Wednesday, July 8
Shadow

Tag: hot news

ਨੌਜਵਾਨਾਂ ਨੂੰ ਨਸ਼ਾ, ਬਾਲ ਵਿਆਹ ਤੇ ਐਚ.ਆਈ.ਵੀ ਮੁਕਤ ਭਾਰਤ ਸਿਰਜਣ ਦਾ ਸੱਦਾ

ਨੌਜਵਾਨਾਂ ਨੂੰ ਨਸ਼ਾ, ਬਾਲ ਵਿਆਹ ਤੇ ਐਚ.ਆਈ.ਵੀ ਮੁਕਤ ਭਾਰਤ ਸਿਰਜਣ ਦਾ ਸੱਦਾ

Local news
ਹੁਸ਼ਿਆਰਪੁਰ, 19 ਦਸੰਬਰ:-                 ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਵੱਲੋਂ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ ਹੁਸ਼ਿਆਰਪੁਰ ਰਜਿੰਦਰ ਅਗਰਵਾਲ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਨੀਰਜ ਗੋਇਲ ਵੱਲੋਂ ਜ਼ਿਲ੍ਹਾ ਹੁਸ਼ਿਆਰਪੁਰ ਅਤੇ ਸਬ- ਡਵੀਜ਼ਨਾਂ ਦੇ ਵੱਖ-ਵੱਖ ਪਿੰਡਾਂ ਵਿੱਚ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ।ਇਸੇ ਤਹਿਤ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਵੱਖ-ਵੱਖ ਪਿੰਡਾਂ, ਸਕੂਲਾਂ, ਸਿਵਲ ਹਸਪਤਾਲ, ਨਸ਼ਾ ਛੁਡਾਊ ਕੇਂਦਰ, ਮੁੜ ਵਸੇਬਾ ਕੇਂਦਰ, ਕੇਂਦਰੀ ਜੇਲ੍ਹ, ਹੁਸ਼ਿਆਰਪੁਰ, ਆਬਜ਼ਰਵੇਸ਼ਨ ਹੋਮ, ਹੁਸ਼ਿਆਰਪੁਰ ਅਤੇ ਸਾਂਝ ਕੇਂਦਰ ਵਿੱਚ ਖੋਲ੍ਹੇ ਗਏ ਲੀਗਲ ਏਡ ਕਲੀਨਿਕਾਂ ਵਿੱਚ ਜਾਗਰੂਕਤਾ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਪੈਨਲ ਐਡਵੋਕੇਟਾਂ ਵੱਲੋਂ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਚੰਗੇ ਕੰਮ ਕਰਨ ਲਈ ਪ੍ਰੇਰਿਤ ਕੀਤਾ ਗਿਆ, ਤਾ ਜ਼ੋ ਚੰਗੇ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ। ਇਸ ਤੋ ਇਲਾਵਾ ...
ਮਹਿਲਾਵਾਂ ਦੀ ਮੁਫ਼ਤ ਸਿਹਤ ਜਾਂਚ ਅਤੇ ਰੋਜ਼ਗਾਰ ਮੇਲੇ ਦਾ ਕੀਤਾ ਆਯੋਜਨ

