Wednesday, June 3
Shadow

Tag: punjabi news

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਲੰਧਰ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਦਿੱਤਾ ਵੱਡਾ ਤੋਹਫ਼ਾ, ਪਿੰਡ ਸੀਚੇਵਾਲ ਦੇ ਸੰਤ ਅਵਤਾਰ ਸਿੰਘ ਮੈਮੋਰੀਅਲ ਹਾਕੀ ਸਟੇਡੀਅਮ ਵਿਖੇ ਐਸਟ੍ਰੋਟਰਫ ਦਾ ਕੀਤਾ ਉਦਘਾਟਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਲੰਧਰ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਦਿੱਤਾ ਵੱਡਾ ਤੋਹਫ਼ਾ, ਪਿੰਡ ਸੀਚੇਵਾਲ ਦੇ ਸੰਤ ਅਵਤਾਰ ਸਿੰਘ ਮੈਮੋਰੀਅਲ ਹਾਕੀ ਸਟੇਡੀਅਮ ਵਿਖੇ ਐਸਟ੍ਰੋਟਰਫ ਦਾ ਕੀਤਾ ਉਦਘਾਟਨ

Breaking News
ਸੀਚੇਵਾਲ (ਜਲੰਧਰ); 28 ਮਈ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੰਤ ਬਾਬਾ ਅਵਤਾਰ ਸਿੰਘ ਜੀ ਦੀ 38ਵੀਂ ਸਲਾਨਾ ਬਰਸੀ ਸਬੰਧੀ ਕਰਵਾਏ ਸਮਾਗਮ ਦੌਰਾਨ ਪਿੰਡ ਸੀਚੇਵਾਲ ਵਿਖੇ ਮੱਥਾ ਟੇਕਿਆ। ਇਸ ਮੌਕੇ ਇਕ ਪ੍ਰਗਤੀਸ਼ੀਲ ਅਤੇ ਸਵੈ-ਨਿਰਭਰ ਪੰਜਾਬ ਦਾ ਸੁਪਨਾ ਦੇਖਦਿਆਂ ਭਗਵੰਤ ਸਿੰਘ ਮਾਨ ਨੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨਾਲ ਸੰਤ ਅਵਤਾਰ ਸਿੰਘ ਮੈਮੋਰੀਅਲ ਹਾਕੀ ਸਟੇਡੀਅਮ ਵਿਖੇ ਇੱਕ ਨਵੇਂ ਐਸਟ੍ਰੋਟਰਫ ਦਾ ਉਦਘਾਟਨ ਕੀਤਾ। ਆਮ ਆਦਮੀ ਪਾਰਟੀ (ਆਪ) ਸਰਕਾਰ ਵੱਲੋਂ ਖੇਡ ਬੁਨਿਆਦੀ ਢਾਂਚੇ, ਸਿੰਚਾਈ, ਭੂਮੀਗਤ ਪਾਣੀ ਰੀਚਾਰਜ ਅਤੇ ਲੋਕ ਭਲਾਈ ਸਬੰਧੀ ਕੀਤੇ ਉਪਰਾਲਿਆਂ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਕਾਰ ਨੇ ਖੇਤਾਂ ਤੱਕ 21,000 ਕਿਊਸਿਕ ਪਾਣੀ ਪਹੁੰਚਾਇਆ ਹੈ, ਜੋ ਦੋ ਭਾਖੜਾ ਨਹਿਰਾਂ ਦੇ ਬਰਾਬਰ ਹੈ। ਵਾਤਾਵਰਣ ਪੱਖੀ ਉਪਰਾਲਿਆਂ ਸਦਕਾ 21 ਲੱਖ ਕਿਊਬਿਕ ਮੀਟਰ ਪਾਣੀ ਧਰਤੀ ਹੇਠ ਰੀਚਾਰਜ ਕਰਨ ਵਿੱਚ ਮਦਦ ਮਿਲੀ ਹੈ ਜਿਸ ਨਾਲ ਕਈ ਖੇਤਰਾਂ ਵਿੱਚ ਪਾਣੀ ਦੇ ਪੱਧਰ ਵਿੱਚ 2 ਤੋਂ 4 ਮੀਟਰ ਦਾ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਸ਼ਵ ਪੱ...
ਗੈਂਗਸਟਰਾਂ ‘ਤੇ ਵਾਰ ਦਾ 128ਵਾਂ ਦਿਨ: ਪੰਜਾਬ ਪੁਲਿਸ ਵੱਲੋਂ 364 ਥਾਈਂ ਛਾਪੇਮਾਰੀ; 92 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 128ਵਾਂ ਦਿਨ: ਪੰਜਾਬ ਪੁਲਿਸ ਵੱਲੋਂ 364 ਥਾਈਂ ਛਾਪੇਮਾਰੀ; 92 ਗ੍ਰਿਫ਼ਤਾਰ

