Monday, June 8
Shadow

Tag: hot news

नगर निगम मंडी चुनाव: नामांकन के तीसरे व अंतिम दिन 43 नामांकन पत्र दाखिल

नगर निगम मंडी चुनाव: नामांकन के तीसरे व अंतिम दिन 43 नामांकन पत्र दाखिल

Punjab News
मंडी, 02 मई। नगर निगम मंडी में पार्षदों के चुनाव के लिए जारी नामांकन प्रक्रिया के तीसरे व अंतिम दिन कुल 43 नामांकन पत्र दाखिल किए गए।  सहायक निर्वाचन अधिकारी नगर निगम मंडी (वार्ड नंबर 1 से 13 ) एवं एसडीएम मंडी सदर रूपिन्द्र कौर ने बताया कि वार्ड नंबर 1 खलियार (अनारक्षित) से आज पांच नामांकन प्राप्त हुए, जिनमें अलकनंदा हांडा, राजीव वैद्य, प्रवीण कुमार, विवेक और गौरव ने नामांकन दाखिल किया। वार्ड नंबर 2 पुरानी मंडी (महिला) से सरिता हांडा ने नामांकन भरा। वार्ड नंबर 3 पड्डल (महिला) से नीलम शर्मा ने नामांकन पत्र के दो सेट दाखिल किए। वार्ड नंबर 4 नेला (महिला) से संतोष ने अपना नामांकन दाखिल किया जबकि नर्वदा देवी ने नामांकन के दो सेट दाखिल किए। वार्ड नंबर 5 मंगवाई (महिला) से रजनी चंद्रा तथा कृष्णा ठाकुर ने नामांकन प्रस्तुत किया। वार्ड नंबर 6 सनयारड़ (अनुसूचित जाति) से वीरेंद्र सिंह आर्...
ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਡਿਜੀਟਲ ਜਨਗਣਨਾ 2027 ਤਹਿਤ ਆਪਣੀ ਸਵੈ-ਗਣਨਾ ਪੂਰੀ ਕਰਕੇ ਨਾਗਰਿਕਾਂ ਨੂੰ ਵੀ ਇਸ ਪ੍ਰਕਿਰਿਆ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਡਿਜੀਟਲ ਜਨਗਣਨਾ 2027 ਤਹਿਤ ਆਪਣੀ ਸਵੈ-ਗਣਨਾ ਪੂਰੀ ਕਰਕੇ ਨਾਗਰਿਕਾਂ ਨੂੰ ਵੀ ਇਸ ਪ੍ਰਕਿਰਿਆ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

