ਪੰਜਾਬ ਟੈਕਸ ਵਿਭਾਗ ਵੱਲੋਂ ਫਰਜ਼ੀ ਬਿਲਿੰਗ ਦੇ ਵੱਡੇ ਰੈਕੇਟ ਦਾ ਪਰਦਾਫਾਸ਼; ਲੁਧਿਆਣਾ ਆਧਾਰਿਤ ਫਰਮ ਦਾ ਡਾਇਰੈਕਟਰ ਗ੍ਰਿਫਤਾਰ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 8 ਮਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਆਰਥਿਕ ਅਪਰਾਧਾਂ ਵਿਰੁੱਧ ਜ਼ੀਰੋ-ਟੋਲਰੈਂਸ ਨੀਤੀ ਦੀ ਪੁਸ਼ਟੀ ਕਰਦਿਆਂ, ਵਿੱਤ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਸਟੇਟ ਇੰਟੈਲੀਜੈਂਸ ਐਂਡ ਪ੍ਰੀਵੈਂਟਿਵ ਯੂਨਿਟ (ਸਿੱਪੂ) ਦੁਆਰਾ ਹਾਸਿਲ ਕੀਤੀ ਗਈ ਇੱਕ ਵੱਡੀ ਸਫਲਤਾ ਦਾ ਐਲਾਨ ਕੀਤਾ। ਕਾਰਵਾਈ ਦੇ ਵੇਰਵਿਆਂ ਦਾ ਖੁਲਾਸਾ ਕਰਦਿਆਂ ਵਿੱਤ ਮੰਤਰੀ ਚੀਮਾ ਨੇ ਕਿਹਾ, "ਅੱਜ, ਕਰ ਵਿਭਾਗ ਨੇ ਇੱਕ ਬਹੁਤ ਹੀ ਸੰਗਠਿਤ ਫਰਜ਼ੀ ਬਿਲਿੰਗ ਨੈਟਵਰਕ ਨੂੰ ਸਫਲਤਾਪੂਰਵਕ ਤਬਾਹ ਕਰਦਿਆਂ ਮੈਸਰਜ਼ ਏਪੀਆਈ ਪਲਾਸਟਿਕ ਰੀਸਾਈਕਲਰਜ਼ ਪ੍ਰਾਈਵੇਟ ਲਿਮਟਿਡ, ਲੁਧਿਆਣਾ ਦੇ ਡਾਇਰੈਕਟਰ ਅਤੇ ਅਧਿਕਾਰਤ ਹਸਤਾਖਰਕਰਤਾ ਪਰਮਜੀਤ ਸਿੰਘ ਨੂੰ 85.4 ਕਰੋੜ ਰੁਪਏ ਦੇ ਜਾਅਲੀ ਲੈਣ-ਦੇਣ 'ਤੇ ਗਲਤ ਤਰੀਕੇ ਨਾਲ ਫਰਜ਼ੀ ਇਨਪੁਟ ਟੈਕਸ ਕ੍ਰੈਡਿਟ ਦਾ ਲਾਭ ਲੈਣ ਅਤੇ 15.56 ਕਰੋੜ ਰੁਪਏ ਦਾ ਵੱਡਾ ਜੀ.ਐਸ.ਟੀ. ਘੁਟਾਲਾ ਕਰਨ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ।"
ਜਾਂਚ ਬਾਰੇ ਵਿਸਥਾਰ ਵਿੱਚ ਦੱਸਦਿਆਂ ਵਿੱਤ ਮੰਤਰੀ ਨੇ ਕਿਹਾ, "ਦੋਸ਼ੀ ਫਰਮ ਯੋਜਨਾਬੱਧ ਅਤੇ ਸੰਗਠਿਤ ਟੈਕਸ ਚੋਰ...