ਮਹਿਲਾਵਾਂ ਦੀ ਮੁਫ਼ਤ ਸਿਹਤ ਜਾਂਚ ਅਤੇ ਰੋਜ਼ਗਾਰ ਮੇਲੇ ਦਾ ਕੀਤਾ ਆਯੋਜਨ

Local news
ਸ੍ਰੀ ਮੁਕਤਸਰ ਸਾਹਿਬ, 19 ਦਸੰਬਰ- ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋਂ ਬੇਟੀ ਬਚਾਓ, ਬੇਟੀ ਪੜ੍ਹਾਓ ਸਕੀਮ ਅਧੀਨ ਔਰਤਾਂ ਲਈ ਸਿਹਤ ਅਤੇ ਰੋਜ਼ਗਾਰ ਕੈਂਪ ਅੱਜ ਤਾਜ ਪੈਲੇਸ, ਸ੍ਰੀ ਮੁਕਤਸਰ ਸਾਹਿਬ ਵਿਖੇ ਆਯੋਜਿਤ ਕੀਤਾ ਗਿਆ। ਇਸ ਮੇਲੇ ਵਿੱਚ 10 ਕੰਪਨੀਆਂ ਨੇ ਭਾਗ ਲਿਆ, ਅਤੇ 500 ਤੋਂ ਵੱਧ ਅਸਾਮੀਆਂ ਲਈ ਇੰਟਰਵਿਊ ਕੀਤੀ ਗਈ। ਇਸ  ਮੇਲੇ ਵਿੱਚ 271 ਉਮੀਦਵਾਰਾਂ ਨੇ ਸੁਨਹਿਰੀ ਭਵਿੱਖ ਲੋਚਦਿਆਂ ਆਈਆਂ ਕੰਪਨੀਆਂ ਵਿੱਚ ਆਪਣੇ ਵੇਰਵੇ ਦਿੱਤੇ ਅਤੇ ਸਿਲੈਕਟ ਹੋਏ । ਰੋਜ਼ਗਾਰ ਦਫਤਰ ਦੇ ਨੁਮਾਇੰਦੇ ਨੇ ਦੱਸਿਆ ਕਿ ਆਏ ਹੋਏ ਉਮੀਦਵਾਰਾਂ ਵਿੱਚੋਂ 149 ਦੀ ਨਿਯੁਕਤੀ ਮੌਕੇ ਤੇ ਕਰ ਦਿੱਤੀ  ਗਈ। ਉਨਾਂ ਦੱਸਿਆ ਕਿ 13 ਨਿਯੁਕਤ ਲੜਕੀਆਂ ਨੂੰ ਮੌਕੇ ਤੇ ਆਫਰ ਲੈਟਰ ਦਿੱਤੇ ਗਏ। ਡਿਪਟੀ ਕਮਿਸ਼ਨਰ ਸ਼੍ਰੀ ਅਭੀਜੀਤ ਕਪਲਿਸ਼ ਨੇ ਦੱਸਿਆ ਕਿ  ਅਜਿਹੇ ਪ੍ਰੋਗਰਾਮ ਲੋਕਾਂ ਲਈ ਲਾਹੇਵੰਦ ਹੁੰਦੇ ਹਨ ।  ਇਸ ਮੌਕੇ ਮੇਲੇ ਸੰਬੰਧੀ ਜਾਣਕਾਰੀ ਦਿੰਦਿਆਂ ਨੋਡਲ ਅਫ਼ਸਰ ਦਿਲਬਾਗ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਇਸ ਉਪਰਾਲੇ ਦਾ ਲੋ...
ਤੁਹਾਡਾ ਪੈਸਾ, ਤੁਹਾਡਾ ਹੱਕ’ ਅਭਿਆਨ ਤਹਿਤ ਜਨ ਜਾਗਰੂਕਤਾ ਕੈਂਪ