Breaking News
ਚੰਡੀਗੜ੍ਹ, 2 ਮਈ, 2026:ਸਥਾਨਕ ਸਰਕਾਰਾਂ, ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਬਿਜਲੀ ਮੰਤਰੀ ਸੰਜੀਵ ਅਰੋੜਾ ਨੇ ਅੱਜ ਗੁਰਦੇਵ ਨਗਰ ਸਥਿਤ ਆਪਣੇ ਨਿਵਾਸ ਸਥਾਨ ਵਿਖੇ ਡਿਜੀਟਲ ਜਨਗਣਨਾ-2027 ਤਹਿਤ ਆਪਣੇ ਰਿਹਾਇਸ਼ੀ ਵੇਰਵੇ ਸਵੈ-ਗਣਨਾ ਰਾਹੀਂ ਦਰਜ ਕਰਕੇ ਸੂਬੇ ਦੇ ਵਸਨੀਕਾਂ ਨੂੰ ਵੀ ਅਜਿਹਾ ਕਰਨ ਦੀ ਸਲਾਹ ਦਿੱਤੀ। ਇਹ ਆਖਦਿਆਂ ਕਿ ਇਹ ਪਹਿਲੀ ਵਾਰ ਹੈ ਕਿ ਜਨਗਣਨਾ ਡਿਜੀਟਲ ਢੰਗ ਰਾਹੀਂ ਕੀਤੀ ਜਾ ਰਹੀ ਹੈ, ਕੈਬਨਿਟ ਮੰਤਰੀ ਅਰੋੜਾ ਨੇ ਵਸਨੀਕਾਂ ਨੂੰ ਵੱਧ ਤੋਂ ਵੱਧ ਇਸ ਅਭਿਆਸ ਵਿੱਚ ਹਿੱਸਾ ਲੈਣ ਅਤੇ ਔਨਲਾਈਨ ਪੋਰਟਲ se.census.gov.in 'ਤੇ ਜਾ ਕੇ ਸਵੈ-ਗਣਨਾ ਰਾਹੀਂ ਆਪਣੇ ਰਿਹਾਇਸ਼ੀ ਵੇਰਵੇ ਦਰਜ ਕਰਨ ਦੀ ਅਪੀਲ ਕੀਤੀ। ਡਿਜੀਟਲ ਜਨਗਣਨਾ 2027 – ਘਰਾਂ ਦੇ ਸੂਚੀਕਰਨ ਅਤੇ ਰਿਹਾਇਸ਼ੀ ਜਨਗਣਨਾ ਦੇ ਪਹਿਲੇ ਪੜਾਅ ਤਹਿਤ, ਰਾਜ ਵਿੱਚ ਸਵੈ-ਗਣਨਾ 30 ਅਪ੍ਰੈਲ ਨੂੰ ਸ਼ੁਰੂ ਹੋਈ ਸੀ ਅਤੇ ਇਹ 14 ਮਈ, 2026 ਤੱਕ ਜਾਰੀ ਰਹੇਗੀ। ਵਸਨੀਕ ਸਵੈ-ਇੱਛਾ ਨਾਲ ਆਪਣੇ ਘਰ ਬੈਠ ਕੇ ਸਵੈ-ਗਣਨਾ ਰਾਹੀਂ ਰਿਹਾਇਸ਼ੀ ਵੇਰਵੇ (33 ਸਵਾਲਾਂ ਦੇ ਜਵਾਬ ਦੇ ਕੇ) ਔਨਲਾਈਨ ਜਮ੍ਹਾਂ ਕਰਵਾ ਸਕਦੇ ਹਨ। ਕੈਬਨਿਟ ਮ...
ਪੰਜਾਬ ਪੁਲਿਸ ਨੇ ਸੀ.ਆਈ.ਏ. ਮੋਗਾ, ਸਰਹਿੰਦ ਅਤੇ ਸ਼ੰਬੂ ਰੇਲਵੇ ਟਰੈਕ ਧਮਾਕਿਆਂ ਦੇ ਮਾਮਲੇ ਸੁਲਝਾਏ; ਮ੍ਰਿਤਕ ਬੌਂਬਰ ਦਾ ਮੁੱਖ ਸਾਥੀ ਕਾਬੂ

ਪੰਜਾਬ ਪੁਲਿਸ ਨੇ ਸੀ.ਆਈ.ਏ. ਮੋਗਾ, ਸਰਹਿੰਦ ਅਤੇ ਸ਼ੰਬੂ ਰੇਲਵੇ ਟਰੈਕ ਧਮਾਕਿਆਂ ਦੇ ਮਾਮਲੇ ਸੁਲਝਾਏ; ਮ੍ਰਿਤਕ ਬੌਂਬਰ ਦਾ ਮੁੱਖ ਸਾਥੀ ਕਾਬੂ

