ਨਿਕਾਏ ਚੋਣਾਂ ਵਿੱਚ ਭਾਜਪਾ ਦੀ ਇਤਿਹਾਸਕ ਜਿੱਤ ਵਿਕਾਸ ਅਤੇ ਸੁਸ਼ਾਸਨ ਦੀ ਰਾਜਨੀਤੀ ਉੱਤੇ ਜਨਤਾ ਦੀ ਮੋਹਰ – ਨਾਇਬ ਸਿੰਘ ਸੈਣੀ
ਚੰਡੀਗੜ੍ਹ, 14 ਮਈ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਨਿਕਾਏ ਚੋਣਾਂ ਵਿੱਚ ਭਾਰਤੀ ਜਨਤਾ ਪਾਰਟੀ ਦੀ ਇਤਿਹਾਸਕ ਅਤੇ ਇੱਕਤਰਫਾ ਜਿੱਤ ਇਸ ਗੱਲ ਦਾ ਸਪਸ਼ਟ ਸੰਕੇਤ ਹੈ ਕਿ ਹਰਿਆਣਾ ਦੀ ਜਨਤਾ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਵਿਕਾਸ, ਸੁਸ਼ਾਸਨ, ਪਾਰਦਰਸ਼ਤਾ ਅਤੇ ਰਾਸ਼ਟਰਵਾਦ ਦੀ ਰਾਜਨੀਤੀ ਨੂੰ ਖੁੱਲ੍ਹੇ ਦਿਲ ਨਾਲ ਸਵੀਕਾਰ ਕੀਤਾ ਹੈ। ਉਨ੍ਹਾਂ ਨੇ ਇਸ ਇਤਿਹਾਸਕ ਜਿੱਤ ਲਈ ਪ੍ਰਦੇਸ਼ ਵਾਸੀਆਂ ਦਾ ਧੰਨਵਾਦ ਕੀਤਾ।
ਮੁੱਖ ਮੰਤਰੀ ਵੀਰਵਾਰ ਨੂੰ ਪੰਚਕੂਲਾ ਵਿੱਚ ਆਯੋਜਿਤ ਨਗਰ ਨਿਕਾਏ ਦੇ ਨਵੇਂ ਚੁਣੇ ਗਏ ਮੇਅਰ, ਚੇਅਰਮੈਨ ਅਤੇ ਕੌਂਸਲਰਾਂ ਦੇ ਸਨਮਾਨ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਸੰਬੋਧਨ ਕਰ ਰਹੇ ਸਨ।
ਉਨ੍ਹਾਂ ਨੇ ਭਾਜਪਾ ਦੇ ਸਮਰਪਿਤ ਵਰਕਰਾਂ ਦਾ ਵੀ ਧੰਨਵਾਦ ਕੀਤਾ, ਜਿਨ੍ਹਾਂ ਨੇ ਭਿਆਨਕ ਗਰਮੀ ਦੇ ਬਾਵਜੂਦ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਦਾ ਕੰਮ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਪ੍ਰਦੇਸ਼ ਦੀ ਜਨਤਾ ਨੇ ਨਿਕਾਏ ਚੋਣਾਂ ਵਿੱਚ ਕਾਂਗਰਸ ਦੀ ਪਰਿਵਾਰਵਾਦ, ਝੂਠ,&nbs...








