ਸਾਥੀਆਂ ਨੂੰ ਦੋ ਹੈਂਡ ਗ੍ਰਨੇਡਾਂ ਸਮੇਤ ਗ੍ਰਿਫਤਾਰ ਕਰਕੇ ਇਸ ਮਾਡਿਊਲ ਦਾ ਪਰਦਾਫ਼ਾਸ਼ ਕੀਤਾ ਹੈ।  ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਸਾਂਝੀ ਕੀਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅਜਨਾਲਾ, ਅੰਮ੍ਰਿਤਸਰ ਦੇ ਬਾਜ਼ੀਗਰ ਮੁਹੱਲਾ ਦੇ ਰਹਿਣ ਵਾਲੇ ਅਜੈ ਅਤੇ ਫੱਤੇਵਾਲ ਕਲਾਂ ਦੇ ਰਹਿਣ ਵਾਲੇ ਜੋਧਬੀਰ ਸਿੰਘ ਵਜੋਂ ਹੋਈ ਹੈ। ਪੁਲਿਸ ਟੀਮ ਨੇ ਹੈਂਡ ਗ੍ਰਨੇਡ ਬਰਾਮਦ ਕਰਨ ਤੋਂ ਇਲਾਵਾ ਉਨ੍ਹਾਂ ਦਾ ਕਾਲੇ ਰੰਗ ਦਾ ਹੀਰੋ ਸਪਲੈਂਡਰ (ਪੀਬੀ 02 ਈਕੇ 2107) ਮੋਟਰਸਾਈਕਲ ਵੀ ਜ਼ਬਤ ਕੀਤਾ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਬਰਾਮਦ ਕੀਤੇ ਗਏ ਗ੍ਰਨੇਡ ਇੱਕ ਵੱਡੀ ਸਾਜ਼ਿਸ਼ ਦਾ ਹਿੱਸਾ ਸਨ, ਜਿੰਨ੍ਹਾਂ ਦਾ ਉਦੇ...
ਮੋਦੀ ਸਰਕਾਰ ਖਾੜੀ ਜੰਗ ਦੀ ਆੜ ਵਿੱਚ ਲੋਕਾਂ ਤੋਂ ਆਪਣੀ ਵਿਦੇਸ਼ ਤੇ ਆਰਥਿਕ ਨੀਤੀ ਦੀਆਂ ਨਾਕਾਮੀਆਂ ਲੁਕਾਉਣ ਦੀ ਕੋਸ਼ਿਸ਼ ਕਰ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੋਦੀ ਸਰਕਾਰ ਖਾੜੀ ਜੰਗ ਦੀ ਆੜ ਵਿੱਚ ਲੋਕਾਂ ਤੋਂ ਆਪਣੀ ਵਿਦੇਸ਼ ਤੇ ਆਰਥਿਕ ਨੀਤੀ ਦੀਆਂ ਨਾਕਾਮੀਆਂ ਲੁਕਾਉਣ ਦੀ ਕੋਸ਼ਿਸ਼ ਕਰ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
*ਸੰਗਰੂਰ; 19 ਮਈ: * ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਖਾੜੀ ਜੰਗ ਦੇ ਹਾਲਾਤ ਦਾ ਲਾਹਾ ਲੈਣ ਲਈ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ 'ਤੇ ਵਰ੍ਹਦਿਆਂ ਕਿਹਾ ਕਿ ਕੇਂਦਰ ਆਪਣੀਆਂ ਵਿਦੇਸ਼ੀ ਅਤੇ ਆਰਥਿਕ ਨੀਤੀਆਂ ਦੀ ਨਾਕਾਮੀ ਨੂੰ ਲੁਕਾਉਣ ਲਈ ਇਸ ਜੰਗ ਨੂੰ ਢਾਲ ਵਜੋਂ ਵਰਤ ਰਹੀ ਹੈ ਅਤੇ ਦੇਸ਼ ਨੂੰ ਜਾਣਬੁੱਝ ਕੇ ਅਣਐਲਾਨੇ ਲਾਕਡਾਊਨ ਵੱਲ ਧੱਕਿਆ ਜਾ ਰਿਹਾ ਹੈ। ਕੇਂਦਰ ਵੱਲੋਂ ਲੋਕਾਂ ਨੂੰ ਸੰਜਮ ਵਰਤਣ ਲਈ ਵਾਰ-ਵਾਰ ਕੀਤੀਆਂ ਜਾ ਰਹੀਆਂ ਅਪੀਲਾਂ 'ਤੇ ਸਵਾਲ ਉਠਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਿਸ਼ਵਵਿਆਪੀ ਸੰਕਟ ਤੋਂ ਪ੍ਰਭਾਵਿਤ ਕਿਸੇ ਵੀ ਹੋਰ ਦੇਸ਼ ਨੇ ਆਪਣੇ ਨਾਗਰਿਕਾਂ ਨੂੰ ਪੈਟਰੋਲ, ਡੀਜ਼ਲ, ਗੈਸ ਜਾਂ ਸੋਨਾ ਖਰੀਦਣਾ ਬੰਦ ਕਰਨ ਲਈ ਨਹੀਂ ਕਿਹਾ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੂੰ ਲੋਕਾਂ ਵਿੱਚ ਦਹਿਸ਼ਤ ਅਤੇ ਬੇਚੈਨੀ ਫੈਲਾਉਣ ਦੀ ਥਾਂ ਪੂਰੇ ਦੇਸ਼ ਨੂੰ ਭਾਰਤ ਦੇ ਭੰਡਾਰਾਂ ਦੀ ਅਸਲ ਸਥਿਤੀ ਬਾਰੇ ਦੱਸਣਾ ਚਾਹੀਦਾ ਹੈ।ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਗਲਤ ਵਿਦੇਸ਼ ਨੀਤੀ ਲਈ ਉਨ੍ਹਾਂ ‘ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ...
ਜਨਗਣਨਾ 2027 ਲਈ ਤਿਆਰ ਫ਼ਾਰਮ ਵਿਚ ਅਨੂਸੂਚਿਤ ਜਾਤੀਆਂ ਦੇ ਲੋਕਾਂ ਲਈ ਮਨਾਹੀ ਵਾਲੇ ਸ਼ਬਦ ਵਰਤਣ ਦੇ ਮਾਮਲੇ ਵਿਚ ਜਸਵੀਰ ਸਿੰਘ ਗੜ੍ਹੀ ਵਲੋਂ ਰਾਸ਼ਟਰੀ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਨਾਲ ਮੁਲਾਕਾਤ

ਜਨਗਣਨਾ 2027 ਲਈ ਤਿਆਰ ਫ਼ਾਰਮ ਵਿਚ ਅਨੂਸੂਚਿਤ ਜਾਤੀਆਂ ਦੇ ਲੋਕਾਂ ਲਈ ਮਨਾਹੀ ਵਾਲੇ ਸ਼ਬਦ ਵਰਤਣ ਦੇ ਮਾਮਲੇ ਵਿਚ ਜਸਵੀਰ ਸਿੰਘ ਗੜ੍ਹੀ ਵਲੋਂ ਰਾਸ਼ਟਰੀ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਨਾਲ ਮੁਲਾਕਾਤ

Breaking News
ਚੰਡੀਗੜ੍ਹ, 19 ਮਈ: ਭਾਰਤ ਸਰਕਾਰ ਵੱਲੋਂ ਜਨਗਣਨਾ 2027 ਲਈ ਤਿਆਰ ਫ਼ਾਰਮ ਵਿਚ ਅਨੂਸੂਚਿਤ ਜਾਤੀਆਂ ਦੇ ਲੋਕਾਂ ਲਈ ਮਨਾਹੀ ਵਾਲੇ ਸ਼ਬਦ ਵਰਤਣ ਦੇ ਮਾਮਲੇ ਵਿਚ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵਲੋਂ ਅੱਜ ਰਾਸ਼ਟਰੀ ਅਨੁਸੂਚਿਤ ਜਾਤੀਆਂ ਕਮਿਸ਼ਨ ਭਾਰਤ ਦੇ ਚੇਅਰਮੈਨ ਨਾਲ ਮੁਲਾਕਾਤ ਕੀਤੀ ਗਈ ਅਤੇ ਇਨ੍ਹਾਂ ਮਨਾਹੀ ਵਾਲੇ ਸ਼ਬਦ ਦੀ ਵਰਤੋਂ ਨੂੰ ਰੁਕਵਾਉਣ ਲਈ ਇੱਕ  ਮੰਗ ਪੱਤਰ ਵੀ ਸੌਂਪਿਆ ਗਿਆ।