Crime News, Punjab News
ਚੰਡੀਗੜ੍ਹ/ਪਟਿਆਲਾ, 2 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪਾਕਿਸਤਾਨ-ਸਮਰਥਿਤ ਆਈ.ਐਸ.ਆਈ. ਅੱਤਵਾਦੀ ਨੈੱਟਵਰਕਾਂ ਨੂੰ ਬੇਅਸਰ ਕਰਦਿਆਂ ਪੰਜਾਬ ਪੁਲਿਸ ਨੇ ਤਿੰਨ ਵੱਡੀਆਂ ਅੱਤਵਾਦੀ ਵਾਰਦਾਤਾਂ - ਸੀ.ਆਈ.ਏ. ਮੋਗਾ ਗ੍ਰਨੇਡ ਹਮਲਾ, ਸਰਹਿੰਦ ਰੇਲਵੇ ਟਰੈਕ ਧਮਾਕਾ ਅਤੇ ਹਾਲ ਹੀ ਵਿੱਚ ਹੋਏ ਸ਼ੰਭੂ ਰੇਲਵੇ ਟਰੈਕ ਧਮਾਕੇ – ਦੇ ਮੁੱਖ ਸਾਜ਼ਿਸ਼ਕਰਤਾ ਜਗਰੂਪ ਸਿੰਘ ਦੇ ਮੁੱਖ ਸਾਥੀ ਨੂੰ ਗ੍ਰਿਫਤਾਰ ਕਰਕੇ ਇਨ੍ਹਾਂ ਕੇਸਾਂ ਦੀ ਗੁੱਥੀ ਸਫ਼ਲਤਾਪੂਰਵਕ ਸੁਲਝਾ ਲਈ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਸਾਂਝੀ ਕੀਤੀ। ਇਹ ਆਪ੍ਰੇਸ਼ਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਅੰਮ੍ਰਿਤਸਰ, ਕਾਊਂਟਰ ਇੰਟੈਲੀਜੈਂਸ (ਸੀ.ਆਈ.) ਪਠਾਨਕੋਟ ਅਤੇ ਜ਼ਿਲ੍ਹਾ ਪਟਿਆਲਾ ਪੁਲਿਸ ਵੱਲੋਂ ਸਾਂਝੇ ਤੌਰ ’ਤੇ ਚਲਾਇਆ ਗਿਆ । ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਗੁਰਜਿੰਦਰ ਸਿੰਘ ਉਰਫ਼ ਬਾਬਾ ਬੇਅੰਤ ਵਜੋਂ ਹੋਈ ਹੈ, ਜੋ ਗੁਰਦਾਸਪੁਰ ਦੇ ਬਿਧੀਪੁਰ ਦਾ ਰਹਿਣ ਵਾਲਾ ਹੈ। ਇਹ ਕਾਮਯਾਬੀ, ਸੋਮਵਾਰ ਰਾਤ ਨੂੰ ਪਟਿਆਲਾ ਜ਼ਿਲ੍ਹੇ ਦੇ ਸ਼ੰਭੂ ਨੇੜਲ...
ਗੈਂਗਸਟਰਾਂ ’ਤੇ ਵਾਰ ਦਾ 102ਵਾਂ ਦਿਨ: ਪੰਜਾਬ ਪੁਲਿਸ ਵੱਲੋਂ 472 ਥਾਵਾਂ ’ਤੇ ਛਾਪੇਮਾਰੀ; 241 ਗ੍ਰਿਫ਼ਤਾਰ

ਗੈਂਗਸਟਰਾਂ ’ਤੇ ਵਾਰ ਦਾ 102ਵਾਂ ਦਿਨ: ਪੰਜਾਬ ਪੁਲਿਸ ਵੱਲੋਂ 472 ਥਾਵਾਂ ’ਤੇ ਛਾਪੇਮਾਰੀ; 241 ਗ੍ਰਿਫ਼ਤਾਰ

Crime News, Punjab News
ਚੰਡੀਗੜ੍ਹ, 2 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 102ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 472 ਟਿਕਾਣਿਆਂ ’ਤੇ  ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜਿਸ ਦੀ ਸ਼ੁਰੂਆਤ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। ਉਨ੍ਹਾਂ ਦੱਸਿਆ ਕਿ 102ਵੇਂ ਦਿਨ, ਪੁਲਿਸ ਟੀਮਾਂ ਨੇ ਅੱਠ ਹਥਿਆਰਾਂ ਸਮੇਤ 241 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 25,833 ਹੋ ਗਈ ਹੈ। ਇਸ ਤੋਂ ਇਲਾਵਾ 91 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ...
ਸਪੀਕਰ ਕੁਲਤਾਰ ਸੰਧਵਾਂ ਅਤੇ ਵਿਧਾਇਕ ਪੰਡੋਰੀ ਦਾ ‘ਮਹਾਰਾਜਾ ਰਣਜੀਤ ਸਿੰਘ ਅਵਾਰਡ’ ਨਾਲ ਸਨਮਾਨ