Crime News, Punjab News
ਚੰਡੀਗੜ੍ਹ, 28 ਮਈ: ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’  ਦੇ 128ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 364 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 128ਵੇਂ ਦਿਨ ਪੁਲਿਸ ਟੀਮਾਂ ਨੇ ਇੱਕ ਹਥਿਆਰ ਸਮੇਤ 92 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 32,397 ਹੋ ਗਈਆਂ। ਇਸ ਤੋਂ ਇਲਾਵਾ 62 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 16 ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰ...
ਬੀਜੇਪੀ ਆਗੂ ਰਵਨੀਤ ਸਿੰਘ ਬਿੱਟੂ ਦਾ ਪੰਜਾਬ ਪੁਲਿਸ ਦੇ ਅਧਿਕਾਰੀਆਂ ਪ੍ਰਤੀ ਦੁਰਵਿਵਹਾਰ ਸੱਤਾ ਦੇ ਹੰਕਾਰ ਅਤੇ ਸੁਰੱਖਿਆ ਬਲਾਂ ਪ੍ਰਤੀ ਨਿਰਾਦਰ ਨੂੰ ਦਰਸਾਉਂਦਾ ਹੈ: ਬਲਤੇਜ ਪੰਨੂ

ਬੀਜੇਪੀ ਆਗੂ ਰਵਨੀਤ ਸਿੰਘ ਬਿੱਟੂ ਦਾ ਪੰਜਾਬ ਪੁਲਿਸ ਦੇ ਅਧਿਕਾਰੀਆਂ ਪ੍ਰਤੀ ਦੁਰਵਿਵਹਾਰ ਸੱਤਾ ਦੇ ਹੰਕਾਰ ਅਤੇ ਸੁਰੱਖਿਆ ਬਲਾਂ ਪ੍ਰਤੀ ਨਿਰਾਦਰ ਨੂੰ ਦਰਸਾਉਂਦਾ ਹੈ: ਬਲਤੇਜ ਪੰਨੂ

Punjab News, Punjab Politics
ਚੰਡੀਗੜ੍ਹ 28 ਮਈ- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਧੂਰੀ ਵਿਖੇ ਪੰਜਾਬ ਪੁਲਿਸ ਦੇ ਅਧਿਕਾਰੀਆਂ ਨਾਲ ਕੀਤੇ ਗਏ ਵਿਵਹਾਰ ਨੂੰ ਲੈ ਕੇ ਭਾਜਪਾ ਦੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਦੀ ਤਿੱਖੀ ਆਲੋਚਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਬਿੱਟੂ ਦੇ ਰਵੱਈਏ ਨੇ ਸ਼ਾਲੀਨਤਾ ਦੀਆਂ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ ਹਨ ਅਤੇ ਇਸ ਨਾਲ ਭਾਜਪਾ ਆਗੂ ਦਾ ਹੰਕਾਰ ਅਤੇ ਸੁਰੱਖਿਆ ਬਲਾਂ ਪ੍ਰਤੀ ਨਿਰਾਦਰ ਪੂਰੀ ਤਰ੍ਹਾਂ ਜਨਤਕ ਹੋ ਗਿਆ ਹੈ। ਵੀਰਵਾਰ ਨੂੰ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੰਨੂ ਨੇ ਕਿਹਾ ਕਿ ਰਵਨੀਤ ਸਿੰਘ ਬਿੱਟੂ ਨੇ ਕੈਮਰਿਆਂ ਦੇ ਸਾਹਮਣੇ ਪੰਜਾਬ ਪੁਲਿਸ ਦੇ ਅਧਿਕਾਰੀਆਂ ਨਾਲ ਸਰੇਆਮ ਬਦਸਲੂਕੀ ਕੀਤੀ ਅਤੇ ਅਧਿਕਾਰੀਆਂ ਲਈ ਦਲਾਲ ਵਰਗੇ ਅਪਮਾਨਜਨਕ ਸ਼ਬਦਾਂ ਦੀ ਵਰਤੋਂ ਵੀ ਕੀਤੀ। ਉਨ੍ਹਾਂ ਕਿਹਾ ਕਿ ਇੱਕ ਕੇਂਦਰੀ ਮੰਤਰੀ ਵੱਲੋਂ ਅਜਿਹਾ ਵਿਵਹਾਰ ਬਿਲਕੁਲ ਨਾਕਾਬਿਲ-ਏ-ਬਰਦਾਸ਼ਤ ਅਤੇ ਗੈਰ-ਜ਼ਿੰਮੇਵਾਰਾਨਾ ਹੈ। ਬਲਤੇਜ ਪੰਨੂ ਨੇ ਕਿਹਾ ਕਿ ਚਾਹੇ ਪੰਜਾਬ ਪੁਲਿਸ ਹੋਵੇ, ਕੇਂਦਰੀ ਹਥਿਆਰਬੰਦ ਬਲ ਹੋਣ ਜਾਂ ਭਾਰਤੀ ਫੌਜ, ਹਰ ਸੁਰੱਖਿਆ ਬਲ ਸਤਿਕਾਰ ਦਾ ਹੱਕਦਾ...
ਕੇਂਦਰੀ ਮੰਤਰੀ ਰਵਨੀਤ ਬਿੱਟੂ ਦੇ ਬਿਆਨਾਂ ‘ਤੇ ਅਮਨ ਅਰੋੜਾ ਦਾ ਤਿੱਖਾ ਪਲਟਵਾਰ