ਤੁਹਾਡਾ ਪੈਸਾ, ਤੁਹਾਡਾ ਹੱਕ’ ਅਭਿਆਨ ਤਹਿਤ ਜਨ ਜਾਗਰੂਕਤਾ ਕੈਂਪ

Local news
ਬਰਨਾਲਾ 19 ਦਸੰਬਰ- ਵਿੱਤੀ ਸੇਵਾਵਾਂ ਵਿਭਾਗ ਅਤੇ ਭਾਰਤੀ ਰਿਜ਼ਰਵ ਬੈਂਕ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬਰਨਾਲਾ ਵਿਖੇ ‘ਤੁਹਾਡਾ ਪੈਸਾ, ਤੁਹਾਡਾ ਹੱਕ’ ਅਭਿਆਨ ਤਹਿਤ ਇੱਕ ਜਨ ਜਾਗਰੂਕਤਾ ਕੈਂਪ ਕਰਵਾਇਆ ਗਿਆ। ਇਸ ਕੈਂਪ ਦਾ ਮੁੱਖ ਉਦੇਸ਼ ਅਣਦਾਅਵਾ ਰਾਸ਼ੀ ਦੇ ਤੇਜ਼ ਅਤੇ ਪ੍ਰਭਾਵਸ਼ਾਲੀ ਨਿਪਟਾਰੇ ਨੂੰ ਯਕੀਨੀ ਬਣਾਉਣਾ ਅਤੇ ਨਾਗਰਿਕਾਂ ਨੂੰ ਆਪਣੇ ਭੁੱਲੇ ਹੋਏ ਵਿੱਤੀ ਸੰਪਤੀਆਂ ਨੂੰ ਲੱਭਣ ਅਤੇ ਵਾਪਸ ਪ੍ਰਾਪਤ ਕਰਨ ਵਿੱਚ ਮਦਦ ਕਰਨਾ ਸੀ। ਇਸ ਜਨ ਜਾਗਰੂਕਤਾ ਕੈਂਪ ਵਿੱਚ ਵੱਖ-ਵੱਖ ਵਿੱਤੀ ਸੰਸਥਾਵਾਂ ਦੇ ਸੀਨੀਅਰ ਅਧਿਕਾਰੀਆਂ ਨੇ ਭਾਗ ਲਿਆ। ਇਹ ਕੈਂਪ ਬੈਂਕ ਆਫ਼ ਮਹਾਰਾਸ਼ਟਰ, ਬਰਨਾਲਾ ਦੇ ਸ਼ਾਖਾ ਪ੍ਰਬੰਧਕ ਸ਼੍ਰੀ ਵਿਸ਼ਾਲ ਸੋਨੀ ਵੱਲੋਂ ਬਹੁਤ ਹੀ ਸੁਚੱਜੇ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਕਰਵਾਇਆ ਗਿਆ। ਇਸ ਜਨ ਜਾਗਰੁਕਤਾ ਕੈਂਪ ਦੌਰਾਨ ਐਲਡੀਐਮ ਸਟੇਟ ਬੈਂਕ ਆਫ ਇੰਡੀਆ ਸ਼੍ਰੀ ਗੁਰਪਰਮਿੰਦਰ ਸਿੰਘ ਨੇ ਦੱਸਿਆ ਕਿ ਲੋਕਾਂ ਨੂੰ ਬੈਂਕਾਂ ਵਿੱਚ ਪਈ ਅਣਦਾਅਵਾ ਜਮ੍ਹਾਂ ਰਕਮਾਂ, ਡਿਵਿਡੈਂਡ, ਸ਼ੇਅਰ, ਮਿਊਚੁਅਲ ਫੰਡ, ਬੀਮਾ ਪਾਲਿਸੀ ਦਾਵਿਆਂ ਅਤੇ ਹੋਰ ਬਚਤ ਯੋਜਨਾਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਇ...
ਹੁਸ਼ਿਆਰਪੁਰ ਬਣੇਗਾ ਸੋਲਰ ਮਾਡਲ ਜ਼ਿਲ੍ਹਾ, 600 ਹੋਣਹਾਰ ਵਿਦਿਆਰਥੀਆਂ ਦੇ ਘਰਾਂ ‘ਚ ਲੱਗਣਗੇ ਮੁਫ਼ਤ ਸੋਲਰ ਸਿਸਟਮ

ਹੁਸ਼ਿਆਰਪੁਰ ਬਣੇਗਾ ਸੋਲਰ ਮਾਡਲ ਜ਼ਿਲ੍ਹਾ, 600 ਹੋਣਹਾਰ ਵਿਦਿਆਰਥੀਆਂ ਦੇ ਘਰਾਂ ‘ਚ ਲੱਗਣਗੇ ਮੁਫ਼ਤ ਸੋਲਰ ਸਿਸਟਮ

Local news
ਹੁਸ਼ਿਆਰਪੁਰ, 19 ਦਸੰਬਰ : ਜ਼ਿਲ੍ਹੇ ਦੇ ਭਵਿੱਖ ਨੂੰ ਊਰਜਾ, ਸਿੱਖਿਆ ਤੇ ਆਤਮ ਨਿਰਭਰਤਾ ਦੇ ਮਜ਼ਬੂਤ ਥੰਮਾਂ ‘ਤੇ ਖੜ੍ਹਾ ਕਰਨ ਦੀ ਦਿਸ਼ਾ ਵਿਚ ਜ਼ਿਲ੍ਹਾ ਪ੍ਰਸ਼ਾਸਨ ਨੇ ਚੜ੍ਹਦਾ ਸੂਰਜ ਮੁਹਿੰਮ ਦੇ ਤਹਿਤ ਇਕ ਪ੍ਰੇਰਿਕ ਅਤੇ ਦੂਰਦਰਸ਼ੀ ਪਹਿਲ ਕੀਤੀ ਹੈ। ਇਸ ਮੁਹਿੰਮ ਦੇ ਕੇਂਦਰ ਵਿਚ ਜਿਥੇ 600 ਟਾਪਰ ਵਿਦਿਆਰਥੀਆਂ ਦੇ ਘਰਾਂ ‘ਤੇ 1-1 ਕਿਲੋਵਾਟ ਦਾ ਮੁਫ਼ਤ ਰੂਫ ਟਾਪ ਸੋਲਰ ਸਿਸਟਮ ਹੈ, ਉਥੇ ਇਸ ਦੇ ਨਾਲ-ਨਾਲ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਲਈ ਰੋਜ਼ਗਾਰ ਅਤੇ ਪੇਂਡੂ ਮਹਿਲਾਵਾਂ ਲਈ ਰੋਜ਼ਗਾਰ ਨਾਲ ਜੁੜੇ ਦੋ ਹੋਰ ਪ੍ਰੋਜੈਕਟ ਵੀ ਸਮਾਜ ਨੂੰ ਨਵੀਂ ਦਿਸ਼ਾ ਦੇਣ ਦਾ ਕੰਮ ਕਰ ਰਹੇ ਹਨ।             ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਪ੍ਰਧਾਨਗੀ ਵਿਚ ਜ਼ਿਲ੍ਹੇ ਵਿਚ ਕੰਮ ਕਰ ਰਹੀਆਂ ਵੱਖ-ਵੱਖ ਸਵੈ-ਸੇਵੀ ਸੰਸਥਾਵਾਂ ਨਾਲ ਹੋਈ ਮੀਟਿੰਗ ਵਿਚ ਇਹ ਸਪੱਸ਼ਟ ਸੰਦੇਸ਼ ਦਿੱਤਾ ਗਿਆ ਹੈ ਕਿ ਵਿਕਾਸ ਤਾਂ ਹੀ ਟਿਕਾਊ ਹੋਵੇਗਾ, ਜਦੋਂ ਪ੍ਰਸ਼ਾਸਨ ਅਤੇ ਸਮਾਜ ਮਿਲ ਕੇ ਅੱਗੇ ਵਧੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਪੂਰੀ ਮੁਹਿੰਮ ਜ਼ਿਲ੍ਹਾ ਪ੍ਰਸ਼ਾਸਨ ਵਲੋ...
ਪਛੜੀਆਂ ਸ਼੍ਰੇਣੀਆਂ, ਘੱਟ ਗਿਣਤੀ ਵਰਗ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗ ਦੇ ਲੋਕਾਂ ਦੇ ਉਥਾਨ ਲਈ ਪੰਜਾਬ ਸਰਕਾਰ ਯਤਨਸ਼ੀਲ : ਸੰਦੀਪ ਸੈਣੀ