ਸਪੀਕਰ ਕੁਲਤਾਰ ਸੰਧਵਾਂ ਅਤੇ ਵਿਧਾਇਕ ਪੰਡੋਰੀ ਦਾ ‘ਮਹਾਰਾਜਾ ਰਣਜੀਤ ਸਿੰਘ ਅਵਾਰਡ’ ਨਾਲ ਸਨਮਾਨ

Local news
ਮਹਿਲ ਕਲਾਂ, 2 ਮਈ-    ਪੰਜਾਬ ਵਿਧਾਨ ਸਭਾ ਵਿੱਚ ਪਿਛਲੇ ਦਿਨੀਂ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ (ਸੋਧ) ਬਿੱਲ-2026' ਦੇ ਪਾਸ ਹੋਣ ਦੀ ਖੁਸ਼ੀ ਵਿੱਚ ਅੱਜ ਇੱਥੇ ਗੁਰਦੁਆਰਾ ਗੁਰੂਸਰ ਪਾਤਸ਼ਾਹੀ ਛੇਵੀਂ ਵਿਖੇ ਸਮੂਹ ਸੰਗਤ ਵਲੋਂ ਵਿਸ਼ੇਸ਼ ਸਮਾਗਮ ਕਰਾਇਆ ਗਿਆ ਜਿਸ ਵਿਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਅਤੇ ਹਲਕਾ ਵਿਧਾਇਕ ਅਤੇ ਚੇਅਰਮੈਨ ਵਿਸ਼ੇਸ਼ ਅਧਿਕਾਰ ਕਮੇਟੀ (ਪੰਜਾਬ ਵਿਧਾਨ ਸਭਾ) ਸ. ਕੁਲਵੰਤ ਸਿੰਘ ਪੰਡੋਰੀ ਨੂੰ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੂਹ ਸੰਗਤ ਵੱਲੋਂ 'ਮਹਾਰਾਜਾ ਰਣਜੀਤ ਸਿੰਘ ਅਵਾਰਡ' ਨਾਲ ਸਨਮਾਨਿਤ ਕੀਤਾ ਗਿਆ।  ਇਹ ਸਨਮਾਨ ਪੰਜਾਬ ਸਰਕਾਰ ਵੱਲੋਂ 'ਸ਼੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਾਨੂੰਨ (ਸੋਧ) 2026' ਪਾਸ ਕਰਨ ਦੀ ਖੁਸ਼ੀ ਵਿੱਚ ਦਿੱਤਾ ਗਿਆ ਹੈ। ਇਸ ਸਬੰਧੀ ਵੱਖ ਵੱਖ ਪਿੰਡਾਂ ਵਿੱਚ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ ਸਨ ਅਤੇ ਅੱਜ ਮੁੱਖ ਸਮਾਗਮ ਇਸ ਗੁਰਦੁਆਰਾ ਸਾਹਿਬ ਵਿਖੇ ਹੋਇਆ।    ਸਮਾਗਮ ਨੂੰ ਸੰਬੋਧਨ ਕਰਦਿਆਂ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪੰਜਾਬ ਦੇ ਲੋਕਾਂ...
ਵਿਧਾਇਕ ਸ਼ੈਰੀ ਕਲਸੀ ਨੇ ਵਾਰਡ ਨੰਬਰ 5 ਉੱਤਮ ਨਗਰ ਵਿਖੇ ਗਲੀਆਂ ਬਣਾਉਣ ਦਾ ਉਦਘਾਟਨ ਕੀਤਾ

ਵਿਧਾਇਕ ਸ਼ੈਰੀ ਕਲਸੀ ਨੇ ਵਾਰਡ ਨੰਬਰ 5 ਉੱਤਮ ਨਗਰ ਵਿਖੇ ਗਲੀਆਂ ਬਣਾਉਣ ਦਾ ਉਦਘਾਟਨ ਕੀਤਾ

Local news
ਬਟਾਲਾ, 2 ਮਈ ( ) ਬਟਾਲਾ ਸ਼ਹਿਰ ਅੰਦਰ ਵਿਕਾਸ ਪੱਖੋਂ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ ਅਤੇ ਸ਼ਹਿਰ ਵਾਸੀਆਂ ਦੀਆਂ ਲੰਮੇ ਸਮੇਂ ਤੋਂ ਲਮਕਦੀਆਂ ਮੰਗਾਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ। ਇਹ ਪ੍ਰਗਟਾਵਾ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਵਾਰਡ ਨੰਬਰ 5 ਉੱਤਮ ਨਗਰ ਵਿਖੇ ਗਲੀਆਂ ਦਾ ਉਦਘਾਟਨ ਕਰਨ ਉਪਰੰਤ ਕੀਤਾ। ਵਿਧਾਇਕ ਸ਼ੈਰੀ ਕਲਸੀ ਨੇ ਵਾਰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ਼ਹਿਰ ਵਾਸੀਆਂ ਦੀਆਂ ਮੁੱਢਲੀਆਂ ਲੋੜਾਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਦਹਾਕਿਆਂ ਤੋਂ ਗਲੀਆਂ ਨਾ ਬਣਨ ਕਾਰਨ ਲੋਕਾਂ ਨੂੰ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਪਰ ਹੁਣ ਉਹ ਖੁਦ ਲੋਕਾਂ ਤੱਕ ਪਹੁੰਚ ਕਰਕੇ ਉਨਾਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਕਰ ਰਹੇ ਹਨ। ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਬਟਾਲਾ ਸ਼ਹਿਰ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਕੀਤਾ ਗਿਆ ਹੈ ਅਤੇ ਲੋਕਾਂ ਦੀ ਬਾਂਹ ਫੜ੍ਹਦਿਆਂ ਉਨਾਂ ਦੀਆਂ ਚਿਰੋਕਣੀਆਂ ਮੰਗਾਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਵੱਖ ਵੱਖ ਵਿਕਾਸ ਕਾਰਜ ਪ੍ਰਗਤੀ ਅਧੀਨ ਹਨ। ਇਸ ਮੌਕੇ ਵਾਰਡ ਵਾਸੀਆਂ ਨੇ...
ਖੇਤੀਬਾੜੀ ਯੂਨੀਵਰਸਿਟੀ ਦੀਆਂ ਸ਼ਿਫਾਰਸ਼ਾਂ ਅਨੁਸਾਰ ਕੀਤੀ ਜਾਵੇ ਫਸਲਾਂ ਦੀ ਕਾਸ਼ਤ:ਖੁੱਡੀਆਂ