ਇਸ ਬਾਰੇ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ  ਜਨਗਣਨਾ 2027 ਦੀਆਂ ਸੂਚੀਆਂ ਅਤੇ ਡਿਜੀਟਲ ਪਲੇਟਫਾਰਮਾਂ ਤੋਂ ਅਨੁਸੂਚਿਤ ਜਾਤੀਆਂ ਲਈ ਵਰਤੀ ਗਈ ਅਪਮਾਨਜਨਕ ਅਤੇ ਸਮਾਜ ਵਿਰੋਧੀ ਸ਼ਬਦਾਵਲੀ ਨੂੰ ਤੁਰੰਤ ਹਟਵਾਉਣ ਲਈ ਕੌਮੀ ਕਮਿਸ਼ਨ ਕੋਲ ਪਹੁੰਚ ਕੀਤੀ ਗਈ ਹੈ।ਬੁਲਾਰੇ ਨੇ ਦੱਸਿਆ ਕਿ ਇਸ ਮਾਮਲੇ ਵਿਚ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਕੋਲ ਦਾਇਰ ਇੱਕ ਸ਼ਿਕਾਇਤ (ਨੰਬਰ 1211/26/ਪੀਐਸਐਸਸੀਸੀ/5325-26) ਦਾ ਨੋਟਿਸ ਲੈਂਦੇ ਹੋਏ, ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਇਹ ਕਦਮ ਚੁੱਕਿਆ ਹੈ ‌। ਉਨ੍ਹਾਂ ਕਿਹਾ ਕਿ ਸਰਕ...
ਝੋਨੇ ਵਿੱਚ ਬੀਜ ਸੋਧ ਤੇ ਸੰਤੁਲਿਤ ਪੌਸ਼ਟਿਕ ਤੱਤਾਂ ਦੇ ਪ੍ਰਬੰਧਨ ਬਾਰੇ ਪਿੰਡ ਬਰਸਾਲਪੁਰ ਵਿਖੇ ਇੱਕ ਰੋਜਾ ਸਿਖਲਾਈ ਪ੍ਰੋਗਰਾਮ ਦਾ ਕੀਤਾ ਆਯੋਜਨ

ਝੋਨੇ ਵਿੱਚ ਬੀਜ ਸੋਧ ਤੇ ਸੰਤੁਲਿਤ ਪੌਸ਼ਟਿਕ ਤੱਤਾਂ ਦੇ ਪ੍ਰਬੰਧਨ ਬਾਰੇ ਪਿੰਡ ਬਰਸਾਲਪੁਰ ਵਿਖੇ ਇੱਕ ਰੋਜਾ ਸਿਖਲਾਈ ਪ੍ਰੋਗਰਾਮ ਦਾ ਕੀਤਾ ਆਯੋਜਨ

Punjab News
ਸ੍ਰੀ ਚਮਕੌਰ ਸਾਹਿਬ, 18 ਮਈ: ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਡਾਇਰੈਕਟੋਰੇਟ ਪਸਾਰ ਸਿੱਖਿਆ ਅਤੇ ਆਈ.ਸੀ.ਏ.ਆਰ.-ਅਟਾਰੀ, ਜ਼ੋਨ-1, ਲੁਧਿਆਣਾ ਦੀ ਅਗਵਾਈ ਹੇਠ ਕ੍ਰਿਸ਼ੀ ਵਿਗਿਆਨ ਕੇਂਦਰ (ਕੇ.ਵੀ.ਕੇ.) ਰੋਪੜ ਨੇ ਸਾਉਣੀ ਦੀਆਂ ਫ਼ਸਲਾਂ ਬਾਰੇ ਕਿਸਾਨਾਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਬਲਾਕ ਸ਼੍ਰੀ ਚਮਕੌਰ ਸਾਹਿਬ ਦੇ ਪਿੰਡ ਬਰਸਾਲਪੁਰ ਵਿਖੇ "ਝੋਨੇ ਅਤੇ ਬਾਸਮਤੀ ਵਿੱਚ ਬੀਜ ਸੋਧ" ਬਾਰੇ ਇੱਕ ਰੋਜ਼ਾ ਸਿਖਲਾਈ ਪ੍ਰੋਗਰਾਮ ਆਯੋਜਿਤ ਕੀਤਾ। ਇਹ ਪ੍ਰੋਗਰਾਮ ਐਸੋਸੀਏਟ ਡਾਇਰੈਕਟਰ (ਟ੍ਰੇਨਿੰਗ), ਕੇ.