ਕੇਂਦਰੀ ਮੰਤਰੀ ਰਵਨੀਤ ਬਿੱਟੂ ਦੇ ਬਿਆਨਾਂ ‘ਤੇ ਅਮਨ ਅਰੋੜਾ ਦਾ ਤਿੱਖਾ ਪਲਟਵਾਰ

Breaking News
ਚੰਡੀਗੜ੍ਹ, 28 ਮਈ- ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਲਗਾਏ ਗਏ ਤਮਾਮ ਦੋਸ਼ਾਂ ਨੂੰ ਸਿਰੇ ਤੋਂ ਖਾਰਜ ਕਰਦਿਆਂ ਉਨ੍ਹਾਂ 'ਤੇ ਪਲਟਵਾਰ ਕੀਤਾ ਹੈ। ਅਮਨ ਅਰੋੜਾ ਨੇ ਕਿਹਾ ਕਿ ਬੀਤੇ ਰੋਜ਼ ਪੰਜਾਬ ਵਿੱਚ ਹੋਈਆਂ ਨਗਰ ਨਿਗਮ ਚੋਣਾਂ ਨੂੰ ਜਿੱਥੇ ਆਮ ਆਦਮੀ ਪਾਰਟੀ ਅਤੇ ਪੰਜਾਬ ਸਰਕਾਰ ਪੂਰੀ ਤਰ੍ਹਾਂ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚਾੜ੍ਹਨਾ ਚਾਹੁੰਦੀ ਸੀ, ਉੱਥੇ ਹੀ ਧੂਰੀ ਅਤੇ ਸੰਗਰੂਰ ਵਿੱਚ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਜਿਸ ਤਰ੍ਹਾਂ ਦੀ ਹੁੱਲੜਬਾਜ਼ੀ ਅਤੇ ਅਭੱਦਰ ਵਿਵਹਾਰ ਕੀਤਾ, ਉਸ ਦੀ ਉਮੀਦ ਪੰਜਾਬ ਦਾ ਕੋਈ ਵੀ ਨਾਗਰਿਕ ਉਨ੍ਹਾਂ ਵਰਗੇ ਸੰਵਿਧਾਨਕ ਅਹੁਦੇ 'ਤੇ ਬੈਠੇ ਵਿਅਕਤੀ ਤੋਂ ਨਹੀਂ ਕਰ ਰਿਹਾ ਸੀ। ਇਸ ਗੁੰਡਾਗਰਦੀ ਖ਼ਿਲਾਫ਼ ਜਦੋਂ ਸਾਡੀ ਪਾਰਟੀ ਅਤੇ ਮੈਂ ਸਿਧਾਂਤਕ ਸਵਾਲ ਉਠਾਏ ਤਾਂ ਬਿੱਟੂ ਜੀ ਨੇ ਜਵਾਬ ਦੇਣ ਦੀ ਬਜਾਏ ਮਰਿਆਦਾ ਦੀਆਂ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ। ਉਹ ਪੂਰੀ ਤਰ੍ਹਾਂ ਪੱਧਰਹੀਣ (ਬਿਲੋਅ ਦ ਬੈਲਟ) ਰਾਜਨੀਤੀ 'ਤੇ ਉਤਰ ਆਏ ਅਤੇ ਮੇਰੇ ਤੇ ਮੇਰੇ ਸਵਰਗੀ ਪਿਤਾ ਖ਼ਿਲਾਫ਼ ਘਟੀਆ ਚਿੱਕੜ ਉਛਾਲਣ ਲੱਗੇ, ਜਿਸ ਦਾ ਜ...
ਸੰਗਰੂਰ ਪੁਲਿਸ ਵੱਲੋਂ ਸਨੈਚਿੰਗ ਗਰੋਹ ਦਾ 24 ਘੰਟਿਆਂ ਅੰਦਰ ਪਰਦਾਫਾਸ਼; 05 ਮੁਲਜ਼ਮ ਕਾਬੂ

