Monday, June 8
Shadow

Tag: hot news

‘ਯੁੱਧ ਨਸ਼ਿਆਂ ਵਿਰੁੱਧ’: ਸੂਬੇ ਭਰ ਵਿੱਚ 439 ਡਰੱਗ ਹੌਟਸਪੌਟਸ ‘ਤੇ ਛਾਪੇਮਾਰੀ; 125 ਗ੍ਰਿਫ਼ਤਾਰ

‘ਯੁੱਧ ਨਸ਼ਿਆਂ ਵਿਰੁੱਧ’: ਸੂਬੇ ਭਰ ਵਿੱਚ 439 ਡਰੱਗ ਹੌਟਸਪੌਟਸ ‘ਤੇ ਛਾਪੇਮਾਰੀ; 125 ਗ੍ਰਿਫ਼ਤਾਰ

Punjab News
ਚੰਡੀਗੜ੍ਹ, 28 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਕੀਤੇ ਜਾ ਰਹੇ ਅਣਥੱਕ ਯਤਨਾਂ ਤਹਿਤ, ਪੰਜਾਬ ਪੁਲਿਸ ਨੇ ਯੁੱਧ ਨਸ਼ਿਆਂ ਵਿਰੁੱਧ ਦੇ 423ਵੇਂ ਦਿਨ ਨਸ਼ਾ ਵਿਰੋਧੀ ਮੁਹਿੰਮ ਵਿੱਚ ਤੇਜ਼ੀ ਲਿਆਉਂਦਿਆਂ, ਅੱਜ ਸੂਬੇ ਭਰ ਵਿੱਚ ਪਛਾਣੇ ਗਏ ਡਰੱਗ ਹੌਟਸਪੌਟਸ - ਨਸ਼ੀਲੇ ਪਦਾਰਥਾਂ ਦੀ ਵਿਕਰੀ ਦੀਆਂ ਥਾਵਾਂ - 'ਤੇ ਸੂਬਾ ਪੱਧਰੀ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ (ਸੀਏਐਸਓ) ਚਲਾਈ। ਇਹ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਇੱਕੋ ਸਮੇਂ ਚਲਾਈ ਗਈ। ਇਸ ਆਪਰੇਸ਼ਨ ਦੌਰਾਨ, ਪੁਲਿਸ ਟੀਮਾਂ ਨੇ ਸੂਬੇ ਭਰ ਵਿੱਚ 439 ਡਰੱਗ ਹੌਟਸਪਾਟਾਂ ’ਤੇ ਛਾਪੇਮਾਰੀ ਕੀਤੀ ਹੈ ਜਿਸ ਦੌਰਾਨ 94 ਐਫਆਈਆਰਜ਼ ਦਰਜ ਕਰਕੇ 125 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਟੀਮਾਂ ਨੇ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 474 ਗ੍ਰਾਮ ਹੈਰੋਇਨ, 1.5 ਕਿਲੋਗ੍...
ਮਿਲਕਫੈੱਡ ਪੰਜਾਬ ਵੱਲੋਂ ਦੁੱਧ ਦੀ ਖਰੀਦ ਕੀਮਤ ਵਿੱਚ ਵਾਧਾ

