ਸਰਕਾਰੀ ਆਈ.ਟੀ.ਆਈ. ਬਾਬਾ ਬਕਾਲਾ ਸਾਹਿਬ ਦਾ ਨਾਮ ਭਾਈ ਜੈਤਾ ਜੀ ਦੇ ਨਾਂ ਤੇ ਰੱਖਿਆ ਜਾਵੇਗਾ – ਈ.ਟੀ.ਓ.
ਚੰਡੀਗੜ੍ਹ/ਅੰਮ੍ਰਿਤਸਰ 23 ਦਸੰਬਰ:- ਪੰਜਾਬ ਸਰਕਾਰ ਵਲੋਂ ਬਾਬਾ ਬਕਾਲਾ ਸਾਹਿਬ ਵਿਖੇ ਸ਼ਹੀਦ ਬਾਬਾ ਜੀਵਨ ਸਿੰਘ ਜੀ (ਭਾਈ ਜੈਤਾ ਜੀ) ਦੇ ਮਨਾਏ ਗਏ ਰਾਜ ਪੱਧਰੀ ਸਮਾਗਮ ਦੇ ਮੁੱਖ ਮਹਿਮਾਨ ਸ: ਹਰਭਜਨ ਸਿੰਘ ਈ.ਟੀ.ਓ. ਕੈਬਨਿਟ ਮੰਤਰੀ ਪੰਜਾਬ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਰਕਾਰੀ ਆਈ.ਟੀ.ਆਈ. ਬਾਬਾ ਬਕਾਲਾ ਸਾਹਿਬ ਦਾ ਨਾਮ ਭਾਈ ਜੈਤਾ ਜੀ ਦੇ ਨਾਂ ਤੇ ਰੱਖਿਆ ਜਾਵੇਗਾ।
ਕੈਬਨਿਟ ਮੰਤਰੀ ਸ: ਈ.ਟੀ.ਓ. ਨੇ ਸਮਾਗਮ ਵਿੱਚ ਹਾਜ਼ਰ ਵੱਡੀ ਗਿਣਤੀ ਵਿੱਚ ਆਈਆਂ ਹੋਈਆਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੀ ਸਰਕਾਰ ਵਲੋਂ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਹੋਇਆ ਹੈ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਮੌਕੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਭਾਈ ਜੈਤਾ ਜੀ ਦੇ ਸਮਾਰਕ ਵਿਖੇ ਵਿਧਾਨ ਸਭਾ ਦਾ ਸ਼ੈਸ਼ਨ ਹੋਇਆ ਹੈ। ਉਨਾਂ ਕਿਹਾ ਕਿ ਬੜੇ ਮਾਨ ਵਾਲੀ ਗੱਲ ਹੈ ਕਿ ਮਾਨ ਸਰਕਾਰ ਵਲੋਂ 21 ਕਰੋੜ ਰੁਪਏ ਦੀ ਲਾਗਤ ਨਾਲ ਭਾਈ ਜੈਤਾ ਜੀ ਦਾ ਸਮਾਰਕ ਉਸਾਰਿਆ ਗਿਆ ਹੈ। ਉਨਾਂ ਕਿਹਾ ਕਿ ਭਾਈ ਜੈਤਾ ਜੀ ਇਕੋ ਇਕ ਸਿੱਖ ਸਨ ਜਿਨਾਂ ਦੇ ਦੋ ਨਾਮ ਦੋ ਗੁਰੂ ਸਾਹ...