ਸੰਗਰੂਰ ਪੁਲਿਸ ਵੱਲੋਂ ਸਨੈਚਿੰਗ ਗਰੋਹ ਦਾ 24 ਘੰਟਿਆਂ ਅੰਦਰ ਪਰਦਾਫਾਸ਼; 05 ਮੁਲਜ਼ਮ ਕਾਬੂ

Punjab News
ਸੰਗਰੂਰ, 28 ਮਈ- ਡਾ. ਰਵਜੋਤ ਗਰੇਵਾਲ, ਐਸ.ਐਸ.ਪੀ, ਸੰਗਰੂਰ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹਾ ਪੁਲਿਸ ਸੰਗਰੂਰ ਵੱਲੋਂ ਮਾੜੇ ਅਨਸਰਾਂ ਖਿਲਾਫ ਚਲਾਈ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਥਾਣਾ ਸਿਟੀ-1 ਸੰਗਰੂਰ ਦੇ ਏਰੀਆ ਵਿੱਚ ਚੋਰੀ/ਸਨੈਚਿੰਗ ਦੀ ਵਾਰਦਾਤ ਟਰੇਸ ਕਰਕੇ 05 ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ, ਉਨ੍ਹਾਂ ਪਾਸੋਂ ਵਾਰਦਾਤ ਸਮੇਂ ਵਰਤਿਆ ਮੋਟਰਸਾਈਕਲ ਤੇ ਦਾਹ ਲੋਹਾ, ਚੋਰੀਸ਼ੁਦਾ ਮੋਬਾਈਲ ਫੋਨ ਅਤੇ ਨਗਦੀ ਬ੍ਰਾਮਦ ਕਰਾਈ ਗਈ। ਡਾ. ਰਵਜੋਤ ਗਰੇਵਾਲ ਨੇ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਿਤੀ 25.05.2026 ਨੂੰ ਅਮਿਤ ਕੁਮਾਰ ਉਰਫ ਅਮਿਤ ਵਾਸੀ ਸੰਗਰੂਰ ਨੇ ਇਤਲਾਹ ਦਿੱਤੀ ਕਿ ਉਹ ਆਪਣੀ ਸਕੂਟਰੀ ਨੰਬਰ ਪੀ.ਬੀ. 13 ਬੀ.ਆਰ 4783 ਮਾਰਕਾ ਜੂਪੀਟਰ 'ਤੇ ਸੁਨਾਮ ਤੋਂ ਘਰ ਸੰਗਰੂਰ ਵਾਪਸ ਆ ਰਿਹਾ ਸੀ ਤਾਂ ਫੋਕਲ ਪੁਆਇੰਟ ਸੁਨਾਮ ਰੋਡ ਸੰਗਰੂਰ ਪਾਸ ਉਸ ਦੇ ਪਿੱਛੋਂ 03 ਨਾਮਲੂਮ ਨੌਜਵਾਨ ਸਪਲੈਡਰ ਪਰ ਆਏ, ਜਿਨ੍ਹਾਂ ਦੇ ਮੂੰਹ ਪਰਨਿਆ ਨਾਲ ਬੰਨੇ ਹੋਏ ਸਨ। ਜਿਨ੍ਹਾਂ ਨੇ ਮੁਦੱਈ ਨੂੰ ਘੇਰ ਕੇ ਉਸਦੀ ਗਰਦਨ ਪਰ ਲੋਹੇ ਦਾ ਦਾਹ ਰੱਖ ਕੇ ਜੇਬ ਵਿੱਚੋਂ ਝਪਟ ਮਾਰ ਕੇ ਉਸਦਾ ਮੋਬਾਈਲ ...
ਪੰਜਾਬ ਭਰ ਵਿੱਚ ਮੌਸਮੀ ਬੀਮਾਰੀਆਂ ਦੇ ਵਧਦੇ ਮਾਮਲਿਆਂ ਦਰਮਿਆਨ ਸੂਬਾ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਜੀਵਨਰੇਖਾ

ਪੰਜਾਬ ਭਰ ਵਿੱਚ ਮੌਸਮੀ ਬੀਮਾਰੀਆਂ ਦੇ ਵਧਦੇ ਮਾਮਲਿਆਂ ਦਰਮਿਆਨ ਸੂਬਾ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਜੀਵਨਰੇਖਾ

Breaking News
ਚੰਡੀਗੜ੍ਹ; 28 ਮਈ 2026: ਪੰਜਾਬ ਵਿੱਚ ਬਦਲਦੇ ਤਾਪਮਾਨ ਅਤੇ ਉਮਸ ਭਰੀ ਗਰਮੀ ਦੇ ਆਉਣ ਨਾਲ ਇੱਕ ਵਾਰ ਫਿਰ ਮੌਸਮੀ ਬੀਮਾਰੀਆਂ ਦਾ ਪ੍ਰਕੋਪ ਵਧਣਾ ਸ਼ੁਰੂ ਹੋ ਗਿਆ ਹੈ। ਰੋਜ਼ਾਨਾ ਦੀਆਂ ਬੀਮਾਰੀਆਂ ਤੋਂ ਰਾਹਤ ਲਈ ਪਹਿਲਾਂ ਹੀ ਮਰੀਜ਼ਾਂ ਦੀ ਭੀੜ ਝੱਲ ਰਹੇ ਸਰਕਾਰੀ ਹਸਪਤਾਲਾਂ ਵਿੱਚ ਹੁਣ ਬੁਖ਼ਾਰ ਨਾਲ ਸੰਬੰਧਤ ਬੀਮਾਰੀਆਂ, ਸਾਹ ਨਾਲ ਜੁੜੀਆਂ ਇਨਫੈਕਸ਼ਨਾਂ ਅਤੇ ਪੇਟ ਨਾਲ ਸੰਬੰਧਤ ਸਮੱਸਿਆਵਾਂ ਦੇ ਮਾਮਲਿਆਂ ਵਿੱਚ ਨਵਾਂ ਵਾਧਾ ਵੇਖਿਆ ਜਾ ਰਿਹਾ ਹੈ। ਡਾਕਟਰਾਂ ਅਨੁਸਾਰ ਇਹ ਮੌਸਮੀ ਲਹਿਰ ਹਰ ਸਾਲ ਚਿੰਤਾਜਨਕ ਢੰਗ ਨਾਲ ਵਾਪਸ ਆਉਂਦੀ ਹੈ। ਐਕਿਊਟ ਫੈਬਰਾਈਲ ਇਲਨੈੱਸ ਕੋਈ ਇੱਕ ਬੀਮਾਰੀ ਨਹੀਂ, ਸਗੋਂ ਅਚਾਨਕ ਤੇਜ਼ ਬੁਖਾਰ ਨਾਲ ਉਤਪੰਨ ਹੋਣ ਵਾਲੀ ਇੱਕ ਅਜਿਹੀ ਸਥਿਤੀ ਹੈ ਜਿਸ ਵਿੱਚ ਕਈ ਤਰ੍ਹਾਂ ਦੀਆਂ ਬੀਮਾਰੀਆਂ ਸ਼ਾਮਲ ਹੋ ਸਕਦੀਆਂ ਹਨ। ਯੂਐੱਸ ਸੈਂਟਰਜ਼ ਫ਼ਾਰ ਡਿਜ਼ੀਜ਼ ਕੰਟਰੋਲ ਐਂਡ ਪ੍ਰਿਵੈਂਸ਼ਨ (ਸੀਡੀਸੀ) ਅਨੁਸਾਰ, ਅਜਿਹੀਆਂ ਸਥਿਤੀਆਂ ਵਾਇਰਲ, ਬੈਕਟੀਰੀਅਲ ਜਾਂ ਪਰਜੀਵੀ ਸੰਕਰਮਣਾਂ ਕਾਰਨ ਹੋ ਸਕਦੀਆਂ ਹਨ। ਕਈ ਵਾਰ ਮਰੀਜ਼ ਬੁਖ਼ਾਰ ਨੂੰ ਮੁੱਖ ਲੱਛਣ ਵਜੋਂ ਲੈ ਕੇ ਹਸਪਤਾਲ ਪਹੁੰਚਦੇ ਹਨ, ਜਦਕਿ ਇਨਫੈਕਸ਼ਨ ਦ...
ਮੁੱਖ ਮੰਤਰੀ ਨੇ ਬਾਗਬਾਨੀ ਖੇਤਰ ਵਿੱਚ ਇਨੋਵੇਸ਼ਨ ਨੂੰ ਪ੍ਰੋਤਸਾਹਨ ਦੇਣ ਲਈ ਖੋਲ੍ਹਿਆ ਐਲਾਨਾਂ ਦਾ ਪਿਟਾਰਾ

ਮੁੱਖ ਮੰਤਰੀ ਨੇ ਬਾਗਬਾਨੀ ਖੇਤਰ ਵਿੱਚ ਇਨੋਵੇਸ਼ਨ ਨੂੰ ਪ੍ਰੋਤਸਾਹਨ ਦੇਣ ਲਈ ਖੋਲ੍ਹਿਆ ਐਲਾਨਾਂ ਦਾ ਪਿਟਾਰਾ