ਮਿਲਕਫੈੱਡ ਪੰਜਾਬ ਵੱਲੋਂ ਦੁੱਧ ਦੀ ਖਰੀਦ ਕੀਮਤ ਵਿੱਚ ਵਾਧਾ

Punjab News
ਚੰਡੀਗੜ੍ਹ, 28 ਅਪ੍ਰੈਲ- ਪੰਜਾਬ ਸਰਕਾਰ ਅਤੇ ਮਿਲਕਫੈੱਡ ਪੰਜਾਬ ਵੱਲੋਂ  ਮਾਨਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਮਿਲਕਫੈੱਡ ਪੰਜਾਬ (ਬ੍ਰਾਂਡ ਵੇਰਕਾ) ਨਾਲ ਜੁੜੇ ਕਿਸਾਨਾਂ ਲਈ ਦੁੱਧ ਦੀ ਖਰੀਦ ਕੀਮਤ ਵਿੱਚ 01.05.2026 ਤੋਂ ਵਾਧਾ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਨਾਲ ਦੁੱਧ ਦੀ ਖਰੀਦ ਕੀਮਤ ਵਿੱਚ 20 ਰੁਪਏ ਪ੍ਰਤੀ ਕਿਲੋਗ੍ਰਾਮ ਫੈਟ ਦਾ ਵਾਧਾ ਹੋਵੇਗਾ। ਇਸ ਫੈਸਲੇ ਦਾ ਉਦੇਸ਼ ਡੇਅਰੀ ਕਿਸਾਨਾਂ ਲਈ ਬਿਹਤਰ ਆਮਦਨ ਯਕੀਨੀ ਬਣਾਉਣਾ, ਪੇਂਡੂ ਆਰਥਿਕਤਾ ਨੂੰ ਮਜ਼ਬੂਤ ਕਰਨਾ ਅਤੇ ਸੂਬੇ ਵਿੱਚ ਸਹਿਕਾਰੀ ਡੇਅਰੀ ਢਾਂਚੇ ਨੂੰ ਮਜ਼ਬੂਤ ਕਰਨਾ ਹੈ। ਮਿਲਕਫੈੱਡ ਦੇ ਸੂਤਰਾਂ ਮੁਤਾਬਕ ਮੁੱਖ ਮੰਤਰੀ ਦੇ ਨਿਰਦੇਸ਼ਾਂ ਅਨੁਸਾਰ, ਮਿਲਕਫੈੱਡ ਵੱਲੋਂ ਇਹ ਕਦਮ ਕਿਸਾਨਾਂ ਅਤੇ ਡੇਅਰੀ ਉਤਪਾਦਕਾਂ ਦੇ ਹਿੱਤਾਂ ਦੀ ਰਾਖੀ ਲਈ ਚੁੱਕਿਆ ਗਿਆ ਹੈ ਜੋ ਪੰਜਾਬ ਦੀ ਪੇਂਡੂ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹਨ। ਸਰਕਾਰੀ ਸੂਤਰਾਂ ਨੇ ਦੱਸਿਆ ਕਿ 2.5 ਲੱਖ ਡੇਅਰੀ ਕਿਸਾਨ ਜੋ ਮਿਲਕਫੈੱਡ ਪਰਿਵਾਰ ਦਾ ਹਿੱਸਾ ਹਨ, ਨੂੰ ਤੁਰੰਤ ਵਧਾਈ ਗਈ ਕੀਮਤ ਦਾ ਲਾਭ ਮਿਲੇਗਾ। ਇਸ ਵਾਧੇ ਨਾਲ ਡੇਅਰੀ ਫਾਰਮਿੰਗ ਦੀ ਆਮਦਨ ਵਿੱਚ ...
ਬਰਿੰਦਰ ਕੁਮਾਰ ਗੋਇਲ ਵੱਲੋਂ ਬੀ.ਓ.ਪੀ. ਸ਼ਾਹਪੁਰ ਵਿਖੇ ਰਾਵੀ ਦਰਿਆ ਦੇ ਧੁੱਸੀ ਬੰਨ੍ਹ ‘ਤੇ ਚਲ ਰਹੇ ਹੜ੍ਹ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ

ਬਰਿੰਦਰ ਕੁਮਾਰ ਗੋਇਲ ਵੱਲੋਂ ਬੀ.ਓ.ਪੀ. ਸ਼ਾਹਪੁਰ ਵਿਖੇ ਰਾਵੀ ਦਰਿਆ ਦੇ ਧੁੱਸੀ ਬੰਨ੍ਹ ‘ਤੇ ਚਲ ਰਹੇ ਹੜ੍ਹ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ

Punjab News
*ਚੰਡੀਗੜ੍ਹ/ਅੰਮ੍ਰਿਤਸਰ, 28 ਅਪ੍ਰੈਲ:* ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਗੋਇਲ ਨੇ ਅੱਜ ਜ਼ਿਲ੍ਹਾ ਅੰਮ੍ਰਿਤਸਰ ਦੀ ਬੀ.ਓ.ਪੀ. ਸ਼ਾਹਪੁਰ ਵਿਖੇ ਰਾਵੀ ਦਰਿਆ ਦੇ ਧੁੱਸੀ ਬੰਨ੍ਹ 'ਤੇ ਚਲ ਰਹੇ ਹੜ੍ਹ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਨਾਲ ਵਿਧਾਨ ਹਲਕਾ ਅਜਨਾਲਾ ਦੇ ਵਿਧਾਇਕ ਸ. ਕੁਲਦੀਪ ਸਿੰਘ ਧਾਲੀਵਾਲ ਅਤੇ ਜਲ ਸਰੋਤ ਵਿਭਾਗ ਦੇ ਨਿਗਰਾਨ ਇੰਜੀਨੀਅਰ ਸ੍ਰੀ ਜਗਦੀਸ਼ ਰਾਜ, ਕਾਰਜਕਾਰੀ ਇੰਜੀਨੀਅਰ ਸ੍ਰੀ ਵਿਸ਼ਵਪਾਲ ਗੋਇਲ ਅਤੇ ਉੱਪ ਮੰਡਲ ਅਫ਼ਸਰ ਸ. ਸਤਨਾਮ ਸਿੰਘ ਵੀ ਮੌਜੂਦ ਸਨ। ਦੱਸ ਦੇਈਏ ਕਿ ਪਿਛਲੇ ਸਾਲ ਆਏ ਹੜ੍ਹਾਂ ਕਾਰਨ ਬੀ.ਓ.ਪੀ. ਸ਼ਾਹਪੁਰ ਵਿਖੇ ਰਾਵੀ ਦਰਿਆ ਦਾ ਧੁੱਸੀ ਬੰਨ੍ਹ ਟੁੱਟ ਗਿਆ ਸੀ ਅਤੇ ਜਲ ਸਰੋਤ ਵਿਭਾਗ ਵੱਲੋਂ ਇਸ ਪਾੜ ਨੂੰ ਭਰਨ ਤੋਂ ਬਾਅਦ ਪੱਥਰ ਲਗਾ ਕੇ ਮਜ਼ਬੂਤ ਕੀਤਾ ਜਾ ਰਿਹਾ ਹੈ। ਇਸ ਥਾਂ 'ਤੇ ਹੜ੍ਹ ਰੋਕੂ ਪ੍ਰਬੰਧਾਂ ਤਹਿਤ ਜਲ ਸਰੋਤ ਵਿਭਾਗ ਵੱਲੋਂ 4 ਕਰੋੜ ਰੁਪਏ ਖ਼ਰਚ ਕੀਤੇ ਜਾ ਰਹੇ ਹਨ। ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਸ੍ਰੀ ਬਰਿੰਦਰ ਗੋਇਲ ਨੇ ਕਿਹਾ ਕਿ ਪੰਜਾਬ ਸਰਕਾਰ ਮਾਨਸੂਨ ਸੀਜ਼ਨ ਤੋਂ ਪਹਿਲਾਂ ਹੜ੍ਹਾਂ ਜਾਂ ਭਾਰੀ ਮੀ...
ਲੋਕ ਨਿਰਮਾਣ ਮੰਤਰੀ ਵਲੋਂ ਸੜਕ ਨਿਰਮਾਣ ਕਾਰਜ ਦੀ ਸਮੀਖਿਆ

ਲੋਕ ਨਿਰਮਾਣ ਮੰਤਰੀ ਵਲੋਂ ਸੜਕ ਨਿਰਮਾਣ ਕਾਰਜ ਦੀ ਸਮੀਖਿਆ

Punjab News
ਚੰਡੀਗੜ੍ਹ, 28 ਅਪ੍ਰੈਲ- ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ  ਅੱਜ ਇਥੇ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸੜਕਾਂ ਨੈਟਵਰਕ ਨੂੰ ਬਿਹਤਰ ਬਣਾਉਣ ਲਈ ਆਰੰਭੇ ਗਏ ਯਤਨਾਂ ਤਹਿਤ ਵਿਭਾਗ ਵਲੋਂ ਕਰਵਾਏ ਜਾ ਰਹੇ ਕੰਮਾਂ ਦੀ ਵਿਸਥਾਰ ਪੂਰਵਕ ਸਮੀਖਿਆ ਕੀਤੀ। ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਮਿੱਥੇ ਗਏ ਵਿੱਤੀ ਅਤੇ ਫਿਜੀਕਲ ਟੀਚਿਆਂ ਮੁਤਾਬਕ ਕੰਮ ਕਰਨ ਲਈ ਨਿਰਦੇਸ਼ ਜਾਰੀ ਕੀਤੇ। ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਮੀਟਿੰਗ ਦੌਰਾਨ  ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ  ਸੂਬੇ ਦੀਆਂ ਸੜਕਾਂ ਦੇ ਨਿਰਮਾਣ ਸਬੰਧੀ ਮਿੱਥੇ ਟੀਚਿਆਂ ਨੂੰ ਹਰ ਹਾਲਤ ਵਿੱਚ ਹਾਸਲ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਲੋਕ ਨਿਰਮਾਣ  ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ 30 ਜੂਨ 2026 ਤੋਂ ਪਹਿਲਾਂ ਸੜਕੀ ਨਿਰਮਾਣ ਸਬੰਧੀ ਕਾਰਜ ਮੁਕੰਮਲ ਕਰ ਲਿਆ ਜਾਵੇ। ਉਨ੍ਹਾਂ ਦੱਸਿਆ ਕਿ ਬੁਨਿਆਦੀ ਢਾਂਚੇ ਦੇ ਕੰਮਾਂ ਲਈ ਲੋੜੀਂਦੇ ਫੰਡਾਂ ਦੀ ਸਰਕਾਰ ਕੋਲ ਕੋਈ ਕਮੀ ਨਹੀਂ ਹੈ ਅਤੇ ਕੰਮਾਂ ਨੂੰ ਪੂਰੇ ਜੋਰ ਨਾਲ...
ਸਪੀਕਰ ਨੇ ਉੱਘੀਆਂ ਅਤੇ ਵਿਲੱਖਣ ਸ਼ਖਸੀਅਤਾਂ ਨੂੰ ਭਾਰਤ ਵਿਭੂਸ਼ਣ ਸਨਮਾਨ ਪ੍ਰਦਾਨ ਕੀਤਾ