ਪਛੜੀਆਂ ਸ਼੍ਰੇਣੀਆਂ, ਘੱਟ ਗਿਣਤੀ ਵਰਗ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗ ਦੇ ਲੋਕਾਂ ਦੇ ਉਥਾਨ ਲਈ ਪੰਜਾਬ ਸਰਕਾਰ ਯਤਨਸ਼ੀਲ : ਸੰਦੀਪ ਸੈਣੀ

Punjab News
ਚੰਡੀਗੜ੍ਹ, 19 ਦਸੰਬਰ:- ਪੰਜਾਬ ਪਛੜੀਆਂ ਸ਼੍ਰੇਣੀਆਂ, ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ (ਬੈਕਫਿੰਕੋ) ਵੱਲੋਂ ਸੂਬੇ ਦੀਆਂ ਪਛੜੀਆਂ ਸ਼੍ਰੇਣੀਆਂ, ਆਰਥਿਕ ਤੌਰ ‘ਤੇ ਕਮਜ਼ੋਰ ਵਰਗ ਅਤੇ ਘੱਟ ਗਿਣਤੀ ਵਰਗ ਦੇ ਵਿਅਕਤੀਆਂ ਦਾ ਆਰਥਿਕ ਮਿਆਰ ਉੱਚਾ ਚੁੱਕਣ ਦੇ ਮਨੋਰਥ ਨਾਲ ਸਵੈ-ਰੁਜ਼ਗਾਰ ਸਥਾਪਿਤ ਕਰਨ ਲਈ ਅਤੇ ਵਿਦਿਆਰਥੀਆਂ ਨੂੰ ਦੇਸ਼ ਅਤੇ ਵਿਦੇਸ਼ਾਂ ਵਿੱਚ ਉਚੇਰੀ ਸਿਖਿਆ ਪ੍ਰਾਪਤ ਕਰਨ ਲਈ ਘੱਟ ਵਿਆਜ ਦੀ ਦਰ ‘ਤੇ ਕਰਜੇ ਮੁਹੱਇਆ ਕਰਵਾਏ ਜਾਂਦੇ ਹਨ। ਇਹ ਜਾਣਕਾਰੀ ਬੈਕਫਿੰਕੋ ਦੇ ਚੇਅਰਮੈਨ ਸ੍ਰੀ ਸੰਦੀਪ ਸੈਣੀ ਵੱਲੋਂ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਪਛੜੀਆਂ ਸ਼੍ਰੇਣੀਆਂ, ਘੱਟ ਗਿਣਤੀ ਵਰਗ  ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗ ਦੇ ਲੋਕਾਂ ਦੇ ਉਥਾਨ ਲਈ ਪੰਜਾਬ ਸਰਕਾਰ ਯਤਨਸ਼ੀਲ ਹੈ। ਸ੍ਰੀ  ਸੈਣੀ ਨੇ ਦੱਸਿਆ ਕਿ ਬੈਕਫਿੰਕੋ ਵੱਲੋਂ ਸਾਲ 2025-26 ਦੌਰਾਨ ਐਨ.ਐਮ.ਡੀ. ਸਕੀਮ ਅਧੀਨ ਪੰਜਾਬ ਰਾਜ ਦੇ ਘੱਟ ਗਿਣਤੀ ਵਰਗ (ਸਿੱਖ, ਮੁਸਲਿਮ, ਕ੍ਰਿਸ਼ਚਨ, ਪਾਰਸੀ, ਬੋਧੀ ਅਤੇ ਜੈਨੀ) ਦੇ ਲੋਕਾਂ ਨੂੰ 1047 ਲਾਭਪਾਤਰੀਆਂ ਨੂੰ 26.12 ਕਰੋੜ ਰੁਪਏ ਕਰਜੇ ਦਾ ਟੀਚਾ ਨਿਸ਼ਚਿਤ ਕੀਤਾ ਗਿਆ ਹੈ, ਜਿਸ ਦੇ ਵਿਰੁੱ...
‘ਯੁੱਧ ਨਸ਼ਿਆਂ ਵਿਰੁੱਧ’: 293ਵੇਂ ਦਿਨ, ਪੰਜਾਬ ਪੁਲਿਸ ਨੇ 61 ਨਸ਼ਾ ਤਸਕਰਾਂ ਨੂੰ 528 ਗ੍ਰਾਮ ਹੈਰੋਇਨ, 2.4 ਕਿਲੋਗ੍ਰਾਮ ਅਫੀਮ, 3 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ*