Haryana
ਚੰਡੀਗੜ੍ਹ, 28 ਮਈ - ਹਰਿਆਣਾ ਦੇ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਬਾਗਬਾਨੀ ਖੇਤਰ ਵਿੱਚ ਨਵੀਨਤਾ ਨੂੰ ਪ੍ਰੋਤਸਾਹਨ ਦੇਣ ਲਈ ਐਲਾਨਾਂ ਦਾ ਪਿਟਾਰਾ ਖੋਲ੍ਹਦਿਆਂ ਕਿਹਾ ਕਿ ਪੋਸਟ ਹਾਰਵੈਸਟ ਮੈਨੇਜਮੈਂਟ, ਪੌਧ ਕੀਟ ਕੰਟਰੋਲ ਅਤੇ ਬੀਮਾਰੀਆਂ ਦੇ ਨਵੇਂ ਵਿਸ਼ਿਆਂ 'ਤੇ ਵੀ ਮਾਸਟਰ ਡਿਗਰੀ ਅਤੇ ਪੀ.ਐੱਚ.ਡੀ. ਦੀ ਸ਼ੁਰੂਆਤ ਕੀਤੀ ਜਾਵੇਗੀ। ਉਨ੍ਹਾਂ ਨੇ 14 ਹੌਰਟੀਕਲਚਰ ਸਾਇੰਸ ਸੈਂਟਰ ਮਹਾਰਾਣਾ ਪ੍ਰਤਾਪ ਬਾਗਬਾਨੀ ਯੂਨੀਵਰਸਿਟੀ ਨੂੰ ਸਮਰਪਿਤ ਕੀਤੇ ਅਤੇ ਕਿਹਾ ਕਿ ਇਹ ਕੇਂਦਰ ਕਿਸਾਨਾਂ ਤੱਕ ਨਵੀਨਤਮ ਤਕਨੀਕਾਂ ਤੇ ਗੁਣਵੱਤਾਯੁਕਤ ਪੌਦ ਸਮੱਗਰੀ ਪਹੁੰਚਾਉਣ ਅਤੇ ਵਿਗਿਆਨਕ ਸਲਾਹ ਦੇਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣਗੇ। ਮੁੱਖ ਮੰਤਰੀ ਅੱਜ ਮਹਾਰਾਣਾ ਪ੍ਰਤਾਪ ਬਾਗਬਾਨੀ ਯੂਨੀਵਰਸਿਟੀ ਕਰਨਾਲ ਅਤੇ ਲੈਫਟੀਨੈਂਟ ਅਮਿਤ ਮੈਮੋਰੀਅਲ ਫਾਊਂਡੇਸ਼ਨ ਵੱਲੋਂ ਆਯੋਜਿਤ ਰਾਸ਼ਟਰੀ ਸੰਮੇਲਨ ਦੇ ਉਦਘਾਟਨ ਸਮਾਰੋਹ ਵਿੱਚ ਬਤੌਰ ਮੁੱਖ ਮਹਿਮਾਨ ਬੋਲ ਰਹੇ ਸਨ। ਇਹ ਰਾਸ਼ਟਰੀ ਸੰਮੇਲਨ 'ਅੰਮ੍ਰਿਤਕਾਲ ਵਿੱਚ ਬਾਗਬਾਨੀ ਫ਼ਸਲਾਂ ਲਈ ਗੁਣਵੱਤਾਯੁਕਤ...
ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਉਰਦੂ ਦੇ ਮਕਬੂਲ ਸ਼ਾਇਰ ਡਾ. ਬਸ਼ੀਰ ਬਦਰ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਉਰਦੂ ਦੇ ਮਕਬੂਲ ਸ਼ਾਇਰ ਡਾ. ਬਸ਼ੀਰ ਬਦਰ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

