ਬੱਚਿਆਂ ਦੀ ਭਲਾਈ ਲਈ ਕੰਮ ਕਰਨ ਵਾਲੀਆਂ ਸੰਸਥਾਵਾਂ ਦੀ ਰਜਿਸਟਰੇਸ਼ਨ ਲਾਜਮੀ – ਡਿਪਟੀ ਕਮਿਸ਼ਨਰ
ਮਾਲੇਰਕੋਟਲਾ, 15 ਦਸੰਬਰ - ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋ ਜਾਰੀ ਦਿਸ਼ਾ ਨਿਰਦੇਸ਼ਾਂ ਅਨੁਸਾਰ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੀ ਭਲਾਈ ਕਰ ਰਹੀਆਂ ਸਰਕਾਰੀ ਜਾਂ ਗੈਰ ਸਰਕਾਰੀ ਸੰਸਥਾਵਾਂ ਦਾ ਜੁਵੇਨਾਇਲ ਜਸਟਿਸ (ਕੇਅਰ ਐਂਡ ਪ੍ਰੋਟੈਕਸ਼ਨ ਆਫ ਚਿਲਡਰਨ) ਐਕਟ 2015 ਦੀ ਧਾਰਾ 41 (1) ਤਹਿਤ ਰਜਿਸਟਰਡ ਹੋਣਾ ਲਾਜਮੀ ਹੈ।
ਉਨ੍ਹਾਂ ਦੱਸਿਆ ਕਿ ਜੇਕਰ ਜਿਲ੍ਹੇ ਅੰਦਰ ਕੋਈ ਵੀ ਸੰਸਥਾ ਜੋ ਬੱਚਿਆਂ ਦੀ ਭਲਾਈ ਦੇ ਖੇਤਰ ਵਿੱਚ ਕੰਮ ਕਰਦੀਆਂ ਹਨ ਜਾਂ ਫਿਰ ਬੱਚਿਆਂ ਦੀ ਭਲਾਈ ਖੇਤਰ ਵਿੱਚ ਕੰਮ ਕਰਨ ਲਈ ਚਾਹਵਾਨ ਹੋਣ, ਪ੍ਰੰਤੂ ਉਨ੍ਹਾਂ ਵੱਲੋਂ ਅਜੇ ਤੱਕ ਜੁਵੇਨਾਇਲ ਜਸਟਿਸ (ਕੇਅਰ ਐਡ ਪ੍ਰੋਟੈਕਸ਼ਨ ਆਫ ਚਿਲਡਰਨ) ਐਕਟ 2015 ਦੀ ਧਾਰਾ 41 (1) ਤਹਿਤ ਰਜਿਸਟਰੇਸ਼ਨ ਨਹੀਂ ਕਰਵਾਈ ਹੈ, ਅਜਿਹੀਆਂ ਸੰਸਥਾਵਾਂ ਦੇ ਪ੍ਰਬੰਧਕ ਜਲਦ ਤ...