‘ਯੁੱਧ ਨਸ਼ਿਆਂ ਵਿਰੁੱਧ’: 293ਵੇਂ ਦਿਨ, ਪੰਜਾਬ ਪੁਲਿਸ ਨੇ 61 ਨਸ਼ਾ ਤਸਕਰਾਂ ਨੂੰ 528 ਗ੍ਰਾਮ ਹੈਰੋਇਨ, 2.4 ਕਿਲੋਗ੍ਰਾਮ ਅਫੀਮ, 3 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ*

Punjab News
ਚੰਡੀਗੜ੍ਹ, 19 ਦਸੰਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਨਸ਼ਿਆਂ ਵਿਰੋਧੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ ਲਗਾਤਾਰ 293ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 282 ਥਾਵਾਂ ’ਤੇ ਛਾਪੇਮਾਰੀ ਕੀਤੀ ਜਿਸ ਨਾਲ ਸੂਬੇ ਭਰ ਵਿੱਚ  61 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਉਪਰੰਤ 52 ਐਫਆਈਆਰਜ਼ ਦਰਜ ਕੀਤੀਆਂ ਗਈਆਂ। ਇਸ ਦੇ ਨਾਲ, 293 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 40,748 ਹੋ ਗਈ ਹੈ। ਛਾਪੇਮਾਰੀਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 528 ਗ੍ਰਾਮ ਹੈਰੋਇਨ, 2.4 ਕਿਲੋਗ੍ਰਾਮ ਅਫੀਮ, 214 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 3.02 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਹੋਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ ...
ਸਮਾਜਿਕ ਸੁਰੱਖਿਆ ਤੋਂ ਸੰਕੇਤਿਕ ਵਿਧਾਨ ਸਭਾ ਤੱਕ: ਪੰਜਾਬ ਸਰਕਾਰ ਦੇ ਲੋਕ-ਪੱਖੀ ਅਤੇ ਇਤਿਹਾਸਕ ਕਦਮ

ਸਮਾਜਿਕ ਸੁਰੱਖਿਆ ਤੋਂ ਸੰਕੇਤਿਕ ਵਿਧਾਨ ਸਭਾ ਤੱਕ: ਪੰਜਾਬ ਸਰਕਾਰ ਦੇ ਲੋਕ-ਪੱਖੀ ਅਤੇ ਇਤਿਹਾਸਕ ਕਦਮ