ਵੀ.ਕੇ. ਰੋਪੜ ਡਾ. ਸਤਬੀਰ ਸਿੰਘ ਦੀ ਨਿਗਰਾਨੀ ਹੇਠ ਆਯੋਜਿਤ ਕੀਤਾ ਗਿਆ। ਇਸ ਸਿਖਲਾਈ ਪ੍ਰੋਗਰਾਮ ਦੌਰਾਨ ਪ੍ਰੋਫੈਸਰ, ਸਬਜ਼ੀ ਵਿਗਿਆਨ) ਡਾ. ਸੰਜੀਵ ਅਹੂਜਾ ਨੇ ਘਰੇਲੂ ਪੋਸ਼ਣ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਸਿਹਤਮੰਦ ਉਤਪਾਦਾਂ ਦੀ ਖਪਤ ਨੂੰ ਉਤਸ਼ਾਹਿਤ ਕਰਨ ਲਈ ਫ਼ਲਾਂ ਅਤੇ ਸਬਜੀਆਂ ਦੀ ਘਰ-ਬਗੀਚੀ ਬਾਰੇ ਜਾਗਰੂਕਤਾ ਪੈਦਾ ਕੀਤੀ। ਸਹਾਇਕ ਪ੍ਰੋਫੈਸਰ ਪੌਦ ਸੁਰੱਖਿਆ ਡਾ. ਉਰਵੀ ਸ਼ਰਮਾ ਨੇ ਝੋਨੇ ਅਤੇ ਬਾਸਮਤੀ ਵਿੱਚ ਬੀਜ ਸੋਧ ਬਾਰੇ ਡੂੰਘਾਈ ਵਿੱਚ ਤਕਨੀਕੀ ਜਾਣਕਾਰੀ ਦਿੱਤੀ ਅਤੇ ਪ੍ਰੋਗਰਾਮ ਵਿੱਚ ਭਾਗ ਲੈਣ...
ਗੈਂਗਸਟਰਾਂ ‘ਤੇ ਵਾਰ ਦਾ 118ਵਾਂ ਦਿਨ: ਪੰਜਾਬ ਪੁਲਿਸ ਵੱਲੋਂ 519 ਥਾਂਈਂ ਛਾਪੇਮਾਰੀ ; 271 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 118ਵਾਂ ਦਿਨ: ਪੰਜਾਬ ਪੁਲਿਸ ਵੱਲੋਂ 519 ਥਾਂਈਂ ਛਾਪੇਮਾਰੀ ; 271 ਗ੍ਰਿਫ਼ਤਾਰ

Punjab News
ਚੰਡੀਗੜ੍ਹ, 18 ਮਈ: ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 118ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 519 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। ਉਨ੍ਹਾਂ ਦੱਸਿਆ ਕਿ 118ਵੇਂ ਦਿਨ ਪੁਲਿਸ ਟੀਮਾਂ ਨੇ 271 ਵਿਅਕਤੀਆਂ ਨੂੰ ਤਿੰਨ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ, ਜਿਸ ਦੇ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 30,250 ਹੋ ਗਈ ਹੈ। ਇਸ ਤੋਂ ਇਲਾਵਾ 85 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 26 ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤ...
