ਪੰਜਾਬ ਵਿੱਚ ਬੇਅਦਬੀ ਵਿਰੋਧੀ ਕਾਨੂੰਨ ਲਾਗੂ ਹੋਣ ਮਗਰੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਆਨੰਦਪੁਰ ਸਾਹਿਬ ਤੋਂ ਸ਼ੁਕਰਾਨਾ ਯਾਤਰਾ ਦੀ ਕੀਤੀ ਅਗਵਾਈ
ਸ੍ਰੀ ਆਨੰਦਪੁਰ ਸਾਹਿਬ, 6 ਮਈ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਪੂਰੇ ਉਤਸ਼ਾਹ ਨਾਲ ਸ਼ੁਕਰਾਨਾ ਯਾਤਰਾ ਸ਼ੁਰੂ ਕੀਤੀ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੀ ਹਾਜ਼ਰੀ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਯਾਤਰਾ ਪਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਕੀਤੀ ਜਾ ਰਹੀ ਹੈ, ਜਿਸ ਨੇ ਉਨ੍ਹਾਂ ਨੂੰ ਬੇਅਦਬੀ ਦੇ ਮਾਮਲਿਆਂ ਵਿੱਚ ਸਖ਼ਤ ਸਜ਼ਾ ਦੀ ਵਿਵਸਥਾ ਕਰਨ ਵਾਲਾ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧਨਾ) ਐਕਟ 2026 ਲਾਗੂ ਕਰ ਕੇ ਮਨੁੱਖਤਾ ਦੀ ਸੇਵਾ ਕਰਨ ਦਾ ਮੌਕਾ ਬਖ਼ਸ਼ਿਆ ਹੈ।
ਸੋਸ਼ਲ ਮੀਡੀਆ ਪਲੇਟਫਾਰਮ ਐਕਸ ਉੱਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਜਿਸ ਪਵਿੱਤਰ ਧਰਤੀ ਉੱਤੇ ਖ਼ਾਲਸਾ ਪੰਥ ਪ੍ਰਗਟ ਹੋਇਆ ਸੀ, ਉਸ ਤੋਂ ‘ਸ਼ੁਕਰਾਨਾ ਯਾਤਰਾ’ ਸ਼ੁਰੂ ਹੋਈ ਹੈ। ਬੇਅਦਬੀ ਰੋਕਣ ਲਈ ਸਖ਼ਤ ਕਾਨੂੰਨ ਬਣਾਉਣ ਦੀ ਪਵਿੱਤਰ ਜ਼ਿੰਮੇਵਾਰੀ ਸਾਨੂੰ ਬਖ਼ਸ਼ਣ ਲਈ ਗੁਰੂ ਸਾਹਿਬ ਦੇ ਚਰਨਾਂ ਵਿੱਚ ਸ਼ੁਕਰਾਨਾ ਕੀਤਾ ਜਾ ਰਿਹਾ ਹੈ। ਪੰਜਾਬ ਦੀ ਸ਼ਾਂਤੀ ਅਤੇ ‘ਸਰਬੱਤ ਦੇ ਭਲਾ’ ਲਈ ਅਰਦਾਸਾਂ ਜਾਰੀ ਰਹਿਣਗੀਆਂ।”
ਪਵਿੱਤਰ ...