ਸਪੀਕਰ ਨੇ ਉੱਘੀਆਂ ਅਤੇ ਵਿਲੱਖਣ ਸ਼ਖਸੀਅਤਾਂ ਨੂੰ ਭਾਰਤ ਵਿਭੂਸ਼ਣ ਸਨਮਾਨ ਪ੍ਰਦਾਨ ਕੀਤਾ

Punjab News
ਚੰਡੀਗੜ੍ਹ, 28 ਅਪ੍ਰੈਲ 2026:- ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਵੱਖ-ਵੱਖ ਖੇਤਰਾਂ ਨਾਲ ਸਬੰਧਤ ਉੱਘੀਆਂ ਅਤੇ ਵਿਲੱਖਣ ਸ਼ਖਸੀਅਤਾਂ ਨੂੰ ਭਾਰਤ ਵਿਭੂਸ਼ਣ ਸਨਮਾਨ 2026 ਪ੍ਰਦਾਨ ਕੀਤਾ। ਇਨ੍ਹਾਂ ਪ੍ਰਸਿੱਧ ਸ਼ਖਸੀਅਤਾਂ ਨੂੰ ਇੰਸਟੀਚਿਊਟ ਫਾਰ ਸੋਸ਼ਲ ਰਿਫਾਰਮਜ਼ ਐਂਡ ਹਾਇਰ ਐਜੂਕੇਸ਼ਨ ਚੈਰੀਟੇਬਲ ਟਰੱਸਟ (ਆਈ.ਐਸ.ਆਰ.ਐਚ.ਈ.) ਨੇ ਭਾਰਤ ਵਿਭੂਸ਼ਣ ਸਨਮਾਨ 2026 ਲਈ ਚੁਣਿਆ ਹੈ। ਇਸ ਸਮਾਗਮ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਮੁੱਖ ਮਹਿਮਾਨ ਸਨ। ਉਨ੍ਹਾਂ ਨੇ ਵਿਭਿੰਨ ਖੇਤਰਾਂ ਵਿੱਚ ਆਪਣੇ ਯੋਗਦਾਨ ਰਾਹੀਂ ਸੇਵਾ ਅਤੇ ਸਮਰਪਣ ਦੀਆਂ ਬੇਮਿਸਾਲ ਉਦਾਹਰਣਾਂ ਸਥਾਪਤ ਕਰਨ ਲਈ ਇਸ ਪੁਰਸਕਾਰ ਵਾਸਤੇ ਚੁਣੀਆਂ ਗਈਆਂ ਉੱਘੀਆਂ ਅਤੇ ਵਿਲੱਖਣ ਸ਼ਖਸੀਅਤਾਂ ਦਾ ਨਿੱਘਾ ਸਵਾਗਤ ਕੀਤਾ। ਉਨ੍ਹਾਂ ਨੇ ਇਸ ਵਿਸ਼ੇਸ਼ ਸਮਾਰੋਹ ਦੇ ਆਯੋਜਨ ਲਈ ਇੰਸਟੀਚਿਊਟ ਫਾਰ ਸੋਸ਼ਲ ਰਿਫਾਰਮਜ਼ ਐਂਡ ਹਾਇਰ ਐਜੂਕੇਸ਼ਨ ਚੈਰੀਟੇਬਲ ਟਰੱਸਟ ਦੇ ਸਾਰੇ ਮੈਂਬਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਇਹ ਸਨਮਾਨ ਪ੍ਰਾਪਤ ਕਰਨ ਵਾਲਿਆਂ ਨੂੰ ਦਿਲੋਂ ਵਧਾਈਆਂ ਵੀ ਦਿੱਤੀਆਂ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ਜੱਦੀ ਪਿੰਡ ਸਤੋਜ ਤੋਂ ਜਨਗਣਨਾ 2027 ਦੇ ਪਹਿਲੇ ਪੜਾਅ “ਘਰਾਂ ਦੀ ਸੂਚੀ ਅਤੇ ਗਣਨਾ” ਦਾ ਉਦਘਾਟਨ ਕੀਤਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ਜੱਦੀ ਪਿੰਡ ਸਤੋਜ ਤੋਂ ਜਨਗਣਨਾ 2027 ਦੇ ਪਹਿਲੇ ਪੜਾਅ “ਘਰਾਂ ਦੀ ਸੂਚੀ ਅਤੇ ਗਣਨਾ” ਦਾ ਉਦਘਾਟਨ ਕੀਤਾ

