“ਨਾਰੀ ਸ਼ਕਤੀ ਵੰਦਨ ਐਕਟ” ਦਾ ਵਿਰੋਧ ਕਰਨ ਵਾਲੀਆਂ ਸਿਆਸੀ ਪਾਰਟੀਆਂ ਔਰਤਾਂ ਨੂੰ ਅੱਗੇ ਕਿਉਂ ਨਹੀਂ ਵਧਣ ਦੇਣਾ ਚਾਹੁੰਦੀਆਂ – ਆਰਤੀ ਸਿੰਘ ਰਾਓ
ਚੰਡੀਗੜ੍ਹ, 27 ਅਪ੍ਰੈਲ - ਹਰਿਆਣਾ ਦੀ ਸਿਹਤ ਮੰਤਰੀ ਆਰਤੀ ਸਿੰਘ ਰਾਓ ਨੇ ਕਿਹਾ ਕਿ "ਨਾਰੀ ਸ਼ਕਤੀ ਵੰਦਨ ਐਕਟ" ਦਾ ਵਿਰੋਧ ਕਰਨ ਵਾਲੀਆਂ ਸਿਆਸੀ ਪਾਰਟੀਆਂ ਆਖ਼ਿਰ ਔਰਤਾਂ ਨੂੰ ਅੱਗੇ ਕਿਉਂ ਨਹੀਂ ਵਧਣ ਦੇਣਾ ਚਾਹੁੰਦੀਆਂ, ਜਦੋਂ ਕਿ ਅੱਜ ਔਰਤਾਂ ਹਰ ਖੇਤਰ ਵਿੱਚ ਆਪਣਾ ਪਰਚਮ ਲਹਿਰਾ ਰਹੀਆਂ ਹਨ ਅਤੇ ਆਪਣੀ ਪ੍ਰਤਿਭਾ ਦਾ ਲੋਹਾ ਮੰਨਵਾ ਰਹੀਆਂ ਹਨ।
ਸਿਹਤ ਮੰਤਰੀ ਅੱਜ ਹਰਿਆਣਾ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਮੁੱਖ ਮੰਤਰੀ ਵੱਲੋਂ ਲਿਆਂਦੇ ਗਏ ਬਿੱਲ 'ਤੇ ਆਪਣੇ ਵਿਚਾਰ ਪ੍ਰਗਟ ਕਰ ਰਹੇ ਸਨ।
ਆਰਤੀ ਸਿੰਘ ਰਾਓ ਨੇ ਵਿਰੋਧੀ ਪਾਰਟੀਆਂ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਲੋਕ ਸਭਾ ਵਿੱਚ ਵਿਰੋਧੀ ਧਿਰ ਨੇ "ਨਾਰੀ ਸ਼ਕਤੀ ਵੰਦਨ ਐਕਟ" ਨੂੰ ਰੋਕ ਕੇ ਔਰਤਾਂ ਦਾ ਅਪਮਾਨ ਕੀਤਾ ਹੈ। ਅੱਜ ਭਾਰਤ ਦਾ ਹਰ ਨਾਗਰਿਕ ਦੇਖ ਰਿਹਾ ਹੈ ਕਿ ਕਿਵੇਂ ਭਾਰਤ ਦੀ ਨਾਰੀ ਸ਼ਕਤੀ ਦੀ ਉਡਾਣ ਨੂੰ ਰੋਕ ਦਿੱਤਾ ਗਿਆ। ਉਨ੍ਹਾਂ ਦੇ ਸੁਪਨਿਆਂ ਨੂੰ ਬੇਰਹਿਮੀ ਨਾਲ ਕੁਚਲ ਦਿੱਤਾ ਗਿਆ। ਸਾਡੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਜੀ ਦੇ ਪੂਰੇ ਯਤਨਾਂ ਦੇ ਬਾਵਜੂਦ ਅਸੀਂ ਸਫਲ ਨਹੀਂ ਹੋ ਸਕੇ। ਨਾਰੀ ਸ਼ਕਤੀ ਵੰਦ...