ਇਟਾਲੀਅਨ ਓਪਨ ਜਿੱਤ ਕੇ ਜੈਨਿਕ ਸਿਨਰ ਨੇ ਰਚਿਆ ਇਤਿਹਾਸ, ਕਰੀਅਰ ਗੋਲਡਨ ਮਾਸਟਰਜ਼ ਸਣੇ ਜਿੱਤੇ ਇਹ ਖ਼ਿਤਾਬ

ਇਟਾਲੀਅਨ ਓਪਨ ਜਿੱਤ ਕੇ ਜੈਨਿਕ ਸਿਨਰ ਨੇ ਰਚਿਆ ਇਤਿਹਾਸ, ਕਰੀਅਰ ਗੋਲਡਨ ਮਾਸਟਰਜ਼ ਸਣੇ ਜਿੱਤੇ ਇਹ ਖ਼ਿਤਾਬ

Sports
Italian Open 2026: ਇਟਾਲੀਅਨ ਟੈਨਿਸ ਸਟਾਰ ਜੈਨਿਕ ਸਿਨਰ ਨਵੀਆਂ ਉਚਾਈਆਂ 'ਤੇ ਪਹੁੰਚਣਾ ਜਾਰੀ ਰੱਖਦਾ ਹੈ। ਉਸਨੇ ਹਾਲ ਹੀ ਵਿੱਚ ਆਪਣਾ ਪਹਿਲਾ ਇਟਾਲੀਅਨ ਓਪਨ ਖਿਤਾਬ ਜਿੱਤ ਕੇ ਇਤਿਹਾਸ ਰਚਿਆ। ਐਤਵਾਰ (18 ਮਈ) ਨੂੰ, ਉਸ ਨੇ ਰੋਮ ਵਿੱਚ ਨਾਰਵੇ ਦੇ ਕੈਸਪਰ ਰੂਡ ਨੂੰ 6-4, 6-4 ਨਾਲ ਹਰਾ ਕੇ ਲਗਾਤਾਰ ਛੇਵਾਂ ਏਟੀਪੀ ਮਾਸਟਰਜ਼ 1000 ਖਿਤਾਬ ਜਿੱਤਿਆ। ਇੱਕ ਘੰਟੇ ਅਤੇ 44 ਮਿੰਟ ਵਿੱਚ ਪ੍ਰਾਪਤ ਕੀਤੀ ਇਸ ਪ੍ਰਭਾਵਸ਼ਾਲੀ ਜਿੱਤ ਦੇ ਨਾਲ, ਵਿਸ਼ਵ ਨੰਬਰ 1 ਸਿਨਰ ਸਰਬੀਆਈ ਦਿੱਗਜ ਨੋਵਾਕ ਜੋਕੋਵਿਚ ਤੋਂ ਬਾਅਦ ਕਰੀਅਰ ਗੋਲਡਨ ਮਾਸਟਰਜ਼ ਪ੍ਰਾਪਤ ਕਰਨ ਵਾਲਾ ਦੂਜਾ ਖਿਡਾਰੀ ਬਣ ਗਿਆ। ਉਸ ਨੇ ਹੁਣ ਸਾਰੇ ਨੌਂ ਏਟੀਪੀ ਮਾਸਟਰਜ਼ 1000 ਖਿਤਾਬ ਜਿੱਤ ਲਏ ਹਨ। ਜੋਕੋਵਿਚ ਨੇ 2018 ਵਿੱਚ ਸਿਨਸਿਨਾਟੀ ਜਿੱਤ ਕੇ ਇਹ ਉਪਲਬਧੀ ਹਾਸਲ ਕੀਤੀ। ਸਿਨਰ ਨੇ ਜੋਕੋਵਿਚ ਦਾ ਵਿਸ਼ਵ ਰਿਕਾਰਡ ਤੋੜਿਆ ਇਸ ਇਤਿਹਾਸਕ ਜਿੱਤ ਦੇ ਨਾਲ, ਸਿਨਰ ਕਰੀਅਰ ਗੋਲਡਨ ਮਾਸਟਰਜ਼ ਪ੍ਰਾਪਤ ਕਰਨ ਵਾਲਾ ਸਭ ਤੋਂ ਘੱਟ ਉਮਰ ਦਾ ਖਿਡਾਰੀ ਬਣ ਗਿਆ। ਉਸ ਨੇ 24 ਸਾਲ ਅਤੇ 274 ਦਿਨਾਂ ਦੀ ਉਮਰ ਵਿੱਚ ਇਹ ਸ਼ਾਨਦਾਰ ਉਪਲਬਧੀ ਹਾਸਲ ਕੀਤੀ। ਇਸ ਤੋਂ ਪਹਿਲ...
