ਯੁੱਧ ਨਸਿਆਂ ਵਿਰੁੱਧ” ਮੁਹਿੰਮ ਤਹਿਤ ਵੱਡੀ ਕਾਰਵਾਈ: ਨਸਾ ਤਸਕਰਾਂ ਦੀ ਨਜਾਇਜ਼ ਸੰਪਤੀ ਢਾਹੀ,
ਮਾਲੇਰਕੋਟਲਾ, 22 ਦਸੰਬਰ – ਕਪਤਾਨ ਪੁਲਿਸ (ਪੀ.ਬੀ.ਆਈ) ਮਾਲੇਰਕੋਟਲਾ ਰਾਜਵਿੰਦਰ ਸਿੰਘ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ “ਯੁੱਧ ਨਸਿਆਂ ਵਿਰੁੱਧ” ਤਹਿਤ ਅੱਜ ਜ਼ਿਲ੍ਹਾ ਮਾਲੇਰਕੋਟਲਾ ਪੁਲਿਸ ਵੱਲੋਂ ਨਸਾ ਤਸਕਰਾਂ ਖ਼ਿਲਾਫ਼ ਇਕ ਹੋਰ ਵੱਡੀ ਅਤੇ ਠੋਸ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਕਾਰਵਾਈ ਦੌਰਾਨ ਪਿਛਲੇ ਸਮੇਂ ਦੌਰਾਨ ਨਸ਼ਾ ਤਸਕਰਾਂ ਵੱਲੋਂ ਨਸ਼ਾ ਵੇਚ ਕੇ ਬਣਾਈ ਗਈ ਨਜਾਇਜ਼ ਪ੍ਰਾਪਰਟੀ ਢਾਹੀ ਗਈ । ਇਹ ਕਾਰਵਾਈ ਸਿਵਲ ਪ੍ਰਸ਼ਾਸਨ ਅਤੇ ਨਗਰ ਕੌਂਸਲ ਦੇ ਸਹਿਯੋਗ ਨਾਲ ਸ਼ਹਿਰ ਮਾਲੇਰਕੋਟਲਾ ਵਿੱਚ ਅਮਲ ਵਿੱਚ ਲਿਆਂਦੀ ਗਈ।
ਨਸਾ ਤਸਕਰ ਮੁਹੰਮਦ ਤਾਹਿਰ ਉਰਫ਼ ਢਿੱਡਗੁਲੀ ਪੁੱਤਰ ਅਬਦੁਲ ਰਸ਼ੀਦ ਵਾਸੀ ਇਸਮਾਇਲ ਬਸਤੀ, ਈਦਗਾਹ ਰੋਡ ਮਾਲੇਰਕੋਟਲਾ ਅਤੇ ਮਹਿਬੂਬ ਅਖ਼ਤਰ&nbs...