Breaking News
ਚੰਡੀਗੜ੍ਹ 28 ਅਪ੍ਰੈਲ 2026: ਜਨਗਣਨਾ 2027 ਵਿਚ ਡਿਜੀਟਲ ਸ਼ਮੂਲੀਅਤ ਨੂੰ ਉਤਸ਼ਾਹਿਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ, ਪੰਜਾਬ ਦੇ ਮਾਨਯੋਗ ਮੁੱਖ ਮੰਤਰੀ, ਸਰਦਾਰ ਭਗਵੰਤ ਸਿੰਘ ਮਾਨ ਜੀ ਨੇ ਅੱਜ ਪੰਜਾਬ ਰਾਜ ਵਿੱਚ ਜਨਗਣਨਾ 2027 ਦੇ ਪਹਿਲੇ ਪੜਾਅ "ਮਕਾਨ ਸੂਚੀਕਰਨ ਅਤੇ ਮਕਾਨਾਂ ਦੀ ਗਣਨਾ" ਪ੍ਰਕਿਰਿਆ ਦਾ ਰਸਮੀ ਉਦਘਾਟਨ ਕੀਤਾ। ਮਾਨਯੋਗ ਮੁੱਖ ਮੰਤਰੀ ਜੀ ਨੇ ਸੰਗਰੂਰ ਜ਼ਿਲ੍ਹੇ ਦੇ ਆਪਣੇ ਜੱਦੀ ਪਿੰਡ ਸਤੌਜ ਤੋਂ ਅਧਿਕਾਰਤ ਆਨ-ਲਾਈਨ ਜਨਗਣਨਾ ਪੋਰਟਲ (se.census.gov.in) ਰਾਹੀਂ ਆਪਣੀ ਸਵੈ-ਗਣਨਾ ਪੂਰੀ ਕੀਤੀ, ਜੋ ਕਿ ਨਾਗਰਿਕਾਂ ਨੂੰ ਡਿਜੀਟਲ ਜਨਗਣਨਾ ਦੀ ਪ੍ਰਕਿਰਿਆ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਲਈ ਉਤਸ਼ਾਹਿਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਹੈ। ਇਸ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਪੂਰਾ ਕਰਨ ਵਿੱਚ ਸ੍ਰੀ ਮਨਜੀਤ ਸਿੰਘ ਬਰਾੜ, ਆਈ.ਏ.ਐੱਸ. ਪ੍ਰਬੰਧਕੀ ਸਕੱਤਰ, ਸਥਾਨਕ ਸਰਕਾਰ ਵਿਭਾਗ, ਪੰਜਾਬ ਅਤੇ ਡਾਇਰੈਕਟਰ ਡਾ. ਨਵਜੋਤ ਖੋਸਾ, ਆਈ.ਏ.ਐੱਸ., ਡਾਇਰੈਕਟੋਰੇਟ ਜਨਗਣਨਾ ਓਪਰੇਸ਼ਨ, ਪੰਜਾਬ ਅਤੇ ਯੂ.ਟੀ. ਚੰਡੀਗੜ੍ਹ ਦੇ ਨਾਲ ਸ੍ਰੀ ਰਾਹੁਲ ਚਾਬਾ, ਆਈ.ਏ.ਐੱਸ., ਡਿਪਟੀ ਕਮਿਸ਼ਨਰ, ਸੰਗਰੂਰ ...
ਸ੍ਰੀ ਆਦਿੱਤਿਆ ਉੱਪਲ, ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੀਆਂ ਮੁਸ਼ਕਿਲਾਂ ਸਬੰਧੀ ਰੀਵਿਊ ਮੀਟਿੰਗ

ਸ੍ਰੀ ਆਦਿੱਤਿਆ ਉੱਪਲ, ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੀਆਂ ਮੁਸ਼ਕਿਲਾਂ ਸਬੰਧੀ ਰੀਵਿਊ ਮੀਟਿੰਗ

Local news
ਗੁਰਦਾਸਪੁਰ, 28 ਅਪ੍ਰੈਲ - ਸ੍ਰੀ ਆਦਿਤਿਆ ਉੱਪਲ, ਡਿਪਟੀ ਕਮਿਸ਼ਨਰ ਗੁਰਦਾਸਪੁਰ ਵੱਲੋਂ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਨਾਲ ਸਬੰਧਤ ਮੁਸ਼ਕਿਲਾਂ ਦੇ ਨਿਪਟਾਰੇ ਸਬੰਧੀ ਅਧਿਕਾਰੀਆਂ ਨਾਲ ਰੀਵਿਊ ਮੀਟਿੰਗ ਕੀਤੀ ਗਈ, ਜਿਸ ਵਿੱਚ ਵੱਖ ਵੱਖ ਵਿਭਾਗਾਂ ਵਲੋਂ ਟਰੇਡਰਜ਼ ਕਮਿਸ਼ਨ ਦੀਆਂ ਮੁਸ਼ਕਿਲਾਂ ਸਬੰਧੀ ਕੀਤੇ ਗਏ ਕੰਮਾਂ ਦੀ ਵਿਸਥਾਰ ਵਿੱਚ ਜਾਣਕਾਰੀ ਲਈ ਗਈ। ਇਸ ਮੌਕੇ ਗੁਰਸਿਮਰਨ ਸਿੰਘ ਢਿੱਲੋਂ ਵਧੀਕ ਡਿਪਟੀ ਕਮਿਸ਼ਨਰ (ਜ), ਸਿਮਰਜੀਤ ਸਿੰਘ, ਚੇਅਰਮੈਨ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਗੁਰਦਾਸਪੁਰ, ਕੁਲਦੀਪ ਚੰਦ ਸਹਾਇਕ ਕਮਿਸ਼ਨਰ (ਜ), ਜੁਗਰਾਜ ਸਿੰਘ ਐੈੱਸ.ਪੀ (ਐੱਚ) ਗੁਰਦਾਸਪੁਰ, ਸਿਵਲ ਤੇ ਪੁਲਿਸ ਅਧਿਕਾਰੀ ਅਤੇ ਵੱਖ ਵੱਖ ਹਲਕਿਆਂ ਦੇ ਟਰੇਡਰਜ਼ ਕਮਿਸ਼ਨ ਦੇ ਚੇਅਰਮੈਨ ਵੀ ਮੌਜੂਦ ਸਨ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫਰੰਸ ਹਾਲ ਵਿੱਚ ਕੀਤੀ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵਲੋਂ ਟਰੇਡਰਜ਼ ਕਮਿਸ਼ਨ ਨਾਲ ਸਬੰਧਤ ਮੁਸ਼ਕਿਲਾਂ ਸਬੰਧੀ ਕੀਤੇ ਰੀਵਿਊ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵਲੋਂ ਦੱਸਿਆ ਗਿਆ ਉਨ੍ਹਾਂ ਵਲੋਂ ਕਮਿਸ਼ਨ ਨਾਲ ਸੰਬੰਧਿਤ ਮੁਸ਼ਕਿਲਾਂ ਦਾ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾ...
ਖਰੀਦ ਏਜੰਸੀਆ ਵਲੋਂ 1240.55 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ —— ਡਿਪਟੀ ਕਮਿਸ਼ਨਰ

ਖਰੀਦ ਏਜੰਸੀਆ ਵਲੋਂ 1240.55 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ —— ਡਿਪਟੀ ਕਮਿਸ਼ਨਰ

