ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਵਿੱਚ ਐਚ.ਪੀ.ਸੀ.ਐਲ. ਦਾ ਵੱਡਾ ਨਿਵੇਸ਼ ਯਕੀਨੀ ਬਣਾਇਆ; ਰਿਫਾਇਨਰੀ, ਬਾਇਓਫਿਊਲ ਅਤੇ ਬਾਇਓਗੈਸ ਪ੍ਰੋਜੈਕਟ ਆਰਥਿਕਤਾ ਨੂੰ ਦੇਣਗੇ ਹੁਲਾਰਾ ਅਤੇ ਰੋਜ਼ਗਾਰ ਦੇ ਮੌਕੇ ਪੈਦਾ ਕਰਨਗੇ
ਚੰਡੀਗੜ੍ਹ, 1 ਜੂਨ: ਪੰਜਾਬ ਦੇ ਇੱਕ ਪਸੰਦੀਦਾ ਨਿਵੇਸ਼ ਸਥਾਨ ਵਜੋਂ ਉਭਾਰ ਨੂੰ ਉਸ ਸਮੇਂ ਵੱਡਾ ਹੁਲਾਰਾ ਮਿਲਿਆ, ਜਦੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਿੰਦੁਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ (ਐਚ.ਪੀ.ਸੀ.ਐਲ.) ਦਾ ਵੱਡਾ ਨਿਵੇਸ਼ ਯਕੀਨੀ ਬਣਾਇਆ। ਇਸ ਊਰਜਾ ਖੇਤਰ ਦੀ ਪ੍ਰਮੁੱਖ ਕੰਪਨੀ ਨੇ ਰਿਫਾਇਨਰੀ, ਬਾਇਓਫਿਊਲ ਅਤੇ ਬਾਇਓਗੈਸ ਖੇਤਰਾਂ ਵਿੱਚ ਨਿਵੇਸ਼ ਰਾਹੀਂ ਸੂਬੇ ਵਿੱਚ ਆਪਣਾ ਦਾਇਰਾ ਵਧਾਉਣ ਦੀ ਯੋਜਨਾ ਦਾ ਐਲਾਨ ਕੀਤਾ ਹੈ।
ਐਚ.ਪੀ.ਸੀ.ਐਲ. ਦੇ ਚੇਅਰਮੈਨ ਵਿਕਾਸ ਕੌਸ਼ਲ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਪੰਜਾਬ ਦੇ ਮਜ਼ਬੂਤ ਬੁਨਿਆਦੀ ਢਾਂਚੇ, ਰਣਨੀਤਕ ਸਥਿਤੀ, ਨਿਵੇਸ਼ਕ-ਪੱਖੀ ਨੀਤੀਆਂ ਅਤੇ ਪਾਰਦਰਸ਼ੀ ਸ਼ਾਸਨ ਪ੍ਰਣਾਲੀ 'ਤੇ ਚਾਨਣਾ ਪਾਇਆ, ਜਿਸ ਨੇ ਸੂਬੇ ਨੂੰ ਉੱਤਰੀ ਭਾਰਤ ਦੇ ਸਭ ਤੋਂ ਆਕਰਸ਼ਕ ਨਿਵੇਸ਼ ਕੇਂਦਰ ਵਜੋਂ ਸਥਾਪਿਤ ਕਰਨ ਵਿੱਚ ਮਦਦ ਕੀਤੀ ਹੈ। ਮੀਟਿੰਗ ਦੌਰਾਨ ਐਚ.ਪੀ.ਸੀ.ਐਲ.-ਮਿੱਤਲ ਐਨਰਜੀ ਲਿਮਟਿਡ ਨੇ ਪੰਜਾਬ ਵਿੱਚ ਆਪਣੇ ਕੰਮਕਾਜ ਦੇ ਹੋਰ ਵਿਸਤਾਰ ਦਾ ਐਲਾਨ ਵੀ ਕੀਤਾ, ਜਿਸ ਵਿੱਚ ਬਾਇਓਫਿਊਲ ਅਤੇ ਬਾਇਓਗੈਸ ਪ੍ਰੋਜੈਕਟ ਸ਼ਾਮਲ ਹਨ। ਇਨ੍ਹਾਂ ਪ੍ਰੋਜੈਕਟਾਂ ਨਾਲ ਰੋਜ਼ਗਾਰ ਪੈ...