ਖੇਤੀਬਾੜੀ ਯੂਨੀਵਰਸਿਟੀ ਦੀਆਂ ਸ਼ਿਫਾਰਸ਼ਾਂ ਅਨੁਸਾਰ ਕੀਤੀ ਜਾਵੇ ਫਸਲਾਂ ਦੀ ਕਾਸ਼ਤ:ਖੁੱਡੀਆਂ

Local news
ਸ੍ਰੀ ਮੁਕਤਸਰ ਸਾਹਿਬ, 2 ਮਈ :   ਕਿਸਾਨਾਂ ਨੂੰ ਸਾਉਣੀ ਦੀਆਂ ਫਸਲਾਂ ਅਤੇ ਫਸਲੀ ਵਿਭਿੰਨਤਾ ਸਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਅੱਜ ਜ਼ਿਲ੍ਹਾ ਪੱਧਰ ਦਾ ਕਿਸਾਨ ਸਿਖਲਾਈ ਕੈਂਪ ਸ੍ਰੀ  ਮੁਕਤਸਰ ਸਾਹਿਬ ਵਿਖੇ ਲਗਾਇਆ ਗਿਆ। ਇਸ ਕੈਂਪ ਦੀ ਪ੍ਰਧਾਨਗੀ  ਸ. ਗੁਰਮੀਤ ਸਿੰਘ ਖੁੱਡੀਆਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਮੰਤਰੀ ਪੰਜਾਬ ਨੇ ਕੀਤੀ।ਇਸ ਮੌਕੇ ਕੈਬਨਿਟ ਮੰਤਰੀ ਸ. ਖੁੱਡੀਆਂ ਨੇ ਕਿਹਾ ਕਿ ਖੇਤੀਬਾੜੀ ਵਿੱਚ ਵਿਭਿੰਨਤਾ ਲਿਆਉਣ ਲਈ ਰਿਵਾਇਤੀ ਫਸਲਾਂ ਨੂੰ ਛੱਡ ਕੇ ਖੇਤੀਬਾੜੀ ਧੰਦੇ ਨਾਲ ਜੁੜੇ ਸਹਾਇਕ ਧੰਦਿਆਂ ਨੂੰ ਅਪਨਾਉਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਕਿਸਾਨ ਦਾਲਾਂ, ਸਬਜ਼ੀਆਂ, ਫ਼ਲਾਂ, ਬਾਗਬਾਨੀ, ਅਤੇ ਚੰਗੀਆਂ ਨਸਲਾਂ ਦੇ ਪਸ਼ੂ ਪਾਲਣ ਵਰਗੇ ਸਹਾਇਕ ਧੰਦੇ ਅਪਣਾ ਕੇ ਆਪਣੀ ਆਮਦਨ ਵਿੱਚ ਵਾਧਾ ਕਰ ਸਕਦੇ ਹਨ।                                 ਉਹਨਾਂ ਕਿਹਾ ਕਿ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਕਿਸਾਨ ਦੇ ਹਰ ਖੇਤ ਤੱਕ ਪਾਣੀ ਪਹੁੰਚਾਉਣ ਦੇ ਵਾਅਦੇ ਨੂੰ ਪੂਰਾ ਕੀਤਾ ਜਾ ਰਿਹਾ ਹੈ ਅਤੇ ਨਹਿਰਾਂ ਦਾ ਨਵੀਨੀਕਰਨ ਕਰਕੇ ਟੇਲਾ ਤੇ ਪੈਂਦੇ ਖੇਤਾਂ ਤੱਕ ਪਾਣੀ ਪਹੁੰਚਾਇਆ ਗਿਆ ਹੈ।ਉਹ...
ਲੜਕੀਆਂ ਦੀ 12ਵੀਂ ਰਾਜ ਗੱਤਕਾ ਚੈਂਪੀਅਨਸ਼ਿਪ ਦੀ ਕੋਟਕਪੂਰਾ ਵਿਖੇ ਹੋਈ ਰਸਮੀ ਸ਼ੁਰੂਆਤ : ਡਾ. ਢਿੱਲੋਂ