ਕਿਹੜੀ ਉਮਰ ਦੀਆਂ ਔਰਤਾਂ ਨੂੰ ਜੋੜਾਂ ਦੇ ਦਰਦ ਦਾ ਖਤਰਾ ਜ਼ਿਆਦਾ? ਸਮਾਂ ਰਹਿੰਦੇ ਜਾਣੋ

ਕਿਹੜੀ ਉਮਰ ਦੀਆਂ ਔਰਤਾਂ ਨੂੰ ਜੋੜਾਂ ਦੇ ਦਰਦ ਦਾ ਖਤਰਾ ਜ਼ਿਆਦਾ? ਸਮਾਂ ਰਹਿੰਦੇ ਜਾਣੋ

Health
45 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਵਿੱਚ ਜੋੜਾਂ ਦਾ ਦਰਦ ਹੋਣਾ ਆਮ ਹੋ ਗਿਆ ਹੈ। ਜਿਵੇਂ-ਜਿਵੇਂ ਉਮਰ ਵਧਦੀ ਜਾਂਦੀ ਹੈ, ਪੌੜੀਆਂ ਚੜ੍ਹਨਾ ਮੁਸ਼ਕਲ ਹੋ ਜਾਂਦਾ ਹੈ। ਕੁਝ ਨੂੰ ਗੋਡਿਆਂ ਦੀ ਸਰਜਰੀ ਦੀ ਵੀ ਲੋੜ ਹੁੰਦੀ ਹੈ। ਬਹੁਤ ਸਾਰੇ ਲੋਕ ਇਸਨੂੰ ਸਿਰਫ਼ ਬੁਢਾਪੇ ਦੀ ਨਿਸ਼ਾਨੀ ਸਮਝ ਕੇ ਨਜ਼ਰਅੰਦਾਜ਼ ਕਰ ਦਿੰਦੇ ਹਨ। ਪਰ ਮਾਹਿਰਾਂ ਦਾ ਕਹਿਣਾ ਹੈ ਕਿ ਇਸ ਪਿੱਛੇ ਕਈ ਕਾਰਨ ਹੋ ਸਕਦੇ ਹਨ। ਆਮ ਟੁੱਟ-ਭੱਜ ਦੇ ਨਾਲ-ਨਾਲ ਸਰੀਰ ਵਿੱਚ ਹਾਰਮੋਨਲ ਬਦਲਾਅ ਅਤੇ ਢਾਂਚਾਗਤ ਬਦਲਾਅ ਮੁੱਖ ਭੂਮਿਕਾ ਨਿਭਾਉਂਦੇ ਹਨ। ਆਮ ਤੌਰ 'ਤੇ ਔਰਤਾਂ 40-45 ਸਾਲ ਦੀ ਉਮਰ ਤੋਂ ਬਾਅਦ ਆਪਣੇ ਹਾਰਮੋਨਲ ਸੰਤੁਲਨ ਵਿੱਚ ਬਦਲਾਅ ਦਾ ਅਨੁਭਵ ਕਰਦੀਆਂ ਹਨ। ਹਾਰਮੋਨਲ ਅਸੰਤੁਲਨ, ਖਾਸ ਕਰਕੇ ਪੇਰੀਮੇਨੋਪੌਜ਼ ਅਤੇ ਮੀਨੋਪੌਜ਼ ਤੋਂ ਬਾਅਦ ਜੋੜਾਂ ਵਿੱਚ ਦਰਦ ਦਾ ਕਾਰਨ ਬਣ ਸਕਦਾ ਹੈ। ਇਸਦਾ ਮੁੱਖ ਕਾਰਨ ਸਾਡੇ ਸਰੀਰ ਵਿੱਚ ਮੈਟਾਬੋਲਿਕ ਤਬਦੀਲੀਆਂ ਹਨ। ਇਹ ਦਰਦ ਜੋੜਾਂ ਦੇ ਅੰਦਰਲੇ ਸਿਸਟਮ 'ਤੇ ਹਾਰਮੋਨਸ, ਖਾਸ ਕਰਕੇ ਐਸਟ੍ਰੋਜਨ ਦੇ ਪ੍ਰਭਾਵ ਵਿੱਚ ਕਮੀ ਕਾਰਨ ਸ਼ੁਰੂ ਹੁੰਦਾ ਹੈ। ਨੇਚਰ ਜਰਨਲ ਵਿੱਚ ਕਿਹਾ ਗਿਆ ਹੈ ਕਿ ਗਠੀਏ ਔਰਤਾਂ ਵਿੱਚ ਮਰ...
