ਪੰਜਾਬ ਸਰਕਾਰ ਵਲੋਂ ਸੂਬੇ ਅੰਦਰ ਖੇਡ ਸਭਿਆਚਾਰ ਵਧਾਉਣ ਲਈ ਖੇਡ ਮੈਦਾਨ ਬਣਾਏ ਜਾ ਰਹੇ – ਡਾ. ਚਰਨਜੀਤ ਸਿੰਘ
ਰੂਪਨਗਰ, 4 ਮਈ: ਸੂਬੇ ਅੰਦਰ ਖੇਡ ਸਭਿਆਚਾਰ ਪੈਦਾ ਕਰਕੇ ਰੰਗਲਾ ਪੰਜਾਬ ਬਣਾਉਣ ਵੱਲ ਇਕ ਮਹੱਤਵਪੂਰਨ ਕਦਮ ਚੁੱਕਦਿਆਂ ਮੁੱਖ ਮੰਤਰੀ ਪੰਜਾਬ ਸ.ਭਗਵੰਤ ਸਿੰਘ ਮਾਨ ਵਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਕੇ ਰੱਖਣ ਲਈ ਖੇਡਾਂ ਤੇ ਯੁਵਕ ਸੇਵਾਵਾਂ ਅਤੇ ਪੇਂਡੂ ਵਿਕਾਸ ਤੇ ਪੰਚਾਇਤਾਂ ਵਿਭਾਗ ਰਾਹੀਂ ਉਸਾਰੇ ਜਾ ਰਹੇ 3100 ਖੇਡ ਮੈਦਾਨਾਂ ਦੇ ਪਹਿਲੇ ਚਰਨ ਅਧੀਨ ਤਿਆਰ ਕੀਤੇ ਗਏ ਮਾਡਰਨ ਖੇਡ ਮੈਦਾਨ ਸੂਬਾ ਵਾਸੀਆਂ ਨੂੰ ਸਮਰਪਿਤ ਕੀਤੇ ਗਏ।
ਨੌਜਵਾਨਾਂ ਨੂੰ ਖੇਡ ਸੱਭਿਆਚਾਰ ਨਾਲ ਜੋੜਨ ਲਈ ਇਸੇ ਵਿਸ਼ਾਲ ਪ੍ਰੋਜੈਕਟ ਤਹਿਤ ਜ਼ਿਲ੍ਹਾ ਰੂਪਨਗਰ ਦੀ ਗ੍ਰਾਮ ਪੰਚਾਇਤ ਝੱਲੀਆਂ ਕਲਾਂ ਵਿਖੇ ਵਿਧਾਇਕ ਹਲਕਾ ਸ੍ਰੀ ਚਮਕੌਰ ਸਾਹਿਬ ਡਾ. ਚਰਨਜੀਤ ਸਿੰਘ ਵਲੋਂ ਮਾਡਰਨ ਖੇਡ ਮੈਦਾਨ ਲੋਕਾਂ ਨੂੰ ਸਮਰਪਿਤ ਕੀਤਾ ਜੋ 1.68 ਏਕੜ ਰਕਬੇ ਵਿੱਚ 16.77 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਗਿਆ ਹੈ।
ਇਸ ਮੌਕੇ ਲੋਕਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ, ਪੰਜਾਬ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਖੇਡ ਮੈਦਾਨ ਬਣਾਏ ਜਾ ਰਹੇ ਹਨ ਜਿਨ੍ਹਾਂ ਵਿਚ ਵਾਲੀਬਾਲ ਦਾ ਮੈਦਾਨ, ਫੁਟਬਾਲ ਦਾ ਮੈਦਾਨ, ਪਾ...