Punjab News
ਚੰਡੀਗੜ੍ਹ, 19 ਦਸੰਬਰ:- ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਨਿਰੰਤਰ ਲੋਕ-ਪੱਖੀ ਨੀਤੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ। ਬਜ਼ੁਰਗਾਂ, ਔਰਤਾਂ, ਬੱਚਿਆਂ ਅਤੇ ਦਿਵਿਆਂਗਜਨਾਂ ਦੀ ਸਮਾਜਿਕ ਅਤੇ ਆਰਥਿਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਾਲ 2025 (ਵਿੱਤੀ ਸਾਲ 2025-26) ਦੌਰਾਨ ਕਈ ਇਤਿਹਾਸਕ ਪਹਿਲਕਦਮੀਆਂ ਕੀਤੀਆਂ ਗਈਆਂ ਹਨ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ। ਉਨ੍ਹਾਂ ਦੱਸਿਆ ਕਿ ਸਮਾਜਿਕ ਸੁਰੱਖਿਆ ਸਕੀਮਾਂ ਅਧੀਨ ਸਾਲ 2025 ਦੌਰਾਨ 6175 ਕਰੋੜ ਰੁਪਏ ਦਾ ਬਜਟ ਉਪਬੰਧ ਕੀਤਾ ਗਿਆ ਹੈ, ਜਿਸ ਵਿੱਚੋਂ ਨਵੰਬਰ 2025 ਤੱਕ 4683.94 ਕਰੋੜ ਰੁਪਏ ਦੀ ਰਾਸ਼ੀ ਬੁਢਾਪਾ ਪੈਨਸ਼ਨ ਅਤੇ ਹੋਰ ਵਿੱਤੀ ਸਹਾਇਤਾ ਸਕੀਮਾਂ ਤਹਿਤ ਜਾਰੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਇਸ ਸਮੇਂ 35 ਲੱਖ 29 ਹਜ਼ਾਰ 216 ਲਾਭਪਾਤਰੀਆਂ ਨੂੰ ਨਿਰੰਤਰ ਵਿੱਤੀ ਸਹਾਇਤਾ ਮਿਲ ਰਹੀ ਹੈ, ਜੋ ਕਿ ਪੰਜਾਬ ਸਰਕਾਰ ਵੱਲੋਂ ਸਮਾਜਿਕ ਸੁਰੱਖਿਆ ਦਾ ਮਜ਼ਬੂਤ ਜਾਲ ਤਿਆਰ ਕਰਨ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ...
ਸਾਲ 2025 ਦਾ ਲੇਖਾ-ਜੋਖਾ – ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਵਿਭਾਗ

ਸਾਲ 2025 ਦਾ ਲੇਖਾ-ਜੋਖਾ – ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਵਿਭਾਗ

Punjab News
ਚੰਡੀਗੜ੍ਹ, 19 ਦਸੰਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਕਿਸਾਨ-ਪੱਖੀ ਪਹੁੰਚ ਦੇ ਨਤੀਜੇ ਵਜੋਂ ਅਤੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਅਗਵਾਈ ਹੇਠ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਨੇ ਸਾਲ 2025-26 ਦੌਰਾਨ ਕਣਕ ਅਤੇ ਝੋਨੇ ਦੇ ਖਰੀਦ ਸੀਜ਼ਨਾਂ ਦੀ ਸਫ਼ਲਤਾ ਨੂੰ ਯਕੀਨੀ ਬਣਾਇਆ। ਦੋਵਾਂ ਸੀਜ਼ਨਾਂ ਵਿੱਚ ਮੰਡੀਆਂ ਵਿੱਚ ਸਾਰੇ ਭਾਈਵਾਲਾਂ ਜਿਵੇਂ ਕਿ ਕਿਸਾਨਾਂ, ਆੜ੍ਹਤੀਆਂ, ਕਾਮਿਆਂ ਲਈ ਢੁਕਵੇਂ ਸਫ਼ਾਈ, ਪਾਣੀ ਅਤੇ ਬਾਰਦਾਨੇ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਸਨ, ਜਿਨ੍ਹਾਂ ਨੇ ਨਿਰਵਿਘਨ ਅਤੇ ਸੁਚਾਰੂ ਖਰੀਦ ਸੀਜ਼ਨਾਂ ਨੂੰ ਯਕੀਨੀ ਬਣਾਉਣ ਵਿੱਚ ਅਹਿਮ ਯੋਗਦਾਨ ਪਾਇਆ। ਅਪ੍ਰੈਲ-ਮਈ ਦੌਰਾਨ ਕਣਕ ਦੇ ਖਰੀਦ ਸੀਜ਼ਨ ਵਿੱਚ 72 ਘੰਟਿਆਂ ਦੇ ਸਮੇਂ ਵਿੱਚ ਕਿਸਾਨਾਂ ਦੀ 130 ਲੱਖ ਮੀਟਰਿਕ ਟਨ ਤੋਂ ਵੱਧ ਉਪਜ ਦੀ ਖਰੀਦ ਅਤੇ ਚੁਕਾਈ ਕੀਤੀ ਗਈ। ਇਸ ਦੇ ਨਾਲ ਹੀ 27000 ਕਰੋੜ ਰੁਪਏ ਤੋਂ ਵੱਧ ਰਾਸ਼ੀ ਕਿਸਾਨਾਂ ਦੇ ਖਾਤਿਆਂ ਵਿੱਚ ਜਮ੍ਹਾਂ ਕਰਵਾਈ ਗਈ। ਸੂਬੇ ਵਿੱਚ ਭਿਆਨਕ ਹੜ੍ਹਾਂ ਦੀ ਮਾਰ ਨਾਲ ਪ੍ਰਭਾਵਿਤ ਹੋਣ ਦੇ ਬਾਵਜੂਦ ਝੋਨੇ ਦਾ ਖਰੀਦ ਸੀਜ਼ਨ (ਅਕਤੂਬਰ-...
ਖੇਤੀ ਰਹਿੰਦ-ਖੂੰਹਦ ਦੇ ਨਿਪਟਾਰੇ ਅਤੇ ਸੌਰ ਊਰਜਾ ਨਾਲ ਰੁਸ਼ਨਾਏਗਾ ਪੰਜਾਬ