Punjab News
ਚੰਡੀਗੜ੍ਹ, 28 ਮਈ, 2026 : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਸ਼ਵ ਭਰ ਵਿੱਚ ਪ੍ਰਸਿੱਧ ਉਰਦੂ ਸ਼ਾਇਰ ਡਾ. ਬਸ਼ੀਰ ਬਦਰ ਦੇ ਦੇਹਾਂਤ 'ਤੇ ਡੂੰਘਾ ਦੁੱਖ ਪ੍ਰਗਟਾਇਆ ਹੈ। ਸ਼ੋਕ ਸੰਦੇਸ਼ ਵਿੱਚ ਸਪੀਕਰ ਸੰਧਵਾਂ ਨੇ ਕਿਹਾ ਕਿ ਡਾ. ਬਸ਼ੀਰ ਬਦਰ ਆਧੁਨਿਕ ਉਰਦੂ ਸਾਹਿਤ ਦੇ ਅਜਿਹੇ ਮਹਾਨ ਵਿਦਵਾਨ ਸਨ, ਜਿਨ੍ਹਾਂ ਨੇ ਗ਼ਜ਼ਲ ਸ਼ੈਲੀ ਨੂੰ ਗੁੰਝਲਦਾਰ ਰੂਪਕਾਂ ਤੋਂ ਬਾਹਰ ਕੱਢ ਕੇ ਆਮ ਲੋਕਾਂ ਦੇ ਦਿਲਾਂ ਤੱਕ ਪਹੁੰਚਾਇਆ। ਉਨ੍ਹਾਂ ਅੱਗੇ ਕਿਹਾ ਕਿ ਡਾ. ਬਸ਼ੀਰ ਬਦਰ ਦਾ ਵਿਛੋੜਾ ਭਾਰਤੀ ਸਾਹਿਤ ਵਿੱਚ ਇੱਕ ਸ਼ਾਨਦਾਰ ਯੁੱਗ ਦੇ ਅੰਤ ਦਾ ਸੰਕੇਤ ਹੈ। ਉਨ੍ਹਾਂ ਦੀ ਸ਼ਾਇਰੀ, ਜੋ ਉਨ੍ਹਾਂ ਦੀ ਵਿਲੱਖਣ ਸਾਦਗੀ, ਭਾਵਨਾਤਮਕ ਡੂੰਘਾਈ ਅਤੇ ਮਨੁੱਖੀ ਹਕੀਕਤਾਂ ਦੇ ਪ੍ਰਤੀਬਿੰਬ ਲਈ ਜਾਣੀ ਜਾਂਦੀ ਹੈ, ਵਿਸ਼ਵ ਭਰ ਦੇ ਸ਼ਾਇਰ ਪ੍ਰੇਮੀਆਂ ਦੀਆਂ ਪੀੜ੍ਹੀਆਂ ਨੂੰ ਹਮੇਸ਼ਾ ਪ੍ਰੇਰਿਤ ਕਰਦੀ ਰਹੇਗੀ। ਸਾਹਿਤ ਪ੍ਰਤੀ ਉਨ੍ਹਾਂ ਦਾ ਯੋਗਦਾਨ ਆਉਣ ਵਾਲੀਆਂ ਪੀੜ੍ਹੀਆਂ ਵੱਲੋਂ ਸਦਾ ਯਾਦ ਰੱਖਿਆ ਜਾਵੇਗਾ। ਵਿਸ਼ਵ ਭਰ ਵਿੱਚ ਪ੍ਰਸਿੱਧ ਸ਼ਾਇਰ ਦੇ ਸੋਗ ਵਿੱਚ ਡੁੱਬੇ ਪਰਿਵਾਰ, ਦੋਸਤਾਂ ਅਤੇ ਅਣਗਿਣਤ ਪ੍ਰਸ਼ੰਸਕਾਂ ਨਾਲ ਆ...
ਭਾਜਪਾ ਸਰਕਾਰ ਦੇ ‘ਅੰਮ੍ਰਿਤ ਕਾਲ’ ਦੇ ਵੱਡੇ-ਵੱਡੇ ਦਾਅਵੇ ਹੋਏ ਫੇਲ੍ਹ, ਭਾਰਤ ਵਿਸ਼ਵ ਦੇ ਚੋਟੀ ਦੇ 15 ਨਿਵੇਸ਼ ਸਥਾਨਾਂ ਦੀ ਸੂਚੀ ਵਿੱਚੋਂ ਹੋਇਆ ਬਾਹਰ: ਹਰਪਾਲ ਸਿੰਘ ਚੀਮਾ

ਭਾਜਪਾ ਸਰਕਾਰ ਦੇ ‘ਅੰਮ੍ਰਿਤ ਕਾਲ’ ਦੇ ਵੱਡੇ-ਵੱਡੇ ਦਾਅਵੇ ਹੋਏ ਫੇਲ੍ਹ, ਭਾਰਤ ਵਿਸ਼ਵ ਦੇ ਚੋਟੀ ਦੇ 15 ਨਿਵੇਸ਼ ਸਥਾਨਾਂ ਦੀ ਸੂਚੀ ਵਿੱਚੋਂ ਹੋਇਆ ਬਾਹਰ: ਹਰਪਾਲ ਸਿੰਘ ਚੀਮਾ

Breaking News
ਚੰਡੀਗੜ੍ਹ 28 ਮਈ- ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵੀਰਵਾਰ ਨੂੰ ਕਿਹਾ ਕਿ ਐਫਡੀਆਈ ਦੇ ਭਰੋਸੇ ਦੇ ਮਾਮਲੇ ਵਿੱਚ ਵਿਸ਼ਵ ਦੀਆਂ ਚੋਟੀ ਦੀਆਂ 15 ਆਰਥਿਕਤਾਵਾਂ ਦੀ ਸੂਚੀ ਵਿੱਚੋਂ ਭਾਰਤ ਦਾ ਬਾਹਰ ਹੋਣਾ, ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਰਾਜ ਵਿੱਚ ਨਿਵੇਸ਼ਕਾਂ ਦੇ ਟੁੱਟ ਰਹੇ ਭਰੋਸੇ ਦੇ ਡੂੰਘੇ ਸੰਕਟ ਨੂੰ ਦਰਸਾਉਂਦਾ ਹੈ। ਤਾਜ਼ਾ ਐਫਡੀਆਈ ਕਾਨਫੀਡੈਂਸ ਇੰਡੈਕਸ  ਰੈਂਕਿੰਗ ਦਾ ਹਵਾਲਾ ਦਿੰਦੇ ਹੋਏ ਵਿੱਤ ਮੰਤਰੀ ਨੇ ਕਿਹਾ ਕਿ ਜਿੱਥੇ ਸਾਲ 2016 ਵਿੱਚ ਭਾਰਤ ਦੁਨੀਆ ਦੇ ਚੋਟੀ ਦੇ 10 ਨਿਵੇਸ਼ ਸਥਾਨਾਂ ਵਿੱਚ ਸ਼ਾਮਲ ਸੀ, ਉੱਥੇ ਹੀ ਹੁਣ ਸਾਲ 2026 ਵਿੱਚ ਇਹ ਚੋਟੀ ਦੇ 15 ਦੀ ਸੂਚੀ ਵਿੱਚੋਂ ਵੀ ਪੂਰੀ ਤਰ੍ਹਾਂ ਬਾਹਰ ਹੋ ਗਿਆ ਹੈ। ਵਿਸ਼ਵਵਿਆਪੀ ਰੈਂਕਿੰਗ ਦਾ ਹਵਾਲਾ ਦਿੰਦੇ ਹੋਏ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਘਟਨਾਕ੍ਰਮ ਭਾਜਪਾ ਸਰਕਾਰ ਦੇ ਪ੍ਰਚਾਰ-ਅਧਾਰਤ ਦਾਅਵਿਆਂ ਅਤੇ ਭਾਰਤੀ ਆਰਥਿਕਤਾ ਦੀ ਅਸਲ ਸਥਿਤੀ ਵਿਚਕਾਰ ਵੱਡੇ ਪਾੜੇ ਨੂੰ ਉਜਾਗਰ ਕਰਦਾ ਹੈ। 'X...
ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਦੋ ਕੈਡਿਟ ਬਣੇ ਭਾਰਤੀ ਜਲ ਸੈਨਾ ਦੇ ਅਫ਼ਸਰ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਦੋ ਕੈਡਿਟ ਬਣੇ ਭਾਰਤੀ ਜਲ ਸੈਨਾ ਦੇ ਅਫ਼ਸਰ