Local news
ਸ੍ਰੀ ਮੁਕਤਸਰ ਸਾਹਿਬ  28 ਅਪ੍ਰੈਲ-                             ਸ੍ਰੀ ਅਮਿਤ ਕੁਮਾਰ ਪੰਚਾਲ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਜ਼ਿਲ੍ਹੇ ਦੀਆ ਵੱਖ ਵੱਖ ਖਰੀਦ ਏਜੰਸੀਆ ਵਲੋਂ ਹੁਣ ਤੱਕ 575620 ਮੀਟਰਕ ਟਨ ਦੀ ਕਣਕ ਦੀ ਖਰੀਦ ਕੀਤੀ ਗਈ ਹੈ, ਜਦਕਿ ਕਿਸਾਨਾਂ ਨੂੰ 1240.553389 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।                        ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆ ਉਹਨਾਂ ਦੱਸਿਆ ਕਿ ਪਨਗਰੇਨ ਏਜੰਸੀ ਵਲੋ 143768 ਮੀਟਰਕ ਟਨ, ਮਾਰਕਫੈਡ  ਏਜੰਸੀ ਵਲੋ 152910 ਮੀਟਰਕ ਟਨ, ਪਨਸਪ ਏਜੰਸੀ ਵਲੋ 147402 ਮੀਟਰਕ ਟਨ, ਵੇਅਰਹਾਉਸ ਏਜੰਸੀ ਵਲੋ 131540 ਮੀਟਰਕ ਟਨ ਅਤੇ ਪ੍ਰਾਈਵੇਟ ਖਰੀਦ 0 ਮੀਟਰਕ ਟਨ ਖਰੀਦ ਕੀਤੀ ਜਾ ਚੁੱਕੀ ਹੈ                         ਸ੍ਰੀ ਹਿਮਾਂਸ਼ੂ ਕੁੱਕੜ ਜ਼ਿਲ੍ਹਾ ਖੁਰਾਕ ਤੇ ਸਪਲਾਈ ਅਫਸਰ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਖਰੀਦ ੲੈਜੰਸੀਆਂ ਵਲੋਂ  226363.05 ਮੀਟਰਕ ਟਨ ਕਣਕ ਦੀ ਲਿਫਟਿੰਗ ਕੀਤੀ ਜਾ ਚੁੱਕੀ ਹੈ ਅਤੇ ਜ਼ਿਲ੍ਹੇ ਦੀਆਂ ਖਰੀਦ ਏਜੰਸੀਆ ਵਲੋਂ  1240.553389 ਕਰੋੜ ਰੁਪਏ ਦੀ  ਅਦਾਇਗੀ ਸਬੰਧਿਤ ਕਿ...
ਕਣਕ ਦਾ ਨਾੜ ਸਾੜਨ ਦੇ ਮਾਮਲੇ ਵਿਚ ਕੇਸ ਤੇ ਜੁਰਮਾਨਾ

ਕਣਕ ਦਾ ਨਾੜ ਸਾੜਨ ਦੇ ਮਾਮਲੇ ਵਿਚ ਕੇਸ ਤੇ ਜੁਰਮਾਨਾ

Local news
ਬਰਨਾਲਾ, 28 ਅਪ੍ਰੈਲ-       ਜ਼ਿਲ੍ਹਾ ਬਰਨਾਲਾ ਵਿੱਚ ਕਣਕ ਦੇ ਨਾੜ ਨੂੰ ਅੱਗ ਲਾਉਣ ਤੋਂ ਰੋਕਣ ਲਈ ਜਿੱਥੇ ਕਿਸਾਨਾਂ ਨੂੰ ਲਗਾਤਾਰ ਜਾਗਰੂਕ ਜਾ ਰਿਹਾ ਹੈ, ਓਥੇ ਅਜਿਹਾ ਕਰਨ ਵਾਲਿਆਂ ਵਿਰੁੱਧ ਬਣਦੀ ਕਾਰਵਾਈ ਵੀ ਕੀਤੀ ਜਾ ਰਹੀ ਹੈ। ਪਿੰਡ ਪੰਧੇਰ ਵਿਚ ਨਾੜ ਸਾੜਨ ਦਾ ਮਾਮਲਾ ਸਾਹਮਣੇ ਆਉਣ 'ਤੇ ਕਿਸਾਨ ਵਿਰੁੱਧ ਐਫ਼ਆਈਆਰ ਦਰਜ ਕਰਕੇ ਜੁਰਮਾਨਾ ਕੀਤਾ ਗਿਆ ਹੈ।   ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਆਈ ਏ ਐੱਸ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਕਣਕ ਦੀ ਰਹਿੰਦ-ਖਹੂੰਦ (ਨਾੜ) ਨੂੰ ਅੱਗ ਲਗਾਉਣ/ਸਾੜਨ ’ਤੇ  ਪੂਰਨ ਪਾਬੰਦੀ ਦੇ ਹੁਕਮ ਜਾਰੀ ਕੀਤੇ ਹੋਏ ਹਨ। ਇਸਦੇ ਬਾਵਜੂਦ ਅੱਗ ਲਾਉਣ ਵਾਲੇ ਕਿਸਾਨਾਂ ਵਿਰੁੱਧ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।   ਪਿੰਡ ਪੰਧੇਰ ਦੇ ਕਿਸਾਨ ਅਵਤਾਰ ਸਿੰਘ ਵਲੋਂ 1 ਏਕੜ ਰਕਬੇ ਵਿੱਚ ਅੱਗ ਲਾਉਣ ਦਾ ਮਾਮਲਾ ਸਾਹਮਣੇ ਆਇਆ ਜਿਸ 'ਤੇ ਹਵਾ ਗੁਣਵੱਤਾ ਪ੍ਰਬੰਧਨ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਬਰਨਾਲਾ ਪੁਲਿਸ ਵਲੋਂ ਐਫ਼ਆਈਆਰ ਦਰਜ ਕੀਤੀ ਗਈ ਹੈ ਅਤੇ ਹਵਾ ਦੀ ਗੁਣਵੱਤਾ ਪ੍ਰਬੰਧਨ ਨਿਯਮ 2023 ਅਧੀਨ 5 ਹਜ਼ਾਰ ਰੁਪਏ ਜੁਰਮਾਨਾ (ਵਾਤਾਵਰ...
‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਜ਼ਮੀਨੀ ਪੱਧਰ ਤੱਕ ਲੈ ਜਾਣ ਲਈ ਸੰਗਰੂਰ ਪ੍ਰਸ਼ਾਸਨ ਤੇ ਪੁਲਿਸ ਦਾ ਸਾਂਝਾ ਹੰਭਲਾ