ਲੜਕੀਆਂ ਦੀ 12ਵੀਂ ਰਾਜ ਗੱਤਕਾ ਚੈਂਪੀਅਨਸ਼ਿਪ ਦੀ ਕੋਟਕਪੂਰਾ ਵਿਖੇ ਹੋਈ ਰਸਮੀ ਸ਼ੁਰੂਆਤ : ਡਾ. ਢਿੱਲੋਂ

Local news
ਕੋਟਕਪੂਰਾ, 2 ਮਈ ( ) : ਗੱਤਕਾ ਐਸੋਸੀਏਸ਼ਨ ਆਫ਼ ਪੰਜਾਬ ਵੱਲੋਂ ਗੱਤਕਾ ਐਸੋਸੀਏਸ਼ਨ ਜ਼ਿਲ੍ਹਾ ਫ਼ਰੀਦਕੋਟ ਦੇ ਸਹਿਯੋਗ ਨਾਲ 12ਵੀਂ ਰਾਜ ਗੱਤਕਾ ਚੈਂਪੀਅਨਸ਼ਿਪ-2026 (ਲੜਕੀਆਂ) ਦੀ ਸ਼ੁਰੂਆਤ ਅੱਜ ਬਾਬਾ ਫਰੀਦ ਗੁਰੂਕੁਲ ਗਰੁੱਪ ਆਫ ਕਾਲਜਿਜ ਕੋਟਕਪੂਰਾ, ਜ਼ਿਲ੍ਹਾ ਫਰੀਦਕੋਟ ਵਿਖੇ ਅਰਦਾਸ ਉਪਰੰਤ ਜੈਕਾਰਿਆਂ ਦੀ ਗੂੰਜ਼ ਵਿੱਚ ਸ਼ੁਰੂ ਹੋਈ। ਵਿਸ਼ਵ ਗੱਤਕਾ ਫੈਡਰੇਸ਼ਨ ਅਤੇ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ ਦੇ ਪ੍ਰਧਾਨ ਐਡਵੋਕੇਟ ਸ੍ਰ. ਹਰਜੀਤ ਸਿੰਘ ਗਰੇਵਾਲ ਸਮੇਤ ਗਿਆਨੀ ਸ਼ਮਸ਼ੇਰ ਸਿੰਘ ਹੈੱਡ ਗ੍ਰੰਥੀ ਬੁੱਢਾ ਦਲ (ਚੱਕਰਵਰਤੀ), ਜਥੇਦਾਰ ਸ਼ੇਰ ਸਿੰਘ ਮੰਡ ਜਨਰਲ ਸਕੱਤਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ੍ਰ. ਮਨਤਾਰ ਸਿੰਘ ਬਰਾੜ ਸਾਬਕਾ ਸੰਸਦੀ ਸਕੱਤਰ ਨੇ ਸਾਂਝੇ ਤੌਰ ’ਤੇ ਲੜਕੀਆਂ ਦੇ ਮੁਕਾਬਲੇ ਸ਼ੁਰੂ ਕਰਵਾਏ। ਇਸ ਮੌਕੇ ਚੈਂਪੀਅਨਸ਼ਿਪ ਵਿੱਚ ਸ਼ਾਮਲ ਲੜਕੀਆਂ ਸਮੇਤ ਰੈਫਰੀ ਕੌਂਸਲ ਨੂੰ ਅਨੁਸ਼ਾਸਨ ਅਤੇ ਨਿਰਪੱਖ ਜੱਜਮੈਂਟ ਸਬੰਧੀ ਸਹੁੰ ਚੁਕਾਈ ਗਈ।ਗੱਤਕਾ ਐਸੋਸੀਏਸ਼ਨ ਜ਼ਿਲ੍ਹਾ ਫਰੀਦਕੋਟ ਦੇ ਪ੍ਰਧਾਨ ਡਾ. ਮਨਜੀਤ ਸਿੰਘ ਢਿੱਲੋਂ, ਚੇਅਰਮੈਨ ਕੁਲਤਾਰ ਸਿੰਘ ਬਰਾੜ, ਗੱਤਕਾ ਐਸੋਸੀਏਸ਼ਨ ਆਫ ਪੰਜਾਬ ਦੇ ਪ੍ਰਧਾਨ ਹਰਬੀਰ ਸਿ...
ਪੰਜਾਬ ਆਰਟੀਫ਼ੀਸ਼ਲ ਇੰਟੈਲੀਜੈਂਸ ਸਿਸਟਮ ਨੇ ਗੈਂਗਸਟਰ ਨੈੱਟਵਰਕ ਖ਼ਿਲਾਫ਼ ਪੰਜਾਬ ਪੁਲਿਸ ਨੂੰ ਦਿੱਤੀ ਨਵੀਂ ਤਾਕਤ