ਮੌਨੀ ਰਾਏ ਅਤੇ ਸੂਰਜ ਨਾਂਬਿਆਰ ਦੇ ਰਿਸ਼ਤੇ ‘ਤੇ ਉੱਠ ਰਹੇ ਸਵਾਲ? ਸਾਬਕਾ ਪਤੀ ਨੇ ਦਿੱਤਾ ਮੂੰਹ ਤੋੜ ਜਵਾਬ

ਮੌਨੀ ਰਾਏ ਅਤੇ ਸੂਰਜ ਨਾਂਬਿਆਰ ਦੇ ਰਿਸ਼ਤੇ ‘ਤੇ ਉੱਠ ਰਹੇ ਸਵਾਲ? ਸਾਬਕਾ ਪਤੀ ਨੇ ਦਿੱਤਾ ਮੂੰਹ ਤੋੜ ਜਵਾਬ

Entertainment
ਹੈਦਰਾਬਾਦ: ਨਾਗਿਨ ਫੇਮ ਅਦਾਕਾਰਾ ਮੌਨੀ ਰਾਏ ਤੋਂ ਅਲੱਗ ਹੋਣ ਦੀਆਂ ਖਬਰਾਂ ਵਿਚਕਾਰ ਸੂਰਜ ਨਾਂਬਿਆਰ ਨੇ ਵੀ ਹੁਣ ਇੱਕ ਬਿਆਨ ਜਾਰੀ ਕਰ ਦਿੱਤਾ ਹੈ। ਇਸ ਬਿਆਨ ਨੂੰ ਉਨ੍ਹਾਂ ਦੀ ਸਾਬਕਾ ਪਤਨੀ ਮੌਨੀ ਰਾਏ ਨੇ ਵੀ ਸਪੋਰਟ ਕੀਤਾ ਹੈ। ਮੌਨੀ ਅਤੇ ਸੂਰਜ ਨੂੰ ਆਪਣੇ ਅਲੱਗ ਹੋਣ ਦੀ ਪੁਸ਼ਟੀ ਕਰਨ ਤੋਂ ਬਾਅਦ ਕਈ ਗੱਲਾਂ ਦਾ ਸਾਹਮਣਾ ਕਰਨਾ ਪਿਆ। ਦੱਸ ਦੇਈਏ ਕਿ ਅੱਜ ਸੂਰਜ ਨੇ ਆਪਣੇ ਇੰਸਟਾਗ੍ਰਾਮ ਸਟੋਰੀ 'ਤੇ ਇੱਕ ਬਿਆਨ ਪੋਸਟ ਕੀਤਾ, ਜਿਸ ਵਿੱਚ ਉਨ੍ਹਾਂ ਨੇ ਸਾਰੀਆਂ ਅਫਵਾਹਾਂ ਦਾ ਜਵਾਬ ਦਿੱਤਾ, ਜੋ ਉਨ੍ਹਾਂ ਦੇ ਅਲੱਗ ਹੋਣ ਨੂੰ ਲੈ ਕੇ ਚੱਲ ਰਹੀਆਂ ਹਨ। ਇਸ ਲੰਬੇ ਨੋਟ ਵਿੱਚ ਸੂਰਜ ਨੇ ਗੁਜ਼ਾਰਾ ਭੱਤਾ, ਕਿਸੇ ਤੀਜੇ ਵਿਅਕਤੀ ਦਾ ਆਉਣਾ ਅਤੇ ਆਪਸੀ ਲੜਾਈ ਦੀਆਂ ਅਫਵਾਹਾਂ ਦਾ ਬੇਦਾਅਵਾ ਕੀਤਾ। ਬਿਆਨ ਵਿੱਚ ਸੂਰਜ ਨੇ ਲਿਖਿਆ," ਸਾਡੇ ਅਲੱਗ ਹੋਣ ਨੂੰ ਲੈ ਕੇ ਹਾਲ ਹੀ ਵਿੱਚ ਜੋ ਝੂਠੀਆਂ ਖਬਰਾਂ ਆਈਆਂ ਹਨ, ਉਹ ਬਹੁਤ ਹੀ ਖਰਾਬ ਤਰੀਕੇ ਨਾਲ ਪੇਸ਼ ਕੀਤੀਆਂ ਗਈਆਂ ਹਨ ਅਤੇ ਪੂਰੀ ਤਰ੍ਹਾਂ ਨਾਲ ਗਲਤ ਇਰਾਦੇ ਨਾਲ ਫਿਲਾਈਆਂ ਗਈਆਂ ਹਨ। ਮੈਂ ਇੱਕ ਵਾਰ ਅਤੇ ਹਮੇਸ਼ਾ ਲਈ ਸਾਰੀਆਂ ਗੱਲਾਂ ਸਾਫ਼ ਕਰ ਦੇਣਾ ਚਾਹੁੰਦਾ ਹਾਂ। ਕੋ...