ਖੇਤੀ ਰਹਿੰਦ-ਖੂੰਹਦ ਦੇ ਨਿਪਟਾਰੇ ਅਤੇ ਸੌਰ ਊਰਜਾ ਨਾਲ ਰੁਸ਼ਨਾਏਗਾ ਪੰਜਾਬ

Punjab News
ਚੰਡੀਗੜ੍ਹ, 19 ਦਸੰਬਰ:- ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਸਾਲ 2025 ਦੌਰਾਨ ਨਵਿਆਉਣਯੋਗ ਖੇਤਰ ਵਿੱਚ ਹੋਈ ਬੇਮਿਸਾਲ ਪ੍ਰਗਤੀ 'ਤੇ ਚਾਨਣਾ ਪਾਉਂਦਿਆਂ ਦੱਸਿਆ ਕਿ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਵੱਲੋਂ ਖੇਤੀ ਰਹਿੰਦ-ਖੂੰਹਦ ਅਤੇ ਸੌਰ ਊਰਜਾ ਦੀ ਵਰਤੋਂ ਜ਼ਰੀਏ ਪੰਜਾਬ ਨੂੰ ਸੁਹਾਵਣੇ ਤੇ ਸਿਹਤਮੰਦ ਭਵਿੱਖ ਵੱਲ ਲਿਜਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹੁਣ ਸੂਰਜ ਤੋਂ ਘਰਾਂ ਅਤੇ ਖੇਤਾਂ ਨੂੰ ਊਰਜਾ ਮਿਲ ਰਹੀ ਹੈ; ਖੇਤੀ ਰਹਿੰਦ-ਖੂੰਹਦ ਤੋਂ ਸਾਫ਼-ਸੁਥਰੇ ਈਂਧਣ ਵਜੋਂ ਕੰਮ ਲਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੇਡਾ ਨੇ ਆਪਣੀਆਂ ਵਿਕਾਸ-ਮੁਖੀ ਨੀਤੀਆਂ ਨਾਲ ਪੰਜਾਬ ਦੇ ਟਿਕਾਊ ਭਵਿੱਖ ਦੀ ਸਿਰਜਣਾ ਵੱਲ ਇੱਕ ਵੱਡੀ ਪੁਲਾਂਘ ਪੁੱਟੀ ਹੈ। ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਸੌਰ ਊਰਜਾ ਨਾਲ ਪੰਜਾਬ ਦਾ ਰਿਸ਼ਤਾ ਇਸ ਸਾਲ ਹੋਰ ਵੀ ਗੂੜਾ ਹੋਇਆ ਹੈ ਕਿਉਂਕਿ ਜੁਲਾਈ 2025 ਵਿੱਚ ਬਠਿੰਡਾ ਦੇ ਪਿੰਡ ਭਾਗੀ ਬਾਂਦਰ ਵਿਖੇ 4 ਮੈਗਾਵਾਟ ਸਮਰੱਥਾ ਦਾ ਇੱਕ ਗਰਾਊਂਡ -ਮਾਊਂਟਿਡ ਸੋਲਰ ਪਾਵਰ ਪ੍ਰੋਜੈਕਟ ਸ਼ੁਰੂ ਕੀਤਾ ਗਿਆ ਹੈ ਅਤੇ ਬਠਿੰਡਾ ਦੇ ਕੋਠੇ ਮੱਲੂਆਣਾ ਅਤੇ ਸ਼ੇਰ...
ਟਰਾਂਸਪੋਰਟ ਖੇਤਰ ਵਿੱਚ ਵੱਡੀਆਂ ਕੰਪਨੀਆਂ ਦੀ ਇਜਾਰੇਦਾਰੀ ਖ਼ਤਮ ਕਰਨ ਲਈ ਮੁੱਖ ਮੰਤਰੀ ਦਾ ਵੱਡਾ ਕਦਮ, ‘ਰੋਜ਼ਗਾਰ ਕ੍ਰਾਂਤੀ ਯੋਜਨਾ’ ਅਧੀਨ ਬੇਰੋਜ਼ਗਾਰ ਨੌਜਵਾਨਾਂ ਨੂੰ 505 ਮਿੰਨੀ ਬੱਸ ਪਰਮਿਟ ਸੌਂਪੇ