ਪੰਜਾਬ ਆਰਟੀਫ਼ੀਸ਼ਲ ਇੰਟੈਲੀਜੈਂਸ ਸਿਸਟਮ ਨੇ ਗੈਂਗਸਟਰ ਨੈੱਟਵਰਕ ਖ਼ਿਲਾਫ਼ ਪੰਜਾਬ ਪੁਲਿਸ ਨੂੰ ਦਿੱਤੀ ਨਵੀਂ ਤਾਕਤ

Punjab News
ਚੰਡੀਗੜ੍ਹ; 2 ਮਈ 2026: ਪੰਜਾਬ ਵਿੱਚ ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਤਹਿਤ ਗੈਂਗਸਟਰਾਂ ਅਤੇ ਉਨ੍ਹਾਂ ਦੇ ਸਹਿਯੋਗੀਆਂ ਦੇ ਮਨਸੂਬਿਆਂ ’ਤੇ ਕਰਾਰਾ ਵਾਰ ਕਰਦਿਆਂ, ਪੰਜਾਬ ਪੁਲਿਸ ਹੁਣ ਪੰਜਾਬ ਆਰਟੀਫ਼ੀਸ਼ਲ ਇੰਟੈਲੀਜੈਂਸ ਸਿਸਟਮ (ਪੀਏਆਈਐਸ) ਅਧੀਨ ਇਕ ਆਧੁਨਿਕ ਵੌਇਸ ਰਿਕਗਨਿਸ਼ਨ ਸਿਸਟਮ ਨਾਲ ਲੈਸ ਹੋ ਗਈ ਹੈ। ਇਹ ਪ੍ਰਣਾਲੀ ਵਿਦੇਸ਼ਾਂ ਤੋਂ ਚੱਲ ਰਹੇ ਗੈਂਗ ਨੈੱਟਵਰਕਾਂ ਵਿੱਚ ਘੁਸਪੈਠ ਕਰਨ ਅਤੇ ਪੰਜਾਬ ਦੇ ਨੌਜਵਾਨਾਂ ਨੂੰ ਗੈਰਕਾਨੂੰਨੀ ਗਤੀਵਿਧੀਆਂ ਵੱਲ ਭਟਕਾਉਣ ਵਾਲੇ ਤੱਤਾਂ ਤੱਕ ਪਹੁੰਚ ਬਣਾਉਣ ਵਿੱਚ ਮਦਦਗਾਰ ਸਾਬਤ ਹੋ ਰਹੀ ਹੈ। ਏਆਈ ਸਿਸਟਮ ਹੇਠ ਏਆਈ ਅਧਾਰਿਤ ਵੌਇਸ ਰਿਕਗਨਿਸ਼ਨ ਸਿਸਟਮ ਵਿੱਚ 84,000 ਤੋਂ ਵੱਧ ਅਪਰਾਧੀਆਂ ਅਤੇ ਸ਼ੱਕੀਆਂ ਦੇ ਵੌਇਸ ਸੈਂਪਲਾਂ ਦਾ 'ਵੌਇਸ ਬੈਂਕ" ਮੌਜੂਦ ਹੈ। ਵੌਇਸ ਪਛਾਣ ਤੋਂ ਅੱਗੇ ਵਧਦਿਆਂ, ਇਸ ਏਆਈ ਸਿਸਟਮ ਵਿੱਚ 3,90,000 ਤੋਂ ਵੱਧ ਅਪਰਾਧੀਆਂ ਦਾ ਮਜ਼ਬੂਤ ਡਾਟਾਬੇਸ ਏਕੀਕ੍ਰਿਤ ਹੈ, ਜਿਸ ਵਿੱਚ ਉਨ੍ਹਾਂ ਦੀਆਂ ਗੈਂਗ ਸਬੰਧੀ ਜਾਣਕਾਰੀਆਂ ਅਤੇ ਫੋਨੇਟਿਕ ਸਰਚ ਵਰਗੀਆਂ ਵਿਸ਼ੇਸ਼ਤਾਵਾਂ ਸ਼ਾਮਲ ਹਨ। ਇਸਦਾ ਉੱਨਤ 'ਗੈਂਗ ਟ੍ਰੀ ਸਰਚ' ਟੂਲ ਸੰਗਠਿਤ ਅਪਰਾਧੀ ਨੈੱਟਵਰਕ ਦ...
‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 465 ਕਰੋੜ ਰੁਪਏ ਤੋਂ ਵੱਧ ਦਾ ਇਲਾਜ; 42 ਲੱਖ ਤੋਂ ਵੱਧ ਕਾਰਡ ਜਾਰੀ

‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 465 ਕਰੋੜ ਰੁਪਏ ਤੋਂ ਵੱਧ ਦਾ ਇਲਾਜ; 42 ਲੱਖ ਤੋਂ ਵੱਧ ਕਾਰਡ ਜਾਰੀ

Health, Punjab News
ਚੰਡੀਗੜ੍ਹ, 2 ਮਈ: ਪੰਜਾਬ ਸਰਕਾਰ ਨੇ ਸੂਬੇ ਵਿੱਚ ਲੋਕਾਂ ਨੂੰ ਕਿਫਾਇਤੀ ਇਲਾਜ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤੀ 'ਮੁੱਖ ਮੰਤਰੀ ਸਿਹਤ ਯੋਜਨਾ' ਬਾਰੇ ਅਹਿਮ ਅਪਡੇਟ ਸਾਂਝਾ ਕੀਤਾ ਹੈ । ਹੁਣ ਤੱਕ ਇਸ ਯੋਜਨਾ ਤਹਿਤ 465.36 ਕਰੋੜ ਰੁਪਏ ਤੋਂ ਵੱਧ ਦਾ ਇਲਾਜ ਕੀਤਾ ਜਾ ਚੁੱਕਾ ਹੈ, 42 ਲੱਖ ਤੋਂ ਵੱਧ ਸਿਹਤ ਕਾਰਡ ਜਾਰੀ ਕੀਤੇ ਗਏ ਹਨ ਅਤੇ 2.77 ਲੱਖ ਤੋਂ ਵੱਧ ਲਾਭਪਾਤਰੀਆਂ ਨੂੰ ਇਲਾਜ ਦੀ ਸਹੂਲਤ ਦਿੱਤੀ ਗਈ ਹੈ। ਇਹ ਦਰਸਾਉਂਦਾ ਹੈ ਕਿ ਵੱਡੀ ਗਿਣਤੀ ਵਿੱਚ ਪਰਿਵਾਰ ਸਿਹਤ ਕਾਰਡ ‘ਤੇ ਭਰੋਸਾ ਕਰ ਰਹੇ ਹਨ ਅਤੇ ਇਸਦਾ ਲਾਭ ਲੈ ਰਹੇ ਹਨ। ਇਸ ਸਫ਼ਲਤਾ ਦੇ ਬਾਵਜੂਦ, ਸਰਕਾਰ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜਿਹਨਾਂ ਨੇ ਹਾਲੇ ਤੱਕ ਰਜਿਸਟ੍ਰੇਸ਼ਨ ਨਹੀਂ ਕਰਵਾਈ ਉਹ  ਜਲਦੀ ਤੋਂ ਜਲਦੀ ਰਜਿਸਟ੍ਰੇਸ਼ਨ ਕਰਵਾਉਣ । ਸਰਕਾਰ ਨੇ ਜ਼ੋਰ ਦਿੱਤਾ ਹੈ ਕਿ ਮੈਡੀਕਲ ਐਮਰਜੈਂਸੀ ਕਿਸੇ ਵੀ ਸਮੇਂ ਆ ਸਕਦੀ ਹੈ ਅਤੇ ਸਮੇਂ ਸਿਰ ਰਜਿਸਟ੍ਰੇਸ਼ਨ ਪਰਿਵਾਰਾਂ ਨੂੰ ਅਜਿਹੇ ਵੇਲੇ ਆਰਥਿਕ ਬੋਝ ਤੋਂ ਬਚਾ ਸਕਦੀ ਹੈ। ਸਿਹਤ ਅਤੇ ਪਰਿਵਾਰ ਕਲਿਆਣ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਹ ਯੋਜਨਾ ਪੰਜਾਬ ਦੇ ਹਰ ਨਾਗਰਿਕ...