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਜ਼ਮੀਨੀ ਪੱਧਰ ਤੱਕ ਲੈ ਜਾਣ ਲਈ ਸੰਗਰੂਰ ਪ੍ਰਸ਼ਾਸਨ ਤੇ ਪੁਲਿਸ ਦਾ ਸਾਂਝਾ ਹੰਭਲਾ

Local news
ਸੰਗਰੂਰ, 28 ਅਪ੍ਰੈਲ: ਸੰਗਰੂਰ ਦੇ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਅਤੇ ਐਸ ਐਸ ਪੀ ਸਰਤਾਜ ਸਿੰਘ ਚਾਹਲ ਨੇ ਪੰਜਾਬ ਸਰਕਾਰ ਵੱਲੋਂ ਅਰੰਭੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਘਰ-ਘਰ ਤੱਕ ਪਹੁੰਚਾ ਕੇ ਜ਼ਿਲ੍ਹੇ ਨੂੰ ਨਸ਼ਾ ਮੁਕਤ ਕਰਨ ਲਈ ਮਿਲਜੁਲ ਕੇ ਹੰਭਲਾ ਮਾਰਨ ਦੀ ਲੋੜ ‘ਤੇ ਜ਼ੋਰ ਦਿੱਤਾ ਹੈ। ਅੱਜ ਇੱਥੇ ਜ਼ਿਲ੍ਹਾ ਅਧਿਕਾਰੀਆਂ ਨਾਲ ਇੱਕ ਜਾਇਜ਼ਾ ਮੀਟਿੰਗ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਲਿਆ ਅਹਿਦ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਿੰਡ ਤੇ ਵਾਰਡ ਡਿਫੈਂਸ ਕਮੇਟੀਆਂ ਦੇ ਸਹਿਯੋਗ ਨਾਲ ਹੇਠਲੇ ਪੱਧਰ ਤੱਕ ਪਹੁੰਚਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਕੂਲਾਂ, ਕਾਲਜਾਂ ਅਤੇ ਪਿੰਡ ਪੱਧਰ ‘ਤੇ ਜਾਗਰੂਕਤਾ ਮੁਹਿੰਮਾਂ ਰਾਹੀਂ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਐਸ ਐਸ ਪੀ ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ ਪੁਲਿਸ ਵੱਲੋਂ ਜਿੱਥੇ ਪ੍ਰਸ਼ਾਸਨ ਦੀ ਨਸ਼ਿਆਂ ਦੇ ਤਸਕਰਾਂ ਵੱਲੋਂ ਨਜਾਇਜ਼ ਕਬਜ਼ੇ ਕਰਕੇ ਕੀਤੀਆਂ ਉਸਾਰੀਆਂ ਨੂੰ ਢਾਹੁਣ ਦੀ ਕਾਰਵਾਈ ਵਿੱ...