ਟਰਾਂਸਪੋਰਟ ਖੇਤਰ ਵਿੱਚ ਵੱਡੀਆਂ ਕੰਪਨੀਆਂ ਦੀ ਇਜਾਰੇਦਾਰੀ ਖ਼ਤਮ ਕਰਨ ਲਈ ਮੁੱਖ ਮੰਤਰੀ ਦਾ ਵੱਡਾ ਕਦਮ, ‘ਰੋਜ਼ਗਾਰ ਕ੍ਰਾਂਤੀ ਯੋਜਨਾ’ ਅਧੀਨ ਬੇਰੋਜ਼ਗਾਰ ਨੌਜਵਾਨਾਂ ਨੂੰ 505 ਮਿੰਨੀ ਬੱਸ ਪਰਮਿਟ ਸੌਂਪੇ

Breaking News
ਚੰਡੀਗੜ੍ਹ, 19 ਦਸੰਬਰ:- ਟਰਾਂਸਪੋਰਟ ਖੇਤਰ ਵਿੱਚ ਵੱਡੀਆਂ ਕੰਪਨੀਆਂ ਦਾ ਏਕਾਧਿਕਾਰ ਖ਼ਤਮ ਕਰਨ ਦੇ ਉਦੇਸ਼ ਨਾਲ ਵੱਡਾ ਕਦਮ ਚੁੱਕਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ‘ਰੋਜ਼ਗਾਰ ਕ੍ਰਾਂਤੀ ਸਕੀਮ’ ਤਹਿਤ ਸੂਬੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ 505 ਮਿੰਨੀ ਬੱਸ ਪਰਮਿਟ ਸੌਂਪੇ। ਇੱਥੇ ਮਗਸੀਪਾ ਵਿਖੇ ਹੋਏ ਇੱਕ ਸਮਾਗਮ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਇਹ ਇਤਿਹਾਸਕ ਮੀਲ ਪੱਥਰ ਹੈ ਕਿਉਂਕਿ ਸੂਬਾ ਸਰਕਾਰ ਨੇ ਇਸ ਸਵੈ-ਰੋਜ਼ਗਾਰ ਪਹਿਲਕਦਮੀ ਨਾਲ ‘ਰੋਜ਼ਗਾਰ ਕ੍ਰਾਂਤੀ’ ਦੀ ਸ਼ੁਰੂਆਤ ਕੀਤੀ ਹੈ। ਉਨ੍ਹਾਂ ਕਿਹਾ ਕਿ ਟਰਾਂਸਪੋਰਟ ਵਿਭਾਗ ਨੇ ਮਾਰਚ 2022 ਤੋਂ ਹੁਣ ਤੱਕ ਕੁੱਲ 1165 ‘ਸਮਾਲ ਸਟੇਜ ਕੈਰਿਜ ਪਰਮਿਟ’ ਮਨਜ਼ੂਰ ਕੀਤੇ ਹਨ ਅਤੇ ਅੱਜ ਇਸ ਯੋਜਨਾ ਤਹਿਤ 505 ਨੌਜਵਾਨਾਂ ਨੂੰ ਪਰਮਿਟ ਦਿੱਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਪਰਮਿਟ ਆਮ ਪਰਿਵਾਰਾਂ ਦੇ ਇਨ੍ਹਾਂ ਨੌਜਵਾਨਾਂ ਨੂੰ ਸਮਰੱਥ ਬਣਾਉਣ ਲਈ ਨਿਰਪੱਖ ਢੰਗ ਨਾਲ ਦਿੱਤੇ ਗਏ ਹਨ। ਪਰਮਿਟ ਪ੍ਰਾਪਤ ਕਰਨ ਵਾਲੇ ਨੌਜਵਾਨਾਂ ਨੂੰ ਵਧਾਈ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਹ ਕਦਮ ਪੈਟਰੋਲ ਪੰਪ ਅਪਰੇਟਰਾਂ, ਬੱਸ ਅਪਰੇਟਰਾਂ ਅਤ...