ਪੰਜਾਬ ਦੀ ਜੀਵਨ ਰੇਖਾ ਨੂੰ ਮੁੜ ਸੁਰਜੀਤ ਕੀਤਾ ਜਾ ਰਿਹੈ; 14,000 ਕਿਲੋਮੀਟਰ ਪਾਈਪਲਾਈਨਾਂ ਅਤੇ 21,000 ਕਿਊਸਿਕ ਪਾਣੀ ਨੇ ਟੇਲਾਂ ‘ਤੇ ਵਸਦੇ ਕਿਸਾਨਾਂ ਲਈ ਸਿੰਚਾਈ ਸਹੂਲਤ ਯਕੀਨੀ ਬਣਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਮਾਨਸਾ / ਸਰਦੂਲਗੜ੍ਹ, 8 ਮਈ 2026:'ਆਪ' ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਵੱਡੇ ਸਿੰਚਾਈ, ਬਿਜਲੀ ਅਤੇ ਭਲਾਈ ਸੁਧਾਰਾਂ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਾਲ 2022 ਤੋਂ ਬਾਅਦ ਸੂਬੇ ਵਿੱਚ ਨਹਿਰੀ ਪਾਣੀ ਦੀ ਵਰਤੋਂ ‘ਚ ਤੇਜ਼ੀ ਨਾਲ ਹੋਏ ਵਾਧੇ ਬਾਰੇ ਗੱਲ ਕਰਦਿਆਂ ਕਿਹਾ ਕਿ ਪਹਿਲੀ ਵਾਰ ਦੂਰ-ਦੁਰਾਡੇ ਪਿੰਡਾਂ ਅਤੇ ਟੇਲ ‘ਤੇ ਵਸਦੀ ਆਬਾਦੀ ਨੂੰ ਦਹਾਕਿਆਂ ਵਿੱਚ ਪਹਿਲੀ ਵਾਰ ਸਿੰਚਾਈ ਸਹੂਲਤਾਂ ਮਿਲ ਰਹੀਆਂ ਹਨ। ਕਿਸਾਨਾਂ ਲਈ ਦਿਨ ਵੇਲੇ ਨਿਰਵਿਘਨ ਬਿਜਲੀ, ਘਰੇਲੂ ਖ਼ਪਤਕਾਰਾਂ ਲਈ ਮੁਫ਼ਤ ਬਿਜਲੀ, ਸਰਕਾਰੀ ਨੌਕਰੀਆਂ, ਸਿਹਤ ਸੰਭਾਲ ਅਤੇ ਭਲਾਈ ਸਕੀਮਾਂ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਕਰਦਾਤਾਵਾਂ ਦਾ ਪੈਸਾ ਹੁਣ "ਕਮਿਸ਼ਨ ਅਤੇ ਭ੍ਰਿਸ਼ਟਾਚਾਰ" ਦੀ ਬਜਾਏ ਵਿਕਾਸ ਕੰਮਾਂ 'ਤੇ ਖਰਚਿਆਂ ਜਾ ਰਿਹਾ ਹੈ।
ਮਾਨਸਾ ਅਤੇ ਸਰਦੂਲਗੜ੍ਹ ਵਿਖੇ 'ਸ਼ੁਕਰਾਨਾ ਯਾਤਰਾ' ਦੌਰਾਨ ਬੇਮਿਸਾਲ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਪੰਜਾਬ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ, ਪੰਜਾਬ ਦੀ ਭਾਈਚਾਰਕ ਸਾਂਝ ਨੂੰ ਬਣਾਈ ਰੱਖਣ ਅਤੇ 'ਬੇਅਦਬੀ' ਘਟਨਾਵ...