Punjab News
ਚੰਡੀਗੜ੍ਹ/ ਐਸਏਐਸ ਨਗਰ,  28 ਮਈ:ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ ਦੋ ਕੈਡਿਟਾਂ ਅਰਪਿਤ ਪਰਾਸ਼ਰ (9ਵਾਂ ਕੋਰਸ) ਅਤੇ ਵਿਸ਼ੇਸ਼ ਸੂਦ (10ਵਾਂ ਕੋਰਸ) ਨੂੰ ਅੱਜ ਕੇਰਲਾ ਦੇ ਏਝੀਮਾਲਾ ਵਿੱਚ ਇੰਡੀਅਨ ਨੇਵਲ ਅਕੈਡਮੀ ਦੀ ਪਾਸਿੰਗ ਆਊਟ ਪਰੇਡ (ਪੀਓਪੀ) ਵਿੱਚ ਭਾਰਤੀ ਜਲ ਸੈਨਾ ਵਿੱਚ ਬਤੌਰ ਅਫ਼ਸਰ ਕਮਿਸ਼ਨ ਮਿਲਿਆ ਹੈ। ਪਰੇਡ ਦਾ ਨਿਰੀਖਣ ਵਾਈਸ ਐਡਮਿਰਲ ਸਮੀਰ ਸਕਸੈਨਾ, ਏ.ਵੀ.ਐਸ.ਐਮ, ਐਨ.ਐਮ, ਦੱਖਣੀ ਨੇਵਲ ਕਮਾਂਡ ਦੇ ਫਲੈਗ ਅਫਸਰ ਕਮਾਂਡਿੰਗ-ਇਨ-ਚੀਫ਼ ਵੱਲੋਂ ਕੀਤਾ ਗਿਆ। ਸੰਗਰੂਰ ਜ਼ਿਲ੍ਹੇ ਦੇ ਧੂਰੀ ਦੇ ਰਹਿਣ ਵਾਲੇ ਕੈਡਿਟ ਅਰਪਿਤ ਅਤੇ ਐਸਏਐਸ ਨਗਰ (ਮੁਹਾਲੀ) ਦੇ ਕੈਡਿਟ ਵਿਸ਼ੇਸ਼ ਸੂਦ ਨੇ ਇੰਸਟੀਚਿਊਟ ਵਿੱਚ ਦੋ ਸਾਲ ਦੀ ਸਿਖਲਾਈ ਪੂਰੀ ਕਰਨ ਬਾਅਦ ਨੈਸ਼ਨਲ ਡਿਫੈਂਸ ਅਕੈਡਮੀ (ਐਨਡੀਏ) ਵਿੱਚ ਤਿੰਨ ਸਾਲ ਅਤੇ ਆਈਐਨਏ ਵਿੱਚ ਇੱਕ ਸਾਲ ਦੀ ਸੇਵਾ-ਵਿਸ਼ੇਸ਼ ਸਿਖਲਾਈ ਪੂਰੀ ਕੀਤੀ। ਹੁਣ, ਉਹ ਜਲਦੀ ਭਾਰਤੀ ਜਲ ਸੈਨਾ ਵਿੱਚ ਡਿਊਟੀਆਂ ਨਿਭਾਉਣਗੇ। ਦੋਵਾਂ ਕੈਡਿਟਾਂ ਨੂੰ ਵਧਾਈ ਦਿੰਦਿਆਂ ਪੰਜਾਬ ਦੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨ...